ਤਾਜਾ ਖ਼ਬਰਾਂ


ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  56 minutes ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 2 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 2 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 2 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 2 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 4 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 3 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 5 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 1 hour ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 6 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 6 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 6 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 8 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਕਿਸਾਨਾਂ ਦਾ ਵੱਡਾ ਜਥਾ ਚੰੜੀਗੜ੍ਹ ਲਈ ਰਵਾਨਾ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਭਗਵੰਤ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
. . .  about 8 hours ago
ਚੰਡੀਗੜ੍ਹ, 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਮੂਹ ਸੰਗਤਾਂ ਨੂੰ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਮਾਨਸਾ

ਆਦਰਸ਼ ਸਕੂਲ ਦੇ ਅਧਿਆਪਕਾਂ ਵਲੋਂ 3 ਦਿਨ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਦਾ ਫ਼ੈਸਲਾ

ਬੋਹਾ, 11 ਅਗਸਤ (ਰਮੇਸ਼ ਤਾਂਗੜੀ)-ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ ਵਲੋਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਸਰਕਾਰ ਵਲੋਂ ਛੇਤੀ ਨਾ ਹੋਣ ਕਾਰਨ ਰੋਸ ਵਜੋਂ 13 ਤੋਂ 15 ਅਗਸਤ ਤੱਕ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾ ਕੇ ਰੋਸ ਪ੍ਰਗਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ਤੇ ਜਨਰਲ ਸਕੱਤਰ ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਦਰਸ਼ ਸਕੂਲਾਂ ਦੇ 12-12 ਸਾਲਾਂ ਤੋਂ ਨੌਕਰੀ ਕਰ ਰਹੇ ਅਧਿਆਪਕਾਂ ਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਲਈ ਹੋਰ ਸਮਾਂ ਲਗਾ ਰਹੀ ਹੈ | ਉਨ੍ਹਾਂ ਕਿਹਾ ਕਿ ਲੰਬਾ ਸਮਾਂ ਕੱਚੀਆਂ ਨੌਕਰੀ ਕਰਨ ਤੋਂ ਬਾਅਦ ਮੌਜੂਦਾ ਸਰਕਾਰ ਵਲੋਂ ਕੋਈ ਹੁੰਗਾਰਾ ਨਾ ਮਿਲਣ 'ਤੇ ਹੁਣ ਉਹ ਹੋਰ ਕਿੰਨਾ ਸਮਾਂ ਕੱਚੀਆਂ ਨੌਕਰੀਆਂ ਕਰਦੇ ਰਹਿਣਗੇ? ਯੂਨੀਅਨ ਦੀ ਸੂਬਾ ਕਮੇਟੀ ਮੈਂਬਰ ਸੁਖਦੀਪ ਕੌਰ ਸਰਾਂ, ਪਰਵਿੰਦਰ ਕੌਰ, ਸਰਬਜੀਤ ਕੌਰ ਗਰੇਵਾਲ ਨੇ ਕਿਹਾ ਕਿ ਸਰਕਾਰ ਤੇ ਸਿੱਖਿਆ ਵਿਭਾਗ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਗਰੇਡ ਪੇਅ ਆਦਿ ਸਿੱਧੇ ਸਰਕਾਰੀ ਖ਼ਜ਼ਾਨੇ 'ਚੋਂ ਜਾਰੀ ਕਰੇ ਤਾਂ ਜੋ ਇਨ੍ਹਾਂ ਸਕੂਲਾਂ ਦੀ ਪੜ੍ਹਾਈ ਦਾ ਮਿਆਰ ਉੱਚਾ ਹੋ ਸਕੇ | ਆਗੂਆਂ ਨੇ ਇਥੇ ਦੇ ਆਦਰਸ਼ ਸਕੂਲ ਵਿਚ ਮੀਟਿੰਗ ਕਰਵਾਉਣ ਮਗਰੋਂ ਕਿਹਾ ਕਿ ਸਰਕਾਰ 2019 'ਚ ਹੋਈ ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਦੀ ਸਿੱਧੀ ਭਰਤੀ ਮੈਰਿਟ ਮੁਤਾਬਿਕ ਤੁਰੰਤ ਕਰੇ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਕ ਸਾਜ਼ਿਸ਼ ਦੇ ਤਹਿਤ ਆਦਰਸ਼ ਸਕੂਲ ਖੋਲ੍ਹ ਕੇ ਗਰੀਬ ਲੋਕਾਂ ਦੇ ਬੱਚਿਆਂ ਨੂੰ ਸਸਤੀ ਵਿੱਦਿਆ ਦੇਣ ਦਾ ਟੀਚਾ ਮਿਥਿਆ ਸੀ ਪਰ ਪ੍ਰਬੰਧਾਂ 'ਚ ਘਾਟ ਹੋਣ ਕਰ ਕੇ ਇਹ ਸਕੂਲ ਆਪਣੇ ਟੀਚੇ 'ਚ ਖਰੇ ਨਹੀਂ ਉੱਤਰੇ | ਇਸ ਮੌਕੇ ਅਮਿਤ ਮਹਿਤਾ, ਹਰਵਿੰਦਰ ਸਿੰਘ ਨਿੰਮਾ, ਮਨਜੀਤ ਸਿੰਘ, ਅਮਨਦੀਪ ਸ਼ਾਸਤਰੀ, ਜਗਤਾਰ ਸਿੰਘ ਗੰਢੂਆਂ ਆਦਿ ਹਾਜ਼ਰ ਸਨ |

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣਗੇ ਜਲੰਧਰ 'ਚ ਮੀਟਿੰਗ 14 ਨੂੰ

ਮਾਨਸਾ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀ 6ਵਾਂ ਤਨਖ਼ਾਹ ਕਮਿਸ਼ਨ ਲਾਗੂ ਨਾ ਕਰਨ ਤੇ ਏਡਿਡ ਸਕੂਲਾਂ ਦੇ ਵੱਡੀ ਗਿਣਤੀ ਅਧਿਆਪਕਾਂ ਨੂੰ 'ਆਪ' ਸਰਕਾਰ ਬਣਨ ਉਪਰੰਤ ਤਨਖ਼ਾਹ ਨਾ ਮਿਲਣ ਕਰ ਕੇ ਔਖੇ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਅਪੀਲ

ਮਾਨਸਾ, 11 ਅਗਸਤ (ਵਿ. ਪ੍ਰਤੀ.)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਇਕੱਤਰਤਾ ਪ੍ਰਧਾਨ ਸਤਨਾਮ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਇਥੇ ਹੋਈ | ਉਨ੍ਹਾਂ ਮੰਗ ਉਠਾਈ ਕਿ ਪਾਵਰ ਕਾਰਪੋਰੇਸ਼ਨ 'ਚ ਕੰਮ ਕਰਦੇ ਸਮੇਂ ਮੌਤ ਹੋ ਜਾਣ ਤੋਂ ਬਾਅਦ ਵਾਰਸਾਂ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਬਰੇਟਾ, 11 ਅਗਸਤ (ਜੀਵਨ ਸ਼ਰਮਾ)-ਬੀਤੀ ਰਾਤ ਬਰੇਟਾ-ਜਾਖਲ ਸੜਕ 'ਤੇ ਪਿਕਅਪ ਗੱਡੀ ਪਲਟਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਸਥਾਨਕ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲੇ੍ਹ ਦੇ ਪਿੰਡ ਜਿੰਨਜਾਨਾ ਤੋਂ ਵਿਅਕਤੀ ਮਾਨ ਖਾਂ ਮੱਝਾਂ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਦੀ ਪਿੰਡ ਬੁਰਜ ਹਰੀ ਇਕਾਈ ਦੀ ਚੋਣ

ਮਾਨਸਾ, 11 ਅਗਸਤ (ਵਿ.ਪ੍ਰਤੀ.)-ਨੇੜਲੇ ਪਿੰਡ ਬੁਰਜ ਹਰੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਨਵੀਂ ਪਿੰਡ ਕਮੇਟੀ ਦੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ਪ੍ਰਧਾਨ ਬਹਾਦਰ ਸਿੰਘ, ਬਘੇਰਾ ਸਿੰਘ ਜਨਰਲ ਸਕੱਤਰ, ਹਰਨੇਕ ਸਿੰਘ ਖ਼ਜ਼ਾਨਚੀ, ਜਸਵੀਰ ਸਿੰਘ ਤੇ ...

ਪੂਰੀ ਖ਼ਬਰ »

ਐਗਰੀਕਲਚਰ ਇੰਨਫਰਾਸਟਰਕਚਰ ਫ਼ੰਡ ਸਕੀਮ ਤਹਿਤ ਸੈਮੀਨਾਰ

ਮਾਨਸਾ, 11 ਅਗਸਤ (ਰਾਵਿੰਦਰ ਸਿੰਘ ਰਵੀ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਮੁੱਖ ਰੱਖਦੇ ਹੋਏ ਬਾਗ਼ਬਾਨੀ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਦਫ਼ਤਰ ਮਾਨਸਾ ਵਿਖੇ ਐਗਰੀਕਲਚਰ ਇੰਨਫਰਾਸਟਰਕਟਰ ਫ਼ੰਡ ਸਕੀਮ ਤਹਿਤ ਸੈਮੀਨਾਰ ਕਰਵਾਇਆ ਗਿਆ | ਸਹਾਇਕ ਡਾਇਰੈਕਟਰ ...

ਪੂਰੀ ਖ਼ਬਰ »

ਨਹਿਰੀ ਪਾਣੀ ਦੀ ਸਪਲਾਈ ਮੰਗ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਮਾਨਸਾ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਰੇਲਵੇ ਲਾਇਨ ਦੇ ਥੱਲਿਓਾ ਨਵੀਂ ਪਾਈਪ ਲਾਇਨ ਪਾ ਕੇ ਪਿੰਡ ਖੋਖਰ ਖ਼ੁਰਦ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਸਪਲਾਈ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਵਲੋਂ ਭਾਕਿਯੂ (ਉਗਰਾਹਾਂ) ਦੀ ਅਗਵਾਈ 'ਚ ਇਥੇ ਡਿਪਟੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋਂ ਬਿਜਲੀ ਸੋਧ ਬਿੱਲ-2022 ਦਾ ਵਿਰੋਧ

ਬੁਢਲਾਡਾ, 11 ਅਗਸਤ (ਸਵਰਨ ਸਿੰਘ ਰਾਹੀ)-ਬਿਜਲੀ ਸੋਧ ਬਿੱਲ ਖ਼ਿਲਾਫ਼ ਜਾਰੀ ਪਾਵਰਕਾਮ ਜਥੇਬੰਦੀਆਂ ਦੇ ਸੰਘਰਸ਼ ਦੇ ਚੱਲਦਿਆਂ ਪਾਵਰਕਾਮ ਪੈਨਸ਼ਨਰਾਂ ਨੇ ਵੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ | ਮੰਡਲ ਪ੍ਰਧਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕੁੱਲਰੀਆਂ ਦੇ ਜਲ ਘਰ ਤੋਂ ਪਾਣੀ ਦੀ ਸਹੀ ਸਪਲਾਈ ਨਾ ਮਿਲਣ ਕਰ ਕੇ ਪਿੰਡ ਵਾਸੀ ਦੁਖੀ

ਬਰੇਟਾ, 11 ਅਗਸਤ (ਜੀਵਨ ਸ਼ਰਮਾ)-ਨੇੜਲੇ ਪਿੰਡ ਕੁੱਲਰੀਆਂ ਦਾ ਜਲ ਘਰ ਤੋਂ ਪਿੰਡ ਵਾਸੀਆਂ ਨੂੰ ਪਾਣੀ ਦੀ ਸਪਲਾਈ ਲੈਣ 'ਚ ਬਹੁਤ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਕਿਸਾਨ ਆਗੂ ਬੱਬੂ ਸਿੰਘ ਨੇ ਦੱਸਿਆ ਕਿ ਵਾਟਰ ਵਰਕਸ ਨੂੰ ਨਹਿਰੀ ਪਾਣੀ ਦੀ ਸਪਲਾਈ ਕਦੇ ਵੀ ਨਹੀਂ ਮਿਲੀ ਤੇ ...

ਪੂਰੀ ਖ਼ਬਰ »

ਪਸ਼ੂਆਂ 'ਚ ਫੈਲੀ ਲੰਪੀ ਸਕਿੰਨ ਬਿਮਾਰੀ ਪ੍ਰਤੀ ਜਾਗਰੂਕਤਾ ਫੈਲਾਉਣ ਦੀ ਲੋੜ-ਟੀ. ਬੈਨਿਥ

ਮਾਨਸਾ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪਸ਼ੂਆਂ 'ਚ ਫੈਲੀ ਲੰਪੀ ਸਕਿੰਨ ਬਿਮਾਰੀ ਪ੍ਰਤੀ ਜਿਥੇ ਵਿਭਾਗੀ ਤੌਰ 'ਤੇ ਜਾਗਰੂਕਤਾ ਫੈਲਾਉਣ ਦੀ ਲੋੜ ਹੈ ਉਥੇ ਪੰਚਾਇਤੀ ਨੁਮਾਇੰਦਿਆਂ ਨੂੰ ਵੀ ਆਪਣਾ ਫ਼ਰਜ਼ ਸਮਝ ਕੇ ਬਿਮਾਰੀਆਂ ਦੇ ਲੱਛਣ ਤੇ ਬਚਾਅ ਸੰਬੰਧੀ ਆਮ ਲੋਕਾਂ ...

ਪੂਰੀ ਖ਼ਬਰ »

ਮਜ਼ਦੂਰਾਂ ਦਾ ਸੰਘਰਸ਼ ਜਾਰੀ

ਮਾਨਸਾ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਮਜ਼ਦੂਰ ਮੁਕਤੀ ਮੋਰਚਾ ਵਲੋਂ ਮੰਗਾਂ ਮਨਵਾਉਣ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਨੇੜੇ ਮਜ਼ਦੂਰਾਂ ਦਾ ਸੰਘਰਸ਼ 7ਵੇਂ ਦਿਨ ਵੀ ਜਾਰੀ ਰਿਹਾ | ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਤਿਰੰਗਾ ਯਾਤਰਾ ਕੱਢੀ

ਬਰੇਟਾ, 11 ਅਗਸਤ (ਪ. ਪ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਦੇ ਵਿਦਿਆਰਥੀਆਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ | ਸਕੂਲ ਪਿ੍ੰਸੀਪਲ ਸਤੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਤਿਰੰਗੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਅੱਜ ਅਸੀਂ ਸ਼ਹੀਦਾਂ ...

ਪੂਰੀ ਖ਼ਬਰ »

ਪੁਲਿਸ ਨੇ ਸ਼ਹਿਰ 'ਚ ਕੱਢਿਆ ਫਲੈਗ ਮਾਰਚ

ਬੁਢਲਾਡਾ, 11 ਅਗਸਤ (ਮਨਚੰਦਾ)-ਅਜ਼ਾਦੀ ਦੇ 75ਵੇਂ ਸੁਤੰਤਰਤਾ ਦਿਵਸ ਮੌਕੇ ਸਥਾਨਕ ਸ਼ਹਿਰ ਅੰਦਰ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀ. ਐਸ. ਪੀ. ਸਬ ਡਵੀਜਨ ਅਮਰਜੀਤ ਸਿੰਘ ਦੀ ਅਗਵਾਈ 'ਚ ਸ਼ਹਿਰ ਦੇ ਬਾਜਾਰਾਂ 'ਚੋ ਫਲੈਗ ਮਾਰਚ ਕੱਢਿਆ ਗਿਆ | ਥਾਣਾ ਸ਼ਹਿਰੀ ਦੇ ਸਹਾਇਕ ...

ਪੂਰੀ ਖ਼ਬਰ »

ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਨੇ ਕੱਢੀ ਤਿਰੰਗਾ ਯਾਤਰਾ

ਬੁਢਲਾਡਾ, 11 ਅਗਸਤ (ਪ. ਪ.)-ਸਥਾਨਕ ਸ਼ਹਿਰ ਦੇ ਰਾਮ ਲੀਲ੍ਹਾ ਗਰਾਊਾਡ ਵਿਖੇ ਆਜ਼ਾਦੀ ਦੇ 75ਵੇਂ ਦਿਹਾੜੇ ਨੂੰ ਸਮਰਪਿਤ ਤਿਰੰਗਾ ਯਾਤਰਾ ਕੱਢੀ ਗਈ, ਜਿਸ ਦੀ ਅਗਵਾਈ ਭਾਜਪਾ ਦੇ ਸਟੇਟ ਮੈਂਬਰ ਰਾਕੇਸ਼ ਜੈਨ ਨੇ 100 ਫੁੱਟ ਦਾ ਤਿਰੰਗਾ ਲਹਿਰਾ ਕੇ ਕੀਤੀ | ਸਰਪੰਚ ਸੂਬੇਦਾਰ ਭੋਲਾ ...

ਪੂਰੀ ਖ਼ਬਰ »

ਗੇਹਲੇ ਸਕੂਲ 'ਚ ਤਿਰੰਗਾ ਦਿਵਸ ਉਤਸ਼ਾਹ ਨਾਲ ਮਨਾਇਆ

ਮਾਨਸਾ, 11 ਅਗਸਤ (ਵਿ. ਪ੍ਰਤੀ.)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੇਹਲੇ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਘਰ-ਘਰ ਤਿਰੰਗਾ ਲਹਿਰਾਉਣ ਲਈ ਤਿਰੰਗਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਅਗਵਾਈ ਸੁਖਜੀਤ ਸਿੰਘ ਮੁੱਖ ਅਧਿਆਪਕ, ਪੰਚਾਇਤ ਸਕੱਤਰ ਵੀਰਪਾਲ ਕੌਰ ਤੇ ...

ਪੂਰੀ ਖ਼ਬਰ »

ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਜੋਗਾ, 11 ਅਗਸਤ (ਚਹਿਲ)-ਸਥਾਨਕ ਅਲਪਾਈਨ ਵੈਲੀ ਪਬਲਿਕ ਸਕੂਲ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਪਹਿਲੀ ਤੋਂ 12ਵੀਂ ਜਾਮਾਤ ਦੇ ਵਿਦਿਆਰਥੀਆਂ ਨੇ ਮੁਕਾਬਲੇ 'ਚ ਭਾਗ ਲਿਆ | ਗਗਨਦੀਪ ਕੌਰ ਨੇ ਪਹਿਲਾ, ਸੁਖਪ੍ਰੀਤ ਕੌਰ ਤੇ ਵੀਰਪਾਲ ਕੌਰ ਨੇ ਦੂਜਾ ਸਥਾਨ ਅਤੇ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਤੇ ਚਿੱਟੇ ਤੇਲੇ ਤੋਂ ਅੱਕੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਨਰਮਾ ਵਾਹਿਆ

ਮਾਨਸਾ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਗੁਲਾਬੀ ਸੁੰਡੀ ਤੇ ਚਿੱਟੇ ਤੇਲੇ ਤੋਂ ਪ੍ਰੇਸ਼ਾਨ ਜ਼ਿਲ੍ਹੇ ਦੇ ਨਰਮਾ ਕਾਸ਼ਤਕਾਰਾਂ ਵਲੋਂ ਨਿੱਤ ਰੋਜ਼ ਨਰਮਾ ਵਾਹਿਆ ਜਾ ਰਿਹਾ ਹੈ | ਪਿੰਡ ਕਰਮਗੜ੍ਹ ਔਤਾਂਵਾਲੀ ਦੇ ਅੰਗਰੇਜ਼ ਸਿੰਘ 1 ਏਕੜ, ਕੁਲਦੀਪ ਸਿੰਘ ਨੇ 2, ਪੇਰੋਂ ਦੇ ...

ਪੂਰੀ ਖ਼ਬਰ »

ਮਲਕੋਂ ਸਕੂਲ 'ਚ ਸੈਮੀਨਾਰ

ਬੋਹਾ, 11 ਅਗਸਤ (ਰਮੇਸ਼ ਤਾਂਗੜੀ)-ਸਰਕਾਰੀ ਹਾਈ ਸਕੂਲ ਮਲਕੋਂ ਵਿਖੇ ਚੜ੍ਹਦੀ ਕਲਾ ਐਕਸ ਸਰਵਿਸ ਮੈਨ ਸੁਸਾਇਟੀ ਬੋਹਾ ਦੇ ਸਹਿਯੋਗ ਨਾਲ ਵਣ ਵਿਭਾਗ ਵਲੋਂ ਸੈਮੀਨਾਰ ਕਰਵਾਇਆ ਗਿਆ | ਗੁਰਦੀਪ ਸਿੰਘ ਵਣ ਗਾਰਡ ਇੰਚਾਰਜ ਮਾਨਸਾ ਤੇ ਕੁਲਵੀਰ ਸਿੰਘ ਵਣ ਗਾਰਡ ਇੰਚਾਰਜ ਬਰਨਾਲਾ ...

ਪੂਰੀ ਖ਼ਬਰ »

ਵੋਟਰ ਰਜਿਸਟਰੇਸ਼ਨ ਸੰਬੰਧੀ ਕੀਤੀਆਂ ਸੋਧਾਂ ਬਾਰੇ ਸਿਆਸੀ ਆਗੂਆਂ ਨਾਲ ਇਕੱਤਰਤਾ

ਮਾਨਸਾ, 11 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਦੇਸ਼ ਦੇ ਚੋਣ ਕਮਿਸ਼ਨ ਵਲੋਂ ਵੋਟਰ ਰਜਿਸਟ੍ਰੇਸ਼ਨ ਸੰਬੰਧੀ ਵੱਖ-ਵੱਖ ਫਾਰਮਾਂ 'ਚ ਕੀਤੀਆਂ ਗਈਆਂ ਸੋਧਾਂ, ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਜੋੜਨ ਬਾਰੇ ਸੰਬੰਧਿਤ ਨਿਯਮਾਂ ਤੇ ਕਾਨੂੰਨਾਂ 'ਚ ਕੀਤੀਆਂ ਗਈਆਂ ਸੋਧਾਂ ਦੇ ...

ਪੂਰੀ ਖ਼ਬਰ »

ਨਾਗਾਲੈਂਡ ਸਰਕਾਰ ਦੀ 6 ਰੁਪਏ ਵਾਲੀ ਟਿਕਟ ਦਾ 9 ਲੱਖ ਦਾ ਇਨਾਮ ਸੁਨੀਲ ਤਿ੍ਪਾਠੀ ਦਾ ਨਿਕਲਿਆ

ਸਰਦੂਲਗੜ੍ਹ, 11 ਅਗਸਤ (ਜੀ. ਐਮ. ਅਰੋੜਾ)-ਧੜਾ-ਧੜ ਸੁਮਿਤ ਲਾਟਰੀ ਏਜੰਸੀ ਸਰਦੂਲਗੜ੍ਹ ਤੋਂ ਇਨਾਮ ਨਿਕਲਣ ਨਾਲ ਮਸ਼ਹੂਰ ਹੋ ਚੁੱਕੀ ਲਾਟਰੀ ਦੀ ਦੁਕਾਨ 'ਤੇ ਲੋਕ ਦੂਰੋਂ-ਦੂਰੋਂ ਟਿਕਟਾਂ ਆਨਲਾਈਨ, ਫੇਸ ਬੁੱਕ, ਵਟਸਅੱਪ ਰਾਹੀਂ ਖ਼ਰੀਦ ਕੇ ਲੱਖਾਂ ਤੇ ਕਰੋੜਾਂ ਦੇ ਇਨਾਮ ਜਿੱਤ ...

ਪੂਰੀ ਖ਼ਬਰ »

ਨਾਗਾਲੈਂਡ ਸਰਕਾਰ ਦੀ 6 ਰੁਪਏ ਵਾਲੀ ਟਿਕਟ ਦਾ 9 ਲੱਖ ਦਾ ਇਨਾਮ ਸੁਨੀਲ ਤਿ੍ਪਾਠੀ ਦਾ ਨਿਕਲਿਆ

ਸਰਦੂਲਗੜ੍ਹ, 11 ਅਗਸਤ (ਜੀ. ਐਮ. ਅਰੋੜਾ)-ਧੜਾ-ਧੜ ਸੁਮਿਤ ਲਾਟਰੀ ਏਜੰਸੀ ਸਰਦੂਲਗੜ੍ਹ ਤੋਂ ਇਨਾਮ ਨਿਕਲਣ ਨਾਲ ਮਸ਼ਹੂਰ ਹੋ ਚੁੱਕੀ ਲਾਟਰੀ ਦੀ ਦੁਕਾਨ 'ਤੇ ਲੋਕ ਦੂਰੋਂ-ਦੂਰੋਂ ਟਿਕਟਾਂ ਆਨਲਾਈਨ, ਫੇਸ ਬੁੱਕ, ਵਟਸਅੱਪ ਰਾਹੀਂ ਖ਼ਰੀਦ ਕੇ ਲੱਖਾਂ ਤੇ ਕਰੋੜਾਂ ਦੇ ਇਨਾਮ ਜਿੱਤ ...

ਪੂਰੀ ਖ਼ਬਰ »

ਆਜ਼ਾਦੀ ਵਰੇ੍ਹਗੰਢ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ

ਨਥਾਣਾ, 11 ਅਗਸਤ (ਗੁਰਦਰਸ਼ਨ ਲੁੱਧੜ)-ਸਰਕਾਰੀ ਐਲੀਮੈਂਟਰੀ ਸਕੂਲ ਨਥਾਣਾ ਵਿਖੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ | ਕਵਿਤਾ, ਲੇਖ ਰਚਨਾ, ਸਲੋਗਨ, ਪੇਂਟਿੰਗ, ਸੁੰਦਰ ਲਿਖਾਈ, ਗੀਤ, ਕੋਲਾਜ, ਕੋਰੀਓਗਰਾਫੀ, ਰੰਗੋਲੀ ਤੇ ਹੋਰ ਵੱਖ-ਵੱਖ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਸਿਵਲ ਸਰਜਨ ਨੂੰ ਦਿੱਤਾ ਮੰਗ-ਪੱਤਰ

ਬਠਿੰਡਾ, 11 ਅਗਸਤ (ਵੀਰਪਾਲ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਿਵਲ ਸਰਜਨ ਤੇਜਪਾਲ ਸਿੰਘ ਨਾਲ ਮੀਟਿੰਗ ਕਰਕੇ ਮੰਗਾਂ ਸੰਬੰਧੀ ਇਕ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਸਿਵਲ ਸਰਜਨ ਬਠਿੰਡਾ ਵਲੋਂ ...

ਪੂਰੀ ਖ਼ਬਰ »

ਰੱਖੜੀ ਦਾ ਤਿਉਹਾਰ ਭੈਣਾਂ ਨੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਸਜਾ ਕੇ ਮਨਾਇਆ

ਸੀਂਗੋ ਮੰਡੀ, 11 ਅਗਸਤ (ਲੱਕਵਿੰਦਰ ਸ਼ਰਮਾ)-ਕਸਬੇ ਦੇ ਪਿੰਡਾਂ 'ਚ ਭੈਣ ਭਾਈ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਔਰਤਾਂ ਨੇ ਆਪਣੇ ਭਰਾਵਾਂ ਦੇ ਗੁੱਟ ਤੇ ਰੱਖੜੀ ਬੰਨ੍ਹ ਕੇ ਭਰਾ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਗਈ | ਓਧਰ ...

ਪੂਰੀ ਖ਼ਬਰ »

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰੇਗਾ ਮੁਲਾਕਾਤ

ਤਲਵੰਡੀ ਸਾਬੋ, 11 ਅਗਸਤ (ਰਣਜੀਤ ਸਿੰਘ ਰਾਜੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਨੂੰ ਚੁਣੌਤੀ ਦਿੰਦੀ ਸ਼੍ਰੋਮਣੀ ਕਮੇਟੀ ਦੀ ਸਰਵ ਉੱਚ ਅਦਾਲਤ 'ਚ ਦਾਇਰ ਪਟੀਸ਼ਨ 'ਚ ਇਕ ਧਿਰ ਪੰਜਾਬ ਸਰਕਾਰ ਨੂੰ ਹਰਿਆਣਾ ਦੇ ਸਿੱਖਾਂ ਦੀਆਂ ਭਾਵਨਾਵਾਂ ਤੋਂ ਜਾਣੂੰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਦੀ ਡਿਊਟੀ ਦੌਰਾਨ ਗਰਮੀ ਕਾਰਨ ਹੋਈ ਮੌਤ ਦੀ ਵਰਕਰਾਂ ਵਲੋਂ ਨਿਖੇਧੀ

ਸੀਂਗੋ ਮੰਡੀ, 11 ਅਗਸਤ (ਲੱਕਵਿੰਦਰ ਸ਼ਰਮਾ)-ਪਿਛਲੇ ਦਿਨੀਂ ਪਿੰਡ ਤਰਖਾਣ ਵਾਲੇ 'ਚ ਆਂਗਣਵਾੜੀ ਵਰਕਰ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਦੇ ਕਾਰਨ ਹੋਈ ਮੌਤ ਦੀ ਸਮੂਹ ਵਰਕਰਾਂ ਤੇ ਹੈਲਪਰਾਂ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ ਜਿਸ ਦਾ ਕਾਰਨ ਉਨ੍ਹਾਂ ਸੈਂਟਰ 'ਚ ...

ਪੂਰੀ ਖ਼ਬਰ »

ਬਠਿੰਡਾ ਦੀਆਂ ਭੈਣਾਂ ਨੇ ਰੱੁਖਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਤਿਉਹਾਰ

ਬਠਿੰਡਾ, 11 ਅਗਸਤ (ਵੀਰਪਾਲ ਸਿੰਘ)-ਰੁੱਖਾਂ ਦੀ ਮਨੁੱਖੀ ਜ਼ਿੰਦਗੀ 'ਚ ਵੱਡੀ ਮਹੱਤਤਾ ਤੇ ਵਾਤਾਵਰਨ ਦੀ ਸਾਂਭ ਸੰਭਾਲ ਨੂੰ ਮੁੱਖ ਰੱਖਦਿਆਂ ਅੱਜ ਬਠਿੰਡਾ 'ਚ ਵੱਡੀ ਗਿਣਤੀ 'ਚ ਔਰਤਾਂ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਰੱੁਖਾਂ ਦੇ ਰੱਖੜੀਆਂ ਬੰਨ੍ਹ ਕੇ ਮਨਾਇਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX