ਤਾਜਾ ਖ਼ਬਰਾਂ


ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  22 minutes ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਸ੍ਰੀ ਮੁਕਤਸਰ ਸਾਹਿਬ

ਕੋਲਿਆਂਵਾਲੀ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਚੱਲੀ ਗੋਲੀ - ਛੇ ਜ਼ਖ਼ਮੀ

ਮਲੋਟ, 12 ਅਗਸਤ (ਅਜਮੇਰ ਸਿੰਘ ਬਰਾੜ)-ਨੇੜਲੇ ਪਿੰਡ ਕੋਲਿਆਂਵਾਲੀ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਧਿਰ ਵਲੋਂ ਗੋਲੀਆਂ ਚਲਾਉਣ ਕਰਕੇ ਦੂਜੀ ਧਿਰ ਦੇ ਛੇ ਵਿਅਕਤੀ ਫੱਟੜ ਹੋ ਗਏ ਹਨ | ਇਸ ਸੰਬੰਧ ਵਿਚ ਫੱਟੜ ਹੋਏ ਨੌਜਵਾਨ ਸੁਖਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਸਵਿੰਦਰ ਸਿੰਘ ਨਾਲ ਪਾਣੀ ਦੀ ਵਾਰੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਤੇ ਇਸ ਸੰਬੰਧੀ ਮਾਣਯੋਗ ਅਦਾਲਤ ਨੇ ਵੀ 31 ਅਗਸਤ ਤੱਕ ਸਟੇਅ ਦਿੱਤਾ ਦੱਸਿਆ ਗਿਆ ਹੈ | ਸੁਖਦੀਪ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਆਪਣੇ ਸਹੁਰੇ ਤੇ ਭਰਾ ਗੁਰਮੀਤ ਸਿੰਘ, ਅਨਮੋਲ ਸਿੰਘ ਤੇ ਹੋਰ ਕੁਝ ਲੋਕਾਂ ਨਾਲ ਪਾਣੀ ਦੀ ਵਾਰੀ ਜੋ ਅਜੇ ਤੱਕ ਕਾਨੂੰਨ ਮੁਤਾਬਕ ਉਸਦੇ ਹੱਕ ਵਿਚ ਨਹੀਂ ਹੋਈ ਨੂੰ ਲਾਉਣ ਲਈ ਬਜ਼ਿੱਦ ਨਜ਼ਰ ਆਇਆ ਅਤੇ ਇਸ ਮੌਕੇ ਨੂੰ ਦਿਖਾਉਣ ਲਈ ਸੁਖਦੀਪ ਸਿੰਘ ਤੇ ਹੋਰ ਵਿਅਕਤੀ ਪੱਤਰਕਾਰਾਂ ਸਮੇਤ ਮੌਕਾ ਵੇਖਣ ਗਏ ਤਾਂ ਸੁਖਦੀਪ ਸਿੰਘ ਅਨੁਸਾਰ ਉਨ੍ਹਾਂ ਉੱਪਰ ਬਾਰਾਂ ਬੋਰ ਦੀ ਬੰਦੂਕ ਨਾਲ ਤਿੰਨ ਚਾਰ ਵਿਅਕਤੀਆਂ ਜੋ ਪਹਿਲਾਂ ਹੀ ਤਿਆਰੀ ਵਿਚ ਬੈਠੇ ਸਨ, ਨੇ ਫਾਇਰ ਕਰ ਦਿੱਤੇ ਜਿਸ ਕਰਕੇ ਛੇ ਵਿਅਕਤੀ ਜਗਪ੍ਰੀਤ ਸਿੰਘ, ਰਣਜੀਤ ਸਿੰਘ, ਪਵਣਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਤੇ ਮਹਾਂਵੀਰ ਸਿੰਘ ਫੱਟੜ ਹੋ ਗਏ ਅਤੇ ਉਹ ਜ਼ੇਰੇ ਇਲਾਜ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਹਨ | ਇਸ ਸੰਬੰਧ ਵਿਚ ਸਿਵਲ ਹਸਪਤਾਲ ਦੇ ਡਾਕਟਰ ਨੇ ਵੀ ਕਿਹਾ ਕਿ ਉਹ ਅਜੇ ਤੱਕ ਜ਼ਖਮੀਆਂ ਦੇ ਇਲਾਜ ਨੂੰ ਪਹਿਲ ਦੇ ਰਹੇ ਹਨ ਅਤੇ ਇਹ ਜ਼ਖ਼ਮ ਬੰਦੂਕ ਨਾਲ ਹੋਏ ਹਨ ਜਾਂ ਕੋਈ ਹੋਰ ਕਾਰਨ ਹੋਵੇਗਾ ਦਾ ਨਿਰੀਖਣ ਬਾਅਦ ਵਿਚ ਕਰਨਗੇ ਪਹਿਲਾਂ ਜ਼ਖਮੀ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਸੰਬੰਧ ਵਿਚ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿਚ ਤਿੰਨ ਕੁ ਵਿਅਕਤੀਆਂ ਕੋਲ ਬੰਦੂਕਾਂ ਹਨ ਅਤੇ ਉਨ੍ਹਾਂ ਵਿਚੋਂ ਇਕ ਵਿਅਕਤੀ ਫਾਇਰ ਕਰਦਾ ਵੀ ਦਿਸ ਰਿਹਾ ਹੈ | ਪੁਲਿਸ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

15 ਗਰਾਮ ਹੈਰੋਇਨ, ਪਿਸਤੌਲ ਅਤੇ ਸੱਤ ਜ਼ਿੰਦਾ ਕਾਰਤੂਸਾਂ ਸਣੇ ਤਿੰਨ ਕਾਬੂ

ਮੰਡੀ ਕਿੱਲਿਆਂਵਾਲੀ, 12 ਅਗਸਤ (ਇਕਬਾਲ ਸਿੰਘ ਸ਼ਾਂਤ) - ਐਸ.ਟੀ.ਐਫ਼ ਬਠਿੰਡਾ ਰੇਂਜ ਨੇ ਅੱਜ ਮੰਡੀ ਕਿੱਲਿਆਂਵਾਲੀ ਵਿਖੇ ਇੱਕ ਕਾਰਵਾਈ ਤਹਿਤ ਤਿੰਨ ਜਣਿਆਂ ਨੂੰ 15 ਗਰਾਮ ਹੈਰੋਇਨ, ਪਿਸਤੌਲ ਅਤੇ ਸੱਤ ਜਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਮੁਲਜਮਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 15 ਤੱਕ ਹਥਿਆਰ ਚੁੱਕਣ ਦੀ ਸਖ਼ਤ ਮਨਾਹੀ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸ੍ਰੀ ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਦੀ ਵਰਤੋਂ ਕਰਦੇ ਹੋਏ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ...

ਪੂਰੀ ਖ਼ਬਰ »

ਗੁਰੂਸਰ ਯੋਧਾ ਵਿਖੇ ਟਾਹਲੀ ਵੱਢੇ ਜਾਣ ਦਾ ਮਾਮਲਾ ਨਹੀਂ ਹੋ ਰਿਹਾ ਠੰਡਾ

ਮਲੋਟ, 12 ਅਗਸਤ (ਅਜਮੇਰ ਸਿੰਘ ਬਰਾੜ) - ਪਿੰਡ ਗੁਰੂਸਰ ਯੋਧਾ ਕਾ ਵਿਖੇ ਇਕ ਬਹੁਤ ਪੁਰਾਣੀ ਟਾਹਲੀ ਵੱਢੇ ਜਾਣ ਦਾ ਮਸਲਾ ਪੂਰਾ ਗਰਮਾਇਆ ਹੋਇਆ ਹੈ | ਪੰਚਾਇਤ ਮੈਂਬਰ ਬੂਟਾ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੁਰੂਸਰ ਜੋਧਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਹੱਥਾਂ, ਪੈਰਾਂ ਅਤੇ ਮੂੰਹ ਅੰਦਰ ਛਾਲਿਆਂ ਦੀ ਬਿਮਾਰੀ ਘਾਤਕ ਨਹੀਂ ਹੈ ਪਰ ਪਰਹੇਜ਼ ਜ਼ਰੂਰੀ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਅੱਜ-ਕੱਲ੍ਹ ਦੇ ਮੌਸਮ ਵਿਚ ਹੱਥਾਂ, ਪੈਰਾਂ ਅਤੇ ਮੂੰਹ ਅੰਦਰ ਹੋ ਰਹੇ ਛਾਲਿਆਂ ਬਾਰੇ ਬੱਚਿਆਂ ਦੇ ਮਾਤਾ-ਪਿਤਾ ਅਤੇ ਰਿਸ਼ਤੇਦਾਰਾਂ ਵਿਚ ਡਰ ਦੇਖਣ ਨੂੰ ਮਿਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਕਾਲਝਰਾਣੀ ਵਲੋਂ ਆਰਮੀ ਭਰਤੀ ਲਈ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਹਰਜੀਤ ਸਿੰਘ ਸੰਧੂ ਕੈਂਪ ਇੰਚਾਰਜ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਵਲੋਂ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਰੱਖੜ ਪੁੰਨਿਆ ਸੰਬੰਧੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਰੱਖੜ ਪੁੰਨਿਆ ਦੇ ਸ਼ੁੱਭ ਦਿਹਾੜੇ 'ਤੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਅਤੇ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ ਕੱਚਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਸੀ. ਡਿਪਾਰਟਮੈਂਟ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ 75ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿਚ 13 ਅਗਸਤ ਨੂੰ ਤਿਰੰਗਾ ਯਾਤਰਾ ਕੱਢੀ ਜਾ ਰਹੀ ਹੈ | ਇਸ ਸੰਬੰਧ ਵਿਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ. ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਲੋਂ ਆਈ.ਟੀ.ਆਈ ਖਿਉਵਾਲੀ 'ਚ ਬੂਟੇ ਲਾਉਣ ਦੀ ਸ਼ੁਰੂਆਤ

ਲੰਬੀ, 12 ਅਗਸਤ (ਮੇਵਾ ਸਿੰਘ) - ਬਲਾਕ ਲੰਬੀ ਦੇ ਪਿੰਡ ਖਿਉਵਾਲੀ ਦੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਸਵਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਵਾਤਾਵਰਨ ਦੀ ਸ਼ੁੱਧਤਾ ਲਈ ਆਈ.ਟੀ.ਆਈ ਖਿਉਵਾਲੀ ਵਿਖੇ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ਸੰਸਥਾ ਵਿਚ ਫਲਦਾਰ ਤੇ ਛਾਂਦਾਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਤੇ ਲਾਇਆ ਜਾ ਰਿਹਾ ਦੂਜਾ ਵਿਸ਼ਾਲ ਖ਼ੂਨਦਾਨ ਕੈਂਪ

ਗਿੱਦੜਬਾਹਾ, 12 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੀ ਸਮਾਜ ਸੇਵੀ ਸੰਸਥਾ ਉਮੀਦ ਐਨ.ਜੀ.ਓ. ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਦੂਜਾ ਵਿਸ਼ਾਲ ਖ਼ੂਨਦਾਨ ਕੈਂਪ ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ 15 ਅਗਸਤ ਸੋਮਵਾਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਭਾਜਪਾ ਵਲੋਂ ਮੋਟਰਸਾਈਕਲ ਤਿਰੰਗਾ ਯਾਤਰਾ ਕੱਢੀ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਤਹਿਤ 'ਹਰ ਘਰ ਤਿਰੰਗਾ' ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਤਹਿਤ ਭਾਰਤੀ ਜਨਤਾ ਪਾਰਟੀ ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਦੇ ਯਤਨਾਂ ਨਾਲ ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜਾਰੀ

ਮਲੋਟ, 12 ਅਗਸਤ (ਰਣਜੀਤ ਸਿੰਘ ਪਾਟਿਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਿਹਤਰ ਸਿੱਖਿਆ ਮਾਹੌਲ ਪੈਦਾ ਕਰਕੇ ਸਿੱਖਿਆ ਦੇ ਪ੍ਰਸਾਰ ਲਈ ਯਤਨਸ਼ੀਲ ਹੈ | ਇਨ੍ਹਾਂ ਕੋਸ਼ਿਸ਼ਾਂ ਤਹਿਤ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵਲੋਂ ...

ਪੂਰੀ ਖ਼ਬਰ »

ਰੱਖੜੀ ਦਾ ਅਰਥ ਬੁਰਾਈਆਂ ਤੋਂ ਬਚਣਾ ਅਤੇ ਪਵਿੱਤਰਤਾ ਦੇ ਬੰਧਨ 'ਚ ਬੰਨ੍ਹਣਾ - ਸ਼ੀਲਾ ਦੀਦੀ

ਗਿੱਦੜਬਾਹਾ, 12 ਅਗਸਤ (ਪਰਮਜੀਤ ਸਿੰਘ ਥੇੜ੍ਹੀ) - ਪ੍ਰਜਾਪਿਤਾ ਬ੍ਰਹਮਕੁਮਾਰੀ ਆਸ਼ਰਮ ਦੇ ਸਥਾਨਕ ਕੇਂਦਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਗਿੱਦੜਬਾਹਾ ਦੇ ਡੀ.ਐਸ.ਪੀ. ਜਸਬੀਰ ਸਿੰਘ ਪਨੰੂ ਅਤੇ ਐਸ.ਐਚ.ਓ. ਅੰਗਰੇਜ਼ ਕੁਮਾਰ ਵਲੋਂ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਰੱਖੜੀ ਅਤੇ ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਬਾਈਪਾਸ ਸਥਿਤ ਜੀ.ਜੀ.ਐੱਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਅਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਦਾ ਰੱਖੜੀ ਬਣਾਉਣ ਦਾ ਮੁਕਾਬਲਾ ਵੀ ...

ਪੂਰੀ ਖ਼ਬਰ »

ਜੂਨੀਅਰ ਬਲਾਕ ਦੀਆਂ ਬੱਚੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 12 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਸੰਸਥਾ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਜੂਨੀਅਰ ਬਲਾਕ ਦੀਆਂ ਬੱਚੀਆਂ ਵਲੋਂ ਭਾਗ ਲਿਆ ਗਿਆ | ...

ਪੂਰੀ ਖ਼ਬਰ »

ਗੁ.ਚਰਨ ਕਮਲ ਭੋਰਾ ਸਾਹਿਬ ਵਿਖੇ ਰੱਖੜ ਪੁੰਨਿਆ 'ਤੇ ਵਿਸ਼ੇਸ਼ ਧਾਰਮਿਕ ਸਮਾਗਮ

ਮਲੋਟ, 12 ਅਗਸਤ (ਅਜਮੇਰ ਸਿੰਘ ਬਰਾੜ) - ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ ਮਲੋਟ ਵਿਖੇ ਅੱਜ ਰੱਖੜ ਪੁੰਨਿਆ 'ਤੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਹਿਲਾਂ ਸਵੇਰੇ ਪਾਠ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਬੀਰ ਸਿੰਘ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਮੌਕੇ ਖ਼ੂਨਦਾਨ ਕੀਤਾ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਹਰਮਹਿੰਦਰ ਪਾਲ)-ਬੀਤੇ ਦਿਨੀਂ ਰੱਖੜੀ ਦੇ ਤਿਉਹਾਰ 'ਤੇ ਬਲੱਡ ਸੇਵਾ ਮੁਕਤਸਰ ਪੀ.ਬੀ 30 ਦੇ ਮੈਂਬਰਾਂ ਤੀਰਥ ਜਿੰਦਲ, ਰਾਜਨ ਬਾਂਸਲ, ਵਿੱਕੀ ਛਾਬੜਾ, ਗੁਰਭੇਜ ਸਿੰਘ ਤੇ ਵਿੱਕੀ ਬੇਦੀ ਨੇ ਲੋੜਵੰਦ ਮਰੀਜ਼ਾਂ ਨੂੰ ਖ਼ੂਨਦਾਨ ਕੀਤਾ | ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਲਾਇਬ੍ਰੇਰੀ ਵਿਸ਼ੇ 'ਤੇ ਲੈਕਚਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਲਾਇਬਰੇਰੀ ਵਿਭਾਗ ਵਲੋਂ ਪਿ੍ੰਸੀਪਲ ਡਾ: ਤੇਜਿੰਦਰ ਕੌਰ ਦੀ ਅਗਵਾਈ ਵਿਚ 'ਰਾਸ਼ਟਰੀ ਲਾਇਬਰੇਰੀਅਨ ਦਿਵਸ' ਨੂੰ ਸਮਰਪਿਤ ਗਿਆਨ ਦਾ ਕੁਬੇਰ-ਲਾਇਬਰੇਰੀਆਂ' ਵਿਸ਼ੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵੱਖ-ਵੱਖ ਲਿਖਤੀ ਤੇ ਭਾਸ਼ਨ ਮੁਕਾਬਲੇ ਕਰਵਾਏ

ਲੰਬੀ 12 ਅਗਸਤ (ਮੇਵਾ ਸਿੰਘ)-ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਸ ਮੌਕੇ ਐਲ.ਕੇ.ਜੀ ਤੋਂ ਚੌਥੀ ਜਮਾਤ ਦੇ ਤਿਰੰਗੇ ਵਿਚ ਰੰਗ ਭਰਨ, ਪੰਜਵੀਂ ਤੇ ਛੇਵੀਂ ਕਲਾਸ ...

ਪੂਰੀ ਖ਼ਬਰ »

ਰੇਲਵੇ ਲਾਈਨ ਨਜ਼ਦੀਕ ਨੀਵੀਆਂ ਥਾਵਾਂ 'ਤੇ ਖੜ੍ਹੇ ਦੂਸ਼ਿਤ ਪਾਣੀ ਦੇ ਹੱਲ ਦੀ ਮੰਗ

ਮੰਡੀ ਬਰੀਵਾਲਾ, 12 ਅਗਸਤ (ਨਿਰਭੋਲ ਸਿੰਘ)-ਬੀਤੀ ਦਿਨੀਂ ਹੋਈ ਭਰਵੀਂ ਬਾਰਸ਼ ਕਾਰਨ ਰੇਲਵੇ ਲਾਈਨ ਬਰੀਵਾਲਾ ਦੇ ਨਜ਼ਦੀਕ ਨੀਵੀਂਆਂ ਥਾਵਾਂ ਤੇ ਪਾਣੀ ਜਮ੍ਹਾ ਹੋ ਗਿਆ ਸੀ, ਪਰ ਹੁਣ ਇਹ ਪਾਣੀ ਨਿਕਾਸੀ ਨਾ ਹੋਣ ਕਾਰਨ ਦੂਸ਼ਿਤ ਹੋ ਰਿਹਾ ਹੈ | ਦੂਸ਼ਿਤ ਪਾਣੀ ਤੇ ਮੱਛਰ ਵੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਭਾਗਸਰ 'ਚ ਬਣ ਰਹੇ ਮੁਹੱਲਾ ਕਲੀਨਿਕ ਦਾ ਦੌਰਾ

ਮੰਡੀ ਲੱਖੇਵਾਲੀ, 12 ਅਗਸਤ (ਮਿਲਖ ਰਾਜ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਲਾਹੇਵੰਦ ਸਿੱਧ ...

ਪੂਰੀ ਖ਼ਬਰ »

ਡਾ. ਭੁਪਿੰਦਰਜੀਤ ਕੌਰ ਨੇ ਸਿਵਲ ਹਸਪਤਾਲ ਵਿਖੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਦਾ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ) - ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ: ਭੁਪਿੰਦਰਜੀਤ ਕੌਰ ਵਲੋਂ ਅੱਜ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਅਹੁਦਾ ਸੰਭਾਲ ਲਿਆ ਹੈ, ਜੋ ਕਿ ਬੱਚਿਆਂ ਦੀਆਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ...

ਪੂਰੀ ਖ਼ਬਰ »

ਸੰਤ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ) - ਸੰਤ ਗੁਰਮੁੱਖ ਸਿੰਘ ਇੰਟਰਨੈਸ਼ਨਲ ਸਕੂਲ ਬਰਕੰਦੀ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ 75ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਸੰਬੰਧ 'ਚ ਦਾਣਾ ਮੰਡੀ ਵਿਖੇ ਫਾਈਨਲ ਰਿਹਰਸਲ ਕੀਤੀ

ਮਲੋਟ, 12 ਅਗਸਤ (ਪਾਟਿਲ) - ਆਜ਼ਾਦੀ ਦਿਹਾੜੇ ਦੇ ਸੰਬੰਧ 'ਚ ਉਪ ਮੰਡਲ ਪ੍ਰਸ਼ਾਸਨ ਮਲੋਟ ਵਲੋਂ ਕਰਵਾਏ ਸਮਾਗਮ 'ਚ ਭਾਗ ਲੈਣ ਵਾਲੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਨਾਇਬ ਤਹਿਸੀਲਦਾਰ ਜਸਵਿੰਦਰ ਕੌਰ ਦੀ ਦੇਖ-ਰੇਖ ਹੇਠ ਨਵੀਂ ਦਾਣਾ ਮੰਡੀ ਮਲੋਟ ਵਿਖੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਮੰਡਲ ਰੇਲਵੇ ਮੈਨੇਜਰ ਡਾ. ਸੀਮਾ ਸ਼ਰਮਾ ਵਲੋਂ ਮੁਕਤਸਰ ਰੇਲਵੇ ਸਟੇਸ਼ਨ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਫ਼ਿਰੋਜ਼ਪੁਰ ਮੰਡਲ ਰੇਲਵੇ ਮੈਨੇਜਰ ਡਾ: ਸੀਮਾ ਸ਼ਰਮਾ ਨੇ ਅੱਜ ਨੂੰ ਫ਼ਾਜ਼ਿਲਕਾ-ਕੋਟਕਪੂਰਾ ਰੇਲ ਸੈਕਸ਼ਨ ਦਾ ਦੌਰਾ ਕਰਨ ਸਮੇਂ ਆਪਣੀ ਟੀਮ ਨਾਲ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਹੱਡਾਰੋੜੀ 'ਚ ਮੁਰਦਾ ਪਸ਼ੂ ਨਾ ਸੁੱਟਣ ਦੇਣ ਕਰਕੇ ਖੂੰਖਾਰੂ ਕੁੱਤਿਆਂ ਨੇ ਗਲੀ 'ਚ ਬਣਾਈ ਹੱਡਾ ਰੋੜੀ

ਦੋਦਾ, 12 ਅਗਸਤ (ਰਵੀਪਾਲ) - ਸਥਾਨਕ ਪਿੰਡ ਵਾਸੀਆਂ ਨੇ ਪਿੰਡ ਦੀਆਂ ਗਲੀਆਂ, ਸੜਕਾਂ 'ਤੇ ਪਏ ਮੁਰਦੇ ਪਸ਼ੂ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਜ਼ਾਹਿਰ ਕਰਦੇ ਪ੍ਰਸ਼ਾਸਨ ਤੋਂ ਬੰਦ ਪਈ ਹੱਡਾਰੋੜੀ ਚਾਲੂ ਕਰਨ ਦੀ ਮੰਗ ਕੀਤੀ | ਇਸ ਸਬੰਧੀ ਬੱਬੀ ਬਰਾੜ ਨੇ ਦੱਸਿਆ ਕਿ ਰਾਤ ...

ਪੂਰੀ ਖ਼ਬਰ »

ਦੇਸ਼ ਭਗਤ ਗਲੋਬਲ ਸਕੂਲ ਵਿਖੇ ਮਨਾਇਆ ਸੁਤੰਤਰਤਾ ਦਿਵਸ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਹਰਮਹਿੰਦਰ ਪਾਲ)-ਦੇਸ਼ ਭਗਤ ਗਲੋਬਲ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਸੰਜੀਵ ਜਿੰਦਲ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੰਜੀਵ ਜਿੰਦਲ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਤੇ ਸਟਾਫ਼ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਪ੍ਰਤੀ ਏਕੜ 50000 ਰੁਪਏ ਮੁਆਵਜ਼ਾ ਤੁਰੰਤ ਦੇਵੇ ਪੰਜਾਬ ਸਰਕਾਰ - ਸੁਖਪਾਲ ਖਹਿਰਾ

• ਸੁਖਪਾਲ ਸਿੰਘ ਖਹਿਰਾ ਨੇ ਮਲੋਟ ਤੇ ਲੰਬੀ ਹਲਕੇ ਦੇ ਭਾਰੀ ਬਾਰਸ਼ਾਂ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਮੰਡੀ ਲੱਖੇਵਾਲੀ, 12 ਅਗਸਤ (ਮਿਲਖ ਰਾਜ) - ਚੋਣਾਂ ਤੋਂ ਪਹਿਲਾਂ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਗੰਭੀਰ ਸੰਕਟ ਦੇ ਸਮੇਂ ...

ਪੂਰੀ ਖ਼ਬਰ »

ਹੁਣ ਤੱਕ ਕੁੱਲ 6733 ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਵਿਰੋਧੀ ਲਾਈ ਜਾ ਚੁੱਕੀ ਹੈ ਵੈਕਸੀਨ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਲੰਪੀ ਸਕਿਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਸੜਕ 'ਤੇ ਖਿੱਲਰਦੀ ਸੁਆਹ ਤੇ ਕਲੀ ਕਰਕੇ ਲੋਕਾਂ ਨੂੰ ਲੱਗ ਰਹੀਆਂ ਹਨ ਚਮੜੀ ਦੀਆਂ ਬਿਮਾਰੀਆਂ

ਰੁਪਾਣਾ, 12 ਅਗਸਤ (ਜਗਜੀਤ ਸਿੰਘ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਆਸਪਾਸ ਨੂੰ ਜਾਣ ਵਾਲੀਆਂ ਸੜਕਾਂ ਤੇ ਖਿੱਲਰਦੀ ਸੁਆਹ ਅਤੇ ਕਲੀ (ਚੂਨਾ) ਦੇ ਕਾਰਨ ਹਾਦਸੇ ਵਾਪਰ ਰਹੇ ਹਨ ਅਤੇ ਲੋਕਾਂ ਨੂੰ ਚਮੜੀ ਦੀਆਂ ਭਿਆਨਕ ਬਿਮਾਰੀਆਂ ਲੱਗ ਰਹੀਆਂ ਹਨ | ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਨੇ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਅਗਨੀਪਥ ਯੋਜਨਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਮਾਣਯੋਗ ਰਾਸ਼ਟਰਪਤੀ ਦੇ ਨਾਂਅ ...

ਪੂਰੀ ਖ਼ਬਰ »

ਸੰਤ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਵਲੋਂ ਘਰ-ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ) - ਭਾਰਤ ਸਰਕਾਰ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮੁਹਿੰਮ ਅਧੀਨ ਤਿਰੰਗਾ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਸੰਤ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਵਲੋਂ ਚੇਅਰਮੈਨ ਡਾ: ਨਰੇਸ਼ ਪਰੂਥੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਹਣੀ ਖੇੜਾ ਦੇ ਪੰਜ ਮੋਘਿਆਂ ਨੂੰ ਛੋਟਾ ਕਰਨ ਨਾਲ ਕਿਸਾਨਾਂ ਨੇ ਫ਼ਸਲਾਂ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ

ਮਲੋਟ, 12 ਅਗਸਤ (ਅਜਮੇਰ ਸਿੰਘ ਬਰਾੜ) - ਪਿੰਡ ਮਾਹਣੀ ਖੇੜਾ ਦੇ ਕਿਸਾਨਾਂ ਨੇ ਆਪਣੇ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠ ਕਰਕੇ ਪੰਜਾਬ ਸਰਕਾਰ ਤੋਂ ਉਨ੍ਹਾਂ ਦੇ ਪਿੰਡ ਦੇ ਛੋਟੇ ਕੀਤੇ ਮੋਘਿਆਂ ਦੇ ਸਾਈਜ਼ ਨੂੰ ਮੁੜ ਤੋਂ ਪਹਿਲਾਂ ਵਾਲੇ ਕਰਨ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਲੈਕ: ਸੁਰਿੰਦਰ ਸਿੰਘ ਨੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਡੱਬਵਾਲੀ ਰਹੂੜਿਆਂਵਾਲੀ ਦੇ ਸਰੀਰਕ ਸਿੱਖਿਆ ਲੈਕਚਰਾਰ ਸੁਰਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਸਿੱਖਿਆ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਹਾਇਕ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX