ਤਾਜਾ ਖ਼ਬਰਾਂ


ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  59 minutes ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  about 1 hour ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  about 1 hour ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  about 1 hour ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  about 2 hours ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  about 1 hour ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  about 2 hours ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  about 2 hours ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  about 3 hours ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  about 4 hours ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  about 4 hours ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  about 4 hours ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  about 5 hours ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਦਿੱਲੀ ਨਗਰ ਨਿਗਮ ਚੋਣ ਨਤੀਜੇ: ‘ਆਪ’ ਨੇ ਮਾਰੀ ਬਾਜ਼ੀ
. . .  about 4 hours ago
ਨਵੀਂ ਦਿੱਲੀ, 7 ਦਸੰਬਰ-ਰਾਸ਼ਟਰੀ ਰਾਜਧਾਨੀ ਦਿੱਲੀ ’ਚ ਨਗਰ ਨਿਗਮ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਸੀ। ਜਾਣਕਾਰੀ ਮੁਤਾਬਿਕ ਚੋਣ ਕਮਿਸ਼ਨ ਨੇ ਵੋਟਾਂ ਗਿਣਤੀ ਲਈ 42 ਵੋਟ...
ਦਿੱਲੀ ਨੂੰ ਦੁਨੀਆ ਦਾ ਸਭ ਤੋਂ ਖ਼ੂਬਸੂਰਤ ਸ਼ਹਿਰ ਬਣਾ ਦਵਾਂਗੇ-ਰਾਘਵ ਚੱਢਾ
. . .  about 5 hours ago
ਨਵੀਂ ਦਿੱਲੀ, 7 ਦਸੰਬਰ- ‘ਆਪ’ ਸਾਂਸਦ ਰਾਘਵ ਚੱਢਾ ਨੇ ਦਿੱਲੀ ਦੇ ਆਏ ਨਤੀਜਿਆਂ ਬਾਰੇ ਬੋਲਦਿਆਂ ਕਿਹਾ ਕਿ ਬੀ.ਜੇ.ਪੀ. ਨੂੰ ਦਿੱਲੀ ਦੇ ਲੋਕਾਂ ਵਲੋਂ ਢੁੱਕਵਾਂ ਜਵਾਬ ਮਿਲਿਆ ਹੈ। ਲੋਕਾਂ ਨੇ ਉਸ ਨੂੰ ਵੋਟ ਦਿੱਤੀ ਹੈ ਜੋ ਵਿਕਾਸ ਲਈ ਕੰਮ ਕਰਦਾ ਹੈ। ਭਾਜਪਾ...
ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਦਸਤਖ਼ਤ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਵੀ ਸ਼ੁਰੂ
. . .  about 6 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 1 ਦਸੰਬਰ ਤੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅੱਜ ਇਹ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਚੌਕ...
ਪੀਜ਼ਾ ਲੈ ਕੇ ਵਾਪਸ ਜਾ ਰਹੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ
. . .  about 6 hours ago
ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਵਿਖੇ ਪੀਜ਼ਾ ਲੈ ਕੇ ਸਵਿਫ਼ਟ ਕਾਰ 'ਚ ਵਾਪਸ ਜਾ ਰਹੇ ਇਕ 22 ਸਾਲਾ ਨੌਜਵਾਨ ਦੀ ਸਰਕੂਲਰ ਰੋਡ 'ਤੇ ਕਾਰ ਬੇਕਾਬੂ ਹੋ ਕੇ ਕੰਧ ਵਿਚ ਟਕਰਾ ਗਈ, ਜਿਸ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਕੇ...
ਦਿੱਲੀ ਐੱਮ.ਸੀ.ਡੀ. ਚੋਣਾਂ: ਜਿੱਤ ਵੱਲ ਵਧ ਰਹੀ 'ਆਪ', ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ
. . .  about 6 hours ago
ਨਵੀਂ ਦਿੱਲੀ, 7 ਦਸੰਬਰ- 'ਆਪ' ਵਰਕਰ ਦਿੱਲੀ ਸਥਿਤ ਪਾਰਟੀ ਦਫ਼ਤਰ 'ਤੇ ਨੱਚਦੇ ਅਤੇ ਜਸ਼ਨ ਮਨਾ ਰਹੇ ਹਨ। ਕਿਉਂਕਿ ਪਾਰਟੀ ਨੇ ਅਧਿਕਾਰਤ ਰੁਝਾਨਾਂ ਮੁਤਾਬਿਕ...
ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਵਾਰ ਫਿਰ ਹੋਈ ਡਰੋਨ ਦੀ ਹਲਚਲ
. . .  about 6 hours ago
ਜਲਾਲਾਬਾਦ, 7 ਦਸੰਬਰ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਦੋ ਥਾਵਾਂ 'ਤੇ ਡਰੋਨ ਦੀ ਹਲਚਲ ਦਿਖਾਈ ਦੇਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕਿਆਂ 'ਚ ਤਲਾਸ਼ੀ ਮੁਹਿੰਮ...
ਮਲੋਟ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਠੇਕੇਦਾਰ ਦਾ ਕਤਲ
. . .  about 6 hours ago
ਮਲੋਟ, 7 ਦਸੰਬਰ (ਅਜਮੇਰ ਸਿੰਘ ਬਰਾੜ)- ਮਲੋਟ ਨੇੜਲੇ ਪਿੰਡ ਕਿੰਗਰਾ ਵਿਖੇ ਇਕ ਅਮਰੂਦਾਂ ਦੇ ਬਾਗ ਦੇ ਠੇਕੇਦਾਰ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ...
ਰਾਜ ਸਭਾ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 7 hours ago
ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ-ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 76ਵਾਂ ਆਜ਼ਾਦੀ ਦਿਹਾੜਾ

ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ
ਬਟਾਲਾ, 16 ਅਗਸਤ (ਕਾਹਲੋਂ)-ਦੇਸ਼ ਦੀ ਅਜ਼ਾਦੀ ਦਾ 76ਵਾਂ ਆਜ਼ਾਦੀ ਦਿਹਾੜਾ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਤੇ ਚਾਵਾਂ ਨਾਲ ਮਨਾਇਆ ਗਿਆ | ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਏ ਤਹਿਸੀਲ ਪੱਧਰੀ ਆਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਵਲੋਂ ਨਿਭਾਈ ਗਈ | ਰਾਸ਼ਟਰ ਗਾਨ ਦੀ ਧੁੰਨ ਦੇ ਵੱਜਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਸਮੇਤ ਹਰ ਕਿਸੇ ਨੇ ਤਿਰੰਗੇ ਨੂੰ ਸਤਿਕਾਰ ਭੇਟ ਕੀਤਾ | ਇਸ ਮੌਕੇ ਆਪਣੇ ਸੰਦੇਸ਼ ਵਿਚ ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ ਨੇ ਸਮੂਹ ਬਟਾਲਾ ਨਿਵਾਸੀਆਂ ਨੂੰ 76ਵੇਂ ਅਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਡੇ ਦੇਸ਼ ਨੇ ਅਜ਼ਾਦੀ ਦੇ 75 ਸਾਲ ਸਫਲਤਾ ਨਾਲ ਪੂਰੇ ਕੀਤੇ ਹਨ ਅਤੇ ਦੇਸ਼ ਨੇ ਹਰ ਖੇਤਰ ਵਿਚ ਬੁਲੰਦੀਆਂ ਨੂੰ ਹਾਸਲ ਕੀਤਾ ਹੈ | ਇਸ ਮੌਕੇ ਆਜ਼ਾਦੀ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਕਰਮ ਕੌਰ ਅਤੇ ਮਹਿੰਦਰ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਪਿੰਡ ਫੁਲਕੇ ਦੇ 7 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀਆਂ ਸਨਦਾਂ ਵੀ ਦਿੱਤੀਆਂ ਗਈਆਂ | ਆਜ਼ਾਦੀ ਸਮਾਗਮ ਦੌਰਾਨ ਜੱਜ ਸਾਹਿਬਾਨ ਨੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ, ਜਿਨ੍ਹਾਂ ਵਿਚ ਐੱਸ.ਡੀ.ਜੇ.ਐੱਮ. ਵਨੀਤਾ ਲੂਥਰਾ, ਮਨਦੀਪ ਸਿੰਘ, ਰਜਿੰਦਰ ਸਿੰਘ, ਹਰਜਿੰਦਰ ਸਿੰਘ, ਹਰਸਿਮਰਨ ਕੌਰ, ਪ੍ਰਭਜੋਤ ਕੌਰ, ਮਨਪ੍ਰੀਤ ਸਿੰਘ ਸੋਹੀ ਅਤੇ ਅਮਨਦੀਪ ਕੌਰ ਸ਼ਾਮਲ ਸਨ | ਇਸ ਤੋਂ ਇਲਾਵਾ ਸ੍ਰੀ ਬਿੰਨੀ ਭੰਡਾਰੀ, ਐੱਸ.ਪੀ. ਜਗਵਿੰਦਰਜੀਤ ਸਿੰਘ ਸੰਧੂ, ਨਾਇਬ ਤਹਿਸੀਲਦਾਰ ਬਟਾਲਾ ਲਖਵਿੰਦਰ ਸਿੰਘ, ਡੀ.ਐੱਸ.ਪੀ. ਪਰਵਿੰਦਰ ਕੌਰ, ਡੀ.ਐੱਸ.ਪੀ. ਲਲਿਤ ਕੁਮਾਰ, ਜੀ.ਓ.ਜੀ. ਹੈੱਡ ਕੈਪਟਨ ਕਸ਼ਮੀਰ ਸਿੰਘ ਅਤੇ ਸਮੁੱਚੀ ਜੀ.ਓ.ਜੀ. ਟੀਮ, ਸੁਖਜਿੰਦਰ ਸਿੰਘ ਰਜਿੰਦਰਾ ਫਾਊਾਡਰੀ ਵਾਲੇ, ਬਿਕਰਮਜੀਤ ਸਿੰਘ ਕਰਵਾਲੀਆਂ ਪ੍ਰਧਾਨ ਬਾਰ ਐਸੋਸੀਏਸ਼ਨ ਆਦਿ ਹਾਜ਼ਰ ਸਨ | ਸਮਾਗਮ ਦੌਰਾਨ ਸ: ਦਿਆਲ ਸਿੰਘ ਮਜੀਠੀਆ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਿਰਜਾਜਨ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਲੁੱਡੀ ਨੂੰ ਦਰਸ਼ਕਾਂ ਨੇ ਖੂਬ ਸਰਾਹਿਆ |
ਰੋਟਰੀ ਕਲੱਬ ਬਟਾਲਾ ਵਲੋਂ ਆਜ਼ਾਦੀ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ
ਬਟਾਲਾ, (ਕਾਹਲੋਂ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਮੌਕੇ ਰੋਟਰੀ ਕਲੱਬ ਬਟਾਲਾ ਵਲੋਂ ਸਥਾਨਕ ਰੋਟਰੀ ਭਵਨ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਭਾਰਤ ਦੇਸ਼ ਦਾ ਮਾਣ ਤੇ ਸ਼ਾਨ ਤਿਰੰਗਾ ਝੰਡਾ ਲਹਿਰਾ ਕੇ ਰਾਸ਼ਟਰੀ ਗ਼ਾਨ ਗਾਇਆ ਅਤੇ ਤਿਰੰਗੇ ਅੱਗੇ ਆਪਣਾ ਸਿਰ ਝੁਕਾ ਕੇ ਇਸ ਨੂੰ ਸਜਦਾ ਕੀਤਾ | ਇਸ ਉਪਰੰਤ ਦੇਸ਼ ਭਗਤੀ ਨੂੰ ਸਮਰਪਿਤ ਗੀਤ ਤੇ 'ਦਿ ਆਰਟਿਸਟਸ ਵੈਲਫੇਅਰ ਸੁਸਾਇਟੀ' ਦੀ ਨੰਨ੍ਹੀ ਕਲਾਕਾਰ ਰਾਧਿਕਾ ਨੇ ਅਦਾਕਾਰੀ ਪੇਸ਼ ਕਰਕੇ ਇਸ ਦਿਨ ਦੀ ਮਹਾਨਤਾ ਨੂੰ ਪ੍ਰਗਟਾਇਆ, ਉਥੇ ਨਾਲ ਹੀ ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਕੋਰੀਓਗ੍ਰਾਫੀ ਵੀ ਪੇਸ਼ ਕੀਤੀ | ਇਸ ਮੌਕੇ ਨੈਸ਼ਨਲ ਲੋਕ ਅਦਾਲਤ ਦੇ ਮੈਂਬਰ ਅਤੇ ਦਿ ਵੂਮਨ ਐਂਡ ਚਾਈਲਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਕੰਚਨ ਬਾਲਾ ਚੌਹਾਨ ਉਚੇਚੇ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੇ ਮੁੱਖ ਮਹਿਮਾਨ ਰੋਟਰੀ ਕਲੱਬ ਦੇ ਜ਼ੋਨਲ ਚੇਅਰਮੈਨ ਕੈਪਟਨ ਰਾਕੇਸ਼ਵਰ ਸਿੰਘ ਕੌਂਡਲ ਅਤੇ ਵਿਸ਼ੇਸ਼ ਮਹਿਮਾਨ ਵਿਨੋਦ ਗੁਪਤਾ ਸਨ | ਰੋਟਰੀ ਕਲੱਬ ਦੇ ਪ੍ਰਧਾਨ ਸਿਮਰਤਪਾਲ ਸਿੰਘ ਆਹਲੂਵਾਲੀਆ ਅਤੇ ਡਾ. ਸਤਨਾਮ ਸਿੰਘ ਨਿੱਜਰ ਨੇ ਦੇਸ਼ ਦੇ ਮਹਾਨ ਸੂਰਵੀਰਾਂ ਦੀ ਕੁਰਬਾਨੀ ਨੂੰ ਯਾਦ ਕੀਤਾ, ਉਥੇ ਸਾਰੇ ਮੈਬਰਾਂ ਨੂੰ ਇਹ ਪ੍ਰਣ ਦਵਾਇਆ ਕਿ ਉਹ ਆਪਣੀ ਆਉਣ ਵਾਲੀ ਪੀੜੀ ਨੂੰ ਆਪਣੇ ਦੇਸ਼ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਹੀ ਦੇਸ਼ ਦੇ ਸ਼ਹੀਦਾਂ ਦੀ ਸ਼ਹਾਦਤ ਦੀ ਜਾਣਕਾਰੀ ਵੀ ਦੇਣਗੇ | ਇਸ ਮੌਕੇ ਰੋਟੇਰੀਅਨਜ਼ ਰਾਜੇਸ਼ ਕਵਤਰਾ, ਗਿਆਨੀ ਭੁਪਿੰਦਰ ਸਿੰਘ, ਵਿਨੋਦ ਸਚਦੇਵਾ, ਇਕਬਾਲ ਸਿੰਘ, ਵਰਿੰਦਰ ਵਰਮਾ, ਨਰਿੰਦਰ ਸਿੰਘ ਸਿੱਧੂ, ਵਰੁਣ ਅਗਰਵਾਲ, ਐੱਸ.ਜੇ. ਬਾਂਸਲ, ਪਰਵਿੰਦਰ ਸਿੰਘ ਆਹਲੂਵਾਲੀਆ, ਦਿਨੇਸ਼ ਗੋਇਲ, ਵਿਨੇਸ਼ ਸ਼ੁਕਲਾ, ਗੋਕੁਲ, ਪਾਰਸ ਵਡੇਰਾ ਸਮੇਤ ਸ਼ਹਿਰ ਦੀਆਂ ਨਾਮਵਰ ਹਸਤੀਆਂ ਸ਼ਾਮਿਲ ਸਨ |
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲਹਿਰਾਇਆ ਕੌਮੀ ਤਿਰੰਗਾ
ਗੁਰਦਾਸਪੁਰ, (ਆਰਿਫ਼)-ਲੈਫ: ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਤੇ ਐਨ.ਆਰ.ਆਈ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਜਦੋਂ ਕਿ ਪੁਲਿਸ ਟੁਕੜੀ ਵਲੋਂ ਮਾਰਚ ਪਾਸਟ ਕਰਕੇ ਸਲਾਮੀ ਦਿੱਤੀ ਗਈ | ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ, ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ, ਡੀ.ਆਈ.ਜੀ ਰੇਲਵੇ ਪੁਲਿਸ ਬਲਜੋਤ ਸਿੰਘ ਰਾਠੌਰ, ਮੈਡਮ ਸਹਿਲਾ ਕਾਦਰੀ ਪਤਨੀ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ ਦੀਪਕ ਹਿਲੋਰੀ, ਬਿ੍ਗੇਡੀਅਰ ਕਰਨ ਸਿੰਘ, ਏ.ਡੀ.ਸੀ ਡਾ: ਨਿਧੀ ਕੁਮੁਦ ਬਾਮਬਾ, ਏ.ਡੀ.ਸੀ ਡਾ: ਅਮਨਦੀਪ ਕੌਰ, ਏ.ਡੀ.ਸੀ ਪਰਮਜੀਤ ਕੌਰ, ਐਸ.ਡੀ.ਐਮ ਅਮਨਦੀਪ ਕੌਰ ਘੁੰਮਣ ਹਾਜ਼ਰ ਸਨ | ਇਸ ਮੌਕੇ ਕੈਬਨਿਟ ਮੰਤਰੀ ਸ. ਧਾਲੀਵਾਲ ਨੇ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਵੱਖ-ਵੱਖ ਲਹਿਰਾਂ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵਲੋਂ ਆਰੰਭੇ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ, ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਅੱਜ ਪੰਜਾਬ ਵੱਖ ਵੱਖ ਖੇਤਰਾਂ ਵਿਚ ਨਾਮਣਾ ਖੱਟ ਰਿਹਾ ਹੈ | ਪੰਜਾਬ ਸਰਕਾਰ ਨੇ 5 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲ ਕਦਮੀਆਂ ਕੀਤੀਆਂ ਹਨ | ਜਦੋਂ ਕਿ ਸਰਕਾਰ ਨੇ ਇਕ ਵਿਧਾਇਕ ਇਕ ਪੈਨਸ਼ਨ ਸਕੀਮ ਲਾਗੂ ਕਰਕੇ ਸਰਕਾਰੀ ਪੈਸੇ ਨੂੰ ਬਚਾਇਆ ਹੈ | ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ 'ਚ ਵੱਡੀ ਪਹਿਲਕਦਮੀ ਕੀਤੀ ਹੈ | ਇਸ ਸਹੂਲਤ ਰਾਹੀਂ ਆਮ ਨਾਗਰਿਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸ ਦੀ ਜਾਂਚ ਕਰਕੇ ਸਰਕਾਰ ਸਬੰਧਿਤ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰੇਗੀ | ਜਦੋਂ ਕਿ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਹੈ, ਉੱਥੇ ਹੀ ਨਸ਼ੇ ਤਿਆਗਣ ਵਾਲੇ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਬੇਹੱਦ ਖ਼ੁਸ਼ੀ ਹੈ ਕਿ ਸਰਕਾਰ ਵਲੋਂ 75ਵੇਂ ਆਜ਼ਾਦੀ ਦਿਵਸ ਮੌਕੇ 110 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ | ਜਦੋਂ ਕਿ ਸਮਾਜ ਦੇ ਕਮਜ਼ੋਰ ਵਰਗਾਂ ਲਈ 25000 ਘਰ ਬਣਾਉਣ ਦੀ ਤਜਵੀਜ਼ ਬਣਾਈ ਹੈ | ਸ. ਧਾਲੀਵਾਲ ਨੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਦੇਸ਼ ਵਿਚੋਂ 75 ਜ਼ਿਲਿ੍ਹਆਂ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਗੁਰਦਾਸਪੁਰ ਜ਼ਿਲ੍ਹਾ ਵੀ ਸ਼ਾਮਿਲ ਹੈ ਅਤੇ ਜ਼ਿਲ੍ਹੇ ਅੰਦਰ ਲੋਕ ਭਲਾਈ ਸਕੀਮਾਂ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਦਾ ਟੀਚਾ 8457 ਦੇ ਮੁਕਾਬਲੇ 12177 ਕਾਰਡ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ 14016 ਦੇ ਮੁਕਾਬਲੇ 18801 ਕਾਰਡ ਬਣਾਏ, ਕਿਸਾਨ ਕਰੈਡਿਟ ਕਾਰਡ 297 ਦੇ ਮੁਕਾਬਲੇ 6011 ਕਾਰਡ ਬਣਾਏ, ਪ੍ਰਧਾਨ ਮੰਤਰੀ ਈਸ਼੍ਰਮ ਯੋਗੀ ਮਾਣਧਨ ਪੈਨਸ਼ਨ ਯੋਜਨਾ13140 ਦੇ ਮੁਕਾਬਲੇ 15952 ਪੈਨਸ਼ਨ ਕਾਰਡ ਬਣਾਏ, ਦਿਵਿਆਂਗ ਕਾਰਡ 21979 ਦੇ ਮੁਕਾਬਲੇ 22854 ਕਾਰਡ ਬਣਾਏ ਗਏ | ਸਮੂਹ ਸਹਾਇਤਾ ਗਰੁੱਪ 4000 ਬਣਾਉਣ ਦੇ ਮੁਕਾਬਲੇ 5116 ਗਰੁੱਪ ਬਣਾਏ ਅਤੇ 25 ਗਰੁੱਪਾਂ ਨੂੰ ਸਿਖਲਾਈ ਦੇਣ ਦੇ ਮੁਕਾਬਲੇ ਵਿਚ 33 ਗਰੁੱਪਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 18 ਤੋਂ 40 ਸਾਲ ਤੱਕ ਦੇ ਵਿਅਕਤੀਆਂ ਦੇ 100 ਫ਼ੀਸਦੀ ਕੋਵਿਡ ਵਿਰੋਧੀ ਵੈਕਸੀਨ ਲੱਗ ਚੁੱਕੀ ਹੈ | ਜਦੋਂ ਕਿ ਡਿਪਟੀ ਕਮਿਸ਼ਨਰ ਵਲੋਂ ਰੋਜ਼ਾਨਾ ਸਵੇਰੇ 11 ਤੋਂ 12 ਵਜੇ ਤੱਕ ਜ਼ਿਲ੍ਹਾ ਵਾਸੀਆਂ ਦੀਆਂ ਆਨਲਾਈਨ ਮੁਸ਼ਕਿਲਾਂ ਸੁਣ ਕੇ ਹੱਲ ਕੀਤਾ ਜਾ ਰਿਹਾ ਹੈ | ਗੁਰਦਾਸਪੁਰ ਜ਼ਿਲ੍ਹੇ ਨੂੰ ਸੈਪ ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ਼ ਯਤਨ ਕੀਤੇ ਗਏ ਹਨ | ਜ਼ਿਲੇ੍ਹ ਅੰਦਰ ਮਗਨਰੇਗਾ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ 15 ਹਜ਼ਾਰ 692 ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ, ਜਿਸ ਲਈ 8.60 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਗਈ | ਮਗਨਰੇਗਾ ਸਕੀਮ ਤਹਿਤ 667 ਥਾਪਰ ਮਾਡਲ ਛੱਪੜਾਂ ਦੇ ਐਸਟੀਮੇਟ ਪ੍ਰਵਾਨ ਹੋ ਗਏ ਹਨ, ਜਿਸ ਵਿਚੋਂ ਵਿਚੋਂ 470 ਦਾ ਕੰਮ ਚੱਲ ਰਿਹਾ ਤੇ 101 ਛੱਪੜਾਂ ਦਾ ਕੰਮ ਮੁਕੰਮਲ ਹੋ ਗਿਆ ਹੈ | ਅੰਤ ਵਿਚ ਉਨ੍ਹਾਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਦੇਸ਼ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ | ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ. ਧਾਲੀਵਾਲ ਵਲੋਂ ਸ਼ਹੀਦਾਂ ਦੀ ਗੈਲਰੀ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ ਗਏ | ਉਪਰੰਤ ਲੋੜਵੰਦਾਂ ਨੂੰ ਵੀਲ੍ਹ ਚੇਅਰ ਤੇ ਸਿਲਾਈ ਮਸ਼ੀਨਾਂ ਵੰਡਣ ਤੋਂ ਇਲਾਵਾ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਿਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ | ਜਦੋਂ ਕਿ 'ਮੇਰਾ ਘਰ ਮੇਰੇ ਨਾਮ' ਸਕੀਮ ਅਧੀਨ 20 ਲਾਭਪਾਤਰੀਆਂ ਨੂੰ ਪ੍ਰਾਪਰਟੀ ਸਰਟੀਫਿਕੇਟ ਵੰਡੇ | ਇਸ ਮੌਕੇਵਿਦਿਆਰਥੀਆਂ ਵਲੋਂ ਪੀ.ਟੀ.ਸ਼ੋਅ, ਸ਼ਬਦ, ਦੇਸ਼ ਭਗਤੀ ਦੇ ਗੀਤ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ | ਇਸ ਤੋਂ ਬਾਅਦ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ, ਵਿਸ਼ੇਸ਼ ਕਾਰਜ ਕਰਨ ਵਾਲੇ ਅਧਿਕਾਰੀਆਂ ਤੇ ਪਰੇਡ 'ਚ ਹਿੱਸਾ ਲੈਣ ਵਾਲੀਆਂ ਟੀਮਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਰਮਿੰਦਰ ਰਾਏ, ਅਜੀਤ ਪਾਲ ਸਿੰਘ, ਜਸਬੀਰ ਕੌਰ, ਪੂਜਾ ਅਨਡੋਤਰਾ (ਸਾਰੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ), ਮਦਨ ਲਾਲ ਸਿਵਲ ਜੱਜ, ਰਛਪਾਲ ਸਿੰਘ ਸੀਨੀਅਰ ਡਵੀਜ਼ਨ, ਨਵਦੀਪ ਕੌਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਡਾ: ਵਰੁਣ ਕੁਮਾਰ ਸਹਾਇਕ ਕਮਿਸ਼ਨਰ (ਜ), ਅਮਨਪ੍ਰੀਤ ਸਿੰਘ ਸੰਧੂ ਜ਼ਿਲ੍ਹਾ ਅਟਾਰਨੀ, ਆਰ.ਐੱਸ ਹੁੰਦਲ ਜੇਲ੍ਹ ਸੁਪਰਡੈਂਟ, ਆਪ ਦੇ ਸੀਨੀਅਰ ਆਗੂ ਰਮਨ ਬਹਿਲ, ਸ਼ਮਸ਼ੇਰ ਸਿੰਘ, ਬਲਬੀਰ ਸਿੰਘ ਪਨੂੰ, ਜਗਰੂਪ ਸਿੰਘ ਸੇਖਵਾਂ, ਰਾਜੀਵ ਸ਼ਰਮਾ, ਕਸ਼ਮੀਰ ਸਿੰਘ ਵਾਹਲਾ, ਬਿ੍ਗੇਡੀਅਰ ਜੀ.ਐੱਸ ਕਾਹਲੋਂ, ਨਵਜੋਤ ਸਿੰਘ ਤੇ ਰਛਪਾਲ ਐੱਸ.ਪੀ, ਸੰਦੀਪ ਮਲਹੋਤਰਾ ਡੀ.ਡੀ.ਪੀ.ਓ, ਕੁੰਵਰ ਰਵਿੰਦਰ ਸਿੰਘ ਵਿਕੀ, ਹਰਪਾਲ ਸਿੰਘ ਸੰਧਾਵਾਲੀਆ ਡੀ.ਈ.ਓ (ਸੈ), ਅਮਰਜੀਤ ਸਿੰਘ ਡੀ.ਈ.ਓ (ਪ), ਪਰਮਿੰਦਰ ਸਿੰਘ ਸਟੇਟ ਐਵਾਰਡੀ, ਹਰਮਨਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਸਮੇਤ ਸਬੰਧਿਤ ਵਿਭਾਗਾਂ ਦੇ ਮੁਖੀ ਮੌਜੂਦ ਸਨ |
ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਵਲੋਂ ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਦਾ ਵਿਸ਼ੇਸ਼ ਸਨਮਾਨ
ਬਟਾਲਾ, (ਕਾਹਲੋਂ)-75ਵੇਂ ਆਜ਼ਾਦੀ ਦੇ ਅਮਿ੍ਤ ਮਹਾਂਉਤਸਵ ਨੂੰ ਮਨਾਉਂਦਿਆਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਪੇਂਡੂ ਵਿਕਾਸ ਅਤੇ ਸਮਾਜ ਭਲਾਈ ਦੇ ਕੀਤੇ ਕੰਮਾਂ ਦੀ ਸਰਾਹਨਾ ਕਰਦਿਆਂ ਨੈਸ਼ਨਲ ਅਵਾਰਡੀ ਪੰਥਦੀਪ ਸਿੰਘ ਛੀਨਾ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ, ਐਨ.ਆਰ.ਆਈ. ਅਫੇਅਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਐਸ.ਐਸ.ਪੀ. ਗੁਰਦਾਸਪੁਰ ਦੀਪਕ ਹਲੋਰੀ ਵਲੋਂ ਸਨਮਾਨ ਪੱਤਰ ਭੇਟ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ, ਹਲਕਾ ਦੀਨਾਨਗਰ ਤੋਂ ਸਮਸ਼ੇਰ ਸਿੰਘ, ਹਲਕਾ ਗੁਰਦਾਸਪੁਰ ਤੋਂ ਰਮਨ ਬਹਿਲ, ਡੀ.ਡੀ.ਪੀ.ਓ. ਸੰਦੀਪ ਮਲਹੋਤਰਾ, ਡੀ.ਸੀ. ਰੀਡਰ ਵਰਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਜਿੰਦਰ ਸਿੰਘ ਕਲਸੀ ਆਦਿ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਕੋਰੋਨਾ ਕਾਲ ਤੋਂ ਲੈ ਕੇ ਹੁਣ ਤੱਕ ਸਰਪੰਚ ਪੰਥਦੀਪ ਸਿੰਘ ਵਲੋਂ ਆਪਣੇ ਪਿੰਡ ਵਿਚ ਆਕਸੀਜਨ ਸਥਾਪਤ ਕਰਕੇ ਪੂਰੇ ਜ਼ਿਲ੍ਹੇ ਨੂੰ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਨਾਲ ਹੀ ਮੁਫ਼ਤ ਪੀਅਰ ਲਰਨਿੰਗ ਸੈਂਟਰ ਖੋਲ ਕੇ ਪੰਚਾਇਤਾਂ ਦਾ ਸਸ਼ਕਤੀਕਰਨ ਕੀਤਾ ਜਾ ਰਿਹਾ ਹੈ |
ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਬਟਾਲਾ ਨੇ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾਈ
ਬਟਾਲਾ, (ਕਾਹਲੋਂ)-ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਬਟਾਲਾ ਵਲੋਂ ਸਥਾਨਕ ਬਾਜਵਾ ਹਸਪਤਾਲ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਈ | ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਛੀਨਾ ਨੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਹਾਜ਼ਰ ਡਾਕਟਰਾਂ ਨੇ ਸ਼ਹਿਰ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਡਾ. ਹਰਭਜਨ ਸਿੰਘ, ਡਾ. ਰਜਿੰਦਰ ਬਾਜਵਾ, ਡਾ. ਅਰਵਿੰਦਰ ਬਾਜਵਾ, ਡਾ. ਸੂਰਜ ਬਾਜਵਾ, ਡਾ. ਸਿਮਰਤ ਬਾਜਵਾ, ਜੋਤੀ, ਡਾ. ਰਵਿੰਦਰ ਸਿੰਘ, ਡਾ. ਸਤਨਾਮ ਸਿੰਘ ਨਿੱਝਰ, ਡਾ. ਸਤਿੰਦਰ ਕੌਰ ਨਿੱਝਰ, ਡਾ. ਆਰ. ਐਸ. ਕਲਸੀ, ਮੈਡਮ ਡਾ. ਕਲਸੀ, ਡਾ. ਅਸ਼ਵਨੀ ਮਹਾਜਨ, ਡਾ. ਪਾਰੁਲ ਮਹਾਜਨ, ਬਬਲੀ ਮਹਾਜਨ, ਡਾ. ਰਮੇਸ਼ ਸ਼ਰਮਾ, ਡਾ. ਕੁਲਜੀਤ ਸਿੰਘ, ਡਾ. ਗੁਰਮੁੱਖ ਸਿੰਘ, ਡਾ. ਸੁਖਦੀਪ ਸਿੰਘ, ਡਾ. ਜੈਸਮੀਨ, ਡਾ. ਮੰਜੂ ਮਰਵਾਹਾ, ਡਾ. ਹਰਜਿੰਦਰ ਸਿੰਘ, ਡਾ. ਵਾਲੀਆ, ਡਾ. ਪਵਨ ਬਾਂਸਲ, ਡਾ. ਵਿਸ਼ਾਲ, ਡਾ. ਗੌਤਮ ਸ਼ਰਮਾ, ਡਾ. ਪਰਮਿੰਦਰ ਸਿੰਘ, ਡਾ. ਐਮ.ਪੀ. ਸਿੰਘ, ਡਾ. ਜਗੀਰ ਸਿੰਘ, ਡਾ. ਵਿਕਰਮ ਸਿੰਘ ਸੋਹਲ ਆਦਿ ਹਾਜ਼ਰ ਸਨ |
ਆਰ.ਡੀ. ਖੋਸਲਾ ਸਕੂਲ 'ਚ ਆਜ਼ਾਦੀ ਦਿਵਸ ਮੌਕੇ 'ਤੇ ਵੱਖ-ਵੱਖ ਪ੍ਰਤੀਯੋਗਤਾਵਾਂ ਤੇ ਰੈਲੀ ਕੱਢੀ
ਬਟਾਲਾ, (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈਕੰ. ਸਕੂਲ ਬਟਾਲਾ 'ਚ ਆਜ਼ਾਦੀ ਦਿਵਸ ਦੇ ਸ਼ੁਭ ਮੌਕੇ 'ਤੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਉਂਦੇ ਹੋਏ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ | ਪੂਰਾ ਹਫ਼ਤਾ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਕੀਤਾ ਗਿਆ ਅਤੇ 'ਹਰ ਘਰ ਤਿਰੰਗਾ' ਮੁਹਿੰਮ ਚਲਾਈ ਗਈ | ਪੂਰਾ ਹਫ਼ਤਾ ਸਵੇਰ ਦੀ ਸਭਾ 'ਚ ਆਜ਼ਾਦੀ ਦਿਵਸ ਨਾਲ ਸਬੰਧਤ ਸਮਾਗਮ ਕੀਤੇ ਗਏ ਅਤੇ ਸੁਤੰਤਰਤਾ ਸੈਨਾਨੀਆਂ ਦੀਆਂ ਸ਼ਹੀਦੀਆਂ ਨੂੰ ਯਾਦ ਕੀਤਾ ਗਿਆ | ਸਕੂਲ 'ਚ ਨਿਬੰਧ ਲੇਖਣ, ਪੋਸਟਰ ਬਣਾਉਣ, ਲੋਗੋ ਬਣਾਉਣ, ਕਵਿਤਾ ਮੁਕਾਬਲੇ ਅਤੇ ਸੱਭਿਆਚਾਰਕ ਸਮਾਗਮ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਰੈਲੀ ਵੀ ਕੱਢੀ ਗਈ | ਬੈਨਰ ਅਤੇ ਚਾਰਟ ਦੇ ਮਾਧਿਅਮ ਨਾਲ ਦੇਸ਼ ਭਗਤੀ ਦੀ ਭਾਵਨਾ ਜਾਗਿ੍ਤ ਕੀਤੀ ਗਈ | ਸਕੂਲ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ, ਪਿ੍ੰ. ਡਾ. ਬਿੰਦੂ ਭੱਲਾ ਨੇ ਆਜ਼ਾਦੀ ਦਿਵਸ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ | ਇਸ ਮੁਹਿੰਮ ਦੁਆਰਾ ਨਵੀਂ ਪੀੜ੍ਹੀ ਨੂੰ ਉਨ੍ਹਾਂ ਲੋਕਾਂ ਬਾਰੇ ਦੱਸਣਾ ਹੈ, ਜਿਨ੍ਹਾਂ ਦੇਸ਼ ਦੇ ਲਈ ਬਲਿਦਾਨ ਦਿੱਤਾ | ਦੇਸ਼ ਭਗਤਾਂ ਦੀਆਂ ਕਹਾਣੀਆਂ ਨਵੀਂ ਪੀੜੀ 'ਚ ਦੇਸ਼ ਭਗਤੀ ਦੀ ਭਾਵਨਾ ਨੂੰ ਜਾਗਿ੍ਤ ਕਰਨਗੀਆਂ | ਉਨ੍ਹਾਂ ਨੇ ਹਰ 'ਹਰ ਘਰ ਤਿਰੰਗਾ' ਮੁਹਿੰਮ ਦੇ ਲਈ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ |
ਕਾਂਗਰਸ ਪਾਰਟੀ ਨੇ ਝੰਡਾ ਲਹਿਰਾਇਆ
ਬਟਾਲਾ, (ਕਾਹਲੋਂ)-ਕਾਂਗਰਸ ਪਾਰਟੀ ਵਲੋਂ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਤੇ ਦਿਹਾਤੀ ਪ੍ਰਧਾਨ ਅਮਨਦੀਪ ਸਿੰਘ ਨੇ ਕੀਤੀ | ਇਸ ਮੌਕੇ ਮੇਅਰ ਸੁੱਖ ਤੇਜਾ, ਸਾ. ਚੇਅਰਮੈਨ ਕਸਤੂਰੀ ਲਾਲ ਸੇਠ, ਡਿਪਟੀ ਮੇਅਰ ਸੁਨੀਲ, ਵਰਿੰਦਰ ਸ਼ਰਮਾ, ਰਮੇਸ਼ ਵਰਮਾ, ਜਸਪਾਲ ਸਿੰਘ ਤੱਤਲਾ, ਅਮਨਦੀਪ ਬੱਲੂ, ਕÏਸਲਰ ਚੰਦਰ ਮੋਹਨ, ਗੁਰਪ੍ਰੀਤ ਸ਼ਾਨ, ਹਰਨੇਕ ਸਿੰਘ, ਕਸਤੂਰੀ ਲਾਲ, ਜੋਗਿੰਦਰ ਸਿੰਘ, ਸੁਖਦੇਵ ਸਿੰਘ ਬਾਜਵਾ, ਹਰਪਾਲ ਰਾਇ, ਬਿੱਲੂ, ਜਗੀਰ ਖੋਖਰ, ਦਵਿੰਦਰ ਸਿੰਘ, ਪੱਪੂ ਕੰਡੀਲਾ, ਜਰਮਨਜੀਤ ਸਿੰਘ, ਗੁੱਡੂ ਸੇਠ, ਬਾਵਾ ਸਿੰਘ, ਅਨਿਲ ਸੇਖੜੀ, ਰਾਣੂ ਸੇਖੜੀ, ਅਨੂ ਅਗਰਵਾਲ, ਰਾਜ ਕੁਮਾਰ, ਸੁੱਚਾ ਸਿੰਘ, ਰਾਜੇਸ਼ ਕੁਮਾਰ (ਸਾਰੇ ਕੌਸਲਰ), ਗੁਰਚਰਨ ਸਿੰਘ, ਹੀਰਾ ਅੱਤਰੀ, ਗੁਲਜਾਰੀ ਲਾਲ, ਸੰਜੀਵ ਕੁਮਾਰ ਕੁੱਲੂ ਵਾਲੇ, ਪ੍ਰਵੀਨ ਸਾਨਨ, ਵਿੱਕੀ ਸਤਕੋਹਾ, ਵੇਨਾ ਅਬਰੋਲ, ਜੱਸ ਪਾਜੀ, ਗੁਰਚਰਨ ਸਿੰਘ, ਪਰਕਾਸ਼ ਮਸੀਹ, ਸਤਨਾਮ ਸਿੰਘ ਆਦਿ ਹਾਜ਼ਰ ਸਨ |
ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਬਟਾਲਾ, (ਕਾਹਲੋਂ)-ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ਵਿਖੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਸਕੂਲ ਦੇ ਖੇਡ ਮੈਦਾਨ ਵਿਚ ਝੰਡਾ ਲਹਿਰਾ ਕੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਗੁਬਾਰਿਆਂ ਝੰਡੀਆਂ ਤੇ ਚਰਟਾਂ ਨਾਲ ਸਕੂਲ ਨੂੰ ਸਜਾਇਆ ਗਿਆ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ | ਚੇਅਰਮੈਨ ਸਤਨਾਮ ਸਿੰਘ ਸੰਧੂ ਤੇ ਡਾਇਰੈਕਟਰ ਮਨਜਿੰਦਰ ਕੌਰ ਸੰਧੂ ਨੇ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆ ਕਿਹਾ ਕਿ ਸਾਨੂੰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਇਕ ਸੱਚੇ ਦੇਸ਼ ਭਗਤ ਬਣਨਾ ਚਾਹੀਦਾ ਹੈ | ਸਕੂਲ ਦੇ ਬੱਚਿਆਂ ਨੂੰ ਦੇਸ਼ ਨਾਲ ਪਿਆਰ ਰੱਖਣ ਦੀ ਪ੍ਰੇਰਨਾ ਦਿੱਤੀ ਗਈ | ਇਸ ਮੌਕੇ ਬੱਚਿਆਂ ਅਤੇ ਸਮੂਹ ਸਟਾਫ ਨੂੰ ਮਿਠਾਇਆਂ ਵੰਡੀਆਂ ਗਈਆਂ ਅਤੇ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
ਸੁਤੰਤਰਤਾ ਦਿਵਸ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਧੂਮ-ਧਾਮ ਨਾਲ ਮਨਾਇਆ
ਬਟਾਲਾ, (ਕਾਹਲੋਂ)-ਦੇਸ਼ ਦਾ 76ਵਾਂ ਸੁਤੰਤਰਤਾ ਦਿਵਸ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਕਾਲਜ ਦੇ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਤਿਰੰਗਾ ਲਹਿਰਾਉਣ ਉਪਰੰਤ ਸਾਰੇ ਹਾਜ਼ਰ ਸਟਾਫ ਅਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੇ ਮਹਾਨ ਸੂਰਬੀਰ, ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਮੌਕੇ ਹਰਜਿੰਦਰਪਾਲ ਸਿੰਘ, ਜਸਬੀਰ ਸਿੰਘ, ਜਗਦੀਪ ਸਿੰਘ, ਹਰਪਾਲ ਸਿੰਘ, ਹੁਨਰਬੀਰ ਸਿੰਘ, ਅੰਗਦਵੀਰ ਸਿੰਘ, ਸੁਖਵਿੰਦਰ ਸਿੰਘ, ਤੇਜਪ੍ਰਤਾਪ ਸਿੰਘ, ਪਵਨ ਕੁਮਾਰ, ਜਤਿੰਦਰ ਕੁਮਾਰ, ਸਵਰਨ ਲਾਲ, ਸੁਰਜੀਤ ਰਾਮ, ਸਤਵਿੰਦਰ ਕੌਰ, ਰਜਨੀਤ ਕੌਰ, ਟਿੱਕਾ ਮਸੀਹ, ਫੂਲ ਚੰਦ, ਰਾਕੇਸ਼, ਸੋਨੂੰ ਆਦਿ ਵੀ ਹਾਜ਼ਰ ਸਨ |
ਵੁੱਡਸਟਾਕ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਬਟਾਲਾ, (ਕਾਹਲੋਂ)-ਵੁੱਡਸਟਾਕ ਪਬਲਿਕ ਸਕੂਲ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਇਨਰਵੀਲ੍ਹ ਕਲੱਬ-307 ਦੇ ਜ਼ਿਲ੍ਹਾ ਚੇਅਰਮੈਨ ਡਾ. ਸਤਿੰਦਰਜੀਤ ਕੌਰ ਨਿੱਝਰ ਅਤੇ ਸਕੂਲ ਦੇ ਪਿ੍ੰ. ਸ੍ਰੀਮਤੀ ਐਨਸੀ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਇਸ ਮੌਕੇ ਆਜ਼ਾਦੀ ਦਿਹਾੜੇ ਨਾਲ ਸਬੰਧਤ ਭਾਸ਼ਣ, ਕਵਿਤਾਵਾਂ, ਗੀਤ, ਕੋਰੀਓਗ੍ਰਾਫ਼ੀ ਅਤੇ ਭੰਗੜਾ ਆਦਿ ਪੇਸ਼ ਕੀਤੇ ਗਏ | ਇਸ ਮੌਕੇ ਕਲੱਬ ਦੇ ਪ੍ਰਧਾਨ ਮੀਨਾ ਚਾਂਡੇ, ਕਲੱਬ ਦੇ ਸਕੱਤਰ ਪੂਜਾ ਗਰਗ ਅਤੇ ਕਲੱਬ ਦੇ ਹੋਰ ਮੈਂਬਰ ਹਾਜ਼ਰ ਹੋਏ | ਕੌਮੀ ਝੰਡਾ ਲਹਿਰਾਉਣ ਦੀ ਰਸਮ ਡਾ. ਸਤਨਾਮ ਸਿੰਘ ਨਿੱਝਰ, ਡਾ. ਸਤਿੰਦਰਜੀਤ ਕੌਰ ਨਿੱਝਰ ਤੇ ਆਏ ਮਹਿਮਾਨਾਂ ਵਲੋਂ ਕੀਤੀ ਗਈ | ਇਸ ਸਮੇਂ ਮਿਠਾਈ ਵੀ ਵੰਡੀ ਗਈ | ਇਸ ਮੌਕੇ ਸਮੂਹ ਸਟਾਫ਼ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ |
ਭਾਈ ਗੁਰਦਾਸ ਅਕੈਡਮੀ ਗਾਦੜੀਆਂ ਵਿਖੇ ਸੁਤੰਤਰਤਾ ਦਿਵਸ ਮਨਾਇਆ
ਬਟਾਲਾ, (ਕਾਹਲੋਂ)-ਭਾਈ ਗੁਰਦਾਸ ਅਕੈਡਮੀ ਗਾਦੜੀਆਂ ਦੇ ਵਿਹੜੇ ਵਿਚ ਸੁਤੰਤਰਤਾ ਦਿਵਸ ਇਕ ਅਰਦਾਸ/ਸ਼ਬਦ ਨਾਲ ਆਰੰਭ ਕੀਤਾ | ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ | ਨਰਸਰੀ ਜਮਾਤ ਅਤੇ ਐਲ.ਕੇ.ਜੀ. ਦੇ ਬੱਚਿਆਂ ਨੇ ਦੇਸ਼ ਦੀਆਂ ਤਿੰਨੋਂ ਸੈਨਾਵਾਂ ਦੀ ਡਰੈੱਸ ਮੁਕਾਬਲਾ ਕਰਵਾਇਆ ਗਿਆ | ਹਰਮੀਤ ਕੌਰ ਨੇ ਇਕ ਨਾਟਕ ਵਿਚ 1947 ਦੇ ਦੁਖਾਂਤ ਨੂੰ ਯਾਦ ਕਰਵਾਇਆ | ਸੁਖਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸੁਤੰਤਰਤਾ ਸਬੰਧੀ ਭੰਗੜਾ, ਗੀਤ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤਾ | ਜਪਜੀਤ ਕੌਰ ਅਤੇ ਸਾਥਣਾਂ ਨੇ ਦੇ ਦੇਸ਼ ਭਗਤੀ ਦਾ ਗੀਤ, ਅਨਹਦਨੂਰ ਸਿੰਘ ਅਤੇ ਸਾਥੀ ਨੇ ਭਗਤ ਸਿੰਘ ਦੇ ਗੀਤ, 'ਮੇਰਾ ਰੰਗ ਦੇ ਬਸੰਤੀ ਚੋਲਾ' ਗੀਤ ਤੇ ਕੋਰੀਓਗਾਫ਼ੀ ਪੇਸ਼ ਕੀਤੀ | ਡਾਇਰੈਕਟਰ ਗੁਰਨਾਮ ਸਿੰਘ ਜਫਰਵਾਲ ਦੀ ਹਾਜ਼ਰੀ ਵਿਚ ਵਿਦਿਆਰਥਣ ਸੁਖਮਨਪ੍ਰੀਤ ਕੌਰ ਨੇ ਆਜ਼ਾਦੀ ਦਿਹਾੜੇ ਮੌਕੇ ਇਕ ਭਾਸ਼ਣ ਦਿੱਤਾ | ਇਸ ਮੌਕੇ ਸਟੇਜ ਸੰਚਾਲਨ ਮਲਕੀਤ ਸਿੰਘ ਅਤੇ ਨਵਦੀਪ ਕੌਰ ਨੇ ਨਿਭਾਈ | ਇਸ ਤੋਂ ਇਲਾਵਾ ਜਗਨਦੀਪ ਕੌਰ, ਰਮਨਪ੍ਰੀਤ ਕੌਰ, ਗੀਤਿਕਾ, ਤਜਿੰਦਰ ਕੌਰ, ਰਜਿੰਦਰ ਕੌਰ, ਸੁਖਬੀਰ ਕੌਰ, ਅਮਨਦੀਪ ਕੌਰ, ਪ੍ਰਦੀਪ ਕੌਰ, ਕਵਲਜੀਤ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ |
ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਬਟਾਲਾ, (ਕਾਹਲੋਂ)-ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਬੂਟਾ ਸਿੰਘ ਮੱਲਿਆਂਵਾਲ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਿਲ ਹੋਏ | ਮੁੱਖ ਮਹਿਮਾਨ ਵਲੋਂ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਗਈ | ਰਾਸ਼ਟਰੀ ਗੀਤ ਗਾ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ | ਉਨ੍ਹਾਂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਬੱਚਿਆਂ ਨੇ ਤਿਰੰਗੇ ਦੇ ਰੰਗਾਂ ਵਾਲੇ ਕੱਪੜੇ ਪਾ ਕੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਸਕੂਲ ਦੇ ਪਿ੍ੰਸੀਪਲ ਮੁਹੰਮਦ ਇਮਤਿਆਜ਼ੁਲ ਹੁਸੈਨ ਨੇ 75ਵੇਂ ਆਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਆਜ਼ਾਦੀ ਦੇ ਮਤਲਬ ਸਮਝਾਏ | ਉਨ੍ਹਾਂ ਨੇ ਆਜ਼ਾਦੀ ਦਾ ਇਤਿਹਾਸ ਦੱਸਦੇ ਹੋਏ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨਾਂ ਦੀ ਬਦੌਲਤ ਇਹ ਆਜ਼ਾਦੀ ਆਈ ਹੈ | ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਵਚਨਬੱਧ ਹੋਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਉਪ ਚੇਅਰਪਰਸਨ ਡਾ. ਸੰਦੀਪ ਕੌਰ, ਡਾਇਰੈਕਟਰ ਸ: ਬਸ਼ਿੰਦਰਪਾਲ ਸਿੰਘ ਐਡਵੋਕੇਟ, ਡੀਨ ਅਕਾਦਮਿਕ ਮਿਸਟਰ ਜੀਆ ਬਾਲਨ ਨੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ |
ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਆਜ਼ਾਦੀ ਦਿਵਸ
ਬਟਾਲਾ, (ਕਾਹਲੋਂ)-ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਸਪੋਰਟਸ ਅਕੈਡਮੀ ਕੋਟ ਧੰਦਲ ਵਿਖੇ 75ਵਾਂ ਆਜ਼ਾਦੀ ਦਿਵਸ ਪੂਰੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਹਰਵਿੰਦਰ ਸਿੰਘ ਰਿਆੜ ਵਲੋਂ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਖਾਤਰ ਸ਼ਹੀਦ ਹੋਏ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਤੇ ਸ਼ਰਧਾਂਜਲੀ ਦਿੱਤੀ, ਇਸ ਮੌਕੇ ਸੰਸਥਾ ਦੇ ਡਾਇਰੈਕਟਰ ਇੰਜੀਨੀਅਰ ਗੁਰਪ੍ਰੀਤ ਸਿੰਘ ਪਵਾਰ ਨੇ ਕਿਹਾ ਕਿ ਆਜ਼ਾਦੀ ਸਾਨੂੰ ਬਹੁਤ ਵੱਡੇ ਬਲਿਦਾਨਾਂ ਤੋਂ ਬਾਅਦ ਪ੍ਰਾਪਤ ਹੋਈ ਹੈ | ਇਸ ਲਈ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਸਭ ਇਸ ਆਜ਼ਾਦੀ ਦੇਣ ਨਿੱਘ ਮਾਣਦੇ ਦੇਸ਼ ਦੀ ਤਰੱਕੀ ਵਿਚ ਹਰ ਸੰਭਵ ਯੋਗਦਾਨ ਪਾਈਏ | ਉਨ੍ਹਾਂ ਖ਼ਾਸ ਤੌਰ 'ਤੇ ਵਿਦਿਆਰਥੀਆਂ ਨੂੰ ਇਕ ਚੰਗਾ ਨਾਗਰਿਕ ਬਣਨ ਲਈ ਪ੍ਰੇਰਿਆ | ਇਸ ਮੌਕੇ ਪਿ੍ੰਸੀਪਲ ਹਰਵਿੰਦਰ ਸਿੰਘ ਰਿਆੜ, ਮੈਡਮ ਮਨਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
ਲਾਰੈਂਸ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ
ਬਟਾਲਾ, (ਕਾਹਲੋਂ)-ਲਾਰੈਂਸ ਇੰਟਰਨੈਸ਼ਨਲ ਸਕੂਲ ਡੇਰਾ ਬਾਬਾ ਨਾਨਕ ਰੋਡ ਬਟਾਲਾ ਵਿਖੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਸਕੂਲ ਪ੍ਰਬੰਧਕਾਂ ਤੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਨਾਲ ਮਨਾਈ ਗਈ | ਵਿਦਿਆਰਥੀਆਂ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਨੇ ਇਸ ਮੌਕੇ ਮਾਰਚ ਪਾਸਟ ਕੀਤਾ ਤੇ ਕੌਮੀ ਝੰਡੇ ਨੂੰ ਲਹਿਰਾ ਕੇ ਸਲਾਮੀ ਲਈ | ਸਕੂਲ ਪ੍ਰਬੰਧਕਾਂ ਵਲੋਂ ਇਸ ਆਜ਼ਾਦੀ ਵਰੇਗੰਢ ਨੂੰ ਬਹੁਤ ਹੀ ਨਿਵੇਕਲੇ ਢੰਡ ਨਾਲ ਮਨਾਇਆ ਗਿਆ | ਸਮਾਗਮ ਵਿਚ ਪ੍ਰੋਫੈਸਰ ਓਮ ਪ੍ਰਕਾਸ਼ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਸਮਾਗਮ ਮੌਕੇ ਸਕੂਲੀ ਬੱਚਿਆਂ ਵਲੋਂ ਮੁੱਖ ਮਹਿਮਾਨਾਂ ਦੀ ਹਾਜ਼ਰੀ ਵਿਚ ਦੇਸ਼ ਭਗਤਾਂ ਦੇ ਜੀਵਨ ਬਿਰਤਾਂਤ ਨੂੰ ਦਰਸਾਉਂਦੇ ਗੀਤ, ਕਵਿਤਾਵਾਂ ਤੇ ਗਰੁੱਪ ਡਾਂਸ ਆਦਿ ਵੱਖ-ਵੱਖ ਵੰਨਗੀਆਂ ਬਾਖ਼ੂਬੀ ਪੇਸ਼ ਕੀਤੀਆਂ ਗਈਆਂ, ਜੋ ਬੇਹੱਦ ਸਲਾਹੁਣਯੋਗ ਸਨ | ਸਕੂਲੀ ਬੱਚਿਆਂ ਨੇ ਇਸ ਦਿਵਸ ਮੌਕੇ ਦੇਸ਼ ਅਤੇ ਸਮਾਜ ਪ੍ਰਤੀ ਬਣਦੇ ਫ਼ਰਜਾਂ ਦੀ ਪੂਰਤੀ ਲਈ ਪ੍ਰਣ ਵੀ ਲਿਆ | ਪ੍ਰੋਗਰਾਮ ਦੇ ਅਖੀਰ ਵਿਚ ਸਕੂਲ ਦੇ ਫਾਉਂਡਰ ਬਲਜਿੰਦਰ ਸਿੰਘ ਮੱਲਿਆਂਵਾਲ ਤੇ ਪਿ੍ੰਸੀਪਲ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੇ ਮਹੱਤਵ ਤੋਂ ਵਿਸਥਾਰ ਪੂਰਵਕ ਜਾਣੂ ਕਰਵਾਇਆ | ਸਕੂਲ ਦੇ ਮੁਖੀ ਲੜਕੇ ਗੁਣਨਿਧਾਨ ਸਿੰਘ ਅਤੇ ਮੁਖੀ ਲੜਕੀ ਕੰਚਨਪ੍ਰੀਤ ਕੌਰ ਹੁਰਾਂ ਵਲੋਂ ਸਾਥੀ ਵਿਦਿਆਰਥੀਆਂ ਦੀ ਮਦਦ ਨਾਲ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਸਮਾਗਮ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਹੰਸਿਕਾ ਸ਼ਰਮਾ ਨੇ ਬਾਖੂਬੀ ਨਿਭਾਈ | ਅਖੀਰ ਵਿਚ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਦੀਆਂ ਵਧਾਈਆਂ ਦਿੱਤੀਆਂ ਤੇ ਮਠਿਆਈਆਂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ |
ਦਿ ਮਲੇਨੀਅਮ ਸਕੂਲ ਬਟਾਲਾ ਵਿਚ ਆਜ਼ਾਦੀ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ
ਪੰਜਗਰਾਈਆਂ, (ਬਲਵਿੰਦਰ ਸਿੰਘ)-ਜਲੰਧਰ ਰੋਡ ਸਥਿਤ ਦਾ ਮਿਲੇਨੀਅਮ ਸਕੂਲ ਬਟਾਲਾ ਵਲੋਂ ਆਜ਼ਾਦੀ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਪ੍ਰਧਾਨ ਸ੍ਰੀ ਵਰੁਣ ਖੋਸਲਾ ਨੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਆਜ਼ਾਦੀ ਦਿਵਸ 'ਤੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਇਸ ਸ਼ੱੁਭ ਅਵਸਰ 'ਤੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਜਨ ਗਨ ਮਨ ਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਉਪਰੰਤ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸਕਿੱਟਾਂ, ਗਿੱਧਾ, ਭੰਗੜਾ, ਨਾਟਕ ਅਤੇ ਦੇਸ਼ ਭਗਤੀ ਦੇ ਗੀਤ ਆਦਿ ਪੇਸ਼ ਕਰਕੇ ਆਪਣੇ ਫਨ ਦਾ ਮੁਜ਼ਾਹਰਾ ਕੀਤਾ | ਸਕੂਲ ਪ੍ਰਧਾਨ ਵਰੁਣ ਖੋਸਲਾ ਅਤੇ ਪਿ੍ੰਸੀਪਲ ਕੁਲਤਾਜ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ 15 ਅਗਸਤ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅੱਜ ਅਸੀਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਾਂ | ਸਕੂਲ ਦੇ ਅਧਿਆਪਕ ਸ਼੍ਰੀ ਵਰਿੰਦਰ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੇ ਡਾਇਰੈਕਟਰ ਪਾਇਲ ਖੋਸਲਾ ਵੀ ਮੌਜੂਦ ਸਨ |
ਪ੍ਰਧਾਨ ਰਜਵੰਤ ਕੌਰ ਨੇ ਨਗਰ ਕੌਂਸਲ ਦਫ਼ਤਰ ਵਿਖੇ ਲਹਿਰਾਇਆ ਤਿਰੰਗਾ
ਫਤਹਿਗੜ੍ਹ ਚੂੜੀਆਂ, (ਹਰਜਿੰਦਰ ਸਿੰਘ ਖਹਿਰਾ, ਐਮ.ਐਸ. ਫੁੱਲ)-ਆਜ਼ਾਦੀ ਦਿਹਾੜੇ ਮੌਕੇ ਨਗਰ ਕੌਂਸਲ ਫਤਹਿਗੜ੍ਹ ਚੂੜੀਆਂ ਦੇ ਦਫਤਰ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਗਰ ਕੌਸਲ ਦੇ ਪ੍ਰਧਾਨ ਰਜਵੰਤ ਕੌਰ ਨੇ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਦਿੱਤੀ | ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਅਤੇ ਰਾਸ਼ਟਰੀ ਗਾਇਨ ਪੇਸ਼ ਕੀਤਾ | ਇਸ ਮੌਕੇ ਕਾਰਜ ਸਾਧਕ ਅਫਸਰ ਜਤਿੰਦਰ ਮਹਾਜਨ, ਐਡਵੋਕੇਟ ਨਵਤੇਜ ਸਿੰਘ ਰੰਧਵਾ, ਉਪ ਪ©ਧਾਨ ਕਵਿਤਾ ਚੰਗਾ, ਐਮ.ਸੀ. ਸ਼ਰਨਜੀਤ ਕੌਰ, ਐਮ.ਸੀ. ਚਰਨਜੀਤ ਕੌਰ, ਕੌਸਲਰ ਅਮਨਦੀਪ ਕੌਰ, ਕੌਸਲਰ ਦਵਿੰਦਰਪਾਲ ਸਿੰਘ ਮੱਘਾ, ਕੌਸਲਰ ਲਾਲ ਮਸੀਹ ਲਾਲੀ, ਰਕੇਸ਼ ਲੱਕੀ, ਕਿ©ਪਾਲ ਸਿੰਘ ਸੰਧੂ ਤੋਂ ਇਲਾਵਾ ਸੈਕੜੇ ਦੇਸ਼ ਪ©ੇਮੀ ਹਾਜ਼ਰ ਸਨ |(ਸਫ਼ਾ 6 ਦੀ ਬਾਕੀ)
ਕਮਿਊਨਿਸਟ ਪਾਰਟੀ ਵਲੋਂ ਧਿਆਨਪੁਰ 'ਚ ਵਿਸ਼ਾਲ ਕਾਨਫਰੰਸ
ਕੋਟਲੀ ਸੂਰਤ ਮੱਲ੍ਹੀ, 16 ਅਗਸਤ (ਕੁਲਦੀਪ ਸਿੰਘ ਨਾਗਰਾ)-ਦੇਸ਼ ਦੀ ਆਜਾਦੀ ਦੇ ਮਹਾਨ ਸੂਰਬੀਰ ਸ਼ਹੀਦਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਕਮਿਊਨਿਸਟ ਪਾਰਟੀ ਵਲੋਂ 75ਵੇਂ ਆਜ਼ਾਦੀ ਦਿਹਾੜੇ ਮੌਕੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ 'ਚ ਭਾਰੀ ਕਾਨਫਰੰਸ ਕੀਤੀ ਗਈ | ਇਸ ਮੌਕੇ 'ਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸੀ ਨੇ ਨਿਭਾਈ | ਕਾਨਫਰੰਸ ਦੌਰਾਨ ਵੱਖ-ਵੱਖ ਆਗੂਆਂ ਨੇ ਦੇਸ਼ ਦੇ ਸਿਆਸੀ ਹਲਾਤਾਂ 'ਤੇ ਚਰਚਾ ਕਰਦਿਆਂ ਦੇਸ ਦੇ ਕੌਮੀ ਝੰਡੇ ਦਾ ਮਾਣ-ਸਤਿਕਾਰ ਕਾਇਮ ਰੱਖਣ ਦਾ ਅਹਿਦ ਕੀਤਾ ਗਿਆ | ਸਮਾਗਮ ਦੇ ਮੁੱਖ ਪ੍ਰਬੰਧਕ ਕਾਮਰੇਡ ਗੁਲਜਾਰ ਸਿੰਘ ਬਸੰਤਕੋਟ ਤੇ ਕਾਮਰੇਡ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤ ਮਜ਼ਦੂਰ ûੜਾਂ ਦੇ ਮਾਰੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹਨ | ਇਸ ਮੌਕੇ 'ਤੇ ਇਨਕਲਾਬੀ ਨਾਟਕ ਖੇਡੇ ਗਏ | ਇਸ ਮੌਕੇ ਕਾਮਰੇਡ ਸੁਖਦੇਵ ਸਿੰਘ ਉਦੋਵਾਲੀ, ਕਿਸਾਨ ਮੋਰਚੇ ਤੋਂ ਕਿਸਾਨ ਆਗੂ ਨਿਜਾਮਪੁਰ, ਕਾਮਰੇਡ ਮਨਜੀਤ ਸਿੰਘ ਰਾਉਂਵਾਲ, ਚੇਅਰਮੈਨ ਸੁੱਚਾ ਸਿੰਘ ਮੰਮਣ, ਕਾਮਰੇਡ ਜਨਕ ਰਾਜ ਜੋਸ਼ੀ, ਕਾਮਰੇਡ ਗੁਰਪਿੰਦਰ ਸਿੰਘ, ਦਵਿੰਦਰ ਸਿੰਘ ਸਰਪੰਚ, ਬਲਦੇਵ ਸਿੰਘ ਕਾਲਾ ਅਫ਼ਗਾਨਾ, ਕੁਲਦੀਪ ਸਿੰਘ ਚੀਮਾ, ਜੇ.ਈ. ਗੁਰਚਰਨ ਸਿੰਘ ਬੰਬ, ਮਨਿੰਦਰ ਸਿੰਘ ਖੈਹਿਰਾ, ਪਰਮਸੁਨੀਲ ਸਿੰਘ ਲੱਡੂ, ਸੰਮਤੀ ਮੈਬਰ ਗੁਰਮੇਜ਼ ਸਿੰਘ ਕੋਟਲੀ, ਬਲਕਾਰ ਸਿੰਘ ਪੰਨੂ, ਸੋਹਣ ਸਿੰਘ ਮੰਮਣ, ਓਮ ਪ੍ਰਕਾਸ, ਕਾਮਰੇਡ ਨਰਿੰਦਰ ਸਿੰਘ, ਜਸਪਾਲ ਸਿੰਘ ਮੱਲ੍ਹੀ, ਰਜਿੰਦਰ ਚੀਮਾ, ਜੇ.ਈ. ਰਣਜੀਤ ਸਿੰਘ ਸਮੇਤ ਕਿਸਾਨ ਹਾਜ਼ਰ ਸਨ |
ਸੰਤ ਜੇਵੀਅਰ ਸਕੂਲ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਨੌਸ਼ਹਿਰਾ ਮੱਝਾ ਸਿੰਘ, (ਤਰਾਨਾ)-ਭਾਰਤ ਦੀ ਆਜ਼ਾਦੀ ਪ੍ਰਾਪਤੀ ਲਈ ਲੰਬਾ ਸਮਾਂ ਅੰਗਰੇਜ਼ ਹਾਕਮਾਂ ਖ਼ਿਲਾਫ਼ ਸੰਘਰਸ਼ ਕਰਨ ਅਤੇ ਅਸਹਿ ਤਸੀਹੇ ਸਹਿੰਦਿਆਂ ਕੁਰਬਾਨੀਆਂ ਕਰਕੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ | ਉਨ੍ਹਾਂ ਦੇਸ਼ ਭਗਤਾਂ ਨੂੰ ਹਮੇਸ਼ਾ ਯਾਦ ਰੱਖਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਆਜ਼ਾਦੀ ਸੰਘਰਸ਼ ਦੀ ਦਾਸਤਾਨ ਬਾਬਤ ਸਿੱਖਿਅਤ ਕਰਨਾ ਚਾਹੀਦਾ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੰਤ ਜੇਵੀਅਰ ਸਕੂਲ ਸਤਕੋਹਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਭਾਰਤ ਦੀ ਆਜ਼ਾਦੀ ਦਾ 75ਵਾਂ ਦਿਵਸ ਮਨਾਉਣ ਮੌਕੇ ਪਿ੍ੰ. ਫਾਦਰ ਜੌਕਿਮ ਮੀਰਾਂਡਾ ਨੇ ਕੀਤਾ | ਇਸ ਮੌਕੇ ਮੁੱਖ ਮਹਿਮਾਨ ਸ੍ਰੀਮਤੀ ਰਮੇਸ਼ ਕੁਮਾਰੀ ਨੇ ਦੇਸ਼ ਦਾ ਕੌਮੀ ਤਿਰੰਗਾ ਲਹਿਰਾਇਆ ਤੇ ਹਾਜ਼ਰ ਵਿਦਿਆਰਥੀਆਂ, ਮਾਪਿਆਂ, ਪਤਵੰਤਿਆਂ ਤੇ ਸਕੂਲ ਅਧਿਆਪਕਾਂ ਨੇ ਰਾਸ਼ਟਰੀ ਗੀਤ ਸਮੂਹਿਕ ਰੂਪ 'ਚ ਗਾਇਨ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਸਕਿੱਟਾਂ ਆਦਿ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਮੈਨੇਜਰ ਫਾਦਰ ਸਟੈਫਾਨ ਕੋਲਾਮੋ, ਜਸਪ੍ਰੀਤ ਸਿੰਘ ਨੌਸ਼ਹਿਰਾ, ਦਲਜੀਤ ਸਿੰਘ ਸ਼ੇਰਪੁਰ, ਅਵੀਨਾ, ਨਿਕੀਤਾ ਫਰਨਾਂਡਿਜ, ਮਾਈਕਲ, ਹਰਪ੍ਰੀਤ ਕੌਰ ਤੇ ਅੰਜਲਾ ਸਮੇਤ ਹੋਰ ਹਾਜ਼ਰ ਸਨ |
ਕ੍ਰਿਸ਼ਚਨ ਵੈੱਲਫੇਅਰ ਸੁਸਾਇਟੀ ਨੇ ਆਜ਼ਾਦੀ ਦਿਹਾੜਾ ਮਨਾਇਆ
ਧਾਰੀਵਾਲ, (ਜੇਮਸ ਨਾਹਰ)-ਸਵੈ ਸੇਵੀ ਸੰਸਥਾ ਕ੍ਰਿਸ਼ਚਨ ਵੈਲਫੇਅਰ ਸੁਸਾਇਟੀ ਵਲੋਂ ਸੰਸਥਾ ਦੇ ਫਾਊਾਡਰ ਰੈਵ: ਡਾ. ਯੂਨਸ ਮਸੀਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਸਥਾ ਦੇ ਸੈਕਟਰੀ ਡਾ. ਨਿਰਮਲ ਸਿੰਘ, ਪ੍ਰਧਾਨ ਹੀਰਾ ਲਾਲ ਅਤੇ ਦਵਿੰਦਰ ਮਸੀਹ ਸਮੇਤ ਹੋਰ ਮੈਂਬਰਾਂ ਵਲੋਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਸੁਸਾਇਟੀ ਮੈਂਬਰਾਂ ਨੇ ਦੇਸ਼ ਦੁਨੀਆਂ ਅਤੇ ਭਾਰਤ ਵਿਚ ਅਮਨ-ਸ਼ਾਂਤੀ ਦੀ ਵਿਵਸਥਾ ਬਰਕਰਾਰ ਰਹਿਣ ਤੇ ਦੇਸ਼ ਦੀ ਉੱਨਤੀ-ਬਿਹਤਰੀ ਤੇ ਤਰੱਕੀ ਲਈ ਪ੍ਰਭੂ ਯਿਸੂ ਮਸੀਹ ਜੀ ਅੱਗੇ ਪ੍ਰਾਰਥਨਾ ਕੀਤੀ ਤੇ ਆਪਸ ਵਿਚ 75ਵੇਂ ਅਜ਼ਾਦੀ ਦਿਹਾੜੇ ਦੀ ਖੁਸ਼ੀ ਸਾਂਝੀ ਕੀਤੀ | ਇਸ ਮੌਕੇ ਸੰਸਥਾ ਦੇ ਸੈਕਟਰੀ ਡਾ. ਨਿਰਮਲ ਸਿੰਘ, ਸੇਵਾ ਮੁਕਤ ਗੁਰਦਾਸ ਸਾਰੰਗਲ, ਹੀਰਾ ਮਸੀਹ, ਅਨੂੰ, ਮੁਸਕਾਨ, ਕਿਰਨਪ੍ਰੀਤ, ਲਵਪ੍ਰੀਤ, ਕਮਲ ਮਸੀਹ, ਰੋਸ਼ਨ ਲਾਲ ਆਦਿ ਹੋਰ ਹਾਜ਼ਰ ਸਨ |
ਗੋਸਪਲ ਆਫ਼ ਕਰਾਈਸਟ ਚਰਚ ਵਿਖੇ 75ਵਾਂ ਆਜ਼ਾਦੀ ਦਿਵਸ ਮਨਾਇਆ
ਧਾਰੀਵਾਲ, (ਜੇਮਸ ਨਾਹਰ)-ਸਥਾਨਕ ਮਾਡਲ ਟਾਊਨ ਵਿਖੇ ਸਥਿਤ ਗੋਸਪਲ ਆਫ਼ ਕਰਾਈਸਟ ਚਰਚ ਮਨਿਸਟਰੀ ਧਾਰੀਵਾਲ ਵਿਖੇ ਚਰਚ ਦੇ ਮੁੱਖ ਪਾਸਟਰ ਪਤਰਸ ਮੱਟੂ ਦੀ ਅਗਵਾਈ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ | ਸਮਾਗਮ ਵਿਚ ਪ੍ਰਧਾਨ ਅਸ਼ਵਨੀ ਕੁਮਾਰ ਹੈਪੀ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਉਪਰੰਤ ਪਾਸਟਰ ਪਤਰਸ ਮੱਟੂ ਵਲੋਂ ਪ੍ਰਭੂ ਯਿਸੂ ਮਸੀਹ ਜੀ ਅੱਗੇ ਪ੍ਰਾਰਥਨਾ ਕਰਕੇ ਰਾਸ਼ਟਰੀ ਗਾਇਨ ਗਾ ਕੇ ਆਪਸ ਵਿਚ ਆਜ਼ਾਦੀ ਦਿਵਸ ਦੀ ਖੁਸ਼ੀ ਸਾਂਝੀ ਕੀਤੀ | ਇਸ ਮੌਕੇ ਬਰਾਈਟ ਫਿਊਚਰ ਅਕੈਡਮੀ ਦੇ ਮੈਨਜਿੰਗ ਡਾਇਰੈਕਟਰ ਸੁਨੀਲ ਮੱਟੂ, ਰਮੇਸ਼ ਮਸਤਾਨਾ, ਗੌਰਵ ਮੱਟੂ, ਜਸਕਰਨ ਨਾਹਰ, ਪ੍ਰਵੇਜ਼ ਲਾਡੀ, ਸੰਨੀ ਮਸੀਹ, ਰੋਮੀ ਮਸੀਹ, ਮਿੰਟਾ ਮਸੀਹ, ਨੀਨੂ ਮਸੀਹ, ਸ਼ਿਵਾ, ਆਸ਼ਿਸ਼ ਮਸੀਹ, ਰਜੇਸ਼ ਸਹੋਤਾ ਰਜ਼ਾਦਾ, ਅਰਜਨ ਮਸੀਹ, ਕੋਹਲੀ ਸਾਬ ਆਦਿ ਹੋਰ ਹਾਜ਼ਰ ਸਨ |

ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ 'ਚ ਹਲਕਾ ਵਿਕਾਸ ਪੱਖੋਂ ਬੁਲੰਦੀਆਂ ਛੂਹੇਗਾ : ਕਰਨਾਮਾ

ਅੱਚਲ ਸਾਹਿਬ, 16 ਅਗਸਤ (ਗੁਰਚਰਨ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਜਿੱਥੇ ਸੂਬੇ 'ਚ ਅਮਨ-ਸ਼ਾਂਤੀ ਦੀ ਬਹਾਲੀ ਲਈ ਜ਼ਿਕਰਯੋਗ ਉਪਰਾਲੇ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਰਛਪਾਲ ਸਿੰਘ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚਾਈ ਦੀ ਜਿੱਤ ਹੋਈ : ਅਕਾਲੀ ਆਗੂ

ਅੱਚਲ ਸਾਹਿਬ, 16 ਅਗਸਤ (ਗੁਰਚਰਨ ਸਿੰਘ)-ਮਾਝੇ ਦੇ ਜਰਨੈਲ ਅਤੇ ਸਾ: ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਦਿੱਤੇ ਜਾਣ 'ਤੇ ਸੱਚਾਈ ਦੀ ਜਿੱਤ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਆਗੂ ਈਸ਼ਵਰ ਸਿੰਘ ਜਾਹਦਪੁਰ, ...

ਪੂਰੀ ਖ਼ਬਰ »

ਰਿਆੜਕੀ ਕਾਲਜ ਤੁਗਲਵਾਲਾ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਵਿਦਿਆਰਥੀਆਂ ਨੂੰ 175000 ਰੁਪਏ ਦੇ ਇਨਾਮ ਵੰਡੇ

ਬਟਾਲਾ, 16 ਅਗਸਤ (ਕਾਹਲੋਂ)-ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਅੰਮਿ੍ਤ ਮਹਾਂਉਤਸਵ ਸਨਮਾਨ ਸਮਾਰੋਹ ਮਨਾਇਆ ਗਿਆ, ਜਿਸ ਵਿਚ ਸੰਸਥਾ ਦੇ ਕਿਰਤੀ, ਲੈਕਚਰਾਰ, ...

ਪੂਰੀ ਖ਼ਬਰ »

ਵਿਧਾਇਕ ਸ਼ੈਰੀ ਕਲਸੀ ਨੇ ਆਜ਼ਾਦੀ ਦਿਹਾੜੇ ਮੌਕੇ ਪਿੰਡ ਮਸਾਣੀਆਂ ਦੇ ਆਮ ਆਦਮੀ ਕਲੀਨਿਕ ਨੂੰ ਕੀਤਾ ਲੋਕ ਅਰਪਣ

ਬਟਾਲਾ, 16 ਅਗਸਤ (ਕਾਹਲੋਂ)-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬਧ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਬਟਾਲਾ ਦੇ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰ ਸਨਮਾਨਿਤ

ਫਤਹਿਗੜ੍ਹ ਚੂੜੀਆਂ, 16 ਅਗਸਤ (ਹਰਜਿੰਦਰ ਸਿੰਘ ਖਹਿਰਾ)-ਫਤਹਿਗੜ੍ਹ ਚੂੜੀਆਂ ਦੀ ਦਾਣਾ ਮੰਡੀ ਵਿਚ ਕਰਵਾਏ ਗਏ ਤਹਿਸੀਲ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿਚ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੰਗ©ਾਮੀਆਂ ਸੁਰੈਣ ਸਿੰਘ ...

ਪੂਰੀ ਖ਼ਬਰ »

ਬਾਬੇ ਪੀਰੇ ਸ਼ਾਹ ਦੀ ਦਰਗਾਹ 'ਤੇ ਅੱਜ ਭਰੇਗਾ ਛਿੰਝ ਮੇਲਾ

ਪੁਰਾਣਾ ਸ਼ਾਲਾ, 16 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਕਸਬੇ 'ਚ ਸਥਿਤ ਬਾਬਾ ਪੀਰੇ ਸ਼ਾਹ ਦੀ ਦਰਗਾਹ 'ਤੇ ਕਮੇਟੀ ਪ੍ਰਧਾਨ ਸਰਬਜੀਤ ਸਿੰਘ ਲਾਲੀਆ ਅਤੇ 'ਆਪ' ਦੇ ਸਰਗਰਮ ਆਗੂ ਗੁਰਨਾਮ ਸਿੰਘ ਪੁਰਾਣਾ ਸ਼ਾਲਾ ਦੀ ਅਗਵਾਈ ਹੇਠ ਸਮੂਹ ...

ਪੂਰੀ ਖ਼ਬਰ »

ਸੈਂਟਰਲ ਕਾਲਜ ਘੁਮਾਣ ਦੀਆਂ ਬੀ.ਏ. ਸਮੈਸਟਰ-6 ਦੀਆਂ ਤਿੰਨ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੁਹਰਲੀ ਸੂਚੀ 'ਚ

ਬਟਾਲਾ, 16 ਅਗਸਤ (ਕਾਹਲੋਂ)-ਗੂੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ.-6ਵੇਂ ਸਮੈਸਟਰ ਦੇ ਐਲਾਨ ਕੀਤੇ ਨਤੀਜਿਆਂ ਵਿਚ ਸੈਂਟਰਲ ਕਾਲਜ ਘੁਮਾਣ ਦਾ 100 ਫ਼ੀਸਦੀ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀਆਂ ਤਿੰਨ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੋਹਰਲੀ ਸੂਚੀ ਵਿਚ ਸਥਾਨ ...

ਪੂਰੀ ਖ਼ਬਰ »

ਪਿੰਡ ਸੈਦੋਵਾਲ ਖੁਰਦ ਸਰਕਾਰੀ ਤੌਰ 'ਤੇ ਭੇਜੀ ਗਈ ਕਣਕ ਲਾਭਪਾਤਰੀਆਂ ਨੂੰ ਵੰਡੀ

ਘੱਲੂਘਾਰਾ ਸਾਹਿਬ, 16 ਅਗਸਤ (ਮਿਨਹਾਸ)-ਹਲਕਾ ਕਾਦੀਆਂ ਦੇ ਪਿੰਡ ਸੈਦੋਵਾਲ ਖੁਰਦ ਵਿਖੇ ਸਰਕਾਰੀ ਤੌਰ 'ਤੇ ਭੇਜੀ ਗਈ ਕਣਕ ਲਾਭਪਾਤਰੀਆਂ ਨੂੰ ਵੰਡੀ ਗਈ | ਇਸ ਮੌਕੇ ਸਰਪੰਚ ਕਰਮ ਸਿੰਘ ਸੈਦੋਵਾਲ ਖੁਰਦ ਅਤੇ ਡੀਪੂ ਹੋਲਡਰ ਸਤਨਾਮ ਸਿੰਘ ਵਲੋ ਦੱਸਿਆ ਗਿਆ ਕਿ ਜਿੰਨੀ ਵੀ ਕਣਕ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਕੰਮਾਂ ਨੂੰ ਵੇਖ ਕੇ ਵਿਰੋਧੀ ਪਾਰਟੀਆਂ ਬੁਖਲਾਹਟ 'ਚ : ਬਲਬੀਰ ਸਿੰਘ ਪੰਨੂੰ

ਕਿਲ੍ਹਾ ਲਾਲ ਸਿੰਘ, 16 ਅਗਸਤ (ਬਲਬੀਰ ਸਿੰਘ)-ਪੰਜਾਬ ਤੇ ਲੰਮਾਂ ਸਮਾਂ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੇ ਸੂਬੇ ਦਾ ਤਾਣਾ-ਬਾਣਾ ਕਾਫ਼ੀ ਉਲਝਾ ਕੇ ਰੱਖਿਆ ਸੀ, ਪਰ ਬੀਤੇ 4-5 ਮਹੀਨਿਆਂ ਤੋਂ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਸ: ਭਗਵੰਤ ਮਾਨ ਮੁੱਖ ਮੰਤਰੀ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਵਲੋਂ ਭਰਵਾਂ ਸਵਾਗਤ

ਬਟਾਲਾ, 16 ਅਗਸਤ (ਕਾਹਲੋਂ)-ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਵਲੋਂ ਸਾਥੀਆ ਸਮੇਤ ਅੱਜ ਉਨ੍ਹਾਂ ਨੂੰ ਮਿਲਣ ...

ਪੂਰੀ ਖ਼ਬਰ »

ਹਿੰਦ-ਪਾਕਿ ਦੋਸਤੀ ਮੇਲੇ ਨੇ ਸੂਫ਼ੀਆਨਾ ਗਾਇਕੀ ਦੀ ਲੈਅ 'ਚ ਰੰਗੇ ਸਰੋਤਿਆਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡੀ

ਅੰਮਿ੍ਤਸਰ, 16 ਅਗਸਤ (ਹਰਮਿੰਦਰ ਸਿੰਘ)-ਬੀਤੇ 27 ਸਾਲਾਂ ਤੋਂ ਹਿੰਦ-ਪਾਕਿ ਮਿੱਤਰਤਾ ਦਾ ਝੰਡਾ ਚੁੱਕਣ ਵਾਲੀ ਜਥੇਬੰਦੀ ਹਿੰਦ-ਪਕਿ ਦੋਸਤੀ ਮੰਚ ਵਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਦੋਵ੍ਹਾਂ ਮੁਲਕਾਂ ਦੇ ਚੰਗੇਰੇ ਸੰਬੰਧਾਂ ਦੀ ਕਾਮਨਾ ਕਰਦੇ ਹੋਏ ਅਮਨ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਪ੍ਰਾਇਮਰੀ ਸਕੂਲ 'ਚ ਅਲਟ੍ਰਾਟੈੱਕ ਨੇ ਲਗਾਏ ਬੂਟੇ

ਬਟਾਲਾ, 16 ਅਗਸਤ (ਹਰਦੇਵ ਸਿੰਘ ਸੰਧੂ)-ਸਰਕਾਰੀ ਕੰਨਿਆਂ ਪ੍ਰਾਇਮਰੀ ਸਕੂਲ ਗਾਂਧੀ ਕੈਂਪ ਵਿਖੇ ਮੁੱਖ ਅਧਿਆਪਕ ਰਵਿੰਦਰ ਕੁਮਾਰ ਦੀ ਅਗਵਾਈ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਤੇ ਸਵਾਲ-ਜਵਾਬ ...

ਪੂਰੀ ਖ਼ਬਰ »

ਐੱਸ.ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭੈਣੀ ਮੀਆਂ ਖਾਂ, 16 ਅਗਸਤ (ਜਸਬੀਰ ਸਿੰਘ ਬਾਜਵਾ)-ਐੱਸ.ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਤੀਆਂ ਦਾ ਤਿਉਹਾਰ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਜਗਰੂਪ ਸਿੰਘ ਰਿਆੜ ਨੇ ਦੱਸਿਆ ਕਿ ਇਸ ਸਮਾਗਮ ਵਿਚ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਦੁਨੀਆ ਭਰ ਵਿਚ ਸ਼ਲਾਘਾ ਹੋ ਰਹੀ ਹੈ : ਘੁੰਮਣ, ਰਾਏਚੱਕ ਤੇ ਛੀਨਾ

ਡੇਹਰੀਵਾਲ, 16 ਅਗਸਤ (ਹਰਦੀਪ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਦੁਨੀਆਂ ਭਰ ਵਿਚ ਪ੍ਰਸੰਸਾ ਹੋ ਰਹੀ ਹੈ ਕਿ ਨਵੀਂ ਸਰਕਾਰ ਨੇ ਅਨੇਕਾਂ ਅਜਿਹੇ ਫ਼ੈਸਲੇ ਲਏ ਹਨ, ਜੋ ਪਿਛਲੇ 75 ਸਾਲਾਂ ਵਿਚ ਸੱਤਾ ਦਾ ਆਨੰਦ ਮਾਨਣ ਵਾਲੇ ਲੋਕ ਵੀ ਨਾ ਕਰ ਸਕੇ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX