ਤਾਜਾ ਖ਼ਬਰਾਂ


ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  44 minutes ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  48 minutes ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  56 minutes ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  about 1 hour ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  about 1 hour ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  about 1 hour ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  about 1 hour ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  about 2 hours ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  about 3 hours ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  about 3 hours ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  about 4 hours ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  about 4 hours ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  about 4 hours ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਦਿੱਲੀ ਨਗਰ ਨਿਗਮ ਚੋਣ ਨਤੀਜੇ: ‘ਆਪ’ ਨੇ ਮਾਰੀ ਬਾਜ਼ੀ
. . .  about 4 hours ago
ਨਵੀਂ ਦਿੱਲੀ, 7 ਦਸੰਬਰ-ਰਾਸ਼ਟਰੀ ਰਾਜਧਾਨੀ ਦਿੱਲੀ ’ਚ ਨਗਰ ਨਿਗਮ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਸੀ। ਜਾਣਕਾਰੀ ਮੁਤਾਬਿਕ ਚੋਣ ਕਮਿਸ਼ਨ ਨੇ ਵੋਟਾਂ ਗਿਣਤੀ ਲਈ 42 ਵੋਟ...
ਦਿੱਲੀ ਨੂੰ ਦੁਨੀਆ ਦਾ ਸਭ ਤੋਂ ਖ਼ੂਬਸੂਰਤ ਸ਼ਹਿਰ ਬਣਾ ਦਵਾਂਗੇ-ਰਾਘਵ ਚੱਢਾ
. . .  about 5 hours ago
ਨਵੀਂ ਦਿੱਲੀ, 7 ਦਸੰਬਰ- ‘ਆਪ’ ਸਾਂਸਦ ਰਾਘਵ ਚੱਢਾ ਨੇ ਦਿੱਲੀ ਦੇ ਆਏ ਨਤੀਜਿਆਂ ਬਾਰੇ ਬੋਲਦਿਆਂ ਕਿਹਾ ਕਿ ਬੀ.ਜੇ.ਪੀ. ਨੂੰ ਦਿੱਲੀ ਦੇ ਲੋਕਾਂ ਵਲੋਂ ਢੁੱਕਵਾਂ ਜਵਾਬ ਮਿਲਿਆ ਹੈ। ਲੋਕਾਂ ਨੇ ਉਸ ਨੂੰ ਵੋਟ ਦਿੱਤੀ ਹੈ ਜੋ ਵਿਕਾਸ ਲਈ ਕੰਮ ਕਰਦਾ ਹੈ। ਭਾਜਪਾ...
ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਦਸਤਖ਼ਤ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਵੀ ਸ਼ੁਰੂ
. . .  about 5 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 1 ਦਸੰਬਰ ਤੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅੱਜ ਇਹ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਚੌਕ...
ਪੀਜ਼ਾ ਲੈ ਕੇ ਵਾਪਸ ਜਾ ਰਹੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ
. . .  about 5 hours ago
ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਵਿਖੇ ਪੀਜ਼ਾ ਲੈ ਕੇ ਸਵਿਫ਼ਟ ਕਾਰ 'ਚ ਵਾਪਸ ਜਾ ਰਹੇ ਇਕ 22 ਸਾਲਾ ਨੌਜਵਾਨ ਦੀ ਸਰਕੂਲਰ ਰੋਡ 'ਤੇ ਕਾਰ ਬੇਕਾਬੂ ਹੋ ਕੇ ਕੰਧ ਵਿਚ ਟਕਰਾ ਗਈ, ਜਿਸ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਕੇ...
ਦਿੱਲੀ ਐੱਮ.ਸੀ.ਡੀ. ਚੋਣਾਂ: ਜਿੱਤ ਵੱਲ ਵਧ ਰਹੀ 'ਆਪ', ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ
. . .  about 6 hours ago
ਨਵੀਂ ਦਿੱਲੀ, 7 ਦਸੰਬਰ- 'ਆਪ' ਵਰਕਰ ਦਿੱਲੀ ਸਥਿਤ ਪਾਰਟੀ ਦਫ਼ਤਰ 'ਤੇ ਨੱਚਦੇ ਅਤੇ ਜਸ਼ਨ ਮਨਾ ਰਹੇ ਹਨ। ਕਿਉਂਕਿ ਪਾਰਟੀ ਨੇ ਅਧਿਕਾਰਤ ਰੁਝਾਨਾਂ ਮੁਤਾਬਿਕ...
ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਵਾਰ ਫਿਰ ਹੋਈ ਡਰੋਨ ਦੀ ਹਲਚਲ
. . .  about 6 hours ago
ਜਲਾਲਾਬਾਦ, 7 ਦਸੰਬਰ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਦੋ ਥਾਵਾਂ 'ਤੇ ਡਰੋਨ ਦੀ ਹਲਚਲ ਦਿਖਾਈ ਦੇਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕਿਆਂ 'ਚ ਤਲਾਸ਼ੀ ਮੁਹਿੰਮ...
ਮਲੋਟ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਠੇਕੇਦਾਰ ਦਾ ਕਤਲ
. . .  about 6 hours ago
ਮਲੋਟ, 7 ਦਸੰਬਰ (ਅਜਮੇਰ ਸਿੰਘ ਬਰਾੜ)- ਮਲੋਟ ਨੇੜਲੇ ਪਿੰਡ ਕਿੰਗਰਾ ਵਿਖੇ ਇਕ ਅਮਰੂਦਾਂ ਦੇ ਬਾਗ ਦੇ ਠੇਕੇਦਾਰ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ...
ਰਾਜ ਸਭਾ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਵਚਨਬੱਧ-ਅਨਮੋਲ ਗਗਨ ਮਾਨ

ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਦੇ ਕਿਰਤ, ਯਾਤਰਾ, ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਇਸ ਮੌਕੇ ਡੀ.ਸੀ. ਐਨ.ਪੀ.ਐੱਸ. ਰੰਧਾਵਾ ਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨਾਲ ਪਰੇਡ ਦਾ ਨਿਰੀਖਣ ਵੀ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ | ਉਨ੍ਹਾਂ ਇਸ ਮੌਕੇ ਦੇਸ਼ ਦੀ ਆਜ਼ਾਦੀ ਵਿਚ ਪੰਜਾਬੀਆਂ ਦੇ ਲਾ-ਮਿਸਾਲ ਯੋਗਦਾਨ ਤੇ ਸਭ ਤੋਂ ਵੱਧ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਪੰਜਾਬ ਨਾਲ ਸਬੰਧਤ ਅਜਿਹੇ ਹੋਰ ਆਜ਼ਾਦੀ ਘੁਲਾਟੀਆਂ ਵਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ | ਅਨਮੋਲ ਗਗਨ ਮਾਨ ਨੇ ਆਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੀ ਮਿੱਟੀ 'ਚੋਂ ਅੱਜ ਵੀ ਸ਼ਹਾਦਤ ਦੀ ਖ਼ੁਸ਼ਬੋ ਆਉਂਦੀ ਹੈ ਅਤੇ ਦੇਸ਼ ਲਈ ਮਰ ਮਿਟਣ ਦੀ ਪ੍ਰੇਰਨਾ ਮਿਲਦੀ ਹੈ | ਕਿਰਤ ਮੰਤਰੀ ਨੇ ਅੱਗੇ ਕਿਹਾ ਕਿ ਕੌਮੀ ਅੰਨ ਸੁਰੱਖਿਆ ਮਿਸ਼ਨ ਦੇ ਲਾਭਪਾਤਰੀਆਂ ਨੂੰ ਕਣਕ ਦੀ ਥਾਂ ਆਟਾ ਸਪਲਾਈ ਕਰਨ, ਦੇਸ਼ ਲਈ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਂਦਾ ਮਾਣ ਭੱਤਾ ਵਧਾ ਕੇ ਇੱਕ ਕਰੋੜ ਕਰਨ, ਰਾਜ ਦੇ ਨੌਜੁਆਨਾਂ ਨੂੰ ਰੋਜ਼ਗਾਰ ਦੇ ਵਾਅਦੇ ਤਹਿਤ 26 ਹਜ਼ਾਰ ਸਰਕਾਰੀ ਅਸਾਮੀਆਂ 'ਤੇ ਭਰਤੀ, ਨੌਜਵਾਨਾਂ ਨੂੰ ਖੇਡਾਂ 'ਚ ਉਤਸ਼ਾਹ ਦੇਣ ਲਈ ਰਾਜ ਭਰ 'ਚ 29 ਜੁਲਾਈ ਤੋਂ ਖੇਡ ਮੁਕਾਬਲਿਆਂ ਦੀ ਆਰੰਭਤਾ ਭਗਵੰਤ ਮਾਨ ਸਰਕਾਰ ਦੀ ਰਾਜ ਦੇ ਲੋਕਾਂ ਪ੍ਰਤੀ ਸੁਹਿਰਦ ਸੋਚ ਦਾ ਪ੍ਰਗਟਾਵਾ ਹੈ | ਰਾਜ ਦੇ ਲੋਕਾਂ ਨੂੰ ਵਾਜਬ ਦਰਾਂ 'ਤੇ ਨਿਰਮਾਣ ਸਮਗਰੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਰੇਤ ਤੇ ਬਜਰੀ ਦੀ ਮਾਈਨਿੰਗ ਨੀਤੀ, 2021 ਵਿਚ ਸੋਧ ਨੂੰ ਆਮ ਆਦਮੀ ਲਈ ਉਨ੍ਹਾਂ ਵੱਡੀ ਰਾਹਤ ਕਰਾਰ ਦਿੱਤਾ | ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਦੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ 28 ਸਕੂਲਾਂ ਦੇ 2000 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਮੌਕੇ ਪਰੇਡ, ਪੀ.ਟੀ. ਸ਼ੋਅ ਤੇ ਸਭਿਆਚਾਰਕ ਪ੍ਰੋਗਰਾਮ 'ਚ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਐਮ.ਐਲ.ਏ. ਸੰਤੋਸ਼ ਕਟਾਰੀਆ, ਐਮ.ਐਲ.ਏ. ਡਾ. ਨਛੱਤਰ ਪਾਲ, ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ 'ਚ ਜ਼ਿਲ੍ਹੇ ਦੇ ਅਧਿਕਾਰੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੰਚ 'ਤੇ ਮੌਜੂਦ ਸਨ |

ਆਮ ਆਦਮੀ ਕਲੀਨਿਕ ਰਾਹੋਂ ਵਿਚ ਅੱਜ 65 ਮਰੀਜ਼ਾਂ ਨੇ ਲਿਆ ਮੁਫ਼ਤ ਇਲਾਜ ਦਾ ਲਾਭ

ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਵਿਚ ਰਾਹੋਂ ਦੇ ਸਰਾਫ਼ਾਂ ਮੁਹੱਲਾ ਵਿਖੇ ਬਣਾਏ ਗਏ ਆਮ ਆਦਮੀ ਕਲੀਨਿਕ ਨੇ ...

ਪੂਰੀ ਖ਼ਬਰ »

ਦਾਣਾ ਮੰਡੀ ਬਲਾਚੌਰ ਵਿਖੇ ਤਹਿਸੀਲ ਪੱਧਰੀ ਸਮਾਗਮ

ਬਲਾਚੌਰ, 16 ਅਗਸਤ (ਦੀਦਾਰ ਸਿੰਘ ਬਲਾਚੌਰੀਆ)- 75ਵੇਂ ਆਜ਼ਾਦੀ ਦਿਵਸ ਸੰਬੰਧੀ ਬਲਾਚੌਰ ਦੀ ਦਾਣਾ ਮੰਡੀ ਵਿਖੇ ਤਹਿਸੀਲ ਪੱਧਰੀ ਸਮਾਗਮ ਸਥਾਨਕ ਪ੍ਰਸ਼ਾਸਨ ਵਲੋਂ ਬੜੇ ਉਤਸ਼ਾਹ ਨਾਲ ਕੀਤਾ ਗਿਆ | ਉੱਪ ਮੰਡਲ ਮੈਜਿਸਟ੍ਰੇਟ ਸੂਬਾ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ...

ਪੂਰੀ ਖ਼ਬਰ »

ਜੈਨ ਮਾਡਲ ਸਕੂਲ ਬੰਗਾ ਵਿਖੇ ਆਜ਼ਾਦੀ ਦਿਵਸ ਮੌਕੇ ਸਮਾਗਮ

ਬੰਗਾ, 16 ਅਗਸਤ (ਜਸਬੀਰ ਸਿੰਘ ਨੂਰਪੁਰ) - ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਪੰਦਰਾਂ ਅਗਸਤ ਦੇ ਮੌਕੇ 'ਤੇ ਤਿਰੰਗਾ ਲਹਿਰਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਨੂੰ ਆਜ਼ਾਦੀ ...

ਪੂਰੀ ਖ਼ਬਰ »

ਮੁੱਖ ਮਹਿਮਾਨ ਸੂਬਾ ਸਿੰਘ ਐੱਸ. ਡੀ. ਐਮ. ਨੇ ਆਜ਼ਾਦੀ ਘੁਲਾਟੀਆਂ ਦੇ ਸਮਾਰਕ 'ਤੇ ਸਿੱਜਦਾ ਕੀਤਾ

ਬਲਾਚੌਰ, 16 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਮੁੱਖ ਸਮਾਗਮ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਮੁੱਖ ਮਹਿਮਾਨ ਸ. ਸੂਬਾ ਸਿੰਘ ਪੀ.ਸੀ.ਐੱਸ. ਉੱਪ ਮੰਡਲ ਮਜਿਸਟਰੇਟ ਬਲਾਚੌਰ ਨੇ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ/ ਪੰਚਾਇਤ ਸੰਮਤੀ ਦਫ਼ਤਰ ਬਲਾਚੌਰ ਵਿਖੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਡੀ.ਸੀ. ਰਿਹਾਇਸ਼ ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡੇ ਲਹਿਰਾਏ

ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਦੇਸ਼ ਦੇ 76ਵੇਂ ਆਜ਼ਾਦੀ ਦਿਵਸ ਮੌਕੇ ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਡੀ.ਸੀ. ਰਿਹਾਇਸ਼ ਅਤੇ ਏ.ਡੀ.ਸੀ. (ਜ) ਰਾਜੀਵ ਵਰਮਾ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡੇ ਲਹਿਰਾਏ | ਜ਼ਿਲ੍ਹਾ ...

ਪੂਰੀ ਖ਼ਬਰ »

ਬੰਗਾ 'ਚ ਨਵਨੀਤ ਕੌਰ ਬੱਲ ਐਸ. ਡੀ. ਐਮ. ਨੇ ਕੌਮੀ ਝੰਡਾ ਲਹਿਰਾਇਆ

ਬੰਗਾ, 16 ਅਗਸਤ (ਜਸਬੀਰ ਸਿੰਘ ਨੂਰਪੁਰ) - ਬੰਗਾ ਦਾਣਾ ਮੰਡੀ 'ਚ ਆਜ਼ਾਦੀ ਦਿਵਸ 'ਤੇ ਸਮਾਗਮ ਕਰਵਾਇਆ | ਨਵਨੀਤ ਕੌਰ ਬੱਲ ਐਸ. ਡੀ. ਐਮ. ਬੰਗਾ ਨੇ ਕੌਮੀ ਝੰਡਾ ਲਹਿਰਾਇਆ ਤੇ ਪ੍ਰੇਡ ਤੋਂ ਸਲਾਮੀ ਲਈ | ਉਨ੍ਹਾਂ ਕਿਹਾ ਕਿ ਮੈਨੂੰ ਬੇਹੱਦ ਮਾਣ ਹੈ ਕਿ ਮੈਂ ਸ਼ਹੀਦ ਭਗਤ ਸਿੰਘ ਦੀ ...

ਪੂਰੀ ਖ਼ਬਰ »

ਸੈਸ਼ਨ ਜੱਜ ਵਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਕੌਮੀ ਝੰਡਾ ਲਹਿਰਾਇਆ

ਨਵਾਂਸ਼ਹਿਰ, 16 ਅਗਸਤ (ਗੁਰਬਖਸ਼ ਸਿੰਘ ਮਹੇ)- ਦੇਸ਼ ਦੇ 76ਵੇਂ ਆਜ਼ਾਦੀ ਦਿਵਸ ਮੌਕੇ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵਲੋਂ ਜ਼ਿਲ੍ਹਾ ਕਚਹਿਰੀ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਦੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਸੂਬਾ ਕਾਂਗਰਸ ਵਲੋਂ 95 ਸਾਲਾ ਬਜ਼ੁਰਗ ਟਕਸਾਲੀ ਆਗੂ ਚੌਧਰੀ ਭਗਤ ਰਾਮ ਭਨੂੰ ਦਾ ਕੀਤਾ ਸਨਮਾਨ

ਬਲਾਚੌਰ, 16 ਅਗਸਤ (ਸ਼ਾਮ ਸੁੰਦਰ ਮੀਲੂ)- ਕਾਂਗਰਸ ਪਾਰਟੀ ਵਲੋਂ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੀ ਖ਼ੁਸ਼ੀ ਵਿਚ ਕਾਂਗਰਸ ਪਾਰਟੀ ਲਈ ਆਪਣਾ ਪੂਰਾ ਜੀਵਨ ਦੇਣ ਵਾਲੇ 75 ਸਾਲ ਤੋਂ ਜ਼ਿਆਦਾ ਉਮਰ ਦੇ 75 ਜੁਝਾਰੂ ਵਰਕਰਾਂ ਦਾ ਆਜ਼ਾਦੀ ਦਿਹਾੜੇ ਪੰਜਾਬ ਕਾਂਗਰਸ ਦੇ ਪ੍ਰਧਾਨ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਬਾਬਾ ਗੋਲਾ ਸਕੂਲ ਦੀ ਕੋਰੀਓਗ੍ਰਾਫ਼ੀ ਰਹੀ ਖਿੱਚ ਦਾ ਕੇਂਦਰ

ਬੰਗਾ, 16 ਅਗਸਤ (ਕਰਮ ਲਧਾਣਾ) - ਬੰਗਾ ਵਿਖੇ 75 ਸਾਲਾ ਅਜ਼ਾਦੀ ਵਰ੍ਹੇ ਨੂੰ ਸਮਰਪਿਤ ਅਜ਼ਾਦੀ ਇੱਕ ਮਹਾਂ ਅੰਮਿ੍ਤ ਪ੍ਰੋਗਰਾਮ ਅਧੀਨ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਲੋਂ ਪਿ੍ੰਸੀਪਲ ਮਹੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਮੈਡਮ ...

ਪੂਰੀ ਖ਼ਬਰ »

ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀਆਂ ਯਾਦਗਾਰਾਂ ਨੂੰ ਹੋਰ ਖੂਬਸੂਰਤ ਬਣਾਇਆ ਜਾਵੇਗਾ - ਅਨਮੋਲ ਗਗਨ ਮਾਨ

ਬੰਗਾ, 16 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਉੁਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਯਾਦਗਾਰਾਂ ਨੂੰ ਵਿਰਾਸਤੀ ਸੈਰ ਸਪਾਟੇ ਦੇ ਮੰਤਵ ਨਾਲ ਹੋਰ ਖੂਬਰਸੂਰਤ ਦਿੱਖ ਦਿੱਤੀ ਜਾਵੇਗੀ ਤਾਂ ਜੋ ਦੇਸ਼ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਮੌਕੇ ਕਰਵਾਇਆ ਜ਼ਿਲ੍ਹਾ ਪੱਧਰੀ ਸਮਾਗਮ

ਬੰਗਾ, 16 ਅਗਸਤ (ਕਰਮ ਲਧਾਣਾ) - ਪਿੰਡ ਪੱਦੀ ਮੱਠਵਾਲੀ ਵਿਖੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਮਾਗਮ ਕਰਾਇਆ ਗਿਆ | ਪਿੰਡ ਦੇ ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਦੇ ਮੋਕਲੇ ਵਿਹੜੇ ਵਿਚ ਪਿੰਡ ਦੇ ਸਰਪੰਚ ਸੁਰਿੰਦਰ ਮੋਹਣ ਅਤੇ ਨੰਦ ਲਾਲ ਪ੍ਰਧਾਨ ਡਾਕਟਰ ...

ਪੂਰੀ ਖ਼ਬਰ »

ਪੰਜਾਬ ਖੇਡ ਮੇਲਾ-2022 ਲਈ ਬਲਾਕ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਸ਼ੁਰੂ

ਨਵਾਂਸ਼ਹਿਰ, 16 ਅਗਸਤ (ਹਰਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪੰਜਾਬ ਖੇਡ ਮੇਲਾ-2022 ਤਹਿਤ ਬਲਾਕ ਪੱਧਰੀ ਖੇਡਾਂ 1 ਸਤੰਬਰ, 2022 ਤੋਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਲਈ ਵੱਖ-ਵੱਖ ਉਮਰ ਵਰਗ ਦੇ ਖਿਡਾਰੀ/ਟੀਮਾਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਮ ਐਂਟਰੀ ਕਰਵਾ ਸਕਦੇ ...

ਪੂਰੀ ਖ਼ਬਰ »

ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ 'ਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਆਜ਼ਾਦੀ ਦਿਵਸ ਮਨਾਇਆ

ਔੜ/ਝਿੰਗੜਾਂ, 16 ਅਗਸਤ (ਕੁਲਦੀਪ ਸਿੰਘ ਝਿੰਗੜ)- ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ 'ਚ ਬਣੇ ਰੈਸਟ ਹਾਊਸ ਪਿੰਡ ਝਿੰਗੜਾਂ ਵਿਖੇ ਪਿੰਡ ਵਾਸੀਆਂ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਜਥੇ. ਰਣਜੀਤ ਸਿੰਘ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੇ ਸਾਲਾਨਾ ਜੋੜ ਮੇਲੇ ਦਾ ਸਮਾਗਮ ਸ਼ੁਰੂ

ਪੋਜੇਵਾਲ ਸਰਾਂ, 16 ਅਗਸਤ (ਨਵਾਂਗਰਾਈਾ, ਰਮਨ ਭਾਟੀਆ)- ਪਿੰਡ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਜੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਸਮਾਗਮਾਂ ਦੀ ਸ਼ੁਰੂਆਤ ਹੋਈ | ਇਸ ਮੌਕੇ ਸੀ੍ਰ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਕੀਤੇ ਗਏ | ਇਸ ਮੌਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਬੈਕੁੰਠ ਧਾਮ ਫਰੌਰ ਵਿਖੇ 5 ਰੋਜ਼ਾ ਸੰਤ ਸਮਾਗਮ ਅੱਜ ਤੋਂ

ਭੱਦੀ, 16 ਅਗਸਤ (ਨਰੇਸ਼ ਧੌਲ)- ਕੁਟੀਆ ਸਾਹਿਬ ਬੈਕੁੰਠ ਧਾਮ ਫਰੌਰ (ਖਮਾਣੋਂ) ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਅਤੇ ਸਤਿਗੁਰੂ ਗੰਗਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਬਰਸੀ ਸਬੰਧੀ 5 ਰੋਜ਼ਾ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੌਜੂਦਾ ਗੱਦੀ ਨਸ਼ੀਨ ਸਵਾਮੀ ...

ਪੂਰੀ ਖ਼ਬਰ »

ਰਾਜਾ ਸਾਹਿਬ ਪਬਲਿਕ ਸਕੂਲ ਝਿੰਗੜਾਂ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ

ਔੜ/ਝਿੰਗੜਾਂ, 16 ਅਗਸਤ (ਕੁਲਦੀਪ ਸਿੰਘ ਝਿੰਗੜ)- ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੀ.ਬੀ. ਐੱਸ.ਈ. ਝਿੰਗੜਾਂ ਵਿਖੇ ਆਜ਼ਾਦੀ ਦਿਹਾੜਾ ਭਾਰੀ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਪਿ੍ੰ. ਤਰਜੀਵਨ ਸਿੰਘ ਗਰਚਾ ਤੇ ਮੈਨੇਜਰ ਕਮਲਜੀਤ ਸਿੰਘ ਗਰਚਾ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਪੱਲੀ ਝਿੱਕੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਪੱਲੀ ਝਿੱਕੀ, 16 ਅਗਸਤ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਦੇ ਗੁਰਸੇਵਕ ਸਿੰਘ ਯੂ. ਏ. ਈ., ਸਤਵਿੰਦਰ ਸਿੰਘ ਜਰਮਨ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਰਣਜੀਤ ਕੌਰ ਪਤਨੀ ਅਵਤਾਰ ਸਿੰਘ ਲੰਬੇ ਸਮੇਂ ਤੋਂ ਬਿਮਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX