ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  1 minute ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  16 minutes ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  21 minutes ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  45 minutes ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 1 hour ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 1 hour ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 1 hour ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 2 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 2 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 2 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਫ਼ਤਹਿਗੜ੍ਹ ਸਾਹਿਬ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਸਰਹਿੰਦ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੌਰਾਨ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤਾਂ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਕੈਬਨਿਟ ਮੰਤਰੀ ਨੇ ਪਰੇਡ ਦਾ ਨਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ | ਸਮਾਗਮ ਦੌਰਾਨ ਸਮੁੱਚੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਉਪਰੰਤ ਮਿਲੀ ਆਜ਼ਾਦੀ ਲਈ ਦੇਸ਼ ਵਾਸੀਆਂ ਨੂੰ ਵੱਡਾ ਮੁੱਲ ਚੁਕਾਉਣਾ ਪਿਆ ਹੈ ਅਤੇ ਕੁਰਬਾਨੀਆਂ ਦੇਣ ਵਿਚ 80 ਫ਼ੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਉਨ੍ਹਾਂ ਵਲੋਂ ਤਸੁਵੱਰ ਕੀਤੇ ਸਮਾਜ ਦੀ ਸਿਰਜਣਾ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਇਮਾਨਦਾਰੀ ਨਾਲ ਯਤਨ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ | ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਮਾਣ ਭੱਤੇ ਵਿਚ ਵਾਧਾ ਕਰਕੇ ਇਕ ਕਰੋੜ ਰੁਪਏ ਕੀਤਾ ਹੈ ਅਤੇ ਇਹ ਸਹਾਇਤਾ ਦੇਸ਼ ਸੇਵਾ ਦੌਰਾਨ ਸ਼ਹੀਦ ਹੋਣ ਵਾਲੇ ਸੈਨਿਕਾਂ ਦੇ ਆਸ਼ਰਤਾਂ ਨੂੰ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਆਪਣੀ ਛੱਤ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਛੇਤੀ ਹੀ 25,000 ਨਵੇਂ ਮਕਾਨ ਬਣਾ ਕੇ ਸਸਤੀਆਂ ਦਰਾਂ 'ਤੇ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਇਨ੍ਹਾਂ ਲੋਕਾਂ ਨੂੰ ਆਪਣੀ ਛੱਤ ਨਸੀਬ ਹੋ ਸਕੇ | ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ''ਸਕੂਲ ਆਫ਼ ਐਮੀਨੈਂਸ'' ਵਿਚ ਬਦਲਣ ਦੀ ਪ੍ਰਕਿ੍ਆ ਸ਼ੁਰੂ ਕੀਤੀ ਗਈ ਹੈ | ਇਸ ਨਾਲ ਸਕੂਲਾਂ ਵਿਚ ਪੜ੍ਹਾਈ ਦਾ ਮਾਹੌਲ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਸਮੇਤ ਹੋਰ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 29 ਅਗਸਤ ਤੋਂ ਪੰਜਾਬ ਭਰ ਵਿਚ ਪੇਂਡੂ ਖੇਡ ਮੇਲੇ ਸ਼ੁਰੂ ਕਰਵਾਏ ਜਾ ਰਹੇ ਹਨ ਜਿਸ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਤੇ ਅੱਗੇ ਵਧਣ ਦਾ ਮੌਕਾ ਮਿਲੇਗਾ | ਪੰਜਾਬ 'ਚੋਂ ਨਸ਼ਾ, ਸ਼ਰਾਬ ਅਤੇ ਰੇਤ ਮਾਫ਼ੀਆ ਸਮੇਤ ਹੋਰ ਕਈ ਤਰ੍ਹਾਂ ਦੇ ਮਾਫ਼ੀਏ ਨੂੰ ਖ਼ਤਮ ਕਰਨ ਲਈ ਸਰਕਾਰ ਪੂਰੀ ਗੰਭੀਰਤਾ ਨਾਲ ਯਤਨ ਕਰ ਰਹੀ ਹੈ ਅਤੇ ਸਰਕਾਰ ਨੇ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਹੈ ਅਤੇ ਪਿਛਲੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਗੈਂਗਸਟਰ ਕਾਬੂ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਅਧੀਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤੇ ਗਏ ਹਨ ਅਤੇ ਪਹਿਲੀ ਵਾਰ ਸਰਕਾਰ ਵਲੋਂ ਮੂੰਗੀ 'ਤੇ ਐੈਮ.ਐਸ.ਪੀ. ਦਿੱਤਾ ਗਿਆ ਹੈ | ਸ੍ਰੀ ਅਰੋੜਾ ਨੇ ਦੱਸਿਆ ਕਿ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਕਰਦੇ ਹੋਏ 52 ਲੱਖ ਘਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਵੀ ਸ਼ੁਰੂਆਤ ਕੀਤੀ ਹੈ ਅਤੇ ਹੁਣ ਹਰੇਕ ਬਿਲ ਵਿਚ ਬਿਜਲੀ ਦੇ 600 ਯੂਨਿਟ ਮੁਆਫ਼ ਕੀਤੇ ਜਾ ਰਹੇ ਹਨ | ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਸਮਾਗਮ ਦੌਰਾਨ ਜਿੱਥੇ ਸੁਤੰਤਰਤਾ ਸੰਗਰਾਮੀਆਂ ਦਾ ਸਨਮਾਨ ਕੀਤਾ ਗਿਆ ਉੱਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਈਕਲ ਦਿੱਤੇ ਗਏ ਅਤੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਸਮਾਗਮ ਵਿਚ ਹਲਕਾ ਵਿਧਾਇਕ ਐੈਡ. ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ ਵਿਧਾਇਕ ਬਸੀ ਪਠਾਣਾਂ, ਏ.ਡੀ.ਜੀ.ਪੀ. ਨਾਗੇਸ਼ਵਰ ਰਾਓ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਡੀ.ਆਈ.ਜੀ. ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਓ ਸਿੰਘ ਗਿੱਲ, 'ਆਪ' ਦੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਗੁਰਸਤਿੰਦਰ ਜੱਲ੍ਹਾ, ਰਸ਼ਪਿੰਦਰ ਰਾਜਾ, ਅਮਰਿੰਦਰ ਮੰਡੋਫਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸ਼ਹਿਰੀ ਪਤਵੰਤੇ ਅਤੇ 'ਆਪ' ਆਗੂ ਤੇ ਵਲੰਟੀਅਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ |
ਸੰਤ ਨਾਮਦੇਵ ਕੰਨਿਆ ਕਾਲਜ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਬਸੀ ਪਠਾਣਾਂ, (ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਵਿੱਦਿਆ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਸਥਾਨਕ ਸੰਤ ਨਾਮਦੇਵ ਕੰਨਿਆ ਮਹਾਂ ਵਿਦਿਆਲਿਆ ਵਿਖੇ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮਿਲ ਕੇ ਆਜ਼ਾਦੀ ਦਾ 75ਵਾਂ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਤੇ ਪ੍ਰੀਸ਼ਦ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਰਾਸ਼ਟਰੀ ਗੀਤ ਤੋਂ ਬਾਅਦ ਝੰਡੇ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਤੇ ਕਾਲਜ ਦੀਆਂ ਵਿਦਿਆਰਥਣਾਂ ਨੇ ਦੇਸ਼ ਭਗਤੀ ਦੇ ਗੀਤਾਂ ਅਤੇ ਬੀ.ਸੀ.ਏ. ਫਾਈਨਲ ਤੇ ਗਿਆਰ੍ਹਵੀਂ ਦੀਆਂ ਵਿਦਿਆਰਥਣਾਂ ਨੇ ਦੇਸ਼ ਦੀ ਆਜ਼ਾਦੀ ਨਾਲ ਸਬੰਧਿਤ ਇਕ ਨਾਟਕ ਵੀ ਖੇਡਿਆ | ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਨੀਲ ਖੁੱਲਰ, ਪਿ੍ੰਸੀਪਲ ਸੰਗੀਤਾ ਵਧਵਾ ਸਮੇਤ ਕਾਲਜ ਦੀ ਪ੍ਰਬੰਧਕੀ ਕਮੇਟੀ, ਪ੍ਰੀਸ਼ਦ ਦੇ ਸਮੂਹ ਅਹੁਦੇਦਾਰ, ਸਟਾਫ਼ ਅਤੇ ਵਿਦਿਆਰਥੀ ਵੀ ਮੌਜੂਦ ਸਨ |
ਬਸੀ ਪਠਾਣਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੀ ਮਨਾਇਆ
ਬਸੀ ਪਠਾਣਾਂ, (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਪ੍ਰਸ਼ਾਸਨ ਵਲੋਂ ਬਸੀ ਪਠਾਣਾਂ ਸਬਜ਼ੀ ਮੰਡੀ ਵਿਚ ਕਰਵਾਏ ਸਮਾਗਮ ਦੌਰਾਨ ਦੇਸ਼ ਦੀ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਕੇ ਮਾਹੌਲ ਦੇਸ਼ ਭਗਤੀ ਦੀ ਖ਼ੁਸ਼ਬੂ ਨਾਲ ਭਰ ਦਿੱਤਾ | ਇਸ ਤੋਂ ਪਹਿਲਾਂ ਐਸ.ਡੀ.ਐਮ ਅਸ਼ੋਕ ਕੁਮਾਰ ਨੇ ਤਿਰੰਗਾ ਲਹਿਰਾਇਆ ਤੇ ਮਾਰਚ ਪਾਸਟ ਤੋਂ ਸਲਾਮੀ ਲਈ | ਉਨ੍ਹਾਂ ਸਮੂਹ ਹਲਕਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਦੀ ਆਜ਼ਾਦੀ ਦੀ ਲੜਾਈ 'ਚ ਜਾਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਵਧੀਆ ਕਾਰਗੁਜ਼ਾਰੀ ਵਾਲੇ ਪੁਲਿਸ ਜਵਾਨਾਂ ਤੇ ਅਫ਼ਸਰਾਂ ਦੇ ਨਾਲ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਨਗਰ ਕੌਂਸਲ ਦੇ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ, ਤਹਿਸੀਲਦਾਰ ਅਵਤਾਰ ਸਿੰਘ ਜੰਗੂ, ਡੀ.ਐਸ.ਪੀ. ਅਮਰਪ੍ਰੀਤ ਸਿੰਘ, ਬੀ.ਡੀ.ਪੀ.ਓ. ਰਵਿੰਦਰ ਸਿੰਘ, ਕਾਰਜ ਸਾਧਕ ਅਫ਼ਸਰ ਮਨਜੀਤ ਸਿੰਘ ਢੀਂਡਸਾ, ਡੀ.ਐਫ.ਐਸ.ਓ. ਨਰਿੰਦਰਪਾਲ ਕੌਰ ਸੀ.ਡੀ.ਪੀ.ਓ. ਸ਼ਰਨਜੀਤ ਕੌਰ, ਐਸ.ਐਚ.ਓ. ਹਰਵਿੰਦਰ ਸਿੰਘ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ, ਕੌਂਸਲਰ ਰਾਜਪੁਰੀ, ਪ੍ਰੇਮ ਵਧਵਾ, ਹਰਨੇਕ ਸਿੰਘ, ਪਵਨ ਸ਼ਰਮਾ, ਰਮੇਸ਼ ਕੁਮਾਰ ਸੀ.ਆਰ. ਨਾਲ ਹੋਰ ਪਤਵੰਤੇ ਵੀ ਮੌਜੂਦ ਸਨ |
ਪਾਈਨ ਗਰੋਵ ਪਬਲਿਕ ਸਕੂਲ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ
ਬਸੀ ਪਠਾਣਾ, (ਰਵਿੰਦਰ ਮੌਦਗਿਲ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾਂ ਵਿਖੇ 75ਵਾਂ ਆਜ਼ਾਦੀ ਦਾ ਦਿਹਾੜਾ ਬੜੇ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਮੌਕੇ ਐਮ.ਡੀ. ਵਿਕਾਸ ਕੌਸ਼ਲ ਨੇ ਝੰਡਾ ਲਹਿਰਾਇਆ ਤੇ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ | ਸਮਾਗਮ ਦਾ ਆਰੰਭ ਬੱਚਿਆਂ ਵਲੋਂ ਦੇਸ਼ ਭਗਤੀ ਗਰੁੱਪ ਗੀਤ ਨਾਲ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ 'ਤੇ ਡਾਂਸ ਕੀਤਾ, ਬੱਚਿਆਂ ਨੇ ਸਲੋਗਨ ਲਿਖਣ, ਪੋਸਟਰ ਤੇ ਕਾਰਡ ਬਣਾਉਣ, ਕਵਿਤਾ ਮੁਕਾਬਲੇ ਵਿਚ ਵੀ ਭਾਗ ਲਿਆ | ਸਕੂਲ ਦੇ ਚੇਅਰਪਰਸਨ ਵਿਜੈ ਕੌਸ਼ਲ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ | ਸਕੂਲ ਪਿ੍ੰਸੀਪਲ ਨੀਤੂ ਕੁਮਾਰ ਨੇ ਵਿਦਿਆਰਥੀਆਂ ਨੂੰ ਘਰ-ਘਰ ਤਿਰੰਗਾ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ | ਆਜ਼ਾਦੀ ਦਿਹਾੜੇ ਮੌਕੇ ਨਗਰ ਕੌਂਸਲ ਗੋਬਿੰਦਗੜ੍ਹ 'ਚ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿੰ੍ਰਸ ਨੇ ਲਹਿਰਾਇਆ ਕੌਮੀ ਝੰਡਾ
* ਵਿੱਤੀ ਵਰ੍ਹੇ ਦੌਰਾਨ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਕਾਲੋਨੀਆਂ 'ਚ ਸੀਵਰੇਜ ਤੇ ਵਾਟਰ ਸਪਲਾਈ ਦਾ ਕੰਮ ਮੁਕੰਮਲ ਕਰਵਾਉਣਾ ਨਗਰ ਕੌਂਸਲ ਦਾ ਮੁੱਖ ਟੀਚਾ-ਹਰਪ੍ਰੀਤ ਪਿ੍ੰਸ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਦੀ 'ਏ ਕਲਾਸ' ਸ਼੍ਰੇਣੀ ਵਾਲੀ ਨਗਰ ਕੌਂਸਲ ਗੋਬਿੰਦਗੜ੍ਹ ਵਲੋਂ ਨਗਰ ਕੌਂਸਲ ਦੇ ਵਿਹੜੇ ਵਿਚ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਅਸਮਾਨ ਵਿਚ ਤਿਰੰਗੇ ਗੁਬਾਰੇ ਛੱਡ ਕੇ ਅਮਨ ਸਾਂਤੀ ਦਾ ਪੈਗ਼ਾਮ ਦਿੱਤਾ ਗਿਆ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੌਮੀ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਗਈ | ਸਮਾਗਮ ਦੌਰਾਨ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕੌਂਸਲ ਪ੍ਰਧਾਨ ਪਿ੍ੰਸ ਨੇ ਕਿਹਾ ਕਿ ਨਗਰ ਕੌਂਸਲ ਦਾ ਮੁੱਖ ਟੀਚਾ ਵਿੱਤੀ ਵਰ੍ਹੇ ਦੌਰਾਨ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਕਾਲੋਨੀਆਂ, ਕਸਬਿਆਂ ਅਤੇ ਮੁਹੱਲਿਆਂ ਵਿਚ ਸੀਵਰੇਜ ਤੇ ਵਾਟਰ ਸਪਲਾਈ ਦਾ ਕੰਮ ਮੁਕੰਮਲ ਕਰਵਾਉਣਾ ਹੈ ਤਾਂ ਜੋ ਸ਼ਹਿਰ ਦਾ ਕੋਈ ਵੀ ਨਾਗਰਿਕਾਂ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ | ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਕੇ ਖੇਡਾਂ ਨਾਲ ਜੋੜਨ ਲਈ ਕੌਂਸਲ ਵਲੋਂ ਚੰਗੇ ਖੇਡ ਗਰਾਊਾਡਾਂ ਦੀ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਹੈ | ਜਿਸ ਦੇ ਚੰਗੇ ਨਤੀਜੇ ਭਵਿੱਖ ਵਿਚ ਸਾਹਮਣੇ ਆਉਣਗੇ | ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪੋ੍ਰਗਰਾਮ 'ਚ ਦੇਸ਼ ਭਗਤੀ ਗੀਤ, ਕਵਿਤਾਵਾਂ, ਕੋਰੀਓਗ੍ਰਾਫੀ ਅਤੇ ਨਾਟਕ ਪੇਸ਼ ਕੀਤੇ | ਇਸ ਮੌਕੇ ਕੌਂਸਲ ਪ੍ਰਸ਼ਾਸਨ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਸਮਾਗਮ ਵਿਚ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਕੁਲਬੀਰ ਸਿੰਘ ਬਰਾੜ, ਉਪ ਪ੍ਰਧਾਨ ਅਸ਼ੋਕ ਸ਼ਰਮਾ, ਕੌਂਸਲਰ ਹਰਮੀਤ ਕੌਰ ਭਾਂਬਰੀ, ਰਾਜਿੰਦਰ ਬਿੱਟੂ, ਪਰਮਜੀਤ ਵਾਲੀਆ, ਅਮਿੱਤ ਜੈ ਚੰਦ ਸ਼ਰਮਾ, ਵਿਨੀਤ ਬਿੱਟੂ, ਪੁਨੀਤ ਗੋਇਲ, ਰਣਧੀਰ ਸਿੰਘ ਹੈਪੀ, ਰਾਧਿਕਾ ਵਰਮਾ, ਪੂਜਾ ਸ਼ਰਮਾ, ਸਿਮਰਨ ਰਾਣੀ, ਨਰਿੰਦਰ ਕੌਸ਼ਲ, ਚਰਨਜੀਤ ਬਾਜਵਾ, ਸੋਮਨਾਥ ਅਜਨਾਲੀ, ਉਦਯੋਗਪਤੀ ਸੰਜੇ ਬਾਂਸਲ, ਬਲਦੇਵ ਸ਼ਰਮਾ, ਰਾਜੀਵ ਵਰਮਾ, ਰਣਜੀਤ ਸਿੰਘ ਅੰਬੇਮਾਜਰਾ, ਮਨਜੀਤ ਸਿੰਘ ਬਿੱਟੂ, ਜਗਮੋਹਨ ਸਿੰਘ ਬਿੱਟੂ, ਦਵਿੰਦਰ ਸਿੰਘ, ਗਗਨਦੀਪ ਰਿਚੀ, ਗੁਰਪ੍ਰੀਤ ਸਿੰਘ ਜਿੰਮੀ, ਸੁਪਰਡੈਂਟ ਲਵ ਕੁਮਾਰ, ਬਲਵਿੰਦਰ ਸਿੰਘ, ਪ੍ਰਮੋਦ ਕੁਮਾਰ, ਸੁਨੀਲ ਮਿੱਤਲ, ਰਾਕੇਸ਼ ਕੁਮਾਰ, ਇਕਬਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਸ਼ਾਮਿਲ ਹੋਏ |
ਆਜ਼ਾਦੀ ਦਿਹਾੜੇ ਮੌਕੇ ਬੱਸ ਸਟੈਂਡ 'ਚ ਸਮਾਜ ਸੇਵਕ ਮਲਕੀਤ ਸਿੰਘ ਰਾਓ ਨੇ ਲਹਿਰਾਇਆ ਕੌਮੀ ਝੰਡਾ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਥਾਨਕ ਬੱਸ ਸਟੈਂਡ ਵਿਚ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਮਲਕੀਤ ਸਿੰਘ ਰਾਓ ਜੱਸੜ੍ਹਾਂ ਅਤੇ ਹਰਸ਼ਦੀਪ ਸਿੰਘ ਰਾਓ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਜਦੋਂਕਿ ਮਜ਼ਦੂਰਾਂ ਵਲੋਂ ਉਕਤ ਸ਼ਖ਼ਸੀਅਤਾਂ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਆਜ਼ਾਦੀ ਦਿਹਾੜੇ ਦੀ ਖ਼ੁਸ਼ੀ 'ਚ ਲੱਡੂ ਵੀ ਵੰਡੇ ਗਏ | ਸਮਾਗਮ ਵਿਚ ਮਲਕੀਤ ਸਿੰਘ ਰਾਓ ਜੱਸੜ੍ਹਾਂ, ਹਰਸ਼ਦੀਪ ਸਿੰਘ ਰਾਓ, ਡਾ. ਅਮਿੱਤ ਸੰਦਲ, ਰਾਜੇਸ਼ ਮੜਕਣ, ਇੰਦਰਜੀਤ ਖੁਰਾਣਾ, ਅਮਨਦੀਪ ਸਿੰਘ ਰਾਓ, ਪ੍ਰਦੀਪ ਸਿੰਘ ਅਤਲੀ, ਪਰਮਜੀਤ ਸਿੰਘ, ਹਰਪਾਲ ਸਿੰਘ, ਅਜੀਤ ਸਿੰਘ, ਰਾਜਿੰਦਰ ਸਿੰਘ, ਰਾਜਿੰਦਰ ਗੋਇਲ, ਨਿਰਮਲ ਨਿੰਮਾ, ਰਾਜਿੰਦਰ ਨਾਥ, ਹੈਪੀ ਟੋਡਾ, ਪਵਿੱਤਰ ਭਾਂਬਰੀ, ਜਗਦੀਪ ਸਿੰਘ, ਲਾਡੀ ਮੁਗਲ ਮਾਜਰਾ, ਹਰਨੂਰ ਮੰਡੇਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਸ਼ਾਮਿਲ ਹੋਏ |
ਮੰਡੀ ਗੋਬਿੰਦਗੜ੍ਹ ਕੰਨਿਆ ਸਮਾਰਟ ਸਕੂਲ 'ਚ ਮਨਾਇਆ ਆਜ਼ਾਦੀ ਦਿਹਾੜਾ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਕੂਲ ਦੇ ਵਿਹੜੇ ਵਿਚ ਆਜ਼ਾਦੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੋਨਿਕਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਦੋਂਕਿ ਸਕੂਲੀ ਬੱਚਿਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ | ਉਪਰੰਤ ਸਕੂਲੀ ਵਿਦਿਆਰਥਣਾਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਅਤੇ ਤਿਰੰਗਾ ਝੰਡਾ ਲਹਿਰਾ ਕੇ ਅੰਮਿ੍ਤ ਮਹਾਂ ਉਤਸਵ ਦੀ ਖ਼ੁਸ਼ੀ ਸਾਂਝੀ ਕੀਤੀ | ਸਮਾਗਮ ਵਿਚ ਨੀਨਾ ਵਰਮਾ, ਰੇਖਾ ਰਾਣੀ, ਗੁਰਿੰਦਰ ਕੌਰ, ਰੁਪਿੰਦਰ ਕੁਮਾਰ, ਅਸ਼ੋਕ ਕੁਮਾਰ, ਸੋਨੀਆ ਰਾਣੀ, ਸ਼ੈਲਾ, ਬਲਵਿੰਦਰ ਕੌਰ, ਹਰਵਿੰਦਰ ਕੌਰ, ਇਕਬਾਲ ਕੌਰ, ਰਚਨਾ ਸਿਆਲ, ਕੁਲਦੀਪ ਕੌਰ, ਰਵਿੰਦਰ ਸਿੰਘ, ਗੁਰਸ਼ਰਨ ਸਿੰਘ, ਜਗਰੂਪ ਸਿੰਘ, ਅਜੀਤਪਾਲ ਸਿੰਘ, ਕੁਲਦੀਪ ਸਿੰਘ, ਤੇਜਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਸ਼ਾਮਿਲ ਸਨ |
ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਮਨਾਇਆ ਆਜ਼ਾਦੀ ਦਿਹਾੜਾ
ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਤਿੰਨ ਰੋਜਾ ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ ਮਨਾਇਆ ਗਿਆ | ਜਿਸ ਦੌਰਾਨ ਪਹਿਲੇ ਦਿਨ ਮੌਨਟਸਰੀ ਵਿੰਗ ਦੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਹਿੱਸਾ ਲਿਆ | ਦੂਜੇ ਦਿਨ ਖ਼ਾਸ ਪ੍ਰਾਰਥਨਾ ਸਭਾ ਵਿਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੇ ਦੇਸ਼ ਭਗਤੀ ਗੀਤ ਗਾ ਕੇ ਮਾਹੌਲ ਨੂੰ ਦੇਸ਼ ਭਗਤੀ ਰੰਗ ਵਿਚ ਰੰਗਿਆ ਅਤੇ ਅਖੀਰਲੇ ਦਿਨ ਸਕੂਲ ਦੀ ਪਿ੍ੰਸੀਪਲ ਡਾ. ਬਬੀਤਾ ਚੋਪੜਾ ਅਤੇ ਉਪ ਪਿ੍ੰਸੀਪਲ ਨੀਰੂ ਧੀਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਪਰੰਤ ਸਕੂਲ ਬੱਚਿਆਂ ਨੇ ਰੰਗਾਰੰਗ ਸੱਭਿਆਚਾਰਕ ਪੋ੍ਰਗਰਾਮ ਦੌਰਾਨ ਦੇਸ਼ ਭਗਤੀ ਗੀਤ, ਕੋਰੀਓਗ੍ਰਾਫੀ ਅਤੇ ਨਾਟਕ ਪੇਸ਼ ਕੀਤੇ |
ਜਨ ਕਲਿਆਣ ਫਾਊਾਡੇਸ਼ਨ ਮੰਡੀ ਗੋਬਿੰਦਗੜ੍ਹ ਨੇ ਮਨਾਇਆ ਆਜ਼ਾਦੀ ਦਿਹਾੜਾ
* ਥਾਣਾ ਮੁਖੀ ਮੁਹੰਮਦ ਜਮੀਲ ਨੇ ਲਹਿਰਾਇਆ ਕੌਮੀ ਝੰਡਾ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਜਨ ਕਲਿਆਣ ਫਾਊਾਡੇਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਸਥਾਨਕ ਬੱਸ ਸਟੈਂਡ ਵਿਚ ਆਜ਼ਾਦੀ ਦਿਹਾੜੇ ਦੀ 75ਵੀਂ ਵਰੇ੍ਹਗੰਢ ਮੌਕੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸ.ਐਚ.ਓ. ਇੰਸਪੈਕਟਰ ਮੁਹੰਮਦ ਜਮੀਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਇਸ ਘੋਲ 'ਚ ਸ਼ਹੀਦ ਹੋਏ ਸੂਰਬੀਰ ਯੋਧਿਆਂ ਨੂੰ ਵੀ ਯਾਦ ਕੀਤਾ | ਸਮਾਗਮ ਵਿਚ ਫਾਊਾਡੇਸ਼ਨ ਦੇ ਸਰਪ੍ਰਸਤ ਡਾ. ਅਮਿੱਤ ਸੰਦਲ, ਚੇਅਰਮੈਨ ਰਜਿੰਦਰ ਗੋਇਲ, ਪ੍ਰਧਾਨ ਰਾਜਿੰਦਰ ਸਿੰਘ ਰਾਜੂ, ਜਨਰਲ ਸਕੱਤਰ ਹਰਪਾਲ ਸਿੰਘ, ਅਜੀਤ ਸਿੰਘ, ਪਰਮਜੀਤ ਸਿੰਘ, ਪ੍ਰਦੀਪ ਸਿੰਘ, ਸਤਨਾਮ ਸਿੰਘ, ਅਜੈ ਮਲਿਕ, ਦੀਪਕ ਘਈ, ਪ੍ਰਵੀਨ ਬਾਂਸਲ, ਮਲਕੀਤ ਸਿੰਘ ਰਾਓ, ਹਰਸ਼ਦੀਪ ਸਿੰਘ ਰਾਓ, ਉਪ ਵੈਦ ਐਲ.ਡੀ. ਗੌਤਮ, ਇੰਦਰ ਖੁਰਾਣਾ, ਅਵਤਾਰ ਸਿੰਘ ਰਹਿਲ ਤੋਂ ਇਲਾਵਾ ਰਿਕਸ਼ਾ ਯੂਨੀਅਨ ਦੇ ਆਗੂ ਵੀ ਸ਼ਾਮਿਲ ਸਨ |
ਸੰਤ ਫਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ 'ਚ ਮਨਾਇਆ ਆਜ਼ਾਦੀ ਦਾ 75ਵਾਂ ਦਿਹਾੜਾ
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਸੰਤ ਫਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਵਿਚ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਕੂਲ ਦੇ ਪਿ੍ੰਸੀਪਲ ਵਰਿੰਦਰਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਸਕੂਲ ਦੀ ਚੇਅਰਪਰਸਨ ਹਰਜਿੰਦਰ ਕੌਰ ਅਤੇ ਉਪ ਪਿ੍ੰਸੀਪਲ ਅੰਮਿ੍ਤਾ ਸਿੰਘ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ | ਉਪਰੰਤ ਸਕੂਲੀ ਬੱਚਿਆਂ ਦੇ ਬਰਾਸ ਬੈਂਡ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ | ਉਪਰੰਤ ਬੱਚਿਆਂ ਨੇ ਦੇਸ਼ ਭਗਤੀ ਗੀਤ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ 'ਚ ਹਿੱਸਾ ਲਿਆ | ਇਸ ਮੌਕੇ ਸਕੂਲ ਵਿਚ ਮੈਡੀਕਲ ਬੂਟੇ ਵੀ ਲਗਾਈ ਗਏ, ਜਦੋਂਕਿ ਸਕੂਲੀ ਬੱਚਿਆਂ ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ ਮਨਾਉਂਦਿਆਂ ਨਸ਼ਿਆਂ ਸਮੇਤ ਸਮਾਜਿਕ ਬੁਰਾਈਆਂ ਖ਼ਿਲਾਫ਼ ਇੱਕਜੁੱਟ ਹੋ ਕੇ ਲੜਾਈ ਲੜਨ ਦਾ ਪ੍ਰਣ ਵੀ ਲਿਆ ਅਤੇ ਵਿਦਿਆਰਥੀਆਂ ਨੂੰ ਸਫ਼ਾਈ ਅਭਿਆਨ ਸਬੰਧੀ ਸਹੁੰ ਵੀ ਚੁਕਾਈ ਗਈ | ਅੰਤ ਵਿਚ ਆਜ਼ਾਦੀ ਦਿਹਾੜੇ ਦੀ ਖ਼ੁਸ਼ੀ 'ਚ ਲੱਡੂ ਵੰਡੇ ਗਏ |
ਖਮਾਣੋਂ 'ਚ ਧੂਮਧਾਮ ਨਾਲ ਮਨਾਇਆ 75ਵਾਂ ਆਜ਼ਾਦੀ ਦਿਹਾੜਾ
* ਐਸ.ਡੀ.ਐਮ. ਪਰਲੀਨ ਕੌਰ ਕਾਲੇਕਾ ਨੇ ਤਿਰੰਗਾ ਝੰਡਾ ਲਹਿਰਾਇਆ
ਖਮਾਣੋਂ, (ਮਨਮੋਹਨ ਸਿੰਘ ਕਲੇਰ, ਜੋਗਿੰਦਰ ਪਾਲ)-ਖਮਾਣੋਂ ਦੀ ਅਨਾਜ ਮੰਡੀ ਅੰਮਿ੍ਤ ਦਾ ਮਹਾਂ ਉਤਸਵ, ਤਹਿਤ 75ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ, ਜਿੱਥੇ ਐਸ.ਡੀ.ਐਮ. ਪਰਲੀਨ ਕੌਰ ਕਾਲੇਕਾ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ | ਇਸ ਮੌਕੇ ਸਬ-ਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਹਰੀਸ਼ ਕੁਮਾਰ ਅਤੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ | ਐਸ.ਡੀ.ਐਮ. ਕਾਲੇਕਾ ਦੁਆਰਾ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਇਲਾਕਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਜਿਨ੍ਹਾਂ 'ਚ ਨਵੋਦਿਆ ਵਿਦਿਆਲਾ ਫਰੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ, ਸਿੱਧੂਪੁਰ, ਭੜੀ, ਫਰੌਰ, ਲਿਟਲ ਏਾਜ਼ਲਜ਼, ਸੇਂਟ ਜੋਸਫ ਸਕੂਲ, ਜੀਸਸ ਸੇਵੀਅਰ ਸਕੂਲ, ਰਿਵਰਵੁੱਡ ਪਬਲਿਕ ਸਕੂਲ ਸੰਘੋਲ ਆਦਿ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਅਤੇ ਆਜ਼ਾਦੀ ਦਿਹਾੜੇ ਨਾਲ ਸਬੰਧਿਤ ਪ੍ਰੋਗਰਾਮ ਪੇਸ਼ ਕੀਤੇ | ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਰਾਸ਼ਟਰਪਤੀ ਐਵਾਰਡੀ ਅਧਿਆਪਕਾ ਕਰਮਜੀਤ ਕੌਰ, ਨੰਬਰਦਾਰ ਯੂਨੀਅਨ, ਪੰਜਾਬ ਪੁਲਿਸ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਥਾਣੇਦਾਰ ਤਰਨਜੀਤ ਸਿੰਘ, ਵਧੀਆ ਪ੍ਰਸ਼ਾਸਨਿਕ ਸੇਵਾਵਾਂ ਦੇਣ ਬਦਲੇ ਜੂਨੀਅਰ ਸਹਾਇਕ ਜਸਪਾਲ ਸਿੰਘ, ਖੇਤੀਬਾੜੀ 'ਚ ਵਿਭਿੰਨਤਾ ਲਿਆਉਣ ਲਈ ਗੁਰਵਿੰਦਰ ਸਿੰਘ ਸੋਹੀ, ਖ਼ੁਸ਼ਹਾਲੀ ਦੇ ਰਾਖਿਆਂ ਦੀ ਸਮੁੱਚੀ ਟੀਮ (ਜੀ.ਓ.ਜੀ), ਸਾਇੰਸ ਅਧਿਆਪਕ ਸਵਿਤਾ ਹਾਂਡਾ ਜਟਾਣਾ, ਨੰਬਰਦਾਰ ਨਿਰਮਲ ਸਿੰਘ ਮੋਹਣ ਮਾਜਰਾ, ਨੰਬਰਦਾਰ ਭਾਗ ਸਿੰਘ ਭਾਮੀਆਂ ਤੇ ਪੜ੍ਹਾਈ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਕਰਕੇ ਸਫ਼ਾਈ ਕਰਮਚਾਰੀਆਂ ਆਦਿ ਨੂੰ ਸਨਮਾਨ ਚਿੰਨ੍ਹਾਂ ਨਾਲ ਸਨਮਾਨ ਕੀਤਾ ਗਿਆ ਅਤੇ ਵਿਧਵਾਵਾਂ, ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਭੇਟ ਕੀਤੀਆਂ | ਇਸ ਸਮਾਗਮ 'ਚ ਪਹੁੰਚੇ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਤਹਿਸੀਲਦਾਰ ਰਾਜਪਾਲ ਸਿੰਘ ਸੇਖੋਂ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ | ਸਮਾਗਮ ਮੌਕੇ ਉਪ ਪੁਲਿਸ ਕਪਤਾਨ ਰਮਿੰਦਰ ਸਿੰਘ ਕਾਹਲੋਂ, ਐਸ.ਐਚ.ਓ. ਸਬ ਇੰਸਪੈਕਟਰ ਬਲਵੀਰ ਸਿੰਘ, ਕਾਰਜਸਾਧਕ ਅਫ਼ਸਰ ਰਜਨੀਸ਼ ਸੂਦ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪਰਮਵੀਰ ਕੌਰ, ਤਹਿਸੀਲ ਇੰਚਾਰਜ ਬਲਵੀਰ ਸਿੰਘ ਸੇਖੋਂ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਗੁਰਦੇਵ ਸਿੰਘ, 'ਆਪ' ਦੇ ਬਲਾਕ ਪ੍ਰਧਾਨ ਕਵਿੱਕਰ ਸਿੰਘ ਬਰਵਾਲੀ, ਡਾ: ਅਮਰਜੀਤ ਸੋਹਲ, ਕੌਂਸਲਰ ਹਰਦੀਪ ਸਿੰਘ ਝੰਡਾ, ਡਾ: ਨਰਿੰਦਰ ਕੁਮਾਰ ਸ਼ਰਮਾ, ਬਲਜੀਤ ਕੌਰ ਸਾਬਕਾ ਕੌਂਸਲਰ, ਪਿ੍ੰਸੀਪਲ ਕਵਿਤਾ ਮਿੱਤਲ, ਤਰਲੋਚਨ ਡੋਗਰਾ, ਗੁਰਦੇਵ ਸਿੰਘ ਮਨੈਲਾ ਪ੍ਰਧਾਨ ਨੰਬਰਦਾਰ ਯੂਨੀਅਨ, ਦੀਦਾਰ ਸਿੰਘ ਸਾਬਕਾ ਪਿ੍ੰਸੀਪਲ, ਸੰਜੀਵ ਕਾਲੜਾ, ਮਨਦੀਪ ਸਿੰਘ ਧਨੌਲਾ, ਗਗਨ ਸ਼ਮਸਪੁਰ, ਰਾਜ ਕੁਮਾਰ ਵਰਮਾ ਆਦਿ ਹਾਜ਼ਰ ਸਨ |
ਸ੍ਰੀ ਸੀਤਲਾ ਮਾਤਾ ਮੰਦਰ ਵਿਚ ਚੇਅਰਮੈਨ ਸੁਸ਼ੀਲ ਬਾਂਸਲ ਨੇ ਲਹਿਰਾਇਆ ਤਿਰੰਗਾ ਝੰਡਾ
ਅਮਲੋਹ, (ਕੇਵਲ ਸਿੰਘ)-ਭਾਰਤ ਦੀ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾਉਂਦੇ ਹੋਏ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਸੀਤਲਾ ਮਾਤਾ ਮੰਦਿਰ ਅਮਲੋਹ ਵਿਖੇ ਸੁਸ਼ੀਲ ਬਾਂਸਲ ਚੇਅਰਮੈਨ ਸ੍ਰੀ ਸੀਤਲਾ ਮਾਤਾ ਮੰਦਿਰ ਕਮੇਟੀ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਅਮਲੋਹ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਇਆ ਗਿਆ ਅਤੇ ਵੱਡੀ ਗਿਣਤੀ ਆਏ ਨੌਜਵਾਨਾਂ ਨੂੰ ਫਲਾਇੰਗ ਬਰਡਸ ਦੀ ਡਾਇਰੈਕਟਰ ਅੰਜਲੀ ਅਬਰੋਲ ਨੇ ਦੇਸ਼ ਭਗਤੀ ਗੀਤ ਗਾ ਝੂਮਣ ਲਾ ਦਿਤਾ | ਉੱਥੇ ਹੀ ਇਲਾਕੇ ਦਾ ਮਾਣ ਅਨੂੰ ਬਾਂਸਲ ਆਈ.ਆਰ.ਐਸ., ਡੀ.ਸੀ. ਇਨਕਮ ਟੈਕਸ ਵਲੋਂ ਆਪਣੇ ਸੰਬੋਧਨ ਵਿਚ ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਮੰਦਿਰ ਕਮੇਟੀ ਨੂੰ ਆਰਥਿਕ ਸਹਾਇਤਾ ਵੀ ਦਿਤੀ | ਮੰਦਿਰ ਕਮੇਟੀ ਵਲੋਂ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਇਸ ਸਮੇਂ ਵਿੱਕੀ ਮਿੱਤਲ ਸਾਬਕਾ ਪ੍ਰਧਾਨ ਨਗਰ ਕੌਂਸਲ ਅਮਲੋਹ, ਕੌਂਸਲਰ ਪੂਨਮ ਜਿੰਦਲ, ਰਾਜਾ ਰਾਮ, ਪੰਮੀ ਜਿੰਦਲ, ਕੁਲਦੀਪ ਦੀਪਾ, ਪ੍ਰੇਮ ਚੰਦ ਸ਼ਰਮਾ, ਸ਼ਿਵ ਕੁਮਾਰ ਗਰਗ, ਭੂਸ਼ਣ ਗੋਇਲ, ਸੁਭਾਸ਼ ਜੋਸ਼ੀ, ਪਵਨ ਜਿੰਦਲ, ਦੀਪਕ ਗੋਇਲ, ਗਗਨ ਜਿੰਦਲ, ਧੰਨ ਸਿੰਘ ਰਾਜ ਪਰੋਹਿਤ, ਰਾਮ ਬਾਂਸਲ, ਅਮਿੱਤ, ਰਜਨੀਸ਼ ਗਰਗ, ਅਸ਼ੋਕ ਬਾਤਿਸ਼, ਜਤਿੰਦਰ ਲੁਟਾਵਾ, ਸ਼ਿੰਦਰ ਮੋਹਨ ਪੁਰੀ, ਜ਼ੀਨਤ ਮਹੰਤ, ਜਤਿਨ ਪੁਰੀ, ਦੀਪਕ ਮੜਕਣ, ਧੀਰਜ ਵਰਮਾ, ਦਿਨੇਸ਼ ਪੁਰੀ, ਰਾਜਨ ਧੱਮੀ, ਸੰਦੀਪ ਵਰਮਾ, ਵਿਸ਼ਾਲ ਖੁੱਲਰ, ਗੁਰਪਾਲ ਸਿੰਘ ਆਦਿ ਮੌਜੂਦ ਸਨ |
ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਾਂਗਰਸ ਦਫ਼ਤਰ 'ਚ ਲਹਿਰਾਇਆ ਤਿਰੰਗਾ
ਬਾਰ੍ਹਵੀਂ ਜਮਾਤ 'ਚੋਂ ਮੈਰਿਟ 'ਚ ਆਏ ਬੱਚਿਆਂ ਨੂੰ 10-10 ਹਜ਼ਾਰ ਦੀ ਰਾਸ਼ੀ ਨਾਲ ਕੀਤਾ ਸਨਮਾਨਿਤ
ਅਮਲੋਹ, 16 ਅਗਸਤ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਆਜ਼ਾਦੀ ਦਿਹਾੜੇ ਮੌਕੇ ਕਾਂਗਰਸ ਪਾਰਟੀ ਦਫ਼ਤਰ ਅਮਲੋਹ ਵਿਖੇ ਕਰਵਾਏ ਸਮਾਗਮ ਮੌਕੇ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਹਲਕਾ ਵਾਸੀਆਂ ਨੂੰ ਵਧਾਈ ਦਿੱਤੀ ਉੱਥੇ ਹੀ ਕਿਹਾ ਕਿ ਅੱਜ ਸ਼ਹੀਦਾ ਦੀ ਬਦੌਲਤ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਬਾਰ੍ਹਵੀਂ ਜਮਾਤ ਨਾਨ ਮੈਡੀਕਲ ਵਿਚੋਂ ਚੰਗੇ ਨੰਬਰ ਪ੍ਰਾਪਤ ਕਰਕੇ ਹਲਕਾ ਅਮਲੋਹ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਮਨਜੋਬਨ ਸਿੰਘ ਵਾਸੀ ਭੱਦਲਥੂਹਾ ਜਿਸ ਨੇ ਪੰਜਾਬ ਵਿਚੋਂ ਸੱਤਵਾਂ ਅਤੇ ਜ਼ਿਲੇ੍ਹ ਵਿਚੋਂ ਦੂਜਾ ਅਤੇ ਦਿਲਪ੍ਰੀਤ ਕੌਰ ਵਾਸੀ ਭੱਦਲਥੂਹਾ ਨੇ ਪੰਜਾਬ ਵਿਚੋਂ ਅੱਠਵਾਂ ਅਤੇ ਜ਼ਿਲੇ੍ਹ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਨ ਉੱਤੇ ਅੱਜ ਸਵ. ਗੁਰਦਰਸ਼ਨ ਸਿੰਘ ਨਾਭਾ ਫਾਊਾਡੇਸ਼ਨ ਦੇ ਮੈਂਬਰ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਲੋਂ ਵਿਸ਼ੇਸ਼ ਤੌਰ ਤੇ 10-10 ਹਜ਼ਾਰ ਰੁਪਏ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ | ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ |


ਭਾਰਤ-ਪਾਕਿ ਵੰਡ ਦੌਰਾਨ ਲੱਖਾਂ ਦੀ ਗਿਣਤੀ 'ਚ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਕੀਤੀ ਸਮੂਹਿਕ ਅਰਦਾਸ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-1947 ਦੀ ਭਾਰਤ-ਪਾਕਿ ਵੰਡ ਦੌਰਾਨ ਲੱਖਾਂ ਦੀ ਗਿਣਤੀ ਵਿਚ ਜਾਨਾਂ ਗਵਾਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਬਰਗਾੜੀ ਮੋਰਚੇ 'ਚ ਅੱਜ ਤੋਂ ਗਿ੍ਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਅਤੇ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਬਰਗਾੜੀ ਵਿਖੇ 1 ਜੁਲਾਈ 2021 ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਜਖਵਾਲੀ, 16 ਅਗਸਤ (ਨਿਰਭੈ ਸਿੰਘ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੂਬੇ ਵਿਚ 75 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਕਾਬੂ

ਸੰਘੋਲ, 16 ਅਗਸਤ (ਗੁਰਨਾਮ ਸਿੰਘ ਚੀਨਾ)-ਸਥਾਨਕ ਪੁਲਿਸ ਦੁਆਰਾ ਇਕ ਵਿਅਕਤੀ ਤੋਂ 222 ਨਸ਼ੇ ਦੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਸੰਘੋਲ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਗਊਸ਼ਾਲਾ ਨੇੜੇ ...

ਪੂਰੀ ਖ਼ਬਰ »

ਬਾਰੂਦ ਦੇ ਢੇਰ 'ਤੇ ਬੈਠੇ ਨੇ ਸਲੱਮ ਏਰੀਏ ਦੇ ਲੋਕ

ਮੰਡੀ ਗੋਬਿੰਦਗੜ੍ਹ, 16 ਅਗਸਤ (ਬਲਜਿੰਦਰ ਸਿੰਘ)-ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਖੇਤਰ ਮੁਹੱਲਾ ਨਸਰਾਲੀ ਵਿਚ ਵੱਡੇ ਗੈਸ ਸਿਲੰਡਰ ਨਾਲ ਭਰਿਆ ਜਾ ਰਿਹਾ ਛੋਟਾ ਸਿਲੰਡਰ ਫਟ ਜਾਣ ਕਾਰਨ ਇਕ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ ਜਿਸ ਨੂੰ ਇਲਾਜ ਦੇ ਲਈ ਸਬ ਡਵੀਜ਼ਨਲ ...

ਪੂਰੀ ਖ਼ਬਰ »

ਦੇਸੀ ਪਿਸਤੌਲ, 3 ਜਿੰਦਾ ਕਾਰਤੂਸਾਂ ਸਮੇਤ ਇਕ ਕਾਬੂ

* ਨਸ਼ੀਲੇ ਪਦਾਰਥ ਸਮੇਤ 1 ਹੋਰ ਗਿ੍ਫ਼ਤਾਰ ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਵਲੋਂ ਸਮਾਜ ਦੇ ਭੈੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਇਕ ਦੇਸੀ ਕੱਟਾ ਅਤੇ 3 ਜਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਦਾ ...

ਪੂਰੀ ਖ਼ਬਰ »

ਨੌਜਵਾਨ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 16 ਅਗਸਤ (ਬਲਜਿੰਦਰ ਸਿੰਘ, ਨਿਰਭੈ ਸਿੰਘ)-ਅਜੋਕੇ ਦੌਰ 'ਚ ਨਸ਼ਾ ਪੰਜਾਬ ਦੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ, ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਤੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਸਿੱਖ ਯੂਥ ਪਾਰਲੀਮੈਂਟ

ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਅਕਾਦਮਿਕ ਕੌਂਸਲ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਤਿੰਨ ਦਿਨਾ ਸਿੱਖ ਯੂਥ ਪਾਰਲੀਮੈਂਟ ਅੱਜ ਸਮਾਪਤ ਹੋ ਗਿਆ | ਸਮਾਗਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਮੰਡੀ ਗੋਬਿੰਦਗੜ੍ਹ, 16 ਅਗਸਤ (ਮੁਕੇਸ਼ ਘਈ)-ਇੱਥੇ ਸਰਹਿੰਦ ਸਾਈਡ ਸਲਿੱਪ ਰੋਡ 'ਤੇ ਬੀਤੇ ਦਿਨੀਂ ਹੋਏ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਅੱਜ ਜੀ.ਐਮ.ਸੀ. ਸੈਕਟਰ-32 ਚੰਡੀਗੜ੍ਹ ਵਿਖੇ ਮੌਤ ਹੋ ਗਈ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਬਜਰੰਗੀ ਪੁੱਤਰ ਸਵ. ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਈ ਲੜਕੀ ਦੀ ਇਲਾਜ ਦੌਰਾਨ ਮੌਤ

ਸੰਘੋਲ, (ਪਰਮਵੀਰ ਸਿੰਘ)-ਹਾਈਵੇ 'ਤੇ ਪਿੰਡ ਖੰਟ ਨੇੜੇ ਢਾਬੇ ਕੋਲ ਬੀਤੇ ਦਿਨੀਂ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਏ ਸੜਕ ਹਾਦਸੇ 'ਚ ਭੈਣ-ਭਰਾ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ 'ਚੋਂ ਅਰਵਿੰਦਰ ਵਾਸੀ ਮੋਰਿੰਡਾ ਮੋਹਾਲੀ ਦੇ ਹਸਪਤਾਲ ਵਿਖੇ ਇਲਾਜ ਅਧੀਨ ਹੈ, ਦੀ ਹਾਲਤ ...

ਪੂਰੀ ਖ਼ਬਰ »

ਭੈਣ ਭਰਾ ਨੂੰ ਜ਼ਖ਼ਮੀ ਕਰਨ ਵਾਲੇ ਨਾਮਾਲੂਮ ਕਾਰ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ

ਖਮਾਣੋਂ, 16 ਅਗਸਤ (ਮਨਮੋਹਣ ਸਿੰਘ ਕਲੇਰ)-ਸਥਾਨਕ ਪੁਲਿਸ ਨੇ ਭੈਣ-ਭਰਾ ਨੂੰ ਸੜਕ ਹਾਦਸੇ ਵਿਚ ਜ਼ਖਮੀ ਕਰਨ ਵਾਲੇ ਇਕ ਨਾਮਾਲੂਮ ਕਾਰ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਮੁਦਈ ਸਤਨਾਮ ਸਿੰਘ ਵਾਸੀ ਪਿੰਡ ਰਤਨਗੜ੍ਹ ਥਾਣਾ ਮੋਰਿੰਡਾ ਨੇ ...

ਪੂਰੀ ਖ਼ਬਰ »

ਲੋਕਾਂ ਨੇ ਗਊਆਂ ਨਾਲ ਭਰਿਆ ਟਰੱਕ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਅਮਲੋਹ, 16 ਅਗਸਤ (ਕੇਵਲ ਸਿੰਘ)-ਅਮਲੋਹ ਦੀ ਅਨਾਜ ਮੰਡੀ ਦੇ ਵਿਚ ਇਕ ਗਊਆਂ ਨਾਲ ਭਰਿਆ ਹੋਇਆ ਟਰੱਕ ਫੜਨ ਦਾ ਮਾਮਲਾ ਸਾਹਮਣੇ ਆਇਆ ਹੈ | ਗਊਆਂ ਨਾਲ ਭਰੇ ਟਰੱਕ ਨੂੰ ਫੜਨ ਵਾਲਿਆਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਵਲੋਂ ਟਰੱਕ ਚਾਲਕ ਨੂੰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਮਨ ਅਰੋੜਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੈਬਨਿਟ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੇ ਸਮਾਰਕ 'ਤੇ ਵੀ ਲਗਵਾਈ ਆਪਣੀ ਹਾਜ਼ਰੀ ਫ਼ਤਹਿਗੜ੍ਹ ਸਾਹਿਬ, 16 ਅਗਸਤ (ਬਲਜਿੰਦਰ ਸਿੰਘ)-ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣ ਯੋਗ ਊਰਜਾ ਸਰੋਤਾਂ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX