ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਲੁਧਿਆਣਾ

ਦੇਤਵਾਲ ਬੈਂਕ ਡਕੈਤੀ ਦੇ ਮਾਮਲੇ ਵਿਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ


ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਬੈਂਕ ਡਕੈਤੀ ਦੇ ਮਾਮਲੇ ਵਿਚ ਪੁਲਿਸ ਨੇ ਬੈਂਕ ਮੁਲਾਜ਼ਮ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਗਏ ਇਨ੍ਹਾਂ ਵਿਅਕਤੀਆਂ ਪਾਸੋਂ ਲੁੱਟੀ ਗਈ ਰਕਮ ਵਿਚੋਂ 2 ਲੱਖ 39 ਹਜ਼ਾਰ ਦੀ ਨਕਦੀ ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਡਾ. ਕੌਸ਼ਤੁਭ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਜੁਆਇੰਟ ਪੁਲਿਸ ਕਮਿਸ਼ਨਰ ਡਾ. ਨਰਿੰਦਰ ਭਾਰਗਵ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਰੁਪਿੰਦਰ ਸਿੰਘ ਉਰਫ਼ ਪਿੰਦਰ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਤਲਵਾੜਾ, ਇੰਦਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਗੋਂਦਪੁਰ, ਰਵੀ ਸਹੋਤਾ ਵਾਸੀ ਸਲੇਮ ਟਾਬਰੀ ਅਤੇ ਕੁਲਦੀਪ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਤਲਵਾੜਾ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਬੈਂਕ ਵਿਚ ਬਤੌਰ ਚਪੜਾਸੀ ਤੈਨਾਤ ਹੈ ਅਤੇ ਡਕੈਤੀ ਦਾ ਮੁੱਖ ਸਾਜਿਸ਼ਕਰਤਾ ਹੈ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਵਲੋਂ ਹੀ ਬਾਕੀ ਕਥਿਤ ਦੋਸ਼ੀਆਂ ਨੂੰ ਬੈਂਕ ਦੇ ਸਾਰੇ ਵੇਰਵੇ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਇੰਦਰਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਹੋਰ ਮਾਮਲੇ ਦਰਜ ਹਨ। ਇਨ੍ਹਾਂ ਦੇ ਦੋ ਸਾਥੀ ਅਜੇ ਫ਼ਰਾਰ ਦੱਸੇ ਜਾਂਦੇ ਹਨ, ਜੋ ਕਿ ਜਲੰਧਰ ਦਿਹਾਤੀ ਜ਼ਿਲ੍ਹੇ ਦੇ ਇਲਾਕੇ ਵਿਚ ਰਹਿੰਦੇ ਹਨ, ਪਰ ਪੁਲਿਸ ਕਮਿਸ਼ਨਰ ਵਲੋਂ ਉਨ੍ਹਾਂ ਦੇ ਨਾਵਾਂ ਦਾ ਖ਼ੁਲਾਸਾ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਡਕੈਤੀ ਸਮੇਂ ਉਕਤ ਚਾਰਾਂ ਕਥਿਤ ਦੋਸ਼ੀਆਂ ਤੋਂ ਇਲਾਵਾ ਫ਼ਰਾਰ ਹੋਏ ਦੋ ਦੋਸ਼ੀਆਂ ਵਿਚੋਂ ਇਕ ਮੌਕੇ 'ਤੇ ਮੌਜੂਦ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 2 ਲੱਖ 39 ਹਜ਼ਾਰ ਰੁਪਏ ਦੀ ਨਕਦੀ ਇਕ ਮੋਟਰਸਾਈਕਲ ਇਕ 12 ਬੋਰ ਦੀ ਬੰਦੂਕ ਇਕ 32 ਬੋਰ ਦੀ ਬੰਦੂਕ ਅਤੇ 16 ਕਾਰਤੂਸ ਬਰਾਮਦ ਕੀਤੇ ਹਨ ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਬੈਂਕ ਵਿਚ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਸਨ। ਡਕੈਤੀ ਕਰਨ ਤੋਂ ਬਾਅਦ ਇਹ ਕਥਿਤ ਦੋਸ਼ੀ ਲੁਧਿਆਣਾ ਆ ਗਏ ਅਤੇ ਪਿੰਡ ਬਾਰਨਹਾੜਾ ਸ਼ਮਸ਼ਾਨਘਾਟ ਨੇੜੇ ਬੈਠ ਕੇ ਲੁਧਿਆਣਾ ਵਿਚ ਵੀ ਡਕੈਤੀ ਦੀ ਯੋਜਨਾ ਬਣਾ ਰਹੇ ਸਨ ਕਿ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਪੀ.ਏ.ਯੂ. ਵਿਚ ਵੱਖਰਾ ਮਾਮਲਾ ਦਰਜ ਕੀਤਾ ਗਿਆ ਹੈ। ਕਾਬੂ ਕੀਤਾ ਮੁਲਜ਼ਮ ਕੁਲਦੀਪ ਸਿੰਘ ਦਾ ਭਰਾ ਉਪ ਪੁਲਿਸ ਕਪਤਾਨ ਬਲਰਾਜ ਸਿੰਘ ਗਿੱਲ ਦੇ ਕਤਲ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਇਨ੍ਹਾਂ ਕਥਿਤ ਦੋਸ਼ੀਆਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਲੁੱਟ ਦੀ ਬਾਕੀ ਰਕਮ ਬਾਰੇ ਵੀ ਇਨ੍ਹਾਂ ਕਥਿਤ ਦੋਸ਼ੀਆਂ ਪਾਸੋਂ ਪਤਾ ਲਗਾਇਆ ਜਾ ਰਿਹਾ ਅਤੇ ਬਾਕੀ ਦੀ ਰਕਮ ਨੂੰ ਵੀ ਜਲਦ ਬਰਾਮਦ ਕਰ ਲਿਆ ਜਾਵੇਗਾ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਾਬੂ ਕੀਤਾ ਗਿਆ। ਰੁਪਿੰਦਰ ਸਿੰਘ ਪ੍ਰਾਈਵੇਟ ਤੌਰ 'ਤੇ ਸੁਰੱਖਿਆ ਮੁਲਾਜ਼ਮ ਦਾ ਕੰਮ ਕਰਦਾ ਹੈ, ਜਦਕਿ ਇੰਦਰਜੀਤ ਸਿੰਘ ਰੇਤੇ ਦਾ ਕੰਮ ਕਰਦਾ ਹੈ। ਰਵੀ ਸਹੋਤਾ ਪੇਸ਼ੇ ਤੋਂ ਡਰਾਈਵਰ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਫ਼ਰਾਰ ਹੋਏ ਕਥਿਤ ਦੋਸ਼ੀਆਂ ਦੀ ਭਾਲ ਲਈ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

'ਸਾਡੀਆਂ ਕੁਰਬਾਲੀਆਂ 80 ਫ਼ੀਸਦੀ-ਸਾਡੀ ਆਜ਼ਾਦੀ ਕਿੱਥੇ' ਦੇ ਨਾਅਰੇ ਲਗਾ ਕੇ ਮੰਗਾਂ ਮਨਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਦਰਬਾਰੇ ਪੰਜਾਬ ਦੇ ਬੈਨਰ ਅਧੀਨ ਯੂਨਾਈਟਿਡ ਅਕਾਲੀ ਦਲ, ਲੋਕ ਅਧਿਕਾਰ ਲਹਿਰ, ਵਪਾਰ ਤੇ ਉਦਯੋਗ ਮਹਾਂਸੰਘ ਅਤੇ ਪੰਜਾਬ ਬਹੁਜਨ ਸਮਾਜ ਪਾਰਟੀ ਵਲੋਂ ਭਾਰਤ ਨਗਰ ਚੌਂਕ ਤੋਂ ਜਗਰਾਉਂ ਪੁੱਲ ਤੱਕ ਪੈਦਲ ਰੋਸ ਮਾਰਚ ਕੱਢਿਆ ਗਿਆ। ਜਗਰਾਉਂ ...

ਪੂਰੀ ਖ਼ਬਰ »

ਮਾਮਲਾ ਪਾਸਪੋਰਟ ਤਸਦੀਕ ਕਰਨ ਦਾ

ਪੁਲਿਸ ਅਧਿਕਾਰੀ ਦੇ ਜਾਅਲੀ ਦਸਤਖ਼ਤ ਕਰਨ ਦੇ ਦੋਸ਼ ਤਹਿਤ ਟਰੈਵਲ ਏਜੰਟ ਸਮੇਤ ਦੋ ਖਿਲਾਫ਼ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਪਾਸਪੋਰਟ ਤਸਦੀਕ ਕਰਨ ਦੇ ਮਾਮਲੇ ਵਿਚ ਪੁਲਿਸ ਅਧਿਕਾਰੀ ਦੇ ਜਾਅਲੀ ਦਸਤਖ਼ਤ ਕਰਨ ਦੇ ਦੋਸ਼ ਤਹਿਤ ਇਕ ਟ੍ਰੈਵਲ ਏਜੰਟ ਸਮੇਤ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਗੈਸ ਲੀਕ ਹੋਣ ਕਾਰਨ ਲੱਗੀ ਅੱਗ ਨਾਲ ਪਰਿਵਾਰ ਦੇ ਸੱਤ ਮੈਂਬਰ ਝੁਲਸੇ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਝਾਬੇਵਾਲ ਵਿਚ ਘਰੇਲੂ ਗੈਸ ਸਿਲੰਡਰ ਲੀਕ ਹੋਣ ਕਾਰਨ ਲੱਗੀ ਅੱਗ ਨਾਲ ਇਕ ਪਰਿਵਾਰ ਦੇ ਸੱਤ ਮੈਂਬਰਾਂ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਹਾਤੇ 'ਤੇ ਲੜਾਈ ਦੌਰਾਨ ਗੋਲੀ ਚੱਲਣ ਨਾਲ ਦਹਿਸ਼ਤ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਪਿੰਡ ਲਾਦੀਆਂ ਨੇੜੇ ਸਥਿਤ ਇਕ ਅਹਾਤੇ ਵਿਚ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਉੱਥੇ ਦਹਿਸ਼ਤ ਫੈਲ ਗਈ। ਜਾਣਕਾਰੀ ਅਨੁਸਾਰ ਲੜਾਈ ਵਿਚ ਵਿਜੇ ਕੁਮਾਰ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਵਿਧਾਇਕ ਬੱਗਾ ਤੇ ਡਿਪਟੀ ਕਮਿਸ਼ਨਰ ਨੇ ਆਮ ਆਦਮੀ ਕਲੀਨਿਕ ਦਾ ਲਿਆ ਜਾਇਜ਼ਾ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 15 ਅਗਸਤ ਨੂੰ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਦੇ ...

ਪੂਰੀ ਖ਼ਬਰ »

ਬੋਪਾਰਾਏ ਆਟੋਮੈਟਿਕ ਮੋਟਰ ਸਟਾਰਟਰ ਗੁਣਵੱਤਾ ਸਦਕਾ ਅੱਜ ਭਾਰਤ 'ਚ ਗਾਹਕਾਂ ਦੀ ਬਣਿਆ ਹੋਇਆ ਹੈ ਪਹਿਲੀ ਪਸੰਦ

ਬੀਜਾ 13 ਅਗਸਤ (ਕਸ਼ਮੀਰਾ ਸਿੰਘ ਬਗਲੀ)-ਬੋਪਾਰਾਏ ਇਲੈਕਟ੍ਰੀਕਲਜ ਅਤੇ ਇਲੈਕਟ੍ਰੋਨਿਸ ਪਾਇਲ(ਖੰਨਾ) ਦੇ ਐਮ. ਡੀ. ਤੇ ਉੱਘੇ ਸਮਾਜ ਸੇਵਕ ਇੰਜ. ਜਗਦੇਵ ਸਿੰਘ ਬੋਪਾਰਾਏ ਵਲੋਂ ਉੱਚ ਦਰਜੇ ਤੇ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਬੋਪਾਰਾਏ ਮੋਟਰ ਸਟਾਰਟਰ ਅੱਜ ਸੂਬੇ ਵਿੱਚ ...

ਪੂਰੀ ਖ਼ਬਰ »

ਨਗਰ ਨਿਗਮ ਲੁਧਿਆਣਾ ਵਲੋਂ ਸ਼ਹਿਰ 'ਚ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਟੀਮਾਂ ਦਾ ਗਠਨ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਲੁਧਿਆਣਾ ਵਲੋਂ ਜ਼ੋਨਲ ਪੱਧਰ 'ਤੇ ਮਾਹਿਰਾਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋ ਲੰਪੀ ਸਕਿਨ ਦੀ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਸਿਹਤਮੰਦ ਪਸ਼ੂਆਂ ਨੂੰ ਗੋਟ ...

ਪੂਰੀ ਖ਼ਬਰ »

ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਵਲੋਂ ਨਿਰੀਖਣ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ/ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ 15 ਅਗਸਤ ਨੂੰ 76ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ | ਰਾਜ ਪੱਧਰੀ ਸਮਾਗਮ ਸਬੰਧੀ ਅੱਜ ਫੁੱਲ ਡਰੈਸ ਰਿਹਰਸਲ ਕੀਤੀ ਗਈ, ਜਿਸ ਦਾ ਡਿਪਟੀ ...

ਪੂਰੀ ਖ਼ਬਰ »

ਟ੍ਰਾਂਸਪੋਰਟ ਵਿਭਾਗ ਦੇ ਕੱਚੇ ਕਾਮੇ ਅੱਜ ਤੋਂ ਮਨਾਉਣਗੇ ਕਾਲਾ ਦਿਵਸ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸ਼ਮਸ਼ੇਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮ 14, 15 ਅਤੇ 16 ਅਗਸਤ ਨੂੰ ਆਜ਼ਾਦੀ ਦਿਵਸ ਨੂੰ ਕਾਲੇ ...

ਪੂਰੀ ਖ਼ਬਰ »

ਰੈੱਡ ਰੋਜ਼ ਪਬਲਿਕ ਹਾਈ ਸਕੂਲ ਵਿਚ ਤੀਆਂ ਮਨਾਈਆਂ

ਡਾਬਾ/ਲੁਹਾਰਾ, 13 ਅਗਸਤ (ਕੁਲਵੰਤ ਸਿੰਘ ਸੱਪਲ)-ਰੈੱਡ ਰੋਜ ਪਬਲਿਕ ਹਾਈ ਸਕੂਲ ਡਾਬਾ ਲੁਹਾਰਾ ਰੋਡ ਵਿਚ ਵਿਦਿਆਰਥਣਾ ਨੇ ਪੰਜਾਬੀ ਸੱਭਿਆਚਾਰਕ ਵਿਰਸੇ ਦੀ ਝਲਕ ਤੀਆਂ ਦੇ ਰੂਪ ਵਿਚ ਪੇਸ਼ ਕੀਤੀ | ਜਿਸ ਵਿਚ ਨੌਵੀਂ, ਦੱਸਵੀਂ ਸ਼੍ਰੇਣੀ ਦੀਆਂ ਵਿਦਿਆਰਥਣਾ ਨੇ ਫੁਲਕਾਰੀ ਦੀ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦੇ ਮੁੱਲ ਦੇ ਕੱਪੜੇ ਚੋਰੀ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀਏਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਹੈਬੋਵਾਲ ਖੁਰਦ ਵਿਚ ਚੋਰ ਇਕ ਕੱਪੜੇ ਦੀ ਦੁਕਾਨ ਤੋਂ ਲੱਖਾਂ ਰੁਪਏ ਮੁੱਲ ਦਾ ਕੱਪੜਾ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਦੁਕਾਨਦਾਰ ਸ਼ਿਵ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 38 ਮਰੀਜ਼ ਹੋਰ ਮਿਲੇ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਨਾਮੁਰਾਦ ਵਾਇਰਸ ਕੋਰੋਨਾ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਵਾਇਰਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮਾਂ ਉੱਤੇ ਹਮਲਾ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਪਾਵਰਕਾਮ ਦੇ ਮੁਲਾਜ਼ਮਾਂ ਉਪਰ ਹਮਲਾ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਵੱਖ-ਵੱਖ ਭਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਾਵਰਕਾਮ ਦੇ ਅਧਿਕਾਰੀ ਮੋਹਨ ਲਾਲ ਦੀ ਸ਼ਿਕਾਇਤ 'ਤੇ ਗੋਰਾ ਅਤੇ ਉਸ ਦੇ ...

ਪੂਰੀ ਖ਼ਬਰ »

ਰੂਰਲ ਫ਼ਾਰਮੇਸੀ ਅਫ਼ਸਰ 15 ਨੂੰ ਕਰਨਗੇ ਰੋਸ ਮੁਜ਼ਾਹਰਾ

ਲੁਧਿਆਣਾ, 13 ਅਗਸਤ (ਸਲੇਮਪੁਰੀ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਸਥਾਪਿਤ ਸਿਹਤ ਕੇਂਦਰਾਂ ਵਿਚ ਤਾਇਨਾਤ ਫਾਰਮੇਸੀ ਅਫ਼ਸਰਾਂ ਦੀ ਸੂਬਾ ਪੱਧਰੀ ਸਿਰਮੌਰ ਜਥੇਬੰਦੀ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਸੰਜੇ ਤਲਵਾੜ ਦੀ ਅਗਵਾਈ 'ਚ ਹਲਕਾ ਪੂਰਬੀ 'ਚ ਕੱਢੀ ਤਿਰੰਗਾ ਯਾਤਰਾ

ਲੁਧਿਆਣਾ, 13 ਅਗਸਤ (ਕਵਿਤਾ ਖੁਲਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਮੌਕੇ 'ਤੇ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਤਿਰੰਗਾ ਯਾਤਰਾ ਕੱਢਣ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਦੂਸਰੇ ਪੜਾਅ ਵਿਚ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਸਾਬਕਾ ...

ਪੂਰੀ ਖ਼ਬਰ »

ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ, ਸੱਸ ਖਿਲਾਫ ਕੇਸ ਦਰਜ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਦਾਜ ਦੀ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੋਨਮ ਵਾਸੀ ਗਾਂਧੀ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਵਿਸ਼ਵ ਭਾਰਤੀ ਪਬਲਿਕ ਸਕੂਲ ਲੁਹਾਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 13 ਅਗਸਤ (ਕੁਲਵੰਤ ਸਿੰਘ ਸੱਪਲ)-ਵਿਸ਼ਵ ਭਾਰਤੀ ਪਬਲਿਕ ਸਕੂਲ ਢਿੱਲੋਂ ਨਗਰ ਲੁਹਾਰਾ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧੇ 'ਚ ਸਾਵਣ ਮਹੀਨੇ ਦੀ ਉਸਤਤ ਨਾਲ ਸਬੰਧਿਤ ਬੋਲੀਆ ਪਾਈਆਂ ਤੇ ਗੀਤ ...

ਪੂਰੀ ਖ਼ਬਰ »

ਜੇਲ੍ਹ 'ਚੋਂ ਦੋ ਮੋਬਾਈਲ ਬਰਾਮਦ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਦੋ ਮੋਬਾਇਲ ਬਰਾਮਦ ਕੀਤੇ ਗਏ ਹਨ | ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਜੇਲ੍ਹ ...

ਪੂਰੀ ਖ਼ਬਰ »

ਸਿੱਖ ਵਿਦਵਾਨ ਤੇ ਸੇਵਾਦਾਰ-ਏ. ਕੌਮ ਡਾ. ਸਰੂਪ ਸਿੰਘ ਅਲੱਗ ਨਮਿਤ ਸ਼ਰਧਾਂਜਲੀ ਸਮਾਗਮ

ਲੁਧਿਆਣਾ, 13 ਅਗਸਤ(ਪੁਨੀਤ ਬਾਵਾ)-ਅਲੱਗ ਸ਼ਬਦ ਯੱਗ ਟਰੱਸਟ ਦੇ ਸੰਸਥਾਪਕ, ਲੇਖਕ ਡਾ. ਸਰੂਪ ਸਿੰਘ ਅਲੱਗ ਨਮਿੱਤ ਰੱਖੇ ਗਏ ਪਾਠ ਦਾ ਭੋਗ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਨਸ਼ਨ ਲੁਧਿਆਣਾ ਵਿਖੇ ਕਰਵਾਇਆ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੀ ਅਗਵਾਈ 'ਚ ਤਿਰੰਗਾ ਯਾਤਰਾ ਕੱਢੀ

ਲੁਧਿਆਣਾ, 13 ਅਗਸਤ (ਕਵਿਤਾ ਖੁੱਲਰ) - ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਉੱਤਰੀ ਵਿਖੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਸ੍ਰੀ ਪਾਂਡੇ ਨੇ ਕਿਹਾ ਕਿ ਇਹ ਤਿਰੰਗਾ ਯਾਤਰਾ ਦੇਸ਼ ਦੇ ਸ਼ਹੀਦਾਂ ਅਤੇ ਉਨ੍ਹਾਂ ...

ਪੂਰੀ ਖ਼ਬਰ »

ਕੌਮੀ ਪੱਧਰ ਦੀ 2 ਦਿਨਾ ਸਪੀਕਿੰਗ ਮਾਈਾਡ ਯੂਥ ਕਨਕਲੇਵ ਦੀ ਸ਼ਾਨਦਾਰ ਸ਼ੁਰੂਆਤ

ਲੁਧਿਆਣਾ, 13 ਅਗਸਤ (ਪੁਨੀਤ ਬਾਵਾ)-ਇੰਨੀਸ਼ੇਟਰਸ ਆਫ਼ ਚੇਂਜ਼ ਵਲੋਂ ਕਰਵਾਈ ਜਾ ਰਹੀ ਚੌਥੀ ਸਪੀਕਿੰਗ ਮਾਈਾਡ ਯੂਥ ਕਨਕਲੇਵ ਕਰਵਾਉਣ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋ ਗਈ ਹੈ | ਕਨਕਲੇਵ ਵਿਚ ਵੱਖ-ਵੱਖ ਸਕੂਲਾਂ ਤੇ ਸਿੱਖਿਆ ਸੰਸਥਾਵਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX