ਤਾਜਾ ਖ਼ਬਰਾਂ


ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  8 minutes ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਅੰਮ੍ਰਿਤਸਰ / ਦਿਹਾਤੀ

ਯੋਗ ਆਗੂ ਨਾ ਮਿਲਣ 'ਤੇ ਚੋਗਾਵਾਂ ਕਸਬੇ ਦਾ ਬੁਰਾ ਹਾਲ

ਚੋਗਾਵਾਂ, 12 ਅਗਸਤ (ਗੁਰਬਿੰਦਰ ਸਿੰਘ ਬਾਗੀ)-ਅੰਮਿ੍ਤਸਰ ਤੋਂ ਰਾਣੀਆਂ ਬਾਰਡਰ ਨੂੰ ਜੋੜਦੀ ਸੜਕ ਪਾਕਿਸਤਾਨ ਸਰਹੱਦ ਤੋਂ 16 ਕਿਲੋਮੀਟਰ ਪਿੱਛੇ 180 ਤੋਂ ਉਪਰ ਸਰਹੱਦੀ ਪਿੰਡਾਂ ਦਾ ਘੁੱਗ ਵੱਸਿਆ ਕਸਬਾ ਚੋਗਾਵਾਂ ਹੈ, ਜਿਸ ਨੂੰ ਹੁਣ ਸਬ ਡਵੀਜ਼ਨ, ਤਹਿਸੀਲ ਲੋਪੋਕੇ ਦੇ ਸਾਰੇ ਦਫ਼ਤਰ ਇਥੇ ਆਉਣ ਕਾਰਨ ਹੋਰ ਵੀ ਪ੍ਰਮੁੱਖਤਾ ਮਿਲ ਗਈ ਹੈ | ਇਥੇ ਭਾਰਤ, ਪੰਜਾਬ ਸਰਕਾਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਦਾਰੇ ਹਨ, ਹਰ ਰੋਜ਼ ਹਜ਼ਾਰਾਂ ਲੋਕ ਖ਼ਰੀਦੋ-ਫਰੋਖ਼ਤ ਕਰਨ ਅਤੇ ਦਫ਼ਤਰੀ ਕੰਮਾਂ ਲਈ ਪੁੱਜਦੇ ਹਨ ਪਰ ਇਥੇ ਪੁੱਜ ਕੇ ਉਨ੍ਹਾਂ ਨੂੰ ਜਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਕਹਿਣੇ ਤੋਂ ਬਾਹਰ ਹਨ | ਕਸਬੇ ਦੇ ਜੰਮਪਲ ਉੱਘੇ ਸੁਤੰਤਰਤਾ ਸੈਨਾਨੀ ਦੇਸ਼ ਭਗਤ ਕਾਮਰੇਡ ਸੁਰਜਨ ਸਿੰਘ ਜਿਨ੍ਹਾਂ ਨੇ 10 ਸਾਲ ਦੀ ਉਮਰ ਵਿਚ ਹੀ ਆਜ਼ਾਦੀ ਦੀ ਲੜਾਈ 'ਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਸੀ, ਕਾਮਰੇਡ ਸੋਹਨ ਸਿੰਘ ਭਕਨਾ, ਦਲੀਪ ਸਿੰਘ ਟਪਿਆਲਾ, ਗੁਰਦਿਆਲ ਸਿੰਘ ਅਤੇ ਹੋਰਨਾਂ ਦੇਸ਼ ਭਗਤਾਂ ਨਾਲ ਅੰਗਰੇਜ਼ਾਂ ਖਿਲਾਫ਼ ਜੰਗ ਲੜੀ, ਹਰਸ਼ਾ ਛੀਨਾ ਦੇ ਲੱਗੇ ਮੋਰਚੇ ਵਿਚ ਜੇਲ ਕੱਟੀ ਅਤੇ ਹੋਰਨਾਂ ਜ਼ੁਲਮਾਂ ਖਿਲਾਫ ਡੱਟ ਕੇ ਲੜੇ | ਇਸ ਬਦਲੇ ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਤਾਮਰ ਪੱਤਰ ਨਾਲ ਸਨਮਾਨਿਤ ਕੀਤਾ | ਕਾਮਰੇਡ ਸੁਰਜਨ ਸਿੰਘ ਅਜ਼ਾਦੀ ਤੋਂ ਬਾਅਦ ਮਰਦੇ ਦਮ ਤੱਕ 15 ਅਗਸਤ ਅਤੇ 26 ਜਨਵਰੀ ਨੂੰ ਚੋਗਾਵਾਂ ਵਿਚ ਰਾਸ਼ਟਰੀ ਝੰਡਾ ਲਹਿਰਾਉਂਦੇ ਰਹੇ ਪਰ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੀ ਯਾਦ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਢੁਕਵੀਂ ਯਾਦ ਬਣਾਉਣ ਦੇ ਵਾਅਦੇ ਕੀਤੇ ਪਰ ਪੂਰੇ ਨਹੀਂ ਕੀਤੇ | ਕਸਬਾ ਵਾਸੀਆਂ ਦੀ ਮੰਗ ਹੈ ਇਸ ਮਹਾਨ ਸ਼ਖ਼ਸੀਅਤ ਦੀ ਯਾਦ 'ਚ ਯਾਦਗਾਰੀ ਗੇਟ, ਸਮਾਰਕ ਜਾਂ ਸਕੂਲ ਦਾ ਨਾਂਅ ਰੱਖਿਆ ਜਾਵੇ | ਇਥੋਂ ਦੀ ਟਪਿਆਲਾ ਤੋਂ ਲੈ ਕੇ ਅਕਾਲ ਅਕੈਡਮੀ ਤੱਕ ਤਿੰਨ ਕਿਲੋਮੀਟਰ ਬਾਜ਼ਾਰ ਵਿਚਲੀ ਸੜਕ ਪਿਛਲੇ 10 ਸਾਲਾਂ ਤੋਂ ਬੁਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ, ਇਸ ਦਾ ਟੈਂਡਰ 2019 ਵਿਚ ਪ੍ਰੀਮਿਕਸ ਨਾਲ ਤਿਆਰ ਕਰਨ ਦਾ ਪਾਸ ਹੋ ਚੁੱਕਾ ਹੈ ਪਰ ਨਹੀਂ ਬਣ ਰਹੀ, ਇਥੋਂ ਦੇ ਬਾਜ਼ਾਰਾਂ, ਗਲੀਆਂ ਜੋ ਪੱਕੇ ਨਾਲੇ ਬਣੇ ਹਨ ਦੀ ਸਾਂਭ ਸੰਭਾਲ ਨਾ ਹੋਣ ਕਾਰਨ ਪੰਜ ਸਾਲਾਂ ਤੋਂ ਨਰਕ ਬਣੇ ਸਨ ਪਰ 'ਆਪ' ਦੀ ਸਰਕਾਰ ਬਣਨ 'ਤੇ ਉਨ੍ਹਾਂ ਦੇ ਅਗਾਂਹਵਧੂ ਆਗੂ ਜਿਨ੍ਹਾਂ ਵਿਚ ਪ੍ਰਮੁੱਖ ਕੰਵਲਜੀਤ ਸਿੰਘ, ਹਰਦੀਪ ਸਿੰਘ ਬਾਡੀਆ ਵਾਲੇ, ਕਰਨਜੀਤ ਸਿੰਘ ਕੰਨਾ, ਸਮਸ਼ੇਰ ਸਿੰਘ, ਪਵਨਦੀਪ ਸਿੰਘ, ਜੁਗਰਾਜ ਸਿੰਘ, ਦਿਲਬਾਗ ਸਿੰਘ, ਗੁਰਪਵਨਦੀਪ ਸਿੰਘ, ਕੰਵਲਵੀਰ ਸਿੰਘ, ਬਲਜੀਤ ਸਿੰਘ, ਗੁਰਸਾਹਿਬ ਸਿੰਘ, ਕਰਨਬੀਰ ਸਿੰਘ, ਜਗਦੀਪ ਸਿੰਘ ਆਦਿ ਸ਼ਾਮਿਲ ਹਨ ਨੇ ਪਿਛਲੇ ਦੋ ਮਹੀਨਿਆਂ ਵਿਚ 20 ਦੇ ਕਰੀਬ ਮਨਰੇਗਾ ਕਰਮਚਾਰੀਆਂ ਨੂੰ ਨਾਲ ਲੈ ਕੇ ਪਿੰਡ-ਬਾਜ਼ਾਰ ਦੇ ਸਾਰੇ ਨਿਕਾਸੀ ਨਾਲਿਆਂ ਦੀ ਸਫਾਈ ਆਰੰਭੀ ਹੈ | ਇਥੋਂ ਦਾ ਸਰਕਾਰੀ ਸਕੂਲ ਸੜਕ ਤੋਂ 10 ਫੁੱਟ ਨੀਵਾਂ ਹੈ ਜੋ ਬਰਸਾਤਾਂ ਸਮੇਂ ਝੀਲ ਬਣ ਜਾਂਦਾ ਹੈ, ਡਿਸਪੈਂਸਰੀ ਬਾਹਰ ਹੈ ਅਤੇ ਨਿੱਕੀ ਹੈ ਉਸ ਨੂੰ ਵੱਡੀ ਬਿਲਡਿੰਗ ਵਿਚ ਤਬਦੀਲ ਕਰਨ ਦੀ ਜ਼ਰੂਰਤ ਹੈ, ਬੱਸ ਸਟੈਂਡ ਉੱਪਰ ਲੱਖਾਂ ਰੁਪਏ ਲੱਗੇ ਹਨ ਪਰ ਇਥੇ ਬਣੇ ਬਾਥਰੂਮ, ਪਿਸ਼ਾਬ ਘਰ, ਬੱਸਾਂ ਲਈ ਸ਼ੈੱਡ ਹਨ ਜਿਸ ਦੀ ਵਰਤੋਂ ਇਨਸਾਨ ਨਹੀਂ ਸਗੋਂ ਜਾਨਵਰ, ਮੱਝਾਂ ਡੰਗਰ ਕਰਦੇ ਹਨ, ਇਥੋਂ ਦੇ ਬਾਜ਼ਾਰਾਂ 'ਚ ਟ੍ਰੈਫ਼ਿਕ ਦੀ ਵੱਡੀ ਸਮੱਸਿਆ ਹੈ, ਲੋਪੋਕੇ-ਅੰਮਿ੍ਤਸਰ ਰੋਡ ਉਪਰ 40 ਫੁੱਟ ਸੜਕ ਨੂੰ ਸਿਰਫ 15 ਫੁੱਟ ਹੀ ਰਹਿਣ ਦਿੱਤਾ ਹੈ ਅਤੇ ਅਜਨਾਲਾ-ਅਟਾਰੀ ਸੜਕ ਨੂੰ ਸਿਰਫ 10 ਫੁੱਟ ਤੋਂ ਵੀ ਘੱਟ ਕਰ ਦਿੱਤਾ ਹੈ | ਇੱਥੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ ਜਿਸ ਤੋਂ ਰਾਹਤ ਦਿਵਾਉਣ ਲਈ ਸੰਬੰਧਤ ਮਹਿਕਮੇ ਨੂੰ ਸਖ਼ਤੀ ਵਰਤਣੀ ਚਾਹੀਦੀ ਹੈ | ਲੜਕੀਆਂ ਦਾ ਸਰਕਾਰੀ ਕਾਲਜ, ਸੈਰ ਲਈ ਪਾਰਕ, ਖੇਡ ਮੈਦਾਨ ਨਹੀਂ ਹਨ, ਇਸ ਦੀ ਤੁਰੰਤ ਲੋੜ ਹੈ, ਚੋਗਾਵਾਂ ਨਸ਼ੇ ਦੇ ਖੇਤਰ ਵਿਚ ਜ਼ਿਲੇ੍ਹ ਵਿਚੋਂ ਪਹਿਲੇ ਨੰਬਰ 'ਤੇ ਹੈ ਅਤੇ ਹੁਣ ਤੱਕ ਜੇਕਰ ਕਿਸੇ ਨਿਰਪੱਖ ਏਜੰਸੀ ਤੋਂ ਜਾਂਚ ਕਰਵਾਈ ਜਾਵੇ ਤਾਂ ਪੰਜ ਸੌ ਤੋਂ ਉਪਰ ਨੌਜਵਾਨ ਇਸ ਦੀ ਭੇਂਟ ਚੜ ਚੁੱਕੇ ਹਨ |

ਭਾਜਪਾ ਵਲੋਂ ਜੰੰਡਿਆਲਾ ਗੁਰੂ ਵਿਖੇ ਰਾਜੀਵ ਕੁਮਾਰ ਮਾਣਾ ਦੀ ਅਗਵਾਈ ਹੇਠ ਕੱਢੀ ਤਿਰੰਗਾ ਯਾਤਰਾ

ਜੰੰਡਿਆਲਾ ਗੁਰੂ, 12 ਅਗਸਤ (ਰਣਜੀਤ ਸਿੰਘ ਜੋਸਨ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੇ ਮਦੇਨਜ਼ਰ ਭਾਜਪਾ ਵਲੋਂ ਜੰੰਡਿਆਲਾ ਗੁਰੂ ਵਿਖੇ ਸ਼੍ਰੀ ਰਾਜੀਵ ਕੁਮਾਰ ਮਾਣਾ ਕਾਰਜਕਾਰੀ ਮੈਂਬਰ ਭਾਜਪਾ ਪੰਜਾਬ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ | ਇਹ ਤਿਰੰਗਾ ...

ਪੂਰੀ ਖ਼ਬਰ »

ਲੰਪੀ ਸਕਿੱਨ ਦਾ ਪ੍ਰਕੋਪ ਜਾਰੀ, ਸਰਕਾਰ ਵਲੋਂ ਬਣਾਈਆਂ ਡਾਕਟਰੀ ਟੀਮਾਂ ਨਹੀਂ ਪਹੁੰਚ ਰਹੀਆਂ ਪਿੰਡਾਂ 'ਚ

ਖਾਸਾ, 12 ਅਗਸਤ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪਿਛਲੇ ਦਿਨਾਂ ਤੋਂ ਪਸ਼ੂਆਂ ਨੂੰ ਇਕ ਭਿਆਨਕ ਬਿਮਾਰੀ ਨੇ ਆਪਣੀ ਲਪੇਟ ਵਿਚ ਲਿਆ ਹੈ, ਜਿਸ ਵਿਚ ਜਿਆਦਾਤਾਰ ਗਾਵਾਂ ਨੂੰ ਲੰਪੀ ਸਕਿੱਨ ਨਾਂ ਦੀ ਬਿਮਾਰੀ ਨੇ ਹਰੇਕ ਪਿੰਡ, ਖੇਤਰ ਤੇ ਘਰਾਂ ਵਿਚ ਇਹ ਬਿਮਾਰੀ ਬਹੁਤ ਜ਼ਿਆਦਾ ...

ਪੂਰੀ ਖ਼ਬਰ »

ਅੱਜ ਅਜਨਾਲਾ ਸ਼ਹਿਰ 'ਚ ਤਿਰੰਗਾ ਯਾਤਰਾ ਦੀ ਅਗਵਾਈ ਮੰਤਰੀ ਧਾਲੀਵਾਲ ਕਰਨਗੇ-ਸੋਹੀ, ਸਿੱਧੂ

ਅਜਨਾਲਾ, 12 ਅਗਸਤ (ਐਸ. ਪ੍ਰਸ਼ੋਤਮ)- ਅਜਨਾਲਾ ਸ਼ਹਿਰ 'ਚ 13 ਅਗਸਤ ਨੂੰ ਪੇਂਡੂ ਵਿਕਾਸ , ਪੰਚਾਇਤਾਂ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਸਥਾਨਕ ਐਸ.ਡੀ.ਐਮ. ਦਫਤਰ ਤੋਂ ਸੱਕੀ ਨਾਲਾ ਪੁਲ ਤੱਕ ...

ਪੂਰੀ ਖ਼ਬਰ »

ਆਲ ਸੇਂਟਸ ਕਾਨਵੈਂਟ ਸਕੂਲ ਅਜਨਾਲਾ ਦੇ ਵਿਦਿਆਰਥੀਆਂ ਨੇ ਅੰਡਰ 17 ਫੁੱਟਬਾਲ ਟੂਰਨਾਮੈਂਟ ਦੇ ਜੇਤੂ ਕੱਪ 'ਤੇ ਕੀਤਾ ਕਬਜ਼ਾ

ਅਜਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸੰਤ ਫਰਾਂਸਿਸ ਜੋਸਫ਼ ਸਕੂਲ ਭੜਾੜੀਵਾਲ ਵਿਖੇ ਹੋਏ ਅੰਡਰ 17 ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਆਲ ਸੇਂਟਸ ਕਾਨਵੈਂਟ ਸਕੂਲ ਅਜਨਾਲਾ ਦੇ ਵਿਦਿਆਰਥੀਆਂ ਵਲੋਂ ਜਿੱਤ ਪ੍ਰਾਪਤ ਕਰਕੇ ਜੇਤੂ ਕੱਪ 'ਤੇ ਕਬਜ਼ਾ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਚੋਣ ਗਾਰੰਟੀਆਂ ਲਾਗੂ ਕਰਨ, ਨਸ਼ਿਆਂ ਦਾ ਖ਼ਾਤਮਾ ਤੇ ਅਮਨ ਕਾਨੂੰਨ ਕਾਇਮ ਰੱਖਣ 'ਚ ਬੁਰੀ ਤਰਾਂ ਫੇਲ੍ਹ-ਬੋਨੀ ਅਜਨਾਲਾ

ਅਜਨਾਲਾ, 12 ਅਗਸਤ (ਐਸ. ਪ੍ਰਸ਼ੋਤਮ)-ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਤੇ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਅਮਨ ਕਾਨੂੰਨ, ਨਸ਼ਿਆਂ, ਸਿਖਿਆ, ਸਿਹਤ ਮੁਦਿਆਂ 'ਤੇ ਘੇਰਦਿਆਂ ਕਿਹਾ ਕਿ ਸੂਬਾ ...

ਪੂਰੀ ਖ਼ਬਰ »

ਯੂਥ ਆਗੂ ਛੱਜਲਵੱਡੀ ਨੇ ਮਜੀਠੀਆ ਨਾਲ ਮੁਲਾਕਾਤ ਕਰਕੇ ਹਲਕੇ ਸੰਬੰਧੀ ਕੀਤੀਆਂ ਵਿਚਾਰਾਂ

ਟਾਂਗਰਾ, 12 ਅਗਸਤ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਤੇ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਵਲੋਂ ਰਮਦਾਸ ਵਿਖੇ ਮੁੱਖ ਮੰਤਰੀ ਦੇ ਨਾਂਅ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਗੱਗੋਮਾਹਲ, 12 ਅਗਸਤ (ਬਲਵਿੰਦਰ ਸਿੰਘ ਸੰਧੂ)-ਵਾਲਮੀਕ ਭਾਈਚਾਰੇ ਵਲੋਂ ਭਗਵਾਨ ਵਾਲਮੀਕ, ਸਤਿਗੁਰੂ ਰਵੀਦਾਸ ਮਹਾਰਾਜ, ਡਾ: ਭੀਮ ਰਾਓ ਅੰਬੇਦਕਰ ਖ਼ਿਲਾਫ਼ ਮਾੜੀ ਸ਼ਬਦਾਵਲੀ ਵਰਤਣ ਵਾਲਿਆਂ ਵਿਰੁੱਧ ਜਿਹੜੇ ਮੁਕੱਦਮੇ ਅੰਮਿ੍ਤਸਰ ਵਿਚ ਕਥਿਤ ਦੋਸ਼ੀਆਂ ਖ਼ਿਲਾਫ਼ ਦਰਜ ...

ਪੂਰੀ ਖ਼ਬਰ »

ਗਾਵਾਂ ਦੀ ਅੰਤਿਮ ਸਾਂਭ ਸੰਭਾਲ ਲਈ ਸੂਬੇ ਭਰ ਦੇ ਪਸ਼ੂ ਹਸਪਤਾਲਾਂ ਤੋਂ ਇਲਾਵਾ ਹੁਣ ਬੀ.ਡੀ.ਪੀ.ਓ. ਦਫਤਰਾਂ ਦਾ ਅਮਲਾ ਵੀ ਨਿਭਾਏਗਾ ਸਰਗਰਮ ਰੋਲ - ਮੰਤਰੀ ਧਾਲੀਵਾਲ

ਅਜਨਾਲਾ, 12 ਅਗਸਤ (ਐਸ. ਪ੍ਰਸ਼ੋਤਮ)- ਪੰਜਾਬ ਸਮੇਤ ਅਜਨਾਲਾ ਖੇਤਰ 'ਚ ਗਾਵਾਂ 'ਚ ਫੈਲੀ ਨਵੀਂ ਘਾਤਕ ਬਿਮਾਰੀ ਲੰਪੀ ਸਕਿਨ ਵਾਇਰਸ ਕਾਰਣ ਮੌਤ ਦਾ ਸ਼ਿਕਾਰ ਹੋਣ ਵਾਲੀਆਂ ਗਾਵਾਂ ਦੀ ਅੰਤਿਮ ਸਾਂਭ ਸੰਭਾਲ ਲਈ ਬੀ.ਡੀ.ਪੀ.ਓ. ਦਫਤਰਾਂ 'ਚ ਤਾਇਨਾਤ ਪੰਚਾਇਤੀ ਰਾਜ ਅਮਲੇ ਨੂੰ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਮੇਲੇੇ 'ਤੇ ਉਮਰਾ ਨੰਗਲ ਦੀ ਸੰਗਤ ਵਲੋਂ ਮਹਾਨ ਗੁਰੂ ਕਾ ਲੰਗਰ

ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਲੰਗਰ ਕਮੇਟੀ ਉਮਰਾ ਨੰਗਲ (ਬਾਬਾ ਬਕਾਲਾ ਸਾਹਿਬ) ਵਲੋਂ ਇਤਿਹਾਸਕ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਦਿਵਸ ਮੌਕੇ ਹਰ ਸਾਲ ਵਾਂਗ ਐਤਕੀਂ ਵੀ ਦੋ ਦਿਨ ਐਨ. ਆਰ. ਆਈ. ਅਤੇ ਸਾਧ ਸੰਗਤ ਦੇ ...

ਪੂਰੀ ਖ਼ਬਰ »

ਅੰਮਿ੍ਤਸਰ-ਅਟਾਰੀ ਰਾਸ਼ਟਰੀ ਰਾਜ ਮਾਰਗ ਦੇ ਕੰਢੇ 'ਤੇ ਗੁੱਜਰਾਂ ਦੇ ਚਰਦੇ ਡੰਗਰਾਂ ਕਾਰਨ ਆਵਾਜਾਈ ਪ੍ਰਭਾਵਿਤ

ਖਾਸਾ, 12 ਅਗਸਤ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅੰਮਿ੍ਤਸਰ-ਅਟਾਰੀ ਰਾਸ਼ਟਰੀ ਰਾਜ ਮਾਰਗ 'ਤੇ ਗੁੱਜਰਾਂ ਦੇ ਡੰਗਰ ਤੇ ਅਵਾਰਾ ਪਸ਼ੂਆਂ ਕਾਰਨ ਹਰ ਦਿਨ ਹਾਦਸੇ ਵਾਪਰ ਰਹੇ ਹਨ | ਅਟਾਰੀ ਸਰਹੱਦ 'ਤੇ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰਾਮਨੀ) ਵੇਖਣ ਲਈ ਆਉਣ ਵਾਲੇ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਵੋਟਰ ਆਪਣੇ ਆਧਾਰ ਕਾਰਡ ਨੂੰ ਵੋਟ ਨਾਲ ਕਰੇਗਾ ਲਿੰਕ-ਐੱਸ.ਡੀ.ਐੱਮ ਅਮਨਪ੍ਰੀਤ ਸਿੰਘ

ਅਜਨਾਲਾ 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ, ਫੋਟੋ ਵੋਟਰ ਸੂਚੀ ਦੀ ਅਗਾਮੀ ਵਿਸ਼ੇਸ਼ ਸਮਰੀ ਰਿਵੀਜ਼ਨ ਅਤੇ ਵੋਟਰ ਕਾਰਡ ਦਾ ਆਧਾਰ ਕਾਰਡ ਨਾਲ ਲਿੰਕ ਕਰਨ ਸੰਬੰਧੀ ਐੱਸ.ਡੀ.ਐੱਮ ...

ਪੂਰੀ ਖ਼ਬਰ »

ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ 'ਚ 75ਵੇਂ ਆਜ਼ਾਦੀ ਦਿਵਸ 'ਤੇ ਕੱਢੀ ਪੈਦਲ ਤਿਰੰਗਾ ਯਾਤਰਾ

ਸਠਿਆਲਾ, 12 ਅਗਸਤ (ਸਫਰੀ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਨਤਮਸਤਕ ਹੋਣ ਉਪਰੰਤ ਭਾਰਤ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਨ ਲਈ ਸ਼ਹੀਦਾਂ ਨੂੰ 75ਵੇਂ ਆਜ਼ਾਦੀ ਦਿਵਸ 'ਤੇ ਸ਼ਰਧਾਂਜ਼ਲੀ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਸਾਲਾਨਾ ਜੋੜ ਮੇਕੇ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਨਿਹੰਗ ਸਿੰਘ ਫੌਜਾਂ ਵਲੋਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ 'ਸਾਚਾ ਗੁਰੂ ਲਾਧੋ ਰੇ' ਦਿਵਸ ਨੂੰ ...

ਪੂਰੀ ਖ਼ਬਰ »

ਬਾਬਾ ਸਾਧੂ ਸਿੱਖ ਚਵਿੰਡਾ 'ਚ ਧਾਰਮਿਕ ਸਾਲਾਨਾ ਮੇਲਾ ਕਰਾਇਆ

ਚੌਗਾਵਾਂ, 12 ਅਗਸਤ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਗੁਰਦੁਆਰਾ ਬਾਬਾ ਸਾਧੂ ਸਿੱਖ ਚਵਿੰਡਾ ਵਿਖੇ ਰੱਖੜ ਪੁੰਨਿਆਂ ਦੇ ਮੌਕੇ ਸਾਲਾਨਾ ਧਾਰਮਿਕ ਜੋੜ ਮੇਲਾ ਸਮੂਹ ਨਗਰ ਤੇ ਇਲਾਕੇ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆ ਗਿਆ, ਸ੍ਰੀ ਅਖੰਡ ਪਾਠ ਸਾਹਿਬ ਦੀਆਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸੱਦਾ ਸਿੰਘ ਕੋਹਾਲੀ ਨਹੀਂ ਰਹੇ

ਰਾਮ ਤੀਰਥ, 12 ਅਗਸਤ (ਧਰਵਿੰਦਰ ਸਿੰਘ ਔਲਖ)-ਸਾਬਕਾ ਬਲਾਕ ਸੰਮਤੀ ਮੈਂਬਰ ਅਤੇ ਪੀ}ਮ ਸਪੋਰਟਸ ਅਕੈਡਮੀ ਕੋਹਾਲੀ ਦੇ ਪ੍ਰਧਾਨ ਕਾਬਲ ਸਿੰਘ ਲਾਲੀ ਔਲਖ, ਐੱਨ.ਆਰ.ਆਈ. ਦੀਦਾਰ ਸਿੰਘ ਔਲਖ ਤੇ ਬਲਜੀਤ ਸਿੰਘ ਔਲਖ ਦੇ ਪਿਤਾ, ਪਿੰਡ ਕੋਹਾਲੀ ਦੇ 10 ਸਾਲ ਸਰਪੰਚ ਰਹੇ ਤੇ ਗੁਰਦੁਆਰਾ ...

ਪੂਰੀ ਖ਼ਬਰ »

22 ਆਈ. ਪੀ. ਐੱਸ. ਅਫਸਰਾਂ ਨੇ ਰੀਟਰੀਟ ਸੈਰੇਮਨੀ ਦਾ ਮਾਣਿਆ ਆਨੰਦ

ਅਟਾਰੀ, 12 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਬਾਰਡਰ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦਾ 22 ਆਈ. ਪੀ. ਐੱਸ. ਅਫਸਰਾਂ ਨੇ ਅਨੰਦ ਮਾਣਿਆ | ਹੈਦਰਾਬਾਦ ਅਕੈਡਮੀ ਤੋਂ ਆਏ ਆਈ. ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ 'ਤੇ ਰੁਜ਼ਗਾਰ ਦੇ ਕੀਤੇ ਐਲਾਨ 'ਤੇ ਲੜਕੀਆਂ ਬਾਗੋਬਾਗ-ਮਿਆਦੀਆਂ

ਓਠੀਆਂ, 12 ਅਗਸਤ (ਗੁਰਵਿੰਦਰ ਸਿੰਘ ਛੀਨਾ)-ਰੱਖੜੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਛੇ ਹਜ਼ਾਰ ਅਸਾਮੀਆਂ ਆਂਗਨਵਾੜੀ ਵਿਚ ਭਰਨ ਦੇ ਐਲਾਨ ਨਾਲ ਪੰਜਾਬ ਦੀਆਂ ਪੜ੍ਹੀਆਂ-ਲਿਖੀਆਂ ਲੜਕੀਆਂ ਵਲੋਂ ਖੁਸ਼ੀ ਦੀ ਲਹਿਰ ਪਾਈ ਗਈ | ...

ਪੂਰੀ ਖ਼ਬਰ »

ਤਿਰੰਗਾ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੀਟਿੰਗ

ਅਜਨਾਲਾ 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕੱਲ੍ਹ 13 ਅਗਸਤ ਨੂੰ ਤਿਰੰਗਾ ਯਾਤਰਾ ਕੱਢੀ ਜਾਵੇਗੀ | ਇਹ ਜਾਣਕਾਰੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮਿ੍ਤਸਰ ਰਣਬੀਰ ਸਿੰਘ ਮੂਧਲ ਨੇ ਸਥਾਨਕ ਆਈ.ਟੀ.ਆਈ. ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਤੇ ਦਲ ਖਾਲਸਾ ਵਲੋਂ ਕੇਸਰੀ ਝੰਡਾ ਮਾਰਚ

ਬਾਬਾ ਬਕਾਲਾ ਸਾਹਿਬ, 12 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮਾਝੇ ਦੀ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਬਾਬਾ ਬਕਾਲਾ ਸਾਹਿਬ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਦਲ ਖਾਲਸਾ ਵਲੋਂ ਕੇਸਰੀ ਝੰਡਾ ਮਾਰਚ ਬਾਬਾ ਬਕਾਲਾ ਸਾਹਿਬ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸੀਆਂ ਵਲੋਂ ਕੱਢੀ ਤਿਰੰਗਾ ਯਾਤਰਾ

ਅਜਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਹਲਕੇ ਨਾਲ ਸਬੰਧਤ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ | ਇਹ ...

ਪੂਰੀ ਖ਼ਬਰ »

ਵਿਧਾਇਕ ਟੌਂਗ ਵਲੋਂ ਪਿੰਡ ਭਿੰਡਰ ਵਿਖੇ ਸੀਵਰੇਜ ਦਾ ਉਦਘਾਟਨ

ਖਿਲਚੀਆਂ, 12 ਅਗਸਤ (ਕਰਮਜੀਤ ਸਿੰਘ ਮੁੱਛਲ)-ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਪਿੰਡ ਭਿੰਡਰ ਵਿਖੇ ਸੀਵਰੇਜ ਦਾ ਉਦਘਾਟਨ ਕੀਤਾ ਗਿਆ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਗੁਰਦੁਆਰਾ ਸੱਚਖੰਡ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਪਾਰਕਿੰਗ ਤੇ ਸਰਾਂ ਦੀ ਇਮਾਰਤ ਦਾ ਪਹਿਲਾਂ ਲੈਂਟਰ ਮੁਕੰਮਲ

ਗੱਗੋਮਾਹਲ, 12 ਅਗਸਤ (ਬਲਵਿੰਦਰ ਸਿੰਘ ਸੰਧੂ)-ਗੁਰਦੁਆਰਾ ਸੱਚਖੰਡ ਸਮਾਧ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਸੰਗਤਾਂ ਦੀ ਵਧਦੀ ਆਮਦ ਨੂੰ ਮੱਦੇਨਜਰ ਰੱਖਦਿਆਂ ਸੰਗਤਾਂ ਤੇ ਰਾਤਰੀ ਵਿਸ਼ਰਾਮ ਲਈ ਸਰਾਂ ਦੀ ਲੋੜ ਮਹਿਸੂਸ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੋਟ ਮਹਿਤਾਬ 'ਚ ਮਨਾਇਆ ਤੀਆਂ ਦਾ ਤਿਉਹਾਰ

ਬਿਆਸ, 12 ਅਗਸਤ (ਫੇਰੂਮਾਨ)-ਸਾਵਣ ਮਹੀਨੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਸਰਕਾਰੀ ਹਾਈ ਸਕੂਲ ਕੋਟ ਮਹਿਤਾਬ ਵਿਖੇ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਗਿੱਧੇ ਅਤੇ ਪੰਗੜੇ ਦੁਆਰਾ ਖੂਬ ਰੰਗ ਬੰਨਿ੍ਹਆ | ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੇ ਵੀ ਭਾਗ ਲਿਆ | ...

ਪੂਰੀ ਖ਼ਬਰ »

ਪਿੰਡ ਖਿਆਲਾ ਖੁਰਦ 'ਚ ਆਪ ਆਗੂ ਮਿਆਦੀਆਂ ਵਲੋਂ ਸੱਥ ਦਾ ਨੀਂਹ ਪੱਥਰ

ਰਾਮ ਤੀਰਥ, 12 ਅਗਸਤ (ਧਰਵਿੰਦਰ ਸਿੰਘ ਔਲਖ)-ਆਮ ਆਦਮੀ ਪਾਰਟੀ ਦੇ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਵਲੋਂ ਪਿੰਡ ਖਿਆਲਾ ਖੁਰਦ ਵਿਖੇ ਸੱਥ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਸਮੇਂ ਸੰਬੋਧਨ ਕਰਦਿਆਂ ਸ. ਮਿਆਦੀਆਂ ਨੇ ਕਿਹਾ ਕਿ ਪਿੰਡਾਂ ਵਿਚ ...

ਪੂਰੀ ਖ਼ਬਰ »

ਜ਼ੋਨ ਅਜਨਾਲਾ ਦੇ ਸਕੂਲਾਂ ਦੀਆਂ ਖੇਡਾਂ ਦਾ ਆਗਾਜ਼ 23 ਤੋਂ- ਪਿ੍ੰਸੀਪਲ ਵਿਕਾਸ ਕੁਮਾਰ

ਅਜਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਜਨਾਲਾ ਖੇਡ ਜ਼ੋਨ ਦੀਆਂ ਖੇਡਾਂ ਕਰਵਾਉਣ ਲਈ ਅਹਿਮ ਮੀਟਿੰਗ ਡੀ.ਐੱਮ. ਖੇਡਾਂ ਕੁਲਜਿੰਦਰ ਸਿੰਘ ਮੱਲ੍ਹੀ ਅਤੇ ਜ਼ੋਨ ਕਨਵੀਨਰ ਪਿ੍ੰਸੀਪਲ ਵਿਕਾਸ ਕੁਮਾਰ ਦੀ ...

ਪੂਰੀ ਖ਼ਬਰ »

'ਮੋਰਚਾ ਗੁਰੂ ਕਾ ਬਾਗ' ਦੀ ਸ਼ਤਾਬਦੀ ਨੂੰ ਸਮਰਪਿਤ

ਜਗਦੇਵ ਕਲਾਂ, 12 ਅਗਸਤ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ ਛੋਹ ਧਰਤੀ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਵਿਖੇ ਮਹੰਤਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਾਉਣ ਲਈ 1922 ...

ਪੂਰੀ ਖ਼ਬਰ »

ਮਜੀਠਾ ਹਲਕੇ 'ਚ ਸੱਚਰ ਦੀ ਅਗਵਾਈ 'ਚ ਕੱਢੀ ਤਿਰੰਗਾ ਯਾਤਰਾ

ਚਵਿੰਡਾ ਦੇਵੀ, 12 ਅਗਸਤ (ਸਤਪਾਲ ਸਿੰਘ ਢੱਡੇ)-ਕਾਂਗਰਸ ਪਾਰਟੀ ਦੀ ਹਾਈਕਮਾਂਡ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਅਨੁਸਾਰ ਦੇਸ਼ ਵਿੱਚ ''ਅਜ਼ਾਦੀ ਕੀ ਗੌਰਵ ਯਾਤਰਾ'' ਪ੍ਰੋਗਰਾਮ ਦੇ ਤਹਿਤ ਹਲਕਾ ਮਜੀਠਾ ਵਿਚ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਡੈਨੀ ਬੰਡਾਲਾ ਦੀ ਅਗਵਾਈ ਹੇਠ ਜੰੰਡਿਆਲਾ ਗੁਰੂ ਵਿਖੇ ਕੱਢੀ ਤਿਰੰਗਾ ਯਾਤਰਾ

ਜੰੰਡਿਆਲਾ ਗੁਰੂ, 12 ਅਗਸਤ (ਰਣਜੀਤ ਸਿੰਘ ਜੋਸਨ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਜੰੰਡਿਆਲਾ ਗੁਰੂ ਵਿਖੇ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਸਾਬਕਾ ਵਿਧਾਇਕ ਹਲਕਾ ਜੰੰਡਿਆਲਾ ਗੁਰੂ ਦੀ ਅਗਵਾਈ ਹੇਠ ਤਿਰੰਗਾ ਯਾਤਰਾ ...

ਪੂਰੀ ਖ਼ਬਰ »

14 ਨੂੰ ਦਰਿਆ ਸਤਲੁਜ 'ਚ ਵਲੀਪੁਰ ਬੁੱਢੇ ਨਾਲੇ ਦਾ ਪ੍ਰਦੂਸ਼ਿਤ ਪਾਣੀ ਪੈਣ ਤੋਂ ਰੋਕਣ ਲਈ ਕਰਾਂਗੇ ਸੂਬਾ ਪੱਧਰੀ ਰੋਸ ਮੁਜ਼ਾਹਰਾ-ਡਾ. ਸਤਨਾਮ

ਅਜਨਾਲਾ, 12 ਅਗਸਤ (ਐੱਸ. ਪ੍ਰਸ਼ੋਤਮ)-ਜਮਹੂਰੀ ਕਿਸਾਨ ਸਭਾ ਪੰਜਾਬ ਦਾ ਕਿਸਾਨੀ, ਜਵਾਨੀ, ਵਾਤਾਵਰਣ, ਪਾਣੀ ਬਚਾਓ ਦੇ ਮੁੱਖ ਸੰਦਰਭ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਖੇਤੀ ਜਿਨਸਾਂ ਦੇ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਲੈਣ, ਕਿਸਾਨੀ ਨੂੰ ਕਰਜ਼ਾ ਮੁਕਤ ਕਰਵਾਉਣ ...

ਪੂਰੀ ਖ਼ਬਰ »

ਨਵਦੀਪ ਸਿੰਘ ਸੋਹੀ ਬੀ. ਐੱਡ ਫਰੰਟ ਬਲਾਕ ਤਰਸਿੱਕਾ ਦੇ ਪ੍ਰਧਾਨ ਬਣੇ

ਤਰਸਿੱਕਾ, 12 ਅਗਸਤ (ਅਤਰ ਸਿੰਘ ਤਰਸਿੱਕਾ)-ਬੀ. ਐੱਡ ਫਰੰਟ ਬਲਾਕ ਤਰਸਿੱਕਾ ਦੀ ਇਕ ਅਹਿਮ ਮੀਟਿੰਗ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਹੋਈ | ਜਿਸ ਵਿਚ ਜਥੇਬੰਦੀ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਫਰੰਟ ਦਾ ਪੁਨਰਗਠਨ ਕੀਤਾ ਗਿਆ ਤੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਨਵਦੀਪ ...

ਪੂਰੀ ਖ਼ਬਰ »

ਬੀ. ਐਸ. ਐਫ. ਨੇ 75ਵੇਂ ਆਜ਼ਾਦੀ ਅੰਮਿ੍ਤ ਮਹਾਂ ਉਤਸਵ ਦੇ ਸ਼ੁੱਭ ਅਵਸਰ 'ਤੇ ਲਘੂ ਫ਼ਿਲਮ 'ਮੇਰੀ ਜਾਨ ਤੋਂ ਤਿਰੰਗਾ' ਦਾ ਪੋਸਟਰ ਕੀਤਾ ਜਾਰੀ

ਖਾਸਾ, 12 ਅਗਸਤ (ਸੁਖਵਿੰਦਰਜੀਤ ਸਿੰਘ ਘਰਿੰਡਾ)-ਆਜੋਕੇ ਦੌਰ ਦੀ ਨਵੀਂ ਨੌਜਵਾਨ ਪੀੜ੍ਹੀ ਨੂੰ ਕੌਮੀ ਤਿਰੰਗੇ ਝੰਡੇ ਦੇ ਮਹੱਤਵ ਤੋਂ ਜਾਣੂੰ ਕਰਵਾਉਣ ਦੇ ਮੰਤਵ ਨਾਲ ਸਮਾਜ ਸੇਵੀ ਸੰਸਥਾ ਲੀਗਲ ਐਕਸ਼ਨ ਏਡ ਦੇ ਵਲੋਂ 75ਵੇਂ ਆਜ਼ਾਦੀ ਅੰਮਿ੍ਤ ਮਹਾਂ ਉਤਸਵ ਦੇ ਸ਼ੁੱਭ ਅਵਸਰ ...

ਪੂਰੀ ਖ਼ਬਰ »

ਟਰੇਨ ਹੇਠਾਂ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਖਿਲਚੀਆਂ, 12 ਅਗਸਤ (ਕਰਮਜੀਤ ਸਿੰਘ ਮੁੱਛਲ)-ਨਿਰੰਜਨਪੁਰ ਦੇ ਨਜ਼ਦੀਕ ਰੇਲਵੇ ਟਰੈਕ ਪਾਰ ਕਰ ਰਹੇ ਇਕ ਅਣਪਛਾਤੇ ਵਿਅਕਤੀ ਦੀ ਟਰੇਨ ਹੇਠਾਂ ਆਉਣ ਨਾਲ ਮੌਤ ਹੋ ਗਈ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀ. ਆਰ. ਪੀ. ਦੇ ਚੌਕੀ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸੈਨੇਟਰੀ ਇੰਸਪੈਕਟਰ ਨੇ ਸਫਾਈ ਮੁਹਿੰਮ ਤਹਿਤ ਦੁਕਾਨਦਾਰਾਂ ਨੂੰ ਕੀਤਾ ਜਾਗਰੂਕ

ਜੰਡਿਆਲਾ ਗੁਰੂ, 12 ਅਗਸਤ (ਰਣਜੀਤ ਸਿੰਘ ਜੋਸਨ)-ਨਗਰ ਕੌਂਸਲ ਜੰਡਿਆਲਾ ਗੁਰੂ ਦੇ ਕਾਰਜ ਸਾਧਕ ਅਫਸਰ ਅਨਿਲ ਚੋਪੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੇ ਮੰਤਵ ਨਾਲ ਸਫਾਈ ਸੰਬੰਧੀ ਸ਼ੁਰੂ ਕੀਤੀ ਮੁਹਿੰਮ ਤਹਿਤ ਸੈਨੇਟਰੀ ਇੰਸਪੈਕਟਰ ਸੰਕਲਪ ...

ਪੂਰੀ ਖ਼ਬਰ »

ਆਨੰਦ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਘਰ-ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ

ਜੇਠੂਵਾਲ, 12 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਗਰੁੱਪ ਆਫ ਕਾਲਜ ਜੇਠੂਵਾਲ ਵਲੋਂ ਕਾਲਜ ਦੇ ਚੇਅਰਮੈਨ ਐੱਮ. ਐੱਮ. ਆਨੰਦ ਦੀ ਰਹਿਨੁਮਾਈ ਹੇਠ ਕਾਲਜ ਤੋਂ ਲੈ ਕੇ ਪਿੰਡ ਜੇਠੂਵਾਲ ਤੱਕ ਇਕ ਵਿਸ਼ਾਲ ਤਿਰੰਗਾ ਰੈਲੀ ਕੱਢੀ ਗਈ ...

ਪੂਰੀ ਖ਼ਬਰ »

ਸ਼ੂਗਰ ਮਿੱਲ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਵਲੋਂ ਕੈਬਨਿਟ ਮੰਤਰੀ ਧਾਲੀਵਾਲ ਨੂੰ ਮੰਗ ਪੱਤਰ ਸੌਂਪਿਆ

ਹਰਸਾ ਛੀਨਾ, 12 ਅਗਸਤ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੀ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲ ਭਲਾ ਪਿੰਡ' ਦੇ ਮਿੱਲ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਸ਼ੂਗਰ ਮਿੱਲ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਵਫ਼ਦ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਸਿੱਧੀ ਬਿਜਾਈ ਵਾਲੇ ਝੋਨੇ ਦੇ ਖੇਤਾਂ ਦਾ ਕੀਤਾ ਨਿਰੀਖਣ

ਮਜੀਠਾ, 12 ਅਗਸਤ (ਮਨਿੰਦਰ ਸਿੰਘ ਸੋਖੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਜੀਠਾ ਦੇ ਅਧਿਕਾਰੀਆਂ ਵਲੋਂ ਸਿੱਧੀ ਬਿਜਾਈ ਵਾਲੇ ਝੋਨੇ ਦੇ ਖੇਤਾਂ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ: ਹਰਜਿੰਦਰ ਸਿੰਘ ਅਤੇ ਡਾ: ਅਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਹਾਕੀ ਟੀਮ ਵਲੋਂ ਸਿਲਵਰ ਮੈਡਲ ਜਿੱਤਣ 'ਤੇ ਓਲੰਪੀਅਨ ਸ਼ਮਸ਼ੇਰ ਸਿੰਘ ਤੇ ਪ੍ਰਸਿੱਧ ਹਾਕੀ ਖਿਡਾਰੀ ਯੁਗਰਾਜ ਸਿੰਘ ਦੇ ਪਰਿਵਾਰ ਨੇ ਲੱਡੂ ਵੰਡ ਕੇ ਮਨਾਈਆਂ ਖੁਸ਼ੀਆਂ

ਅਟਾਰੀ, 12 ਅਗਸਤ (ਗੁਰਦੀਪ ਸਿੰਘ ਅਟਾਰੀ)-ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਪੁਰਸ਼ ਹਾਕੀ ਟੀਮ ਵਿਚ ਖੇਡ ਰਹੇ ਦੋ ਖਿਡਾਰੀ ਭਾਰਤ ਪਾਕਿਸਤਾਨ ਸਰਹੱਦ 'ਤੇ ਵੱਸੇ ਪਿੰਡ ਅਟਾਰੀ ਦੇ ਹਨ | ਇਨ੍ਹਾਂ ਖਿਡਾਰੀਆਂ ਵਿਚ ਓਲੰਪੀਅਨ ਸ਼ਮਸ਼ੇਰ ਸਿੰਘ ਅਤੇ ਦੂਜਾ ਪ੍ਰਸਿੱਧ ਖਿਡਾਰੀ ...

ਪੂਰੀ ਖ਼ਬਰ »

ਪੰਜਾਬੀਆਂ ਦੀ ਭਾਈਚਾਰਕ ਸਾਂਝ ਨੂੰ ਦਰਸਾਉਂਦੀ ਸੱਥ ਦਾ ਪਿੰਡ ਨੰਗਲ ਸੋਹਲ ਵਿਚ ਰੱਖਿਆ ਨੀਂਹ ਪੱਥਰ

ਗੱਗੋਮਾਹਲ, 12 ਅਗਸਤ (ਬਲਵਿੰਦਰ ਸਿੰਘ ਸੰਧੂ)-ਪੰਜਾਬੀਆਂ ਦੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵਲੋਂ ਪਿੰਡਾਂ ਅੰਦਰ ਅਲੋਪ ਹੋ ਚੁੱਕੀਆਂ ਸੱਥਾਂ ਨੂੰ ਦੁਬਾਰਾ ਸੁਰਜੀਤ ਕਰਨ ਦੇ ਫ਼ੈਸਲੇ ਪਿਛੋਂ ਸਰਹੱਦੀ ਪਿੰਡ ਨੰਗਲ ਸੋਹਲ ਵਿਖੇ ਗ੍ਰਾਮ ...

ਪੂਰੀ ਖ਼ਬਰ »

ਸੁਖਜੀਤ ਸਿੰਘ ਲੱਲਾ ਅਫਗਾਨਾ ਬਣੇ ਬਹੁਮੰਤਵੀ ਸਹਿਕਾਰੀ ਸਭਾ ਹਰਸਾ ਛੀਨਾ ਦੇ ਪ੍ਰਧਾਨ

ਹਰਸਾ ਛੀਨਾ, 12 ਅਗਸਤ (ਕੜਿਆਲ)-ਜ਼ਿਲ੍ਹਾ ਅੰਮਿ੍ਤਸਰ ਦੀਆਂ ਸਹਿਕਾਰੀ ਸਭਾਵਾਂ ਵਿਚੋਂ ਮੋਹਰਲੀ ਕਤਾਰ ਵਿਚ ਆਉਂਦੀ ਸਰਹੱਦੀ ਖੇਤਰ ਦੀ ਸਭ ਤੋਂ ਵੱਡੀ ਖੇਤੀਬਾੜੀ ਸਭਾ 'ਦੀ ਹਰਸਾ ਛੀਨਾ ਬਹੁੰਮਤਵੀ ਖੇਤੀਬਾੜੀ ਸਹਿਕਾਰੀ ਸਭਾ ਹਰਸਾ ਛੀਨਾ' ਦੀ ਚੋਣ ਤਹਿਤ 6 ਪਿੰਡਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX