ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਫਿਰੋਜ਼ਪੁਰ

ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਗੈਰ ਸਮਾਜੀ ਅਨਸਰਾਂ ਖ਼ਿਲਾਫ਼ ਵੱਡੀ ਕਾਰਵਾਈ

ਫ਼ਿਰੋਜ਼ਪੁਰ, 11 ਅਗਸਤ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ, ਨਸ਼ਾ ਤਸਕਰਾਂ ਤੇ ਗ਼ੈਰ ਸਮਾਜੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਸ਼ਹਿਰੀ ਖੇਤਰ ਵਿਚ ਨਜਾਇਜ਼ ਅਸਲੇ ਨਾਲ ਘੁੰਮਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਪਿਸਤੌਲ 32 ਬੋਰ ਸਮੇਤ 3 ਜਿੰਦਾ ਰੌਂਦ, ਇਕ ਦੇਸੀ ਕੱਟਾ ਸਮੇਤ ਜਿੰਦਾ ਰੌਂਦ ਅਤੇ ਹੈਰੋਇਨ ਵੇਚਣ ਲਈ ਆਉਂਦੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 273 ਗ੍ਰਾਮ ਹੈਰੋਇਨ ਤੇ 55 ਹਜਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਇਹ ਜਾਣਕਾਰੀ ਅੱਜ ਪੈੱ੍ਰਸ ਕਾਨਫ਼ਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦਿੰਦਿਆਂ ਦੱਸਿਆ ਕਿ ਸੀ.ਆਈ.ਏ ਸਟਾਫ਼ ਨੇ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਨਜਾਇਜ਼ ਅਸਲੇ ਨਾਲ ਕੇਂਦਰੀ ਜੇਲ੍ਹ ਨੇੜੇ ਸ਼ੱਕੀ ਹਾਲਤ ਵਿਚ ਘੁੰਮ ਰਹੇ ਕਾਰ ਸਵਾਰ 2 ਵਿਅਕਤੀਆਂ ਲਵਪ੍ਰੀਤ ਸਿੰਘ ਉਰਫ਼ ਘਾਰੂ ਪੁੱਤਰ ਜਿੰਦਰ ਰਾਮ ਵਾਸੀ ਮੋਹਨ ਕੇ ਉਤਾੜ ਥਾਣਾ ਗੁਰੂਹਰਸਹਾਏ ਅਤੇ ਜਤਿਨ ਪੁੱਤਰ ਕਿ੍ਸ਼ਨ ਕੁਮਾਰ ਵਾਸੀ ਮੁਕਤਸਰ ਰੋਡ ਉਤਲਾ ਵਿਹੜਾ ਗੁਰੂਹਰਸਹਾਏ ਨੂੰ ਕਾਬੂ ਕਰਕੇ ਉਨ੍ਹਾਂ ਕੋਂਲੋਂ 2 ਪਿਸਤੌਲ 32 ਬੋਰ ਸਮੇਤ 3 ਜਿੰਦਾ ਰੌਂਦ 7.65 ਐੱਮ ਐੱਮ, ਇਕ ਦੇਸੀ ਕੱਟਾ 12 ਬੋਰ ਸਮੇਤ 1 ਜਿੰਦਾ ਰੌਂਦ 12 ਬੋਰ ਬਰਾਮਦ ਹੋਏ, ਜਿਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਉਕਤ ਦੋਸ਼ੀਆਂ ਦੀ ਵਰਨਾ ਕਾਰ ਨੰਬਰ ਡੀ.ਐਲ 3 ਸੀ ਬੀ ਆਰ 9324 ਕਬਜ਼ੇ ਵਿਚ ਲਈ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛ-ਗੱਛ ਦੌਰਾਨ ਹਿਰਾਸਤ ਵਿਚ ਲਏ ਦੋਸ਼ੀਆਂ ਨੇ ਮੰਨਿਆ ਕਿ ਇਹ ਅਸਲਾ ਉਨ੍ਹਾਂ ਜੇਲ੍ਹ ਵਿਚ ਬੰਦ ਸਾਜਨ ਉਰਫ਼ ਮਾਲੀ ਪੁੱਤਰ ਅਮਰਜੀਤ ਸਿੰਘ ਵਾਸੀ ਭਾਰਤ ਨਗਰ ਫ਼ਿਰੋਜ਼ਪੁਰ ਸ਼ਹਿਰ ਦੀ ਮਦਦ ਨਾਲ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਉਕਤ ਸਾਜਨ ਉਰਫ਼ ਮਾਲੀ ਨੂੰ ਵੀ ਇਸ ਮੁਕੱਦਮਾ ਵਿਚ ਨਾਮਜ਼ਦ ਕੀਤਾ ਗਿਆ ਹੈ ਅਤੇ ਉਸ ਦਾ ਪ੍ਰੋਡਕਸ਼ਨ ਵਰੰਟ ਹਾਸਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਕੁੱਲਗੜ੍ਹੀ ਪੁਲਿਸ ਨੇ ਪਿੰਡ ਵਲੂਰ ਬੱਸ ਅੱਡੇ ਨੇੜੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਵੇਚਣ ਦੇ ਆਦੀ ਲਵਪ੍ਰੀਤ ਸਿੰਘ ਪੁੱਤਰ ਰਾਜੂ ਅਤੇ ਮੇਜਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀਆਨ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 273 ਗ੍ਰਾਮ ਹੈਰੋਇਨ ਅਤੇ 55 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ, ਜਿਸ ਸਬੰਧੀ ਥਾਣਾ ਕੁੱਲਗੜੀ ਵਿਖੇ ਮੁਕੱਦਮਾ ਦਰਜ ਕੀਤਾ ਹੈ | ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਕਿਸੇ ਵੀ ਗੈਰ ਸਮਾਜੀ ਅਨਸਰ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਗੁਰਮੀਤ ਸਿੰਘ ਐੱਸ ਪੀ (ਇੰਨਵੈ), ਫ਼ਤਿਹ ਸਿੰਘ ਬਰਾੜ ਡੀ.ਐੱਸ.ਪੀ (ਡੀ), ਇੰਸਪੈਕਟਰ ਰੁਪਿੰਦਰ ਪਾਲ ਸਿੰਘ ਥਾਣਾ ਮੁਖੀ ਕੁੱਲਗੜੀ, ਸਬ ਇੰਸਪੈਕਟਰ ਜਨਕ ਰਾਜ ਇੰਚਾਰਜ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵੀ ਮੌਜੂਦ ਸਨ |

ਪੰਜਾਬ ਰੋਡਵੇਜ਼ ਦੀ ਬੱਸ ਹੋਈ ਹਾਦਸਾਗ੍ਰਸਤ, ਜਾਨੀ ਨੁਕਸਾਨ ਦਾ ਬਚਾਅ

ਫ਼ਿਰੋਜ਼ਪੁਰ, 11 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਤੋਂ ਸ੍ਰੀ ਗੰਗਾਨਗਰ ਵਿਖੇ ਜਾ ਰਹੀ ਪੰਜਾਬ ਰੋਡਵੇਜ਼ ਫ਼ਿਰੋਜ਼ਪੁਰ ਡਿਪੂ ਦੀ ਬੱਸ ਪੁਲਿਸ ਲਾਈਨ ਫ਼ਿਰੋਜ਼ਪੁਰ ਨੇੜੇ ਹਾਦਸਾਗ੍ਰਸਤ ਹੋ ਗਈ, ਕਿਸੇ ਵੀ ਪ੍ਰਕਾਰ ਦੇ ਨੁਕਸਾਨ ਤੋਂ ਪੂਰੀ ਤਰ੍ਹਾਂ ਬਚਾਅ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਫ਼ਿਰੋਜ਼ਪੁਰ, 11 ਅਗਸਤ (ਜਸਵਿੰਦਰ ਸਿੰਘ ਸੰਧੂ)-ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਨੂੰ ਜ਼ਿਲ੍ਹੇ ਭਰ ਅੰਦਰ ਪਰਿਵਾਰਾਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਭੈਣਾਂ ਨੇ ਪੇਕੇ ਘਰ ਪਹੁੰਚ ਆਪਣੇ ਭਰਾਵਾਂ ਦੇ ਗੁੱਟਾਂ 'ਤੇ ਜਿੱਥੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਵਿਅਕਤੀ ਨੂੰ 12 ਸਾਲ ਕੈਦ

ਫ਼ਿਰੋਜ਼ਪੁਰ, 11 ਅਗਸਤ (ਰਾਕੇਸ਼ ਚਾਵਲਾ)-ਇਕ ਨਾਬਾਲਗ ਲੜਕੀ ਨੂੰ 6 ਸਾਲ ਤੱਕ ਆਪਣੀ ਹੱਵਸ ਦਾ ਸ਼ਿਕਾਰ ਬਣਾਉਣ ਵਾਲੇ ਇਕ ਵਿਆਹੁਤਾ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਕੁੱਲ 12 ਸਾਲ ਕੈਦ ਦਾ ਹੁਕਮ ਸੁਣਾਇਆ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਘੱਲ ਖ਼ੁਰਦ ਵਿਖੇ ...

ਪੂਰੀ ਖ਼ਬਰ »

ਏਡਿਡ ਸਕੂਲ ਅਧਿਆਪਕ ਯੂਨੀਅਨ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਨਾ ਹੋਣ ਕਾਰਨ ਪੰਜਾਬ ਸਰਕਾਰ ਤੋਂ ਹੋਈ ਔਖੀ

ਫ਼ਿਰੋਜ਼ਪੁਰ, 11 ਅਗਸਤ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਨਾ ਕਰਨ ਅਤੇ ਅਨੇਕਾਂ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਪੰਜਾਬ ਵਿਚ ਆਮ ਆਦਮੀ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਯੂਥ ਅਕਾਲੀ ਦਲ ਨੇ ਪ੍ਰਗਟਾਈ ਖ਼ੁਸ਼ੀ

ਫ਼ਿਰੋਜ਼ਪੁਰ, 11ਅਗਸਤ (ਗੁਰਿੰਦਰ ਸਿੰਘ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਝੂਠੇ ਕੇਸ ਵਿਚ ਮਿਲੀ ਜ਼ਮਾਨਤ 'ਤੇ ਯੂਥ ਅਕਾਲੀ ਦਲ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ | ਯੂਥ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ...

ਪੂਰੀ ਖ਼ਬਰ »

ਮਜੀਠੀਆ ਨੂੰ ਮਿਲੀ ਜ਼ਮਾਨਤ 'ਤੇ ਅਕਾਲੀਆਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਅਕਾਲੀ ਸਫ਼ਾਂ ਵਿਚ ਭਾਰੀ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ | ਫ਼ਿਰੋਜ਼ਪੁਰ ਦੇ ਅਕਾਲੀ ਆਗੂ ਤੇ ਵਰਕਰ ਅੱਜ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਾਬਕਾ ...

ਪੂਰੀ ਖ਼ਬਰ »

ਕਾਂਗਰਸ ਨੇ ਕੱਢੀ ਸ਼ਹਿਰੀ ਹਲਕੇ ਅੰਦਰ 75ਵੀਂ ਤਿਰੰਗਾ ਗੌਰਵ ਯਾਤਰਾ

ਫ਼ਿਰੋਜ਼ਪੁਰ, 11 ਅਗਸਤ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਨੂੰ ਪੂਰੀ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਜ਼ਿਲ੍ਹਾ ਕਾਂਗਰਸ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਛਾਬੜਾ ਅਤੇ ਵਰਕਿੰਗ ਕਮੇਟੀ ਜ਼ਿਲ੍ਹਾ ...

ਪੂਰੀ ਖ਼ਬਰ »

ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਮੁਫ਼ਤ ਵੰਡੇ ਵਿਦਿਆਰਥੀਆਂ ਨੂੰ ਤਿਰੰਗੇ ਝੰਡੇ

ਫ਼ਿਰੋਜ਼ਪੁਰ, 11 ਅਗਸਤ (ਜਸਵਿੰਦਰ ਸਿੰਘ ਸੰਧੂ)- ਦੇਸ਼ ਦੀ ਆਜ਼ਾਦੀ ਦੀ 75ਵੀ ਵਰੇ੍ਹ ਗੰਢ ਮੌਕੇ ਪੂਰੇ ਦੇਸ਼ ਨੂੰ ਦੇਸ਼ ਭਗਤੀ ਦੇ ਰੰਗਣ ਤਹਿਤ ਵੱਖ-ਵੱਖ ਰਾਜਸੀ ਤੇ ਸਮਾਜਿਕ ਸੰਸਥਾਵਾਂ ਵਲੋਂ ਚਲਾਏ ਹਰ ਘਰ ਤਿਰੰਗਾ ਅਭਿਆਨ ਦੀ ਸਫਲਤਾ ਲਈ ਲੋਕਾਂ ਨੂੰ ਘਰ-ਘਰ ਪਹੁੰਚ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਵਾਲਿਆਂ ਨੂੰ ਪਾਵਰਕਾਮ ਅਫ਼ਸਰ ਗੁਰੂਹਰਸਹਾਏ ਵਲੋਂ ਸਖ਼ਤ ਹਦਾਇਤ

ਗੁਰੂਹਰਸਹਾਏ, 11 ਅਗਸਤ (ਹਰਚਰਨ ਸਿੰਘ ਸੰਧੂ)-ਪਾਵਰਕਾਮ ਉੱਪ ਮੰਡਲ ਅਫ਼ਸਰ ਗੁਰੂਹਰਸਹਾਏ ਵਲੋਂ ਇਕ ਪੱਤਰ ਜਾਰੀ ਕਰਕੇ ਬਿਜਲੀ ਖਪਤਕਾਰਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਜੋ ਕਿਸੇ ਨੇ ਵੀ ਆਪਣੇ ਮੀਟਰ ਦੀਆਂ ਤਾਰਾਂ ਮੀਟਰ ਤੋਂ ਬਾਹਰ ਕਰ ਕੇ ਸਿੱਧਿਆਂ ਜੋੜੀਆਂ ਹਨ, ਉਹ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 8 ਹੋਰ ਮਾਮਲੇ

ਫ਼ਿਰੋਜ਼ਪੁਰ, 11 ਅਗਸਤ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 8 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲੈਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਵਿਭਾਗ ਦੇ ਬੁਲਾਰੇ ...

ਪੂਰੀ ਖ਼ਬਰ »

ਗੰਗ ਕੈਨਾਲ 'ਚੋਂ ਮਿਲੀਆਂ 8 ਗਾਵਾਂ ਦੀਆਂ ਲਾਸ਼ਾਂ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਪਿੰਡ ਸਜਰਾਣਾ ਕੋਲੋਂ ਲੰਘਣ ਵਾਲੀ ਗੰਗ ਕੈਨਾਲ ਵਿਚ 8 ਗਾਵਾਂ ਦੀਆਂ ਲਾਸ਼ਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਦਾ ਪਤਾ ਲੱਗਣ 'ਤੇ ਪੁਲਿਸ ਮੌਕੇ 'ਤੇ ਪੁੱਜ ਗਈ ਅਤੇ ਉਨ੍ਹਾਂ ਮਾਮਲੇ ਦੀ ਜਾਂਚ ਸ਼ੁਰੂ ...

ਪੂਰੀ ਖ਼ਬਰ »

ਆਪ ਆਗੂਆਂ ਸਮੇਤ ਐਡਵੋਕੇਟ ਵਿਜੇ ਰਾਓ ਹੋਏ ਸ਼ਹੀਦੀ ਸਮਾਰਕ 'ਤੇ ਨਤਮਸਤਕ

ਫ਼ਿਰੋਜ਼ਪੁਰ, 11 ਅਗਸਤ (ਕੁਲਬੀਰ ਸਿੰਘ ਸੋਢੀ)- ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦਾਂ ਵਲੋਂ ਦਿੱਤੇ ਬਲੀਦਾਨ ਨੂੰ ਯਾਦ ਰੱਖਦੇ ਹੋਏ ਉਨ੍ਹਾਂ ਨੂੰ ਸਿੱਜਦਾ ਕਾਰਨ ਲਈ ਐਡਵੋਕੇਟ ਵਿਜੇ ਰਾਓ ਵਲੋਂ ਪੈਦਲ ਯਾਤਰਾ ਕੀਤੀ ਜਾ ਰਹੀ ਹੈ | 75ਵੀਂ ਆਜ਼ਾਦੀ ਦੀ ਵਰ੍ਹੇਗੰਢ ਨੂੰ ...

ਪੂਰੀ ਖ਼ਬਰ »

ਕਾਲਜ ਵਿਦਿਆਰਥਣਾਂ ਨੇ ਰੰਗੋਲੀ ਬਣਾ ਕੇ ਹਰ ਘਰ 'ਚ ਤਿਰੰਗਾ ਝੰਡਾ ਲਹਿਰਾਉਣ ਦਾ ਦਿੱਤਾ ਸੁਨੇਹਾ

ਫ਼ਿਰੋਜ਼ਪੁਰ, 11 ਅਗਸਤ (ਤਪਿੰਦਰ ਸਿੰਘ)- ਆਜ਼ਾਦੀ ਦੇ 75ਵੇਂ ਅੰਮਿ੍ਤ ਮਹੋਤਸਵ ਮੌਕੇ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੀਆਂ ਵਿਦਿਆਰਥਣਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਲੇ ਸ਼ਹੀਦਾਂ ਦੀ ਯਾਦ ਵਿਚ ਖ਼ੂਬਸੂਰਤ ਰੰਗੋਲੀ ਬਣਾ ਕੇ ਸਭ ਦਾ ਧਿਆਨ ...

ਪੂਰੀ ਖ਼ਬਰ »

15 ਅਗਸਤ ਸੰਬੰਧੀ ਥਾਣਾ ਮੁਖੀ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਸ਼ਹਿਰ ਦੇ ਵੱਖ-ਵੱਖ ਥਾਵਾਂ ਦੀ ਕੀਤੀ ਚੈਕਿੰਗ

ਗੁਰੂਹਰਸਹਾਏ, 11 ਅਗਸਤ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੀ ਹਦਾਇਤਾਂ ਅਨੁਸਾਰ ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਬਾਹਰੋਂ ਸੁੱਟੇ ਪੈਕਟਾਂ 'ਚੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਫ਼ੋਨ ਬਰਾਮਦ

ਫ਼ਿਰੋਜ਼ਪੁਰ, 11 ਅਗਸਤ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬਾਹਰੋਂ ਸੱੁਟੇ ਪੈਕਟਾਂ ਵਿਚੋਂ ਨਸ਼ੀਲੇ ਪਦਾਰਥ ਤੇ ਮੋਬਾਈਲ ਫ਼ੋਨ ਬਰਾਮਦ ਹੋਣ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ਪੁਲਿਸ ਨੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਵਿਦਿਆਰਥੀਆਂ ਵਿਚ ਰਾਸ਼ਟਰੀ ਚਿੰਨ੍ਹਾਂ ਪ੍ਰਤੀ ਪਿਆਰ ਦੀ ਭਾਵਨਾ ਜ਼ਰੂਰੀ-ਸਿੱਖਿਆ ਅਫ਼ਸਰ

ਮੱਲਾਂਵਾਲਾ, 11 ਅਗਸਤ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀ ਵਰਗ ਵਿਚ ਰਾਸ਼ਟਰ ਦੇ ਚਿੰਨ੍ਹਾਂ ਪ੍ਰਤੀ ਪਿਆਰ ਦੀ ਭਾਵਨਾ ਪੈਦਾ ਕਰਨਾ ਅਧਿਆਪਕ ਵਰਗ ਦਾ ਅਹਿਮ ਫ਼ਰਜ਼ ਹੈ, ਕਿਉਂਕਿ ਵਿਦਿਆਰਥੀ ਹੀ ਸਾਡੇ ਕੱਲ੍ਹ ਦਾ ਭਵਿੱਖ ਹਨ, ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ ਲਈ ਫ਼ਿਰੋਜ਼ਪੁਰ ਦਿਹਾਤੀ ਅੰਦਰ ਲਗਾਏ ਜਾਣਗੇ ਕੈਂਪ- ਵਿਧਾਇਕ ਦਹੀਆ

ਤਲਵੰਡੀ ਭਾਈ, 11 ਅਗਸਤ (ਕੁਲਜਿੰਦਰ ਸਿੰਘ ਗਿੱਲ)- ਬਜ਼ੁਰਗਾਂ ਨੂੰ ਪੈਨਸ਼ਨਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਹਲਕਾ ਫ਼ਿਰੋਜ਼ਪੁਰ ਦਿਹਾਤੀ ਅੰਦਰ 7 ਪੈਨਸ਼ਨ ਕੈਂਪ ਲਗਾਏ ਜਾਣਗੇ, ਜਿਸ ਤਹਿਤ ਪਹਿਲਾ ਪੈਨਸ਼ਨ ਕੈਂਪ 17 ਅਗਸਤ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੀ ਅਗਵਾਈ 'ਚ 13 ਅਗਸਤ ਨੂੰ ਕੱਢੀ ਜਾਵੇਗੀ ਪੈਦਲ ਤਿਰੰਗਾ ਯਾਤਰਾ

ਗੋਲੂ ਕਾ ਮੋੜ/ਗੁਰੂਹਰਸਹਾਏ, 11 ਅਗਸਤ (ਸੁਰਿੰਦਰ ਸਿੰਘ ਪੁਪਨੇਜਾ, ਹਰਚਰਨ ਸਿੰਘ ਸੰਧੂ)- 15 ਅਗਸਤ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਨੂੰ ਦੇਸ਼ 75 ਵੀਂ ਵਰ੍ਹੇਗੰਢ ਮਨਾਉਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਹਰੇਕ ਪਾਰਟੀਆਂ ਵਲੋਂ ਤਿਰੰਗਾ ਪੈਦਲ ਯਾਤਰਾ ਕੱਢੀ ਜਾ ਰਹੀ ਹੈ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੀਆਂ ਜ਼ੀਰਾ ਨੇ ਸਵੱਛ ਵਿਦਿਆਲਿਆ ਅਧੀਨ ਸੂਬਾ ਪੱਧਰ 'ਤੇ 3 ਪੁਰਸਕਾਰ ਜਿੱਤ ਕੇ ਨਾਂਅ ਕੀਤਾ ਰੌਸ਼ਨ

ਜ਼ੀਰਾ, 11 ਅਗਸਤ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਪੰਜਾਬ ਸਿੱਖਿਆ ਵਿਭਾਗ ਵਲੋਂ ਪੰਜਾਬ ਵਿਚ ਸਵੱਛ ਵਿਦਿਆਲਿਆ ਪੁਰਸਕਾਰ ਅਧੀਨ ਰਾਜ ਪੱਧਰ 'ਤੇ ਚੁਣੇ ਗਏ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਜ਼ੀਰਾ ਨੇ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਨੌਜਵਾਨ ਦੀ ਕੁੱਟਮਾਰ, 3 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 11 ਅਗਸਤ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਨੋਰੰਗ ਕੇ ਸਿਆਲ ਦੇ ਇਕ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਜੇਰੇ ਇਲਾਜ ਕੁੱਟਮਾਰ ਦੇ ਸ਼ਿਕਾਰ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਖੇਤੀ ਸੰਦਾਂ 'ਤੇ ਸਬਸਿਡੀ ਬੰਦ ਕਰਕੇ ਕਿਸਾਨਾਂ ਨਾਲ ਕੀਤਾ ਧੋਖਾ- ਕਿਸਾਨ ਆਗੂ

ਆਰਿਫ਼ ਕੇ, 11 ਅਗਸਤ (ਬਲਬੀਰ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਆਰਿਫ ਕੇ ਦੇ ਪ੍ਰਧਾਨ ਹਰਫੂਲ ਸਿੰਘ ਦੂਲੇ ਵਾਲਾ ਤੇ ਜ਼ਿਲ੍ਹਾ ਆਗੂ ਬਚਿੱਤਰ ਸਿੰਘ ਢਿੱਲੋਂ ਕੁਤਬਦੀਨ ਵਾਲਾ ਨੇ ਪ੍ਰੈੱਸ ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀਆਂ ਸਰਕਾਰਾਂ ...

ਪੂਰੀ ਖ਼ਬਰ »

ਤਰੱਕੀ ਲੈ ਕੇ ਮਾਸਟਰ ਕੇਡਰ ਵਿਚ ਆਏ ਅਧਿਆਪਕਾਂ ਨੂੰ ਲੈਕਚਰਾਰ ਦੀ ਤਰੱਕੀ ਲਈ ਦਿੱਤਾ ਜਾਵੇ ਵੱਖਰਾ 25 ਪ੍ਰਤੀਸ਼ਤ ਕੋਟਾ-ਹਾਂਡਾ

ਗੁਰੂਹਰਸਹਾਏ, 11 ਅਗਸਤ (ਹਰਚਰਨ ਸਿੰਘ ਸੰਧੂ)- ਜੋ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਪ੍ਰਾਇਮਰੀ ਸਿੱਖਿਆ ਵਿਭਾਗ ਤੋਂ ਤਰੱਕੀ ਲੈ ਕੇ ਸੈਕੰਡਰੀ ਸਿੱਖਿਆ ਵਿਭਾਗ ਵਿਚ ਮਾਸਟਰ ਕੇਡਰ ਦੀ ਪੋਸਟ 'ਤੇ ਆ ਜਾਂਦੇ ਹਨ, ਉਨ੍ਹਾਂ ਨੂੰ ਸੈਕੰਡਰੀ ਸਿੱਖਿਆ ਵਿਭਾਗ ਵਿਚ ਮਾਸਟਰ ਕੇਡਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਮੁਹੱਲਾ ਕਲੀਨਿਕ ਬਣਾ ਕੇ ਸਿਹਤ ਸਹੂਲਤਾਂ ਦਾ ਵਾਅਦਾ ਪੂਰਾ ਕੀਤਾ-ਕਟਾਰੀਆ

ਜ਼ੀਰਾ, 11 ਅਗਸਤ (ਮਨਜੀਤ ਸਿੰਘ ਢਿੱਲੋਂ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਗਏ ਸਿਹਤ ਸਹੂਲਤਾਂ ਦੇ ਵਾਅਦਾ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ 15 ਅਗਸਤ ਨੂੰ ਆਮ ...

ਪੂਰੀ ਖ਼ਬਰ »

ਐੱਸ.ਐੱਮ.ਡੀ. ਸਮਾਰਟ ਸਕੂਲ ਵਿਚ ਕਰਵਾਏ ਰੱਖੜੀ ਮੁਕਾਬਲੇ

ਗੋਲੂ ਕਾ ਮੋੜ, 11 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਐੱਸ.ਐੱਮ.ਡੀ ਸਮਾਰਟ ਸਕੂਲ 'ਚ ਵਿਦਿਆਰਥੀਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ 5 ਤੋਂ 15 ਸਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਰਚਨਾਤਮਿਕ ਕਲਾ ਦਿਖਾਉਂਦੇ ਹੋਏ ਬਹੁਤ ਹੀ ਖ਼ੂਬਸੂਰਤ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ 'ਤੇ ਬੀ. ਐੱਸ. ਐਫ. ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਫ਼ਿਰੋਜ਼ਪੁਰ, 11 ਅਗਸਤ (ਤਪਿੰਦਰ ਸਿੰਘ)- ਰੱਖੜੀ ਵਿਸ਼ਵਾਸ ਅਤੇ ਪਿਆਰ ਦਾ ਤਿਉਹਾਰ ਹੈ, ਜਿਸ ਵਿਚ ਭੈਣਾਂ ਆਪਣੇ ਭਰਾਵਾਂ ਨੂੰ ਉਨ੍ਹਾਂ ਦੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਰੱਖੜੀ ਬੰਨ੍ਹਦੀਆਂ ਹਨ | ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਭਾਰਤ-ਪਾਕਿਸਤਾਨ ਸਰਹੱਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX