ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਮਾਨਸਾ

ਭਾਜਪਾ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਪੱਖੀ-ਡੱਲੇਵਾਲ

ਮਾਨਸਾ, 14 ਅਗਸਤ (ਰਾਵਿੰਦਰ ਸਿੰਘ ਰਵੀ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਈ ਹਰ ਨੀਤੀ ਦਾ ਮਕਸਦ ਸਿਰਫ਼ ਤੇ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣਾ ਹੈ | ਇਹ ਪ੍ਰਗਟਾਵਾ ਭਾਕਿਯੂ (ਸਿੱਧੂਪੁਰ) ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪਿੰਡ ਭੈਣੀਬਾਘਾ ਵਿਖੇ 22 ਅਗਸਤ ਨੂੰ ਦਿੱਲੀ ਦੇ ਜੰਤਰ ਮੰਤਰ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸੰਬੰਧੀ ਹੋਈ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਲੋਕ ਵਿਰੋਧੀ ਹਨ, ਜਿਸ ਕਰ ਕੇ ਹਰ ਵਰਗ ਨਿਰਾਸ਼ਾ ਦੇ ਆਲਮ 'ਚ ਹੈ | ਉਨ੍ਹਾਂ ਕਿਹਾ ਕਿ ਲੋਕ ਸਭਾ 'ਚ ਬਿਜਲੀ ਸੋਧ ਬਿੱਲ-2022 ਪੇਸ਼ ਕਰ ਕੇ ਕੇਂਦਰ ਸਰਕਾਰ ਨੇ ਨਿੱਜੀ ਅਦਾਰਿਆਂ ਨੂੰ ਲਾਭ ਪਹੁੰਚਾਇਆ ਹੈ | ਡੱਲੇਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਭਾਰਤ ਦੀ ਆਨਲਾਈਨ ਮੀਟਿੰਗ 'ਚ ਚਰਚਾ ਕਰ ਕੇ ਦੇਸ਼ ਭਰ ਦੇ 60 ਤੋਂ ਵੱਧ ਕਿਸਾਨ ਸੰਗਠਨਾਂ ਨੇ ਤਹਿ ਕੀਤਾ ਹੈ ਕਿ 13 ਅਗਸਤ ਨੂੰ ਕਰਨਾਟਕ ਤੇ ਦੇਸ਼ ਦੇ ਬਾਕੀ ਸੂਬਿਆਂ 'ਚ 17 ਅਗਸਤ ਨੂੰ ਬਿਜਲੀ ਬਿੱਲ ਦੇ ਵਿਰੋਧ 'ਚ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਜ਼ਿਲ੍ਹਾ ਤੇ ਤਹਿਸੀਲ ਪੱਧਰ 'ਤੇ ਰੋਸ ਮਾਰਚ ਕਰਦੇ ਹੋਏ 1 ਵਜੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ | ਉਨ੍ਹਾਂ ਦੱਸਿਆਂ ਕਿ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਅਤੇ ਦਿੱਲੀ ਮੋਰਚੇ ਦੀਆਂ ਬਾਕੀ ਰਹਿੰਦਿਆਂ ਮੰਗਾਂ ਡਾ. ਸਵਾਮੀਨਾਥਨ ਕਮਿਸ਼ਨ ਅਨੁਸਾਰ ਐੱਮ. ਐੱਸ. ਪੀ. 'ਤੇ ਗਰੰਟੀ ਕਾਨੂੰਨ, ਲਖੀਮਪੁਰ ਖੀਰੀ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣਾ, ਜੇਲ੍ਹਾਂ 'ਚ ਬੰਦ ਕਿਸਾਨਾਂ ਨੂੰ ਬਾਹਰ ਕਢਵਾਉਣਾ, ਲਖੀਮਪੁਰ ਖੀਰੀ ਕਤਲ ਕਾਂਡ ਦੇ ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਬਰਖ਼ਾਸਤ ਕਰਨਾ ਤੇ ਜੇਲ੍ਹ ਭੇਜਣਾ, ਕਿਸਾਨੀ ਸੰਘਰਸ਼ ਦੌਰਾਨ ਸਾਰੇ ਭਾਰਤ ਵਿਚ ਕਿਸਾਨਾਂ 'ਤੇ ਦਰਜ ਹੋਏ ਪਰਚੇ ਰੱਦ ਕਰਵਾਉਣਾ ਆਦਿ ਮੰਗਾਂ ਨੂੰ ਲਾਗੂ ਕਰਵਾਉਣ ਲਈ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ- ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਸੂਬਾ ਸਕੱਤਰ ਕਾਕਾ ਸਿੰਘ ਕੋਟੜਾ, ਲਖਵੀਰ ਸਿੰਘ ਅਕਲੀਆ, ਮੱਖਣ ਸਿੰਘ ਭੈਣੀਬਾਘਾ, ਜਗਦੇਵ ਸਿੰਘ ਭੈਣੀਬਾਘਾ, ਅਮਨਦੀਪ ਸਿੰਘ ਲਹਿਰਾ ਧੂਰਕੋਟ, ਵਰਿਆਮ ਸਿੰਘ ਖਿਆਲਾ ਆਦਿ ਹਾਜ਼ਰ ਸਨ |

ਕੌਮੀ ਲੋਕ ਅਦਾਲਤ 'ਚ 1688 ਕੇਸਾਂ ਦਾ ਹੋਇਆ ਨਿਪਟਾਰਾ

ਮਾਨਸਾ, 14 ਅਗਸਤ (ਰਵੀ)-ਵਧੀਕ ਜ਼ਿਲ੍ਹਾ ਤੇ ਸ਼ੈਸ਼ਨਜ ਜੱਜ ਮਨਜੌਤ ਕੌਰ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਿਲਪਾ ਵਰਮਾ ਦੀ ਅਗਵਾਈ 'ਚ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ ਸਰਦੂਲਗੜ੍ਹ ਤੇ ਬੁਢਲ਼ਾਡਾ ਵਿਖੇ ਕੌਮੀ ਲੋਕ ...

ਪੂਰੀ ਖ਼ਬਰ »

ਪਟਵਾਰੀਆਂ ਨੇ ਹਲਕਾ ਵਿਧਾਇਕ ਡਾ. ਸਿੰਗਲਾ ਨੂੰ ਦਿੱਤਾ ਮੰਗ-ਪੱਤਰ

ਮਾਨਸਾ, 14 ਅਗਸਤ (ਰਾਵਿੰਦਰ ਸਿੰਘ ਰਵੀ)-ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਇਥੇ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਮੰਗ-ਪੱਤਰ ਦਿੰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਲ ਪਟਵਾਰੀ ਦੀਆਂ ਅਸਾਮੀਆਂ ਦਾ ਪੁਨਰਗਠਨ ਕਰਦਿਆਂ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਵਲੋਂ ਅਗਨੀਪਥ ਯੋਜਨਾ ਖ਼ਿਲਾਫ਼ ਮਾਨਸਾ ਸ਼ਹਿਰ 'ਚ ਰੋਸ ਮੁਜ਼ਾਹਰਾ

ਮਾਨਸਾ, 14 ਅਗਸਤ (ਰਾਵਿੰਦਰ ਸਿੰਘ ਰਵੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੇਂਦਰ ਸਰਕਾਰ ਵਲੋਂ ਫੌਜ 'ਚ ਭਰਤੀ ਲਈ ਲਿਆਂਦੀ ਅਗਨੀਪਥ ਯੋਜਨਾ ਖ਼ਿਲਾਫ਼ ਸਥਾਨਕ ਸ਼ਹਿਰ 'ਚ ਰੋਸ ਮੁਜਾਹਰਾ ਕੀਤਾ ਗਿਆ | ਜਥੇਬੰਦੀ ਦੇ ਆਗੂਆਂ ਵਲੋਂ ਇਸ ਯੋਜਨਾ ਨੂੰ ਰੱਦ ਕਰਵਾਉਣ ...

ਪੂਰੀ ਖ਼ਬਰ »

ਭੁੱਕੀ ਪੋਸਤ (ਡੋਡੇ), ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਫੜੀ, 8 ਕਾਬੂ

ਮਾਨਸਾ, 14 ਅਗਸਤ (ਰਾਵਿੰਦਰ ਸਿੰਘ ਰਵੀ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਤੇ ਭੱੁਕੀ ਪੋਸਤ (ਡੋਡੇ) ਬਰਾਮਦ ਕਰ ਕੇ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ...

ਪੂਰੀ ਖ਼ਬਰ »

ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਬਹੁ–ਗਿਣਤੀ ਬੱਸਾਂ ਬੰਦ ਰਹੀਆਂ, ਲੋਕ ਹੋਏ ਪ੍ਰੇਸ਼ਾਨ

ਬੁਢਲਾਡਾ, 14 ਅਗਸਤ (ਸਵਰਨ ਸਿੰਘ ਰਾਹੀ)-ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਦੀ 3 ਦਿਨਾਂ ਹੜਤਾਲ ਦੇ ਅੱਜ ਪਹਿਲੇ ਦਿਨ ਪੰਜਾਬ ਦੇ ਪਨਬੱਸ ਤੇ ਪੀ. ਆਰ. ਟੀ. ਸੀ. ਦੇ 27 ਡੀਪੂਆਂ ਦੇ ਲਗਪਗ 8 ਹਜ਼ਾਰ ...

ਪੂਰੀ ਖ਼ਬਰ »

ਲੰਪੀ ਸਕਿਨ ਤੋਂ ਬਚਾਅ ਲਈ ਵੈਕਸੀਨੇਸ਼ਨ ਦੀਆਂ 6728 ਖ਼ੁਰਾਕਾਂ ਲਗਾਈਆਂ-ਡਿਪਟੀ ਡਾਇਰੈਕਟਰ

ਮਾਨਸਾ, 14 ਅਗਸਤ (ਰਾਵਿੰਦਰ ਸਿੰਘ ਰਵੀ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਵੈਟਰਨਿਟੀ ਟੀਮਾਂ ਵਲੋਂ ਵੱਖ-ਵੱਖ ਪਿੰਡਾਂ 'ਚ ਲੋਕਾਂ ਨੂੰ ਪਸ਼ੂਆਂ 'ਚ ਫੈਲੀ ਲੰਪੀ ਸਕਿੰਨ ਬਿਮਾਰੀ ਦੇ ਬਚਾਅ ਤੇ ਸਾਵਧਾਨੀਆਂ ਬਾਰੇ ਲਗਾਤਾਰ ਜਾਗਰੂਕ ...

ਪੂਰੀ ਖ਼ਬਰ »

ਵਾਹਨ ਚੋਰੀ ਦੇ ਮੁਕੱਦਮੇ 'ਚ 2 ਕਾਬੂ

ਮਾਨਸਾ, 14 ਅਗਸਤ (ਰਵੀ)-ਮਾਨਸਾ ਪੁਲਿਸ ਨੇ ਵਾਹਨ ਚੋਰੀ ਦੇ ਮੁਕੱਦਮੇ 'ਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਦੱਸਿਆ ਕਿ ਮੁੱਖ ਅਫ਼ਸਰ ਥਾਣਾ ਸ਼ਹਿਰੀ ਬੁਢਲਾਡਾ ਦੇ ਗੁਰਲਾਲ ਸਿੰਘ ਦੀ ਨਿਗਰਾਨੀ ਹੇਠ ਹੌਲਦਾਰ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਤੇ ਵਰਕਰਾਂ ਵਲੋਂ ਕੇਸਰੀ ਝੰਡਾ ਮਾਰਚ

ਬੁਢਲਾਡਾ, 14 ਅਗਸਤ (ਮਨਚੰਦਾ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ ਇਥੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਮੋਟਰਸਾਈਕਲਾਂ ਰਾਹੀਂ ਝੰਡਾ ਮਾਰਚ ਕੀਤਾ | ਸੈਦੇਵਾਲਾ ਤੋਂ ਸ਼ੁਰੂ ਹੋਇਆ ਇਹ ਝੰਡਾ ਮਾਰਚ ਬੁਢਲਾਡਾ ਸ਼ਹਿਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਮੋਫਰ ਸਮੇਤ 6 'ਤੇ ਮੁਕੱਦਮਾ ਦਰਜ

ਬੋਹਾ, 14 ਅਗਸਤ (ਰਮੇਸ਼ ਤਾਂਗੜੀ)-ਪਿੰਡ ਲਖਮੀਰਵਾਲਾ-ਅੱਕਾਂਵਾਲੀ ਦਰਮਿਆਨ ਇਕ ਜਗ੍ਹਾ 'ਤੇ ਬੈਠੇ ਕੁਝ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਲਈ ਗਈ ਪੁਲਿਸ ਪਾਰਟੀ 'ਤੇ ਹਮਲੇ ਨੂੰ ਲੈ ਕੇ ਬੋਹਾ ਪੁਲਿਸ ਨੇ ਜਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਸਮੇਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX