ਤਾਜਾ ਖ਼ਬਰਾਂ


ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  13 minutes ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  37 minutes ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 1 hour ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 1 hour ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 1 hour ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 2 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 3 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 3 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 4 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 3 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 4 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 1 hour ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 5 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 5 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 5 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 7 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਜਥਾ ਚੰੜੀਗੜ੍ਹ ਲਈ ਰਵਾਨਾ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
. . .  about 7 hours ago
ਚੰਡੀਗੜ੍ਹ, 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਮੂਹ ਸੰਗਤਾਂ ਨੂੰ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਤਰਨਤਾਰਨ

ਗਿ੍ਫ਼ਤਾਰ ਕੀਤੇ ਗੈਂਗਸਟਰਾਂ ਤੋਂ ਪੁੱਛਗਿੱਛ ਉਪਰੰਤ 4 ਹੋਰ ਵਿਅਕਤੀ ਕਾਬੂ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਬੀਤੇ ਦਿਨੀਂ ਤਰਨ ਤਾਰਨ ਪੁਲਿਸ ਵਲੋਂ ਭਾਰੀ ਮਾਤਰਾ 'ਚ ਵਿਸਫੋਟਕ, ਅਸਲੇ, ਨਸ਼ੀਲੇ ਪਦਾਰਥਾਂ ਤੇ ਡਰੱਗ ਮਨੀ ਸਮੇਤ ਉਸ ਸਮੇਂ ਗਿ੍ਫ਼ਤਾਰ ਕੀਤੇ ਗਏ ਤਿੰਨ ਗੈਂਗਸਟਰਾਂ ਦੀ ਪੁੱਛਗਿੱਛ ਤੋਂ ਬਾਅਦ ਚਾਰ ਹੋਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਕਬਜ਼ੇ ਚੋਂ 40 ਗ੍ਰਾਮ ਹੈਰੋਇਨ, 1 ਪਿਸਟਲ 32 ਬੋਰ, 1 ਮੈਗਜੀਨ ਸਮੇਤ 3 ਰੌਂਦ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਨੇ ਤਿੰਨ ਦਾ ਰਿਮਾਂਡ ਹਾਸਲ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 9 ਅਗਸਤ ਨੂੰ ਤਰਨ ਤਾਰਨ ਪੁਲਿਸ ਨੇ ਪਿੰਡ ਨਾਗੋਕੇ ਦੇ ਨਜ਼ਦੀਕ ਇਕ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਵਿਅਕਤੀ ਗੁਰਵਿੰਦਰ ਸਿੰਘ ਉਰਫ਼ ਬਾਬਾ ਜੋ ਭਿੱਖੀਵਿੰਡ ਵਿਖੇ ਸ਼ੌਰਿਆ ਚੱਕਰ ਅਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਵਿਚ ਲੋੜੀਂਦਾ ਮੁੱਖ ਮੁਲਜ਼ਮ ਸੀ ਅਤੇ ਦੂਸਰੇ ਸੰਦੀਪ ਸਿੰਘ ਉਰਫ਼ ਕਾਲਾ ਵਾਸੀ ਅੰਮਿ੍ਤਸਰ ਨੂੰ ਗਿ੍ਫ਼ਤਾਰ ਕੀਤੀ ਸੀ ਅਤੇ ਬਾਅਦ ਵਿਚ ਉਨ੍ਹਾਂ ਦੀ ਪੁੱਛਗਿੱਛ 'ਤੇ ਬਟਾਲਾ ਤੋਂ ਗੁਰਪ੍ਰੀਤ ਸਿੰਘ ਉਰਫ਼ ਰੰਧਾਵਾ ਨੂੰ ਗਿ੍ਫ਼ਤਾਰ ਕੀਤਾ ਸੀ, ਜਿਨ੍ਹਾਂ ਪਾਸੋਂ ਇਕ ਹੈਂਡ ਗਰਨੇਡ, ਆਰ.ਡੀ.ਐਕਸ, ਆਈ.ਈ.ਡੀ., ਦੋ 30 ਬੋਰ ਦੇ ਪਿਸਤੌਲ ਸਮੇਤ ਮੈਗਜ਼ੀਨ ਅਤੇ 13 ਜਿੰਦਾ ਕਾਰਤੂਸ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫ਼ੀਮ, 36.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਮਿਤਸੁਬਿਸ਼ੀ ਲੈਂਸਰ ਕਾਰ ਵੀ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਦੀ ਪੁੱਛਗਿੱਛ ਦੌਰਾਨ ਸੀ.ਆਈ.ਏ. ਸਟਾਫ਼ ਤਰਨਤਾਰਨ ਦੇ ਇੰਚਾਰਜ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਗੁਰਸਾਹਿਬ ਸਿੰਘ ਉਰਫ਼ ਬਾਬਾ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਵੇਰਕਾ, ਮਨਜਿੰਦਰ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਸੰਘਰ ਕੋਟ, ਇੰਦਰਜੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਸੰਘਰ ਕੋਟ ਅਤੇ ਦਲਜੀਤ ਸਿੰਘ ਉਰਫ਼ ਲਾਲੀ ਪਹਿਲਵਾਨ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਖਾਰਾ ਸੁਲਤਾਨ ਥਾਣਾ ਕੋਟਲੀ ਸੂਰਤ ਮੱਲੀਆ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 40 ਗ੍ਰਾਮ ਹੈਰੋਇਨ, 1 ਪਿਸਟਲ 32 ਬੋਰ, 1 ਮੈਗਜੀਨ ਸਮੇਤ 3 ਰੌਂਦ ਜ਼ਿੰਦਾ ਬਰਾਮਦ ਕੀਤੇ ਗਏ ਹਨ | ਐੱਸ.ਐੱਸ.ਪੀ. ਢਿੱਲੋਂ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ਼ ਬਾਬਾ, ਸੰਦੀਪ ਸਿੰਘ ਉਰਫ਼ ਕਾਲਾ ਅਤੇ ਗੁਰਪ੍ਰੀਤ ਸਿੰਘ ਰੰਧਾਵਾ ਜੋ ਪਾਕਿਸਤਾਨੀ ਸਮੱਗਲਰਾਂ ਨਾਲ ਮਿਲ ਕੇ ਤਾਰੋਂ ਪਾਰ ਤੋਂ ਹਥਿਆਰ, ਨਸ਼ੀਲੇ ਪਦਾਰਥ ਅਤੇ ਵਿਸਫੋਟਕ ਸਮੱਗਰੀ ਮੰਗਵਾਉਂਦੇ ਸਨ ਅਤੇ ਅੱਜ ਗਿ੍ਫ਼ਤਾਰ ਕੀਤੇ ਗਏ ਚਾਰੇ ਵਿਅਕਤੀਆਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਇਧਰ ਉਧਰ ਵੇਚਣ ਦਾ ਕੰਮ ਕਰਦੇ ਸਨ | ਉਨ੍ਹਾਂ ਦੱਸਿਆ ਕਿ ਉਕਤ ਸਾਰੇ ਵਿਅਕਤੀਆਂ ਦਾ ਅਦਾਲਤ ਵਿਚੋਂ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਆਸ ਹੈ | ਇਸ ਮੌਕੇ ਐੱਸ.ਪੀ. (ਡੀ.) ਵਿਸ਼ਾਲਜੀਤ ਸਿੰਘ, ਡੀ.ਐੱਸ.ਪੀ. (ਡੀ) ਦਵਿੰਦਰ ਸਿੰਘ, ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ, ਇੰਸਪੈਕਟਰ ਉਪਕਾਰ ਸਿੰਘ ਐੱਸ.ਐੱਚ.ਓ. ਸਰਾਏ ਅਮਾਨਤ ਖਾਂ ਆਦਿ ਹਾਜ਼ਰ ਸਨ |

ਚੋਰਾਂ ਨੇ ਲੜਕੀ ਨੂੰ ਬੰਦੀ ਬਣਾ ਕੇ ਦਿੱਤਾ ਚੋਰੀ ਨੂੰ ਅੰਜਾਮ

ਗੋਇੰਦਵਾਲ ਸਾਹਿਬ, 11 ਅਗਸਤ (ਸਕੱਤਰ ਸਿੰਘ ਅਟਵਾਲ)- ਕਸਬਾ ਗੋਇੰਦਵਾਲ ਸਾਹਿਬ ਵਿਖੇ ਅਤੇ ਆਸ-ਪਾਸ ਝੱਪਟਮਾਰਾਂ ਵਲੋਂ ਨਿੱਤ ਚੈਨ, ਮੋਬਾਈਲ ਆਦਿ ਖੋਹ ਲਏ ਜਾਂਦੇ ਹਨ | ਚੋਰਾਂ ਦੇ ਹੌਸਲੇ ਇੰਨੇ ਜ਼ਿਆਦਾ ਬੁਲੰਦ ਹੋ ਚੁੱਕੇ ਹਨ ਕਿ ਉਹ ਦਿਨ ਦਿਹਾੜੇ ਬਿਨਾਂ ਕਿਸੇ ਡਰ ਦੇ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਰਿਸ਼ਤੇਦਾਰਾਂ ਵਿਰੁੱਧ ਮੁਕੱਦਮਾ ਦਰਜ

ਪੱਟੀ, 11 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਸ਼ਹਿਰ ਦੀ ਵਾਰਡ ਨੰਬਰ 17 ਦੇ ਵਸਨੀਕ ਵਿਅਕਤੀ ਵਲੋਂ ਬੁੱਧਵਾਰ ਨੂੰ ਸ਼ਾਮ ਵੇਲੇ ਆਪਣੇ ਹੀ ਲਾਇਸੰਸੀ ਪਿਸਤੌਲ 32 ਬੋਰ ਨਾਲ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਸੀ, ਜਿਸ ਦੀ ਪਛਾਣ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਚੋਰਾਂ ਨੇ ਕਰਿਆਨਾ ਸਟੋਰ ਨੂੰ ਸੰਨ੍ਹ ਲਾ ਕੇ ਕੀਤੀ ਚੋਰੀ

ਝਬਾਲ, 11 ਅਗਸਤ (ਸੁਖਦੇਵ ਸਿੰਘ)- ਬੀਤੀ ਰਾਤ ਚੋਰ ਪਿੰਡ ਬਘਿਆੜੀ ਵਿਖੇ ਸਥਿਤ ਅਰਮਾਨ ਕਰਿਆਨਾ ਸਟੋਰ ਦਾ ਸਟਰ ਤੋੜ ਕੇ ਨਕਦੀ, ਇਕ ਐੱਲ.ਸੀ.ਡੀ ਅਤੇ 50 ਹਜ਼ਾਰ ਰੁਪਏ ਦਾ ਕਰਿਆਨੇ ਦਾ ਸਾਮਾਨ ਚੋਰੀ ਕਰਕੇ ਲੈ ਗਏ | ਇਸ ਸੰਬੰਧੀ ਅਰਮਾਨ ਕਰਿਆਨਾ ਸਟੋਰ ਦੇ ਮਾਲਕ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਪਿੰਡ ਕਸੇਲ ਵਿਖੇ ਪ੍ਰਾਚੀਨ ਮੰਦਰ ਦੇ ਤਲਾਬ 'ਚ ਡੁੱਬਣ ਨਾਲ ਵਿਅਕਤੀ ਦੀ ਮੌਤ

ਸਰਾਏ ਅਮਾਨਤ ਖਾਂ, 11 ਅਗਸਤ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਪ੍ਰਾਚੀਨ ਸ਼ਿਵ ਮੰਦਿਰ ਦੇ ਸਾਹਮਣੇ ਬਣੇ ਤਲਾਬ ਵਿਚ ਡੁੱਬਣ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਐੱਸ.ਡੀ.ਐੱਮ ਦਫ਼ਤਰ ਪੱਟੀ ਅੱਗੇ ਪੱਕਾ ਮੋਰਚਾ

ਪੱਟੀ, 11 ਅਗਸਤ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਵਲੋਂ ਕਿਸਾਨ ਆਗੂ ਚਾਨਣ ਸਿੰਘ ਬੰਗਲਾ ਰਾਏ, ਹਰਵਿੰਦਰ ਸਿੰਘ ਆਸਲ, ਗੁਰੰਜਟ ਸਿੰਘ ਭੱਗੂਪੁਰ, ਰੂਪ ਸਿੰਘ ਸੈਦੋ ਨਿਸ਼ਾਨ ਸਿੰਘ ਪੱਟੀ ਦੀ ਅਗਵਾਈ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਚੂਸਲੇਵਾਲ 'ਚ ਚੋਰੀ

ਪੱਟੀ, 11 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸਰਕਾਰੀ ਪ੍ਰਾਇਮਰੀ ਸਕੂਲ ਚੂਸਲੇਵਾਲ ਵਿਚ ਚੋਰੀ ਦੀ ਵਾਰਦਾਤ ਨੂੰ ਅਣਪਛਾਤੇ ਲੋਕਾਂ ਨੇ ਅੰਜਾਮ ਦਿੱਤਾ | ਇਸ ਸਬੰਧੀ ਏ.ਐੱਸ.ਆਈ ਰਾਜਪਾਲ ਸਿੰਘ ਨੇੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਮਜੀਤ ਕੌਰ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ ਮਾਸਟਰ ਮਾਈਾਡ ਸਮੇਤ ਤਿੰਨ ਹੋਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਹਥਿਆਰਾਂ ਦੀ ਨੋਕ 'ਤੇ ਇਕ ਵਿਅਕਤੀ ਪਾਸੋਂ ਲੁੱਟ-ਖੋਹ ਦੇ ਮਾਮਲੇ ਵਿਚ ਪੁਲਿਸ ਨੇ ਮਾਸਟਰ ਮਾੲੀਂਡ ਸਮੇਤ ਤਿੰਨ ਹੋਰ ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ, ਜਦਕਿ 2 ਵਿਅਕਤੀ ਪਹਿਲਾਂ ਗਿ੍ਫ਼ਤਾਰ ਕੀਤੇ ਜਾ ਚੁੱਕੇ ਹਨ | ਇਸ ...

ਪੂਰੀ ਖ਼ਬਰ »

ਪੱਟੀ ਜੇਲ੍ਹ 'ਚ ਭੈਣਾਂ ਨੇ ਆਪਣੇ ਕੈਦੀ ਭਰਾਵਾਂ ਨੂੰ ਰੱਖੜੀ ਬੰਨ੍ਹੀ

ਪੱਟੀ, 11 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸਬ ਜੇਲ੍ਹ ਪੱਟੀ ਵਿਚ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਡੀ.ਐੱਸ.ਪੀ. ਸਬ ਜੇਲ੍ਹ ਪੱਟੀ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਜੇਲ੍ਹ ਵਿਭਾਗ ਦੇ ...

ਪੂਰੀ ਖ਼ਬਰ »

ਬੈਂਚ 'ਤੇ ਬੈਠਣ ਨੂੰ ਲੈ ਕੇ ਹੋਏ ਝਗੜੇ 'ਚ ਦੋ ਵਿਦਿਆਰਥੀ ਜ਼ਖ਼ਮੀ

ਝਬਾਲ, 11 ਅਗਸਤ (ਸੁਖਦੇਵ ਸਿੰਘ)- ਝਬਾਲ ਵਿਖੇ ਸਥਿਤ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਰ੍ਹਵੀਂ ਜਮਾਤ ਵਿਚ ਪੜ੍ਹਦੇ ਦੋ ਵਿਦਿਆਰਥੀਆਂ ਦੇ ਬੈਂਚ 'ਤੇ ਬੈਠਣ ਨੂੰ ਲੈ ਕੇ ਹੋਏ ਝਗੜੇ ਦੋ ਵਿਦਿਆਰਥੀ ਜ਼ਖ਼ਮੀ ਹੋ ਗਏ | ਇਸ ਸੰਬੰਧੀ ਲਵਪ੍ਰੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਜੋੜ ਮੇਲੇ ਸੰਬੰਧੀ ਪਾਠ ਆਰੰਭ

ਭਿੱਖੀਵਿੰਡ, 11 ਅਗਸਤ (ਬੌਬੀ)- ਗੁਰਦੁਆਰਾ ਬਾਬਾ ਸਹੀਦ ਸਿੰਘਾਂ ਜੀ ਮਰਗਿੰਦ ਪੁਰਾ ਵਿਖੇ ਸਹੀਦ ਬਾਬਾ ਸੁਬੇਗ ਸਿੰਘ, ਸ਼ਹੀਦ ਬਾਬਾ ਜਗੀਰ ਸਿੰਘ ਤੇ ਸ਼ਹੀਦ ਬਾਬਾ ਮਸਕੀਨ ਸਿੰਘ ਦੀ ਯਾਦ ਨੂੰ ਤਾਜਾ ਕਰਦਿਆਂ ਸਾਲਾਨਾ ਜੋੜ ਮੇਲਾ 12 ਅਗਸਤ ਨੂੰ ਸਮੂਹ ਨਗਰ ਮਰਗਿੰਦਪੁਰਾ ਦੀ ...

ਪੂਰੀ ਖ਼ਬਰ »

ਚਾਰਦੀਵਾਰੀ ਢਾਹੁਣ ਤੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ 'ਤੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਉਸਾਰੀ ਦੌਰਾਨ ਪਾਣੀ ਦੇ ਬੋਰ ਦੀਆਂ ਪਾਈਪਾਂ ਪੁੱਟਣ, ਚਾਰਦੀਵਾਰੀ ਢਾਹੁਣ ਅਤੇ ਧੱਕੇ ਨਾਲ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ 'ਤੇ 6 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਕਾਂਗਰਸ ਨੇ ਕੱਢੀ ਪੈਦਲ ਤਿਰੰਗਾ ਯਾਤਰਾ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਕਾਂਗਰਸ ਪਾਰਟੀ ਵਲੋਂ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪਿੰਡ ਠੱਠੀਆਂ ਮਹੰਤਾਂ ਤੋਂ ਠਾਠਾਂ ਮਾਰਦੇ ਕਾਂਗਰਸੀ ਵਰਕਰਾਂ ਦੇ ਇਕੱਠ ਨਾਲ ਤਿਰੰਗਾ ਪੈਦਲ ਯਾਤਰਾ ਕੱਢੀ ਗਈ, ਜੋ ਕਿ ਪੱਟੀ ਵਿਖੇ ਜਾ ਕੇ ਸਮਾਪਤ ਹੋਈ | ਇਸ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਦੇ ਕਾਬੂ ਕੀਤੇ ਵਿਅਕਤੀਆਂ ਨੂੰ ਕਿਸਾਨ ਆਗੂਆਂ ਨੇ ਛੁਡਾਇਆ

ਹਰੀਕੇ ਪੱਤਣ, 11 ਅਗਸਤ (ਸੰਜੀਵ ਕੁੰਦਰਾ)- ਜੰਗਲੀ ਜੀਵ ਸੈਂਚਰੀ ਹਰੀਕੇ ਵਿਚ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ 'ਤੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੀ ਟੀਮ ਵਲੋਂ ਕਾਬੂ ਕੀਤੇ 8 ਰੇਹੜਾ ਚਾਲਕਾਂ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਬੀ.ਐੱਡ ਅਧਿਆਪਕ ਫਰੰਟ ਨੇ ਕੀਤਾ ਸੇਵਾ ਨਿਯਮ 2018 ਲਾਗੂ ਕਰਨ ਦਾ ਵਿਰੋਧ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵੱਲੋਂ ਆਪਣਾ ਖ਼ਜ਼ਾਨਾ ਭਰਨ ਲਈ ਨਵਾਂ ਤਰੀਕਾ ਲੱਭਿਆ ਗਿਆ ਹੈ, ਜਿਸ 'ਚ ਸਰਕਾਰ ਨੇ ਇਕ ਨਵਾਂ ਫ਼ਰਮਾਨ ਜਾਰੀ ਕੀਤਾ ਹੈ ਕਿ ਜੋ ਵੀ ਅਧਿਕਾਰੀ ਜਾਂ ਕਰਮਚਾਰੀ 2018 ਤੋਂ ਸਿੱਧੀ ਭਰਤੀ ਜਾਂ ਤਰੱਕੀ ਰਾਹੀਂ ਨਵੇਂ ਅਹੁਦੇ 'ਤੇ ...

ਪੂਰੀ ਖ਼ਬਰ »

ਗੋਲੀਆਂ ਚਲਾਉਣ ਦੇ ਮਾਮਲੇ 'ਚ ਦੋ ਲੋੜੀਂਦੇ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਫਾਰਚੂਨਰ ਗੱਡੀ 'ਚ ਆ ਰਹੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜੋ ਕੁਝ ਦਿਨ ਪਹਿਲਾਂ ਪੁਲਿਸ ਚੌਕੀ ਤੂਤ ਅਧੀਨ ਆਉਂਦੇ ਇਲਾਕੇ ਵਿਚ ਹੋਈ ਗੋਲੀਬਾਰੀ 'ਚ ਲੋੜੀਂਦੇ ਸਨ | ...

ਪੂਰੀ ਖ਼ਬਰ »

ਵੈਟਰਨਰੀ ਫਾਰਮਾਸਿਸਟ ਯੂਨੀਅਨ ਵਲੋਂ ਕੈਬਨਿਟ ਮੰਤਰੀ ਭੁੱਲਰ ਦੀ ਰਿਹਾਇਸ਼ ਅੱਗੇ ਰੋਸ ਧਰਨਾ

ਪੱਟੀ, 11 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਵੈਟਰਨਰੀ ਫਾਰਮਾਸਿਸਟ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪੱਟੀ ਸਥਿਤ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅਜੇ ਕੁਮਾਰ ਚੀਨੂੰ ਵਲੋਂ ਪੁਲਿਸ ਅਧਿਕਾਰੀਆਂ, ਪੁਲਿਸ ਦੇ ਟਾਊਟ ਤੇ ਹੋਰ ਆਗੂਆਂ 'ਤੇ ਸਾਜਿਸ਼ ਕਰ ਕੇ ਫਸਾਉਣ ਦੇ ਦੋਸ਼

ਭਿੱਖੀਵਿੰਡ, 11 ਅਗਸਤ (ਬੌਬੀ)- ਉੱਘੇ ਸਮਾਜ ਸੇਵੀ ਤੇ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚਾ ਪੰਜਾਬ ਦੇ ਪ੍ਰਧਾਨ ਅਜੇ ਕੁਮਾਰ ਚੀਨੂੰ ਨੇ ਭਿੱਖੀਵਿੰਡ ਵਿਖੇ ਗੱਲਬਾਤ ਕਰਦਿਆਂ ਇਕ ਆਡੀਓ ਸਾਂਝੀ ਕੀਤੀ, ਜਿਸ ਵਿਚ ਖਾਲੜੇ ਨਾਲ ਸੰਬੰਧਿਤ ਪੁਲਿਸ ਦਾ ਟਾਊਟ ਇਕ ਪੁਲਿਸ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਈ ਚੌਕੀ ਇੰਚਾਰਜਾਂ ਸਮੇਤ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)-ਪੁਲਿਸ ਵਿਭਾਗ ਦੇ ਕੰਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਤਹਿਤ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਵਲੋਂ ਕਈ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਕੀਤੇ ਗਏ ਤਬਾਦਲਿਆਂ ਵਿਚ ਐੱਸ.ਆਈ. ਸਤਨਾਮ ਸਿੰਘ ਨੂੰ ਪੁਲਿਸ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਲੈ ਕੇ ਤਰਨ ਤਾਰਨ ਪੁਲਿਸ ਵਲੋਂ ਫਲੈਗ ਮਾਰਚ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਵਲੋਂ ਆਜ਼ਾਦੀ ਦਿਵਸ ਦੇ ਸੰਬੰਧ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਡੀ. ਐੱਸ. ਪੀ. (ਸਿਟੀ) ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਫਲੈਗ ਮਾਰਚ ਕੱਢਿਆ ਗਿਆ | ਫਲੈਗ ਮਾਰਚ ਦੌਰਾਨ ਥਾਣਾ ਸਿਟੀ ਅਤੇ ...

ਪੂਰੀ ਖ਼ਬਰ »

'ਹਰ ਘਰ ਤਿਰੰਗਾ' ਮੁਹਿੰਮ ਨੂੰ ਲੈ ਕੇ ਲੋਕਾਂ 'ਚ ਉਤਸ਼ਾਹ-ਰੋਹਿਤ ਵੇਦੀ

ਹਰੀਕੇ ਪੱਤਣ, 11 ਅਗਸਤ (ਸੰਜੀਵ ਕੁੰਦਰਾ)- ਆਜ਼ਾਦੀ ਦਿਹਾੜੇ ਮੌਕੇ ਘਰ-ਘਰ ਤਿਰੰਗਾ ਲਹਿਰਾਉਣ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਇਹ ਪ੍ਰਗਟਾਵਾ ਭਾਜਪਾ ਮੰਡਲ ਹਰੀਕੇ ਪੱਤਣ ਦੇ ਪ੍ਰਧਾਨ ਰੋਹਿਤ ਵੇਦੀ ਨੇ ਕੀਤਾ | ਉਨ੍ਹਾਂ ਕਿਹਾ ਕਿ 'ਹਰ ਘਰ ਤਿਰੰਗਾ' ਮੁਹਿੰਮ ...

ਪੂਰੀ ਖ਼ਬਰ »

ਡਿਗਰੀਆਂ ਰੋਕਣ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੂੰ ਕੀਤਾ ਸਨਮਾਨਿਤ

ਸਰਾਏ ਅਮਾਨਤ ਖਾਂ, 11 ਅਗਸਤ (ਨਰਿੰਦਰ ਸਿੰਘ ਦੋਦੇ)- ਹਲਕਾ ਤਰਨ ਤਾਰਨ ਦੇ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਕਸਬਾ ਝਬਾਲ ਤੋਂ ਗੰਡੀਵਿੰਡ ਸਰਾਂ ਤੱਕ ਕੀਤੀ ਗਈ | ਤਿਰੰਗਾ ਯਾਤਰਾ ਦੇ ਦੌਰਾਨ ਵੱਖ-ਵੱਖ ਪਿੰਡਾਂ ਦੇ ਵਿਚ ਯਾਤਰਾ ਦੇ ਦੌਰਾਨ ਵਿਧਾਇਕ ਡਾ. ਅਗਨੀਹੋਤਰੀ ਨੂੰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਗਿੱਲ ਦੀ ਅਗਵਾਈ 'ਚ ਕਾਂਗਰਸ ਵਲੋਂ ਪੈਦਲ ਤਿਰੰਗਾ ਯਾਤਰਾ

ਪੱਟੀ, 11 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਆਜ਼ਾਦੀ ਦੀ 75ਵੀਂ ਵਰੇਗੰਢ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਸ਼ੁਰੂ ਕੀਤੀ ਗਈ ਪੈਦਲ ਤਿਰੰਗਾ ਯਾਤਰਾ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਤੀਆਂ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਪੋ੍ਰਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਦੇ ਨਾਲ ਕੀਤੀ ਗਈ | ਸਮੂਹ ਸਟਾਫ਼ ਵਲੋਂ ਪੰਜਾਬੀ ਸੱਭਿਆਚਾਰ ਦੇ ...

ਪੂਰੀ ਖ਼ਬਰ »

ਮਾਊਟ ਲਿਟਰਾ ਜੀ ਸਕੂਲ ਦੇ ਬੱਚਿਆਂ ਨੇ ਵਿਧਾਇਕ ਲਾਲਪੁਰਾ ਨੂੰ ਰੱਖੜੀ ਬੰਨ੍ਹ ਮਨਾਇਆ ਤਿਉਹਾਰ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਮਾਊਟ ਲਿਟਰਾ ਜੀ ਸਕੂਲ ਤਰਨ ਤਾਰਨ ਵਿਖੇ ਵਿਦਿਆਰਥੀਆਂ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਆਪਣਏ ਸਕੂਲ ਵਿਚ ਰੱਖੜੀ ਬੰਨ੍ਹ ਕੇ ਤਿਉਹਾਰ ਮਨਾਇਆ | ਜ਼ਿਕਰਯੋਗ ਹੈ ਕਿ ਸਕੂਲ ਦੇ ਬੱਚਿਆਂ ਦੇ ਪਿਆਰ, ਸਤਿਕਾਰ ਨੂੰ ਦੇਖਦਿਆਂ ...

ਪੂਰੀ ਖ਼ਬਰ »

ਘੱਟ ਗਿਣਤੀ ਭਾਈਚਾਰੇ ਨੂੰ ਲਾਮਬੰਦ ਕਰਨ ਦੀ ਕਵਾਇਦ ਨੂੰ ਲੈ ਕੇ ਸੰਸਥਾ ਨੇ ਪਾਰਟੀਆਂ ਨੂੰ ਦਿੱਤੀ ਮਾਤ-ਪ੍ਰਧਾਨ ਗਿੱਲ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਰਾਜਨੀਤਕ ਪਾਰਟੀਆਂ ਦੀ ਵੋਟ ਬੈਂਕ ਨੂੰ ਖੌਰਾ ਲਗਾਉਣ 'ਚ ਕੌਮੀ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਸਰਗਰਮ ਦੇਖੀ ਜਾ ਰਹੀ ਹੈ | ਘੱਟ ਗਿਣਤੀ ਭਾਈਚਾਰੇ ਨੂੰ ਵੱਖ-ਵੱਖ ਰਾਜਨੀਤਕ ਧਿਰਾਂ ਨਾਲੋਂ ਅਲੱਗ ਥਲੱਗ ਕਰਨ 'ਚ ਮਸ਼ਰੂਫ ਉਕਤ ਸਮਾਜ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ 'ਚ ਮਨਾਇਆ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ

ਤਰਨ ਤਾਰਨ, 11 ਅਗਸਤ (ਪਰਮਜੀਤ ਜੋਸ਼ੀ)- ਤਰਨਤਾਰਨ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਝਾ ਪਬਲਿਕ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ | ਸਵੇਰ ਦੀ ਸਭਾ 'ਚ ਕਿੰਡਰਗਾਰਟਨ ਦੇ ਵਿਦਿਆਰਥੀਆਂ ਵਲੋਂ ਸੂਰਬੀਰਾਂ ਦੀ ਸ਼ਹਾਦਤ ਨਾਲ ਸੰਬੰਧਿਤ ਗੀਤ, ਭਾਸ਼ਣ ਤੇ ਐਕਟ ...

ਪੂਰੀ ਖ਼ਬਰ »

'ਆਪ' ਸਰਕਾਰ ਤੋਂ ਪੰਜਾਬ ਦਾ ਹਰ ਵਰਗ ਖੁਸ਼-ਹਰਜਿੰਦਰ ਸਿੰਘ ਲਾਲੀ

ਤਰਨ ਤਾਰਨ, 11 ਅਗਸਤ (ਪਰਮਜੀਤ ਜੋਸ਼ੀ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰ ਦੇ ਚਾਰ ਮਹੀਨੇ ਦੇ ਅਰਸੇ ਦੌਰਾਨ ਹੀ ਅਜਿਹੇ ਇਤਿਹਾਸਕ ਫੈਸਲੇ ਗਏ ਗਏ ਹਨ, ਜਿਸ ਨਾਲ ਲੋਕਾਂ ਨੂੰ ਜਿਥੇ ਸਹੂਲਤਾਂ ਪ੍ਰਦਾਨ ਹੋ ਰਹੀਆਂ ਹਨ, ਉੱਥੇ ਪੰਜਾਬ ਦਾ ਵੀ ਵਿਕਾਸ ਸ਼ੁਰੂ ਹੋ ਗਿਆ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਚੀਫ਼ ਖਾਲਸਾ ਦੀਵਾਨ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਸਕੂਲ ਦੇ ਪਿ੍ੰਸੀਪਲ ਰਣਜੀਤ ਭਾਟੀਆ ਦੀ ਅਗਵਾਈ ਹੇਠ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ 'ਚ ਤਸਵੀਰਾਂ ਦੀ ਪ੍ਰਦਰਸ਼ਨੀ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਭਾਈ ਵੀਰ ਸਿੰਘ ਬਿਰਧ ਘਰ ਜੰਡਿਆਲਾ ਰੋਡ ਤਰਨ ਤਾਰਨ ਵਿਖੇ ਆਜ਼ਾਦੀ ਦੇ 75 ਵੇਂ ਵਰੇ੍ਹਗੰਢ ਨੂੰ ਸਮਰਪਿਤ 1947 ਵਿਚ ਹੋਈ ਦੇਸ਼ ਦੀ ਵੰਡ ਨੂੰ ਦਰਸਾਉਂਦੀਆਂ ਤਸਵੀਰਾਂ ਦੀ ਪ੍ਰਦਰਸ਼ਨੀਆਂ ਜੋਨਲ ...

ਪੂਰੀ ਖ਼ਬਰ »

'ਦਾ ਵਿਜ਼ਡਮ' ਸਕੂਲ 'ਚ ਰੱਖੜੀ ਦੇ ਤਿਉਹਾਰ ਮੌਕੇ ਪ੍ਰੋਗਰਾਮ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- 'ਦਾ ਵਿਜ਼ਡਮ' ਸਕੂਲ ਵਿਖੇ ਰੱਖੜੀ ਤਿਉਹਾਰ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਹੋਇਆ ਰੰਗ ਬਿਰੰਗੀ ਰੱਖ਼ੜੀਆਂ ਬਣਾਈਆਂ | ਉਨ੍ਹਾਂ ਨੇ ਬਹੁਤ ਹੀ ਉਤਸ਼ਾਹ ਦੇ ਨਾਲ ਇਸ ...

ਪੂਰੀ ਖ਼ਬਰ »

ਐਲਪਾਈਨ ਸਕੂਲ 'ਚ ਮਨਾਇਆ ਆਜ਼ਾਦੀ ਦਿਵਸ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਐਲਪਾਈਨ ਸਕੂਲ ਤਰਨ ਤਾਰਨ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿੰ੍ਰਸੀਪਲ ਲਖਵਿੰਦਰ ਕੌਰ ਨੇ ਬੱਚਿਆਂ ਨੂੰ ਆਜ਼ਾਦੀ ਦੀ ਮਹਤੱਤਾ ਬਾਰੇ ਦੱਸਿਆ ਤੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਦਾ ਵੱਖ-ਵੱਖ ਤਰ੍ਹਾਂ ਦੇ ...

ਪੂਰੀ ਖ਼ਬਰ »

ਮਮਤਾ ਨਿਕੇਤਨ ਸਕੂਲ ਦੇ ਬੱਚਿਆਂ ਨੇ ਸੈਨਿਕਾਂ ਨੂੰ ਰੱਖੜੀਆਂ ਬੰਨ੍ਹੀਆਂ

ਤਰਨ ਤਾਰਨ, 11 ਅਗਸਤ (ਪਰਮਜੀਤ ਜੋਸ਼ੀ)- ਭੈਣ-ਭਰਾ ਦੇ ਰਿਸ਼ਤੇ ਦੀ ਪਵਿੱਤਰਤਾ ਨੂੰ ਦਰਸਾਉਂਦਾ ਰੱਖੜੀ ਦਾ ਤਿਉਹਾਰ ਸਾਡੇ ਸਮਾਜ 'ਚ ਵਿਸ਼ੇਸ਼ ਮਹਤੱਵ ਰੱਖਦਾ ਹੈ | ਅੱਜ ਛੋਟੇ ਪਰਿਵਾਰਾਂ ਅਤੇ ਰੁਝੇਵੇਂ ਭਰੇ ਜੀਵਨ ਕਰਕੇ ਮਨੁੱਖ ਰਿਸ਼ਤਿਆਂ ਤੋਂ ਦੂਰ ਹੁੰਦਾ ਜਾ ਰਿਹਾ ਹੈ, ...

ਪੂਰੀ ਖ਼ਬਰ »

ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਤੁੜ ਵਿਖੇ ਰੱਖੜੀ ਤੇ ਤੀਆਂ ਦਾ ਤਿਉਹਾਰ ਮਨਾਇਆ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)- ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਤੁੜ ਵਿਖੇ ਤੀਆਂ ਦਾ ਤਿਉਹਾਰ ਅਤੇ ਰੱਖੜੀ ਦਾ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿਦਿਆਰਥੀ ਅਤੇ ਸਟਾਫ਼ ਵਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦੇ ਮੈਨਜਿੰਗ ਡਾਇਰੈਕਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX