ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਫਾਜ਼ਿਲਕਾ / ਅਬੋਹਰ

ਵਾਲਮੀਕਿ ਭਾਈਚਾਰੇ ਵਲੋਂ ਅੱਜ ਪੰਜਾਬ ਬੰਦ ਦਾ ਸੱਦਾ-ਸਮਾਜ ਨੇ ਸ਼ਹਿਰ ਵਾਸੀਆਂ ਨੂੰ ਬੰਦ ਰੱਖਣ ਦੀ ਕੀਤੀ ਅਪੀਲ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ)-ਵਾਲਮੀਕਿ ਭਾਈਚਾਰੇ ਵਲੋਂ 12 ਅਗਸਤ ਦਿਨ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ | ਇਸ ਸੰਬੰਧ ਵਿਚ ਅੱਜ ਭਗਵਾਨ ਵਾਲਮੀਕਿ ਚੌਕ ਵਿਖੇ ਸਮਾਜ ਦੇ ਲੋਕਾਂ ਦੀ ਮੀਟਿੰਗ ਹੋਈ ਜਿਸ ਵਿਚ ਸਮਾਜ ਦੇ ਪਤਵੰਤਿਆਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ | ਇਸ ਤੋਂ ਬਾਅਦ ਸਮਾਜ ਦੇ ਲੋਕਾਂ ਵਲੋਂ ਪੈਦਲ ਬਾਜ਼ਾਰਾਂ ਵਿਚ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਆਪਣਾ ਕਾਰੋਬਾਰ ਬੰਦ ਰੱਖਣ | ਸਮਾਜ ਦੇ ਲੋਕਾਂ ਨੇ ਦੱਸਿਆ ਕਿ ਇਹ ਬੰਦ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਣਾ ਸੀ ਪਰ ਹਲਵਾਈ ਅਤੇ ਬੇਕਰੀ ਯੂਨੀਅਨ ਦੇ ਚੇਅਰਮੈਨ ਰੋਹਤਾਸ਼ ਗੁਪਤਾ ਦੇ ਸੱਦੇ 'ਤੇ ਬੰਦ ਦਾ ਸਮਾਂ 9 ਵਜੇ ਦੀ ਬਜਾਏ 11 ਵਜੇ ਕਰ ਦਿੱਤਾ ਗਿਆ ਹੈ ਕਿਉਂਕਿ ਸ਼ੁੱਕਰਵਾਰ ਨੂੰ ਰੱਖੜੀ ਮਨਾਈ ਜਾਂਦੀ ਹੈ | ਇਹ ਇਕ ਤਿਉਹਾਰ ਹੈ ਅਤੇ ਅਜਿਹੇ ਵਿਚ ਇਹ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਭਾਈਚਾਰੇ ਵਲੋਂ ਸ਼ਹਿਰ ਵਿਚ ਰੋਸ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਵਾਲਮੀਕਿ ਭਾਈਚਾਰੇ ਨੇ ਅੰਮਿ੍ਤਸਰ ਦੇ ਸ੍ਰੀ ਰਾਮ ਤੀਰਥ ਤੋਂ ਫ਼ਰਮਾਨ ਜਾਰੀ ਕਰਕੇ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ | ਸਾਬਕਾ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦੀ ਟਿੱਪਣੀ ਤੋਂ ਬਾਅਦ ਵਾਲਮੀਕਿ ਭਾਈਚਾਰੇ ਨੇ ਇਸ ਬੰਦ ਦਾ ਸੱਦਾ ਦਿੱਤਾ ਹੈ | ਇਸ ਮੌਕੇ ਸੰਜੇ ਕੁਮਾਰ, ਅਸ਼ਵਨੀ ਟਾਂਕ, ਓਮ ਪ੍ਰਕਾਸ਼ ਢਿਲੋੜ, ਧਰਮਵੀਰ ਮਲਕਟ, ਮਾਣਕ ਸ਼ਾਹ, ਵਿਨੋਦ ਕੁਮਾਰ ਪੱਪੂ, ਕਾਲੀ ਪ੍ਰਧਾਨ, ਕੌਂਸਲਰ ਠਾਕਰ ਦਾਸ ਸਿਵਾਨ, ਪ੍ਰੇਮ ਕੁਮਾਰ ਜਹਾਜ਼, ਮੁਰਾਰੀ ਲਾਲ, ਰਿੰਕੂ ਭਗਾਨੀਆ, ਉਦੇਸ਼ ਟਾਂਕ, ਰਜਿੰਦਰ ਸੋਨੀ, ਰਵੀ ਭੱਟੀ ਆਦਿ ਹਾਜ਼ਰ ਸਨ |

ਆਪਣਾ ਹਸਪਤਾਲ ਚੈਰੀਟੇਬਲ ਟਰੱਸਟ ਨੇ ਕੈਂਪ ਲਾ ਕੇ ਦੱਸੇ 'ਲੰਪੀ ਸਕਿਨ' ਤੋਂ ਪਸ਼ੂ ਬਚਾਅ ਦੇ ਉਪਾਅ

ਬੱਲੂਆਣਾ, 11 ਅਗਸਤ (ਜਸਮੇਲ ਸਿੰਘ ਢਿੱਲੋਂ)- ਆਪਣਾ ਹਸਪਤਾਲ ਚੈਰੀਟੇਬਲ ਟਰੱਸਟ ਵਲੋਂ ਪਿੰਡ ਸੀਤੋ ਗੁੰਨ੍ਹੋ ਦੇ ਬੱਸ ਅੱਡੇ ਨੇੜੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਂਦਿਆਂ ਕੌਮੀ ਝੰਡਾ ਲਹਿਰਾਇਆ ਗਿਆ | ਇਸ ਮੌਕੇ ਟਰੱਸਟ ਪ੍ਰਧਾਨ ਪਰਵਿੰਦਰ ਪਾਲ ਸਿੰਘ ਰਾਜਾ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਾਲਾ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਪਿੰਡ ਫ਼ਤਿਹਗੜ੍ਹ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਵਿਧਾਇਕ ਗੋਲਡੀ ਮੁਸਾਫ਼ਰ ਨੇ ਨਵੇਂ ਬਣ ਰਹੇ ਮੁਹੱਲਾ ਕਲੀਨਿਕਾਂ ਦਾ ਕੀਤਾ ਦੌਰਾ

ਬੱਲੂਆਣਾ, 11 ਅਗਸਤ (ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਿੱਧ ...

ਪੂਰੀ ਖ਼ਬਰ »

ਗੁਣਾਤਮਿਕ ਸਿੱਖਿਆ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੀ ਪ੍ਰਕਿਰਿਆ ਸ਼ੁਰੂ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)- ਗੁਣਾਤਮਿਕ ਸਿੱਖਿਆ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੀ ਪ੍ਰਕਿ੍ਆ ਦੇ ਸਬੰਧ ਵਿਚ ਵਿਭਾਗ ਵਲੋਂ ਵਰਚੂਅਲ ਮੀਟਿੰਗ ਕੀਤੀ ਗਈ, ਜਿਸ ਵਿਚ ਸਕੂਲ ਮੁਖੀਆਂ ਨਾਲ ਸਕੂਲ ਆਫ਼ ਐਮੀਨੈਸ ਪੋ੍ਰਜੈਕਟ ਨੂੰ ਸੁਚਾਰੂ ...

ਪੂਰੀ ਖ਼ਬਰ »

ਨਰਮੇ ਦੀ ਚੰਗੀ ਪੈਦਾਵਾਰ ਲਈ ਖੇਤੀਬਾੜੀ ਵਿਭਾਗ ਨੇ ਜਾਰੀ ਕੀਤੀ ਸਲਾਹ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)- ਖੇਤੀਬਾੜੀ ਵਿਭਾਗ ਨੇ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਚਿੱਟੀ ਮੱਖੀ ਦੀ ਰੋਕਥਾਮ ਸਬੰਧੀ ਸਲਾਹ ਜਾਰੀ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਜਰੰਗ ਦਲ ਹਿੰਦੁਸਤਾਨ ਵਲੋਂ ਕੱਲ੍ਹ ਕੱਢੀ ਜਾਵੇਗੀ ਤਿਰੰਗਾ ਯਾਤਰਾ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ)-ਬਜਰੰਗ ਦਲ ਹਿੰਦੁਸਤਾਨ ਦੇ ਕੌਮੀ ਜਨਰਲ ਸਕੱਤਰ ਕੁਲਦੀਪ ਸੋਨੀ ਦੀ ਅਗਵਾਈ ਹੇਠ ਅਹੁਦੇਦਾਰਾਂ ਦੀ ਮੀਟਿੰਗ ਹੋਈ | ਜਿਸ ਵਿਚ ਸੋਨੀ ਨੇ ਦੱਸਿਆ ਕਿ 75ਵੇਂ ਆਜ਼ਾਦੀ ਦਿਵਸ ਮੌਕੇ 13 ਅਗਸਤ ਨੂੰ ਇਕ ਸਾਈਕਲ ਤਿਰੰਗਾ ਯਾਤਰਾ ਖਾਟੂ ਸ਼ਿਆਮ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਕੌਂਸਿਲੰਗ ਹੋਈ ਮੁਕੰਮਲ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ ਅਤੇ ਤਹਿਸੀਲ ਇੰਚਾਰਜ ਪ੍ਰਦੀਪ ਕੁਮਾਰ ਖਨਗਵਾਲ ਦੀ ਅਗਵਾਈ ਹੇਠ ਪੰਜ ਦਿਨ ਚੱਲੀ ਮੈਰੀਟੋਰੀਅਸ ਸਕੂਲਾਂ ਵਿਚ ...

ਪੂਰੀ ਖ਼ਬਰ »

ਕਾਂਗਰਸ ਨੇ ਕੱਢੀ ਸ਼ਹਿਰੀ ਹਲਕੇ ਅੰਦਰ 75ਵੀਂ ਤਿਰੰਗਾ ਗੌਰਵ ਯਾਤਰਾ

ਫ਼ਿਰੋਜ਼ਪੁਰ, 11 ਅਗਸਤ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਨੂੰ ਪੂਰੀ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਜ਼ਿਲ੍ਹਾ ਕਾਂਗਰਸ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਛਾਬੜਾ ਅਤੇ ਵਰਕਿੰਗ ਕਮੇਟੀ ਜ਼ਿਲ੍ਹਾ ...

ਪੂਰੀ ਖ਼ਬਰ »

ਕੰਨਿਆ ਸਕੂਲ ਨੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਤਿਰੰਗੇ ਵੰਡੇ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਐਨ.ਸੀ.ਸੀ. ਕੈਡਟਾਂ ਨੇ ਤਿਰੰਗਾ ਮੁਹਿੰਮ ਤਹਿਤ ਕੌਮੀ ਝੰਡੇ ਵੰਡੇ ਗਏ | ਇਸ ਬਾਰੇ ਜਾਣਕਾਰੀ ਦਿੰਦਿਆਂ ਮੀਡੀਆ ਇੰਚਾਰਜ ਅਧਿਆਪਕ ਅਮਿਤ ਬਤਰਾ ਨੇ ਦੱਸਿਆ ਕਿ ਪ੍ਰਧਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)- ਸਦਰ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਾਲਾ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਪਿੰਡ ਫ਼ਤਿਹਗੜ੍ਹ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਪਿੰਡ ਅਮਰਪੁਰਾ ਦੇ ਸਾਬਕਾ ਸਰਪੰਚ ਦੇ ਘਰ ਦੇ ਕਰਮਚਾਰੀ ਨੇ ਫਾਹਾ ਲਿਆ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਉਪ ਮੰਡਲ ਅਬੋਹਰ ਦੇ ਪਿੰਡ ਅਮਰਪੁਰਾ ਦੇ ਸਾਬਕਾ ਸਰਪੰਚ ਦੇ ਘਰ ਕੰਮ ਕਰਨ ਵਾਲੇ ਨੌਜਵਾਨ ਨੇ ਅੱਜ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਜਿਸ ਦੀ ਲਾਸ਼ ਨੂੰ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸੇਵਾਦਾਰ ਮੋਨੂੰ ਗਰੋਵਰ ...

ਪੂਰੀ ਖ਼ਬਰ »

ਢਿੱਪਾਂ ਵਾਲੀ 'ਚ ਲੰਪੀ ਸਕਿਨ ਬਿਮਾਰੀ ਨਾਲ ਪਸ਼ੂ ਮਰਨ ਲੱਗੇ

ਮੰਡੀ ਅਰਨੀਵਾਲਾ, 11 ਅਗਸਤ (ਨਿਸ਼ਾਨ ਸਿੰਘ ਮੋਹਲਾਂ)- ਪਿੰਡ ਢਿੱਪਾਂ ਵਾਲੀ ਦੇ ਪਸ਼ੂ ਪਾਲਕਾਂ ਦੇ ਪਸੂਆਂ ਨੂੰ ਲੰਪੀ ਸਕਿਨ ਦੀ ਬਿਮਾਰੀ ਨੇ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਅਖੀਰ ਪਸ਼ੂ ਇਸ ਬਿਮਾਰੀ ਕਾਰਨ ਮਰ ਰਹੇ ਹਨ | ਜਿਸ ਕਰ ਕੇ ਪਸੂ ਪਾਲਕਾਂ ਵਿਚ ਡਰ ਵਾਲਾ ਮਾਹੌਲ ...

ਪੂਰੀ ਖ਼ਬਰ »

ਲੰਪੀ ਸਕਿਨ ਦੇ ਮੱਦੇਨਜ਼ਰ ਜਾਨਵਰਾਂ ਦੇ ਆਵਾਗਮਨ 'ਤੇ ਪਾਬੰਦੀ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਰਾਜ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਦੇ ਮੱਦੇਨਜ਼ਰ ਡਾ. ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਪਸ਼ੂਆਂ ਦੇ ਆਵਾਗਮਨ (ਵੇਚਣ, ...

ਪੂਰੀ ਖ਼ਬਰ »

ਪਸ਼ੂ ਹਸਪਤਾਲ ਗੱਦਾਡੋਬ ਵਿਖੇ ਲੰਪੀ ਸਕਿਨ ਰੋਗ ਸੰਬੰਧੀ ਲਗਾਇਆ ਜਾਗਰੂਕਤਾ ਕੈਂਪ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ ਦੇ ਪਸ਼ੂ ਪਾਲਦ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਕੈਂਪ ਲਗਾ ਕੇ ਕਿਸਾਨਾਂ ਨੂੰ ਲੰਪੀ ਚਮੜੀ ਰੋਗ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਮੌਕੇ ਇਸ ਰੋਗ ...

ਪੂਰੀ ਖ਼ਬਰ »

ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਚਾਲਕ ਵਲੋਂ ਟੱਕਰ ਮਾਰਨ ਦੇ ਸਬੰਧ ਵਿਚ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੈਨਵੇ ਕਾਲਜ ਦੀ ਵਿਦਿਆਰਥਣ ਊਸ਼ਮਿੰਦਰ ਦਾ ਪੀ.ਯੂ. ਦੀ ਮੈਰਿਟ 'ਚ ਪਹਿਲਾ ਸਥਾਨ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਡ. ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚੋਂ ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਦਿਆਰਥਣ ਨੇ ਉਸ਼ਮਿੰਦਰ ਮੈਰਿਟ ਲਿਸਟ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਹਰ ਘਰ ਤਿਰੰਗਾ ਤਹਿਤ ਪ੍ਰੋਗਰਾਮ ਕਰਵਾਇਆ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਕਾਲਜ ਪਿ੍ੰਸੀਪਲ ਡਾ: ਵਿਜੇ ਗਰੋਵਰ ਅਤੇ ਨੋਡਲ ਅਫ਼ਸਰ ਪ੍ਰੋਫੈਸਰ ਸ੍ਰੀਮਤੀ ਹਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਆਜ਼ਾਦੀ ਦਿਵਸ ਮੌਕੇ ਦੇ ਸਬੰਧ ਵਿਚ ਹਰ ਘਰ ਤਿਰੰਗਾ ਤਹਿਤ ...

ਪੂਰੀ ਖ਼ਬਰ »

ਆਬਾਦੀ 'ਤੇ ਕਾਬੂ ਕਰਨ ਲਈ ਕਾਨੂੰਨ ਬਣਾਉਣ ਦੀ ਲੋੜ-ਕਟਾਰੀਆ

ਮੰਡੀ ਲਾਧੂਕਾ, 11 ਅਗਸਤ (ਰਾਕੇਸ਼ ਛਾਬੜਾ)-ਦੇਸ਼ ਵਿਚ ਲਗਾਤਾਰ ਬੇਲਗ਼ਾਮ ਵਧ ਰਹੀ ਆਬਾਦੀ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਨੂੰ ਕੰਟਰੋਲ ਕਰਨ ਲਈ ਸਖ਼ਤ ਕਾਨੂੰਨ ਬਣਾਏ ਜਾਣ ਦੀ ਲੋੜ | ਇਹ ਵਿਚਾਰ ਮੰਡੀ ਦੇ ਪ੍ਰਮੁੱਖ ਸਮਾਜ ਸੇਵੀ ਅਤੇ ਸੇਵਾਮੁਕਤ ਲੈਕਚਰਾਰ ਮਾਸਟਰ ...

ਪੂਰੀ ਖ਼ਬਰ »

ਅਨੰਦ ਮਹਾਂਉਤਸਵ ਤਹਿਤ ਚੁਵਾੜਿਆਂ ਵਾਲੀ ਦੇ ਸਕੂਲ 'ਚ ਲਗਾਏ 60 ਬੂਟੇ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਗਰੈਜੂਏਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਸ਼ੁਰੂ ਅਨੰਦ ਮਹਾਂਉਤਸਵ ਤਹਿਤ ਸਰਕਾਰੀ ਹਾਈ ਸਕੂਲ ਚੁਵਾੜਿਆਂ ਵਾਲੀ ਵਿਖੇ 60 ਪੌਦੇ ਲਗਾਏ ਗਏ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸਕੱਤਰ ਇੰਜੀ. ਡਾ. ਨਵਦੀਪ ਅਸੀਜਾ ਨੇ ਦੱਸਿਆ ...

ਪੂਰੀ ਖ਼ਬਰ »

ਐਕਮੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਮੰਡੀ ਲਾਧੂਕਾ, 11 ਅਗਸਤ (ਮਨਪ੍ਰੀਤ ਸਿੰਘ ਸੈਣੀ)-ਪਿੰਡ ਚੱਕ ਸੈਦੋ ਕੇ ਦੇ ਐਕਮੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਤੀਆਂ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਵੱਧ-ਚੜ੍ਹ ਕੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਇਸ ...

ਪੂਰੀ ਖ਼ਬਰ »

ਭਲਕੇ ਲੱਗਣ ਵਾਲੀ ਕੌਮੀ ਲੋਕ ਅਦਾਲਤ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਤੋਂ ਲਾਭ ਲੈਣ ਲਈ ਨਗਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ | ਇਸ ਸੈਮੀਨਾਰ ਦੇ ਮੁੱਖ ਮਹਿਮਾਨ ਲੋਕ ਅਦਾਲਤ ਦੇ ਮੈਂਬਰ ਅਤੇ ਸੇਵਾ ਮੁਕਤ ...

ਪੂਰੀ ਖ਼ਬਰ »

ਫ਼ਾਜ਼ਿਲਕਾ ਇਲਾਕੇ ਅੰਦਰ ਬੜੇ ਧੂਮਧਾਮ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)- ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਅੱਜ ਫ਼ਾਜ਼ਿਲਕਾ ਇਲਾਕੇ ਵਿਚ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਗਲੀਆਂ-ਬਾਜ਼ਾਰਾਂ ਵਿਚ ਲੋਕਾਂ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ | ਰੱਖੜੀਆਂ, ਹਲਵਾਈ ...

ਪੂਰੀ ਖ਼ਬਰ »

ਪਿੰਡ ਨੂੰ ਪਾਣੀ ਦੇਣ ਵਾਲੀ ਮੋਟਰ ਦੀ ਕੇਬਲ ਤਾਰ ਚੋਰੀ

ਮੰਡੀ ਰੋੜਾਂਵਾਲੀ, 11 ਅਗਸਤ (ਮਨਜੀਤ ਸਿੰਘ ਬਰਾੜ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਨੁਕੇਰੀਆਂ ਵਿਚੋਂ ਬੀਤੀ ਰਾਤ ਪਿੰਡ ਨੂੰ ਪੀਣ ਵਾਲਾ ਪਾਣੀ ਦੇਣ ਲਈ ਲੱਗੀ ਮੋਟਰ ਦੀ ਕੇਬਲ ਤਾਰ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੌ ਫ਼ੀਸਦੀ ਰਿਹਾ ਗੁਰੂ ਰਾਮਦਾਸ ਬੀ. ਐੱਡ. ਕਾਲਜ ਦਾ ਨਤੀਜਾ

ਜਲਾਲਾਬਾਦ, 11 ਅਗਸਤ (ਕਰਨ ਚੁਚਰਾ)-ਗੁਰੂ ਰਾਮਦਾਸ ਬੀ.ਐਡ. ਕਾਲਜ ਦਾ ਸਾਲ 2021-23 ਦੇ ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਸਰਬਜੀਤ ਕੋਰ ਨੇ ਦੱਸਿਆ ਕਿ ਨਤੀਜਿਆਂ 'ਚ ਕਾਜਲ ਮਦਾਨ ਨੇ 88.66 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਅੰਸ਼ਵੀ ਨੇ 88.44 ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਬੀ. ਐੱਸ. ਐੱਫ. ਜਵਾਨਾਂ ਨੇ ਕੱਢੀ ਸਾਈਕਲ ਰੈਲੀ

ਜਲਾਲਾਬਾਦ 11 ਅਗਸਤ (ਕਰਨ ਚੁਚਰਾ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਅੱਜ ਪਿੰਡ ਫਲੀਆਂ ਵਾਲਾ ਵਿਚ ਬੀ.ਐੱਸ.ਐਫ. ਸੈਕਟਰ ਤੋਂ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ | ਬੀ.ਐੱਸ..ਐਫ. 160 ਬਟਾਲੀਅਨ ਦੇ ਕਮਾਡੈਂਟ ਅਧਿਕਾਰੀ ਕੈਲਾਸ਼ ਮਹਿਤਾ ਦੀ ਅਗਵਾਈ ਵਿਚ ਕੱਢੀ ਗਈ ਸਾਈਕਲ ...

ਪੂਰੀ ਖ਼ਬਰ »

ਕੰਨਿਆ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਐੱਨ. ਐੱਮ.ਐੱਮ.ਐੱਸ. ਦਾ ਪੇਪਰ ਕੀਤਾ ਪਾਸ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਐਨ.ਐਮ.ਐਮ.ਐੱਸ. ਦਾ ਪੇਪਰ ਪਾਸ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਮੀਡੀਆ ਇੰਚਾਰਜ ...

ਪੂਰੀ ਖ਼ਬਰ »

ਸਿੱਖਿਆ ਕੇਂਦਰਾਂ ਦੇ ਭੈਣਾਂ ਅਤੇ ਭਰਾਵਾਂ ਵਲੋਂ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਅਬੋਹਰ, 11 ਅਗਸਤ (ਸੁਖਜੀਤ ਸਿੰਘ ਬਰਾੜ)-ਸਿੱਖਿਆ ਕੇਂਦਰਾਂ ਦੇ ਭੈਣ-ਭਰਾਵਾਂ ਵਲੋਂ ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਿੱਖਿਆ ਕੇਂਦਰਾਂ ਦੇ ਇੰਚਾਰਜ ਅਤੇ ਦਿੱਲੀ ਐਕਯੂਪ੍ਰੈਸ਼ਰ ਦੇ ਡਾਇਰੈਕਟਰ ਭਰਤ ਨਾਗਪਾਲ ਨੇ ਦੱਸਿਆ ਕਿ ਇਸ ਵਾਰ ਨਵੀਂ ਆਬਾਦੀ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਭਰਾਵਾਂ ਦੇ ਗੁੱਟਾਂ 'ਤੇ ਭੈਣਾਂ ਨੇ ਬੰਨ੍ਹੀਆਂ ਰੱਖੜੀਆਂ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)- ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਰੱਖੜੀ ਮੌਕੇ ਜੇਲ੍ਹ ਵਿਭਾਗ ਵਲੋਂ ਭੈਣਾਂ ਨੂੰ ਤੋਹਫ਼ਾ ਦਿੰਦਿਆਂ ਬੰਦੀ ਭਰਾਵਾਂ ਨਾਲ ਮੁਲਾਕਾਤ ਕਰਵਾਈ ਗਈ | ਭੈਣਾਂ ਨੇ ਜੇਲ੍ਹ ਵਿਚ ਭਾਵੁਕ ਹੁੰਦਿਆਂ ਆਪਣੇ ਭਰਾਵਾਂ ਦੇ ਗੁੱਟਾਂ 'ਤੇ ...

ਪੂਰੀ ਖ਼ਬਰ »

ਜੋਤੀ ਬੀ.ਐੱਡ. ਕਾਲਜ ਦੇ ਵਿਦਿਆਰਥੀਆਂ ਦੇ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਜੋਤੀ ਬੀ.ਐੱਡ. ਕਾਲਜ ਦੇ ਬੀ.ਐੱਡ. ਸੈਸ਼ਨ 2021-23 ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਅਨੀਤਾ ਅਰੋੜਾ ਨੇ ਦੱਸਿਆ ਕਿ ਨਤੀਜਿਆਂ ਵਿਚ ਕਾਲਜ ਦੇ ਵਿਦਿਆਰਥੀ ਰਾਜਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX