ਤਾਜਾ ਖ਼ਬਰਾਂ


ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  36 minutes ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  44 minutes ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  about 1 hour ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 3 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 3 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 3 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 5 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 5 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 6 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 2 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  1 minute ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 7 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 7 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 7 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 8 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਹੁਸ਼ਿਆਰਪੁਰ / ਮੁਕੇਰੀਆਂ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ ਗੁਰੂ ਲਾਧੋ ਰੇ ਦਿਵਸ ਸੰਬੰਧੀ ਨਗਰ ਕੀਰਤਨ ਸਜਾਇਆ

ਦਸੂਹਾ, 11 ਅਗਸਤ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਾਚਾ ਗੁਰੂ ਲਾਧੋ ਰੇ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਰਜਿ. ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ ਗੁਰੂ ਲਾਧੋ ਰੇ ਦਿਵਸ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਆਰੰਭ ਹੋ ਕਿ ਤਿੰਨ ਜ਼ਿਲਿ੍ਹਆਂ ਹੁਸ਼ਿਆਰਪੁਰ, ਕਪੂਰਥਲਾ ਤੇ ਅੰਮਿ੍ਤਸਰ ਦੇ ਵੱਖ-ਵੱਖ ਪਿੰਡਾਂ ਰਾਹੀਂ ਸਜਾਏ ਗਏ ਇਸ ਨਗਰ ਕੀਰਤਨ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦੇ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਹਵਾਈ ਜਹਾਜ਼ ਰਾਹੀਂ ਵਿਸ਼ੇਸ਼ ਤੌਰ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਰਾਹੀਂ ਹੁੰਦਾ ਹੋਇਆ ਬਾਬਾ ਬਕਾਲਾ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਵਿਚ ਵੱਡੇ ਪੱਧਰ 'ਤੇ ਸੰਗਤਾਂ ਸ਼ਾਮਿਲ ਹੋਈਆਂ | ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦੇ ਸਵਾਗਤ ਲਈ ਵੱਖ-ਵੱਖ ਪਿੰਡਾਂ ਵਿਚ ਜਿੱਥੇ ਸਵਾਗਤੀ ਗੇਟ ਬਣਾਏ ਹੋਏ ਸਨ ਉੱਥੇ ਵੱਡੀ ਪੱਧਰ 'ਤੇ ਚਾਹ, ਬਦਾਨਾ, ਪਕੌੜੇ ਅਤੇ ਵੱਖ-ਵੱਖ ਗੁਰੂ ਕੇ ਲੰਗਰ ਲਗਾਏ ਹੋਏ ਸਨ | ਇਸ ਮੌਕੇ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਨਗਰ ਕੀਰਤਨ ਦੇ ਪ੍ਰਬੰਧਕਾਂ ਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੰਤ ਤੇਜਾ ਸਿੰਘ ਖੁੱਡਾ, ਜਸਕਰਨ ਸਿੰਘ ਭੂਛਾਂ, ਰਜਿੰਦਰ ਸਿੰਘ ਬੁਧੋਬਰਕਤ, ਤਜਿੰਦਰ ਸਿੰਘ ਬੰਟੀ, ਮੈਨੇਜਰ ਰਤਨ ਸਿੰਘ, ਮੈਨੇਜਰ ਸੁਰਿੰਦਰਪਾਲ ਸਿੰਘ, ਹਰਬੰਸ ਸਿੰਘ ਮੰਝਪੁਰ, ਬਲਵਿੰਦਰ ਸਿੰਘ ਭੂਸ਼ਾ, ਸਰਪੰਚ ਕੁਲਦੀਪ ਸਿੰਘ ਥੇੰਦਾ, ਅੰਤਰਰਾਸ਼ਟਰੀ ਪੰਜਾਬੀ ਧਾਰਮਿਕ ਕਵੀ ਜਨਾਬ ਚੈਨ ਸਿੰਘ ਚੱਕਰਵਰਤੀ, ਸਾਧੂ ਸਿੰਘ, ਗੁਰਬਿਕਰਮ ਸਿੰਘ ਬਾਜਵਾ, ਮਨਦੀਪ ਸਿੰਘ ਢੀਂਡਸਾ, ਜਸਬੀਰ ਸਿੰਘ ਕਰਤਾਰ ਬੱਸ ਸਰਵਿਸ, ਦੀਦਾਰ ਸਿੰਘ ਕਾਲਾ ਪ੍ਰਧਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ, ਸੁਰਜੀਤ ਸਿੰਘ ਭੱਟੀਆਂ, ਐਡਵੋਕੇਟ ਅਵਤਾਰ ਸਿੰਘ ਤਾਰੀ, ਨਰਿੰਦਰਪਾਲ ਸਿੰਘ ਭਾਟੀਆ, ਜਸਬੀਰ ਸਿੰਘ ਰੰਧਾਵਾ, ਕਥਾਵਾਚਕ ਸਰਤਾਜ ਸਿੰਘ ਬਸਰਾਵਾਂ, ਮਹੰਤ ਸੁਦਾਗਰ ਸਿੰਘ, ਗਗਨ ਚੀਮਾ, ਸਰਪੰਚ ਕੁਲਦੀਪ ਸਿੰਘ, ਸਰਪੰਚ ਮੋਹਣ ਸਿੰਘ, ਸਰਪੰਚ ਵੀਰਇੰਦਰ ਸਿੰਘ ਮਸ਼ਿਆਣਾ, ਗੁਰਦਿਆਲ ਸਿੰਘ, ਨਿਰਮਲਜੀਤ ਸਿੰਘ, ਸਦਾਜੀਤ ਸਿੰਘ, ਪਿ੍ਤਪਾਲ ਸਿੰਘ ਸੋਨੀ, ਕੁਲਬੀਰ ਸਿੰਘ ਬੋਦਲ, ਸਰਬਜੀਤ ਸਿੰਘ, ਹਰਪਾਲ ਸਿੰਘ ਬਿੱਟਾ, ਸੁਖਵਿੰਦਰ ਸਿੰਘ ਬੋਦਲ, ਕਲਿਆਣ ਸਿੰਘ, ਸਤਨਾਮ ਸਿੰਘ ਮਸ਼ਿਆਣਾ ਪ੍ਰਧਾਨ, ਇੰਸਪੈਕਟਰ ਧਰਮਿੰਦਰ ਸਿੰਘ ਟੋਨੀ, ਜਗਦੀਪ ਸਿੰਘ ਮਾਨਗੜ੍ਹ, ਤੇਜਿੰਦਰ ਸਿੰਘ ਸ਼ੰਟੀ, ਗੁਰਮੀਤ ਸਿੰਘ ਕਾਲਾ, ਦਿਲਬਾਗ ਸਿੰਘ ਬੁੱਧੋਬਰਕਤ, ਪਿ੍ਤਪਾਲ ਸਿੰਘ ਚੱਕ ਬਾਮੂ, ਲਖਵਿੰਦਰ ਸਿੰਘ, ਮਨਜੀਤ ਸਿੰਘ ਕੋਠੇ, ਮੈਨੇਜਰ ਲਖਵਿੰਦਰ ਸਿੰਘ, ਮਨਜੀਤ ਸਿੰਘ ਟਾਂਡਾ, ਸੋਨੂੰ ਕੈਰੋਂ, ਦਲਜੀਤ ਸਿੰਘ ਲਾਲੇਵਾਲ, ਦਿਲਬਾਗ ਸਿੰਘ ਬੁੱਧੋਬਰਕਤ, ਨਿਰਮਲਜੀਤ ਕੌਰ ਭੁੱਲਰ, ਪ੍ਰੋ. ਪਰਮਜੀਤ ਕੌਰ ਮਾਨਗੜ੍ਹ, ਬਲਜੀਤ ਕੌਰ ਮਾਨਗੜ੍ਹ, ਲਖਵਿੰਦਰ ਕੌਰ, ਐਡਵੋਕੇਟ ਰਮਨਦੀਪ ਕੌਰ, ਸ਼ੀਤਲ ਕੌਰ, ਗੁਰਵੰਸ਼ਵੀਰ ਸਿੰਘ, ਪਰਮਜੀਤ ਸਿੰਘ ਚੱਕ, ਸਰਬਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਇੰਨਲਿਸਟਡ/ਆਉਟਸੋਰਸਡ ਕਾਮਿਆਂ ਵਲੋਂ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ 'ਚ ਇੰਨਲਿਸਟਮੈਂਟ, ਆਉਟਸੋਰਸ, ਠੇਕੇਦਾਰਾਂ, ਕੰਪਨੀ ਅਧੀਨ ਪੇਂਡੂ ਵਾਟਰ ਸਪਲਾਈ ਸਕੀਮਾਂ 'ਤੇ ਬਤੌਰ ਪੰਪ ਆਪਰੇਟਰ, ਮਾਲੀ, ਚੌਂਕੀਦਾਰ, ਫਿਟਰ, ਹੈਲਪਰ, ਪੈਟਰੋਲਮੈਨ, ਸੀਵਰਮੈਨ, ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਪਿੰਡ ਬਗੜੋਈ ਦਾ ਨੌਜਵਾਨ ਲਾਪਤਾ

ਐਮਾਂ ਮਾਂਗਟ, 11 ਅਗਸਤ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਬਗੜੋਈ ਦਾ ਇਕ ਨੌਜਵਾਨ ਪਿਛਲੇ ਕਈ ਦਿਨਾਂ ਤੋਂ ਭੇਦਭਰੀ ਹਾਲਤ ਵਿਚ ਲਾਪਤਾ ਹੋ ਜਾਣ ਕਰਕੇ ਘਰ ਵਿਚ ਵਾਪਸ ਨਹੀਂ ਆਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਸ ਦੀ ਮਾਤਾ ਸਵਰਨਾ ਦੇਵੀ ਪਤਨੀ ਬਲਵੰਤ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਹੁਕਮਾਂ ਤਹਿਤ ਤੇ ਮਨਪ੍ਰੀਤ ਸਿੰਘ ਢਿੱਲੋਂ ਐੱਸ. ਪੀ. (ਜਾਂਚ) ਅਤੇ ਪਲਵਿੰਦਰ ਸਿੰਘ ਡੀ.ਐੱਸ.ਪੀ. (ਸਿਟੀ) ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਵਿਚ ਰੱਖੜੀ ਦਾ ਤਿਉਹਾਰ ਮਨਾਇਆ

ਮੁਕੇਰੀਆਂ, 11 ਅਗਸਤ (ਰਾਮਗੜ੍ਹੀਆ)-ਰੱਖੜੀ ਦਾ ਤਿਉਹਾਰ ਭਰਾ ਤੇ ਭੈਣ ਦੇ ਵਿਚ ਪਿਆਰ ਦੇ ਨੇਕ ਰਿਸ਼ਤੇ ਦਾ ਜਸ਼ਨ ਮਨਾਉਣ ਦਾ ਇਕ ਖ਼ਾਸ ਮੌਕਾ ਹੈ ਜੋ ਕਿ ਸਾਰੀਆਂ ਮਨੁੱਖੀ ਭਾਵਨਾਵਾਂ ਵਿਚੋਂ ਇਕ ਸਭ ਤੋਂ ਡੂੰਘੀ ਅਤੇ ਉੱਤਮ ਹੈ | ਵੁਡਬਰੀ ਵਰਲਡ ਸਕੂਲ ਵਿਚ ਰੱਖੜੀ ਦੇ ...

ਪੂਰੀ ਖ਼ਬਰ »

ਘਰ 'ਚ ਚੋਰੀ ਕਰਦਾ ਇਕ ਕਾਬੂ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ)-ਘਰ 'ਚ ਚੋਰੀ ਕਰਦੇ ਹੋਏ ਇਕ ਕਥਿਤ ਦੋਸ਼ੀ ਨੂੰ ਰੰਗੇ ਹੱਥੀਂ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਗਰਾਂ ਦੇ ਵਾਸੀ ਮਦਨ ਲਾਲ ਨੇ ਥਾਣਾ ਚੱਬੇਵਾਲ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਭੇਦ ਭਰੀ ਹਾਲਤ 'ਚ ਨੌਜਵਾਨ ਦੀ ਮੌਤ

ਐਮਾਂ ਮਾਂਗਟ, 11 ਅਗਸਤ (ਗੁਰਾਇਆ)-ਪਿੰਡ ਸ਼ੇਰਪੁਰ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰਪਾਲ ਸਿੰਘ ਪੁੱਤਰ ਰਵੇਲ ਚੰਦ ਵਾਸੀ ਪਿੰਡ ਸ਼ੇਰਪੁਰ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ | ਇਸ ...

ਪੂਰੀ ਖ਼ਬਰ »

ਬੀ. ਐੱਸ. ਐੱਫ਼ ਟ੍ਰੇਨਿੰਗ ਸੈਂਟਰ ਖੜਕਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਰੱਖੜੀਆਂ ਬੰਨ੍ਹੀਆਂ

ਹੁਸ਼ਿਆਰਪੁਰ, 11 ਅਗਸਤ (ਹਰਪ੍ਰੀਤ ਕੌਰ)-ਰਿਆਤ ਬਾਹਰਾ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਤੇ ਆਤਮਸੁੱਖ ਆਤਮਦੇਵ ਦਰਸ਼ਨਮ ਦੇ ਵਿਕਲਾਂਗ ਬੱਚਿਆਂ ਨੇ ਬੀ.ਐੱਸ.ਐੱਫ਼. ਟ੍ਰੇਨਿੰਗ ਸੈਂਟਰ ਖੜਕਾਂ ਦਾ ਦੌਰਾ ਕੀਤਾ ਅਤੇ ਬੀ.ਐੱਸ.ਐੱਫ਼. ਦੇ ਅਧਿਕਾਰੀਆਂ ਤੇ ਜਵਾਨਾਂ ਦੇ ...

ਪੂਰੀ ਖ਼ਬਰ »

ਸਪੈਸ਼ਲ ਸਕੂਲ ਜਹਾਨਖੇਲਾਂ 'ਚ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ)-ਜੇ. ਐੱਸ. ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਸਪੈਸ਼ਲ ਬੱਚਿਆਂ ਨੇ ਸੁੰਦਰ-ਸੁੰਦਰ ਰੱਖੜੀਆਂ ਬਣਾਈਆਂ ਤੇ ਬਾਅਦ 'ਚ ਸਪੈਸ਼ਲ ਲੜਕੀਆਂ ਨੇ ਰੱਖੜੀ ...

ਪੂਰੀ ਖ਼ਬਰ »

ਘਰੋਂ ਦੂਰ ਬੈਠੇ ਸੈਨਿਕਾਂ ਦੀ ਤਾਕਤ ਹਨ ਹੁਸ਼ਿਆਰਪੁਰ ਦੀਆਂ ਭੈਣਾਂ- ਸਾਂਪਲਾ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ)-ਨੀਤੀ ਤਲਵੜ ਦੀ ਅਗਵਾਈ ਹੇਠ ਰੱਖੜੀ ਦੇ ਦਿਹਾੜੇ 'ਤੇ ਪਿਛਲੇ 13 ਸਾਲਾਂ ਤੋਂ ਬੀ.ਐੱਸ.ਐੱਫ. ਕੇਂਦਰ ਖੜਕਾਂ 'ਚ ਦੂਰੋਂ-ਦੂਰੋਂ ਆਏ ਜਵਾਨਾਂ ਨੂੰ ਰੱਖੜੀਆਂ ਬੰਨਣ ਆਉਂਦੀਆਂ ਇਨ੍ਹਾਂ ਭੈਣਾਂ ਦਾ ਧੰਨਵਾਦ ਕਰਦਾ ਹਾਂ¢ ਉਪਰੋਕਤ ...

ਪੂਰੀ ਖ਼ਬਰ »

ਦੁਧਾਰੂ ਪਸ਼ੂਆਂ 'ਚ ਤੇਜ਼ੀ ਨਾਲ ਫੈਲ ਰਹੀ ਲੰਪੀ ਸਕਿਨ ਬਿਮਾਰੀ ਤੋਂ ਕਿਸਾਨ ਪ੍ਰੇਸ਼ਾਨ

ਭੰਗਾਲਾ, 11 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)-ਗਾਵਾਂ ਤੇ ਮੱਝਾਂ 'ਚ ਫੈਲੀ ਲੰਪੀ ਸਕਿਨ ਦੀ ਬਿਮਾਰੀ ਬਾਰੇ ਸਰਕਾਰ ਵਲੋਂ ਹਾਲਾਤ ਕਾਬੂ ਹੇਠ ਹੋਣ 'ਤੇ ਟੀਕਾਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਦੇ ਬਾਵਜੂਦ ਪਸ਼ੂਆਂ ਦਾ ਮਰਨਾ ਜਾਰੀ ਹੈ | ਭੰਗਾਲਾ ਨਾਲ ਲੱਗਦੇ ਪਿੰਡ ...

ਪੂਰੀ ਖ਼ਬਰ »

ਗਾਇਕ ਸਤਵਿੰਦਰ ਸੈਣੀ ਦਾ ਨਵਾਂ ਗੀਤ ਰਿਲੀਜ਼

ਮੁਕੇਰੀਆਂ, 11 ਅਗਸਤ (ਰਾਮਗੜ੍ਹੀਆ)-ਪਿੰਡ ਧਨੋਆ ਦੇ ਵਸਨੀਕ ਗਾਇਕ ਸਤਵਿੰਦਰ ਸੈਣੀ ਵਲੋਂ ਆਪਣਾ ਦੂਸਰਾ ਗੀਤ ਆਈ ਨਾਓ ਜਾਰੀ ਕੀਤਾ ਗਿਆ | ਇਸ ਮੌਕੇ ਗਾਇਕ ਸਤਵਿੰਦਰ ਸੈਣੀ ਨੇ ਦੱਸਿਆ ਕਿ ਲਿਖਾਰੀ ਸੈਣੀਯਾਰ ਵਲੋਂ ਲਿਖੇ ਆਈ ਨਾਓ ਗੀਤ ਜਿਸ ਨੂੰ ਈਜ਼ਾ ਕੰਪਨੀ ਦੁਆਰਾ ਤਿਆਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਕੰਧਾਲਾ ਜੱਟਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅੱਡਾ ਸਰਾਂ, 11 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚੱਲਦੇ ਵਿੱਦਿਅਕ ਅਦਾਰੇ ਪਬਲਿਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ | ਕਮੇਟੀ ਪ੍ਰਧਾਨ ਨਿਰਮਲ ਸਿੰਘ ...

ਪੂਰੀ ਖ਼ਬਰ »

ਬੀ. ਐੱਨ. ਡੀ. ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ

ਅੱਡਾ ਸਰਾਂ, 11 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਬੀ. ਐੱਨ. ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਪਿ੍ੰ: ਜੈ ਕਿਸ਼ਨ ਮਹਿਤਾ ਦੀ ਅਗਵਾਈ 'ਚ ਕਰਵਾਏ ਇਸ ਸਮਾਗਮ ਦੌਰਾਨ ਪ੍ਰਬੰਧਕ ਅਨਿਲ ਮਹਿਤਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਵਲੋਂ ਕੈਬਨਿਟ ਮੰਤਰੀ ਜਿੰਪਾ ਨਾਲ ਮੀਟਿੰਗ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ)-ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਤੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ 81 ਕਲੱਸਟਰ ਅਫ਼ਸਰ ਤੇ 193 ਨੋਡਲ ਅਫ਼ਸਰ ਨਿਯੁਕਤ- ਡੀ. ਸੀ.

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਖੇਤੀਬਾੜੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਉਣੀ ਦੀ ਝੋਨੇ ਦੀ ਫ਼ਸਲ ਦੀ ਰਹਿੰਦ-ਖੂਹੰਦ ਦਾ ਅਗਾਉਂ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਨਵੀਂ ਸਰਕਾਰ 'ਚ ਪਿਛਲੀਆਂ ਸਰਕਾਰਾਂ ਦੇ ਚੌਧਰੀਆਂ ਦੀ ਸਰਦਾਰੀ, 'ਆਪ' ਵਰਕਰਾਂ 'ਚ ਨਿਰਾਸ਼ਾ ਦਾ ਆਲਮ

ਗੜ੍ਹਸ਼ੰਕਰ, 11 ਅਗਸਤ (ਧਾਲੀਵਾਲ)-ਚਾਰ ਕੁ ਮਹੀਨੇ ਪਹਿਲਾ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ 'ਚ ਪਿਛਲੀਆਂ ਸਰਕਾਰਾਂ ਦੇ ਬਹੁਤੇ ਚੌਧਰੀਆਂ ਨੇ ਆਪਣੀ ਚੰਗੀ ਪੈਂਠ ਬਣਾ ਲਈ ਹੈ | ਇਹ ਮਾਮਲਾ ਗੜ੍ਹਸ਼ੰਕਰ ਹਲਕੇ ਨਾਲ ਸਬੰਧਿਤ ਹੈ, ਜਿੱਥੇ ਪਿਛਲੇ ਕਾਂਗਰਸ ਤੇ ...

ਪੂਰੀ ਖ਼ਬਰ »

ਨੌਸਰਬਾਜ਼ ਨੇ ਔਰਤ ਨੂੰ ਸੋਨਾ ਦੁੱਗਣਾ ਕਰਨ ਦਾ ਝਾਂਸਾ ਦੇ ਕੇ ਗਹਿਣੇ ਠੱਗੇ, ਮਾਮਲਾ ਦਰਜ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ)-ਸੋਨਾ ਦੁੱਗਣਾ ਕਰਨ ਦਾ ਝਾਂਸਾ ਦੇ ਕੇ ਇਕ ਨੌਸਰਬਾਜ਼ ਨੇ ਔਰਤ ਦੇ ਸੋਨੇ ਦੇ ਗਹਿਣੇ ਠੱਗ ਲਏ ਤੇ ਉਸ ਨੂੰ ਰੋੜੇ-ਪੱਥਰਾਂ ਨਾਲ ਭਰੀ ਪੋਟਲੀ ਫੜਾ ਕੇ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਉਣ ਸੰਬੰਧੀ ਮੀਟਿੰਗ

ਸ਼ਾਮਚੁਰਾਸੀ, 11 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਹਲਕਾ ਸ਼ਾਮਚੁਰਾਸੀ ਦੇ ਅਧੀਨ ਪੈਂਦੇ ਪਿੰਡ ਬਡਿਆਲ ਦੇ ਗੁਰਦੁਆਰਾ ਸੱਚਖੰਡ ਪ੍ਰਕਾਸ਼ ਤੇਗ ਬਹਾਦਰਗੜ੍ਹ ਵਿਖੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ 117ਵੇਂ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਹਲਕਾ ਉੜਮੁੜ ਦੇ ਸੁਪਰਵਾਈਜ਼ਰ ਹਲਕੇ ਦੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਿਲੰਕ ਕਰਵਾਉਣ- ਦਰਬਾਰਾ ਸਿੰਘ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੋਣ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ-41 ਉੜਮੁੜ ਦਰਬਾਰਾ ਸਿੰਘ ਨੇ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਕੇ ...

ਪੂਰੀ ਖ਼ਬਰ »

ਕੰਢੀ ਨਹਿਰ 'ਤੇ ਲੱਗਾ ਧਰਨਾ ਜਾਰੀ

ਗੜ੍ਹਦੀਵਾਲਾ, 11 ਅਗਸਤ (ਚੱਗਰ)-ਕੰਢੀ ਨਹਿਰ ਦੇ ਹੇਠਲੇ ਹਿੱਸੇ ਨੂੰ ਲੈਂਟਰ ਪਾ ਕੇ ਪੱਕਾ ਬਨਾਉਣ ਦੇ ਵਿਰੋਧ 'ਚ ਮਸਤੀਵਾਲ ਵਿਖੇ ਲੱਗਾ ਧਰਨਾ 79ਵੇਂ ਦਿਨ ਵੀ ਜਾਰੀ ਰਿਹਾ, ਜਿਸ ਦੌਰਾਨ ਧਰਨਾਕਾਰੀਆਂ ਵਲੋਂ ਵਿਭਾਗ ਤੇ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਗੜ੍ਹਸ਼ੰਕਰ, 11 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ 100 ਗ੍ਰਾਮ ਹੈਰੋਇਨ ਸਮੇਤ ਸਮੇਤ ਕਾਬੂ ਕੀਤਾ | ਇਸ ਸਬੰਧੀ ਐੱਸ.ਐੱਚ.ਓ. ਕਰਨੈਲ ਸਿੰਘ ਨੇ ਦੱਸਿਆ ਕਿ ਐੱਸ.ਆਈ. ਕੁਲਦੀਪ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਬੀਰਮਪੁਰ ਰੋਡ ...

ਪੂਰੀ ਖ਼ਬਰ »

ਵਾਟਰ ਸਪਲਾਈ ਠੱਪ ਹੋਣ ਨਾਲ ਲੋਕ ਪ੍ਰੇਸ਼ਾਨ

ਸੈਲਾ ਖੁਰਦ, 11 ਅਗਸਤ (ਹਰਵਿੰਦਰ ਸਿੰਘ ਬੰਗਾ)-ਪਿੰਡ ਭਰੋਵਾਲ ਵਾਟਰ ਵਰਕਸ ਦੇ ਟਿਊਬਵੈੱਲ ਦੀ ਮੋਟਰ ਇਕ ਮਹੀਨੇ ਤੋਂ ਖ਼ਰਾਬ ਹੋਣ ਕਾਰਨ ਪਿੰਡ ਬੱਠਲਾ ਤੇ ਭਾਤਪੁਰ ਜੱਟਾਂ ਦੇ ਵਾਸੀ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਰਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ...

ਪੂਰੀ ਖ਼ਬਰ »

ਵਿਭਾਗੀ ਪ੍ਰੀਖਿਆ ਥੋਪਣ ਦੇ ਫ਼ੈਸਲੇ ਦੀਆਂ ਕਾਪੀਆਂ ਸਾੜ ਕੇ ਰੋਸ ਜਤਾਇਆ

ਗੜ੍ਹਸ਼ੰਕਰ, 11 ਅਗਸਤ (ਧਾਲੀਵਾਲ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਵਲੋਂ ਅਧਿਆਪਕ ਵਿਰੋਧੀ ਪੱਤਰ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਤੇ ਸਿੱਧੀ ਭਰਤੀ ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈੱਸਟ ਥੋਪਣ ਦੇ ਫ਼ੈਸਲੇ ਖ਼ਿਲਾਫ਼ ਕਾਪੀਆਂ ਫੂਕਣ ...

ਪੂਰੀ ਖ਼ਬਰ »

ਮੁਕੇਰੀਆਂ ਹਲਕੇ ਦੇ ਪੈਟਰੋਲੀਅਮ ਕੰਪਨੀ ਦੇ ਡੀਲਰਾਂ ਦੀ ਮੀਟਿੰਗ ਹੋਈ

ਮੁਕੇਰੀਆਂ, 11 ਅਗਸਤ (ਰਾਮਗੜ੍ਹੀਆ)-ਮੁਕੇਰੀਆਂ ਹਲਕੇ ਦੇ ਸਾਰੇ ਪੈਟਰੋਲੀਅਮ ਕੰਪਨੀ ਦੇ ਡੀਲਰਾਂ ਦੀ ਮੀਟਿੰਗ ਹੋਈ, ਜਿਸ ਵਿਚ ਕਾਰੋਬਾਰ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ 'ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ | ਇਸ ਮੌਕੇ ਕੁਸ਼ਲ ਕਾਰਜਸ਼ੈਲੀ ਲਈ ਸੰਗਠਨ ਦਾ ਨਿਰਮਾਣ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਮੰਡਲ ਦਫ਼ਤਰ ਅੱਗੇ ਰੋਸ ਧਰਨਾ

ਗੜ੍ਹਸ਼ੰਕਰ, 11 ਅਗਸਤ (ਧਾਲੀਵਾਲ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਵਰਕਰਾਂ ਵਲੋਂ ਰੱਖੜੀ ਦੇ ਤਿਉਹਾਰ ਦੇ ਦਿਨ ਤਨਖ਼ਾਹਾਂ ਜਾਰੀ ਕਰਨ ਤੇ ਆਪਣੀਆਂ ਹੱਕ ਮੰਗਾਂ ਮਨਵਾਉਣ ਲਈ ਇੱਥੇ ਵਿਭਾਗ ਦੇ ਮੰਡਲ ਦਫ਼ਤਰ ਵਿਖੇ ਮੰਡਲ ਪ੍ਰਧਾਨ ਕੇਵਲ ਕ੍ਰਿਸ਼ਨ, ਮੰਡਲ ਸਕੱਤਰ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਮੀਰੀ-ਪੀਰੀ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦਾ ਸਨਮਾਨ

ਦਸੂਹਾ, 11 ਅਗਸਤ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਮੀਰੀ-ਪੀਰੀ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਨੂੰ ਗੁਰਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸੂਬੇ ਦੀਆਂ ਸਰਕਾਰੀ ਨਰਸਰੀਆਂ ਨੂੰ ਕੇਂਦਰ ਦੀ ਤਰਜ਼ 'ਤੇ ਅਪਗ੍ਰੇਡ ਕੀਤਾ ਜਾਵੇ- ਸਰਬਜੀਤ ਸਿੰਘ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ)-ਸਰਬਜੀਤ ਸਿੰਘ ਏ. ਸੀ. ਐੱਸ. ਪੰਜਾਬ ਵਲੋਂ ਸੈਂਟਰ ਆਫ਼ ਐਕਸੀਲੈਂਸ ਫਰੂਟ ਖਨੌੜਾ ਤੇ ਸਿਟਰਸ ਅਸਟੇਟ ਹੁਸ਼ਿਆਰਪੁਰ ਛਾਉਣੀ ਕਲਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸ਼ੈਿਲੰਦਰ ਕੌਰ ਆਈ. ਐੱਫ. ਐੱਸ. ਡਾਇਰੈਕਟਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਪੰਡੋਰੀ ਬੀਬੀ ਵਿਖੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਰਤੀ ਕਿਸਾਨ ਯੂਨੀਅਨ ਦੀ ਮੈਂਬਰਸ਼ਿਪ ਕੀਤੀ ਤੇ ਪਿੰਡ ਕਮੇਟੀ ਦੀ ਚੋਣ ਕੀਤੀ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਨੰਗਲ ਬਿਹਾਲਾਂ, 11 ਅਗਸਤ (ਪ. ਪ.)-ਆਕਸਫੋਰਡ ਵਰਲਡ ਸਕੂਲ ਸਹੋੜਾ ਡਡਿਆਲ 'ਚ ਪਿ੍ੰਸੀਪਲ ਸ੍ਰੀਮਤੀ ਸਰੋਜ ਬਾਲਾ ਦੀ ਅਗਵਾਈ ਹੇਠ ਰੱਖੜੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਤੇ ਮਨਮੋਹਕ ਰੱਖੜੀਆਂ ਬਣਾਈਆਂ | ਇਸ ਵਿਚ ਪਹਿਲਾ, ਦੂਜਾ ਤੇ ਤੀਸਰਾ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਭੂੰਗਾ ਦੇ ਸਟਾਫ਼ ਦੀ ਮੀਟਿੰਗ ਹੋਈ

ਹਰਿਆਣਾ, 11 ਅਗਸਤ (ਹਰਮੇਲ ਸਿੰਘ ਖੱਖ)-ਪੰਚਾਇਤ ਸੰਮਤੀ ਦਫ਼ਤਰ ਭੂੰਗਾ ਵਿਖੇ ਪੰਚਾਇਤ ਸਕੱਤਰਾਂ, ਵੀ. ਡੀ. ਓ. ਤੇ ਹੋਰ ਸਟਾਫ਼ ਦੀ ਮੀਟਿੰਗ ਵਿਸ਼ਨੂੰ ਤਿਵਾੜੀ ਚੇਅਰਮੈਨ ਪੰਚਾਇਤ ਸੰਮਤੀ ਭੂੰਗਾ ਦੀ ਅਗਵਾਈ ਹੇਠ ਹੋਈ, ਜਿਸ 'ਚ ਪਿੰਡਾਂ ਅੰਦਰ ਹੋਏ ਵਿਕਾਸ ਕਾਰਜਾਂ ਦਾ ਲੇਖਾ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਖ਼ਾਲਸਾ ਸਕੂਲ ਪਾਲਦੀ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਮਾਹਿਲਪੁਰ, 11 ਅਗਸਤ (ਰਜਿੰਦਰ ਸਿੰਘ)-ਸੰਤ ਅਤਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਾਲਦੀ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਪਿੰ੍ਰ. ਸ਼ਿਵ ਕੁਮਾਰ ਦੀ ਅਗਵਾਈ 'ਚ ਤੇ ਸਰਬਜੀਤ ਸਿੰਘ ਮੰਝ ਦੀ ਦੇਖ-ਰੇਖ 'ਚ ਕਰਵਾਇਆ ਗਿਆ, ਜਿਸ 'ਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ...

ਪੂਰੀ ਖ਼ਬਰ »

ਹਰਦੇਵ ਕੌਰ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਐਮਾਂ ਮਾਂਗਟ, 11 ਅਗਸਤ (ਗੁਰਾਇਆ)-ਬੀਤੇ ਦਿਨੀਂ ਮਾਸਟਰ ਦਲਵੀਰ ਸਿੰਘ ਬਿਸ਼ਨਪੁਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ-ਪਤਨੀ ਬੀਬੀ ਹਰਦੇਵ ਕੌਰ ਮੌਜੂਦਾ ਸਰਪੰਚ ਵਾਸੀ ਬਿਸ਼ਨਪੁਰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ...

ਪੂਰੀ ਖ਼ਬਰ »

ਅਵਤਾਰ ਸਿੰਘ ਵਿਰਕ ਨੂੰ ਸਦਮਾ, ਭਰਾ ਦਾ ਦਿਹਾਂਤ

ਅੱਡਾ ਸਰਾਂ, 11 ਅਗਸਤ (ਹਰਜਿੰਦਰ ਸਿੰਘ ਮਸੀਤੀ)-ਵੇਟ ਲਿਫ਼ਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਵਿਰਕ ਤੇ ਕਰਮਜੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਭਰਾ ਸਾਬਕਾ ਸਰਪੰਚ ਹਰਜੀਤ ਸਿੰਘ ਵਿਰਕ ਦਾ ਅਚਨਚੇਤ ਦਿਹਾਂਤ ਹੋ ...

ਪੂਰੀ ਖ਼ਬਰ »

ਡਿਗਰੀਆਂ ਰੋਕਣ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਅਭਿਆਨ ਤਹਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਮਾਹਿਲਪੁਰ, 11 ਅਗਸਤ (ਰਜਿੰਦਰ ਸਿੰਘ)-ਭਾਰਤ ਸਰਕਾਰ ਦੁਆਰਾ ਚਲਾਏ ਹਰ ਘਰ ਤਿਰੰਗਾ ਅਭਿਆਨ ਤਹਿਤ ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ' ਵਲੋਂ ਵਿਦਿਆਰਥੀਆਂ 'ਚ ਤਿਰੰਗੇ ਤੇ ਦੇਸ਼ ਪ੍ਰਤੀ ਪਿਆਰ, ਤਿਆਗ, ਬਲੀਦਾਨ, ਸਤਿਕਾਰ ਜਿਹੀਆਂ ਭਾਵਨਾਵਾਂ ਨੂੰ ਉਜਾਗਰ ਕਰਨ ਦੇ ਉਦੇਸ਼ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਹੁਸ਼ਿਆਰਪੁਰ, 11 ਅਗਸਤ (ਨਰਿੰਦਰ ਸਿੰਘ ਬੱਡਲਾ)-ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ¢ਹਲਕਾ ਚੱਬੇਵਾਲ ਦੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਦੇ ਗ੍ਰਹਿ ਵਿਖੇ ਪਾਰਟੀ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ ਤਿਰੰਗਾ ਯਾਤਰਾ ਕੱਢੀ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ)-ਦੇਸ਼ ਦੀ ਅਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਅੰਮਿ੍ਤ ਮਹਾਂਉਤਸਵ ਤਹਿਤ ਜਿਲ੍ਹਾ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਰਾਜਾ ਸੈਣੀ ਦੀ ਅਗਵਾਈ 'ਚ ਤਿਰੰਗਾ ਯਾਤਰਾ ਕੱਢੀ ਗਈ, ਜਿਸ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਯੁਵਾ ਮੋਰਚੇ ਵਲੋਂ ਸ਼ਹਿਰ 'ਚ ਤਿਰੰਗਾ ਯਾਤਰਾ ਕੱਢੀ

ਹੁਸ਼ਿਆਰਪੁਰ, 11 ਅਗਸਤ (ਹਰਪ੍ਰੀਤ ਕੌਰ)-ਅਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੇ ਸਬੰਧ 'ਚ ਜ਼ਿਲ੍ਹਾ ਭਾਜਪਾ ਯੁਵਾ ਮੋਰਚੇ ਵਲੋਂ ਪ੍ਰਧਾਨ ਰਾਜਾ ਸੈਣੀ ਦੀ ਅਗਵਾਈ ਹੇਠ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਗਈ | ਮੋਰਚੇ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਸਾਬਕਾ ...

ਪੂਰੀ ਖ਼ਬਰ »

ਕਰੀਅਰ ਗਾਈਡੈਂਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਸੰਭਾਵਨਾਵਾਂ ਪ੍ਰਤੀ ਕੀਤਾ ਜਾਗਰੂਕ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਹਿਰਾਣਾ ਕਲਾਂ ਤੇ ਮਾਊਾਟ ਕਾਰਮਲ ਸਕੂਲ ਮੇਹਟੀਆਣਾ ਵਿਖੇ 10ਵੀਂ ਤੇ 12ਵੀਂ ਕਲਾਸ ਦੇ ਬੱਚਿਆਂ ਲਈ ਕਰੀਅਰ ਗਾਈਡੈਂਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 30 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 30 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 41706 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 589 ਸੈਂਪਲਾਂ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖ਼ਲਾਈ ਕੋਰਸ 22 ਤੋਂ ਸ਼ੁਰੂ

ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ)-ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 4 ਮਹੀਨੇ ਦਾ ਡੇਅਰੀ ਉਦਮ ਸਿਖ਼ਲਾਈ ਕੋਰਸ 22 ਅਗਸਤ ਤੋਂ ਡੇਅਰੀ ਸਿਖ਼ਲਾਈ ਕੇਂਦਰ ਫਗਵਾੜਾ ਵਿਖੇ ਸ਼ੁਰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX