ਤਾਜਾ ਖ਼ਬਰਾਂ


ਕ੍ਰੋਏਸ਼ੀਆ ਤੇ ਅਰਜਨਟੀਨਾ ਸੈਮੀਫਾਈਨਲ 'ਚ -ਪੈਨਲਟੀ ਸ਼ੂਟਆਊਟ 'ਚ ਬ੍ਰਾਜ਼ੀਲ ਤੇ ਨੀਦਰਲੈਂਡ ਨੂੰ ਮਿਲੀ ਹਾਰ
. . .  52 minutes ago
ਦੋਹਾ, 9 ਦਸੰਬਰ (ਏਜੰਸੀ)-ਦੋਹਾ ਦੇ ਲੁਸੇਲ ਸਟੇਡੀਅਮ 'ਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਦੂਸਰੇ ਕੁਆਰਟਰ ਫਾਈਨਲ 'ਚ ਅਰਜਨਟੀਨਾ ਨੇ ਨੀਦਰਲੈਂਡ ਨੂੰ ਪੈਨਲਟੀ ਸ਼ੂਟਆਊਟ 'ਚ ਹਰਾ ਕੇ ਸੈਮੀਫਾਈਨਲ 'ਚ ਪ੍ਰਵੇਸ਼ ਕੀਤਾ।
ਘਰ ਨੂੰ ਅੱਗ ਲੱਗਣ 'ਤੇ ਗੈਸ ਸਿਲੰਡਰ ਫਟਣ ਨਾਲ ਅੱਗ ਬੁਝਾਊ ਦਸਤੇ ਦੇ ਚਾਰ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਛੇਹਰਟਾ, 9 ਦਸੰਬਰ (ਵਡਾਲੀ)-ਪੁਲਿਸ ਥਾਣਾ ਇਸਲਾਮਾਬਾਦ ਦੇ ਨੇੜੇ ਇਕ ਘਰ ਨੂੰ ਅੱਗ ਲੱਗ ਗਈ। ਘਰ ਨੂੰ ਲੱਗੀ ਅੱਗ 'ਤੇ ਅੱਗ ਬੁਝਾਊ ਦਸਤੇ ਵਲੋਂ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਤਾਂ ਘਰ ਵਿਚ ਪਏ ਚਾਰ ਗੈਸ ਸਿਲੰਡਰਾਂ ਵਿਚੋਂ 2 ਗੈਸ ਸਿਲੰਡਰ ਅਚਾਨਕ ਫਟ ਗਏ, ਜਿਸ ਨਾਲ...
ਹਿਮਾਚਲ ਪ੍ਰਦੇਸ਼: ਸਾਰੇ ਕਾਂਗਰਸੀ ਵਿਧਾਇਕਾਂ ਨੇ ਪਾਰਟੀ ਹਾਈਕਮਾਨ 'ਤੇ ਛੱਡਿਆ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ-ਰਾਜੀਵ ਸ਼ੁਕਲਾ
. . .  1 day ago
ਸ਼ਿਮਲਾ, 9 ਦਸੰਬਰ-ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜੀਵ ਸ਼ੁਕਲਾ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਅੱਜ ਸੀ.ਐਲ.ਪੀ. ਮੀਟਿੰਗ ਵਿਚ ਸਾਰੇ 40 ਵਿਧਾਇਕਾਂ ਨੇ ਹਿੱਸਾ ਲਿਆ ਅਤੇ ਸਾਰਿਆਂ ਨੇ ਰਾਜ ਦੇ ਮੁੱਖ ਮੰਤਰੀ ਦੀ ਚੋਣ ਦਾ ਫ਼ੈਸਲਾ ਪਾਰਟੀ ਹਾਈਕਮਾਨ 'ਤੇ ਛੱਡਣ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ...
11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 9 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਦਸੰਬਰ ਨੂੰ ਮਹਾਰਾਸ਼ਟਰ ਅਤੇ ਗੋਆ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿਚ, ਪ੍ਰਧਾਨ ਮੰਤਰੀ 75,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ...
ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ ਅਜਨਾਲਾ ‘ਚ ਤਹਿਸੀਲਦਾਰ ਨਿਯੁਕਤ ਕਰਨ ਦੇ ਨਾਲ-ਨਾਲ ਬਾਬਾ ਬਕਾਲਾ ਦਾ ਦਿੱਤਾ ਗਿਆ ਵਾਧੂ ਚਾਰਜ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ ਹੈ। ਤਹਿਸੀਲਦਾਰ ਰੌਬਨਜੀਤ ਕੌਰ ਗਿੱਲ ਨੂੰ ਤਹਿਸੀਲ...
ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਪਦਉੱਨਤ ਹੋਏ ਤਹਿਸੀਲਦਾਰ ਤਹਿਸੀਲਾਂ 'ਚ ਕੀਤੇ ਗਏ ਨਿਯੁਕਤ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮਾਲ ਵਿਭਾਗ ਵਲੋਂ ਪਿਛਲੇ ਦਿਨੀਂ ਨਾਇਬ ਤਹਿਸੀਲਦਾਰਾਂ ਤੋਂ ਪਦਉੱਨਤ ਕੀਤੇ ਤਹਿਸੀਲਦਾਰ ਨੂੰ ਅੱਜ ਵੱਖ-ਵੱਖ ਤਹਿਸੀਲਾਂ ਵਿਚ ਨਿਯੁਕਤ ਕਰ ਦਿੱਤਾ ਗਿਆ...
ਸ਼ਿਮਲਾ:ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ, ਹਾਈਕਮਾਨ ਦਾ ਫ਼ੈਸਲਾ ਹੋਵੇਗਾ ਅੰਤਿਮ-ਸੁਖਵਿੰਦਰ ਸਿੰਘ ਸੁੱਖੂ
. . .  1 day ago
ਸ਼ਿਮਲਾ, 9 ਦਸੰਬਰ-ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਹਾਂ। ਮੈਂ ਕਾਂਗਰਸ ਪਾਰਟੀ ਦਾ ਅਨੁਸ਼ਾਸਿਤ ਸਿਪਾਹੀ, ਵਰਕਰ ਅਤੇ ਵਿਧਾਇਕ ਹਾਂ। ਪਾਰਟੀ ਹਾਈਕਮਾਨ ਦਾ ਫ਼ੈਸਲਾ...
ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 day ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  1 day ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  1 day ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  1 day ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  1 day ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 day ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  1 day ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  1 day ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  1 day ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  1 day ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  1 day ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਅੰਮ੍ਰਿਤਸਰ / ਦਿਹਾਤੀ

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਏ ਜਾਣ ਦੇ ਫ਼ੈਸਲੇ ਦਾ ਸਵਾਗਤ

ਐੱਸ. ਏ. ਐੱਸ. ਨਗਰ, 17 ਅਗਸਤ (ਕੇ. ਐੱਸ. ਰਾਣਾ)-ਬੀਤੇ ਦਿਨੀਂ ਸੱਜਣ ਸਿੰਘ ਨਾਹਰ ਐਡਵੋਕੇਟ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ ਦੀ ਸਰਪ੍ਰਸਤੀ ਹੇਠ ਸਥਾਨਕ ਸੈਕਟਰ-53 ਵਿਖੇ ਪੰਥਕ ਸ਼ਖ਼ਸੀਅਤਾਂ ਅਤੇ ਬੁੱਧੀਜੀਵੀਆਂ ਦੀ ਮੀਟਿੰਗ ਸੱਦੀ ਗਈ, ਜਿਸ ਦੌਰਾਨ ਸਮੁੱਚੇ ਸ੍ਰੀ ਅਕਾਲ ਤਖ਼ਤ ਸਾਹਿਬਾਨਾਂ ਦੀ ਰਹਿਨੁਮਾਈ ਹੇਠ ਖ਼ਾਲਸਾ ਪੰਥ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ 5 ਸਤੰਬਰ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜੇ ਮਨਾਏ ਜਾਣ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਸੰਗਤ ਨੂੰ ਅਪੀਲ ਕੀਤੀ ਕਿ 5 ਸਤੰਬਰ ਨੂੰ ਹੋਣ ਵਾਲੇ ਸਮਾਗਮਾਂ 'ਚ ਵੱਧ ਚੜ੍ਹ ਕੇ ਹਾਜ਼ਰੀ ਲੁਆਈ ਜਾਵੇ | ਮੀਟਿੰਗ ਨਿਰਮਲ ਸਿੰਘ ਸੇਵਾ ਮੁਕਤ ਜਸਟਿਸ, ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਲੋਕ ਸਭਾ ਮੈਂਬਰ, ਇੰਦਰ ਸਿੰਘ ਅਟਵਾਲ ਸਾਬਕਾ ਵਿਧਾਇਕ ਲੁਧਿਆਣਾ, ਸਵਰਨ ਸਿੰਘ ਸਾਬਕਾ ਆਈ. ਏ. ਐਸ., ਜਸਵੰਤ ਸਿੰਘ ਸਾਬਕਾ ਡੀ. ਡੀ. ਪੀ. ਓ., ਡਾ. ਮਨਜੀਤ ਸਿੰਘ ਬੱਲ, ਜਥੇ. ਮੇਜਰ ਸਿੰਘ ਮੁਖੀ ਤਰਨਾ ਦਲ, ਗਿਆਨੀ ਮਨਦੀਪ ਸਿੰਘ 'ਵਿਦਿਆਰਥੀ', ਉੱਘੇ ਲੇਖਕ ਨਿਰੰਜਨ ਸਿੰਘ 'ਆਰਫੀ', ਗੁਰਬਚਨ ਸਿੰਘ ਐਡਵੋਕੇਟ ਹਾਈਕੋਰਟ, ਰਾਜਵਿੰਦਰ ਸਿੰਘ ਪ੍ਰਧਾਨ ਖੋਜ ਮਿਸ਼ਨ ਪੰਜਾਬ, ਈਸ਼ਰ ਸਿੰਘ ਐਡਵੋਕੇਟ ਹਾਈਕੋਰਟ ਚੰਡੀਗੜ੍ਹ, ਡਾ. ਜਤਿੰਦਰ ਸਿੰਘ ਮੱਟੂ ਪ੍ਰਧਾਨ ਆਲ ਇੰਡੀਆ ਕਰਮਚਾਰੀ ਯੂਨੀਅਨ, ਲੇਖਕ ਰਾਜਵਿੰਦਰ ਸਿੰਘ ਰਾਏਕੋਟ, ਗੁਰਦੇਵ ਸਿੰਘ ਸਾਬਕਾ ਐਸ. ਡੀ. ਓ. ਤੇ ਸੁਖਮਿੰਦਰ ਗੱਜਣਵਾਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ |

ਲੋਕ, ਮੁਲਾਜ਼ਮ, ਕਿਸਾਨ ਪੱਖੀ ਸੇਵਾਵਾਂ ਦੇ ਬਦਲੇ ਫੈੱਡਰੇਸ਼ਨ (ਚਾਹਲ) ਨੇ ਪਾਵਰਕਾਮ ਵਧੀਕ ਨਿਗਰਾਨ ਇੰਜੀਨੀਅਰ ਅਨੀਸ਼ਦੀਪ ਸਿੰਘ ਨੂੰ ਕੀਤਾ ਸਨਮਾਨਿਤ

ਅਜਨਾਲਾ, 17 ਅਗਸਤ (ਐਸ. ਪ੍ਰਸ਼ੋਤਮ)-ਇੱਥੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ ਫੈਡਰੇਸ਼ਨ (ਚਾਹਲ) ਡਵੀਜ਼ਨ ਅਜਨਾਲਾ ਵਲੋਂ ਡਵੀਜ਼ਨ ਦੇ ਪ੍ਰਧਾਨ ਰਣਜੀਤ ਸਿੰਘ ਅਜਨਾਲਾ ਦੇ ਉੱਦਮ ਨਾਲ ਪਾਵਰਕਮ ਡਿਵੀਜ਼ਨ ਅਜਨਾਲਾ ਦੇ ਵਧੀਕ ਨਿਗਰਾਨ ਇੰਜੀਨੀਅਰ ਅਨੀਸ਼ਦੀਪ ਸਿੰਘ ਦੇ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨਾਲ ਮਰੇ ਪਸ਼ੂਆਂ ਨੂੰ ਦਫਨਾਉਣ ਦਾ ਕੰਮ ਪੰਚਾਇਤ ਵਿਭਾਗ ਕਰੇਗਾ- ਡੀ. ਸੀ.

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਲੰਪੀ ਸਕਿਨ ਦੀ ਬਿਮਾਰੀ ਨਾਲ ਜੇਕਰ ਕਿਸੇ ਕਿਸਾਨ ਦਾ ਪਸ਼ੂ ਮਰ ਜਾਂਦਾ ਹੈ ਤੇ ਇਸ ਹਾਲਤ ਵਿਚ ਉਹ ਆਪਣੀ ਪੰਚਾਇਤ, ਪੰਚਾਇਤ ਸਕੱਤਰ ਜਾਂ ਬੀ. ਡੀ. ਪੀ. ਓ. ...

ਪੂਰੀ ਖ਼ਬਰ »

ਮੁਹਾਰ 'ਚ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਓਠੀਆਂ, 17 ਅਗਸਤ (ਗੁਰਵਿੰਦਰ ਸਿੰਘ ਛੀਨਾ)-ਪਿੰਡ ਮੁਹਾਰ ਵਿਖੇ ਆਜ਼ਾਦ ਸੰਘਰਸ਼ ਕਮੇਟੀ ਦੇ ਪ੍ਰਧਾਨ ਜਗਬੀਰ ਸਿੰਘ ਮੁਹਾਰ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਕਿਸਾਨ ਅਤੇ ਮਜ਼ਦੂਰਾਂ ਭਾਰੀ ਗਿਣਤੀ ਵਿਚ ਹਾਜ਼ਰ ਹੋਏ | ਮੀਟਿੰਗ 'ਚ ਆਜ਼ਾਦ ਸੰਘਰਸ਼ ਕਮੇਟੀ ਦੇ ਬਲਾਕ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਮੌਕੇ ਸਤਾਧਾਰੀ ਪਾਰਟੀ ਨੇ ਪ੍ਰੋਟੋਕੋਲ ਦੀਆਂ ਧੱਜੀਆਂ ਉਡਾਈਆਂ- ਅਮਨ ਸ਼ਰਮਾ

ਰਈਆ, 17 ਅਗਸਤ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਰਈਆ ਦੇ ਦਫ਼ਤਰ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਨਗਰ ਪੰਚਾਇਤ ਰਈਆ ਦੇ ਪ੍ਰਧਾਨ ਮੈਡਮ ਅਮਨ ਸ਼ਰਮਾ ਨੇ ਕੌਂਸਲਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿਚ ਨਗਰ ਪੰਚਾਇਤ ਦਫ਼ਤਰ ਵਿਚ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਐਗਰੀਕਲਚਰ ਲੋਨ ਕੈਂਪ ਲਗਾਇਆ

ਖਿਲਚੀਆਂ, 17 ਅਗਸਤ (ਕਰਮਜੀਤ ਸਿੰਘ)-ਪੰਜਾਬ ਨੈਸ਼ਨਲ ਬੈਂਕ ਵਲੋਂ ਧੂਲਕਾ ਵਿਖੇ ਐਗਰੀਕਲਚਰ ਲੋਨ ਕੈਂਪ ਲਗਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਰਕਲ ਆਫਿਸ ਅੰਮਿ੍ਤਸਰ ਚੀਫ਼ ਮੈਨੇਜਰ ਰਾਜੇਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਬਲਜੀਤ ਸਿੰਘ ਜਲਾਲਉਸਮਾਂ ਵਲੋਂ ਬਿਕਰਮ ਮਜੀਠੀਆ ਦਾ ਭਰਵਾਂ ਸਵਾਗਤ

ਬਿਆਸ, 17 ਅਗਸਤ (ਪਰਮਜੀਤ ਸਿੰਘ ਰੱਖੜਾ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਲ ਹੀ ਵਿਚ ਹਾਈਕੋਰਟ ਵਲੋਂ ਦਿੱਤੀ ਗਈ ਜ਼ਮਾਨਤ ਤੋਂ ਬਾਅਦ ਮਜੀਠੀਆ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੰਮਿ੍ਤਸਰ ...

ਪੂਰੀ ਖ਼ਬਰ »

ਵਿਦਿਆਰਥਣ ਪਿ੍ੰਸਜੋਤ ਕੌਰ ਦੀ ਐੱਨ. ਆਰ. ਆਈ. ਵੀਰਾਂ ਵਲੋਂ ਇਕਵੰਜਾ ਹਜ਼ਾਰ ਰੁਪਏ ਨਾਲ ਹੌਂਸਲਾ ਅਫਜ਼ਾਈ

ਚੌਕ ਮਹਿਤਾ, 17 ਅਗਸਤ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਅਕੈਡਮੀ ਮਹਿਤਾ-ਚੌਂਕ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਪਿ੍ੰਸਜੋਤ ਕੌਰ ਨੇ 97.4 ਫੀਸਦੀ ਨੰਬਰ ਲੈ ਕੇ ਮੈਰਿਟ ਹਾਸਿਲ ਕਰਕੇ ਸਕੂਲ ਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਪੰਜਾਬ ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਵਲੋਂ 22 ਨੂੰ ਪੰਜਾਬ ਬੰਦ ਦਾ ਸੱਦਾ

ਜੰਡਿਆਲਾ ਗੁਰੂ, 17 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬੀਰਇੰਦਰ ਸਿੰਘ ਕਪੂਰ, ਧਰਮ ਬਾਂਸਲ ਪਟਿਆਲਾ ਜਨਰਲ ਸਕੱਤਰ ਨੇ ਇਕ ਜਾਰੀ ਬਿਆਨ ਵਿਚ ਕਿਹਾ ਹੈ ਕਿ ਮਹਿਕਮਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ...

ਪੂਰੀ ਖ਼ਬਰ »

ਡਾ: ਭੁਪਿੰਦਰ ਸਿੰਘ ਨਿਰਮਲ ਜੋਤ ਆਈ ਹਸਪਤਾਲ ਦਾ ਅੱਖਰ ਗਿਆਨ ਸੰਸਥਾ ਵਲੋਂ ਸਨਮਾਨ

ਨਵਾਂ ਪਿੰਡ, 17 ਅਗਸਤ (ਜਸਪਾਲ ਸਿੰਘ)-ਗ਼ਰੀਬਾਂ ਤੇ ਦੁਖਿਆਰਿਆਂ ਦੇ ਹਮਦਰਦ ਡਾ. ਭੁਪਿੰਦਰ ਸਿੰਘ ਨਿਰਮਲ ਜੋਤ ਆਈ ਹਸਪਤਾਲ ਅੰਮਿ੍ਤਸਰ ਦੀਆਂ ਲੋਕ ਸੇਵਾਵਾਂ ਤੇ ਹਾਲ ਹੀ 'ਚ ਉਨ੍ਹਾਂ ਵਲੋਂ ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਗ਼ਰੀਬ ਵਿਅਕਤੀ ਦੀ ਅੱਖਾਂ ਦੀ ਰੋਸ਼ਨੀ ਮੁੜ ...

ਪੂਰੀ ਖ਼ਬਰ »

ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਮਜੀਠੀਆ ਦਾ ਪ੍ਰੋਫੈਸਰ ਵਲਟੋਹਾ ਤੇ ਲੋਪੋਕੇ ਵਲੋਂ ਸਵਾਗਤ

ਸੁਲਤਾਨਵਿੰਡ, 17 ਅਗਸਤ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦਾ ਗੋਲਡਨ ਗੇਟ ਨਿਊ ਅੰਮਿ੍ਤਸਰ ਪਹੁੰਚਣ 'ਤੇ ਹਲਾਕਾ ਖੇਮਕਰਨ ਦੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਮੋਟਰਸਾਈਕਲ ਸਮੇਤ ਗਿ੍ਫ਼ਤਾਰ

ਵੇਰਕਾ, 17 ਅਗਸਤ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਨੇ ਲੁੱਟਾਂ ਖੋਹਾਂ ਵਾਲੇ ਗਿਰੋਹ ਦੇ ਦੋ ਮੈਬਰਾਂ ਨੂੰ ਖੋਹ ਕੀਤੇ ਸਾਮਾਨ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਜਸਬੀਰ ਸਿੰਘ ਪਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਮ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਆਜ਼ਾਦੀ ਦਿਵਸ ਨੂੰ ਵਿਰੋਧ ਦਿਵਸ ਵਜੋਂ ਮਨਾਇਆ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵਲੋਂ ਆਜ਼ਾਦੀ ਦਿਵਸ਼ ਨੂੰ ਵਿਰੋਧ ਦਿਵਸ ਵਜੋਂ ਮਨਾਉਣ ਦੇ ਉਲੀਕੇ ਸੰਘਰਸ਼ ਤਹਿਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਹਰਗੁਨ ਕੌਰ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਬੇਟੀ ਬਚਾਉ ਬੇਟੀ ਪੜ੍ਹਾਓ ਮੁਹਿੰਮ ਦੀ ਬ੍ਰਾਂਡ ਅੰਬੈਸਡਰ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗੋਲਡ ਮੈਡਲਿਸਟ ਹਰਗੁਨ ਕੌਰ ਨੂੰ ਸੰਗੀਤ ਦੇ ਖੇਤਰ ਵਿਚ ਕੀਤੀ ਵੱਡਮੁੱਲੀ ਕਾਰਗੁਜ਼ਾਰੀ ਲਈ ਪੰਜਾਬ ਸਰਕਾਰ ਵਲੋਂ ਆਜ਼ਾਦੀ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਦੇ 'ਹਰ ਘਰ ਤਿਰੰਗਾ' ਲਹਿਰਾਉਣ ਦੇ ਸੱਦੇ ਨੂੰ ਨਕਾਰਿਆ- ਦਲ ਖ਼ਾਲਸਾ

ਅੰਮਿ੍ਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰ ਘਰ ਤਿਰੰਗਾ ਲਹਿਰਾਉਣ ਦੇ ਸੱਦੇ ਨੂੰ ਨਕਾਰ ਦਿੱਤਾ ਹੈ | ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਹੈ ਕਿ ...

ਪੂਰੀ ਖ਼ਬਰ »

ਨਵਾਜ਼ ਸ਼ਰੀਫ਼ ਸਤੰਬਰ 'ਚ ਲੰਡਨ ਤੋਂ ਪਰਤਣਗੇ ਪਾਕਿ- ਜਾਵੇਦ ਲਤੀਫ਼

ਅੰਮਿ੍ਤਸਰ, 17 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਦਿੱਤੇ ਬਿਆਨ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਨਵਾਜ਼ ਸ਼ਰੀਫ਼ ਨੂੰ ਸਤੰਬਰ ਤੱਕ ਪਾਕਿ ਲਿਆਉਣ ਦੀ ਤਿਆਰੀ ਕਰ ਰਹੀ ਹੈ | ਇਸ ਤੋਂ ਬਾਅਦ ਹੁਣ ਪਾਕਿਸਤਾਨ ਮੁਸਲਿਮ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਸੰਬੰਧੀ ਮੇਅਰ ਨੇ ਐੱਮ. ਟੀ. ਪੀ. ਵਿਭਾਗ ਨੂੰ ਕੀਤੀਆਂ ਹਦਾਇਤਾਂ

ਅੰਮਿ੍ਤਸਰ, 17 ਅਗਸਤ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਤੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਐੱਮ.ਟੀ.ਪੀ., ਏ.ਟੀ.ਪੀ., ਬਿਲਡਿੰਗ ਇੰਸਪੈਕਟਰ, ਡਰਾਫਟਸਮੈਨ ਆਦਿ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

'ਆਪ' ਅੰਮਿ੍ਤਸਰ ਸ਼ਹਿਰੀ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ

ਅੰਮਿ੍ਤਸਰ, 17 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਅੰਮਿ੍ਤਸਰ ਦਾ ਮੁੱਖ ਦਫ਼ਤਰ ਨਿਊ ਅੰਮਿ੍ਤਸਰ ਵਿਖੇ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਉਚੇਚੇ ਤੌਰ 'ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜਨਮ ਦਿਨ ਨੂੰ ਮੁੱਖ ਰਖਦਿਆਂ ...

ਪੂਰੀ ਖ਼ਬਰ »

ਮੂਸੇਵਾਲਾ ਦੇ ਕਤਲ ਉਪਰੰਤ ਪੁਲਿਸ ਵਲੋਂ ਵਰਤੀ ਜਾ ਰਹੀ ਚੌਕਸੀ ਸ਼ਲਾਘਾਯੋਗ- ਬਿੱਟਾ

ਅੰਮਿ੍ਤਸਰ, 17 ਅਗਸਤ (ਰੇਸ਼ਮ ਸਿੰਘ)-ਪੰਜਾਬੀ ਲੋਕ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਉਪਰੰਤ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਖਾੜਕੂਵਾਦ ਤੇ ਹੋਰ ਗਤੀਵਿਧੀਆ 'ਤੇ ਪੂਰੀ ਤਰ੍ਹਾਂ ਰੋਕਣ ਦੇ ਸਮਰਥ ਹੈ | ਇਹ ਪ੍ਰਗਟਾਵਾ ਅੱਜ ਇਥੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX