ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਸੰਪਾਦਕੀ

ਦੁਖਦਾਈ ਤੇ ਸ਼ਰਮਨਾਕ ਰਿਹਾਈ

15 ਅਗਸਤ ਨੂੰ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਇਤਿਹਾਸਕ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਦੀ ਫਸੀਲ ਤੋਂ ਜੋ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਐਲਾਨ ਕੀਤੇ ਸਨ, ਉਨ੍ਹਾਂ ਵਿਚ ਔਰਤਾਂ ਨੂੰ ਪੂਰਾ ਇੱਜ਼ਤ ਮਾਣ ਦੇਣ, ਉਨ੍ਹਾਂ ਦੀ ਸੁਤੰਤਰ ਹੋਂਦ ਅਤੇ ਸਮਾਜ ਵਿਚ ਉਨ੍ਹਾਂ ਨੂੰ ਖੁੱਲ੍ਹ ਕੇ ਵਿਚਰਨ ਦੇ ਮੌਕੇ ਪ੍ਰਦਾਨ ਕਰਨ ਦੀ ਗੱਲ ਆਖੀ ਗਈ ਸੀ। ਸ੍ਰੀ ਮੋਦੀ ਅਕਸਰ ਔਰਤਾਂ ਪ੍ਰਤੀ ਅਜਿਹੇ ਸਨਮਾਨਪੂਰਵਕ ਸ਼ਬਦ ਹੀ ਬੋਲਦੇ ਹਨ। ਉਨ੍ਹਾਂ ਨੇ ਔਰਤ ਦੀ ਬਰਾਬਰੀ ਦੇ ਨਾਲ-ਨਾਲ ਦੇਸ਼ ਦੇ ਵਿਕਾਸ ਵਿਚ ਵੀ ਇਸ ਨੂੰ ਹਿੱਸੇਦਾਰ ਬਣਾਉਣ ਦੇ ਹੱਕ ਵਿਚ ਆਪਣੀਆਂ ਭਾਵਨਾਵਾਂ ਪ੍ਰਗਟਾਈਆਂ ਹਨ ਪਰ ਇਸ ਸੰਬੰਧੀ ਬਿਲਕੀਸ ਬਾਨੋ ਦੇ ਕੇਸ ਸੰਬੰਧੀ ਵਿਰੋਧੀ ਧਿਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਦੀ ਕਥਨੀ ਤੇ ਕਰਨੀ 'ਤੇ ਜੋ ਸਵਾਲੀਆ ਨਿਸ਼ਾਨ ਲਗਾਇਆ ਹੈ, ਉਸ ਸੰਬੰਧੀ ਗੰਭੀਰਤਾ ਨਾਲ ਸੋਚੇ ਜਾਣ ਦੀ ਜ਼ਰੂਰਤ ਹੈ।
ਪ੍ਰਧਾਨ ਮੰਤਰੀ ਤਿੰਨ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਹੁਣ ਵੀ ਗੁਜਰਾਤ ਵਿਚ ਭਾਜਪਾ ਦੀ ਹੀ ਸਰਕਾਰ ਬਣੀ ਹੋਈ ਹੈ। ਪ੍ਰਧਾਨ ਮੰਤਰੀ ਦੇ ਉਥੇ ਮੁੱਖ ਮੰਤਰੀ ਹੁੰਦਿਆਂ ਸਾਲ 2002 ਵਿਚ ਗੁਜਰਾਤ ਦੇ ਦੰਗੇ ਵਾਪਰੇ ਸਨ, ਜਿਨ੍ਹਾਂ ਦੌਰਾਨ ਹੋਈ ਹਿੰਸਾ ਵਿਚ ਸੈਂਕੜੇ ਲੋਕ ਮਾਰੇ ਗਏ ਸਨ। ਇਨ੍ਹਾਂ ਦੰਗਿਆਂ ਦੌਰਾਨ ਹੀ 3 ਮਾਰਚ ਨੂੰ ਗੁਜਰਾਤ ਦੇ ਦੋਹਾਦ ਜ਼ਿਲ੍ਹੇ ਵਿਚ ਜੋ ਕੁਝ ਬੇਹੱਦ ਸ਼ਰਮਨਾਕ ਅਤੇ ਭਿਆਨਕ ਘਟਨਾਕ੍ਰਮ ਵਾਪਰਿਆ ਸੀ, ਉਸ ਦੀ ਯਾਦ ਅੱਜ ਵੀ ਤਾਜ਼ਾ ਹੈ। ਬਿਲਕੀਸ ਬਾਨੋ ਨਾਂਅ ਦੀ ਔਰਤ ਇਨ੍ਹਾਂ ਦੰਗਿਆਂ ਦੌਰਾਨ ਆਪਣੇ ਪਰਿਵਾਰ ਨਾਲ ਆਪਣੇ ਪਿੰਡ ਤੋਂ ਭੱਜ ਰਹੀ ਸੀ ਜਦੋਂ ਉਸ ਦੇ ਆਪਣੇ ਹੀ ਪਿੰਡ ਦੇ ਇਕ ਫ਼ਿਰਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਘੇਰ ਕੇ ਉਨ੍ਹਾਂ ਦੇ ਪਰਿਵਾਰ ਦੇ 7 ਲੋਕਾਂ ਨੂੰ ਮਾਰ ਦਿੱਤਾ ਸੀ। ਬਿਲਕੀਸ ਬਾਨੋ ਦੀ 3 ਸਾਲ ਦੀ ਬੇਟੀ ਵੀ ਇਨ੍ਹਾਂ ਮਰਨ ਵਾਲਿਆਂ ਵਿਚ ਸ਼ਾਮਿਲ ਸੀ। ਇਸ ਭਿਆਨਕ ਕਾਰੇ ਬਾਰੇ ਜਦੋਂ ਗੱਲ ਅਦਾਲਤਾਂ ਵਿਚ ਚੱਲੀ ਤਾਂ ਬਿਲਕੀਸ ਬਾਨੋ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ, ਜਿਸ ਕਰਕੇ ਸਰਬਉੱਚ ਅਦਾਲਤ ਨੇ ਇਸ ਭਿਆਨਕ ਘਟਨਾਕ੍ਰਮ ਦੀ ਸੁਣਵਾਈ ਗੁਜਰਾਤ ਤੋਂ ਮਹਾਰਾਸ਼ਟਰ ਵਿਚ ਬਦਲ ਦਿੱਤੀ ਸੀ। ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਜਨਵਰੀ 2008 ਵਿਚ ਸਾਰੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਬੰਬੇ ਹਾਈ ਕੋਰਟ ਨੇ ਵੀ ਬਰਕਰਾਰ ਰੱਖਿਆ ਸੀ।
ਹੁਣ ਜਦੋਂ ਆਜ਼ਾਦੀ ਮਹਾਂਉਤਸਵ ਦੇ ਨਾਂਅ 'ਤੇ ਦੋਸ਼ੀਆਂ ਦੀ ਸਜ਼ਾ ਘਟਾ ਕੇ ਉਨ੍ਹਾਂ ਨੂੰ ਰਿਹਾਅ ਕਰਨ ਲਈ ਸੰਬੰਧਿਤ ਰਾਜਾਂ ਨੂੰ ਅਧਿਕਾਰ ਦਿੱਤੇ ਗਏ ਤਾਂ ਗੁਜਰਾਤ ਸਰਕਾਰ ਨੇ ਇਸ ਦਾ ਲਾਭ ਚੁੱਕ ਕੇ ਇਸ ਘਟਨਾਕ੍ਰਮ ਨਾਲ ਸੰਬੰਧਿਤ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਦੋਸ਼ੀਆਂ ਨੂੰ ਵੀ ਛੱਡਣ ਦਾ ਐਲਾਨ ਕਰ ਦਿੱਤਾ, ਜਦੋਂ ਕਿ ਅਦਾਲਤ ਵਲੋਂ ਅਤੇ ਕੇਂਦਰ ਵਲੋਂ ਵੀ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਕਤਲ ਅਤੇ ਜਬਰ ਜਨਾਹ ਨਾਲ ਸੰਬੰਧਿਤ ਦੋਸ਼ੀ ਇਸ ਸ਼੍ਰੇਣੀ ਵਿਚ ਨਹੀਂ ਆਉਂਦੇ। ਪਰ ਗੁਜਰਾਤ ਸਰਕਾਰ ਵਲੋਂ ਲਏ ਗਏ ਇਸ ਫ਼ੈਸਲੇ ਨਾਲ ਜਿਵੇਂ ਬਹੁਤੇ ਲੋਕ ਠਠੰਬਰ ਗਏ ਹੋਣ ਅਤੇ ਇਸ ਤੋਂ ਵੀ ਵਧੇਰੇ ਸ਼ਰਮਨਾਕ ਗੱਲ ਹੋਰ ਕੀ ਹੋ ਸਕਦੀ ਹੈ ਕਿ ਬਾਹਰ ਆਏ ਕਤਲਾਂ ਅਤੇ ਜਬਰ ਜਨਾਹ ਦੇ ਇਨ੍ਹਾਂ ਦੋਸ਼ੀਆਂ ਦਾ ਕੁਝ ਲੋਕਾਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਲੱਡੂ ਵੰਡ ਕੇ ਸਵਾਗਤ ਕੀਤਾ ਗਿਆ। ਇਨ੍ਹਾਂ ਰਿਹਾਈਆਂ ਦੀ ਕਿਸ ਤਰ੍ਹਾਂ ਜ਼ਮੀਨ ਤਿਆਰ ਕੀਤੀ ਗਈ ਅਤੇ ਕਿੰਨੀ ਛੇਤੀ ਨਾਲ ਇਨ੍ਹਾਂ ਦੋਸ਼ੀਆਂ ਨੂੰ ਛੱਡਿਆ ਗਿਆ, ਇਹ ਵਰਤਾਰਾ ਸਭ ਦੇ ਸਾਹਮਣੇ ਹੈ। ਵਾਪਰੀ ਇਸ ਘਟਨਾ ਤੋਂ ਇਸ ਗੱਲ ਦਾ ਅਹਿਸਾਸ ਹੋ ਜਾਂਦਾ ਹੈ ਕਿ ਸਾਡੀਆਂ ਸਰਕਾਰਾਂ ਦਾ ਔਰਤਾਂ ਪ੍ਰਤੀ ਅਤੇ ਘੱਟ-ਗਿਣਤੀਆਂ ਪ੍ਰਤੀ ਤਰਾਜ਼ੂ ਕੀ ਹੈ? ਇਸ ਘਟਨਾ ਨੇ ਜਿਥੇ ਗੁਜਰਾਤ ਦੀ ਭਾਜਪਾ ਸਰਕਾਰ ਪ੍ਰਤੀ ਆਮ ਲੋਕਾਂ ਦੀ ਨਫ਼ਰਤ ਨੂੰ ਵਧਾਇਆ ਹੈ, ਉਥੇ ਇਸ ਦਾ ਸੇਕ ਕੇਂਦਰ ਤੱਕ ਵੀ ਪੁੱਜਿਆ ਲਗਦਾ ਹੈ, ਜਿਸ ਲਈ ਸਭ ਨੂੰ ਜਵਾਬਦੇਹ ਹੋਣਾ ਪਵੇਗਾ। ਗੁਜਰਾਤ ਸਰਕਾਰ ਦੇ ਇਸ ਫ਼ੈਸਲੇ ਪ੍ਰਤੀ ਸਰਬਉੱਚ ਅਦਾਲਤ ਕਿਸ ਤਰ੍ਹਾਂ ਦਾ ਵਤੀਰਾ ਧਾਰਦੀ ਹੈ, ਇਹ ਵੇਖਣਾ ਬਾਕੀ ਹੋਵੇਗਾ।


-ਬਰਜਿੰਦਰ ਸਿੰਘ ਹਮਦਰਦ

2024 ਦੀਆਂ ਲੋਕ ਸਭਾ ਚੋਣਾਂ ਲਈ ਦੇਸ਼ ਵਿਚ ਵਧੀ ਹਲਚਲ

ਮੌਸਮ ਬਹੁਤ ਕਰੀਬ ਹੈ ਸਾਹਿਲ ਚੁਨਾਵ ਕਾ। ਯੂੰ ਹੀ ਨਹੀਂ ਹੈ ਹਮ ਪੇ ਇਨਾਇਤ ਕਾ ਸਿਲਸਿਲਾ॥ 'ਸਾਹਿਲ ਕਲਮਨੂਰੀ' ਦਾ ਸ਼ਿਅਰ ਕਾਫੀ ਢੁਕਵਾਂ ਲਗਦਾ ਹੈ, ਕਿਉਂਕਿ ਦੇਸ਼ ਵਿਚ ਕਿਤੇ ਨਾ ਕਿਤੇ ਚੋਣਾਂ ਦਾ ਮੌਸਮ ਨਜ਼ਦੀਕ ਹੀ ਰਹਿੰਦਾ ਹੈ। ਹੁਣੇ ਜਿਹੇ ਪੰਜਾਬ ਤੇ ਹੋਰ ਰਾਜਾਂ ਦੀਆਂ ...

ਪੂਰੀ ਖ਼ਬਰ »

ਧੋਖੇਬਾਜ਼ਾਂ ਦੇ ਦੇਸ਼ੀ ਵਿਦੇਸ਼ੀ ਨੰਬਰਾਂ ਤੋਂ ਆਉਂਦੇ ਹਨ ਫੋਨ

ਇਕ ਦਿਨ ਫੋਨ ਕਾਲ ਕਿਸੇ ਵਿਦੇਸ਼ੀ ਨੰਬਰ ਤੋਂ ਆਉਂਦੀ ਹੈ। ਜਦੋਂ ਫੋਨ ਚੁੱਕਿਆ ਤਾਂ ਫੋਨ ਕਰਨ ਵਾਲੇ ਨੇ ਕਿਹਾ ਕਿ ਮੈਂ ਕੈਨੇਡਾ ਤੋਂ ਬੋਲ ਰਿਹਾ ਹਾਂ। ਤੁਹਾਨੂੰ ਕੋਈ ਬਾਹਰੋਂ ਫੋਨ ਕਰਦਾ, ਕੋਈ ਨੀ ਕਰਦਾ? ਪਰ ਮੈਂ ਕੀਤਾ ਤੁਸੀਂ ਮੈਨੂੰ ਪਛਾਣਿਆ ਨਹੀਂ, ਚਲੋ ਪਛਾਣੋ ਤਾਂ ...

ਪੂਰੀ ਖ਼ਬਰ »

ਆਜ਼ਾਦੀ ਦੇ 75 ਸਾਲਾਂ ਦੌਰਾਨ ਭਾਰਤ ਦੀ ਖੇਤੀ ਆਰਥਿਕਤਾ ਵਿਚ ਪੰਜਾਬ ਦੀ ਭੂਮਿਕਾ

ਦੇਸ਼ ਦੀ ਆਜ਼ਾਦੀ ਤੋਂ ਬਾਅਦ 75 ਸਾਲਾਂ ਵਿਚ ਪੰਜਾਬ ਨੇ ਖੇਤੀਬਾੜੀ ਦੇ ਖੇਤਰ ਵਿਚ ਆਪਣੀ ਵੱਖਰੀ ਅਤੇ ਮਾਣਮੱਤੀ ਪਛਾਣ ਸਥਾਪਤ ਕੀਤੀ ਅਤੇ ਦੇਸ਼ ਦੇ ਆਰਥਿਕ ਵਿਕਾਸ ਵਿਚ ਵੱਡਮੁੱਲਾ ਯੋਗਦਾਨ ਪਾਇਆ। ਭਾਰਤ ਦਾ ਇਹ 1.53 ਫ਼ੀਸਦੀ ਭੂਗੋਲਿਕ ਖੇਤਰ ਵਾਲਾ ਸੂਬਾ ਦੇਸ਼ ਦੇ ਅੰਨ ਭੰਡਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX