ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਜਲੰਧਰ

7 ਲੱਖ 50 ਹਾਜ਼ਰ ਦੀ ਨਕਦੀ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

ਐੱਮ.ਐੱਸ. ਲੋਹੀਆ
ਜਲੰਧਰ, 11 ਅਗਸਤ-ਇੰਡਸਟਰੀਅਲ ਏਰੀਆ ਵਿਖੇ ਸਥਿਤ ਯੂਕੋ ਬੈਂਕ 'ਚ ਇਕ ਹਫ਼ਤਾ ਪਹਿਲਾਂ 4 ਅਗਸਤ ਨੂੰ ਦਿਨ-ਦਿਹਾੜੇ ਹੋਈ 13 ਲੱਖ 84 ਹਜ਼ਾਰ ਰੁਪਏ ਤੇ ਗਹਿਣਿਆਂ ਦੀ ਲੁੱਟ ਦੇ ਮਾਮਲੇ ਨੂੰ ਕਮਿਸ਼ਨਰੇਟ ਪੁਲਿਸ ਨੇ ਹੱਲ ਕਰਦੇ ਹੋਏ 2 ਲੁਟੇਰਿਆਂ ਸਮੇਤ ਵਾਰਦਾਤ ਦੀ ਵਿਉਂਤ ਬਣਾਉਣ 'ਚ ਸ਼ਾਮਲ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 7 ਲੱਖ 50 ਹਜ਼ਾਰ ਰੁਪਏ ਦੀ ਨਗਦੀ, ਇਕ 315 ਬੋਰ ਦਾ ਦੇਸੀ ਕੱਟਾ ਤੇ ਵਾਰਦਾਤ 'ਚ ਇਸਤੇਮਾਲ ਕੀਤਾ ਐਕਟਿਵਾ ਬਰਾਮਦ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਵਿਨੇ ਤਿਵਾੜੀ (21) ਪੁੱਤਰ ਸਿਪਾਹੀ ਤਿਵਾੜੀ ਵਾਸੀ ਉੱਤਮ ਨਗਰ, ਬਸਤੀ ਸ਼ੇਖ, ਜਲੰਧਰ, ਤਰੁਨ ਨਾਹਰ (24) ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਕੋਟ ਮੁਹੱਲਾ, ਜਲੰਧਰ ਅਤੇ ਅਜੈਪਾਲ ਸਿੰਘ ਨਿਹੰਗ (32) ਪੁੱਤਰ ਇੰਦਰਜੀਤ ਸਿੰਘ ਵਾਸੀ ਉੱਤਮ ਨਗਰ, ਬਸਤੀ ਸ਼ੇਖ, ਜਲੰਧਰ ਵਜੋਂ, ਜਦਕਿ ਲੁੱਟ ਦੀ ਵਾਰਦਾਤ ਦਾ ਮੁੱਖ ਮੁਲਜ਼ਮ ਅਜੈਪਾਲ ਦਾ ਵੱਡਾ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫਿਲਹਾਲ ਫਰਾਰ ਦੱਸਿਆ ਜਾ ਰਿਹਾ ਹੈ | ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਜਾਣਕਾਰੀ ਦਿੱਤੀ ਕਿ ਸ਼ਰੇਆਮ ਚਿੱਟੇ ਦਿਨ ਬੈਂਕ 'ਚੋਂ ਹੋਈ ਲੁੱਟ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ.ਸੀ.ਪੀ. ਜਾਂਚ ਜਸਕਿਰਨਜੀਤ ਸਿੰਘ ਤੇਜਾ ਦੀ ਟੀਮ ਨੇ ਦਿਨ-ਰਾਤ ਮਿਹਨਤ ਕਰਕੇ ਵਾਰਦਾਤ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਹੱਲ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਲੁਟੇਰਿਆਂ ਵਲੋਂ ਪੁਲਿਸ ਨੂੰ ਭਰਮਾਉਣ ਲਈ ਸ਼ਹਿਰ ਦੀਆਂ ਤੰਗ ਗਲੀਆਂ ਦਾ ਰਸਤਾ ਅਪਣਾਉਂਦੇ ਹੋਏ ਬਸਤੀਆਂ ਦੇ ਖੇਤਰ 'ਚੋਂ ਪਿੰਡ ਨਿੱਝਰਾਂ ਵੱਲ ਦਾ ਰੁੱਖ ਕੀਤਾ ਗਿਆ | ਇਸ ਗੁੰਝਲਦਾਰ ਮਾਮਲੇ ਨੂੰ ਹੱਲ ਕਰਨ ਲਈ ਡੀ.ਸੀ.ਪੀ. ਸਿਟੀ ਜਗਮੋਹਨ ਸਿੰਘ, ਡੀ.ਸੀ.ਪੀ. ਨਰੇਸ਼ ਡੋਗਰਾ ਅਤੇ ਡੀ.ਸੀ.ਪੀ. ਤੇਜਾ ਦੀ ਨਿਗਰਾਨੀ ਹੇਠ ਏ.ਡੀ.ਸੀ.ਪੀ. ਜਾਂਚ ਜਗਜੀਤ ਸਿੰਘ ਸਰੋਆ, ਏ.ਡੀ.ਸੀ.ਪੀ. ਸਿਟੀ-1 ਬਲਵਿੰਦਰ ਸਿੰਘ, ਏ.ਸੀ.ਪੀ. ਜਾਂਚ ਪਰਮਜੀਤ ਸਿੰਘ ਤੇ ਏ.ਸੀ.ਪੀ. ਉੱਤਰੀ ਮੋਹਿਤ ਕੁਮਾਰ ਸਿੰਗਲਾ ਦੀ ਨਿਗਰਾਨੀ ਹੇਠ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਮੁਖੀ ਇੰਦਰਜੀਤ ਸਿੰਘ ਸੈਣੀ ਤੇ ਸੀ.ਆਈ.ਏ. ਸਟਾਫ਼ ਦੇ ਮੁਖੀ ਅਸ਼ੋਕ ਕੁਮਾਰ ਦੀਆਂ ਟੀਮਾਂ ਨੇ ਵਾਰਦਾਤ ਵਾਲੀ ਜਗ੍ਹਾ ਤੋਂ ਸ਼ੁਰੂ ਹੋ ਕੇ ਲੁਟੇਰਿਆਂ ਦੇ ਫਰਾਰ ਹੋਣ ਵਾਲੇ ਰਸਤੇ ਦੇ ਕਰੀਬ 700 ਕੈਮਰਿਆਂ ਦੀ ਜਾਂਚ ਕੀਤੀ | ਜਾਂਚ ਦੌਰਾਨ ਟੀਮਾਂ ਨੂੰ ਪਤਾ ਲੱਗਾ ਕਿ ਲੁਟੇਰਿਆਂ ਵਲੋਂ ਉਨ੍ਹਾਂ ਨੂੰ ਭਰਮਾਇਆ ਜਾ ਰਿਹਾ ਹੈ | ਇਸ ਤੋਂ ਬਾਅਦ ਟੀਮਾਂ ਵਲੋਂ ਤਕਨੀਕੀ ਢੰਗ ਨਾਲ ਤੇ ਆਪਣੇ ਭਰੋਸੇਮੰਦ ਸੂਤਰਾਂ ਤੋਂ ਜਾਣਕਾਰੀ ਇਕੱਠੀ ਕਰਕੇ ਮੁਲਜ਼ਮਾਂ ਤੱਕ ਪਹੁੰਚ ਕੀਤੀ ਗਈ ਤੇ ਵਾਰਦਾਤ ਨੂੰ ਹੱਲ ਕੀਤਾ ਹੈ | ਸੀ.ਪੀ. ਸੰਧੂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਤੋਂ ਮਾਮਲੇ ਸਬੰਧੀ ਜਾਣਕਾਰੀ ਲੈਣ ਲਈ ਸ਼ੁੱਕਰਵਾਰ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ |
ਪੁਰਾਣੇ ਮੁਲਜ਼ਮ ਗੋਪੀ ਨੇ ਵਾਰਦਾਤ ਲਈ ਚੁਣੇ ਸਨ ਨਵੇਂ ਨੌਜਵਾਨ
ਪੁਲਿਸ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਪੁਰਾਣਾ ਮੁਲਜ਼ਮ ਗੋਪੀ ਵਾਰਦਾਤ ਦੀ ਵਿਉਂਤ ਬਣਾਉਣ ਸਮੇਂ ਇਸ ਗੱਲ ਨੂੰ ਧਿਆਨ 'ਚ ਰੱਖਦਾ ਹੈ ਕਿ ਉਸ ਦੇ ਨਾਲ ਵਾਰਦਾਤ 'ਚ ਸ਼ਾਮਲ ਵਿਅਕਤੀਆਂ ਦਾ ਪਹਿਲਾਂ ਕੋਈ ਵੀ ਪੁਲਿਸ ਰਿਕਾਰਡ ਨਾ ਹੋਵੇ | ਇਸ ਲਈ ਉਹ ਹਰ ਵਾਰਦਾਤ 'ਚ ਨਵੇਂ ਨੌਜਵਾਨਾਂ ਨੂੰ ਸ਼ਾਮਲ ਕਰਦਾ ਸੀ | ਇਸ ਵਾਰਦਾਤ ਦੀ ਵਿਉਂਤ ਬਣਾਉਣ ਲਈ ਵੀ ਉਸ ਨੇ ਅਕਸਰ ਲੜਾਈ ਝਗੜਿਆਂ 'ਚ ਸ਼ਾਮਲ ਰਹਿਣ ਵਾਲੇ ਵਿਨੇ ਤਿਵਾੜੀ ਅਤੇ ਤਰੁਨ ਨਾਹਰ ਨੂੰ ਸ਼ਾਮਲ ਕੀਤਾ |

349 ਟਿਊਬਵੈੱਲਾਂ ਦੇ ਟਾਈਮਰ ਬੰਦ ਹੋਣ ਨਾਲ ਨਿਗਮ ਨੂੰ ਲੱਗੇਗਾ ਚੂਨਾ

ਸ਼ਿਵ ਸ਼ਰਮਾ ਜਲੰਧਰ, 11 ਅਗਸਤ-ਇਕ ਪਾਸੇ ਤਾਂ 6 ਸਾਲ ਤੋਂ ਜ਼ਿਆਦਾ ਸਮੇਂ ਤੱਕ ਸ਼ਹਿਰ ਦੇ ਟਿਊਬਵੈੱਲਾਂ ਤੇ ਓਪਰੇਟਰ ਰੱਖਣ ਦਾ ਕੰਮ ਬੰਦ ਕਰਕੇ ਟਾਈਮਰ ਲਗਾਏ ਗਏ ਸਨ ਤਾਂ ਜੋ ਬਿਹਤਰ ਤਰੀਕੇ ਨਾਲ ਟਿਊਬਵੈੱਲਾਂ ਦਾ ਕੰਮ ਹੋ ਸਕੇ ਪਰ ਹੁਣ ਨਗਰ ਨਿਗਮ ਦਾ ਓ. ਐਂਡ. ਐਮ. 349 ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਦਾ ਦੌਰਾ

ਜਲੰਧਰ, 11 ਅਗਸਤ (ਐੱਮ. ਐੱਸ. ਲੋਹੀਆ)-ਆਮ ਜਨਤਾ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਸਰਜਨ ਡਾ. ਰਮਨ ਸ਼ਰਮਾ ਤੇ ਮੈਡੀਕਲ ਸੁਪਰਡੈਂਟ ਡਾ. ਰਾਜੀਵ ਸ਼ਰਮਾ ਨੇ ਸਿਵਲ ਹਸਪਤਾਲ ਦੇ ਮੁਰਦਾਘਰ, ਐਮਰਜੈਂਸੀ ਵਾਰਡ ਤੇ ਕ੍ਰਸਨਾ ਲੈਬ 'ਚ ਦਿੱਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਪਾਣੀ ਦੇ ਟੋਬੇ 'ਚ ਪੈਰ ਤਿਲਕਣ ਕਰਕੇ ਵਿਅਕਤੀ ਦੀ ਮੌਤ

ਕਰਤਾਰਪੁਰ, 11 ਅਗਸਤ (ਜਨਕ ਰਾਜ ਗਿੱਲ)-ਬੀਤੀ ਰਾਤ ਸਥਾਨਕ ਕਿਸ਼ਨਗੜ ਰੋਡ ਸਥਿਤ ਬਣੇ ਇੱਕ ਪਾਣੀ ਦੇ ਟੋਬੇ 'ਚ ਇੱਕ ਵਿਅਕਤੀ ਦੀ ਪੈਰ ਤਿਲਕਣ ਕਰਕੇ ਮੌਤ ਹੋ ਜਾਣ ਦਾ ਖੁਲਾਸਾ ਕਰਤਾਰਪੁਰ ਪੁਲਿਸ ਵਲੋਂ ਕੀਤਾ ਗਿਆ ਹੈ | ਥਾਣਾ ਕਰਤਾਰਪੁਰ ਦੇ ਏ .ਐਸ.ਆਈ ਪੱਪੂ ਗਿੱਲ ਵਲੋਂ ਮਿਲੀ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 45 ਸਾਲਾ ਵਿਅਕਤੀ ਦੀ ਇਲਾਜ ਦੌਰਾਨ ਮੌਤ- 51 ਨਵੇਂ ਮਾਮਲੇ

ਜਲੰਧਰ, 11 ਅਗਸਤ (ਐੱਮ.ਐੱਸ. ਲੋਹੀਆ)- ਕੋਰੋਨਾ ਪ੍ਰਭਾਵਿਤ 45 ਸਾਲਾ ਬਲਬੀਰ ਚੰਦ ਵਾਸੀ ਜਗਜੀਤ ਕਾਲੋਨੀ, ਦਕੋਹਾ ਜਲੰਧਰ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਮਿ੍ਤਕਾਂ ਦੀ ਗਿਣਤੀ 1951 ਹੋ ਗਈ ਹੈ | ਅੱਜ ਜ਼ਿਲ੍ਹੇ 'ਚ 51 ਕੋਰੋਨਾ ਪ੍ਰਭਾਵਿਤ ਵਿਅਕਤੀ ਹੋਰ ਮਿਲੇ ਹਨ, ਜਿਸ ਨਾਲ ਹੁਣ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ ਕਰਕੇ ਬੰਦ ਰਹੇਗਾ ਕੂੜਾ ਚੁੱਕਣ ਤੇ ਸੀਵਰੇਜ ਦਾ ਕੰਮ

ਜਲੰਧਰ, 11 ਅਗਸਤ (ਸ਼ਿਵ)-ਨਗਰ ਨਿਗਮ ਜਲੰਧਰ ਦੀਆਂ ਸਮੂਹ ਯੂਨੀਅਨਾਂ ਦੀ ਮੀਟਿੰਗ 'ਚ ਯੂਨੀਅਨਾਂ ਦੇ ਮੁੱਖ ਅਹੁਦੇਦਾਰ ਸ਼ਾਮਿਲ ਹੋਏ, ਜਿਸ 'ਚ ਮੌਜੂਦਾ ਦਲਿਤ ਵਿਰੋਧੀ ਪੰਜਾਬ ਸਰਕਾਰ ਵਲੋਂ ਸੰਵਿਧਾਨ ਨਾਲ ਛੇੜ-ਛਾੜ ਕਰਦੇ ਹੋਏ ਰਿਜ਼ਰਵੇਸ਼ਨ ਨੂੰ ਖਤਮ ਕਰਨ ਦਾ ਯਤਨ ਕੀਤਾ ...

ਪੂਰੀ ਖ਼ਬਰ »

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਅੱਜ ਮਨਾਇਆ ਜਾਵੇਗਾ 'ਗੁਰੂ ਲਾਧੋ ਰੇ' ਸਮਾਗਮ

ਜਲੰਧਰ, 11 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਗਟ ਦਿਵਸ 'ਗੁਰੂ ਲਾਧੋ ਰੇ' ਦਿਵਸ 12 ਅਗਸਤ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਹਾਦਸੇ ਦੌਰਾਨ ਕਾਰ ਚਾਲਕ ਗੰਭੀਰ ਜ਼ਖ਼ਮੀ

ਲਾਂਬੜਾ, 11 ਅਗਸਤ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਜਲੰਧਰ ਨਕੋਦਰ ਮੁੱਖ ਮਾਰਗ 'ਤੇ ਪਿੰਡ ਤਾਜਪੁਰ ਦੇ ਨਜ਼ਦੀਕ ਬੁੱਧਵਾਰ ਰਾਤ ਵਾਪਰੇ ਸੜਕ ਹਾਦਸੇ ਦੌਰਾਨ ਕਾਰ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜਲੰਧਰ ਵਾਲੀ ਸਾਈਡ ...

ਪੂਰੀ ਖ਼ਬਰ »

ਡਿਗਰੀਆਂ ਰੋਕਣ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੀ ਆੜ 'ਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ ਨੂੰ ਸੁਸਾਇਟੀ ਵਲੋਂ ਮੰਗ ਪੱਤਰ

ਜਲੰਧਰ, 11 ਅਗਸਤ (ਸ਼ਿਵ)-ਕੱੁਝ ਦਿਨ ਪਹਿਲਾਂ ਫੋਕਲ ਪੁਆਇੰਟ ਮੰਡੀ 'ਚ ਕੰਮ ਕਰਦੇ ਨੌਜਵਾਨਾਂ ਵਲੋਂ ਕੂੜੇ ਦੇ ਢੇਰ ਕਾਰਨ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ ਪਰ ਪ੍ਰਦਰਸ਼ਨ ਦੇ ਬਾਵਜੂਦ ਵੀ ਕੂੜੇ ਦੇ ਢੇਰ ਨੂੰ ਉਥੋਂ ਨਹੀਂ ਚੁੱਕਿਆ ਗਿਆ ਤੇ ਨਾ ਹੀ ਕੂੜਾ ਸੁੱਟਣ ਦਾ ਇਥੇ ...

ਪੂਰੀ ਖ਼ਬਰ »

ਸਮਾਰਟ ਸਿਟੀ ਦੇ ਘਟੀਆ ਪ੍ਰਾਜੈਕਟਾਂ ਦੀ ਹੋਵੇ ਜਾਂਚ-ਅੰਮਿ੍ਤਪਾਲ ਸਿੰਘ

ਜਲੰਧਰ, 11 ਅਗਸਤ (ਸ਼ਿਵ)-ਆਮ ਆਦਮੀ ਪਾਰਟੀ ਜਲੰਧਰ ਦੇ ਸ਼ਹਿਰੀ ਪ੍ਰਧਾਨ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਜਲੰਧਰ ਸ਼ਹਿਰ ਨੂੰ ਸਮਾਰਟ ਸਿਟੀ ਦਾ ਦਰਜਾ ਮਿਲਣ 'ਤੇ ਵੀ ਇਸ ਦੀ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ¢ | ਸਮਾਰਟ ਸਿਟੀ ਅਧੀਨ ਆਉਂਦੇ ਸਾਰੇ ਪ੍ਰਾਜੈਕਟਾਂ ਦੀ ਜਾਂਚ ...

ਪੂਰੀ ਖ਼ਬਰ »

ਫਗਵਾੜਾ ਗੇਟ ਮਾਰਕੀਟ ਤੋਂ ਲੰਘਦੇ ਲੋਕਾਂ ਨੂੰ ਤਿਰੰਗੇ ਵੰਡੇ

ਜਲੰਧਰ, 11 ਅਗਸਤ (ਸ਼ਿਵ)-ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਜਲੰਧਰ ਇਲੈਕਟ੍ਰੀਕਲ ਟਰੇਡਰ ਵੈੱਲਫੇਅਰ ਐਸੋਸੀਏਸ਼ਨ ਫਗਵਾੜਾ ਗੇਟ ਵਲੋਂ ਇਸ ਇਲਾਕੇ ਤੋਂ ਲੰਘਣ ਵਾਲੇ ਲੋਕਾਂ ਨੂੰ ਤਿਰੰਗੇ ਝੰਡੇ ਵੰਡੇ ਗਏ | ਸਾਰੇ ਬਾਜ਼ਾਰ 'ਚ ਭਾਰਤ ਮਾਤਾ ਦੀ ਜੈ, ਵੰਦੇ ਮਾਤਰਮ ਦੇ ...

ਪੂਰੀ ਖ਼ਬਰ »

ਵਾਰਡ ਨੰਬਰ 63 ਨੂੰ ਜਾਰੀ ਗਰਾਂਟਾਂ ਦੀ ਵੀ ਹੋਏਗੀ ਜਾਂਚ

ਜਲੰਧਰ, 11 ਅਗਸਤ (ਸ਼ਿਵ)-ਜਲੰਧਰ 'ਚ ਸੁਸਾਇਟੀਆਂ ਨੂੰ ਜਾਰੀ ਹੋਈਆਂ ਗਰਾਂਟਾਂ ਦੀ ਦੁਰਵਰਤੋਂ ਹੋਣ ਦੇ ਮਾਮਲੇ 'ਚ ਕੇਸ ਦਰਜ ਹੋਣ ਤੋਂ ਬਾਅਦ ਲਗਾਤਾਰ ਚਰਚਾ ਹੋ ਰਹੀ ਹੈ | ਸਈਪੁਰ ਨਿਵਾਸੀ ਭਾਰਤ ਭੂਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਰਡ ਨੰਬਰ 63 'ਚ ਗਰਾਂਟਾਂ ਦੀ ...

ਪੂਰੀ ਖ਼ਬਰ »

ਕਣਕ ਨਾ ਮਿਲਣ ਕਰਕੇ ਕੌਂਸਲਰ ਨੂੰ ਲੋਕ ਕਰ ਰਹੇ ਸ਼ਿਕਾਇਤਾਂ

ਜਲੰਧਰ, 11 ਅਗਸਤ (ਸ਼ਿਵ)-ਬੀਤੇ ਦਿਨ ਵਾਰਡ ਨੰਬਰ 71 'ਚ ਪੈਂਦੇ ਮਕਸੂਦਾਂ ਵਿਖੇ ਕੇਂਦਰ ਸਰਕਾਰ ਦੁਆਰਾ ਚਲਾਈ ਜਾ ਰਹੀ ਸਕੀਮ ਦੇ ਤਹਿਤ ਮੁਫ਼ਤ ਕਣਕ ਵੰਡੀ ਗਈ | ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹ ਰਾਸ਼ਨ ਵੰਡ ਦਾ ਕੰਮ ਕੌਂਸਲਰ ਸਤਿੰਦਰਜੀਤ ਕੌਰ ਖ਼ਾਲਸਾ ਦੇ ਨਿਰਦੇਸ਼ਾਂ ...

ਪੂਰੀ ਖ਼ਬਰ »

ਸਿਲਾਈ ਸੈਂਟਰ 'ਚ ਸਰਟੀਫਿਕੇਟ ਵੰਡ ਸਮਾਗਮ

ਜਲੰਧਰ, 11 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਅੱਡਾ ਹੁਸ਼ਿਆਰਪੁਰ ਚੌਕ ਜਲੰਧਰ ਵਿਖੇ ਚੱਲ ਰਹੇ ਸਿਲਾਈ ਸੈਂਟਰ 'ਚ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮੱਖਣ ਸਿੰਘ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਪੇਸ਼ ਕਰ ਕੇ ਕੇਂਦਰ ਨੇ ਧੋਖਾ ਕੀਤਾ-ਪਾਸਲਾ, ਜਾਮਾਰਾਏ

ਜਲੰਧਰ, 11 ਅਗਸਤ (ਜਸਪਾਲ ਸਿੰਘ)-ਮੋਦੀ ਸਰਕਾਰ ਨੇ ਪਾਰਲੀਮੈਂਟ 'ਚ ਬਿਜਲੀ ਸੋਧ ਬਿਲ-2022 ਪੇਸ਼ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਮੌਜੂਦਾ ਹੁਕਮਰਾਨ ਦੇਸ਼ ਦਾ ਸਾਰਾ ਵਪਾਰ, ਸਨਅਤਾਂ, ਸਰਕਾਰੀ ਖੇਤਰ ਦੇ ਰੇਲਵੇ, ਬਿਜਲੀ ਆਦਿ ਸਭ ਅਦਾਰੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ...

ਪੂਰੀ ਖ਼ਬਰ »

ਬਾਬਾ ਸੋਢਲ ਦਾ ਮੇਲਾ 9 ਨੂੰ

ਜਲੰਧਰ, 11 ਅਗਸਤ (ਸ਼ਿਵ)- ਉੱਤਰੀ ਭਾਰਤ ਦਾ ਪ੍ਰਸਿੱਧ ਬਾਬਾ ਸੋਢਲ ਦਾ ਮੇਲਾ 9 ਸਤੰਬਰ ਨੂੰ ਆ ਰਿਹਾ ਹੈ ਪਰ ਅਜੇ ਤੱਕ ਨਿਗਮ ਪ੍ਰਸ਼ਾਸਨ ਨੇ ਇਸ ਬਾਰੇ ਤਿਆਰੀਆਂ ਦੀ ਕੋਈ ਸ਼ੁਰੂਆਤ ਨਹੀਂ ਕੀਤੀ ਹੈ | ਮੰਦਿਰ ਨੂੰ ਜਾਣ ਵਾਲੀਆਂ ਕਈ ਸੜਕਾਂ ਨਾ ਸਿਰਫ਼ ਕੂੜੇ ਨਾਲ ਭਰੀਆਂ ...

ਪੂਰੀ ਖ਼ਬਰ »

ਐਨ. ਆਰ. ਆਈ. ਪਰਿਵਾਰ ਨੇ ਹੋਣਹਾਰ ਵਿਦਿਆਰਥੀ ਦੀ ਪੂਰੇ ਸਾਲ ਦੀ ਫ਼ੀਸ ਭਰੀ

ਜਲੰਧਰ, 11 ਅਗਸਤ (ਜਸਪਾਲ ਸਿੰਘ)-ਜੱਟ ਸਿੱਖ ਕੌਂਸਲ ਵਲੋਂ ਸਮਾਜ ਦੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਦੀ ਮਾਲੀ ਸਹਾਇਤਾ ਕਰਨ ਦੇ ਜਜ਼ਬੇ ਤੋਂ ਪ੍ਰੇਰਿਤ ਹੋ ਕੇ ਐਨ.ਆਰ.ਆਈ ਦਲਬੀਰ ਸਿੰਘ ਜੌਹਲ ਤੇ ਬਲਵਿੰਦਰ ਕੌਰ ਜੌਹਲ ਪਿਛਲੇ ਕਈ ਸਾਲਾ ਤੋਂ ਬੱਚਿਆਂ ਨੂੰ ਪੜ੍ਹਾਉਣ ...

ਪੂਰੀ ਖ਼ਬਰ »

ਰਾਹ ਜਾਂਦੇ ਪਤੀ-ਪਤਨੀ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ

ਚੁਗਿੱਟੀ/ਜੰਡੂਸਿੰਘਾ, 11 ਅਗਸਤ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਢੱਡਾ ਦੀ ਪੁਲੀ ਨਜ਼ਦੀਕ ਰਾਹ ਜਾਂਦੇ ਪਤੀ-ਪਤਨੀ ਨੂੰ ਘੇਰ ਕੇ ਲੁਟੇਰਿਆਂ ਵਲੋਂ ਉਨ੍ਹਾਂ ਕੋਲੋਂ ਇਕ ਮੋਬਾਈਲ ਫ਼ੋਨ ਤੇ ਨਕਦੀ ਲੁੱਟ ਲਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ...

ਪੂਰੀ ਖ਼ਬਰ »

ਬਾਪ ਤੋਂ ਤੰਗ ਨਾਬਾਲਗ ਲੜਕੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼

ਚੁਗਿੱਟੀ ਜੰਡੂਸਿੰਘਾ, 11 ਅਗਸਤ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਚੁਗਿੱਟੀ ਨਾਲ ਲਗਦੇ ਭਾਰਤ ਨਗਰ ਦੀ ਵਸਨੀਕ ਇਕ ਨਾਬਾਲਗ ਲੜਕੀ ਵਲੋਂ ਆਪਣੇ ਬਾਪ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨਾਂ ਨੇ ਪੈਟਰੋਲ ਪੰਪ ਮੁਲਾਜ਼ਮ ਤੋਂ ਨਕਦੀ, ਮੋਬਾਈਲ ਫੋਨ ਖੋਹਿਆ

ਨਕੋਦਰ, 11 ਅਗਸਤ (ਗੁਰਵਿੰਦਰ ਸਿੰਘ)-ਜਲੰਧਰ ਮੋਗਾ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਕੰਗ ਸਾਬੂ 'ਚ ਬੁੱਧਵਾਰ ਤੜਕੇ 2 ਵਜੇ ਦੇ ਕਰੀਬ ਇਕ ਕਾਰ 'ਚ ਸਵਾਰ 5 ਨੌਜਵਾਨਾਂ ਨੇ ਪੰਪ ਦੇ ਕਰਮਚਾਰੀ ਦੀ ਕੁੱਟਮਾਰ ਕਰ ਕੇ 2970 ਰੁਪਏ ਦੀ ਨਕਦੀ, ਮੋਬਾਇਲ ਫੋਨ ਤੇ ਚਾਂਦੀ ਦਾ ਕੜਾ ਖੋਹ ਕੇ ...

ਪੂਰੀ ਖ਼ਬਰ »

ਬਿਜਲੀ ਦੀ ਖ਼ਰਾਬੀ ਤੋਂ ਅੱਕੇ ਲੋਕ

ਚੁਗਿੱਟੀ/ਜੰਡੂਸਿੰਘਾ, 11 ਅਗਸਤ (ਨਰਿੰਦਰ ਲਾਗੂ)-ਲੰਮਾ ਪਿੰਡ ਨਾਲ ਲੱਗਦੇ ਮੁਹੱਲਾ ਉਪਕਾਰ ਨਗਰ ਵਿਖੇ ਬਿਜਲੀ ਘੱਟ ਆਉਣ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਬਿਜਲੀ ਮਹਿਕਮੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਾਣਕਾਰੀ ਦਿੰਦੇ ਹੋਏ ਉਕਤ ਖੇਤਰ ਦੇ ਵਸਨੀਕ ਰਾਜ ਕੁਮਾਰ ...

ਪੂਰੀ ਖ਼ਬਰ »

ਖਰਾਬ ਨਿਕਲ ਰਹੇ ਨੇ ਕਈ ਲੋਕਾਂ, ਮੁਲਾਜ਼ਮਾਂ ਨੂੰ ਵੰਡੇ ਗਏ ਤਿਰੰਗੇ ਝੰਡੇ

ਜਲੰਧਰ, 11 ਅਗਸਤ (ਸ਼ਿਵ)—75ਵੇਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮੌਕੇ 15 ਅਗਸਤ ਨੂੰ ਘਰ-ਘਰ ਤਿਰੰਗਾ ਲਹਿਰਾਉਣ ਦੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ ਜਿਸ ਦੇ ਤਹਿਤ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਤੇ ਹੋਰ ਲੋਕਾਂ ਨੂੰ ਤਿਰੰਗੇ ਝੰਡੇ ਵੇਚਣ ਲਈ ਲੱਖਾਂ ਦੀ ...

ਪੂਰੀ ਖ਼ਬਰ »

ਸਰਕਾਰਾਂ ਦੇ ਸਹਿਯੋਗ ਨਾਲ ਦੁੱਗਣੀ ਹੋ ਸਕੀ ਹੈ ਪੰਜਾਬ ਦੀ ਬਰਾਮਦ-ਅਸ਼ਵਨੀ ਕੁਮਾਰ

ਜਲੰਧਰ, 11 ਅਗਸਤ (ਸ਼ਿਵ)-ਪ੍ਰਸਿੱਧ ਬਰਾਮਦ ਕਾਰ ਤੇ ਐਫ. ਆਈ. ਈ. ਓ. ਦੇ ਖੇਤਰੀ ਚੇਅਰਮੈਨ ਅਸ਼ਵਨੀ ਕੁਮਾਰ ਵਿਕਟਰ ਨੇ ਕਿਹਾ ਹੈ ਕਿ ਜੇਕਰ ਕੇਂਦਰ ਤੇ ਰਾਜ ਸਰਕਾਰਾਂ ਬਰਾਮਦ ਨੂੰ ਵਧਾਉਣ ਨੂੰ ਸਹਿਯੋਗ ਕਰਨ ਤਾਂ ਬਰਾਮਦ 'ਚ ਹੋਰ ਵੀ ਵਾਧਾ ਹੋ ਸਕਦਾ ਹੈ | ਸ੍ਰੀ ਕੁਮਾਰ ...

ਪੂਰੀ ਖ਼ਬਰ »

ਪੀ.ਐਫ. ਦਫ਼ਤਰ ਨੇ ਸਮਾਜ ਸੇਵੀ ਸੰਸਥਾ ਲਈ ਕੱਪੜੇ ਤੇ ਹੋਰ ਸਾਮਾਨ ਭੇਜਿਆ

ਜਲੰਧਰ, 11 ਅਗਸਤ (ਹਰਵਿੰਦਰ ਸਿੰਘ ਫੁੱਲ)-ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ ਕਿਰਤ ਅਤੇ ਰੁਜ਼ਗਾਰ ਮੰਤਰਾਲਾ ਭਾਰਤ ਸਰਕਾਰ ਦੇ ਖੇਤਰੀ ਦਫ਼ਤਰ ਜਲੰਧਰ ਦੇ ਖੇਤਰੀ ਕਮਿਸ਼ਨਰ ਸੁਨੀਲ ਕੁਮਾਰ ਯਾਦਵ ਨੇ ਦੱਸਿਆ ਕਿ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮਹਿੰਮ ਤਹਿਤ ਜ਼ਿਲ੍ਹੇ 'ਚ 2 ਲੱਖ ਤੋਂ ਵੱਧ ਤਿਰੰਗੇ ਝੰਡੇ ਤਿਆਰ

ਜਲੰਧਰ 11 ਅਗਸਤ (ਹਰਵਿੰਦਰ ਸਿੰਘ ਫੁੱਲ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਆਜ਼ਾਦੀ ਦਿਹਾੜੇ ਦੀ 75ਵੀਂ ਵਰ•ੇਗੰਢ ਮੌਕੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਜ਼ਿਲ•ੇ੍ਹ 'ਚ 2 ਲੱਖ ਤੋਂ ਵੱਧ ਕੌਮੀ ਝੰਡੇ ਵੱਖ-ਵੱਖ ਥਾਵਾਂ 'ਤੇ ਉਪਲਬੱਧ ਕਰਵਾਏ ਜਾ ਚੁੱਕੇ ਹਨ ਤਾਂ ਜੋ 13 ਤੋਂ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਫੁੱਲ ਡਰੈੱਸ ਰਿਹਰਸਲ ਅੱਜ

ਜਲੰਧਰ, 11 ਅਗਸਤ (ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਪ੍ਰੇਸ਼ਾਸਨ ਵਲੋਂ 76ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਕੌਮੀ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ 12 ਵਿਦਿਆਰਥੀਆਂ ਨੇ ਰਾਸ਼ਟਰ ਮੰਡਲ ਖੇਡਾਂ 'ਚ ਭਾਰਤ ਲਈ ਜਿੱਤੇ ਮੈਡਲ

ਜਲੰਧਰ, 11 ਅਗਸਤ (ਰਣਜੀਤ ਸਿੰਘ ਸੋਢੀ)-ਭਾਰਤ ਨੇ ਰਾਸ਼ਟਰਮੰਡਲ ਖੇਡਾਂ-2022 'ਚ ਕੁੱਲ 61 ਮੈਡਲ (22 ਸੋਨੇ, 16 ਚਾਂਦੀ ਤੇ 23 ਕਾਂਸੀ ਦੇ ਮੈਡਲ) ਜਿੱਤ ਕੇ ਮੈਡਲ ਸੂਚੀ 'ਚ ਚੌਥੇ ਸਥਾਨ 'ਤੇ ਰਿਹਾ | ਇਸ ਇਤਿਹਾਸਕ ਪ੍ਰਦਰਸ਼ਨ 'ਚ ਐਲ. ਪੀ. ਯੂ. ਦੇ 12 ਵਿਦਿਆਰਥੀਆਂ ਅਤੇ ਸਾਬਕਾ ਵਿਦਿਆਰਥੀਆਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਰਜਿੰਦਰ ਬੇਰੀ ਹੋ ਸਕਦੇ ਹਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਨਵੇਂ ਪ੍ਰਧਾਨ

ਜਲੰਧਰ ਛਾਉਣੀ, 11 ਅਗਸਤ (ਪਵਨ ਖਰਬੰਦਾ)-ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਵਲੋਂ ਜਲਦ ਹੀ ਜ਼ਿਲ੍ਹਾ ਪੱਧਰ 'ਤੇ ਸ਼ਹਿਰੀ ਤੇ ਦਿਹਾਤੀ ਪ੍ਰਧਾਨਾਂ ਦੀਆਂ ਨਵੀਆਂਾ ਨਿਯੁਕਤੀਆਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਆਉਣ ਵਾਲੇ ਕਰੀਬ ਇਕ ਹਫ਼ਤੇ ਤੱਕ ਵੱਖ-ਵੱਖ ...

ਪੂਰੀ ਖ਼ਬਰ »

ਹੁਣ ਕਿਸੇ ਵੀ ਮੁੱਲ ਦਾ ਸਟੈਂਪ ਪੇਪਰ ਈ-ਸਟੈਂਪ ਰਾਹੀਂ ਕੀਤਾ ਜਾ ਸਕਦੈ ਪ੍ਰਾਪਤ

ਜਲੰਧਰ, 11 ਅਗਸਤ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਹੁਣ ਕਿਸੇ ਵੀ ਮੁੱਲ ਦਾ ਸਟੈਂਪ ਪੇਪਰ ਈ-ਸਟੈਂਪ ਰਾਹੀਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਦਕਿ ਇਹ ਸਹੂਲਤ ਪਹਿਲਾਂ ਸਿਰਫ਼ 20 ਹਜ਼ਾਰ ਰੁਪਏ ਤੋਂ ਵੱਧ ਮੁੱਲ ਦੇ ਅਸ਼ਟਾਮ 'ਤੇ ਲਾਗੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX