ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਧੱਫੜੀ ਰੋਗ ਤੋਂ ਪੀੜਤ ਪਸ਼ੂਆਂ ਦਾ ਦੁੱਧ ਉਬਾਲ ਕੇ ਵਰਤਣ ਨਾਲ ਕੋਈ ਨੁਕਸਾਨ ਨਹੀਂ-ਡਿਪਟੀ ਡਾਇਰੈਕਟਰ ਪਸ਼ੂ ਪਾਲਣ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸ਼ਹੀਦ ਭਗਤ ਸਿੰਘ ਨਗਰ ਡਾ. ਚੰਦਰ ਪਾਲ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਧੱਫੜੀ ਰੋਗ ਤੋਂ ਪੀੜਤ ਪਸ਼ੂਆਂ ਦਾ ਦੁੱਧ ਉਬਾਲ ਕੇ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ ਅਤੇ ਇਹ ਮਨੁੱਖਾਂ ਲਈ ਨੁਕਸਾਨਦੇਹ ਨਹੀਂ | ਉਨ੍ਹਾਂ ਨੇ ਧੱਫੜੀ ਰੋਗ ਦੇ ਫੈਲਣ ਤੋਂ ਬਾਅਦ ਚਲੀਆਂ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਨੂੰ ਵਿਰਾਮ ਦਿੰਦੇ ਹੋਏ ਕਿਹਾ ਕਿ ਹਾਲਾਂ ਤੱਕ ਇੱਕ ਵੀ ਕੇਸ ਅਜਿਹਾ ਸਾਹਮਣੇ ਨਹੀਂ ਆਇਆ, ਜਿਸ ਤੋਂ ਇਹ ਪੁਸ਼ਟੀ ਹੁੰਦੀ ਹੋਵੇ ਕਿ ਇਹ ਬਿਮਾਰੀ ਪਸ਼ੂਆਂ ਤੋਂ ਮਨੁੱਖਾਂ ਨੂੰ ਲੱਗਦੀ ਹੈ | ਉਨ੍ਹਾਂ ਪਸ਼ੂ ਪਾਲਕਾਂ ਤੇ ਡੇਅਰੀ ਉਤਪਾਦਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪੀੜਤ ਪਸ਼ੂਆਂ ਦਾ ਪੂਰਾ ਧਿਆਨ ਰੱਖਣ ਤੇ ਪਸ਼ੂ ਪਾਲਣ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਇਲਾਜ ਕਰਵਾਉਣ | ਡਾ. ਚੰਦਰ ਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ ਹੁਣ ਤੱਕ 2384 ਪਸ਼ੂਆਂ ਦੇ ਇਸ ਬਿਮਾਰੀ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਵਿਚੋਂ 1073 ਠੀਕ ਹੋ ਚੁੱਕੇ ਹਨ | ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੇ ਕਿਹਾ ਕਿ ਵਿਭਾਗ ਕੋਲ ਦਵਾਈਆਂ ਅਤੇ ਟੀਕਿਆਂ ਦੀ ਕੋਈ ਘਾਟ ਨਹੀਂ ਅਤੇ ਸਰਕਾਰ ਪਾਸੋਂ ਨਿਰੰਤਰ ਸਪਲਾਈ ਆ ਰਹੀ ਹੈ | ਉਨ੍ਹਾਂ ਕਿਹਾ ਕਿ ਬਿਮਾਰ ਪਸ਼ੂਆਂ ਨੂੰ ਤੰਦਰੁਸਤ ਪਸ਼ੂਆਂ ਤੋਂ ਅਲੱਗ ਰੱਖਿਆ ਜਾਵੇ | ਬਾਹਰ ਨਾ ਲਿਜਾਇਆ ਜਾਵੇ ਅਤੇ ਪਸ਼ੂ ਮਾਹਿਰਾਂ ਪਾਸੋਂ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇ |

ਕਟਵਾਰਾ ਪਿੰਡ 'ਚ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਬਲਾਚੌਰ, 13 ਅਗਸਤ (ਸ਼ਾਮ ਸੁੰਦਰ ਮੀਲੂ)- ਬਲਾਕ ਸੜੋਆ ਦੇ ਪਿੰਡ ਕਟਵਾਰਾ ਦੇ ਨੌਜਵਾਨਾਂ, ਪ੍ਰਵਾਸੀ ਵੀਰਾਂ ਤੇ ਫ਼ੌਜੀ ਜਵਾਨਾਂ ਵਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਿਆ | ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਦਾ ...

ਪੂਰੀ ਖ਼ਬਰ »

ਉਸਮਾਨਪੁਰ ਵਿਖੇ ਗੁੱਗੇ ਪੀਰ ਦਾ ਅਖਾੜਾ ਅੱਜ

ਉਸਮਾਨਪੁਰ, 13 ਅਗਸਤ (ਮਝੂਰ)- ਪਿੰਡ ਉਸਮਾਨਪੁਰ ਵਿਖੇ ਸਮਾਜ ਸੇਵਕ ਅਤੇ ਸਾਬਕਾ ਕੌਂਸਲਰ ਬਲਬੀਰ ਸਿੰਘ ਦੇ ਗ੍ਰਹਿ ਨਿਵਾਸ ਵਿਖੇ ਗੁੱਗੇ ਪੀਰ ਦਾ ਅਖਾੜਾ 14 ਅਗਸਤ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਰਨਦੀਪ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਆਪ੍ਰੇਸ਼ਨ ਗੋਡਾ ਹੋਇਆ ਠੀਕ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਉੱਪਰ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਪੰਜਾਬ ਵਿਚ ਪਹਿਲਾ ਹੀ ਆਪਣੇ ਆਯੁਰਵੈਦਿਕ ਇਲਾਜ ਕਰਕੇ ਪ੍ਰਸਿੱਧ ਹੈ | ਜਿਵੇਂ ਕਿ ਗਠੀਆ, ਗੋਡਿਆਂ ਦਾ ਦਰਦ, ਸੈਟੀਕਾ ਪੇਨ, ਸਰਵਾਈਕਲ, ਦਮਾ, ...

ਪੂਰੀ ਖ਼ਬਰ »

ਦੋਆਬਾ, ਮਾਝਾ ਦੇ ਬਿਜਲੀ ਮਾਮਲੇ ਰੱਖੇ ਜਾਣਗੇ 17 ਦੀ ਮੀਟਿੰਗ 'ਚ

ਜਲੰਧਰ, 13 ਅਗਸਤ (ਸ਼ਿਵ)- ਬਿਜਲੀ ਮਾਮਲਿਆਂ ਦੀ ਸੁਣਵਾਈ ਕਰਨ ਲਈ ਸੀ. ਸੀ. ਜੀ. ਆਰ. ਐਫ. ਦੀ 17 ਅਗਸਤ ਨੂੰ ਸ਼ਕਤੀ ਸਦਨ ਜਲੰਧਰ ਵਿਚ ਮੀਟਿੰਗ ਹੋ ਰਹੀ ਹੈ | ਇਸ 'ਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਐੱਸ. ਈ. ਐੱਸ. ਨਗਰ ਸਰਕਲਾਂ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ | ਬਾਰਡਰ ...

ਪੂਰੀ ਖ਼ਬਰ »

ਕਿਸ਼ਨਪੁਰਾ ਦਾ ਛਿੰਝ ਮੇਲਾ 29 ਨੂੰ

ਜਾਡਲਾ, 13 ਅਗਸਤ (ਬੱਲੀ)- ਲਾਗਲੇ ਪਿੰਡ ਕਿਸ਼ਨਪੁਰਾ ਵਿਖੇ ਛਿੰਝ ਮੇਲਾ ਪ੍ਰਬੰਧਕ ਕਮੇਟੀ ਵਲੋਂ ਛਿੰਝ ਮੇਲਾ 29 ਅਗਸਤ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਬਕਾ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਕੇ ਦੀ ਕੁਸ਼ਤੀ ਜੱਸਾ ਪੱਟੀ ਅਤੇ ...

ਪੂਰੀ ਖ਼ਬਰ »

ਟੌਂਸਾ ਵਿਖੇ 17 ਅਗਸਤ ਨੂੰ ਲਾਇਆ ਜਾਵੇਗਾ ਸੁਵਿਧਾ ਕੈਂਪ-ਐੱਸ.ਡੀ.ਐਮ. ਬਲਾਚੌਰ

ਬਲਾਚੌਰ, 13 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਦੀਆਂ ਵੱਖ-ਵੱਖ ਵਿੱਤੀ ਸਹਾਇਤਾ ਸਕੀਮਾਂ ਦਾ ਜ਼ਮੀਨੀ ਪੱਧਰ ਤੱਕ ਲਾਭ ਪਹੁੰਚਾਉਣ ਲਈ 17 ਅਗਸਤ ਨੂੰ ਸਰਕਾਰੀ ਪ੍ਰਾਇਮਰੀ ਸਕੂਲ, ਟੌਂਸਾ ਵਿਖੇ ਸੁਵਿਧਾ ਕੈਂਪ ਲਾਇਆ ਜਾ ਰਿਹਾ ਹੈ ਤਾਂ ਜੋ ਯੋਗ ਲਾਭਪਾਤਰੀਆਂ ...

ਪੂਰੀ ਖ਼ਬਰ »

ਬਲਾਚੌਰ ਬਲਾਕ ਦੇ 15 ਆਜ਼ਾਦੀ ਘੁਲਾਟੀਆਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਪਾਇਆ ਯੋਗਦਾਨ

ਬਲਾਚੌਰ, 13 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਭਾਰਤ ਨੂੰ ਆਜ਼ਾਦੀ ਦਿਵਾਉਣ ਵਿਚ ਸ਼ਹੀਦ ਭਗਤ ਸਿੰਘ ਨਗਰ (ਪਹਿਲਾਂ ਹੁਸ਼ਿਆਰਪੁਰ) ਜ਼ਿਲ੍ਹੇ ਦੇ ਬਲਾਕ ਬਲਾਚੌਰ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ, ਇਸ ਬਲਾਕ ਨਾਲ ਸਬੰਧਤ 15 ਆਜ਼ਾਦੀ ਘੁਲਾਟੀਏ ਹੋਏ, ਜਿਨ੍ਹਾਂ ਵਿਚ ਸ੍ਰੀ ...

ਪੂਰੀ ਖ਼ਬਰ »

ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਯੂ.ਕੇ. ਬਣ ਰਿਹਾ ਪਸੰਦੀਦਾ ਦੇਸ਼-ਪ੍ਰਵੀਨ ਅਰੋੜਾ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਸਥਾਨਕ ਚੰਡੀਗੜ੍ਹ ਚੌਂਕ ਸਥਿਤ ਵਿਜ਼ਨ-ਵੇਅ ਇੰਮੀਗ੍ਰੇਸ਼ਨ ਸਿੱਖਿਅਕ ਸੰਸਥਾਨ ਵਿਚ ਜਾਗਰੂਕਤਾ ਸੈਮੀਨਾਰ ਕੀਤਾ | ਇਸ ਮੌਕੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਬਾਅਦ ਪੱਕੇ ਤੌਰ 'ਤੇ ਸੈਟਲ ਹੋਣ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਆਫ ਐਜੂਕੇਸ਼ਨ ਮਨਸੋਵਾਲ ਦਾ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਟੱਪਰੀਆਂ ਖੁਰਦ, 13 ਅਗਸਤ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਾ ਨੰਦ ...

ਪੂਰੀ ਖ਼ਬਰ »

ਬੰਗਾ 'ਚ ਪੁਲਿਸ ਵਲੋਂ ਫਲੈਗ ਮਾਰਚ

ਬੰਗਾ, 13 ਅਗਸਤ (ਜਸਬੀਰ ਸਿੰਘ ਨੂਰਪੁਰ) - ਬੰਗਾ ਸ਼ਹਿਰ 'ਚ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਭਗੀਰਥ ਸਿੰਘ ਮੀਨਾ ਦੀ ਅਗਵਾਈ ਵਿਚ ਸਬ ਡਵੀਜ਼ਨ ਬੰਗਾ ਪੁਲਿਸ ਵਲੋਂ ਇਕ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਥਾਣਾ ਸਿਟੀ ...

ਪੂਰੀ ਖ਼ਬਰ »

ਭਾਰਤ ਦੀ ਆਜ਼ਾਦੀ ਦਾ ਸਿੱਖਾਂ ਵਲੋਂ ਮੁਲਾਂਕਣ ਵਿਸ਼ੇ 'ਤੇ ਸੈਮੀਨਾਰ ਕੱਲ੍ਹ

ਮਜਾਰੀ/ਸਾਹਿਬਾ, 13 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸਿੱਖ ਜਥੇਬੰਦੀ ਅਵਾਜ਼-ਏ-ਕੌਮ ਵਲੋਂ ਭਾਰਤ ਦੀ ਆਜ਼ਾਦੀ ਦਾ ਸਿੱਖਾਂ ਵਲੋਂ ਮੁਲਾਂਕਣ ਵਿਸ਼ੇ ਤੇ ਸੈਮੀਨਾਰ 15 ਅਗਸਤ ਦਿਨ ਸੋਮਵਾਰ ਨੂੰ ਗੁਰਦੁਆਰਾ ਸਿੰਘ ਸਭਾ ਮਜਾਰੀ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ...

ਪੂਰੀ ਖ਼ਬਰ »

ਬਲਾਚੌਰ ਦੇ ਕਈ ਮੁਹੱਲਿਆਂ ਦੇ ਲੋਕ ਸੁਸਰੀ ਤੋਂ ਹੋਏ ਦੁਖੀ

ਬਲਾਚੌਰ, 13 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਵਿਚ ਸੁਚਾਰੂ ਰੂਪ ਵਿਚ ਫੋਗਿੰਗ ਨਾ ਹੋਣ ਕਾਰਨ ਜਿੱਥੇ ਮੱਖੀ ਮੱਛਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਉੱਥੇ ਬਲਾਚੌਰ ਦੇ ਕੁਝ ਵਾਰਡਾਂ ਦੇ ਲੋਕ ਸੁਸਰੀਆਂ ਦੀ ਭਰਮਾਰ ਤੋਂ ਬੇਹੱਦ ਤੰਗ ਆ ਚੁੱਕੇ ਹਨ, ਜਿਹੜੇ ਵਾਰਡ ...

ਪੂਰੀ ਖ਼ਬਰ »

ਅਡਿੱਪ ਸਕੀਮ ਤਹਿਤ ਦਿਵਿਆਂਗਜਨਾਂ ਨੂੰ ਉਪਕਰਨ ਮੁਹੱਈਆ ਕਰਵਾਉਣ ਸੰਬੰਧੀ ਜ਼ਿਲ੍ਹੇ ਵਿਚ ਲਾਏ ਜਾਣਗੇ ਅਸੈੱਸਮੈਂਟ ਕੈਂਪ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਸਾਂਝੇ ਉਪਰਾਲੇ ਤਹਿਤ ਅਲਿਮਕੋ ਅਤੇ 'ਕੋਮਨ ਸਰਵਿਸ ਸੈਂਟਰ' ਦੇ ਸਹਿਯੋਗ ਨਾਲ ਦਿਵਿਆਂਗਜਨਾਂ ਨੂੰ ...

ਪੂਰੀ ਖ਼ਬਰ »

ਜੀਤਾ ਸਿੰਘ ਰਹਿਪਾ ਬੈਸਟ ਫਾਰਮਰ ਐਵਾਰਡ ਨਾਲ ਸਨਮਾਨਿਤ

ਮੁਕੰਦਪੁਰ, 13 ਅਗਸਤ (ਅਮਰੀਕ ਸਿੰਘ ਢੀਂਡਸਾ) - ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਨਵੀਆਂ ਤਕਨੀਕਾਂ ਅਤੇ ਸੁਧਰੇ ਬੀਜਾਂ ਦੇ ਨਾਲ-ਨਾਲ ਨਾਮੀ ਕੰਪਨੀਆਂ ਦੁਆਰਾ ਤਿਆਰ ਕੀਤੀਆਂ ਵਿਸ਼ਵ ਪੱਧਰ ਦੀਆਂ ਰਸਾਇਣਿਕ ਦਵਾਈਆਂ ਦਾ ਖਾਸ ਅਤੇ ਮਹੱਤਵਪੂਰਨ ਰੋਲ ਹੈ | ਅੱਜ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ 'ਤੇ ਪੀ. ਡਬਲਯੂ. ਡੀ. ਕਾਮੇ ਕਰਨਗੇ ਸੰਘਰਸ਼

ਬੰਗਾ, 13 ਅਗਸਤ (ਕਰਮ ਲਧਾਣਾ) - ਪੀ. ਡਬਲਯੂ. ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਬ੍ਰਾਂਚ ਦੇ ਪ੍ਰਧਾਨ ਕੁਲਵੀਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਫੈਸਲਾ ਕੀਤਾ ਗਿਆ ਕਿ ਪਿਛਲੇ ਦਿਨੀ ਹੋਈ ਜਲੰਧਰ ...

ਪੂਰੀ ਖ਼ਬਰ »

ਜੰਗਲਾਤ ਵਰਕਰਾਂ ਨੇ ਭੱਦੀ ਟੀ ਪੁਆਇੰਟ 'ਤੇ ਦਿੱਤਾ ਧਰਨਾ ਸਰਕਾਰ ਵਿਰੁੱਧ ਖੁੱਲ੍ਹ ਕੇ ਕੱਢੀ ਭੜਾਸ

ਭੱਦੀ, 13 ਅਗਸਤ (ਨਰੇਸ਼ ਧੌਲ)- ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਰੇਂਜ ਬਲਾਚੌਰ ਵਿਚ ਕੰਮ ਕਰਨ ਵਾਲੇ ਕਾਮਿਆਂ ਨੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਭੱਦੀ ਟੀ ਪੁਆਇੰਟ ਰੇਂਜ ਪ੍ਰਧਾਨ ਕਮਲਜੀਤ ਤੇ ਰੇਂਜ ਸਕੱਤਰ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਰੇਂਜ ਬਲਾਚੌਰ ਦੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਵਿਚ 2762 ਕੇਸਾਂ ਦਾ ਨਿਪਟਾਰਾ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਅੱਜ ਲਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਸੁਣਵਾਈ ਲਈ ਆਏ 3372 ਕੇਸਾਂ ਵਿਚੋਂ 2762 ਕੇਸਾਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਪਿੰਡ ਦੌਲਤਪੁਰ ਵਿਖੇ ਬੱਬਰਾਂ ਦੀ ਧਰਤੀ 'ਤੇ ਕੀਤਾ ਨਤਮਸਤਕ

ਨਵਾਂਸ਼ਹਿਰ, 13 ਅਗਸਤ (ਹਰਵਿੰਦਰ ਸਿੰਘ)- ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਬੱਬਰ ਕਰਮ ਸਿੰਘ ਟਰੱਸਟ ਦੌਲਤਪੁਰ ਵਿਖੇ ਕਰਵਾਏ ਗਏ ਇਕ ਸਮਾਗਮ ਮੌਕੇ ਕਿਹਾ ਕਿ ਦੇਸ਼ ਦੀ ਆਜ਼ਾਦੀ 'ਚ ਸਭ ਤੋਂ ਵੱਧ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਸੀ.ਪੀ.ਆਈ. (ਐਮ) ਆਗੂਆਂ ਵਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ-ਮਹਾਂ ਸਿੰਘ ਰੌੜੀ

ਬਲਾਚੌਰ, 13 ਅਗਸਤ (ਸ਼ਾਮ ਸੁੰਦਰ ਮੀਲੂ)- ਸੀ.ਪੀ.ਆਈ. (ਐਮ) ਦੀ ਕੇਂਦਰੀ ਕਮੇਟੀ ਵਲੋਂ 1 ਅਗਸਤ ਤੋਂ 15 ਅਗਸਤ ਤੱਕ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬਰਾਂਚ ਪੱਧਰ 'ਤੇ ਮਨਾਉਣ ਦੀ ਲੜੀ ਵਿਚ ਅੱਜ ਪਾਰਟੀ ਬਰਾਂਚਾਂ ਵਲੋਂ ਕ੍ਰਮਵਾਰ ਮਹਾਂ ਸਿੰਘ ਰੌੜੀ, ਹੁਸਨ ਚੰਦ ਮਝੋਟ ਦੀ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਨਵਾਂਸ਼ਹਿਰ, 13 ਅਗਸਤ (ਹਰਵਿੰਦਰ ਸਿੰਘ)- ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਲੰਬੇ ਸਮੇਂ ਤੋਂ ਵੱਖ-ਵੱਖ ਮਾਮਲਿਆਂ 'ਚ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ...

ਪੂਰੀ ਖ਼ਬਰ »

ਧੰਨ ਮਾਤਾ ਗੁਜਰੀ ਜੀ ਚੈਰੀਟੇਬਲ ਟਰੱਸਟ ਡਾਇਲਸਿਸ ਸੈਂਟਰ ਦੁਆਰਾ ਖੂਨ ਸਾਫ਼ ਕਰਕੇ ਬਚਾਅ ਰਿਹੈ ਮਰੀਜ਼ਾਂ ਦੀਆਂ ਜ਼ਿੰਦਗੀਆਂ

ਨਵਾਂਸ਼ਹਿਰ, 13 ਅਗਸਤ (ਗੁਰਬਖਸ਼ ਸਿੰਘ ਮਹੇ)- ਧੰਨ ਮਾਤਾ ਗੁਜਰੀ ਜੀ ਚੈਰੀਟੇਬਲ ਟਰੱਸਟ ਜਗਰਾਉਂ 6 ਜ਼ਿਲਿ੍ਹਆਂ ਦੇ ਗੁਰਦਿਆਂ ਦੇ ਸੈਂਕੜੇ ਮਰੀਜ਼ਾਂ ਦਾ ਖ਼ੂਨ ਸਾਫ਼ ਕਰਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਦੀ ਸ਼ੰਮ੍ਹਾ ਨੂੰ ਜੱਗਦਾ ਰੱਖ ਰਿਹਾ ਹੈ | ਇਹ ਟਰੱਸਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX