ਤਾਜਾ ਖ਼ਬਰਾਂ


ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  1 day ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ 'ਚ ਮਨਾਏ ਜਾ ਰਹੇ ਆਜ਼ਾਦੀ ਦਿਵਸ ਸਮਾਗਮ ਦੀ ਰਿਹਰਸਲ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਮਨਾਏ ਜਾ ਰਹੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਜ਼ਿਲ੍ਹੇ ਵਿਚ ਜ਼ੋਰਾਂ ਤੇ ਚੱਲ ਰਹੀਆਂ ਹਨ | ਇਸ ਸੰਬੰਧੀ ਸਰਕਾਰੀ ਕਾਲਜ ਦੇ ਬਹੁਮੰਤਵੀ ਸਟੇਡੀਅਮ ਵਿਖੇ ਰਿਹਰਸਲ ਹੋਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਚਰਨ ਸਿੰਘ ਨੇ ਰਿਹਰਸਲ ਦਾ ਮੁਆਇਨਾ ਕੀਤਾ | ਵਧੀਕ ਡਿਪਟੀ ਕਮਿਸ਼ਨਰ ਹਰਚਰਨ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਾਡੇ ਪੁਰਖਿਆਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਸਨ ਅਤੇ ਹੁਣ ਉਨ੍ਹਾਂ ਵਲੋਂ ਵੇਖੇ ਸੁਪਨਿਆਂ ਅਨੁਸਾਰ ਦੇਸ਼ ਦੀ ਤਰੱਕੀ ਲਈ ਅਸੀਂ ਸਾਰੇ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਸੱਭਿਆਚਾਰਕ ਵੰਨਗੀਆਂ ਵਿਚ ਦੇਸ਼ ਭਗਤੀ ਦੇ ਰੰਗਾਂ ਦੇ ਨਾਲ ਨਾਲ ਦੇਸ਼ ਦੇ ਵੱਖ ਵੱਖ ਸੂਬਿਆਂ ਦੀ ਸੰਸਕਿ੍ਤੀ ਤੇ ਰੰਗ ਵੀ ਵਿਖਾਈ ਦੇਣਗੇ | ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ ਔਲਖ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਸਿੰਘ ਬੱਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹੰਸ ਰਾਜ, ਪਿ੍ੰਸੀਪਲ ਰਾਜਿੰਦਰ ਵਿਖੋਨਾ, ਗੁਰਛਿੰਦਰ, ਸਤਿੰਦਰ ਬਤਰਾ, ਪ੍ਰਦੀਪ ਗੱਖੜ, ਜਗਜੀਤ ਸਿੰਘ ਆਦਿ ਵੀ ਹਾਜ਼ਰ ਸਨ |

'ਆਪ' ਆਗੂ 'ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਸਿਵਲ ਹਸਪਤਾਲ ਸਟਾਫ਼ ਨੇ ਦਿੱਤਾ ਧਰਨਾ

ਅਬੋਹਰ, 12 ਅਗਸਤ (ਵਿਵੇਕ ਹੂੜੀਆ)-ਸਿਵਲ ਹਸਪਤਾਲ ਦੇ ਸਟਾਫ਼ ਵਲੋਂ 'ਆਪ' ਆਗੂ 'ਤੇ ਦੁਰਵਿਹਾਰ ਦੇ ਦੋਸ਼ ਲਗਾਉਂਦਿਆਂ ਤਿੰਨ ਘੰਟੇ ਹੜਤਾਲ ਕਰ ਕੇ ਧਰਨਾ ਦਿੱਤਾ ਅਤੇ ਇਸ ਦੌਰਾਨ ਓ.ਪੀ.ਡੀ. ਵੀ ਬਦ ਰਹੀ | ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਝਲਣੀ ਪਈ, ਉੱਧਰ 'ਆਪ' ਆਗੂ ਨੇ ...

ਪੂਰੀ ਖ਼ਬਰ »

ਬੈਂਕ ਜਾ ਰਹੇ ਵਿਅਕਤੀ ਤੋਂ ਪਿਸਤੌਲ ਦਿਖਾ ਕੇ ਖੋਹਿਆ ਬੈਗ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਬੈਂਕ ਜਾ ਰਹੇ ਇਕ ਵਿਅਕਤੀ ਤੋਂ ਚਾਰ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦਿਖਾ ਕੇ ਬੈਗ ਖੋਹ ਲਿਆ ਅਤੇ ਫ਼ਰਾਰ ਹੋ ਗਏ | ਸਦਰ ਥਾਣਾ ਪੁਲਿਸ ਨੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 341, 356, 34 ਤਹਿਤ ਮਾਮਲਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਇਨਫੋਰਸਮੈਂਟ ਟੀਮ ਨੇ ਕੰਧ ਵਾਲਾ ਹਾਜ਼ਰ ਖਾਂ 'ਚ ਬਿਜਲੀ ਚੋਰੀ ਦੇ ਕੇਸ ਫੜੇ

ਜਲਾਲਾਬਾਦ, 12 ਅਗਸਤ (ਕਰਨ ਚੁਚਰਾ)-ਬਿਜਲੀ ਬੋਰਡ ਦੀ ਇਨਫੋਰਸਮੈਂਟ ਟੀਮ ਵਲੋਂ ਪਿੰਡ ਕੰਧ ਵਾਲਾ ਹਾਜ਼ਰ ਖ਼ਾਂ ਵਿਖੇ ਛਾਪਾਮਾਰੀ ਕੀਤੀ ਗਈ ਅਤੇ ਬਿਜਲੀ ਚੋਰੀ ਦੇ ਕੇਸ ਫੜੇ ਗਏ | ਜਾਣਕਾਰੀ ਅਨੁਸਾਰ ਬਠਿੰਡਾ ਤੋਂ ਆਈ ਟੀਮ ਨੇ ਕੰਧ ਵਾਲਾ ਹਾਜ਼ਰ ਖ਼ਾਂ ਵਿਖੇ ਬਿਜਲੀ ਚੋਰੀ ...

ਪੂਰੀ ਖ਼ਬਰ »

ਮਾਨਯੋਗ ਹਾਈਕੋਰਟ ਦੇ ਹੁਕਮਾਂ ਵਿਰੁੱਧ ਚੱਲ ਰਹੀਆਂ ਹਨ ਸ਼ਰਾਬ ਠੇਕੇ ਦੀਆਂ ਕਈ ਬਰਾਂਚਾਂ

ਮੰਡੀ ਘੁਬਾਇਆ, 12 ਅਗਸਤ (ਅਮਨ ਬਵੇਜਾ)-ਸਰਕਾਰੀ ਸ਼ਹਿ ਦੇ ਚੱਲਦਿਆਂ ਸ਼ਰਾਬ ਠੇਕੇਦਾਰਾਂ ਦੀ ਗੁੰਡਾਗਰਦੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ ਅਤੇ ਹਾਈਕੋਰਟ ਨੂੰ ਅੱਖੋਂ ਪਰੋਖੇ ਕਰਦਿਆਂ ਮਿਥੀ ਦੂਰੀ ਤੋਂ ਘੱਟ ਦੂਰੀ 'ਤੇ ਠੇਕੇ ਦੀਆਂ ਬਰਾਂਚਾਂ ਖੋਲ੍ਹੀਆਂ ਹੋਈਆਂ ਹਨ | ...

ਪੂਰੀ ਖ਼ਬਰ »

ਅਲਿਆਣਾ ਦੇ ਹਾਈ ਸਕੂਲ ਵਲੋਂ ਪਿੰਡ 'ਚ ਕੱਢੀ 'ਹਰ ਘਰ ਤਿਰੰਗਾ' ਪੈਦਲ ਰੈਲੀ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਅਲਿਆਣਾ ਵਲੋਂ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ 'ਹਰ ਘਰ ਤਿਰੰਗਾ' ਪੈਦਲ ਜਾਗਰੂਕਤਾ ਰੈਲੀ ਕੱਢੀ ਗਈ | ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਜੋਤੀ ਸੇਤੀਆ ਨੇ ਦੱਸਿਆ ਕਿ ਇਹ ਰੈਲੀ ਪਿੰਡ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਲੰਪੀ ਸਕਿਨ ਰੋਗ ਦੇ 112 ਨਵੇਂ ਕੇਸ ਆਏ, 1610 ਜਾਨਵਰ ਹੋਏ ਠੀਕ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ 'ਚ ਲੰਪੀ ਚਮੜੀ ਰੋਗ ਨੂੰ ਮੋੜਾ ਪੈਣ ਦੇ ਸੰਕੇਤ ਮਿਲਣ ਲੱਗੇ ਹਨ | ਸ਼ੁੱਕਰਵਾਰ ਨੂੰ ਜ਼ਿਲੇ੍ਹ 'ਚ ਇਸ ਬਿਮਾਰੀ ਦੇ ਸਿਰਫ਼ 112 ਨਵੇਂ ਕੇਸ ਹੀ ਪ੍ਰਾਪਤ ਹੋਏ ਹਨ ਜਦ ਕਿ ਜ਼ਿਲੇ੍ਹ 'ਚ ਹੁਣ ਤੱਕ 1610 ਜਾਨਵਰ ਇਸ ...

ਪੂਰੀ ਖ਼ਬਰ »

ਬੂਟਿਆਂ ਦੀ ਵੰਡ ਲਈ ਤਿਆਰ ਕੀਤੀ ਆਕਸੀ ਵੈਨ ਨੂੰ ਡੀ. ਸੀ. ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਵਾਤਾਵਰਨ ਦੀ ਸੰਭਾਲ ਕਰਨ ਲਈ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੁੰਗਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਗ੍ਰੈਜੂਏਟ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਰਹੱਦੀ ਲੋਕ ਸੇਵਾ ਸੰਮਤੀ ਨੇ ਬੀ. ਐੱਸ. ਐਫ. ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਅਬੋਹਰ, 12 ਅਗਸਤ (ਸੁਖਜੀਤ ਸਿੰਘ ਬਰਾੜ)-ਸਰਹੱਦੀ ਖੇਤਰ ਦੇ ਲੋਕਾਂ ਅਤੇ ਸੀਮਾ ਸੁਰੱਖਿਆ ਬਲ ਵਿਚਕਾਰ ਪੁਲ ਦਾ ਕੰਮ ਕਰਦੀ ਸਰਹੱਦੀ ਲੋਕ ਸੇਵਾ ਸੰਮਤੀ ਫ਼ਾਜ਼ਿਲਕਾ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ | ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਬੀ. ਐੱਸ. ਐਫ਼ ਨਾਲ ਮਿਲ ਕੇ ਮਨਾਇਆ ਰੱਖੜੀ ਦਾ ਤਿਉਹਾਰ

ਅਬੋਹਰ, 12 ਅਗਸਤ (ਵਿਵੇਕ ਹੂੜੀਆ)-ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ ਰੋਟਰੀ ਕਲੱਬ ਅਬੋਹਰ ਸੈਂਟਰਲ ਵਲੋਂ ਬੀ.ਐੱਸ.ਐਫ਼ ਦੀ 55 ਬਟਾਲੀਅਨ ਦੇ ਜਵਾਨਾਂ ਨਾਲ ਮਿਲ ਕੇ ਮਨਾਇਆ ਗਿਆ | ਕਲੱਬ ਦੇ ਸਕੱਤਰ ਰਾਜੀਵ ਗੋਦਾਰਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

ਜੂਆ ਐਕਟ ਅਧੀਨ 1 ਕਾਬੂ

ਜਲਾਲਾਬਾਦ, 12 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਜੂਆ ਐਕਟ ਅਧੀਨ ਕਾਬੂ ਕੀਤਾ ਹੈ | ਥਾਣਾ ਵੈਰੋਂ ਕੇ ਪੁਲਿਸ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ਨਾਲ ਪਿੰਡਾਂ 'ਚ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਇੰਪੀਰੀਅਲ ਸਕੂਲ ਖੂਹੀਆਂ ਸਰਵਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਅਬੋਹਰ, 12 ਅਗਸਤ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਖੂਹੀਆਂ ਸਰਵਰ ਵਿਖੇ ਸਥਿਤ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰੱਖੜੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਨੰਨ੍ਹੇ-ਮੰੁਨੇ ਬੱਚਿਆਂ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨਾਲ ਨਜਿੱਠਣ ਲਈ ਸਰਕਾਰੀ ਡਾਕਟਰਾਂ ਦੀ ਘਾਟ ਪੂਰੀ ਕਰ ਰਹੇ ਵੈਟਰਨਰੀ ਪੈ੍ਰਕਟੀਸ਼ਨਰ

ਮੰਡੀ ਲਾਧੂਕਾ, 12 ਅਗਸਤ (ਰਾਕੇਸ਼ ਛਾਬੜਾ)-ਸਰਹੱਦੀ ਖੇਤਰ 'ਚ ਗਾਵਾਂ ਨੂੰ ਲੰਪੀ ਚਮੜੀ ਦਾ ਰੋਗ ਫੈਲਣ ਕਾਰਨ ਪਸ਼ੂ ਪਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਰਹੱਦੀ ਖੇਤਰ ਦੇ ਪਸ਼ੂ ਪਾਲਕਾਂ ਨੇ ਦੱਸਿਆ ਹੈ ਕਿ ਸਰਕਾਰੀ ਵੈਟਰਨਰੀ ਡਾਕਟਰ ...

ਪੂਰੀ ਖ਼ਬਰ »

ਪੁਲਿਸ ਨੇ 15 ਅਗਸਤ ਦੇ ਮੱਦੇਨਜ਼ਰ ਪੈਦਲ ਮਾਰਚ ਕੱਢਿਆ

ਅਬੋਹਰ, 12 ਅਗਸਤ (ਸੁਖਜੀਤ ਸਿੰਘ ਬਰਾੜ)-ਆਜ਼ਾਦੀ ਦਿਹਾੜੇ ਮੌਕੇ ਸ਼ਹਿਰ ਵਿਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸੁਚੇਤ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ ਐੱਸ.ਪੀ.ਡੀ. ਗੁਰਬਿੰਦਰ ਸਿੰਘ ਸੰਘਾ ਦੀ ਅਗਵਾਈ ਹੇਠ ਸ਼ਹਿਰ 'ਚ ਪੈਦਲ ਮਾਰਚ ਕੱਢਿਆ ...

ਪੂਰੀ ਖ਼ਬਰ »

ਆਜ਼ਾਦੀ ਮਹਾਂਉਤਸਵ ਨੂੰ ਸਮਰਪਿਤ ਕੱਢੀ ਤਿਰੰਗਾ ਯਾਤਰਾ

ਅਬੋਹਰ, 12 ਅਗਸਤ (ਵਿਵੇਕ ਹੂੜੀਆ)-ਦੇਸ਼ ਦੀ ਆਜ਼ਾਦੀ ਮੌਕੇ ਮਨਾਏ ਜਾ ਰਹੇ ਅੰਮਿ੍ਤ ਮਹਾਂਉਤਸਵ ਦੇ ਤਹਿਤ ਸਰਕਾਰੀ ਹਾਈ ਸਕੂਲ ਕੱਚਾ ਸੀਡ ਫਾਰਮ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੂੰ ਘਰ-ਘਰ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਪੁਲਿਸ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਅਬੋਹਰ, 12 ਅਗਸਤ (ਵਿਵੇਕ ਹੂੜੀਆ)-ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਅਬੋਹਰ ਵਲੋਂ ਚਲਾਏ ਜਾ ਰਹੇ ਬਾਲ ਸੰਸਕਾਰ ਕੇਂਦਰ ਦੀਆਂ ਭੈਣਾਂ ਨੇ ਪੁਲਿਸ ਨਾਲ ਮਿਲ ਕੇ ਰੱਖੜੀ ਦਾ ਤਿਉਹਾਰ ਮਨਾਇਆ | ਉਨ੍ਹਾਂ ਥਾਣਾ ਸਿਟੀ ਪ੍ਰਭਾਰੀ ਮਨੋਜ ਸ਼ਰਮਾ ਅਤੇ ਸਮੁੱਚੇ ਸਟਾਫ਼ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਜਲਾਲਾਬਾਦ, 12 ਅਗਸਤ (ਕਰਨ ਚੁਚਰਾ)-ਸੰਸਥਾ ਸਿਟੀਜ਼ਨ ਵੈੱਲਫੇਅਰ ਕੌਂਸਲ ਵਲੋਂ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਬੱਚਿਆਂ ਨੂੰ ਸਟੇਸ਼ਨਰੀ ਵੰਡ ਸਮਾਗਮ ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਕੂਲ ਵਿਚ ਸੰਸਥਾ ਦੇ ਪ੍ਰਧਾਨ ਦੇਵ ਰਾਜ ਸ਼ਰਮਾ ਦੀ ਪ੍ਰਧਾਨਗੀ ਵਿਚ ਕੀਤਾ ਗਿਆ | ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦਿੱਤੇ ਆਨਲਾਈਨ ਠੱਗੀ ਤੋਂ ਬਚਣ ਦੇ ਸਕੂਲੀ ਨੁਕਤੇ

ਜਲਾਲਾਬਾਦ, 12 ਅਗਸਤ (ਕਰਨ ਚੁਚਰਾ)-ਸਰਕਾਰੀ ਮਿਡਲ ਸਕੂਲ ਅਮੀਰ ਖ਼ਾਸ 'ਚ ਬੱਚਿਆਂ ਵਿਚਾਲੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਸਕੂਲ ਦੇ ਕੰਪਿਊਟਰ ਅਧਿਆਪਕ ਸ੍ਰੀਮਤੀ ਆਰਤੀ ਬਤਰਾ ਨੇ ਦੱਸਿਆ ਕਿ ਸਕੂਲ 'ਚ ਹਰੇਕ ਮਹੀਨੇ 6ਵੀਂ ਜਮਾਤ ਤੋਂ ਲੈ ਕ 8ਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਨੇ ਲਾਇਬ੍ਰੇਰੀਅਨ ਦਿਵਸ ਮਨਾਇਆ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਸੰਬੰਧੀ ਪ੍ਰੋਗਰਾਮਾਂ ਦੀ ਲੜੀ ਤਹਿਤ ਭਾਸ਼ਾ ਵਿਭਾਗ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਰੈੱਡ ਕਰਾਸ ਲਾਇਬ੍ਰੇਰੀ ਦੇ ਸਹਿਯੋਗ ਨਾਲ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

17 ਨੂੰ ਲੱਗਣਗੇ ਪੈਨਸ਼ਨ ਸੁਵਿਧਾ ਕੈਂਪ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਬਰੰੂਹਾਂ ਤੱਕ ਪ੍ਰਸ਼ਾਸਨ ਪੁੱਜਦਾ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਭਾਗ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਸੜਕ ਕਿਨਾਰੇ ਸੁੱਟੀਆਂ ਬਿਮਾਰੀਆਂ ਨਾਲ ਪੀੜਤ ਮਰੀਆਂ ਗਊਆਂ

ਅਬੋਹਰ, 12 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਨੇੜਲੇ ਪਿੰਡ ਝੁਰੜ ਖੇੜਾ ਵਿਖੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਲੰਪੀ ਸਕਿਨ ਬਿਮਾਰੀ ਨਾਲ ਮਰੀਆਂ ਕੁੱਝ ਗਾਵਾਂ ਨੂੰ ਮੁੱਖ ਸੜਕ ਦੇ ਨਾਲ ਸੁੱਟ ਦਿੱਤਾ ਗਿਆ ਹੈ | ਸਾਰਾ ਦਿਨ ਆਵਾਜਾਈ ਰਹਿਣ ਵਾਲੀ ਇਸ ਸੜਕ 'ਤੇ ਗਾਵਾਂ ਸੁੱਟਣ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਐੱਸ. ਡੀ. ਐਮ ਵਲੋਂ ਹਾਈ ਸਕੂਲ ਪਿੰਡੀ ਤੋਂ ਸ਼ੁਰੂਆਤ

ਗੁਰੂਹਰਸਹਾਏ, 12 ਅਗਸਤ (ਕਪਿਲ ਕੰਧਾਰੀ)- ਆਜ਼ਾਦੀ ਦੇ 75ਵੇ ਮਹਾਂਉਤਸਵ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਪਿੰਡੀ ਤੋਂ ਹਰ ਘਰ ਤਿਰੰਗਾ ਲਹਿਰਾਉਣ ਦੀ ਸ਼ੁਰੂਆਤ ਕੀਤੀ ਗਈ | ਉਪ ਮੰਡਲ ਮੈਜਿਸਟਰੇਟ ਗੁਰੂਹਰਸਹਾਏ ਪ੍ਰੀਤਇੰਦਰ ਸਿੰਘ ਬੈਂਸ ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ ਜ਼ੀਰਾ 'ਚ ਰਾਸ਼ਟਰ ਭਾਸ਼ਾ ਵਿਕਾਸ ਤਹਿਤ ਪ੍ਰੀਖਿਆ ਕਰਵਾਈ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)-ਅਖਿਲ ਭਾਰਤੀ ਰਾਸ਼ਟਰ ਭਾਸ਼ਾ ਵਿਕਾਸ ਸਮਿਤੀ ਵਲੋਂ ਬੱਚਿਆਂ ਵਿਚ ਸਵੈ-ਵਿਸ਼ਵਾਸ ਪੈਦਾ ਕਰਨ ਅਤੇ ਰਾਸ਼ਟਰੀ ਭਾਸ਼ਾ ਦਾ ਵਿਕਾਸ ਕਰਨਾ ਸਬੰਧੀ ਕਰਵਾਈ ਜਾ ਰਹੀ ਪ੍ਰੀਖਿਆ ਤਹਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸੁਲਤਾਨ ਪੁਰਾ ਸਕੂਲ ਤੋਂ ਤਿਰੰਗਾ ਰੈਲੀ ਕੱਢੀ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨ ਪੁਰਾ ਫ਼ਾਜ਼ਿਲਕਾ - 2 ਦੇ ਵਿਦਿਆਰਥੀਆਂ ਵਲੋਂ ਮੁੱਖ ਅਧਿਆਪਕਾ ਸ੍ਰੀਮਤੀ ਸ਼ਾਲੂ ਗਰੋਵਰ ਅਤੇ ਸਕੂਲ ਮੀਡੀਆ ਇੰਚਾਰਜ ਨਿਸ਼ਾਂਤ ਅਗਰਵਾਲ ਦੀ ਦੇਖ-ਰੇਖ ਵਿਚ ਤਿਰੰਗਾ ਰੈਲੀ ਕੱਢੀ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਦੇ ਦੋਸ਼ਾਂ ਹੇਠ ਮਾਂ ਪੁੱਤਰ ਖ਼ਿਲਾਫ਼ ਮੁਕੱਦਮਾ ਦਰਜ

ਜਲਾਲਾਬਾਦ, 12 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਮੱਝਾਂ ਚੋਰੀ ਕਰਨ ਦੇ ਦੋਸ਼ਾਂ ਹੇਠ ਮਾਂ ਪੁੱਤਰ ਅਤੇ ਇਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਹਰਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੱਖੜੀ ਮੌਕੇ ਪੁਲਿਸ ਨੇ ਵੰਡੇ ਫਰੂਟ ਅਤੇ ਸਮੋਸੇ

ਅਬੋਹਰ, 12 ਅਗਸਤ (ਵਿਵੇਕ ਹੂੜੀਆ)-ਭੈਣ ਭਰਾ ਦੇ ਪਿਆਰ ਦੇ ਪ੍ਰਤੀਕ ਤਿਉਹਾਰ ਰੱਖੜੀ ਮੌਕੇ ਸੀ.ਆਈ.ਏ ਸਟਾਫ਼ ਦੇ ਇੰਚਾਰਜ ਸੱਜਣ ਸਿੰਘ, ਏ.ਐੱਸ.ਆਈ. ਮਿਲਖ ਰਾਜ ਨੇ ਫ਼ਰੂਟ ਵੰਡੇ | ਸੀ.ਆਈ.ਏ. ਸਟਾਫ਼ ਦੇ ਪ੍ਰਭਾਰੀ ਮਿਲਖ ਰਾਜ ਨੇ ਆਪਣੀ ਟੀਮ ਨਾਲ ਅਬੋਹਰ ਬੱਸ ਅੱਡੇ ਦੇ ਬਾਹਰ ...

ਪੂਰੀ ਖ਼ਬਰ »

ਮੂਸੇਵਾਲਾ ਦੀ ਯਾਦ 'ਚ ਟਿੱਬਿਆਂ ਦਾ ਪੁੱਤ ਸੰਸਥਾ ਦਾ ਗਠਨ

ਅਬੋਹਰ, 12 ਅਗਸਤ (ਵਿਵੇਕ ਹੂੜੀਆ)-ਵਿਸ਼ਵ ਪ੍ਰਸਿੱਧ ਮਰਹੂਮ ਗਾਇਕ ਸ਼ੁੱਭ ਦੀਪ ਸਿੰਘ ਸਿੱਧੂ ਮੂਸੇ ਵਾਲਾ ਦੀ ਸੋਚ ਨੂੰ ਸਮਰਪਿਤ ਬੁੱਧੀਜੀਵੀਆਂ ਅਤੇ ਪਤਵੰਤਿਆਂ ਵਲੋਂ ਟਿੱਬਿਆਂ ਦਾ ਪੁੱਤਰ ਵੈੱਲਫੇਅਰ ਸੁਸਾਇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਰਾਜਾ ਕੁੰਡਲ ਨੂੰ ...

ਪੂਰੀ ਖ਼ਬਰ »

ਸਕੂਲ 'ਚ ਮਨਾਇਆ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ

ਅਬੋਹਰ, 12 ਅਗਸਤ (ਸੁਖਜੀਤ ਸਿੰਘ ਬਰਾੜ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਰਕਾਰੀ ਹਾਈ ਸਕੂਲ ਸੀਡ ਫਾਰਮ ਕੱਚਾ ਵਿਖੇ ਵਰਕਸ਼ਾਪ ਲਗਾਈ ਗਈ ਜਿਸ 'ਚ ਹਰ ਘਰ 'ਚ ਤਿਰੰਗਾ ਲਗਾਉਣ ਦੀ ਅਪੀਲ ਕੀਤੀ ਗਈ | ਸਕੂਲ ਦੇ ਮੁੱਖ ਅਧਿਆਪਕ ਅਨੂਪਮ ਮਿਗਲਾਨੀ ਨੇ ਬੱਚਿਆਂ ਨੂੰ ਤਿਰੰਗਾ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰਾਂ ਵਲੋਂ ਐਨ.ਓ. ਸੀ. ਦੀ ਸ਼ਰਤ ਦਾ ਵਿਰੋਧ

ਮੰਡੀ ਲਾਧੂਕਾ, 12 ਅਗਸਤ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਵਲੋਂ ਰਿਹਾਇਸ਼ੀ ਪਲਾਟਾਂ ਦੀਆਂ ਰਜਿਸਟਰੀਆਂ ਵਿਚ ਐਨ.ਓ. ਸੀ. ਦੀ ਸ਼ਰਤ ਲਗਾਏ ਜਾਣ ਦਾ ਪ੍ਰਾਪਰਟੀ ਡੀਲਰ ਲਗਾਤਾਰ ਵਿਰੋਧ ਕਰ ਰਹੇ ਹਨ | ਮੰਡੀ ਦੇ ਪ੍ਰਾਪਰਟੀ ਡੀਲਰ ਪ੍ਰਵੀਨ ਬਜਾਜ ਲਵਲੀ, ਮਦਨ ਲਾਲ ਤਿਨ੍ਹਾਂ, ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਖੋਸਾ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ | ਮੰਗ ਪੱਤਰ ਵਿਚ ਯੂਨੀਅਨ ਆਗੂਆਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਜੰਡ ਵਾਲਾ ...

ਪੂਰੀ ਖ਼ਬਰ »

ਰਿਆ ਸਿੰਘ ਭਾਰਤੀ ਫ਼ੌਜ 'ਚ ਕਮਿਸ਼ਨ ਨਿਯੁਕਤ

ਅਬੋਹਰ, 12 ਅਗਸਤ (ਸੁਖਜੀਤ ਸਿੰਘ ਬਰਾੜ)-ਪਿੰਡ ਕਮਰਾਨੀ ਦੀ ਹੋਣਹਾਰ ਧੀ ਰਿਆ ਸਿੰਘ ਪੁੱਤਰੀ ਕਰਨਲ ਰਾਕੇਸ਼ ਕੜਵਾਸਰਾ ਨੇ ਯੂ.ਪੀ.ਐੱਸ.ਸੀ. ਵਲੋਂ ਐਲਾਨੇ ਸੀ.ਡੀ.ਐੱਸ. 2022 ਦੇ ਨਤੀਜੇ ਵਿਚ ਮੈਰਿਟ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਮਾਪਿਆਂ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਕਾਲਜ ਦੀਆਂ ਵਧੀਆਂ ਫ਼ੀਸਾਂ ਨੂੰ ਲੈ ਕੇ ਵਿਦਿਆਰਥੀਆਂ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਐਮ.ਆਰ. ਕਾਲਜ ਵਿਚ ਐੱਸ.ਸੀ. ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਨਾਜਾਇਜ਼ ਫ਼ੀਸਾਂ ਅਤੇ ਪੰਜਾਬ ਯੂਨੀਵਰਸਿਟੀ ਵਲੋਂ ਵਧਾਈਆਂ ਫ਼ੀਸਾਂ ਦੇ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਨੇ ਸ਼ਹਿਰ ਵਿਚ ਰੋਸ ਮਾਰਚ ਕੱਢ ਕੇ ...

ਪੂਰੀ ਖ਼ਬਰ »

ਕੁਦਰਤੀ ਆਫ਼ਤ ਦੀ ਮਾਰ ਝੱਲ ਰਹੇ ਅਬੋਹਰ ਦੇ ਕਿਸਾਨਾਂ ਨੂੰ ਮੁਆਵਜ਼ਾ ਮਿਲਣ ਦੀ ਸੰਭਾਵਨਾ ਜ਼ੀਰੋ

ਅਬੋਹਰ, 12 ਅਗਸਤ (ਸੁਖਜੀਤ ਸਿੰਘ ਬਰਾੜ)-ਜੁਲਾਈ ਮਹੀਨੇ 'ਚ ਹੋਈ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਅਬੋਹਰ ਵਿਧਾਨ ਸਭਾ ਹਲਕੇ ਦੇ ਦਰਜਨਾਂ ਪਿੰਡਾਂ ਵਿਚ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਸੀ ਪਰ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਲਈ ਅਪਣਾਈ ਨੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX