ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਰੂਪਨਗਰ

ਸ਼ੋ੍ਰਮਣੀ ਅਕਾਲੀ ਦਲ (ਅ) ਜ਼ਿਲ੍ਹਾ ਰੂਪਨਗਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਕੇਸਰੀ ਝੰਡਿਆਂ ਨਾਲ ਕੀਤਾ ਰੋਸ ਮਾਰਚ

ਸ੍ਰੀ ਚਮਕੌਰ ਸਾਹਿਬ,14 ਅਗਸਤ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਰੂਪਨਗਰ ਵਲੋਂ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਕੇਸਰੀ ਝੰਡੇ ਹੱਥਾਂ ਵਿਚ ਫੜ ਕੇ ਰੋਸ ਮਾਰਚ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਗਖੜ੍ਹ ਅਤੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਤੇਜ਼ ਕੌਰ ਗਧਰਾਮ ਦੀ ਅਗਵਾਈ ਹੇਠ ਇਤਿਹਾਸਕ ਗੁ: ਸ੍ਰੀ ਤਾੜੀ ਸਾਹਿਬ ਤੋਂ ਸ਼ੁਰੂ ਕੀਤੇ ਇਸ ਰੋਸ ਮਾਰਚ ਦੌਰਾਨ ਸਮੂਹ ਅਕਾਲੀ ਆਗੂਆਂ/ ਵਰਕਰਾਂ ਨੇ ਹੱਥਾਂ ਵਿਚ ਕੇਸਰੀ ਝੰਡੇ ਫੜੇ ਹੋਏ ਸਨ ਤੇ ਸਮੁੱਚੇ ਰਾਸਤੇ ਬੰਦੀ ਸਿੰਘਾਂ ਨੂੰ ਰਿਹਾਅ ਕਰੋ, ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜਾ ਦਿਓ, ਗ਼ਾਇਬ ਹੋਏ 328 ਸਰੂਪ ਬਾਰੇ ਜਲਦੀ ਪਤਾ ਕਰੋ ਆਦਿ ਨਾਅਰੇ ਲਗਾਏ ਜਾ ਰਹੇ ਸਨ | ਗੁ: ਸ੍ਰੀ ਕਤਲਗੜ੍ਹ ਸਾਹਿਬ ਚੌਂਕ ਵਿਚ ਪੁੱਜ ਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਗਖੜ੍ਹ ਨੇ ਕਿਹਾ ਕਿ ਇਹ ਬੜੇ ਅਫ਼ਸੋਸ ਦੀ ਗੱਲ ਹੈ ਕਿ ਅੱਜ ਦੇਸ਼ ਵਾਸੀ ਆਪਣੇ ਆਜ਼ਾਦੀ ਦੀ 75ਵੀ ਵਰ੍ਹੇਗੰਢ ਮਨਾ ਰਹੇ ਹਨ, ਪਰ ਸਾਡੇ ਨੌਜਵਾਨਾਂ ਨੂੰ 35-35 ਵਰਿ੍ਹਆਂ ਤੋਂ ਸਜਾ ਪੂਰੀ ਹੋਣ ਦੇ ਬਾਵਜੂਦ ਰਿਹਾ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਰੋਸ ਜਤਾਉਂਦਿਆਂ ਕਿਹਾ ਕਿ ਸਾਡੇ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਹੋਈਆਂ ਪਰ ਉਨ੍ਹਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਸਜਾਵਾਂ ਨਹੀਂ ਦਿੱਤੀਆਂ ਗਈਆਂ ਕੀਤੇ | 328 ਸਰੂਪ ਗ਼ਾਇਬ ਹੋਏ ਉਨ੍ਹਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ | ਉਨ੍ਹਾਂ ਕਿਹਾ ਕ ਇਨ੍ਹਾਂ ਘਟਨਾਵਾਂ ਕਾਰਨ ਅੱਜ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਹੋਏ ਹਨ, ਪਰ ਸਰਕਾਰਾਂ ਇਸ ਤੇ ਮਲ੍ਹਮ ਲਗਾਉਣ ਦੀ ਥਾਂ ਲੂਣ ਛਿੜਕ ਰਹੀ ਹੈ | ਇਸ ਉਪਰੰਤ ਇਹ ਮਾਰਚ ਗੁ: ਸ੍ਰੀ ਕਤਲਗੜ੍ਹ ਸਾਹਿਬ ਤੋਂ ਵਾਪਸ ਮੁੜ ਗੁ: ਸ੍ਰੀ ਤਾੜੀ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ, ਗੁਰਮੀਤ ਸਿੰਘ ਅਟਾਰੀ, ਜਸਵਿੰਦਰ ਸਿੰਘ, ਮਾ. ਸੁਰਿੰਦਰ ਸਿੰਘ, ਰਵੇਲ ਸਿੰਘ ਕਤਲੌਰ, ਰੁਪਿੰਦਰ ਸਿੰਘ ਸੰਤੋਗਖੜ੍ਹ, ਜ਼ੈਲਦਾਰ ਗੁਰਚਰਨ ਸਿੰਘ ਰੋਪੜ ਆਦਿ ਸ਼ਾਮਲ ਸਨ |

ਦੇਸ਼ ਦੇ ਬਟਵਾਰੇ ਦੀ ਭਿਆਨਕਤਾ ਨੂੰ ਸਮਪਰਿਤ ਬਟਵਾਰੇ ਦਾ ਦੁਖਾਂਤ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)-ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਹੋਏ ਬਟਵਾਰੇ ਦੇ ਦਰਦ ਅਤੇ ਲੱਖਾਂ ਦੇਸ਼ ਵਾਸੀਆਂ ਦੀ ਮੌਤ ਦੇ ਦੁਖਾਂਤ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ | ਜਿਸ ਨੂੰ ਸਮਰਪਿਤ ਅੱਜ ਦਾਸਤਾਨ-ਏ-ਸ਼ਾਹਦਤ ਵਿਖੇ ਬਟਵਾਰੇ ਦੀ ...

ਪੂਰੀ ਖ਼ਬਰ »

ਯੂਥ ਕਲੱਬ ਬਹਾਦਰਪੁਰ ਵਲੋਂ ਸ਼ਾਨਦਾਰ ਖੇਡ ਮੈਦਾਨ ਦੀ ਤਿਆਰੀ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਯੂਥ ਕਲੱਬ ਬਹਾਦਰਪੁਰ ਦੇ ਮੈਂਬਰਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਖੇਡ ਮੈਦਾਨ ਤਿਆਰ ਕੀਤਾ ਹੈ ਜਿਸ ਵਿਚ ਬਕਾਇਦਾ ਤੌਰ 'ਤੇ ਜ਼ੀਰੋ ਲੇਜ਼ਰ ਕਰਕੇ ਪੱਧਰਾ ਕੀਤਾ ਗਿਆ, ਸਪੈਸ਼ਲ ਘਾਹ ਲਾਇਆ ਗਿਆ ਅਤੇ ਧਰਤੀ 'ਚ ਪਾਈਪ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਵਲੋਂ ਇਕੱਤਰਤਾ

ਮੋਰਿੰਡਾ, 14 ਅਗਸਤ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਵਲੋਂ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣਮਾਜਰਾ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ | ਇਸ ਇਕੱਤਰਤਾ ਵਿੱਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਦਾਸਤਾਨ ਏ ਸ਼ਹਾਦਤ ਵਿਖੇ ਪਾਸ ਜਾਰੀ ਕਰਨ ਵਾਲੇ ਕਾਊਾਟਰ 'ਤੇ ਲੰਮਾ ਸਮਾਂ ਕੜਕਦੀ ਧੁੱਪ/ਬਰਸਾਤ ਵਿਚ ਖੜ੍ਹ ਕੇ ਦਰਸ਼ਕ ਹਾਸਲ ਕਰਦੇ ਨੇ ਪਾਸ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)-ਬੜੀ ਲੰਮੀ ਉਡੀਕ ਤੋਂ ਬਾਅਦ ਦਸੰਬਰ 2021 ਵਿਚ ਮੁਕੰਮਲ ਹੋਏ ਦਾਸਤਾਨ ਏ ਸ਼ਹਾਦਤ ਜੋ ਕਿ ਵਿਸ਼ਵ ਭਰ ਵਿਚ ਪ੍ਰਸਿੱਧੀ ਖੱਟ ਚੁੱਕਾ ਹੈ ਤੇ ਦਰਸ਼ਕ ਰੋਜ਼ਾਨਾ ਵੱਡੀ ਤਾਦਾਦ ਵਿਚ ਇਸ ਪ੍ਰੋਜੈਕਟ ਨੂੰ ਵੇਖਣ ਲਈ ਪੁੱਜ ਰਹੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਹਰਜੋਤ ਬੈਂਸ ਆਜ਼ਾਦੀ ਦਿਹਾੜੇ ਮੌਕੇ ਹਲਕੇ 'ਚ ਤਿੰਨ ਆਮ ਆਦਮੀ ਕਲੀਨਿਕ ਕਰਨਗੇ ਲੋਕ ਅਰਪਣ

ਨੰਗਲ, 14 ਅਗਸਤ (ਪ੍ਰੀਤਮ ਸਿੰਘ ਬਰਾਰੀ)-ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿਚ ਤਿੰਨ ਆਮ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ 'ਚ ਕੱਢੀ ਸਾਈਕਲ ਰੈਲੀ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ.ਐਸ.ਨਿੱਕੂਵਾਲ)-ਹਰ ਘਰ ਤਿਰੰਗਾ ਮੁਹਿੰਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਚ ਸਾਈਕਲ ਤੇ ਮੋਟਰਸਾਈਕਲਾਂ 'ਤੇ ਤਿਰੰਗਾ ਲਗਾ ਕੇ ਇੱਕ ਵਿਸ਼ੇਸ਼ ਰੈਲੀ ਕੱਢੀ ਗਈ | ਸ੍ਰੀ ਅਨੰਦਪੁਰ ਸਾਹਿਬ ਨੱਕੀਆਂ ਟੋਲ ਪਲਾਜ਼ਾ ਤੋਂ ਤਹਿਸੀਲਦਾਰ ...

ਪੂਰੀ ਖ਼ਬਰ »

ਸ਼ਿਵ ਮਹਿਲਾ ਜਾਗਿ੍ਤੀ ਮੰਚ ਨੂਰਪੁਰ ਬੇਦੀ ਨੇ ਕੱਢੀ ਵਿਸ਼ਾਲ ਤਿਰੰਗਾ ਯਾਤਰਾ

ਨੂਰਪੁਰ ਬੇਦੀ, 14 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਸ਼ਿਵ ਮਹਿਲਾ ਜਾਗਿ੍ਤੀ ਮੰਚ ਨੂਰਪੁਰ ਬੇਦੀ ਵੱਲੋਂ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂ ਉਤਸਵ ਮੌਕੇ ਤਿਰੰਗਾ ਯਾਤਰਾ ਕੱਢੀ ਗਈ | ਉਕਤ ਯਾਤਰਾ ਸ਼ਿਵ ਮੰਦਿਰ ਨੂਰਪੁਰ ਬੇਦੀ ਤੋਂ ਸ਼ੁਰੂ ਹੋ ਕੇ ਮੁੱਖ ਬਾਜ਼ਾਰ ਨੂਰਪੁਰ ...

ਪੂਰੀ ਖ਼ਬਰ »

75ਵੀਂ ਵਰੇ੍ਹਗੰਢ ਨੂੰ ਸਮਰਪਿਤ ਬਲਾਕ ਕਾਂਗਰਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੱਢੀ ਤਰੰਗਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ.ਐਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਬਲਾਕ ਕਾਂਗਰਸ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ ਗਈ | ਬਾਸੋਵਾਲ ਨੇ ਕਿਹਾ ਕਿ ਇਸ ਯਾਤਰਾ ਦਾ ਉਦੇਸ਼ ਤਿਰੰਗੇ ਬਾਰੇ ਜਾਗਰੂਕ ਕਰਨਾ ਅਤੇ ...

ਪੂਰੀ ਖ਼ਬਰ »

ਮਾਈਨਿੰਗ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਗੁਪਤ ਦੌਰੇ ਤੋਂ ਬਾਅਦ ਨੂਰਪੁਰ ਬੇਦੀ ਇਲਾਕੇ ਦੇ ਕਈ ਕਰੱਸ਼ਰਾਂ 'ਤੇ ਮਾਮਲੇ ਦਰਜ

ਕਾਹਨਪੁਰ ਖੂਹੀ, 14 ਅਗਸਤ (ਗੁਰਬੀਰ ਸਿੰਘ ਵਾਲੀਆ)-ਮਾਈਨਿੰਗ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਬੀਤੀ ਤੜਕਸਾਰ ਕਾਹਨਪੁਰ ਖੂਹੀ ਏਰੀਆ ਦੇ ਕਰੱਸ਼ਰਾਂ ਦੀ ਗੁਪਤ ਤਰੀਕੇ ਨਾਲ ਜਾਂਚ ਕੀਤੀ ਗਈ | ਜਿਸ ਤੋਂ ਥੋੜ੍ਹੀ ਦੇਰ ਬਾਅਦ ਉੱਥੇ ਵਿਭਾਗ ਦੇ ਐਸ.ਡੀ.ਓ. ਤੇ ਹੋਰ ...

ਪੂਰੀ ਖ਼ਬਰ »

ਤੀਆਂ ਦੇ ਤਿਉਹਾਰ ਮੌਕੇ ਪਿੰਡ ਮੀਆਂਪੁਰ 'ਚ ਸਭਿਆਚਾਰਕ ਮੇਲਾ

ਪੁਰਖਾਲੀ, 14 ਅਗਸਤ (ਬੰਟੀ)-ਪਿੰਡ ਮੀਆਂਪੁਰ ਵਿਖੇ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਗਾਇਕ ਜਸਮੇਰ ਮੀਆਂਪੁਰੀ, ਲਖਵੀਰ ਰਿੰਕੂ, ਸਰਬਜੀਤ ਮੱਟੂ, ਮਿਸ ਕੁਲਜੀਤ ਅਤੇ ਦੀਪ ਅਮਨ, ਨਰਿੰਦਰ ਪੁਰਖਾਲੀ ਅਤੇ ਵਿੰਦਰ ...

ਪੂਰੀ ਖ਼ਬਰ »

ਗੱਡੀ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ

ਕਾਹਨਪੁਰ ਖੂਹੀ, 14 ਅਗਸਤ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਕਲਵਾਂ ਨਾਲ ਸਬੰਧਿਤ ਇੱਕ ਵਿਅਕਤੀ ਦੀ ਸੜਕ ਦੁਰਘਟਨਾ ਵਿਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਵਸਨੀਕ ਚੰਨਣ ਸਿੰਘ ਕਿਸੇ ਕੰਮ ਦੇ ਸਿਲਸਿਲੇ ਵਿਚ ਮੁੱਖ ਸੜਕ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਨੇ ਮੋਰਿੰਡਾ 'ਚ ਵੰਡੇ ਕੇਸਰੀ ਝੰਡੇ

ਮੋਰਿੰਡਾ, 14 ਅਗਸਤ (ਕੰਗ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਨੂੰ ਸੱਦਾ ਦਿੱਤਾ ਹੈ ਕਿ ਜੇ ਉਹ ਦੇਸ਼ ਨੂੰ ਇਕਜੁੱਟ ਰੱਖਣਾ ...

ਪੂਰੀ ਖ਼ਬਰ »

ਪਿੰਡ ਮੜੌਲੀ ਕਲਾਂ ਵਿਖੇ ਕੁਸ਼ਤੀ ਦੰਗਲ ਸਮਾਪਤ

ਮੋਰਿੰਡਾ, 14 ਅਗਸਤ (ਕੰਗ)-ਪਿੰਡ ਮੜੌਲੀ ਕਲਾਂ ਵਿਖੇ ਗੁੱਗਾ ਮਾੜੀ ਦੇ ਮੇਲੇ 'ਤੇ ਕਰਵਾਇਆ ਕੁਸ਼ਤੀ ਦੰਗਲ ਧੂਮਧਾਮ ਨਾਲ ਸਮਾਪਤ ਹੋ ਗਿਆ | ਇਸ ਮੌਕੇ ਕੁਸ਼ਤੀ ਦੰਗਲ ਵਿੱਚ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਝੰਡੀ ਦੀ ਕੁਸ਼ਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਆਜ਼ਾਦੀ ਦਿਹਾੜੇ ਸੰਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਤੰਤਰਤਾ ਦਿਵਸ-2022 ਦੇ ਸਬੰਧ ਵਿਚ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਦੇ ਵਿਆਪਕ ਪ੍ਰਬੰਧ ਕੀਤੇ ਗਏ ...

ਪੂਰੀ ਖ਼ਬਰ »

ਪੀਰ ਬਾਬਾ ਜਿੰਦਾ ਸ਼ਹੀਦ ਮੇਲੇ ਦੌਰਾਨ ਸੁਨੀਲ ਡੋਗਰਾ ਤੇ ਇਰਸ਼ਾਦ ਜਾਵੇਦ 18 ਰਾਤ ਨੂੰ ਸੂਫ਼ੀਆਨਾ ਕਲਾਮ ਨਾਲ ਦਰਸ਼ਕਾਂ ਨੂੰ ਕਰਨਗੇ ਮੰਤਰ ਮੁਗਧ

ਨੂਰਪੁਰ ਬੇਦੀ, 14 ਅਗਸਤ (ਹਰਦੀਪ ਸਿੰਘ ਢੀਂਡਸਾ)-ਪੁਲੀਸ ਥਾਣਾ ਨੂਰਪੁਰ ਬੇਦੀ ਦੀ ਹਦੂਦ ਅੰਦਰ ਸਥਿਤ ਪੀਰ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਤੇ ਹਰ ਸਾਲ ਭਾਦੋਂ ਦੇ ਜੇਠੇ ਵੀਰਵਾਰ ਨੂੰ ਲੱਗਣ ਵਾਲੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ...

ਪੂਰੀ ਖ਼ਬਰ »

ਸਾਡੀ ਸਰਕਾਰ ਸੂਬਾ ਵਾਸੀਆਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰੇਗੀ-ਹਰਜੋਤ ਸਿੰਘ ਬੈਂਸ

ਕੀਰਤਪੁਰ ਸਾਹਿਬ, 14 ਅਗਸਤ (ਪ.ਪ.)-ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਪੂਰੇ ਹੋਣ ਜਾ ਰਹੇ ਹਨ ਇਸ ਦੌਰਾਨ ਕਈ ਸਿਆਸੀ ਪਾਰਟੀਆਂ ਨੇ ਪੰਜਾਬ ਵਿਚ ਰਾਜ ਕੀਤਾ ਪਰ ਕਿਸੇ ਨੇ ਵੀ ਸਿਹਤ ਸਹੂਲਤਾਂ ਵੱਲ ਗੰਭੀਰਤਾ ਨਹੀਂ ਦਿਖਾਈ ਜਿਸ ਕਾਰਨ ਸੂਬੇ ਦੇ ਹਸਪਤਾਲਾਂ ਦਾ ਮੰਦੜਾ ਹਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਮਹਿਲਾ ਮੰਡਲ ਹਰਦੋਨਿਮੋਹ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

ਬੁੰਗਾ ਸਾਹਿਬ, 14 ਅਗਸਤ (ਪ.ਪ.)-ਬੁੰਗਾ ਸਾਹਿਬ ਦੇ ਨਜ਼ਦੀਕੀ ਪਿੰਡ ਹਰਦੋਨਿਮੋਹ ਹੇਠਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਿਲਾ ਮੰਡਲ ਹਰਦੋਨਿਮੋਹ ਵਲੋਂ ਗੁਰਦੁਆਰਾ ਸ੍ਰੀ ਘਾਟ ਸਾਹਿਬ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ | ਇਸ ਦੌਰਾਨ ਸੀ ਐੱਚ ਸੀ ...

ਪੂਰੀ ਖ਼ਬਰ »

ਮਾਤਾ ਨਾਨਕੀ ਮਹਿਲਾ ਮੰਡਲ ਭੱਲੜੀ ਦੀ ਮੀਟਿੰਗ

ਸੁਖਸਾਲ, 14 ਅਗਸਤ (ਪ.ਪ.)-ਨੇੜਲੇ ਪਿੰਡ ਭੱਲੜੀ ਵਿਖੇ ਨਵੇਂ ਬਣੇ ਮਾਤਾ ਨਾਨਕੀ ਮਹਿਲਾ ਮੰਡਲ (ਰਜਿ.) ਭੱਲੜੀ ਦਾ ਇਕੱਠ ਹੋਇਆ | ਜਿਸ ਵਿੱਚ ਪਿੰਡ ਦੀਆਂ ਔਰਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਮੰਡਲ ਪ੍ਰਧਾਨ ਬਲਵਿੰਦਰ ਕੌਰ ਅਤੇ ਵਾਈਸ ਪ੍ਰਧਾਨ ਮਨਜੀਤ ਕੌਰ ਨੇ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਵੰਡੇ 1000 ਝੰਡੇ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ ਐਸ ਨਿੱਕੂਵਾਲ)-ਭਾਜਪਾ ਮੰਡਲ ਸ਼੍ਰੀ ਅਨੰਦਪੁਰ ਸਾਹਿਬ ਵਲੋਂ ਅੰਮਿ੍ਤ ਮਹਾਂ ਉਤਸਵ ਮੌਕੇ ਲੋਕਾਂ ਨੂੰ 1000 ਝੰਡੇ ਵੰਡੇ ਗਏ | ਜੋ ਕਿ ਘਰ-ਘਰ ਜਾ ਕੇ ਲਗਾਏ ਜਾਣਗੇ | ਉਨ੍ਹਾਂ ਵੱਖ-ਵੱਖ ਪਿੰਡਾਂ ਵਿਚ ਝੰਡੇ ਵੰਡਣ ਉਪਰੰਤ ਐਡਵੋਕੇਟ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਨੇ ਮਨਾਇਆ ਬਜ਼ੁਰਗਾਂ ਦੀ ਵਰ੍ਹੇਗੰਢ ਤੇ ਜਨਮ ਦਿਨ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨ ਕੌਂਸਲ (ਰਜਿ.) ਰੂਪਨਗਰ ਨੇ ਆਪਣੇ ਮੈਂਬਰਾਂ ਦੀ ਵਿਆਹ ਵਰ੍ਹੇਗੰਢ ਅਤੇ ਜਨਮ ਦਿਨ ਐਚ.ਐਮ.ਟੀ. ਰਿਜ਼ਾਰਟ ਵਿਖੇ ਮਨਾਏ | ਇਸ ਪ੍ਰੋਗਰਾਮ ਵਿਚ 27 ਮੈਂਬਰਾਂ ਨੇ ਭਾਗ ਲਿਆ ਅਤੇ ਆਪਣੀ ਜਾਣ ਪਹਿਚਾਣ ਕਰਾਉਂਦੇ ਹੋਏ ਆਪਣੇ ...

ਪੂਰੀ ਖ਼ਬਰ »

ਆਰ.ਟੀ.ਪੀ. ਕੰਟਰੈਕਟਰ ਵਰਕਰ ਯੂਨੀਅਨ ਦੀ ਅਹਿਮ ਮੀਟਿੰਗ

ਘਨੌਲੀ, 14 ਅਗਸਤ (ਜਸਵੀਰ ਸਿੰਘ ਸੈਣੀ)-ਆਰ. ਟੀ. ਪੀ. ਕੰਟਰੈਕਟਰ ਵਰਕਰ ਯੂਨੀਅਨ ਦੀ ਅਹਿਮ ਮੀਟਿੰਗ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ ਹੋਈ | ਇਸ ਮੀਟਿੰਗ ਦੌਰਾਨ ਵੀਰਪਾਲ ਸਿੰਘ ਅਤੇ ਬਲਦੇਵ ਸਿੰਘ ਸੈਂਟਰ ਕਮੇਟੀ ਦੇ ਆਗੂ ਅਤੇ ਵਰਕਰਾਂ ਨੇ ਵੱਡੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਜੌੜੇਮਾਜਰਾ ਤੇ ਬੈਂਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 13 ਅਗਸਤ (ਪ.ਪ. ਰਾਹੀਂ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ 'ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਹਲਕਾ ਵਿਧਾਇਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਤਖ਼ਤ ...

ਪੂਰੀ ਖ਼ਬਰ »

ਸਬ ਡਵੀਜ਼ਨ ਹਸਪਤਾਲ ਨੰਗਲ ਦੇ ਵਿਸ਼ੇਸ਼ ਦੌਰੇ 'ਤੇ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ

ਨੰਗਲ, 14 ਅਗਸਤ (ਪ.ਪ.)-ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਲਈ ਸਿੱਖਿਆ ਅਤੇ ਸਿਹਤ ਸੁਧਾਰ ਲਈ ਜ਼ਿਕਰਯੋਗ ਉਪਰਾਲੇ ਕੀਤੇ ਜਾ ਰਹੇ ਹਨ | ਨੰਗਲ ਵਿਚ 75ਵੀਂ ਆਜ਼ਾਦੀ ਦੀ ਵਰੇ੍ਹਗੰਢ ਮੌਕੇ 100 ਫੁੱਟ ਉੱਚਾ ਝੰਡਾ ਲਹਿਰਾਇਆ ...

ਪੂਰੀ ਖ਼ਬਰ »

ਡਾਇਰੈਕਟਰ ਪਸ਼ੂ ਪਾਲਣ ਨੇ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਪਿੰਡਾਂ 'ਚ ਜਾ ਕੇ ਲਿਆ ਜਾਇਜ਼ਾ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਪਸ਼ੂ ਪਾਲਣ ਦੇ ਡਾਇਰੈਕਟਰ ਡਾ.ਸੁਭਾਸ਼ ਚੰਦਰ ਨੇ ਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਸਬ ਡਵੀਜ਼ਨ ਚਮਕੌਰ ਸਾਹਿਬ ਦੇ ਪਿੰਡ ਫ਼ਤਿਹਗੜ੍ਹ ਅਤੇ ਅਰਨੌਲੀ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਡਾ. ਸੁਭਾਸ਼ ਚੰਦਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ ਤਿੰਨ ਸਕੂਲ ਆਫ਼ ਐਮੀਨੈਂਸ ਜਲਦੀ ਖੋਲੇ੍ਹ ਜਾਣਗੇ-ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਲਈ ਸਿੱਖਿਆ ਅਤੇ ਸਿਹਤ ਸੁਧਾਰ ਲਈ ਜਿਕਰਯੋਗ ਉਪਰਾਲੇ ਕੀਤੇ ਜਾ ਰਹੇ ਹਨ | ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਤਿੰਨ ਆਮ ਆਦਮੀ ਕਲੀਨਿਕ 15 ਅਗਸਤ ਨੂੰ ਖੋਲੇ ਜਾ ...

ਪੂਰੀ ਖ਼ਬਰ »

ਪਿੰਡ ਰਤਨਗੜ੍ਹ ਵਿਖੇ ਮਗਨਰੇਗਾ ਅਧੀਨ ਲਗਾਏ ਬੂਟੇ

ਮੋਰਿੰਡਾ, 14 ਅਗਸਤ (ਕੰਗ)-ਪਿੰਡ ਰਤਨਗੜ੍ਹ ਵਿਖੇ ਮਗਨਰੇਗਾ ਅਧੀਨ ਮੀਆਂਵਾਕੀ ਤਕਨੀਕ ਤਹਿਤ ਬੂਟੇ ਲਗਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਏ.ਪੀ.ਓ. ਨੇ ਦੱਸਿਆ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣੇ ਚਾਹੀਦੇ ਹਨ | ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਕੈਡਿਟਾਂ ਨੇਂ ਕੱਢੀ 'ਹਰ ਘਰ ਤਿਰੰਗਾ' ਸਾਈਕਲ ਰੈਲੀ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ.ਐਸ.ਨਿੱਕੂਵਾਲ)-ਕਮਾਂਡਿੰਗ ਅਫ਼ਸਰ ਕਰਨਲ ਐਸ.ਬੀ.ਰਾਣਾ ਦੇ ਦਿਸ਼ਾ ਨਿਰਦੇਸ਼ ਅਧੀਨ ਅਤੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਦੀ ਦੇਖਰੇਖ ਹੇਠ ਚੀਫ ਅਫ਼ਸਰ ਰਣਜੀਤ ਸਿੰਘ ਦੀ ਅਗਵਾਈ ਵਿਚ 'ਹਰ ਘਰ ਤਿਰੰਗਾ' ਸਾਈਕਲ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੰਸਥਾ ਨੂਰਪੁਰ ਬੇਦੀ ਵਿਖੇ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਮਨਾਇਆ

ਨੂਰਪੁਰ ਬੇਦੀ, 14 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੰਸਥਾ ਸੋਸ਼ਲ ਵਰਕ ਐਂਡ ਰੂਰਲ ਡਿਵੈਲਪਮੈਂਟ ਸੈਂਟਰ ਨੂਰਪੁਰ ਬੇਦੀ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਸਥਾ ਦੇ ਡਾਇਰੈਕਟਰ ਜਗਤਾਰ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂ ਉਤਸਵ ਮਨਾਇਆ | ਇਸ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਕਿਰਤੀਆਂ ਦੀਆਂ ਉਜ਼ਰਤਾਂ 'ਚ ਵਾਧੇ ਦੀ ਕੀਤੀ ਮੰਗ

ਘਨੌਲੀ, 13 ਅਗਸਤ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਥਰਮਲ ਪਲਾਂਟ ਰੂਪਨਗਰ ਵਲੋਂ ਅੱਜ ਨੁੰਹੋਂ ਕਲੌਨੀ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਜਥੇਬੰਦੀ ਵਲੋਂ 75ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਮੀਤ ਪ੍ਰਧਾਨ ਜਗੀਰ ਸਿੰਘ ਬਜੀਦਪੁਰ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ 'ਚ ਕਿਸਾਨੀ ਮਸਲਿਆਂ ਤੇ ...

ਪੂਰੀ ਖ਼ਬਰ »

ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਸੰਬੰਧ 'ਚ ਕੱਢੀ ਗਈ ਤਿਰੰਗਾ ਰੈਲੀ

ਨੰਗਲ, 14 ਅਗਸਤ (ਪ੍ਰੀਤਮ ਸਿੰਘ ਬਰਾਰੀ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਸਬੰਧ ਵਿਚ ਅੱਜ ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਤਿਰੰਗਾ ਰੈਲੀ ਕੱਢੀ ਗਈ | ਪਿ੍ੰ. ਲਲਿਤ ਮੋਹਨ ਦੀ ਅਗਵਾਈ ਵਿਚ ਇਸ ਤਿਰੰਗਾ ਰੈਲੀ ਵਿਚ ਤਕਨੀਕੀ ਸਿਖਲਾਈ ਸੰਸਥਾ ਦੇ ...

ਪੂਰੀ ਖ਼ਬਰ »

ਨਸੀਬ ਸਿੰਘ ਸੈਣੀ ਨਮਿਤ ਅੰਤਿਮ ਅਰਦਾਸ 'ਚ ਪੁੱਜੀਆਂ ਸ਼ਖ਼ਸੀਅਤਾਂ

ਰੂਪਨਗਰ, 14 ਅਗਸਤ (ਸਟਾਫ਼ ਰਿਪੋਰਟਰ)-ਗੁਰਦੁਆਰਾ ਟਿੱਬੀ ਸਾਹਿਬ ਹੈੱਡ ਦਰਬਾਰ 'ਚ ਅੱਜ ਸ. ਨਸੀਬ ਸਿੰਘ ਸੈਣੀ ਨਮਿਤ ਅੰਤਿਮ ਅਰਦਾਸ ਹੋਈ ਜਿਸ ਵਿਚ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਅਮਨ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ-ਐਸ.ਐਸ.ਪੀ. ਡਾ. ਸੰਦੀਪ ਗਰਗ

ਘਨੌਲੀ, 14 ਅਗਸਤ (ਜਸਵੀਰ ਸਿੰਘ ਸੈਣੀ)-75ਵੇਂ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਰੂਪਨਗਰ ਅੰਦਰ ਅਮਨ ਸ਼ਾਂਤੀ ਕਾਇਮ ਰੱਖਣ ਲਈ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਘਨੌਲੀ ਬੈਰੀਅਰ ਨੇੜੇ ਐਸ.ਐਚ.ਓ. ਰੋਹਿਤ ਸ਼ਰਮਾ ਅਤੇ ਚੌਕੀ ਇੰਚਾਰਜ ਗੁਰਮੁਖ ਸਿੰਘ ਦੀ ...

ਪੂਰੀ ਖ਼ਬਰ »

ਭੂਰੀ ਵਾਲੇ ਭੇਖ ਦੇ ਬ੍ਰਹਮਲੀਨ ਮਹਾਂਪੁਰਸ਼ਾਂ ਦਾ ਅਧਿਆਤਮਕ, ਸਮਾਜ ਸੇਵਾ 'ਚ ਯੋਗਦਾਨ ਅਹਿਮ-ਸਵਾਮੀ ਸ਼ੰਕਰਾ ਨੰਦ

ਮੁੱਲਾਂਪੁਰ-ਦਾਖਾ, 14 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਤਿਸੰਗ ਦਾ ਗਿਆਨ ਲਾਜ਼ਮੀ ਹੈ, ਗਿਆਨ ਨਾਲ ਸਾਡੇ ਵਿਚਾਰ ਅਤੇ ਨਜ਼ਰੀਆ ਦੋਵੇਂ ਬਦਲ ਜਾਂਦੇ ਹਨ, ਵਿਚਾਰਾਂ ਦੇ ਸ਼ੁੱਧ ਹੋਣ ਨਾਲ ਆਚਰਨ ਵੀ ਸ਼ੁੱਧ ਹੁੰਦਾ ਹੈ, ਇਨ੍ਹਾਂ ਪ੍ਰਵਚਨਾਂ ਦਾ ਪ੍ਰਗਟਾਵਾ ਭੂਰੀ ਵਾਲੇ ਭੇਖ ...

ਪੂਰੀ ਖ਼ਬਰ »

ਬਸੀ ਗੁੱਜਰਾਂ ਦੇ ਸਕੂਲਾਂ 'ਚ ਆਜ਼ਾਦੀ ਲਹਿਰ ਦੇ ਸ਼ਹੀਦਾਂ ਨੂੰ ਕੀਤਾ ਯਾਦ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)-ਮਾਲਵਾ ਰੂਰਲ ਐਜੂਕੇਸ਼ਨਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਅਧੀਨ ਪਿੰਡ ਬਸੀ ਗੁੱਜਰਾਂ ਵਿਖੇ ਚੱਲਦੀਆਂ ਸ: ਗੁਰਦੇਵ ਸਿੰਘ ਕੰਗ ਯਾਦਗਾਰੀ ਸਿੱਖਿਆ ਸੰਸਥਾ ਅਤੇ ਡਰੀਮਲੈਂਡ ਪਬਲਿਕ ਸਕੂਲ ਵਿਖੇ, ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਪਿੰਡ ਰੰਗੀਆਂ ਵਿਖੇ ਕਰਵਾਇਆ 10 ਦਿਨਾ ਗਤਕਾ ਸਿਖਲਾਈ ਕੈਂਪ ਸਮਾਪਤ

ਮੋਰਿੰਡਾ, 14 ਅਗਸਤ (ਕੰਗ)-ਪਿੰਡ ਰੰਗੀਆਂ ਵਿਖੇ ਗੱਤਕਾ ਐਸੋਸੀਏਸ਼ਨ ਰੂਪਨਗਰ ਵਲੋਂ ਗੱਤਕਾ ਐਸੋਸੀਏਸ਼ਨ ਪੰਜਾਬ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰਵਾਇਆ 10 ਦਿਨਾ ਗੱਤਕਾ ਸਿਖਲਾਈ ਕੈਂਪ ਸਮਾਪਤ ਹੋ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਿੱਖ ਕੌਮ ਦੇ ਵਿਦਵਾਨ ਢਾਡੀ ਰਣਜੀਤ ਸਿੰਘ ਰਾਣਾ ਘਨੌਲਾ ਦੀ ਸੜਕ ਹਾਦਸੇ 'ਚ ਮੌਤ

ਘਨੌਲੀ, 14 ਅਗਸਤ (ਜਸਵੀਰ ਸਿੰਘ ਸੈਣੀ)-ਮਸ਼ਹੂਰ ਢਾਡੀ ਅਤੇ ਭਾਈ ਨੱਥਾ ਜੀ ਅਬਦੁੱਲਾ ਜੀ ਢਾਡੀ ਮਹਾਂ ਸਭਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗਿਆਨੀ ਰਣਜੀਤ ਸਿੰਘ ਰਾਣਾ ਦਾ ਬੀਤੀ ਰਾਤ ਸੜਕ ਹਾਦਸੇ ਦੌਰਾਨ ਦੇਹਾਂਤ ਹੋ ਗਿਆ | ਪਰਿਵਾਰਕ ਮੈਂਬਰਾਂ ਅਨੁਸਾਰ ਭਾਈ ਸਾਬ ਦੇ ...

ਪੂਰੀ ਖ਼ਬਰ »

ਵਿਰਾਸਤ-ਏ-ਖ਼ਾਲਸਾ 'ਚ ਬਟਵਾਰੇ ਦੇ ਦੁਖਾਂਤ ਯਾਦ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਭਾਰਤ-ਪਾਕਿਸਤਾਨ ਵੰਡ ਮੌਕੇ ਵਾਪਰੇ ਦੁਖਾਂਤ ਨੂੰ ਯਾਦ ਕਰਦਿਆਂ ਵਿਰਾਸਤ ਏ ਖ਼ਾਲਸਾ ਵਿਚ 'ਬਟਵਾਰੇ ਦੀ ਭਿਆਨਕਤਾ ਯਾਦ ਦਿਵਸ' ਮਨਾਇਆ ਗਿਆ | ਜਿਸ ਵਿਚ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸ਼ਹੀਦ ...

ਪੂਰੀ ਖ਼ਬਰ »

ਗੁਰੂ ਸ਼ਬਦ ਦੇ ਜਾਪ ਤੇ ਪਰਮਾਤਮਾ ਦਾ ਸਿਮਰਨ ਕਰਨ ਵਾਲੇ ਜੀਵ ਹੀ ਧੰਨਵਾਦ ਹੁੰਦੇ ਹਨ-ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲੇ

ਨੂਰਪੁਰ ਬੇਦੀ, 14 ਅਗਸਤ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਆਸ਼ਰਮ ਧਾਮ ਝਾਂਡੀਆਂ ਕਲਾ ਵਿਖੇ ਪਿੰਡ ਬਾਲੇਵਾਲ ਦੀ ਸਰਬ ਸੰਗਤ ਵਲੋਂ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀ ਨਸ਼ੀਨ ਵੇਦਾਂਤ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ 'ਪਹਿਲਾਂ ਇਨਸਾਨੀਅਤ' ਸੰਸਥਾ ਨੇ ਗਊਸ਼ਾਲਾ ਕੀਤੀ ਸੈਨੇਟਾਈਜ਼

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਅੱਜ 'ਪਹਿਲਾਂ ਇਨਸਾਨੀਅਤ' ਸੰਸਥਾ ਵਲੋਂ ਗਊਸ਼ਾਲਾਵਾਂ ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਰੋਪੜ ਦੀ ਗਊਸ਼ਾਲਾ ਨੂੰ ਵੀ ਸੈਨੇਟਾਈਜ਼ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੰਸਥਾ ਦੇ ਚੇਅਰਮੈਨ ...

ਪੂਰੀ ਖ਼ਬਰ »

ਸਪੋਰਟਸ ਕਲੱਬ ਚੌਂਤਾ ਵਲੋਂ ਚਾਰ ਰੋਜ਼ਾ ਨਾਈਟ ਫੁੱਟਬਾਲ ਟੂਰਨਾਮੈਂਟ

ਨੂਰਪੁਰ ਬੇਦੀ, 14 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ) ਸ੍ਰੀ ਗੁਰੂ ਰਾਮ ਰਾਇ ਸਪੋਰਟਸ ਕਲੱਬ ਚੌਂਤਾ ਵਲੋਂ ਕਰਵਾਇਆ ਗਿਆ ਚਾਰ ਰੋਜ਼ਾ ਨਾਈਟ ਫੁੱਟਬਾਲ ਟੂਰਨਾਮੈਂਟ ਅੱਜ ਸਮਾਪਤ ਹੋ ਗਿਆ ਜਿਸ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਹਰਿਆਵਲ ਲਹਿਰ ਤਹਿਤ ਬੂਟੇ ਲਗਾਏ

ਪੁਰਖਾਲੀ, 14 ਅਗਸਤ (ਬੰਟੀ)-ਜੀ.ਓ.ਜੀ. ਦੀ ਟੀਮ ਵਲੋਂ ਵਣ ਵਿਭਾਗ ਦੇ ਸਹਿਯੋਗ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਪੰਜੋਲੀ ਵਿਖੇ ਹਰਿਆਵਲ ਲਹਿਰ ਤਹਿਤ ਬੂਟੇ ਲਗਾਏ ਗਏ | ਇਸ ਮੌਕੇ ਜੀ.ਓ.ਜੀ. ਰਣਧੀਰ ਸਿੰਘ ਅਤੇ ਮਲਕੀਤ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਨੂੰ ਪਿੰਡ-ਪਿੰਡ ਤੱਕ ...

ਪੂਰੀ ਖ਼ਬਰ »

ਬੱਚਿਆਂ ਨੇ ਸੁਤੰਤਰਤਾ ਸਮਾਗਮ ਮਨਾਇਆ

ਕਾਹਨਪੁਰ ਖੂਹੀ, 14 ਅਗਸਤ (ਗੁਰਬੀਰ ਸਿੰਘ ਵਾਲੀਆ)-ਸਮੁੱਚੇ ਦੇਸ਼ ਵਿਚ ਜਿੱਥੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬੜੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ, ਉੱਥੇ ਸਕੂਲੀ ਬੱਚਿਆਂ ਵਿੱਚ ਵੀ ਇਸ ਦਿਵਸ ਨੂੰ ਲੈ ਕੇ ਕਾਫ਼ੀ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ | ਅਜਿਹੇ ਵਿੱਚ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਫਲੈਕਸ ਬੋਰਡ ਲਗਾਏ

ਪੁਰਖਾਲੀ, 14 ਅਗਸਤ (ਬੰਟੀ)-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ ਨੂੰ ਮੁੱਖ ਰੱਖਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਗੁਰੂ ਅੱਗੇ ਬੰਦੀ ਸਿੰਘਾਂ ਦੀਆਂ ਫ਼ੋਟੋਆਂ ਵਾਲੇ ਫਲੈਕਸ ਲਗਾਏ ਜਾਣ ਦੀ ਮੁਹਿੰਮ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਾਕਿਆਂ ਦੀ ਚੈਕਿੰਗ

ਨੂਰਪੁਰ ਬੇਦੀ, 14 ਅਗਸਤ (ਹਰਦੀਪ ਸਿੰਘ ਢੀਂਡਸਾ)-15 ਅਗਸਤ ਦੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਰੂਪਨਗਰ ਦੇ ਐੱਸ.ਐੱਸ.ਪੀ. ਡਾ. ਸੰਦੀਪ ਗਰਗ ਵਲੋਂ ਜ਼ਿਲ੍ਹੇ ਭਰ ਦੇ ਨਾਕਿਆਂ ਦੀ ਅਚਨਚੇਤ ਜਾਂਚ ਕੀਤੀ ਗਈ | ਇੱਥੇ ਨੂਰਪੁਰ ਬੇਦੀ ਵਿਖੇ ਪ੍ਰੈੱਸ ਨਾਲ ਗੱਲਬਾਤ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ 'ਪਹਿਲਾਂ ਇਨਸਾਨੀਅਤ' ਸੰਸਥਾ ਨੇ ਗਊਸ਼ਾਲਾ ਕੀਤੀ ਸੈਨੇਟਾਈਜ਼

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਅੱਜ 'ਪਹਿਲਾਂ ਇਨਸਾਨੀਅਤ' ਸੰਸਥਾ ਵਲੋਂ ਗਊਸ਼ਾਲਾਵਾਂ ਨੂੰ ਸੈਨੇਟਾਈਜ਼ ਕਰਨ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਰੋਪੜ ਦੀ ਗਊਸ਼ਾਲਾ ਨੂੰ ਵੀ ਸੈਨੇਟਾਈਜ਼ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੰਸਥਾ ਦੇ ਚੇਅਰਮੈਨ ...

ਪੂਰੀ ਖ਼ਬਰ »

ਸਪੋਰਟਸ ਕਲੱਬ ਚੌਂਤਾ ਵਲੋਂ ਚਾਰ ਰੋਜ਼ਾ ਨਾਈਟ ਫੁੱਟਬਾਲ ਟੂਰਨਾਮੈਂਟ

ਨੂਰਪੁਰ ਬੇਦੀ, 14 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ) ਸ੍ਰੀ ਗੁਰੂ ਰਾਮ ਰਾਇ ਸਪੋਰਟਸ ਕਲੱਬ ਚੌਂਤਾ ਵਲੋਂ ਕਰਵਾਇਆ ਗਿਆ ਚਾਰ ਰੋਜ਼ਾ ਨਾਈਟ ਫੁੱਟਬਾਲ ਟੂਰਨਾਮੈਂਟ ਅੱਜ ਸਮਾਪਤ ਹੋ ਗਿਆ ਜਿਸ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਹਰਿਆਵਲ ਲਹਿਰ ਤਹਿਤ ਬੂਟੇ ਲਗਾਏ

ਪੁਰਖਾਲੀ, 14 ਅਗਸਤ (ਬੰਟੀ)-ਜੀ.ਓ.ਜੀ. ਦੀ ਟੀਮ ਵਲੋਂ ਵਣ ਵਿਭਾਗ ਦੇ ਸਹਿਯੋਗ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਪੰਜੋਲੀ ਵਿਖੇ ਹਰਿਆਵਲ ਲਹਿਰ ਤਹਿਤ ਬੂਟੇ ਲਗਾਏ ਗਏ | ਇਸ ਮੌਕੇ ਜੀ.ਓ.ਜੀ. ਰਣਧੀਰ ਸਿੰਘ ਅਤੇ ਮਲਕੀਤ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਨੂੰ ਪਿੰਡ-ਪਿੰਡ ਤੱਕ ...

ਪੂਰੀ ਖ਼ਬਰ »

ਬੱਚਿਆਂ ਨੇ ਸੁਤੰਤਰਤਾ ਸਮਾਗਮ ਮਨਾਇਆ

ਕਾਹਨਪੁਰ ਖੂਹੀ, 14 ਅਗਸਤ (ਗੁਰਬੀਰ ਸਿੰਘ ਵਾਲੀਆ)-ਸਮੁੱਚੇ ਦੇਸ਼ ਵਿਚ ਜਿੱਥੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਬੜੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ, ਉੱਥੇ ਸਕੂਲੀ ਬੱਚਿਆਂ ਵਿੱਚ ਵੀ ਇਸ ਦਿਵਸ ਨੂੰ ਲੈ ਕੇ ਕਾਫ਼ੀ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ | ਅਜਿਹੇ ਵਿੱਚ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਫਲੈਕਸ ਬੋਰਡ ਲਗਾਏ

ਪੁਰਖਾਲੀ, 14 ਅਗਸਤ (ਬੰਟੀ)-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ ਨੂੰ ਮੁੱਖ ਰੱਖਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਗੁਰੂ ਅੱਗੇ ਬੰਦੀ ਸਿੰਘਾਂ ਦੀਆਂ ਫ਼ੋਟੋਆਂ ਵਾਲੇ ਫਲੈਕਸ ਲਗਾਏ ਜਾਣ ਦੀ ਮੁਹਿੰਮ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਸਵਾਮੀ ਸ਼ਿਵਾਨੰਦ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਤਿਰੰਗਾ ਯਾਤਰਾ ਕੱਢੀ

ਮੋਰਿੰਡਾ, 14 ਅਗਸਤ (ਪਿ੍ਤਪਾਲ ਸਿੰਘ)-ਸਵਾਮੀ ਸਿਵਾਨੰਦ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਲੋਂ 75ਵੇਂ ਸੁਤੰਤਰਤਾ ਦਿਵਸ ਮੌਕੇ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ | ਸਕੂਲ ਦੇ ਪਿ੍ੰਸੀਪਲ ਜਤਿੰਦਰ ਸ਼ਰਮਾ ਦੀ ਅਗਵਾਈ ਹੇਠ ਕੱਢੀ ਇਸ ਵਿਸ਼ਾਲ ਤਿਰੰਗਾ ਯਾਤਰਾ ਦੀ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਪੈਨਸ਼ਨਰਜ਼ ਮਹਾਂ ਸੰਘ ਯੂਨਿਟ ਰੋਪੜ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਪੈਨਸ਼ਨਰਾਂ ਦੀ ਸਾਂਝੀ ਮੀਟਿੰਗ ਅਵਤਾਰ ਸਿੰਘ ਲੋਦੀਮਾਜਰਾ ਦੀ ਪ੍ਰਧਾਨਗੀ ਹੇਠ ਗਾਂਧੀ ਮੈਮੋਰੀਅਲ ਨੈਸ਼ਨਲ ਸੀ. ਸੈ. ਸਕੂਲ ਰੋਪੜ ਵਿਖੇ ਹੋਈ | ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਹਿਕਾਰੀ ਸਭਾ ਕਾਈਨੌਰ ਵਲੋਂ ਇਕੱਤਰਤਾ

ਮੋਰਿੰਡਾ, 14 ਅਗਸਤ (ਕੰਗ)-ਦੀ ਕਾਈਨੌਰ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਆਰਜ਼ੀ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਇਕੱਤਰਤਾ ਕੀਤੀ ਗਈ | ਇਕੱਤਰਤਾ ਦੌਰਾਨ ਨਵੀਂ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ਰਣਜੀਤ ਸਿੰਘ ਨੂੰ ਪ੍ਰਧਾਨ, ਬਲਵਿੰਦਰ ਸਿੰਘ ਨੂੰ ਮੀਤ ...

ਪੂਰੀ ਖ਼ਬਰ »

ਭਾਜਪਾ ਨੇ ਕੱਢੀ ਤਿਰੰਗਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਕਰਨੈਲ ਸਿੰਘ ਸੈਣੀ, ਜੇ ਐਸ ਨਿੱਕੂਵਾਲ )-ਇੱਥੋਂ ਦੇ ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਪ੍ਰਧਾਨ ਐਡਵੋਕੇਟ ਸਤਵੀਰ ਸਿੰਘ ਰਾਣਾ ਦੀ ਅਗਵਾਈ ਹੇਠ 50 ਟਰੈਕਟਰਾਂ ਨਾਲ ਤਿਰੰਗਾ ਯਾਤਰਾ ਕੱਢੀ ਗਈ | ਜੋ ਕਿ ਪਿੰਡ ਅਗੰਮਪੁਰ ਤੋਂ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਪ੍ਰੋਫ਼ੈਸਰਾਂ ਨੇ ਕੀਤੀ ਧੰਨਵਾਦੀ ਮੀਟਿੰਗ

ਨੰਗਲ, 14 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਦੀ ਇੱਕ ਮੀਟਿੰਗ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦਾ ਧੰਨਵਾਦ ਕੀਤਾ ਗਿਆ | ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸੇਂਟ ਕਾਰਮਲ ਸਕੂਲ, ਰੂਪਨਗਰ 'ਚ ਤੀਆਂ ਤੀਜ ਦੀਆਂ ਮਨਾਈਆਂ

ਰੂਪਨਗਰ, 14 ਅਗਸਤ (ਸਤਨਾਮ ਸਿੰਘ ਸੱਤੀ)-ਸੇਂਟ ਕਾਰਮਲ ਸਕੂਲ, ਰੂਪਨਗਰ ਵਿਖੇ ਤੀਜ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਪੰਜਾਬ ਦੇ ਤਿਉਹਾਰਾਂ ਵਿਚੋਂ ਤੀਜ ਦਾ ਤਿਉਹਾਰ ਇਕ ਪ੍ਰਸਿੱਧ ਤਿਉਹਾਰ ਹੈ | ਇਹ ਸਾਉਣ ਦੇ ਮਹੀਨੇ ਵਿਚ ਪੁੰਨਿਆਂ ਦੀ ਤੀਜ ਨੂੰ ਮਨਾਇਆ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਨੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਮਨਾਇਆ

ਬੇਲਾ, 14 ਅਗਸਤ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ (ਆਟੋਨੋਮਸ) ਕਾਲਜ ਆਫ਼ ਫਾਰਮੇਸੀ ਵਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਆਜ਼ਾਦੀ ਕਾ ਅੰਮਿ੍ਤ ਮਹੋਤਸਵ ਤਹਿਤ ਹਰ ਘਰ ਤਿਰੰਗਾ ਮੁਹਿੰਮ ਵਿਚ ਹਿੱਸਾ ਲਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੀਰਤਨ ਸਿਖਲਾਈ ਦੀਆਂ ਕਲਾਸਾਂ ਆਰੰਭ

ਨੂਰਪੁਰ ਬੇਦੀ, 14 ਅਗਸਤ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਗੁਰੂ ਪਿਆਰੀਆਂ ਸੰਗਤਾਂ ਦੇ ਭਰਪੂਰ ਸਹਿਯੋਗ ਨਾਲ ਤਿੰਨ ਸੈਂਟਰ ਕਾਇਮ ਕਰਕੇ ਸ੍ਰੀ ਗੁਰੂ ਸਿੰਘ ਸਭਾ ਅਬਿਆਣਾ, ਸ੍ਰੀ ਗੁਰੂ ਸਿੰਘ ਸਭਾ ਮੁੰਨੇ ਅਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਚੀਫ਼ ਇੰਜੀਨੀਅਰ ਭਾਖੜਾ ਡੈਮ ਨਾਲ ਮੁਲਾਜ਼ਮ ਮਸਲਿਆਂ ਨੂੰ ਲੈ ਕੇ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਤੇ ਸਾਂਝਾ ਮੋਰਚਾ ਨੇ ਕੀਤੀ ਮੀਟਿੰਗ

ਨੰਗਲ, 14 ਅਗਸਤ (ਪ੍ਰੀਤਮ ਸਿੰਘ ਬਰਾਰੀ)-ਬੀ.ਬੀ.ਐਮ.ਬੀ. ਦੀ ਮਾਨਤਾ ਪ੍ਰਾਪਤ ਯੂਨੀਅਨ ਨੰਗਲ ਭਾਖੜਾ ਮਜ਼ਦੂਰ ਸੰਘ, ਇੰਟਕ ਅਤੇ ਸਾਂਝਾ ਮੋਰਚਾ ਨੇ ਮੁਲਾਜ਼ਮਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਬੀ.ਬੀ.ਐਮ.ਬੀ. ਦੇ ਮੁੱਖ ਇੰਜੀਨੀਅਰ ਸੀ.ਪੀ.ਸਿੰਘ ਨਾਲ ਮੀਟਿੰਗ ਕੀਤੀ | ਜਿਸ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਬੇਲਾ ਪੁਲਿਸ ਨੇ ਵਾਹਨ ਦੀ ਚੈਕਿੰਗ ਅਤੇ ਗਸ਼ਤ ਵਧਾਈ

ਬੇਲਾ, 14 ਅਗਸਤ (ਮਨਜੀਤ ਸਿੰਘ ਸੈਣੀ)-ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਸੁਰੱਖਿਆ, ਅਮਨ ਸ਼ਾਂਤੀ ਬਹਾਲ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਸਖ਼ਤ ਹਦਾਇਤਾਂ ਦੇ ਚੱਲਦਿਆਂ ਥਾਣਾ ਮੁਖੀ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਬੇਲਾ ਪੁਲਿਸ ਨੇ ਵਾਹਨਾਂ ਦੀ ਚੈਕਿੰਗ ਅਤੇ ...

ਪੂਰੀ ਖ਼ਬਰ »

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਪ੍ਰਬੰਧ ਸਮਿਤੀ ਨੰਗਲ ਵਲੋਂ ਕੱਢੀ ਵਿਸ਼ਾਲ ਤਿਰੰਗਾ ਯਾਤਰਾ

ਨੰਗਲ, 14 ਅਗਸਤ (ਪ੍ਰੀਤਮ ਸਿੰਘ ਬਰਾਰੀ)-ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਮੌਕੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾ ਉਤਸਵ ਪ੍ਰਬੰਧ ਸੰਮਤੀ ਨੰਗਲ ਨਾਮ ਦੀ ਇੱਕ ਸੰਸਥਾ ਬਣਾ ਕੇ ਉਸ ਦੀ ਅਗਵਾਈ ਹੇਠ ਅੱਜ ਕਾਂਗੜਾ ਗਰਾਊਾਡ ਤੋਂ ਇੱਕ ...

ਪੂਰੀ ਖ਼ਬਰ »

ਸਕੂਲ ਅਧਿਆਪਕ ਵਰਿੰਦਰ ਸਿੰਘ ਗ੍ਰਾਮ ਪੰਚਾਇਤ ਖੋਖਰ ਵਲੋਂ ਵਧੀਆ ਅਧਿਆਪਨ ਸੇਵਾਵਾਂ ਬਦਲੇ ਸਨਮਾਨਿਤ

ਬੇਲਾ, 14 ਅਗਸਤ (ਮਨਜੀਤ ਸਿੰਘ ਸੈਣੀ)-ਗ੍ਰਾਮ ਪੰਚਾਇਤ ਖੋਖਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਖੋਖਰ ਦੇ ਅਧਿਆਪਕ ਵਰਿੰਦਰ ਸਿੰਘ ਨੂੰ ਵਧੀਆ ਅਧਿਆਪਨ ਸੇਵਾਵਾਂ ਅਤੇ ਸਕੂਲ ਦੇ ਸੁੰਦਰੀਕਰਨ ਲਈ ਕੀਤੇ ਵਿਸ਼ੇਸ਼ ਉਪਰਾਲਿਆਂ ਕਰਕੇ ਸਨਮਾਨਿਤ ਕੀਤਾ ਗਿਆ | ਇੱਕ ਸੰਖੇਪ ...

ਪੂਰੀ ਖ਼ਬਰ »

ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਮੰਤਰੀ ਬੈਂਸ ਸਮੇਤ ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਦਾ ਦੌਰਾ

ਕੀਰਤਪੁਰ ਸਾਹਿਬ, 14 ਅਗਸਤ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਅੱਜ ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵਲੋਂ ਕੈਬਨਿਟ ਵਜ਼ੀਰ ਹਰਜੋਤ ਸਿੰਘ ਬੈਂਸ ਸਮੇਤ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਵਿਖੇ ਸਥਿਤ ਮੁੱਢਲਾ ਸਿਹਤ ਕੇਂਦਰ ਦਾ ਦੌਰਾ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਬੀਕੇਯੂ ਰਾਜੇਵਾਲ ਵਲੋਂ ਇਕੱਤਰਤਾ ਭਲਕੇ

ਮੋਰਿੰਡਾ, 14 ਅਗਸਤ (ਕੰਗ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ ਦੀ ਅਗਵਾਈ ਹੇਠ ਮਿਤੀ 16 ਅਗਸਤ ਨੂੰ ਸਵੇਰੇ 10 ਵਜੇ ਇਕੱਤਰਤਾ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਡੱਲਾ ਪੁਲਿਸ ਨੇ ਹੈਰੋਇਨ ਸਮੇਤ ਨਸ਼ਾ ਤਸਕਰ ਕੀਤਾ ਕਾਬੂ, ਮੁਕੱਦਮਾ ਦਰਜ

ਬੇਲਾ, 14 ਅਗਸਤ (ਮਨਜੀਤ ਸਿੰਘ ਸੈਣੀ)-ਪੰਜਾਬ ਪੁਲਿਸ ਵਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਸ੍ਰੀ ਚਮਕੌਰ ਸਾਹਿਬ ਦੇ ਡੀ.ਐਸ.ਪੀ. ਰਾਜੇਸ਼ ਕਪਲਿਸ਼ ਦੇ ਨਿਰਦੇਸ਼ਾਂ ਅਨੁਸਾਰ ਐਸ.ਐਚ.ਓ. ਰੁਪਿੰਦਰ ਸਿੰਘ ਦੀ ਨਿਗਰਾਨੀ ਹੇਠ ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਸਮਾਜ ...

ਪੂਰੀ ਖ਼ਬਰ »

ਸਿਪਾਹੀ ਦੀ ਵਰਦੀ ਪਾੜਨ 'ਤੇ ਮੁਕੱਦਮਾ ਦਰਜ, ਇੱਕ ਕਾਬੂ ਤੇ ਦੂਜਾ ਫ਼ਰਾਰ

ਮੋਰਿੰਡਾ, 14 ਅਗਸਤ (ਕੰਗ)-ਪਿੰਡ ਮੜੌਲੀ ਕਲਾਂ ਵਿਖੇ ਕੁਸ਼ਤੀ ਦੰਗਲ ਦੌਰਾਨ ਸਿਪਾਹੀ ਤੇਜਿੰਦਰ ਸਿੰਘ ਦੀ ਵਰਦੀ ਪਾੜਨ 'ਤੇ ਮੋਰਿੰਡਾ ਪੁਲਿਸ ਨੇ ਦੋ ਨੌਜਵਾਨਾਂ 'ਤੇ ਮੁਕੱਦਮਾ ਦਰਜ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਪਾਹੀ ਤੇਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਅਤੇ ਲੋੜੀਂਦੀ ਸਮੱਗਰੀ ਦੇਣ ਲਈ ਮੁਲਾਂਕਣ ਕੈਂਪ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਵਲੋਂ ਐਗਜੀਲਰੀ ਪ੍ਰੋਡਕਸ਼ਨ ਸੈਂਟਰ ਅਲੀਮਕੋ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਜੰਡ ਸਾਹਿਬ ਦੀਆਂ ਵਿਦਿਆਰਥਣਾਂ ਦਾ ਸਨਮਾਨ

ਬੇਲਾ, 14 ਅਗਸਤ (ਮਨਜੀਤ ਸਿੰਘ ਸੈਣੀ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀ ਵਿਦਿਆਰਥਣ ਜਸਪ੍ਰੀਤ ਕੌਰ ਜਮਾਤ ਨੌਵੀਂ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਕਰਾਏ ਤੀਆਂ ਦੇ ਮੇਲੇ ਵਿਚ ਮਹਿੰਦੀ ਲਗਾਉਣ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ...

ਪੂਰੀ ਖ਼ਬਰ »

ਦਰਸ਼ਨ ਸਿੰਘ ਸੰਧੂ ਦੇ ਬਲਾਕ ਪ੍ਰਧਾਨ ਬਣਨ 'ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੰਡੇ ਲੱਡੂ

ਮੋਰਿੰਡਾ, 14 ਅਗਸਤ (ਕੰਗ)-ਦਰਸ਼ਨ ਸਿੰਘ ਸੰਧੂ ਦੇ ਬਲਾਕ ਕਾਂਗਰਸ ਮੋਰਿੰਡਾ ਦਾ ਪ੍ਰਧਾਨ ਬਣਨ 'ਤੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ...

ਪੂਰੀ ਖ਼ਬਰ »

ਨਸ਼ੇੜੀਆਂ ਵਲੋਂ ਬੁਰਜਵਾਲਾ ਵਿਖੇ ਐਨ.ਆਰ.ਆਈ. ਦੇ ਘਰ ਚੋਰੀ

ਪੁਰਖਾਲੀ, 14 ਅਗਸਤ (ਬੰਟੀ)-ਪਿੰਡ ਬੁਰਜਵਾਲਾ ਵਿਖੇ ਨਸ਼ੇੜੀਆਂ ਵਲੋਂ ਇੱਕ ਐਨ.ਆਰ.ਆਈ. ਦੇ ਘਰ 'ਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ | ਇਸ ਸਬੰਧੀ ਸਰਪੰਚ ਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀ ਨਸ਼ੇੜੀਆਂ ਤੋਂ ਬਹੁਤ ਪ੍ਰੇਸ਼ਾਨ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਚੂਹੜਮਾਜਰਾ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਵਲੋਂ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਚੂਹੜਮਾਜਰਾ ਵਿਖੇ 15 ਅਗਸਤ ਨੂੰ ਪੰਜਾਬ ਸਰਕਾਰ ਵਲੋਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਕਰਨਗੇ | ਇਹ ਜਾਣਕਾਰੀ ਦਿੰਦਿਆਂ ਸਥਾਨਕ ਐਸ.ਐਮ.ਓ. ਡਾ. ...

ਪੂਰੀ ਖ਼ਬਰ »

ਨੌਜਵਾਨ ਸਭਾ ਵਲੋਂ ਸੈਣੀਮਾਜਰਾ ਵਿਖੇ ਖ਼ੂਨਦਾਨ ਕੈਂਪ

ਨੂਰਪੁਰ ਬੇਦੀ, 14 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਨੌਜਵਾਨ ਸਭਾ ਸੈਣੀਮਾਜਰਾ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਪ੍ਰਸਿੱਧ ਕਥਾਵਾਚਕ ਅਚਾਰੀਆ ਨੀਲਕੰਠ ਕੌਸ਼ਲ ਨੇ ਕੀਤਾ | ਉਨ੍ਹਾਂ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਤੇ ਸਾਨੂੰ ਸਾਰਿਆਂ ਨੂੰ ਵੱਧ ...

ਪੂਰੀ ਖ਼ਬਰ »

ਸੰਸਥਾ ਧਮਾਣਾ ਵਿਖੇ ਚਾਵਾਂ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

ਨੂਰਪੁਰ ਬੇਦੀ, 14 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ੍ਰੀ ਗੁਰੂ ਹਰਿਰਾਏ ਸਾਹਿਬ ਕੰਪਿਊਟਰ ਇੰਸਟੀਚਿਊਟ ਸੰਸਥਾ ਧਮਾਣਾ ਵਿਖੇ ਤੀਆਂ ਦਾ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ ਗਿਆ | ਜਿਸ ਵਿਚ ਪੰਜਾਬੀ ਸਭਿਆਚਾਰ ਦੀ ਝਲਕ ਪੇਸ਼ ਕਰਦੀਆਂ ਹੋਈਆਂ ਕਈ ਪ੍ਰਤੀਯੋਗਤਾਵਾਂ ...

ਪੂਰੀ ਖ਼ਬਰ »

ਬੁੱਢੇ ਨਾਲੇ ਦੇ ਗੰਦੇ ਪਾਣੀ ਨੂੰ ਸਤਲੁਜ 'ਚ ਪੈਣ ਤੋਂ ਰੋਕਣ ਲਈ ਕਿਸਾਨਾਂ ਦਾ ਜਥਾ ਲੁਧਿਆਣਾ ਲਈ ਰਵਾਨਾ

ਨੂਰਪੁਰ ਬੇਦੀ, 14 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਬੁੱਢੇ ਨਾਲੇ ਦੇ ਗੰਦੇ ਪਾਣੀ ਨੂੰ ਸਤਲੁਜ ਦਰਿਆ 'ਚ ਪੈਣ ਤੋਂ ਰੋਕਣ ਲਈ ਕੀਤੇ ਜਾ ਰਹੇ ਪ੍ਰੋਗਰਾਮ 'ਚ ਸ਼ਮੂਲੀਅਤ ਕਰਨ ਨੂੰ ਲੈ ਕੇ ਅੱਜ ਨੂਰਪੁਰ ਬੇਦੀ ਖੇਤਰ ਤੋਂ ਭਾਰੀ ਸੰਖਿਆ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX