ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਸੰਗਰੂਰ

ਜ਼ਿਲ੍ਹਾ ਸੰਗਰੂਰ ਦੇ ਮੁਹੱਲਾ ਕਲੀਨਿਕਾਂ ਵਿਚ ਲਗਾਤਾਰ ਵਧ ਰਹੀ ਹੈ ਮਰੀਜ਼ਾਂ ਦੀ ਗਿਣਤੀ

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-ਸੰਗਰੂਰ ਜ਼ਿਲ੍ਹੇ ਵਿਚ ਖੁੱਲ੍ਹੇ ਚਾਰੋਂ ਮੁਹੱਲਾ ਕਲੀਨਿਕਾਂ ਵਿਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ 'ਅਜੀਤ' ਨੂੰ ਦੱਸਿਆ ਕਿ ਵੀਰਵਾਰ ਨੂੰ ਇਨ੍ਹਾਂ ਮੁਹੱਲਾ ਕਲੀਨਿਕਾਂ ਵਿਚ 302 ਮਰੀਜ਼ ਇਲਾਜ ਲਈ ਆਏ ਜਿਨ੍ਹਾਂ ਨੂੰ ਚੈੱਕਅਪ ਤੋਂ ਬਾਅਦ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਉਨ੍ਹਾਂ ਦੱਸਿਆ ਕਿ 56 ਮਰੀਜ਼ਾਂ ਦੀ ਜਾਂਚ ਲਈ ਖ਼ੂਨ ਦੇ ਸੈਂਪਲ ਵੀ ਲਏ ਗਏ ਜਿਸ ਦੀ ਰਿਪੋਰਟ ਅਗਲੇ ਦਿਨ ਆ ਜਾਵੇਗੀ | ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਏ ਇਸ ਲਈ ਇਨ੍ਹਾਂ ਕਲੀਨਿਕਾਂ ਵਿਚ 75 ਕਿਸਮ ਦੀਆਂ ਦਵਾਈਆਂ ਅਤੇ 41 ਕਿਸਮ ਦੇ ਲੈਬੋਰਟਰੀ ਟੈੱਸਟਾਂ ਦਾ ਪ੍ਰਬੰਧ ਕੀਤਾ ਗਿਆ ਹੈ | ਅੱਜ ਸੰਗਰੂਰ ਦੇ ਮੁਹੱਲਾ ਕਲੀਨਿਕਾਂ ਵਿਚ ਜਾ ਕੇ ਦੇਖਿਆ ਗਿਆ ਤਾਂ ਇਥੇ ਮਰੀਜ਼ ਵਾਰੀ ਆਉਣ ਦੀ ਚਿੰਤਾ ਕਰਨ ਦੀ ਬਜਾਏ ਸ਼ਾਂਤ ਅਤੇ ਏਅਰ ਕੰਡੀਸ਼ਨਰ ਮਾਹੌਲ ਵਿਚ ਸੁਖਾਲਾ ਮਹਿਸੂਸ ਕਰ ਰਹੇ
ਸਨ, ਕਿਸੇ ਵੀ ਮਰੀਜ਼ ਨੂੰ 10 ਮਿੰਟ ਤੋਂ ਵੱਧ ਉਡੀਕ ਨਹੀਂ ਕਰਨੀ ਪੈ ਰਹੀ ਸੀ | ਕਈ ਮਰੀਜ਼ਾਂ ਨਾਲ ਗੱਲਬਾਤ ਕਰਨ 'ਤੇ ਇਹ ਗੱਲ ਸਾਹਮਣੇ ਆਈ ਕਿ ਸਰਕਾਰੀ ਹਸਪਤਾਲ ਵਿਚ ਮਰੀਜ਼ਾਂ ਦੀ ਭੀੜ ਜ਼ਿਆਦਾ ਹੋਣ ਕਾਰਨ ਤਿੰਨ ਚਾਰ ਘੰਟੇ ਲੱਗ ਜਾਂਦੇ ਹਨ ਅਤੇ ਪ੍ਰਾਈਵੇਟ ਹਸਪਤਾਲ ਦਾ ਖਰਚਾ ਚਾਰ ਪੰਜ ਸੌ ਵਿਚ ਪੈ ਜਾਂਦਾ ਹੈ, ਪਰ ਇਥੇ ਸਰਕਾਰ ਵਲੋਂ ਸਭ ਕੁੱਝ ਮੁਫ਼ਤ ਹੈ |

ਸਰਕਾਰੀ ਕੰਨਿਆ ਸਕੂਲ 'ਚ ਪੜ੍ਹਦੀਆਂ 8ਵੀਂ ਜਮਾਤ ਦੀਆਂ 3 ਵਿਦਿਆਰਥਣਾਂ ਭੇਦਭਰੇ ਹਾਲਾਤ 'ਚ ਹੋਈਆਂ ਗ਼ਾਇਬ

ਸੰਗਰੂਰ, 18 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੇ ਬਨਾਸਰ ਬਾਗ਼ ਲਾਗਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਪੜ੍ਹਦੀਆਂ ਅੱਠਵੀਂ ਜਮਾਤ ਦੀਆਂ ਤਿੰਨ ਨਾਬਾਲਗ ਵਿਦਿਆਰਥਣਾਂ ਦੇ ਅੱਜ ਭੇਦਭਰੇ ਹਾਲਾਤ ਵਿਚ ਗ਼ਾਇਬ ਹੋਣ ਦਾ ਸਨਸਨੀਖੇਜ ...

ਪੂਰੀ ਖ਼ਬਰ »

ਪਿੰਡ ਗੋਬਿੰਦਗੜ੍ਹ ਦੀ ਧੀ ਦਿਲਪ੍ਰੀਤ ਭਾਰਤੀ ਸੈਨਾ 'ਚ ਲੈਫ਼ਟੀਨੈਂਟ ਬਣੀ

ਲਹਿਰਾਗਾਗਾ, 18 ਅਗਸਤ (ਅਸ਼ੋਕ ਗਰਗ)-ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਭਾਰਤੀ ਫ਼ੌਜ ਵਿਚ ਅਫ਼ਸਰਾਂ ਦੀ ਭਰਤੀ ਵਿਚ ਕੁੜੀਆਂ ਲਈ ਪਹਿਲੇ ਬੈਚ ਐਨ.ਡੀ.ਏ ਦੇ ਭਰਤੀ ਟੈੱਸਟ ਵਿਚ ਸਥਾਨਕ ਸੀਬਾ ਸਕੂਲ ਦੀ ਸਾਬਕਾ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਦੇਸ਼ ਭਰ ਵਿਚ ਕੁੜੀਆਂ ...

ਪੂਰੀ ਖ਼ਬਰ »

ਅਖੌਤੀ ਪੱਤਰਕਾਰ ਗਿ੍ਫ਼ਤਾਰ

ਧੂਰੀ, 18 ਅਗਸਤ (ਲਖਵੀਰ ਸਿੰਘ ਧਾਂਦਰਾ)-ਥਾਣਾ ਸਿਟੀ ਧੂਰੀ ਪੁਲੀਸ ਵੱਲੋਂ ਧੂਰੀ ਦੇ ਇੱਕ ਕਥਿਤ ਪੱਤਰਕਾਰ ਵਿਰੁੱਧ ਪਰਚਾ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਐੱਸ.ਐੱਚ.ਓ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ...

ਪੂਰੀ ਖ਼ਬਰ »

ਗ੍ਰੰਥੀ ਨਾਲ ਕੁੱਟਮਾਰ ਕਰਨ ਅਤੇ ਮੂੰਹ ਕਾਲਾ ਕਰਨ ਦੇ ਦੋਸ਼ ਤਹਿਤ 7 ਵਿਅਕਤੀਆਂ 'ਤੇ ਮਾਮਲਾ ਦਰਜ

ਸੰਦੌੜ, 18 ਅਗਸਤ (ਜਸਵੀਰ ਸਿੰਘ ਜੱਸੀ)-ਪੁਲਿਸ ਥਾਣਾ ਸੰਦੌੜ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫਤਰ ਵਿਖੇ ਦਿੱਤੀ ਇਕ ਦਰਖਾਸਤ ਤੇ ਪਿੰਡ ਅਬਦੁੱਲਾਪੁਰ ਚੁਹਾਣੇ ਦੇ 7 ਵਿਅਕਤੀਆਂ 'ਤੇ ਐਸਸੀ/ਐੱਸਟੀ ਐਕਟ ਤਹਿਤ ਮੁਕੱਦਮਾ ਦਰਜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ...

ਪੂਰੀ ਖ਼ਬਰ »

ਮਾਲ ਮੁਲਾਜ਼ਮਾਂ ਨੇ ਲਗਾਇਆ ਧਰਨਾ

ਮਲੇਰਕੋਟਲਾ, 18 ਅਗਸਤ (ਪਾਰਸ ਜੈਨ)-ਦੀ ਰੈਵੀਨਿਊ ਪਟਵਾਰ/ਕਾਨੂੰਗੋ ਯੂਨੀਅਨ ਦੀ ਤਾਲਮੇਲ ਕਮੇਟੀ ਜ਼ਿਲ੍ਹਾ ਇਕਾਈ ਮਾਲੇਰਕੋਟਲਾ ਵਲੋ ਡੀ.ਸੀ. ਦਫਤਰ ਮਾਲੇਰਕੋਟਲਾ ਦੇ ਗੇਟ ਸਾਹਮਣੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰ ਪਟਵਾਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸੁਸਾਇਟੀ ਦੀ ਚੋਣ ਸਰਬਸੰਮਤੀ ਨਾਲ ਹੋਈ

ਧਰਮਗੜ੍ਹ, 18 ਅਗਸਤ (ਗੁਰਜੀਤ ਸਿੰਘ ਚਹਿਲ)-ਪਿੰਡ ਫਲੇੜਾ ਵਿਖੇ ਕੋਆਪਰੇਟਿਵ ਸੁਸਾਇਟੀ (ਬਹੁਮੰਤਵੀ ਖੇਤੀਬਾੜੀ ਸੇਵਾ ਸੁਸਾਇਟੀ) ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਸੁਸਾਇਟੀ ਦੀ ਚੋਣ ਦੌਰਾਨ 10 ਮੈਂਬਰ ਸਰਬਸੰਮਤੀ ਨਾਲ ਚੁਣੇ ਗਏ ਸਨ, ਜਿਨ੍ਹਾਂ ਨੇ ਆਪਣੇ ਵਿਚੋਂ ...

ਪੂਰੀ ਖ਼ਬਰ »

ਕੇਂਦਰੀ ਸਿਹਤ ਮੰਤਰੀ ਡਾ. ਮਾਂਡਵੀਆ ਕੱਲ੍ਹ ਦੋ ਦਿਨਾ ਦੌਰੇ ਲਈ ਪਹੁੰਚਣਗੇ ਸੰਗਰੂਰ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਮਨਸੁੱਖ ਮਾਂਡਵੀਆ 20 ਅਗਸਤ ਨੂੰ 2 ਦਿਨਾਂ ਲਈ ਸੰਗਰੂਰ ਦੌਰੇ ਉੱਤੇ ਪਹੁੰਚ ਰਹੇ ਹਨ | 20 ਅਤੇ 21 ਅਗਸਤ ਦੇ ਆਪਣੇ 2 ਦਿਨਾਂ ਦੌਰੇ ਦੌਰਾਨ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਵਿਖੇ ਧੂਮ ਧਾਮ ਨਾਲ ਮਨਾਈ ਜਨਮ ਅਸ਼ਟਮੀ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ)-ਗੋਲਡਨ ਅਰਥ ਗਲੋਬਲ ਸਕੂਲ ਵਿਖੇ ਜਨਮ-ਅਸ਼ਟਮੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਨੂੰ ਹੋਰ ਦਿਲਚਸਪ ਬਣਾਉਣ ਲਈ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਨੇ 'ਦਹੀਂ ਹਾਂਡੀ' ਤੋੜਨ ਦੀ ਰਸਮ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੁਨਾਮ ਪੁਲਿਸ ਵਲੋਂ ਬਲੈਕਮੇਲਿੰਗ ਕਰਨ ਦੇ ਦੋਸ਼ 'ਚ ਦੋ ਅਖੌਤੀ ਪੱਤਰਕਾਰ ਕਾਬੂ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਭੁੱਲਰ, ਧਾਲੀਵਾਲ)-ਸੁਨਾਮ ਪੁਲਿਸ ਵਲੋਂ ਲੋਕਤੰਤਰ ਦੇ ਚੌਥੇ ਸਤੰਭ ਨੂੰ ਬਦਨਾਮ ਕਰਨ, ਬਲੈਕਮੇਲਿੰਗ ਕਰਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਸਥਾਨਕ ਸ਼ਹਿਰ ਦੇ ਦੋ ਅਖੌਤੀ ਪੱਤਰਕਾਰਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ...

ਪੂਰੀ ਖ਼ਬਰ »

ਨਾਬਾਲਗ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਪੰਜ ਖ਼ਿਲਾਫ਼ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਭੁੱਲਰ, ਧਾਲੀਵਾਲ)-ਸੁਨਾਮ ਨੇੜਲੇ ਇੱਕ ਪਿੰਡ 'ਚ 9ਵੀਂ ਜਮਾਤ 'ਚ ਪੜ੍ਹਦੀ 13 ਕੁ ਸਾਲਾ ਦੀ ਵਿਦਿਆਰਥਣ ਨਾਲ ਉਸ ਦੇ ਦੋਸਤ ਲੜਕੇ ਅਤੇ ਅੱਗੇ ਦੋਸਤ ਦੇ ਤਿੰਨ ਹੋਰ ਦੋਸਤਾਂ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ...

ਪੂਰੀ ਖ਼ਬਰ »

ਜਨਮ ਅਸ਼ਟਮੀ ਮਨਾਈ

ਮੂਣਕ, 18 ਅਗਸਤ (ਵਰਿੰਦਰ ਭਾਰਦਵਾਜ)-ਗਿਆਨ ਗੰਗਾ ਇੰਟਰਨੈਸ਼ਨਲ ਸਕੂਲ ਬੱਲਰਾਂ ਦੇ ਬੱਚਿਆਂ ਵਲੋਂ ਜਨਮ ਅਸ਼ਟਮੀ ਬੜੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਬੱਚਿਆਂ ਨੇ ਸ਼੍ਰੀ ਕਿ੍ਸ਼ਨ ਦੇ ਜਨਮ ਤੋਂ ਲੈ ਕੇ ਕੰਸ ਦੇ ਵੱਢੇ ਜਾਣ ਤੱਕ ਦੀ ਕਹਾਣੀ ਦਾ ਰੂਪਾਂਤਰਣ ਨਾਟਕ ਪੇਸ਼ ...

ਪੂਰੀ ਖ਼ਬਰ »

ਕੈਂਸਰ ਹਸਪਤਾਲ 'ਚ ਪਤਨੀ ਦੀ ਜਾਂਚ ਕਰਵਾਉਣ ਲਈ ਆਏ ਸੇਵਾ-ਮੁਕਤ ਸਿੱਖਿਆ ਅਧਿਕਾਰੀ ਦੀ ਕਾਰ ਹੋਈ ਚੋਰੀ

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਸਿਵਲ ਹਸਪਤਾਲ ਸੰਗਰੂਰ ਦੇ ਅੱਗੋਂ ਦੀ ਲੰਘਦੀ ਭੀੜ ਭੜਕੇ ਵਾਲੀ ਸੜਕ ਤੋਂ ਅੱਜ ਦਿਨ ਦਿਹਾੜੇ ਇਕ ਮਾਰੂਤੀ ਕਾਰ ਚੋਰੀ ਹੋਈ ਹੈ | ਪਿੰਡ ਭਾਈ ਕੀ ਪਸ਼ੋਰ ਦੇ ਰਹਿਣ ਵਾਲੇ ਸੇਵਾ ਮੁਕਤ ਬਲਾਕ ਸਿੱਖਿਆ ਅਧਿਕਾਰੀ ਸ਼ਸ਼ੀ ਸ਼ੰਕਰ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਧੂਰੀ, 18 ਅਗਸਤ (ਲਖਵੀਰ ਸਿੰਘ ਧਾਂਦਰਾ)-ਅੱਜ ਗੁਰੂ ਤੇਗ ਬਹਾਦਰ ਸਕੂਲ ਬਰੜਵਾਲ-ਧੂਰੀ ਟਰੱਸਟ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਨੇ 12ਵੀਂ ਜਮਾਤ ਦੇ ਹਾਲ ਹੀ 'ਚ ਪਾਸ ਹੋਏ ਹੋਣਹਾਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਮਾਪਿਆਂ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜਾ ਮਨਾਇਆ

ਸੰਗਰੂਰ, 18 ਅਗਸਤ (ਦਮਨਜੀਤ ਸਿੰਘ)-ਬਾਬਾ ਕਿਰਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮੀਰੀ ਪੀਰੀ ਵਿਦਿਆਲਿਆ ਜੋਤੀਸਰ, ਪਿੰਡ ਖੁਰਾਣਾ ਵਿਖੇ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਪ੍ਰੋ. ਮਹਿਮੂਦ ਆਲਮ ਦੀ ਯਾਦ 'ਚ ਉਰਦੂ ਮੁਸ਼ਾਇਰਾ ਯਾਦਗਾਰੀ ਹੋ ਨਿੱਬੜਿਆ

ਮਲੇਰਕੋਟਲਾ, 18 ਅਗਸਤ (ਮੁਹੰਮਦ ਹਨੀਫ਼ ਥਿੰਦ)-ਪ੍ਰੋਫੈਸਰ ਮਰਹੂਮ ਮਹਿਮੂਦ ਆਲਮ ਫਾਊਾਡੇਸ਼ਨ ਐਨ ਐਜੂਕੇਸ਼ਨਲ ਲਿਟਰੇਰੀ ਐਂਡ ਵੈੱਲਫੇਅਰ ਕਲੱਬ ਰਜਿ. ਮਲੇਰਕੋਟਲਾ ਵਲੋਂ ਸਥਾਨਕ ਪੰਜਾਬ ਉਰਦੂ ਅਕੈਡਮੀ ਵਿਖੇ ਸ਼ਾਨਦਾਰ ਮੁਸ਼ਾਇਰੇ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

328 ਪਾਵਨ ਸਰੂਪਾਂ ਦਾ ਇਨਸਾਫ਼ ਲੈਣ ਲਈ ਮੁੱਖ ਮੰਤਰੀ ਨਿਵਾਸ ਬਾਹਰ ਪੰਥਕ ਆਗੂ ਕੀਰਤਨ ਰਾਹੀਂ ਦੇਣਗੇ ਹੋਕਾ

ਸੰਗਰੂਰ, 18 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਬਾਬਾ ਬਚਿੱਤਰ ਸਿੰਘ ਖਾਲਸਾ ਨੇ ਦੱਸਿਆ ਕਿ 328 ਪਾਵਨ ਸਰੂਪਾਂ ਦੇ ਨਾ ਮਿਲਣ ਅਤੇ ਇਨਸਾਫ ਲਈ 20 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਡਰੀਮ ਲੈਂਡ ਕਾਲੋਨੀ ...

ਪੂਰੀ ਖ਼ਬਰ »

ਪੁਲਿਸ ਵਲੋਂ ਰਾਜਨੀਤਕ ਦਬਾਅ ਅਧੀਨ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ ਖ਼ਿਲਾਫ਼ ਧਰਨਾ

ਧੂਰੀ, 18 ਅਗਸਤ (ਲਖਵੀਰ ਸਿੰਘ ਧਾਂਦਰਾ)-ਪਿਛਲੇ ਲੰਮੇ ਸਮੇਂ ਤੋਂ ਕਥਿਤ ਗੁੰਡਾਗਰਦੀ ਤੋਂ ਪੀੜਤ ਗੁਰਦਰਸ਼ਨ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕੀਤੇ ਯਤਨ ਸਫਲ ਨਾ ਹੋਣ ਦੇ ਕਾਰਨ ਅੱਜ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਰੋਸ ਧਰਨਾ ਸਥਾਨਕ ਡੀ ਐੱਸ ਪੀ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੀ ਬਰਸੀ ਸੰਬੰਧੀ ਤਿਆਰੀਆਂ ਮੁਕੰਮਲ-ਸ਼ੇਰਪੁਰ

ਸ਼ੇਰਪੁਰ, 18 ਅਗਸਤ (ਦਰਸਨ ਸਿੰਘ ਖੇੜੀ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ 20 ਅਗਸਤ ਨੂੰ ਮਨਾਉਣ ਸਬੰਧੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਬਰਸੀ ਸਮਾਗਮ ਤੇ ਪਹੁੰਚਣ ਲਈ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਉਟ ਮਹਿਲਾਂ ਵਿਖੇ ਸੰਸਥਾ ਦੇ ਚੇਅਰਮੈਨ ਸ਼੍ਰੀ ਰਾਉਵਿੰਦਰ ਸਿੰਘ ਅਤੇ ਵਾਇਸ ਚੇਅਰਮੈਨ ਸ਼੍ਰੀ ਕੌਰ ਸਿੰਘ ਦੁੱਲਟ ਦੀ ਅਗਵਾਈ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ...

ਪੂਰੀ ਖ਼ਬਰ »

ਗੈਰ ਸਮਾਜਿਕ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਸੌਰਵ ਸੱਭਰਵਾਲ

ਖਨੌਰੀ, 18 ਅਗਸਤ (ਬਲਵਿੰਦਰ ਸਿੰਘ ਥਿੰਦ)-ਪੁਲਿਸ ਥਾਣਾ ਖਨੌਰੀ ਵਿਖੇ ਨਵੇਂ ਆਏ ਥਾਣਾ ਇੰਚਾਰਜ ਸੌਰਵ ਸਭਰਵਾਲ ਨੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ 'ਤੇ ਥਾਣਾ ਮੁਖੀ ਸੌਰਵ ਸੱਭਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਸਾਈਬਰ ਠੱਗਾਂ ਵਲੋਂ ਬਿਜਲੀ ਬੋਰਡ ਦੇ ਨਾਂਅ 'ਤੇ ਭੇਜੇ ਮੈਸੇਜ ਦਾ ਮਾਮਲਾ ਪਹੁੰਚਿਆ ਥਾਣੇ

ਸੰਗਰੂਰ, 18 ਅਗਸਤ (ਦਮਨਜੀਤ ਸਿੰਘ)-ਸ਼ਹਿਰ ਸੰਗਰੂਰ ਦੀ ਗੁਰੂ ਨਾਨਕ ਕਲੋਨੀ ਦੇ ਵਸਨੀਕ ਇਕ ਸੇਵਾ ਮੁਕਤ ਸਹਾਇਕ ਇੰਜੀਨੀਅਰ ਵਲੋਂ ਪੁਲਿਸ ਪਾਸ ਦਰਖਾਸਤ ਦਿੱਤੀ ਗਈ ਹੈ ਕਿ ਠੱਗੀ ਮਾਰਨ ਦੀ ਨੀਅਤ ਨਾਲ ਉਸ ਦੇ ਮੋਬਾਇਲ ਫ਼ੋਨ ਉੱਤੇ ਕਿਸੇ ਵਿਅਕਤੀ ਵਲੋਂ ਮੈਸੇਜ ਭੇਜੇ ਜਾ ...

ਪੂਰੀ ਖ਼ਬਰ »

ਵਿਧਾਇਕ ਡਾ. ਰਹਿਮਾਨ ਨੇ ਮਲੇਰਕੋਟਲਾ ਵਿਖੇ 2 ਮੁਹੱਲਾ ਕਲੀਨਿਕਾਂ ਦਾ ਕੀਤਾ ਉਦਘਾਟਨ

ਮਲੇਰਕੋਟਲਾ, 18 ਅਗਸਤ (ਹਨੀਫ਼ ਥਿੰਦ, ਕੁਠਾਲਾ)-ਪੰਜਾਬ ਸਰਕਾਰ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕੀਤਾ | ਉਨ੍ਹਾਂ ਇਸ ਮੌਕੇ ਪੁਰਾਣੀ ਤਹਿਸੀਲ, ...

ਪੂਰੀ ਖ਼ਬਰ »

ਸੰਤ ਲੌਂਗੋਵਾਲ ਦੀ ਬਰਸੀ ਸੰਬੰਧੀ ਅਕਾਲੀ ਆਗੂਆਂ ਵਲੋਂ ਮੀਟਿੰਗ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 37ਵੀਂ ਬਰਸੀ ਦੀ ਤਿਆਰੀ ਨੂੰ ਲੈ ਕੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਵਿਚ ਪਾਰਟੀ ਆਗੂਆਂ ਨੇ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ...

ਪੂਰੀ ਖ਼ਬਰ »

ਵਿਸ਼ਾਲ ਖ਼ੂਨਦਾਨ ਕੈਂਪ 'ਚ 1004 ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਅਹਿਮਦਗੜ੍ਹ, 18 ਅਗਸਤ (ਸੁਖਸਾਗਰ ਸਿੰਘ ਸੋਢੀ)-ਸਥਾਨਕ ਇਲਾਕੇ ਦੀ ਨਾਮਵਰ ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ ਭਗਤ ਪੂਰਨ ਸਿੰਘ ਜੀ ਦੀ ਯਾਦ ਵਿਚ ਸਰਪ੍ਰਸਤ ਡਾਕਟਰ ਪ੍ਰਦੀਪ ਸੂਦ, ਸਤੀਸ਼ ਸੂਦ (ਬੱਬੂ) ਚੇਅਰਮੈਨ ਸੰਜੀਵ ਕੁਮਾਰ ਅਤੇ ਗੁਰਦੁਆਰਾ ਸਾਹਿਬ ਸਿੰਘ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਦਫ਼ਤਰ ਪਹੁੰਚੇ ਟਰਾਂਸਪੋਰਟ ਮੰਤਰੀ

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-ਆਜ਼ਾਦੀ ਦਿਹਾੜੇ ਮੌਕੇ ਸੰਗਰੂਰ ਪਹੁੰਚੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਪਹੁੰਚ ਕੇ ਉਥੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣ ਤੋਂ ਬਾਅਦ 'ਅਜੀਤ' ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਸਮਾਗਮ ਦੌਰਾਨ ਮੁਲਾਜ਼ਮ ਸਨਮਾਨਿਤ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪੀ.ਜੀ.ਆਈ. ਸੈਟੇਲਾਈਟ ਸੈਂਟਰ ਵਿਚ ਹੋਏ ਸਮਾਰੋਹ ਦੌਰਾਨ ਹਸਪਤਾਲ ਦੇ ਮੁਲਾਜਮਾਂ ਨੰੂ ਉਨ੍ਹਾਂ ਦੀ ਚੰਗੇਰੀ ਕਾਰਗੁਜ਼ਾਰੀ ਲਈ ਸਨਮਾਨ ਪੱਤਰ ਦਿੱਤੇ ਗਏ | ਸਮਾਰੋਹ ਦੌਰਾਨ ਪੀ.ਜੀ.ਆਈ. ਦੇ ਨੋਡਲ ਅਫਸਰ ਪੋ੍ਰ. ਅਸ਼ੋਕ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਗੁ: ਕੈਬੋਂਵਾਲ ਸਾਹਿਬ ਵਿਖੇ ਮਨਾਏਗਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ-ਭਾਈ ਗੋਬਿੰਦ ਸਿੰਘ ਲੌਂਗੋਵਾਲ

ਲੌਂਗੋਵਾਲ, 18 ਅਗਸਤ (ਸ.ਸ.ਖੰਨਾ, ਵਿਨੋਦ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37 ਵੀਂ ਬਰਸੀ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਜੀ ਵਿਖੇ ਮੀਟਿੰਗ ਹੋਈ | ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਪਿੰਡਾਂ ਦੇ ਲੋਕਾਂ ਨੂੰ ਪਾਣੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਲਗਾਇਆ ਕੈਂਪ

ਲਹਿਰਾਗਾਗਾ, 18 ਅਗਸਤ (ਗਰਗ, ਢੀਂਡਸਾ, ਖੋਖਰ)-ਹਲਕਾ ਲਹਿਰਾਗਾਗਾ ਦੇ ਪਿੰਡਾਂ ਅੰਦਰ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਧਾਇਕ ਬਰਿੰਦਰ ਗੋਇਲ ਦੇ ਯਤਨਾਂ ਨਾਲ ਇਕ ਵਿਸ਼ੇਸ਼ ਕੈਂਪ ਸੌਰਵ ਕੰਪਲੈਕਸ ਵਿਖੇ ਲਗਾਇਆ ਗਿਆ ਜਿਸ ਵਿਚ ਵਿਧਾਇਕ ਗੋਇਲ ਦੇ ...

ਪੂਰੀ ਖ਼ਬਰ »

ਰੇਲ ਗੱਡੀਆਂ ਦੇ ਠਹਿਰਾਅ ਸੰਬੰਧੀ ਢੀਂਡਸਾ ਨੂੰ ਦਿੱਤਾ ਮੰਗ-ਪੱਤਰ

ਲਹਿਰਾਗਾਗਾ, 18 ਅਗਸਤ (ਗਰਗ, ਢੀਂਡਸਾ, ਖੋਖਰ)-ਕੋਰੋਨਾ ਸਮੇਂ ਬੰਦ ਹੋਈਆਂ ਯਾਤਰੀ ਗੱਡੀਆਂ ਦਾ ਵੱਖ-ਵੱਖ ਰੇਲਵੇ ਸਟੇਸ਼ਨਾਂ ਉੱਪਰ ਠਹਿਰਾਅ ਕਰਵਾਉਣ ਸਬੰਧੀ ਸਾਬਕਾ ਕੌਂਸਲਰ ਚਮੇਲਾ ਰਾਮ ਠੇਕੇਦਾਰ, ਅਸ਼ਵਨੀ ਸ਼ਰਮਾ ਅੱਛੀ ਨੇ ਇਕ ਮੰਗ ਪੱਤਰ ਪੰਜਾਬ ਦੇ ਸਾਬਕਾ ਖ਼ਜ਼ਾਨਾ ...

ਪੂਰੀ ਖ਼ਬਰ »

ਵਿਧਾਇਕ ਗੋਇਲ ਨੇ ਅੰਗਹੀਣਾਂ ਨੂੰ ਵੰਡੇ ਟਰਾਈ ਸਾਈਕਲ

ਲਹਿਰਾਗਾਗਾ, 18 ਅਗਸਤ (ਗਰਗ, ਢੀਂਡਸਾ, ਖੋਖਰ)-ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ਵਿਖੇ ਰੈੱਡ ਕਰਾਸ ਸੁਸਾਇਟੀ ਵਲੋਂ ਅੰਗਹੀਣਾਂ ਨੂੰ ਟਰਾਈ ਸਾਈਕਲ ਅਤੇ ਹੋਰ ਸਮਾਨ ਦੇਣ ਲਈ ਲਗਾਏ ਗਏ ਰਜਿਸਟ੍ਰੇਸ਼ਨ ਕੈਂਪ ਤੋਂ ਬਾਅਦ ਅੱਜ ਹਲਕਾ ਵਿਧਾਇਕ ਬਰਿੰਦਰ ਗੋਇਲ ਵਲੋਂ 8 ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ-ਪੱਤਰ

ਧੂਰੀ, 18 ਅਗਸਤ (ਸੰਜੇ ਲਹਿਰੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਧੂਰੀ ਦੇ ਪ੍ਰਧਾਨ ਸ. ਸਤਿੰਦਰਪਾਲ ਸਿੰਘ ਪੰਨੂੰ ਦੀ ਰਹਿਨੁਮਾਈ ਹੇਠ ਤਹਿਸੀਲ ਧੂਰੀ ਦੇ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਮੁੱਖ ਮੰਤਰੀ ਦਫ਼ਤਰ ਧੂਰੀ ਵਿਖੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਰਨਾਲਾ, 18 ਅਗਸਤ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਅਧਿਆਪਕਾ ਨੈਨਸੀ ਕੌਸ਼ਲ ਅਤੇ ਨਰਾਇਣ ਗਰਗ ਦੀ ਅਗਵਾਈ ਵਿਚ ਮਨਾਇਆ ਗਿਆ। ਜਿਸ ਵਿਚ ਨਰਸਰੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ...

ਪੂਰੀ ਖ਼ਬਰ »

ਡੇਰਾ ਸ਼ਰਧਾਲੂਆਂ ਨੇ ਗਊਸ਼ਾਲਾ ਵਿਖੇ ਆਯੁਰਵੈਦਿਕ ਢੰਗ ਨਾਲ ਤਿਆਰ ਕੀਤੀ ਦਵਾਈ ਦਾ ਕੀਤਾ ਛਿੜਕਾਅ

ਤਪਾ ਮੰਡੀ, 18 ਅਗਸਤ (ਪ੍ਰਵੀਨ ਗਰਗ)-ਡੇਰਾ ਸੱਚਾ ਸੌਦਾ ਸਿਰਸਾ ਦੀਆਂ ਪਵਿੱਤਰ ਸਿੱਖਿਆਵਾਂ 'ਤੇ ਚਲਦਿਆਂ ਬਲਾਕ ਤਪਾ ਅਤੇ ਸ਼ੇਰਪੁਰ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਪਸ਼ੂਆਂ 'ਚ ਤੇਜ਼ੀ ਨਾਲ ਫੈਲ ਰਹੀ 'ਲੰਪੀ ਸਕਿੰਨ ਦੀ ...

ਪੂਰੀ ਖ਼ਬਰ »

ਪਿੰਡ ਨੈਣੇਵਾਲ ਵਿਖੇ ਜਗ੍ਹਾ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਇਆ ਖ਼ਤਮ

ਭਦੌੜ, 18 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਨੇੜਲੇ ਪਿੰਡ ਨੈਣੇਵਾਲ ਵਿਖੇ ਬੀਤੀ ਕੱਲ੍ਹ ਤੋਂ ਜਗ੍ਹਾ ਦੇ ਮਾਮਲੇ ਨੂੰ ਲੈ ਕੇ ਪਾਣੀ ਵਾਲੀ ਟੈਂਕੀ ਉੱਪਰ ਪਟਰੋਲ ਦੀਆਂ ਬੋਤਲਾਂ ਲੈ ਕੇ ਚੜੇ੍ਹ ਪਤੀ ਪਤਨੀ ਨੂੰ 30 ਘੰਟੇ ਬੀਤਣ ਤੋਂ ਬਾਅਦ ਦੋਵਾਂ ਜਾਣਿਆਂ ਨੂੰ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਡਾ. ਗਗਨਦੀਪ ਰੋਟਰੀ ਸਕੂਲ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਰੁਪਿੰਦਰ ਸਿੰਘ ਸੱਗੂ)-ਡਾ. ਗਗਨਦੀਪ ਰੋਟਰੀ ਪਬਲਿਕ ਸਕੂਲ ਸੁਨਾਮ ਦੇ ਪਿ੍ੰਸੀਪਲ.ਕੇ. ਬੱਤਾ ਦੀ ਅਗਵਾਈ ਵਿੱਚ ਆਜ਼ਾਦੀ ਦਿਹਾੜੇ ਮੌਕੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਰੋਟਰੀ ਕਲੱਬ ਸੁਨਾਮ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਮੰਡਲ ਸ਼ੇਰਪੁਰ ਵਲੋਂ ਸਮਾਗਮ

ਸ਼ੇਰਪੁਰ, 18 ਅਗਸਤ (ਸੁਰਿੰਦਰ ਚਹਿਲ)-ਭਾਰਤੀਆ ਜਨਤਾ ਪਾਰਟੀ ਮੰਡਲ ਸ਼ੇਰਪੁਰ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਗਰਵਾਲ ਧਰਮਸ਼ਾਲਾ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦਾ ਵਫ਼ਦ ਮੰਗਾਂ ਸੰਬੰਧੀ ਏ.ਡੀ.ਸੀ. ਨੂੰ ਮਿਲਿਆ

ਮਲੇਰਕੋਟਲਾ, 18 ਅਗਸਤ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਨੰਬਰਦਾਰ ਯੂਨੀਅਨ (ਬਲੌਂਗੀ ਗਰੁੱਪ) ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਰਾਜ ਸਿੰਘ ਦੁਲਮਾਂ ਦੀ ਪ੍ਰਧਾਨਗੀ ਹੇਠ ਅੱਜ ਨੰਬਰਦਾਰਾਂ ਦੇ ਇਕ ਵਫ਼ਦ ਨੇ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ...

ਪੂਰੀ ਖ਼ਬਰ »

ਪਸ਼ੂਆਂ 'ਚ ਫੈਲੇ ਧਫੜੀ ਰੋਗ ਦੇ ਇਲਾਜ ਵਾਸਤੇ ਹੋਮਿਓਪੈਥੀ ਸੇਵਾਵਾਂ ਲਈ ਸੱਦਾ

ਸੰਗਰੂਰ, 18 ਅਗਸਤ (ਧੀਰਜ ਪਸੌਰੀਆ)-ਐਸੋਸੀਏਸ਼ਨ ਫਾਰ ਸਾਇੰਟੇਫਿਕ ਰਿਸਰਚ ਇਨ ਹੋਮਿਓਪੈਥੀ ਨੇ ਪੰਜਾਬ ਦੇ ਮੁੱਖ ਮੰਤਰੀ ਨੰੂ ਪੱਤਰ ਲਿਖ ਕੇ ਦੱਸਿਆ ਹੈ ਕਿ ਪਸ਼ੂਆਂ ਵਿਚ ਫੈਲੇ ਲੰਪੀ ਚਮੜੀ ਰੋਗ ਦੇ ਇਲਾਜ ਵਾਸਤੇ ਹੋਮਿਓਪਥੀ ਮਹੱਤਵਪੂਰਨ ਰੋਲ ਅਦਾ ਕਰ ਸਕਦੀ ਹੈ | ...

ਪੂਰੀ ਖ਼ਬਰ »

ਪਿੰਡ ਲਸੋਈ ਵਿਖੇ ਕੈਂਪ ਲਗਾਇਆ

ਕੁੱਪ ਕਲਾਂ, 18 ਅਗਸਤ (ਮਨਜਿੰਦਰ ਸਿੰਘ ਸਰੌਦ)-ਪਿੰਡ ਲਸੋਈ ਵਿਖੇ ਡਾਕਘਰ ਸੰਗਰੂਰ ਵਲੋਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਪ੍ਰਤੀ ਵਿਸ਼ਾਲ ਕੈਂਪ ਲਗਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ | ਜਿਸ ਵਿਚ ਸ਼੍ਰੀ ਮਹੇਸ਼ ਜਿੰਦਲ ਸੀਨੀਅਰ ਅਫਸਰ ਡਾਕਘਰ ਚੰਡੀਗੜ੍ਹ, ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਨੇ ਪਿੰਗਲਵਾੜਾ 'ਚ ਮਰੀਜ਼ਾਂ ਨਾਲ ਮਨਾਇਆ ਜਨਮ ਦਿਨ

ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)-ਸੰਗਰੂਰ ਹਲਕੇ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣਾ ਜਨਮ ਦਿਨ ਪਿੰਗਲਵਾੜਾ ਸੰਗਰੂਰ ਵਿਚ ਜਾ ਕੇ ਦਾਖਲ ਮਰੀਜਾਂ ਨਾਲ ਮਨਾਇਆ | ਆਪਣੇ ਮਾਤਾ ਪਿਤਾ ਨਾਲ ਪਿੰਗਲਵਾੜਾ ਪਹੁੰਚੀ ਨਰਿੰਦਰ ਕੌਰ ਭਰਾਜ ਨੇ ਇੱਥੇ ਕੁਝ ਰਸਦਾਂ ਭੇਟ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਲਗਾਇਆ

ਖਨੌਰੀ, 18 ਅਗਸਤ (ਬਲਵਿੰਦਰ ਸਿੰਘ ਥਿੰਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਨਵਾਂ ਗਾਓਾ ਦੇ ਗੁਰਦੁਆਰਾ ਸਾਹਿਬ ਵਿਖੇ ਦਸਤਾਰ ਸਿਖਲਾਈ ਅਤੇ ਗੁਰਬਾਣੀ ਸੰਥਿਆ ਦਾ 12 ਰੋਜ਼ਾ ਕੈਂਪ ਲਗਾਇਆ ਗਿਆ, ਜਿਸ 'ਚ 104 ਬੱਚਿਆਂ ਨੇ ਭਾਗ ਲਿਆ | ਸ਼ੋ੍ਰਮਣੀ ਕਮੇਟੀ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਸੰਗਰੂਰ ਵਿਖੇ 26 ਨੂੰ ਸੂਬਾ ਪੱਧਰੀ ਰੈਲੀ

ਸੰਗਰੂਰ, 18 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਤਹਿਸੀਲ ਕੰਪਲੈਕਸ ਪੈਨਸ਼ਨਰ ਭਵਨ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੂਬਾਈ ਕਨਵੀਨਰਾਂ ਦੀ ਇੱਕ ਅਹਿਮ ਮੀਟਿੰਗ ਕਨਵੀਨਰ ਡਾ. ਐਨ.ਕੇ.ਕਲਸੀ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਨਾਲ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਕੀਤੀ ਭਗਵੰਤ ਮਾਨ ਨਾਲ ਮੁਲਾਕਾਤ

ਸੰਗਰੂਰ, 18 ਅਗਸਤ (ਸੁਖਵਿੰਦਰ ਸਿੰਘ ਫੁੱਲ)-ਲੰਬੇ ਸਮੇਂ ਤੋਂ ਇੰਡਸਟਰੀ ਨੰੂ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸੰਗਰੂਰ ਡਿਸਟਿ੍ਕਟ ਇੰਡਸਟਰੀਅਲ ਚੈਂਬਰ ਬਲਾਕ ਸੰਗਰੂਰ ਦੇ ਪ੍ਰਧਾਨ ਸ੍ਰੀ ਅਮਨ ਜਖਮੀ ਅਤੇ ਉਨ੍ਹਾਂ ਦੀ ਟੀਮ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਅੰਤਰ ਸਕੂਲ ਪਰਖ ਮੁਕਾਬਲਾ ਕਰਵਾਇਆ

ਸੰਦੌੜ, 18 ਅਗਸਤ (ਜਸਵੀਰ ਸਿੰਘ ਜੱਸੀ)-ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾਂ ਵਿਖੇ ਵਿਦਿਆਰਥੀਆਂ ਦਾ ਅੰਤਰ ਸਕੂਲ ਪਰਖ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਮਾਡਰਨ ਸੈਕੂਲਰ ਸ਼ੇਰਗੜ੍ਹ ਚੀਮਾਂ ਦੇ ਸ਼ੇਰਗੜ੍ਹ ਚੀਮਾ, ਮਾਡਰਨ ਸੈਕੂਲਰ ਧੂਰੀ ਦੇ ਧੂਰੰਦਰ, ...

ਪੂਰੀ ਖ਼ਬਰ »

ਗਰੀਬ ਪਰਿਵਾਰ ਫ਼ੰਡ ਨੇ ਮਨਾਇਆ 38ਵਾਂ ਸਥਾਪਨਾ ਦਿਵਸ

ੋਲਹਿਰਾਗਾਗਾ, 18 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਸਮਾਜ ਸੇਵੀ ਸੰਸਥਾ ਗਰੀਬ ਪਰਿਵਾਰ ਫ਼ੰਡ ਲਹਿਰਾਗਾਗਾ ਵਲੋਂ ਸੰਸਥਾ ਦਾ 38ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸੇ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਅਤੇ ਪੌਦੇ ਲਗਾਉਣ ਦੀ ਰਸਮ ਨਗਰ ...

ਪੂਰੀ ਖ਼ਬਰ »

ਸਮਰਾਓ ਬਣੇ ਪ੍ਰੋਪਰਟੀ ਸਲਾਹਕਾਰ ਐਸੋਸੀਏਸ਼ਨ ਦੇ ਪ੍ਰਧਾਨ

ਲਹਿਰਾਗਾਗਾ, 18 ਅਗਸਤ (ਗਰਗ, ਢੀਂਡਸਾ, ਖੋਖਰ)-ਪ੍ਰੋਪਰਟੀ ਸਲਾਹਕਾਰ ਐਸੋਸੀਏਸ਼ਨ ਲਹਿਰਾਗਾਗਾ ਦੀ ਮੀਟਿੰਗ ਕੌਂਸਲਰ ਕਿ੍ਪਾਲ ਸਿੰਘ ਨਾਥਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸ਼ਹਿਰ ਦੇ ਪ੍ਰੋਪਰਟੀ ਸਲਾਹਕਾਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਚਰਨਜੋਤ ਸਿੰਘ ਵਾਲੀਆ ਤਬਦੀਲ ਸ਼ਹਿਰੀਆਂ ਨੇ ਦਿੱਤੀ ਵਿਦਾਇਗੀ ਪਾਰਟੀ

ਸੰਗਰੂਰ, 18 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਸ੍ਰੀ ਚਰਨਜੋਤ ਸਿੰਘ ਵਾਲੀਆ ਐਸ.ਡੀ.ਐਮ. ਸੰਗਰੂਰ ਦੀ ਪੀ.ਆਰ.ਟੀ.ਸੀ. ਪਟਿਆਲਾ ਵਿਚ ਵਧੀਕ ਪ੍ਰਬੰਧਕੀ ਨਿਰਦੇਸ਼ਕ ਵਜੋਂ ਬਦਲੀ ਹੋ ਜਾਣ ਉੱਤੇ ਸ਼ਹਿਰੀਆਂ ਵਲੋਂ ਉਨ੍ਹਾਂ ਨੰੂ ਸਨਮਾਨਤ ਕੀਤਾ ਗਿਆ | ਇਸ ਮੌਕੇ ਸ੍ਰੀ ਮੋਹਨ ...

ਪੂਰੀ ਖ਼ਬਰ »

ਧਾਲੀਵਾਲਬਾਸ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਜਖੇਪਲ, 13 ਅਗਸਤ (ਮੇਜਰ ਸਿੰਘ ਸਿੱਧੂ) - ਗ੍ਰਾਮ ਪੰਚਾਇਤ ਧਾਲੀਵਾਲਬਾਸ ਜਖੇਪਲ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਪੰਚ ਸ. ਸਤਵਿੰਦਰ ਸਿੰਘ ਦੀ ਅਗਵਾਈ ਹੇਠ ਪੁਰਾਤਨ ਪੰਜਾਬੀ ਵਿਰਸੇ ਨੂੰ ਸਭਿਆਚਾਰਕ ਸਮਾਗਮ ਕੀਤਾ | ਲੱਗੀਆਂ ਰੌਣਕਾਂ ਵਿੱਚ ਵੱਡੀ ਉਮਰ ਦੀਆਂ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਡਾ. ਗਗਨਦੀਪ ਰੋਟਰੀ ਸਕੂਲ ਦੇ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸੁਨਾਮ ਊਧਮ ਸਿੰਘ ਵਾਲਾ, 18 ਅਗਸਤ (ਰੁਪਿੰਦਰ ਸਿੰਘ ਸੱਗੂ)-ਡਾ. ਗਗਨਦੀਪ ਰੋਟਰੀ ਪਬਲਿਕ ਸਕੂਲ ਸੁਨਾਮ ਦੇ ਪਿ੍ੰਸੀਪਲ.ਕੇ. ਬੱਤਾ ਦੀ ਅਗਵਾਈ ਵਿੱਚ ਆਜ਼ਾਦੀ ਦਿਹਾੜੇ ਮੌਕੇ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਰੋਟਰੀ ਕਲੱਬ ਸੁਨਾਮ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX