ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਜਗਰਾਓਂ

ਜਦੋਂ ਕੁਝ ਲੋਕਾਂ ਨੂੰ ਪੁਲਿਸ ਸੈਮੀਨਾਰ ਦੌਰਾਨ ਨਸ਼ਾਂ ਤਸਕਰਾਂ ਖ਼ਿਲਾਫ਼ ਬੋਲਣਾ ਪਿਆ ਮਹਿੰਗਾ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਇਕ ਪਾਸੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਲੋਕਾਂ ਨੂੰ ਚਿੱਟੇ ਦਾ ਕਾਲਾ ਕਾਰੋਬਾਰ ਕਰ ਰਹੇ ਲੋਕਾਂ ਦੀ ਜਾਣਕਾਰੀ ਦੇਣ ਅਤੇ ਨਸ਼ਿਆਂ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਨਸ਼ਿਆਂ ਖਿਲਾਫ਼ ਬੋਲਣ ਵਾਲਿਆਂ ਨੂੰ ਖੁਦ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ ਅਤੇ ਪੁਲਿਸ ਇੰਨਾਂ ਲੋਕਾਂ ਖ਼ਿਲਾਫ਼ ਹੀ ਬਿਨਾਂ ਕਿਸੇ ਪੁੱਛ-ਪੜਤਾਲ 'ਤੇ ਮਾਮਲੇ ਦਰਜ ਕਰ ਰਹੀ ਹੈ | ਅਜਿਹੀ ਹੀ ਮਿਸਾਲ ਬੀਤੇ ਦਿਨੀ ਦਰਿਆ ਸਤਲੁਜ ਦੇ ਕੰਢੇ ਵਸੇ ਪਿੰਡ ਅੱਕੂਵਾਲ ਦੇ ਕੁਝ ਲੋਕਾਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਦਰਜ ਕੀਤੇ ਮਾਮਲੇ ਉਪਰੰਤ ਵੇਖਣ ਨੂੰ ਮਿਲੀ | ਆਪਣੀ ਹੱਡ ਬੀਤੀ ਦੱਸਣ ਲਈ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਨੂੰ ਇਕ ਵਫ਼ਦ ਦੇ ਰੂਪ ਵਿੱਚ ਮਿਲੇ ਕਸ਼ਮੀਰ ਸਿੰਘ ਪੁੱਤਰ ਥੰਮ੍ਹਣ ਸਿੰਘ, ਅਮਰੀਕ ਸਿੰਘ ਪੁੱਤਰ ਜੀਵਨ ਸਿੰਘ, ਜੀਵਨ ਸਿੰਘ ਪੁੱਤਰ ਕਾਲਾ ਸਿੰਘ ਸਾਰੇ ਵਾਸੀਅਨ ਅੱਕੂਵਾਲ ਅਤੇ ਗੁਰਦੇਵ ਸਿੰਘ ਪੁੱਤਰ ਲਾਭ ਸਿੰਘ ਵਾਸੀ ਗੋਰਸੀਆਂ ਕਾਦਰਬਖਸ (ਚੰਡੀਗੜ੍ਹ ਦੀਆਂ ਛੰਨਾਂ) ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ 5-8-2022 ਨੂੰ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਪਿੰਡ ਅੱਕੂਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਨਸ਼ਿਆਂ ਨੂੰ ਲੈ ਕੇ ਇੱਕ ਸੈਮੀਨਾਰ ਕੀਤਾ ਸੀ | ਜਿਸ ਵਿੱਚ ਮੌਕੇ 'ਤੇ ਦੋ ਪੁਲਿਸ ਮੁਲਾਜਮ ਪੁੱਜੇ ਸਨ |ਉਸ ਸਮੇਂ ਅਸੀਂ ਪਿੰਡ ਵਿੱਚ ਵਿਕ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਗੱਲ ਕੀਤੀ ਸੀ | ਉਨ੍ਹਾਂ ਆਖਿਆ ਕਿ ਅਸ਼ੀਂ ਪੁਲਿਸ ਮੁਲਾਜ਼ਮਾਂ ਦੇ ਕਹਿਣ 'ਤੇ ਹੀ ਪਿੰਡ ਵਿੱਚ ਵਿਕ ਰਹੇ ਨਸ਼ਿਆਂ ਬਾਰੇ ਸਾਰੀ ਸੱਚੀ ਗੱਲ ਦੱਸ ਦਿੱਤੀ | ਇਸ ਮੌਕੇ ਗੁਰਦੇਵ ਸਿੰਘ ਨੇ ਤਾਂ ਪੁਲਿਸ ਕੋਲ ਫਰਿਆਦ ਕੀਤੀ ਸੀ ਕਿ ਮੇਰੇ ਦੋਹੇਂ ਪੁੱਤਰ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਹਨ | ਤੁਸੀਂ ਉਨ੍ਹਾਂ ਤੋਂ ਵੀ ਸਖ਼ਤੀ ਨਾਲ ਪੁੱਛਗਿੱਛ ਕਰੋ ਕਿ ਉਹ ਨਸ਼ਾ ਕਿੱਥੋਂ ਖ੍ਰੀਦਦੇ ਹਨ | ਉਕਤ ਲੋਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦੱਸਿਆ ਕਿ ਜਦੋਂ ਪੁਲਿਸ ਵਾਲੇ ਉੱਥੋਂ ਚਲੇ ਗਏ ਤਾਂ ਉਸ ਮੌਕੇ 'ਤੇ ਮੌਜੂਦ ਇੱਕ ਔਰਤ ਨੇ ਸਾਡੇ ਨਾਲ ਮੰਦਾ ਚੰਗਾ ਬੋਲਿਆ ਅਤੇ ਉਲਟਾ ਸਾਡੇ ਖ਼ਿਲਾਫ਼ ਹੀ ਸ਼ਿਕਾਇਤ ਕਰ ਦਿੱਤੀ ਕਿ ਮੇਰੀ ਕੁੱਟਮਾਰ ਕੀਤੀ ਗਈ ਹੈ | ਉਸ ਸਮੇਂ ਲੋਕਾਂ ਨੇ ਵਰਨ੍ਹਾ ਕਾਰ ਦੀ ਭੰਨਤੋੜ ਕਰ ਕੇ ਉਕਤ ਨਸ਼ਾ ਤਸਕਰਾਂ ਨੂੰ ਪੁੁਲਿਸ ਦੇ ਹਵਾਲੇ ਕਰ ਦਿੱਤਾ ਸੀ, ਪਰ ਸਿੱਧਵਾਂ ਬੇਟ ਦੀ ਪੁਲਿਸ ਨੇ ਲੁਧਿਆਣਾ ਤੋਂ ਆਏ ਤਿੰਨ ਤਸਕਰਾਂ ਜੌਨੀ ਕੁਮਾਰ ਪੁੱਤਰ ਪ੍ਰਵੀਨ ਕੁਮਾਰ ਵਾਸੀ ਕੋਟ ਮੰਗਲ ਸਿੰਘ, ਰਵੀ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਗੁਰਪਾਲ ਨਗਰ ਅਤਟ ਦੀਪਕ ਰਾਣਾ ਪੁੱਤਰ ਸੰਜੀਵ ਰਾਣਾ ਵਾਸੀ ਨਿਊ ਅੰਗਦ ਨਗਰ ਲੁਧਿਆਣਾ ਖਿਲਾਫ਼ ਹੈਰੋਇਨ ਪੀਂਦੇ ਹੋਣ ਦਾ ਮਾਮਲਾ ਹੀ ਦਰਜ ਕਰ ਕੇ ਉਨਾਂ ਕੋਲੋਂ ਸਿਰਫ਼ 11 ਹਜ਼ਾਰ ਦੀ ਡਰੱਗ ਮਨੀ ਦੀ ਬਰਾਮਦੀ ਦੱਸੀ ਸੀ | ਉਸ ਮੌਕੇ ਵੀ ਸਾਡੇ ਵੱਲੋਂ ਆਵਾਜ਼ ਉਠਾਉਣੀ ਮਹਿੰਗੀ ਪੈ ਗਈ ਸੀ | ਉਕਤ ਲੋਕਾਂ ਨਾਲ ਗਏ ਵਫਦ ਨੇ ਵੀ ਜਿਲ੍ਹਾ ਪੁਲਿਸ ਮੁਖੀ ਕੋਲੋਂ ਇੰਨਾਂ ਖਿਲਾਫ ਦਰਜ ਮਾਮਲਾ ਰੱਦ ਕਰਕੇ ਸਾਰੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ | ੳਕਤ ਲੋਕਾਂ ਨੇ ਇਹ ਵੀ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਸਾਰੇ ਮਾਮਲੇ ਦੀ ਪੜਤਾਲ ਲਈ ਡੀ.ਐਸ.ਪੀ. ਜਗਰਾਉਂ ਦੀ ਡਿਊਟੀ ਲਗਾ ਕੇ ਪੂਰਾ ਇਨਸਾਫ਼ ਦੇਣ ਦੀ ਗੱਲ ਕਹੀ |

ਮਾਮਲਾ ਸਰਕਾਰ ਵਲੋਂ 10 ਕੀਟਨਾਸ਼ਕ ਦਵਾਈਆਂ ਕਿਸਾਨਾਂ ਨੂੰ ਨਾ ਵੇਚਣ ਦੀਆਂ ਸਖ਼ਤ ਹਦਾਇਤਾਂ ਦਾ

ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਵਲੋਂ ਰਾਏਕੋਟ ਵਿਖੇ ਡੀਲਰਾਂ ਨਾਲ ਮੀਟਿੰਗ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਅਮਨਜੀਤ ਸਿੰਘ ਵਲੋਂ ਰਾਏਕੋਟ ਦੇ ਖਾਦ/ਦਵਾਈਆਂ ਦੇ ਡੀਲਰਾਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੀਆਂ ਹਿਦਾਇਤਾਂ ਦੀ ਪਾਲਣਾਂ ਕਰਨ ਲਈ ਆਖਿਆ ...

ਪੂਰੀ ਖ਼ਬਰ »

ਸ੍ਰੀ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਿਖੇ ਸਾਲਾਨਾ ਇਕੋਤਰੀ ਸਮਾਗਮ ਜਾਰੀ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਨਾਨਕਸਰ ਸਾਧੂ ਆਸ਼ਰਮ ਠਾਠ ਕੈਲੇ ਵਿਖੇ ਸਾਲਾਨਾ ਇਕੌਤਰੀ ਸਮਾਗਮ 21-22-23 ਅਤੇ 24 ਅਗਸਤ ਸਮਾਗਮ ਗੱਦੀਨਸੀਨ ਸ੍ਰੀ ਮਾਨ ਸੰਤ ਬਾਬਾ ਸਾਧੂ ਸਿੰਘ ਠਾਠ ਕੈਲੇ ਦੀ ਦੇਖ ਰੇਖ ਹੇਠ ਕਰਵਾਇਆ ਜਾ ਰਿਹਾ ਹੈ | ਜਿਸ ਦੇ ਸਬੰਧ ਵਿੱਚ ਅੱਜ ...

ਪੂਰੀ ਖ਼ਬਰ »

ਚੌਕੀ ਲੋਹਟਬੱਦੀ ਦੇ ਸੁਖਵਿੰਦਰ ਸਿੰਘ ਡਾਂਗੋਂ ਇੰਚਾਰਜ ਨਿਯੁਕਤ

ਲੋਹਟਬੱਦੀ, 18 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਥਾਣਾ ਰਾਏਕੋਟ (ਸਦਰ) ਅਧੀਨ ਪੁਲਿਸ ਚੌਕੀ ਲੋਹਟਬੱਦੀ ਦੇ ਨਵ-ਨਿਯੁਕਤ ਇੰਚਾਰਜ ਏ.ਐਸ.ਆਈ ਸੁਖਵਿੰਦਰ ਸਿੰਘ ਡਾਂਗੋਂ ਨੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਮਿਲੇ ਨਿਰਦੇਸ਼ਾਂ ਦੀ ਪਾਲਣਾ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਦਸਤਾਰ ਸਜਾਉਣ ਤੇ ਗੁਰਬਾਣੀ ਕੰਠ ਮੁਕਾਬਲੇ 18 ਸਤੰਬਰ ਨੂੰ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਾਲ ਸਿੰਘ ਸੇਖੋਂ ਕੈਲਗਿਰੀ ਐਨ.ਆਰ.ਆਈ ਵੀਰਾਂ, ਗੁਰਦੁਆਰਾ ਕਮੇਟੀ, ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ, ਨਗਰ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਗਿਆਨ ਦੀ ਦਾਤ ਸਤਗੁਣੀ ਪੂਰਵਜਾਂ ਤੋਂ ਪ੍ਰਾਪਤ ਹੁੰਦੀ ਹੈ-ਸਵਾਮੀ ਸ਼ੰਕਰਾ ਨੰਦ ਜੀ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗਰੀਬਦਾਸੀ ਸੰਪਰਦਾਇ ਭੂਰੀ ਵਾਲੇ ਭੇਖ ਦੇ ਗੱਦੀਨਸ਼ੀਨ ਸਵਾਮੀ ਸ਼ੰਕਰਾ ਨੰਦ ਜੀ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਐੱਸ.ਜੀ.ਬੀ ਇੰਟਰਨੈਸ਼ਨਲ ਫਾਊਾਡੇਸ਼ਨ, ਸਵਾਮੀ ਗੰਗਾ ਨੰਦ ਭੂਰੀ ਵਾਲੇ ਚੈਰੀਟੇਬਲ ਟਰੱਸਟ, ...

ਪੂਰੀ ਖ਼ਬਰ »

ਬੋਪਾਰਾਏ ਕਲਾਂ 'ਚ ਸਿਲਾਈ ਸੈਂਟਰ ਦਾ ਸਰਪੰਚ ਇੰਦਰਜੀਤ ਸਿੰਘ ਵਲੋਂ ਉਦਘਾਟਨ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਿੰਡ ਬੋਪਾਰਾਏ ਕਲਾਂ ਵਿਖੇ ਸਰਪੰਚ, ਗ੍ਰਾਮ ਪੰਚਾਇਤ, ਸਾਬਕਾ ਸਰਪੰਚ, ਪੰਚ, ਪਿੰਡੇ ਦੇ ਪਤਵੰਤਿਆਂ ਵਲੋਂ ਪਿੰਡ ਅੰਦਰ ਦਰਵਾਜ਼ਾ, ਧਰਮਸ਼ਾਲਾ ਪੂਰੀ ਤਰ੍ਹਾਂ ਸੰਭਾਲ ਕੇ ਰੱਖਿਆ ਹੋਇਆ, ਜੋ ਭਾਈਚਾਰਕ ਸਾਂਝ ਦਾ ...

ਪੂਰੀ ਖ਼ਬਰ »

ਐਤੀਆਣਾ 'ਚ ਤੀਆਂ ਦੇ ਤਿਉਹਾਰ ਦੀ ਸਮਾਪਤੀ

ਗੁਰੂਸਰ ਸੁਧਾਰ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਐਤੀਆਣਾ ਦੇ ਬਾਹਰਵਾਰ ਸੰਘਣੇ ਬਰੋਟਿਆਂ ਤੇ ਪਿੱਪਲਾਂ ਦੇ ਦਰੱਖ਼ਤਾਂ ਹੇਠਾਂ ਮਨਾਇਆ ਗਿਆ, ਤੀਆਂ ਦਾ ਤਿਉਹਾਰ ਮੁੜ ਅਗਲੇ ਸਾਲ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਿਆ | ਗਰਾਮ ਪੰਚਾਇਤ ਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦੀ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਾਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ...

ਪੂਰੀ ਖ਼ਬਰ »

ਪਿੰਡ ਲਿੱਤਰ ਵਿਖੇ ਤੀਆਂ-ਤੀਜ਼ ਦਾ 15 ਰੋਜ਼ਾ ਤਿਉਹਾਰ 'ਬੱਲੋ' ਪਾਉਣ ਨਾਲ ਹੋਇਆ ਸਮਾਪਤ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਲਿੱਤਰ ਵਿਖੇ ਤੀਆਂ-ਤੀਜ਼ ਦਾ 15 ਰੋਜ਼ਾ ਤਿਉਹਾਰ 'ਬੱਲੋ' ਪਾਉਣ ਨਾਲ ਸਮਾਪਤ ਹੋਇਆ | ਇਸ ਮੌਕੇ ਵਿਆਹੁਤਾ ਲੜਕੀਆਂ ਵਲੋਂ ਤੀਆਂ ਦੀ ਸਮਾਪਤੀ ਵਾਲੇ ਦਿਨ ਗਿੱਧਾ, ਲੋਕ ਬੋਲੀਆਂ, ਸਿੱਠਣੀਆਂ ਪੇਸ਼ ਕਰਕੇ ਖੂਬ ਰੰਗ ਬੰਨਿ੍ਹਆ | ...

ਪੂਰੀ ਖ਼ਬਰ »

ਬਾਬਾ ਜੋਗਿੰਦਰ ਸਿੰਘ ਭੋਰਾ ਸਾਹਿਬ ਵਾਲਿਆਂ ਨਮਿਤ ਬਰਸੀ ਸਮਾਗਮ ਅੱਜ

ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਈਸ਼ਰ ਸਿਘ ਨਾਨਕਸਰ ਵਾਲਿਆਂ ਤੋਂ ਵਰੋਸਾਏ ਬਾਬਾ ਜੋਗਿੰਦਰ ਸਿੰਘ (ਸਾਧ ਜੀ) ਭੋਰਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ 19 ਅਗਸਤ ਕਰਵਾਏ ਜਾ ਰਹੇ ਹਨ | ਬਾਬਾ ਜੁਗਰਾਜ ਸਿੰਘ ਸੁਧਾਰਾ ਨੇ ਦੱਸਿਆ ਕਿ ਇਹ ਸਮਾਗਮ ਸੰਤ ...

ਪੂਰੀ ਖ਼ਬਰ »

ਤੁਗਲ 'ਚ ਤੀਆਂ-ਤੀਜ਼ ਦਾ ਤਿਉਹਾਰ ਮਨਾਇਆ

ਗੁਰੂਸਰ ਸੁਧਾਰ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਤੁਗਲ ਪਿੰਡ ਵਿਖੇ ਮਨਾਏ ਗਏ ਤੀਆਂ ਦੇ ਤਿਉਹਾਰ ਦਾ ਰਸਮੀ ਉਦਘਾਟਨ ਸਰਪੰਚ ਮਨਜੀਤ ਕੌਰ ਬੁੱਟਰ ਵਲੋਂ ਕੀਤਾ ਗਿਆ | ਤਿਉਹਾਰ 'ਚ ਹਿੱਸਾ ਲੈਂਦਿਆਂ ਪਿੰਡ ਦੀਆਂ ਮਹਿਲਾਵਾਂ, ਮੁਟਿਆਰਾਂ ਤੇ ਬੱਚੀਆਂ ਨੇ ਪੰਜਾਬੀ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਬਲਾਕ ਪ੍ਰਧਾਨ ਬਿੱਟੂ ਨਾਲ ਮੀਟਿੰਗ

ਗੁਰੂਸਰ ਸੁਧਾਰ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕਸਬਾ ਗੁਰੂਸਰ ਸੁਧਾਰ ਵਿਖੇ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬਲਾਕ ...

ਪੂਰੀ ਖ਼ਬਰ »

ਜਥੇਦਾਰ ਹਰਚਰਨ ਸਿੰਘ ਫੇਰੂਰਾਈ ਨਮਿੱਤ ਸ਼ਰਧਾਂਜਲੀ ਸਮਾਗਮ

ਹਠੂਰ, 18 ਅਗਸਤ (ਜਸਵਿੰਦਰ ਸਿੰਘ ਛਿੰਦਾ)-ਨਾਨਕਸਰ ਸੰਪ੍ਰਦਾਇ ਨਾਲ ਸ਼ੁਰੂ ਤੋਂ ਹੀ ਜੁੜੇ ਜੱਥੇਦਾਰ ਹਰਚਰਨ ਸਿੰਘ ਫੇਰੂਰਾਈ ਨਮਿੱਤ ਗੁਰਦੁਆਰਾ ਰਾਏ ਪੱਤੀ ਪਿੰਡ ਫੇਰੂਰਾਈਾ ਵਿਖੇ ਅੰਤਮ ਅਰਦਾਸ ਅਤੇ ਸ਼ਰਧਾਂਜ਼ਲੀ ਸਮਾਗਮ ਹੋਇਆ | ਇਸ ਤੋਂ ਪਹਿਲਾਂ ਉਨ੍ਹਾਂ ਨਮਿੱਤ ...

ਪੂਰੀ ਖ਼ਬਰ »

ਪਿੰਡ ਮਲਕਪੁਰ ਬੇਟ 'ਚ ਪਿਛਲੇ ਦਿਨਾਂ ਤੋਂ ਲੱਗੀਆਂ ਤੀਆਂ ਦਾ ਸਮਾਪਤੀ ਸਮਾਰੋਹ

ਹੰਬੜਾਂ, 18 ਅਗਸਤ (ਮੇਜਰ ਹੰਬੜਾਂ)-ਪਿੰਡ ਮਲਕਪੁਰ ਬੇਟ ਦੀ ਖੇਡ ਗਰਾਉਂਡ'ਚ ਸਾਉਣ ਮਹੀਨੇ ਨੂੰ ਅਲਵਿਦਾ ਕਹਿੰਦਿਆਂ ਤੀਆਂ ਦੇ ਤਿਉਹਾਰ ਦੇ ਸਮਾਪਤੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਇਕੱਠੀਆਂ ਹੋਈਆਂ ਮੁਟਿਆਰਾਂ ਵੱਲੋਂ ਵੱਖੋ-ਵੱਖ ਬੋਲੀਆਂ ਪਾਉਂਦਿਆਂ ਦਿਲ ਪ੍ਰਚਾਵਾ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਸੰਬੰਧੀ ਜਮੀਨ ਐਕਵਾਇਰ ਕਰਨ ਲਈ ਮਾਲ ਵਿਭਾਗ ਵਲੋਂ ਆਦੇਸ਼ ਜਾਰੀ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਤਹਿਸੀਲ਼ ਦੇ ਦਰਜ਼ਨ ਤੋਂ ਵਧੇਰੇ ਪਿੰਡਾਂ ਵਿਚਕਾਰ ਦੀ ਲੰਘਣ ਵਾਲੇ ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਲਈ ਮਾਲ ਵਿਭਾਗ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਜਿਸ ਦੇ ਸਬੰਧ ਵਿੱਚ ਤਹਿਸੀਲ ਦਫਤਰ ...

ਪੂਰੀ ਖ਼ਬਰ »

ਲੋਹਟਬੱਦੀ 'ਚ ਸੰਗਰਾਂਦ ਸੰਬੰਧੀ ਮਾਸਕ ਸਮਾਗਮ ਕਰਵਾਏ

ਲੋਹਟਬੱਦੀ, 18 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਅਤੇ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ ਵਾਲੀ) ਨਾਲ ਸਬੰਧਿਤ ਸੰਤ ਬਾਬਾ ਧਿਆਨ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਪਿੰਡ ਲੋੋਹਟਬੱਦੀ ...

ਪੂਰੀ ਖ਼ਬਰ »

ਏਾਜਲ ਆਈਲਟਸ ਸੈਂਟਰ ਨੇ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸਿੱਧਵਾਂ ਬੇਟ, 18 ਅਗਸਤ ( ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਭਰੋਸੇਯੋਗ ਸੰਸਥਾਂ ਏਾਜਲ ਆਈਲਟਸ ਸੈਂਟਰ ਨੇ ਜਿੱਥੇ ਆਪਣੇ ਆਈਲਟਸ ਦੇ ਚੰਗੇ ਨਤੀਜਿਆਂ ਨਾਲ ਇਲਾਕੇ 'ਚ ਨਾਮਣਾ ਖੱਟਿਆਂ ਹੈ, ਉਥੇ ਕਨੈਡਾ, ਆਸਟਰੇਲੀਆ, ਇੰਗਲੈਂਡ ਦੇ ਲਗਾਤਾਰ ਸਟੱਡੀ ਵੀਜ਼ਾ ਲਗਵਾ ਕੇ ...

ਪੂਰੀ ਖ਼ਬਰ »

ਪਿੰਡ ਗੋਰਸੀਆਂ ਖ਼ਾਨ ਮੁਹੰਮਦ ਵਿਖੇ ਨਸ਼ਿਆਂ ਦੇ ਖ਼ਿਲਾਫ਼ ਲਗਾਇਆ ਧਰਨਾ

ਭੂੰਦੜੀ, 18 ਅਗਸਤ (ਕੁਲਦੀਪ ਸਿੰਘ ਮਾਨ)-ਵਿਧਾਨ ਸਭਾ ਹਲਕਾ ਦਾਖਾ ਦੇ ਪਿੰਡ ਗੋਰਸੀਆਂ ਖ਼ਾਨ ਮੁਹੰਮਦ ਵਿਖੇ ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ ਗੋਰਸੀਆਂ ਦੀ ਅਗਵਾਈ ਵਿਚ ਨਸ਼ਿਆਂ ਦੇ ਖ਼ਿਲਾਫ਼ ਧਰਨਾ ਲਗਾਇਆ ਗਿਆ | ਜਿਸ ਵਿਚ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਨੇ ...

ਪੂਰੀ ਖ਼ਬਰ »

ਨਾਨਕਸਰ ਵਿਖੇ ਬਰਸੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਸਰੋਵਰ ਸਾਹਿਬ ਦੀ ਸਫ਼ਾਈ ਕਰਵਾਈ

ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 79ਵੀਂ ਬਰਸੀ ਸਬੰਧੀ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਚੱਲ ਰਹੀਆਂ ਤਿਆਰੀਆਂ ਤਹਿਤ ਸਰੋਵਰ ਸਾਹਿਬ ਦੀ ਸਫ਼ਾਈ ਕਰਵਾਈ ਗਈ | ਇਹ ਸਫ਼ਾਈ ...

ਪੂਰੀ ਖ਼ਬਰ »

ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਮੁਫ਼ਤ ਬੂਸਟਰ ਡੋਜ਼ ਵੈਕਸੀਨ ਕੈਂਪ ਲਗਾਇਆ

ਜਗਰਾਉਂ, 18 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਵਲੋਂ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਪਿ੍ੰਸੀਪਲ ਚਰਨਜੀਤ ਭੰਡਾਰੀ ਸੈਕਟਰੀ ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਮੁਫ਼ਤ ਬੂਸਟਰ ਡੋਜ਼ ਵੈਕਸੀਨ ਕੈਂਪ ਲਿੰਕ ...

ਪੂਰੀ ਖ਼ਬਰ »

ਖੇਤੀ ਸੰਦਾਂ 'ਤੇ ਸਬਸਿਡੀ ਦੇ ਘਪਲੇ ਦੀ ਜਾਂਚ ਕੀਤੀ ਜਾਵੇ-ਰਾਜੇਵਾਲ

ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਲਈ ਨੈਸ਼ਨਲ ਗਰੀਨ ਟਿ੍ਬਿਊਨਲ ਦੀ ਹਦਾਇਤ ਉੱਤੇ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਾਂ ਦੇਣ ਲਈ 1178 ਕਰੋੜ ਇਕ ਕਿਸ਼ਤ 'ਚ ਦਿੱਤੇ ਸਨ | ਇਨ੍ਹਾਂ ਮਸ਼ੀਨਾਂ ਦੀ ਵੰਡ ਸਮੇਂ ਖੇਤੀਬਾੜੀ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਦਾ ਵੰਡਰਲੈਂਡ (ਜਲੰਧਰ) ਟੂਰ ਯਾਦਗਾਰੀ ਹੋ ਨਿੱਬੜਿਆ

ਰਾਏਕੋਟ, 18 ਅਗਸਤ (ਬਲਵਿੰਦਰ ਸਿੰਘ ਲਿੱਤਰ)-ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਨੇ ਪੰਜਵੀਂ ਤੋਂ ਗਿਆਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਵੰਡਰਲੈਂਡ ਜਲੰਧਰ ਦਾ ਟੂਰ ਲਗਾਇਆ | ਜਿਸ ਦੌਰਾਨ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਸੱਤਾਧਾਰੀ ਧਿਰ ਦੀ ਸਹਿ 'ਤੇ ਅਫ਼ਸਰਸ਼ਾਹੀ ਲੋਕਤੰਤਰ ਦਾ ਘਾਣ ਕਰਨ ਲੱਗੀ-ਸਾਬਕਾ ਵਿਧਾਇਕ ਜੱਗਾ

ਜਗਰਾਉਂ, 18 ਅਗਸਤ (ਗੁਰਦੀਪ ਸਿੰਘ ਮਲਕ)-ਪੰਜਾਬ 'ਚ ਸਾਫ-ਸੁਧਰਾਂ ਅਤੇ ਨਿਰਪੱਖ ਰਾਜ ਦਾ ਢਡੋਰਾ ਪਿੱਟਣ ਵਾਲੀ ਅਤੇ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਪ੍ਰਾਪਤ ਕਰਨ ਵਾਲੀ ਆਮ ਆਦਮੀ ਸਰਕਾਰ ਹੁਣ ਖੁਦ ਖੁੱਲੇਆਮ ਲੋਕਤੰਤਰ ਦਾ ਕਤਲੇਆਮ ਕਰਨ ਲੱਗੀ ਹੈ | ਜਿਸਨੂੰ ਕਿਸੇ ਕੀਮਤ ਤੇ ...

ਪੂਰੀ ਖ਼ਬਰ »

ਕਾਂਗਰਸ ਦੀ ਤਿਰੰਗਾ ਯਾਤਰਾ ਨੇ ਦਿੱਤਾ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ

ਮੁੱਲਾਂਪੁਰ-ਦਾਖਾ, 18 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਾਲ 2022 'ਚ ਪੰਜਾਬ ਵਿਧਾਨ ਸਭਾ ਚੋਣ ਹਾਰ ਕੇ 'ਆਪ' ਸਰਕਾਰ ਦੇ ਵਿਰੋਧੀ ਧਿਰ ਵਿਚ ਚਲੀ ਗਈ ਕਾਂਗਰਸ ਦੀ ਕੁੱਲ ਹਿੰਦ ਕਮੇਟੀ ਵਲੋਂ ਪੰਜਾਬ ਪ੍ਰਧਾਨ ਦੀ ਕਮਾਂਡ ਨੌਜਵਾਨ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਥਾਂ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਸਿੱਧਵਾਂ ਬੇਟ, 18 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਨਮ ਅਸ਼ਟਮੀ ਦਾ ਤਿਉਹਾਰ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਨਰਸਰੀ, ਐੱਲ.ਕੇ.ਜੀ ...

ਪੂਰੀ ਖ਼ਬਰ »

ਐੱਲ. ਆਰ. ਡੀ. ਏ. ਵੀ. ਕਾਲਜ ਜਗਰਾਉਂ ਵਿਖੇ ਇੰਡੋਰ ਸਪੋਰਟਸ ਰੂਮ ਦਾ ਉਦਘਾਟਨ

ਜਗਰਾਉਂ, 18 ਅਗਸਤ (ਜੋਗਿੰਦਰ ਸਿੰਘ)-ਐੱਲ.ਆਰ. ਡੀ.ਏ.ਵੀ. ਕਾਲਜ ਜਗਰਾਉਂ ਵਿਖੇ ਇੰਡੋਰ ਸਪੋਰਟਸ ਰੂਮ ਦਾ ਉਦਘਾਟਨ ਪਿ੍ੰਸੀਪਲ ਡਾ. ਅਨੂਜ ਕੁਮਾਰ ਸ਼ਰਮਾ ਦੇ ਅਗਵਾਈ ਵਿਚ ਕਾਲਜ ਦੇ ਸਾਬਕਾ ਪ੍ਰੋਫ਼ੋਸਰ ਊੁਸ਼ਾ ਸ਼ਰਮਾ ਵਲੋਂ ਕੀਤਾ ਗਿਆ | ਪੋ੍ਰ: ਊੁਸ਼ਾ ਸ਼ਰਮਾ ਵਲੋਂ ਆਪਣੇ ...

ਪੂਰੀ ਖ਼ਬਰ »

ਮਲਕਪੁਰ 'ਚ ਮੁਟਿਆਰਾਂ ਨੇ 'ਤੀਆਂ ਤੀਜ ਦੀਆਂ' ਦਾ ਤਿਉਹਾਰ ਮਨਾਇਆ

ਹੰਬੜਾਂ, 18 ਅਗਸਤ (ਹਰਵਿੰਦਰ ਸਿੰਘ ਮੱਕੜ)-ਪਿੰਡ ਮਲਕਪੁਰ ਬੇਟ ਵਿਖੇ 'ਤੀਆਂ ਤੀਜ਼ ਦੀਆਂ' ਦਾ ਤਿਉਹਾਰ ਬੜੀ ਰੀਝ ਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦਾ ਉਦਘਾਟਨ ਸਰਪੰਚ ਬਲਜਿੰਦਰ ਸਿੰਘ ਮਲਕਪੁਰ, ਸਾਬਕਾ ਪੰਚ ਬੀਬੀ ਬਲਜੀਤ ਕੌਰ, ਬੀਬੀ ਕਮਲਜੀਤ ਕੌਰ ਗਰੇਵਾਲ, ...

ਪੂਰੀ ਖ਼ਬਰ »

ਸਨਮਤੀ ਵਿਮਲ ਜੈਨ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਜਗਰਾਉਂ, 18 ਅਗਸਤ (ਜੋਗਿੰਦਰ ਸਿੰਘ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਡਾਇਰੈਕਟਰ ਮੈਡਮ ਸ਼ਸ਼ੀ ਜੈਨ ਦੀ ਅਗਵਾਈ 'ਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਬੱਚੇ ਸ੍ਰੀ ਕਿ੍ਸ਼ਨ, ਰਾਧਾ, ਸ਼ੇਰਾਂ ਵਾਲੀ ਮਾਤਾ, ਸ਼ਿਵ ...

ਪੂਰੀ ਖ਼ਬਰ »

ਬੱਚਿਆਂ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਮੁੱਖ ਰੱਖਦਿਆਂ ਐੱਸ. ਜੀ. ਬੀ. ਫਾਊਾਡੇਸ਼ਨ ਦਾ ਸਨਮਾਨ

ਜਗਰਾਉਂ, 18 ਅਗਸਤ (ਜੋਗਿੰਦਰ ਸਿੰਘ)-2003 ਤੋਂ ਬੱਚਿਆਂ ਦੀ ਸੇਵਾ ਲਈ ਯਤਨਸ਼ੀਲ ਸਵਾਮੀ ਗੰਗਾ ਨੰਦ ਭੂਰੀ ਵਾਲੇ ਇੰਟਰਨੈਸ਼ਨਲ ਫਾਊਾਡੇਸ਼ਨ ਧਾਮ ਤਲਵੰਡੀ ਖੁਰਦ ਵਲੋਂ ਐੱਸ.ਜੀ.ਬੀ ਬਾਲ ਘਰ 'ਚ ਬੱਚਿਆਂ ਲਈ ਕੀਤੇ ਜਾ ਰਹੇ ਉਸਾਰੂ ਕਾਰਜਾਂ ਨੂੰ ਮੁੱਖ ਰੱਖਦਿਆਂ ਸਥਾਨਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX