ਤਾਜਾ ਖ਼ਬਰਾਂ


ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  44 minutes ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  52 minutes ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  about 1 hour ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 3 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 3 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 3 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 5 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 5 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 6 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 2 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 7 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 7 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 7 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 8 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 8 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਬਰਨਾਲਾ

ਰਾਏਸਰ 'ਚ ਧਫੜੀ ਰੋਗ ਨਾਲ ਮਰੇ ਪਸ਼ੂਆਂ ਨੂੰ ਪੁਰਾਣੀ ਹੱਡਾਰੋੜੀ 'ਚ ਦਫ਼ਨਾਉਣ ਦਾ ਮਾਮਲਾ ਸ਼ਾਂਤ ਹੋਣ ਦੀ ਬਜਾਏ ਅੱਜ ਹੋਰ ਭਖਦਾ ਦਿਖਾਈ ਦਿੱਤਾ

ਮਹਿਲ ਕਲਾਂ, 11 ਅਗਸਤ (ਤਰਸੇਮ ਸਿੰਘ ਗਹਿਲ)-ਪਿੰਡ ਰਾਏਸਰ ਵਿਖੇ ਲੰਪੀ ਸਕਿੰਨ ਕਾਰਨ ਮਰ ਰਹੀਆਂ ਗਊਆਂ ਨੰੂ ਪਿੰਡ ਦੀ ਪੁਰਾਣੀ ਹੱਡਾਰੋੜੀ ਵਿਚ ਦਫ਼ਨਾਉਣ ਸਮੇਂ ਮੁਸਲਿਮ ਭਾਈਚਾਰੇ ਤੇ ਪਿੰਡ ਵਾਸੀਆਂ ਵਿਚਕਾਰ ਖੜ੍ਹਾ ਹੋਇਆ ਵਿਵਾਦ ਅੱਜ ਤੀਸਰੇ ਦਿਨ ਵੀ ਸ਼ਾਂਤ ਹੋਣ ਦੀ ਬਿਜਾਏ ਪੂਰੀ ਤਰ੍ਹਾਂ ਭਖਦਾ ਦਿਖਾਈ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਨੰੂ ਸੁਲਝਾਉਣ ਲਈ ਹੱਡਾ ਰੋੜੀ ਵਾਲੀ ਜ਼ਮੀਨ ਦੀ ਨਿਸ਼ਾਨਦੇਹੀ ਵੀ ਪ੍ਰਸ਼ਾਸਨ ਵਲੋਂ ਕਰਵਾਈ ਗਈ, ਪ੍ਰੰਤੂ ਉਸ ਜਗ੍ਹਾ ਝੋਨਾ ਬੀਜਿਆ ਦੱਸਿਆ ਗਿਆ ਤੇ ਖੇਤ ਦਾ ਕਾਸ਼ਤਕਾਰ ਕੈਨੇਡਾ ਟੂਰਿਸਟ ਵੀਜ਼ੇ 'ਤੇ ਜਾਣ ਦਾ ਪਤਾ ਲੱਗਿਆ ਹੈ | ਕਈ ਦਹਾਕਿਆਂ ਤੋਂ ਬਣੀ ਹੱਡਾ ਰੋੜੀ ਵਿਚ ਮਿ੍ਤਕ ਪਸ਼ੂਆਂ ਨੰੂ ਦਫ਼ਨਾਉਣ ਦਾ ਕੰਮ ਬੀਤੇ ਕੁਝ ਦਿਨ ਪਹਿਲਾਂ ਸ਼ੁਰੂ ਹੀ ਕੀਤਾ ਸੀ, ਉਸ ਜ਼ਮੀਨ ਨੰੂ ਮੁਸਲਿਮ ਲੋਕਾਂ ਵਲੋਂ ਵਕਫ਼ ਬੋਰਡ ਦੀ ਜਗ੍ਹਾ ਐਲਾਨਦਿਆਂ ਪੁਰਾਤਨ ਕਬਰਾ ਹੋਣ ਸਬੰਧੀ ਵੀ ਦੱਸਿਆ ਗਿਆ | ਇਸ ਸਮੇਂ ਅੱਜ ਦੋਵੇਂ ਪਿੰਡ ਰਾਏਸਰ ਪੰਜਾਬ ਅਤੇ ਰਾਏਸਰ ਪਟਿਆਲਾ ਨਾਲ ਸਬੰਧਿਤ ਨਗਰ ਨਿਵਾਸੀਆਂ ਵਲੋਂ ਦਸਖ਼ਸਤਾਂ ਸਮੇਤ ਜਾਰੀ ਹੋਏ ਇਕ ਪੱਤਰ ਦੇ ਮੁਤਾਬਿਕ ਨਗਰ ਨਿਵਾਸੀਆਂ ਦੇ ਵੱਡੇ ਸਮੂਹ ਵਲੋਂ ਲਿਖਿਆ ਗਿਆ ਕਿ ਲੰਪੀ ਸਕਿੰਨ ਕਾਰਨ ਮਰ ਰਹੇ ਪਸ਼ੂਆਂ ਦੀ ਗਿਣਤੀ ਜ਼ਿਆਦਾ ਹੋਣ ਕਰ ਕੇ ਹੱਡਾ ਰੋੜੀ ਵਿਚ ਕਾਫ਼ੀ ਬਦਬੋ ਫੈਲ ਰਹੀ ਸੀ, ਤਾਂ ਨਗਰ ਨਿਵਾਸੀਆਂ ਵਲੋਂ ਪਿੰਡ ਵਿਚ ਪਿਛਲੇ ਕਈ ਦਹਾਕਿਆਂ ਤੋਂ ਬਣੀ ਹੱਡਾ ਰੋੜੀ ਵਿਚ ਦਫ਼ਨਾਉਣ ਦਾ ਉਪਰਾਲਾ ਕੀਤਾ ਗਿਆ ਤਾਂ ਕੁੱਝ ਮੁਸਲਿਮ ਵਿਅਕਤੀਆਂ ਵਲੋਂ ਜਿੰਨਾ ਨੇ ਆਪ ਖ਼ੁਦ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਵਲੋਂ ਬਿਨਾਂ ਵਜ੍ਹਾ ਵਿਰੋਧ ਕੀਤਾ ਗਿਆ ਤੇ ਮਾਮਲੇ ਨੰੂ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ | ਨਗਰ ਨਿਵਾਸੀਆਂ ਦੇ ਦਸਖ਼ਸਤਾਂ ਨਾਲ ਜਾਰੀ ਹੋਏ ਇਸ ਪੱਤਰ ਦੇ ਮੁਤਾਬਿਕ ਪਿੰਡ ਵਾਸੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰਾਮ ਪੰਚਾਇਤਾਂ ਵਲੋਂ ਇਸ ਮਸਲੇ ਨੰੂ ਸੁਲ਼ਝਾਉਣ ਦੀ ਕੋਸ਼ਿਸ਼ ਵੀ ਕੀਤੀ, ਪ੍ਰੰਤੂ ਮਾਮਲਾ ਨਾ ਸੁਲਝਣ ਕਰ ਕੇ ਮਿ੍ਤਕ ਗਾਵਾਂ ਨੰੂ ਸੜਕਾਂ 'ਤੇ ਸੁੱਟਣ ਲਈ ਪਸ਼ੂ ਪਾਲਕਾਂ ਨੰੂ ਮਜਬੂਰ ਹੋਣਾ ਪਿਆ ਰਿਹਾ ਹੈ | ਪੱਤਰ ਅਨੁਸਾਰ ਪਿੰਡ ਦੀਆਂ ਕਿਸਾਨ ਜਥੇਬੰਦੀਆਂ, ਕਲੱਬਾਂ ਤੇ ਹੋਰ ਸਮਾਜਿਕ ਸੰਸਥਾਵਾਂ, ਪੰਚਾਇਤਾਂ, ਮੰਦਰ ਤੇ ਗੁਰਦੁਆਰਾ ਕਮੇਟੀਆਂ ਵਲੋਂ ਸਮੂਹਿਕ ਮੁਸਲਿਮ ਭਾਈਚਾਰੇ ਦਾ ਬਾਈਕਾਟ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਇਨ੍ਹਾਂ ਨਾਲ ਵਰਤੇਗਾ ਤਾਂ ਉਸ ਦਾ ਵੀ ਸਮੂਹਿਕ ਬਾਈਕਾਟ ਕੀਤਾ ਜਾਵੇਗਾ | ਨਗਰ ਨਿਵਾਸੀਆਂ ਵਲੋਂ ਸਾਂਝੇ ਰੂਪ ਵਿਚ ਜਾਰੀ ਹੋਏ ਪੱਤਰ ਤੋਂ ਬਾਅਦ ਪੱਤਰਕਾਰਾਂ ਵਲੋਂ ਮਾਮਲੇ ਦੀ ਘੋਖ ਲਈ ਜਦੋਂ ਪਿੰਡ ਦਾ ਦੌਰਾ ਕੀਤਾ ਤਾਂ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਫੋਟੋ ਸਟੂਡੀਓ ਦਾ ਕੰਮ ਕਰਦੇ ਸੁਖ ਰਾਏਸਰ ਨੇ ਦੱਸਿਆ ਕਿ ਉਹ ਅੱਜ ਆਪਣੀ ਪਤਨੀ ਨੰੂ ਨੇੜਲੇ ਸ਼ਹਿਰ ਦਵਾਈ ਦਿਵਾਉਣ ਗਿਆ ਹੋਇਆ ਸੀ ਤਾਂ ਜਦੋਂ ਉਹ ਵਾਪਸ ਆ ਕੇ ਆਪਣੀ ਦੁਕਾਨ ਖੋਲ੍ਹਣ ਲੱਗਿਆ ਤਾਂ ਦੁਕਾਨ ਨੰੂ ਮੇਰੇ ਵਲੋਂ ਲਗਾਏ ਜਿੰਦਰੇ ਤੋਂ ਇਲਾਵਾ ਇਕ ਹੋਰ ਜਿੰਦਰਾ ਲੱਗਾ ਹੋਇਆ ਸੀ | ਮਨਰੇਗਾ ਵਿਚ ਕੰਮ ਕਰਦੀ ਮੁਸਲਿਮ ਔਰਤ ਮੇਲੋ ਨੇ ਦੱਸਿਆ ਕਿ ਉਸ ਨੰੂ ਅੱਜ ਮਨਰੇਗਾ ਵਿਚ ਕੰਮ ਨਹੀਂ ਕਰਨ ਦਿੱਤਾ ਗਿਆ ਤੇ ਸਕੂਲ ਵਿਚ ਸਫ਼ਾਈ ਸੇਵਕਾ ਦਾ ਕੰਮ ਕਰਦੀ ਸੋਮਾ ਨੇ ਦੱਸਿਆ ਕਿ ਉਸ ਨੰੂ ਕੰਮ ਕਰਨੋਂ ਸਕੂਲ ਤੋਂ ਹਟਾ ਦਿੱਤਾ ਗਿਆ | ਪੱਤਰਕਾਰਾਂ ਵਲੋਂ ਉਕਤ ਔਰਤਾਂ ਦੀ ਵੀਡੀਓ ਗ੍ਰਾਫੀ ਵੀ ਕੀਤੀ ਗਈ ਜਿਸ 'ਤੇ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਭਾਈਚਾਰੇ ਦੇ ਨਾਲ ਹਾਂ ਤੇ ਨਾਲ ਹੀ ਰਹਾਂਗੇ | ਖ਼ਬਰ ਲਿਖੇ ਜਾਣ ਤੱਕ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮਾਮਲੇ ਨੰੂ ਸੁਲਝਾਉਣ ਲਈ ਪੂਰੀ ਚਾਰਾਜੋਈ ਕੀਤੀ ਜਾ ਰਹੀ ਹੈ ,ਪ੍ਰੰਤੂ ਮਾਮਲਾ ਜਿਉਂ ਦਾ ਤਿਉਂ ਹੀ ਦਿਖਾਈ ਦਿੱਤਾ |
ਕਈ ਦਹਾਕਿਆਂ ਤੋਂ ਪੁਰਾਣੀ ਹੱਡਾ ਰੋੜੀ 'ਚ ਮਰੇ ਪਸ਼ੂਆਂ ਨੰੂ ਦਫ਼ਨਾਉਣ ਤੋਂ ਬਿਨਾਂ ਵਜ੍ਹਾ ਰੋਕਿਆ-ਮੁਹਤਬਰ ਆਗੂ
ਇਸ ਸਮੇਂ ਪਿੰਡ ਦੇ ਸਾਬਕਾ ਸਰਪੰਚ ਭੁਪਿੰਦਰਪਾਲ, ਜੀਤ ਸਿੰਘ ਨੰਬਰਦਾਰ ਤੇ ਲਾਲੀ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਿਆਨਕ ਬਿਮਾਰੀ ਲੰਪੀ ਸਕਿੰਨ ਦੀ ਕਰੋਪੀ ਨਾਲ ਮਰ ਰਹੀਆਂ ਗਾਵਾਂ ਨੇ ਪਸ਼ੂ ਪਾਲਕਾਂ ਨੰੂ ਕੰਗਾਲ ਕਰ ਦਿੱਤਾ ਹੈ | ਪਿੰਡ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਮਰ ਰਹੀਆਂ ਗਾਵਾਂ ਨੰੂ ਕਈ ਦਹਾਕਿਆਂ ਪੁਰਾਣੀ ਹੱਡਾ ਰੋੜੀ ਜੋ ਆਜ਼ਾਦੀ ਦੇ ਸਮੇਂ ਤੋਂ ਪਹਿਲਾਂ ਦੀ ਬਣੀ ਹੋਈ ਹੈ ਵਿਚ ਦਫ਼ਨਾਉਣ ਤੋਂ ਮੁਸਲਿਮ ਭਾਈਚਾਰੇ ਵਲੋਂ ਬਿਨਾਂ ਵਜ੍ਹਾ ਰੋਕਿਆ ਜਾ ਰਿਹਾ ਹੈ, ਬਲਕਿ ਕੁਦਰਤ ਦੀ ਇਸ ਕਰੋਪੀ ਦਾ ਦੁੱਖ ਰਲ ਮਿਲ ਵੰਡਾਉਣਾ ਚਾਹੀਦਾ ਹੈ | ਇਸ ਸਮੇਂ ਉਕਤ ਆਗੂਆਂ ਨੇ ਕਿਹਾ ਕਿ ਕੁਦਰਤ ਦੀ ਪਈ ਭਾਰੀ ਮਾਰ ਦਾ ਸਾਹਮਣਾ ਸਮੂਹ ਭਾਈਚਾਰੇ ਦੇ ਲੋਕਾਂ ਨੰੂ ਰਲ ਕੇ ਕਰਨਾ ਚਾਹੀਦਾ ਹੈ ਨਾ ਕਿ ਇਸ ਸਮੇਂ ਕਿਸੇ ਦਾ ਵਿਰੋਧ ਕਰਨਾ ਚਾਹੀਦਾ | ਆਗੂਆਂ ਨੇ ਦੱਸਿਆ ਕਿ ਮਿ੍ਤਕ ਪਸ਼ੂਆਂ ਨੰੂ ਚੁੱਕਣ ਦਾ ਕੰਮ ਪਿਛਲੀਆਂ ਤਿੰਨ ਪੀੜੀਆਂ ਤੋਂ ਕਰਦੇ ਆ ਰਹੇ ਬੱਗਾ ਸਿੰਘ ਰਾਏਸਰ ਦੇ ਪਿਉ ਤੇ ਦਾਦਾ ਵਲੋਂ ਮਿ੍ਤਕ ਪਸ਼ੂਆਂ ਨੰੂ ਚੁੱਕ ਕੇ ਇਸ ਪੁਰਾਣੀ ਹੱਡਾ ਰੋੜੀ ਵਿਚ ਹੀ ਸੁੱਟਿਆ ਕਰਦੇ ਹਨ ਨਾ ਕਿ ਕਿਸੇ ਹੋਰ ਜਗ੍ਹਾ 'ਤੇ | ਇਸ ਸਮੇਂ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਮਾਮਲੇ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ |

-ਮਾਮਲਾ ਡੀ.ਸੀ. ਦਫ਼ਤਰ ਬਰਨਾਲਾ ਦੇ ਆਊਟਸੋਰਸਿੰਗ ਕਰਮਚਾਰੀਆਂ ਦਾ ਰੋਜ਼ਗਾਰ ਖੋਹੇ ਜਾਣ ਦਾ-

ਡੀ.ਸੀ.ਦਫ਼ਤਰ ਦੇ ਸਮੁੱਚੇ ਸਟਾਫ਼ ਵਲੋਂ ਮੁਕੰਮਲ ਕੰਮ ਬੰਦ ਕਰ ਕੇ ਰੋਸ ਧਰਨਾ ਅੱਠਵੇਂ ਦਿਨ 'ਚ ਸ਼ਾਮਿਲ

ਬਰਨਾਲਾ, 11 ਅਗਸਤ (ਅਸ਼ੋਕ ਭਾਰਤੀ)-ਦਫ਼ਤਰ ਡਿਪਟੀ ਕਮਿਸ਼ਨਰ ਬਰਨਾਲਾ ਵਿਖੇ ਆਊਟਸੋਰਸਿੰਗ ਵਿਧੀ ਰਾਹੀਂ ਭਰਤੀ 24 ਕਲਰਕ ਅਤੇ 12 ਦਰਜਾ ਚਾਰ ਕਰਮਚਾਰੀ ਪਿਛਲੇ ਸਾਢੇ 12 ਸਾਲਾਂ ਤੋਂ ਸਰਕਾਰ ਵਲੋਂ ਪ੍ਰਵਾਨਿਤ ਅਸਾਮੀਆਂ 'ਤੇ ਸੇਵਾਵਾਂ ਨਿਭਾਅ ਰਹੇ ਹਨ | ਅਧੀਨ ਸੇਵਾਵਾਂ ਚੋਣ ...

ਪੂਰੀ ਖ਼ਬਰ »

ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ

ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆ ਕਰ ਕੇ ਲਾਈ ਗਈ ਹੈ | ਵੱਡੀ ਗਿਣਤੀ ਵਿਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ ...

ਪੂਰੀ ਖ਼ਬਰ »

ਏ.ਐਸ.ਆਈ. 4000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ

ਬਰਨਾਲਾ/ਸ਼ਹਿਣਾ, 11 ਅਗਸਤ (ਰਾਜ ਪਨੇਸਰ, ਸੁਰੇਸ਼ ਗੋਗੀ)-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਥਾਣਾ ਸ਼ਹਿਣਾ ਜ਼ਿਲ੍ਹ•ਾ ਬਰਨਾਲਾ ਵਿਖੇ ਤਾਇਨਾਤ ਪੁਲਿਸ ਸਹਾਇਕ ਸਬ-ਇੰਸਪੈਕਟਰ (ਏ. ਐਸ. ਆਈ.) ਜੋਗਿੰਦਰ ਸਿੰਘ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ...

ਪੂਰੀ ਖ਼ਬਰ »

300 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮਾਮਲਾ ਦਰਜ

ਬਰਨਾਲਾ, 11 ਅਗਸਤ (ਨਰਿੰਦਰ ਅਰੋੜਾ)-ਪੁਲਿਸ ਚੌਕੀ ਹੰਡਿਆਇਆ ਵਲੋਂ ਇਕ ਵਿਅਕਤੀ ਨੂੰ 300 ਨਸ਼ੀਲੀਆਂ ਗਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਦਰ ਬਰਨਾਲਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫਤੀਸੀ ਅਫ਼ਸਰ ਇੰਚਾਰਜ ਪੁਲਿਸ ਚੌਕੀ ਹੰਡਿਆਇਆ ...

ਪੂਰੀ ਖ਼ਬਰ »

ਪਸ਼ੂਆਂ 'ਚ ਲੰਪੀ ਸਕਿਨ ਬਿਮਾਰੀ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਪਸ਼ੂ ਮੰਡੀਆਂ ਰਹਿਣਗੀਆਂ ਬੰਦ

ਬਰਨਾਲਾ, 11 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪਸ਼ੂਆਂ ਨੂੰ ਹੋਣ ਵਾਲੀ ਬਿਮਾਰੀ ਲੰਪੀ ਸਕਿਨ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪਸ਼ੂ ਮੰਡੀਆਂ ਲਗਾਉਣ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾਈ ਗਈ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ...

ਪੂਰੀ ਖ਼ਬਰ »

ਪਿੰਡ ਦੀਵਾਨਾ ਦੀ ਪੰਚਾਇਤ ਨੇ ਉੱਦਮ ਕਰਦਿਆਂ ਬਿਮਾਰੀ ਪੀੜਤ ਮੁਰਦਾ ਪਸ਼ੂਆਂ ਨੂੰ ਦਫ਼ਨਾਉਣ ਦਾ ਕੀਤਾ ਤਹੱਈਆ

ਟੱਲੇਵਾਲ, 11 ਅਗਸਤ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਪਿਛਲੇ ਇਕ ਹਫ਼ਤੇ ਵਿਚ ਹੀ ਲੰਪੀ ਸਕਿੰਨ ਨਾਮਕ ਬਿਮਾਰੀ ਕਾਰਨ ਡੇਢ ਦਰਜਨ ਪਸ਼ੂ ਮੌਤ ਦੇ ਮੂੰਹ ਵਿਚ ਜਾ ਪਏ ਹਨ | ਜਿਸ ਕਾਰਨ ਪਿੰਡ ਦੀ ਹੱਡਾਰੋੜੀ ਵਿਚ ਮਿ੍ਤਕ ਪਸ਼ੂਆਂ ਦੀ ਬਹੁਤਾਂਤ ਹੋ ਗਈ ਅਤੇ ਪਿੰਡ ਵਿਚ ਹੋਰ ...

ਪੂਰੀ ਖ਼ਬਰ »

ਪਾਵਰਕਾਮ ਵਲੋਂ 11 ਕੇ.ਵੀ. ਲਾਈਨ ਨਾਲ ਲਗਦੀਆਂ ਦਰੱਖਤਾਂ ਦੀਆਂ ਟਾਹਣੀਆਂ ਨੂੰ ਕੱਟ ਕੇ ਬਿਜਲੀ ਸਪਲਾਈ ਨੂੰ ਕੀਤਾ ਦਰੁਸਤ

ਤਪਾ ਮੰਡੀ, 11 ਅਗਸਤ (ਵਿਜੇ ਸ਼ਰਮਾ)-ਪਾਵਰਕਾਮ ਵਲੋਂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਮੰਤਵ ਨਾਲ ਪਾਵਰਕਾਮ ਦੇ ਜੇ.ਈ. ਅਮਨਦੀਪ ਸਿੰਘ ਸਿੱਧੂ ਵਲੋਂ ਪਿੰਡ ਦਰਾਜ ਦਰਾਕਾ ਅਤੇ ਤਪਾ ਦੇ ਦਿਹਾਤੀ ਫੀਡਰਾਂ 'ਤੇ 11 ਕੇ.ਵੀ. ਲਾਇਨ ਨਾਲ ਲੱਗਦੀਆਂ ਦਰੱਖਤਾਂ ...

ਪੂਰੀ ਖ਼ਬਰ »

ਪਿੰਡ ਈਸ਼ਰ ਸਿੰਘ ਵਾਲਾ ਦੀ ਹੱਡਾਰੋੜੀ 'ਚ ਬਿਮਾਰੀ ਤੋਂ ਪੀੜਤ ਮੁਰਦਾ ਪਸ਼ੂਆਂ ਦੀ ਗਿਣਤੀ ਵਧਣ ਕਾਰਨ ਹੋਰ ਬਿਮਾਰੀ ਫੈਲਣ ਦਾ ਡਰ

ਸ਼ਹਿਣਾ, 11 ਅਗਸਤ (ਸੁਰੇਸ਼ ਗੋਗੀ)-ਗੋਕਾ ਪਸ਼ੂਆਂ ਵਿਚ ਲੰਪੀ ਸਕਿੰਨ ਨਾਂਅ ਦੀ ਫੈਲੀ ਹੋਈ ਮਹਾਂਮਾਰੀ ਪਿੰਡਾਂ ਵਿਚ ਲਗਾਤਾਰ ਗੋਕਾ ਨਸਲ ਦੇ ਪਸ਼ੂਆਂ ਨੂੰ ਨਿਗਲਦੀ ਜਾ ਰਹੀ ਹੈ | ਜਿਸ ਦੀ ਮਿਸਾਲ ਨੇੜਲੇ ਛੋਟੇ ਜਿਹੇ ਪਿੰਡ ਈਸ਼ਰ ਸਿੰਘ ਵਾਲਾ ਦੀ ਹੱਡਾਰੋੜੀ ਵਿਚ 6 ਗੋਕਾ ...

ਪੂਰੀ ਖ਼ਬਰ »

ਸਾਹਿਤਕ ਸਮਾਗਮ 14 ਨੂੰ

ਬਰਨਾਲਾ, 11 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਮਹੀਨਾਵਾਰ ਸਾਹਿਤਕ ਸਮਾਗਮ ਮਿਤੀ 14 ਅਗਸਤ ਨੂੰ ਸਵੇਰੇ 10 ਵਜੇ ਪੰਜਾਬ ਆਈ.ਟੀ.ਆਈ. ਹੰਡਿਆਇਆ ਰੋਡ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ¢ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਡਾ. ਸੰਪੂਰਨ ...

ਪੂਰੀ ਖ਼ਬਰ »

ਪਸ਼ੂਆਂ ਦੇ ਲੰਪੀ ਸਕਿੰਨ ਬਿਮਾਰੀ ਨੂੰ ਰੋਕਣ ਲਈ ਸਰਕਾਰ ਢੁੱਕਵੇਂ ਕਦਮ ਚੱੁਕੇ-ਨਿਰਮਲ ਦੋਸਤ

ਹੰਡਿਆਇਆ, 11 ਅਗਸਤ (ਗੁਰਜੀਤ ਸਿੰਘ ਖੱੁਡੀ)-ਪੰਜਾਬ ਵਿਚ ਲੰਪੀ ਸਕਿੰਨ ਬਿਮਾਰੀ ਕਾਰਨ ਹਜ਼ਾਰਾਂ ਦੀ ਤਾਦਾਦ ਵਿਚ ਪਸ਼ੂਆਂ ਨੂੰ ਆਪਣੀ ਲਪੇਟ 'ਚ ਲਿਆ ਹੋਇਆ ਹੈ | ਜਿਸ ਕਾਰਨ ਪਸ਼ੂ ਪਾਲਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਵਿਚੋਂ ਗੁਜਰ ਰਹੇ ਹਨ, ਉਥੇ ਭਾਰੀ ਆਰਥਿਕ ਨੁਕਸਾਨ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਘਰ ਵਿਖੇ ਕਰਵਾਇਆ ਤੀਆਂ ਦਾ ਮੇਲਾ

ਸ਼ਹਿਣਾ, 11 ਅਗਸਤ (ਸੁਰੇਸ਼ ਗੋਗੀ)-ਪੰਚਾਇਤ ਘਰ ਸ਼ਹਿਣਾ ਵਿਖੇ ਸਰਪੰਚ ਮਲਕੀਤ ਕੌਰ ਕਲਕੱਤਾ ਦੀ ਅਗਵਾਈ ਵਿਚ ਕਰਵਾਇਆ ਗਿਆ ਤੀਆਂ ਦਾ ਦੂਸਰਾ ਯਾਦਗਾਰੀ ਮੇਲਾ ਅਮਿੱਟ ਪੈੜਾਂ ਛੱਡਦਾ ਸਮਾਪਤ ਹੋ ਗਿਆ | ਇਸ ਮੌਕੇ ਗਾਇਕ ਕੁਲਦੀਪ ਚੱਠਾ, ਕਿਰਨ ਸ਼ਰਮਾ ਨੇ ਤੀਆਂ ਨਾਲ ਸਬੰਧਤ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੇ ਪੁਖ਼ਤਾ ਪ੍ਰਬੰਧਾਂ ਲਈ ਸਰਕਾਰ ਤੇ ਵਿਭਾਗ ਨੂੰ ਭੇਜਿਆ ਨੋਟਿਸ

ਰੂੜੇਕੇ ਕਲਾਂ, 11 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੇ ਪਸ਼ੂਆਂ ਨੂੰ ਫੈਲ ਰਹੀ ਛੂਤ ਦੀ ਬਿਮਾਰੀ ਲੰਪੀ ਸਕਿਨ ਦੀ ਰੋਕਥਾਮ ਤੇ ਇਲਾਜ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਪ੍ਰਸਿੱਧ ਵਕੀਲ ਐਚ.ਸੀ.ਅਰੋੜਾ ਨੇ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਪਿੰਡ ਕੁਰੜ 'ਚ ਔਰਤਾਂ ਨੇ ਧੂਮ-ਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

ਮਹਿਲ ਕਲਾਂ, 11 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕੁਰੜ ਵਿਖੇ ਸਰਕਾਰੀ ਸਕੂਲ ਦੇ ਮੁੱਖ ਅਧਿਆਪਕ, ਸਮੂਹ ਸਕੂਲ ਸਟਾਫ਼, ਅੰਮਿ੍ਤਪਾਲ ਸਿੰਘ, ਲਾਲ ਸਿੰਘ, ਗੁਰਵਿੰਦਰ ਸਿੰਘ, ਸੰਦੀਪ ਸਿੰਘ, ਕਮਲਜੀਤ ਕੌਰ, ਜਸਪ੍ਰੀਤ ਕੌਰ, ਗੁਰਪ੍ਰੀਤ ਕੌਰ, ...

ਪੂਰੀ ਖ਼ਬਰ »

ਪਿੰਡ ਦੀਪਗੜ੍ਹ ਵਿਖੇ ਤੀਆਂ ਮਨਾਈਆਂ

ਭਦੌੜ, 11 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਡਾ: ਜੈ ਸਿੰਘ ਮਠਾੜੂ ਬਲੱਡ ਡੋਨਰਜ਼ ਕਲੱਬ ਦੀਪਗੜ੍ਹ ਵਲੋਂ ਸਥਾਨਕ ਪਾਰਕ ਵਿਖੇ ਕਰਵਾਇਆ ਤੀਆਂ ਦਾ ਮੇਲਾ ਅਮਿੱਟ ਛਾਪ ਛੱਡਦਾ ਦੇਰ ਸ਼ਾਮ ਸਮਾਪਤ ਹੋਇਆ | ਇਸ ਸਭਿਆਚਾਰਕ ਸਮਾਗਮ ਦੌਰਾਨ ਲੜਕੀਆਂ ਤੇ ਔਰਤਾਂ ਨੇ ਲੋਕ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਆਡੀਟੋਰੀਅਮ ਦੀ ਨੀਂਹ ਰੱਖੀ

ਭਦੌੜ, 11 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਐੱਮ.ਡੀ. ਰਣਪ੍ਰੀਤ ਸਿੰਘ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਦਿਆਰਥੀ ਦੀ ਸਹੂਲਤ ਲਈ ਬਿਲਡਿੰਗ ਨਵੀਨੀਕਰਨ ਸਮੇਤ ਨਵੇਂ ਵੱਡੇ ਆਡੀਟੋਰੀਅਮ ਹਾਲ ਦੀ ਨੀਂਹ ਟਰੱਸਟ ਦੇ ...

ਪੂਰੀ ਖ਼ਬਰ »

ਡੀ.ਐਸ.ਪੀ. ਰੰਧਾਵਾ ਦੀ ਅਗਵਾਈ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਤਪਾ ਮੰਡੀ, 11 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਵਲੋਂ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਫਲੈਗ ...

ਪੂਰੀ ਖ਼ਬਰ »

ਪਿੰਡ ਉੱਗੋਕੇ ਵਿਖੇ 24 ਲੱਖ ਦੀ ਲਾਗਤ ਨਾਲ ਬਣਨ ਵਾਲੇ ਨਿਕਾਸੀ ਨਾਲੇ ਦਾ ਵਿਧਾਇਕ ਦੇ ਮਾਤਾ-ਪਿਤਾ ਵਲੋਂ ਉਦਘਾਟਨ

ਸ਼ਹਿਣਾ, 11 ਅਗਸਤ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੀ ਮੱਲਾ ਬਸਤੀ ਤੋਂ ਜਗਜੀਤਪੁਰਾ ਡਰੇਨ ਤੱਕ 24 ਲੱਖ ਦੀ ਲਾਗਤ ਨਾਲ ਬਣਨ ਵਾਲੇ ਨਿਕਾਸੀ ਨਾਲੇ ਦਾ ਉਦਘਾਟਨ ਵਿਧਾਇਕ ਲਾਭ ਸਿੰਘ ਦੇ ਪਿਤਾ ਦਰਸ਼ਨ ਖ਼ਾਲਸਾ ਅਤੇ ਮਾਤਾ ਬਲਦੇਵ ਕੌਰ ਨੇ ਕੀਤਾ | ਇਸ ਮੌਕੇ ਜਗਤਾਰ ਸਿੰਘ ...

ਪੂਰੀ ਖ਼ਬਰ »

ਡੇਅਰੀ ਵਿਭਾਗ ਵਲੋਂ ਦੁੱਧ ਚੁਆਈ ਮਸ਼ੀਨਾਂ 'ਤੇ ਉਪਲਬਧ ਕਰਵਾਈ ਜਾ ਰਹੀ ਹੈ ਸਬਸਿਡੀ

ਬਰਨਾਲਾ, 11 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਡੇਅਰੀ ਕਿੱਤੇ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਇਸ ਕਿੱਤੇ 'ਚ ਸ਼ਾਮਲ ਦੁੱਧ ਉਤਪਾਦਕਾਂ ਨੂੰ ਹੋਰ ਪੇਸ਼ੇਵਾਰਾਨਾ ਢੰਗ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਸਰਕਾਰ ਵਲੋਂ ਵਿੱਤੀ ਸਹਾਇਤਾ ...

ਪੂਰੀ ਖ਼ਬਰ »

ਐਸ.ਏ.ਐਸ. ਨਗਰ ਬਰਨਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਰਨਾਲਾ, 11 ਅਗਸਤ (ਨਰਿੰਦਰ ਅਰੋੜਾ)-ਸਥਾਨਕ ਸ਼ਹਿਰ ਦੇ ਐਸ.ਏ.ਐਸ. ਨਗਰ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਬਰਨਾਲਾ ਸ਼ਹਿਰ ਦੇ ਮੁਹੱਲਾ ਸ਼ਾਹਿਜ਼ਾਦਾ ਅਜੀਤ ਸਿੰਘ ਨਗਰ ਦੀਆਂ ਔਰਤਾਂ ਅਨੀਤਾ ਰਾਣੀ, ਮਨੂੰ ਬਾਲਾ ਆਦਿ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ 'ਚ ਹੁਣ ਤੱਕ 42 ਹਜ਼ਾਰ ਝੰਡੇ ਲੋਕਾਂ 'ਚ ਵੰਡਣ ਲਈ ਵੱਖ-ਵੱਖ ਵਿਭਾਗਾਂ ਨੂੰ ਦਿੱਤੇ

ਬਰਨਾਲਾ, 11 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾਉਂਦਿਆਂ ਇਸ ਵਾਰ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹਾ ਬਰਨਾਲਾ 'ਚ ਕੁੱਲ 42000 ਝੰਡੇ ਵੱਖ-ਵੱਖ ਵਿਭਾਗਾਂ ਨੂੰ ਵੰਡ ...

ਪੂਰੀ ਖ਼ਬਰ »

ਪਿੰਡ ਧਰਮਪੁਰਾ ਮੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਹੋਈ ਚੋਣ

ਸ਼ਹਿਣਾ, 11 ਅਗਸਤ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਪਿੰਡ ਧਰਮਪੁਰਾ ਮੌੜ ਵਿਖੇ ਇਕਾਈ ਗਠਿਤ ਕੀਤੀ ਗਈ | ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਇਕੱਠ ਨੂੰ ਬਲਾਕ ਪ੍ਰਧਾਨ ਲਖਵੀਰ ਸਿੰਘ ਦੁੱਲਮਸਰ, ਜ਼ਿਲ੍ਹਾ ਆਗੂ ਮਨਜੀਤ ਰਾਜ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਡੇਰਾ ਵੀਰਗਿਰ ਆਸ਼ਰਮ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਤਪਾ ਮੰਡੀ, 11 ਅਗਸਤ (ਪ੍ਰਵੀਨ ਗਰਗ)-ਡੇਰਾ ਵੀਰਗਿਰ ਜੀ ਆਸ਼ਰਮ ਵਿਖੇ ਡੇਰਾ ਸੰਚਾਲਕ ਸੰਤ ਬਾਬਾ ਰਾਜਗਿਰ ਜੀ ਮਹਾਰਾਜ ਦੀ ਰੇਖ-ਰੇਖ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੰਤ ਰਾਜਗਿਰੀ ਜੀ ਮਹਾਰਾਜ ਨੇ ਰੱਖੜੀ ਦੇ ਤਿਉਹਾਰ ਸਬੰਧੀ ਸੰਗਤ ਨੂੰ ...

ਪੂਰੀ ਖ਼ਬਰ »

ਬਰਨਾਲਾ ਜੇਲ੍ਹ 'ਚ ਰੱਖੜੀ ਦਾ ਤਿਉਹਾਰ ਮਨਾਇਆ

ਬਰਨਾਲਾ, 11 ਅਗਸਤ (ਨਰਿੰਦਰ ਅਰੋੜਾ)-ਪੰਜਾਬ ਸਰਕਾਰ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਜੇਲ੍ਹਾਂ) ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਜੇਲ੍ਹ ਹੈੱਡਕੁਆਰਟਰਾਂ 'ਤੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਤਹਿਤ ਜ਼ਿਲ੍ਹਾ ਜੇਲ੍ਹ ਬਰਨਾਲਾ 'ਚ ਵੀ ਭੈਣਾਂ ਨੇ ਆਪਣੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਵਾਂ 'ਤੇ ਰੱਖੜੀ ਦਾ ਤਿਉਹਾਰ ਮਨਾਇਆ

ਬਰਨਾਲਾ, 11 ਅਗਸਤ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਬਿੰਨੀ ਕੌਰ ਆਹਲੂਵਾਲੀਆ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਹੰਤ ਸੁਰਜੀਤ ਸਿੰਘ, ਟਰੱਸਟੀ ਨਰਪਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX