ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਦਿੱਲੀ / ਹਰਿਆਣਾ

ਯੂਕਰੇਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਸੁਰੱਖਿਅਤ ਬਿ੍ਟੇਨ ਪਹੁੰਚਾਉਣ ਵਾਲੇ ਸਿਮਰਨ ਸਿੰਘ ਦਾ ਦਿੱਲੀ ਕਮੇਟੀ ਵਲੋਂ ਸਨਮਾਨ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਯੁੂਕਰੇਨ-ਰੂਸ 'ਚ ਜਾਰੀ ਭਿਆਨਕ ਜੰਗ ਦੌਰਾਨ ਯੁੂਕਰੇਨ ਦੇ ਗੁਰਦੁਆਰੇ 'ਚ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਆਪਣੇ ਸਿਰ 'ਤੇ ਰੱਖ ਕੇ ਸੁਰੱਖਿਅਤ ਬਿ੍ਟੇਨ ਪਹੁੰਚਾਉਣ ਵਾਲੇ ਅਮਰੀਕਨ ਸਿੱਖ ਸਿਮਰਨ ਸਿੰਘ ਨੂੰ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ, ਆਰ.ਐੱਸ.ਆਹੂਜਾ ਤੇ ਕਮੇਟੀ ਮੈਂਬਰ ਵੀ ਮੌਜੂਦ ਸਨ | ਸਿੱਖ ਧਰਮ ਇੰਟਰਨੈਸ਼ਨਲ ਦੇ ਕੌਮੀ ਕਾਰਜਾਂ ਦੇ ਸਲਾਹਕਾਰ ਸਿਮਰਨ ਸਿੰਘ ਨੇ ਉਪਰੋਕਤ ਮਾਮਲੇ ਸੰਬੰਧੀ ਮੀਡੀਆ ਸਾਹਮਣੇ ਵਿਸਥਾਰ ਨਾਲ ਸਾਰੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਿਆਨਕ ਜੰਗ ਲੱਗੀ ਹੋਣ ਕਾਰਨ ਇਹ ਕਾਰਜ ਬੇਹੱਦ ਮੁਸ਼ਕਿਲ ਸੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸ਼ੀਰਵਾਦ ਸਦਕਾ ਹੀ ਇਹ ਕਾਰਜ ਸੰਭਵ ਹੋ ਸਕਿਆ ਹੈ | ਜੰਗ ਵਿਚਕਾਰ ਯੂਕਰੇਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਸੁਰੱਖਿਅਤ ਬਿ੍ਟੇਨ ਤੱਕ ਪਹੁੰਚਾਉਣ ਤੱਕ ਦੀ ਪੂਰੀ ਯਾਤਰਾ ਨੂੰ ਯਾਦ ਕਰਦਿਆਂ ਸਿਮਰਨ ਸਿੰਘ ਨੇ ਕਿਹਾ ਜੋਖਮ ਭਰੇ ਕਾਰਜ 'ਚ ਗੁਰੂ ਸਾਹਿਬ ਦਾ ਅਸ਼ੀਰਵਾਦ ਹਮੇਸ਼ਾ ਸਿਰ 'ਤੇ ਰਿਹਾ | ਕਮੇਟੀ ਪ੍ਰਧਾਨ ਕਾਲਕਾ ਤੇ ਜਨਰਲ ਸਕੱਤਰ ਕਾਹਲੋਂ ਨੇ ਕਿਹਾ ਕਿ ਸਿਮਰਨ ਸਿੰਘ ਨੇ ਭਾਰੀ ਤਬਾਹੀ ਦੇ ਵਿਚਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮਰਿਆਦਾ ਸਹਿਤ ਸੁਰੱਖਿਅਤ ਬਿ੍ਟੇਨ ਪਹੁੰਚਾ ਕੇ ਇੱਕ ਸੱਚੇ ਸਿੱਖ ਦਾ ਫਰਜ਼ ਨਿਭਾਇਆ ਹੈ | ਉਨ੍ਹਾਂ ਕਿਹਾ ਕਿ ਸਿਮਰਨ ਸਿੰਘ ਨੇ ਜੋ ਦਲੇਰਾਨਾ ਕੰਮ ਕੀਤਾ ਹੈ ਉਸ ਨਾਲ ਨੌਜਵਾਨਾਂ ਨੂੰ ਪ੍ਰੇਰਣਾ ਮਿਲੇਗੀ ਅਤੇ ਨੌਜਵਾਨਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਤੀ ਸਤਿਕਾਰ ਦੀ ਭਾਵਨਾ ਵਧੇਗੀ |

ਵਿੱਦਿਆ ਬਾਲ ਭਵਨ ਸੀ. ਸ. ਸਕੂਲ ਨੇ ਮਨਾਈ ਜਨਮ ਅਸ਼ਟਮੀ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਮਯੂਰ ਵਿਹਾਰ ਸਥਿਤ ਵਿੱਦਿਆ ਬਾਲ ਭਵਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮ ਅਸ਼ਟਮੀ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰਾਧਾ-ਕ੍ਰਿਸ਼ਨ ਦੀ ਪੁਸ਼ਾਕ ਪਹਿਨੀ ਹੋਈ ਸੀ | ਸਕੂਲ ਦੇ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕਰਨ ਲਈ ਗੰਭੀਰਤਾ ਵਿਖਾਏ ਕੇਂਦਰ ਸਰਕਾਰ-ਗਲੋਬਲ ਸਿੱਖ ਕੌਂਸਲ

ਨਵੀਂ ਦਿੱਲੀ ,18 ਅਗਸਤ (ਜਗਤਾਰ ਸਿੰਘ)-ਕੌਮਾਂਤਰੀ ਪੱਧਰ ਦੀ ਸੰਸਥਾ ਗਲੋਬਲ ਸਿੱਖ ਕੌਂਸਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਜ਼ਾ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕਰਨ ਲਈ ਫੌਰੀ ਤੌਰ 'ਤੇ ਲੋੜੀਂਦੇ ਕਦਮ ਪੁੱਟੇ ਜਾਣ | ਸੰਸਥਾ ਦੇ ...

ਪੂਰੀ ਖ਼ਬਰ »

ਸੀ. ਐਸ. ਡਬਲਿਊ. ਵਲੋਂ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਸੀ. ਐਸ. ਡਬਲਿਊ ਦੇ ਵਰਕਰਾਂ ਨੇ 2002 ਦੇ ਬਿਲਕਿਸ ਬਾਨੋ ਜਬਰ ਜਨਾਹ ਮਾਮਲੇ 'ਚ 11 ਦੋਸ਼ੀਆਂ ਦੀ ਰਿਹਾਈ ਦੇ ਵਿਰੁੱਧ ਮਹਿਲਾ ਸੰਗਠਨਾਂ ਦੀ ਅਪੀਲ 'ਤੇ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ 'ਚ ਹਿੱਸਾ ਲਿਆ | ਉਨ੍ਹਾਂ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਹੁਣ ਸਕੂਲਾਂ ਨੂੰ ਬਣਾਵੇਗਾ ਸਮਾਰਟ ਸਕੂਲ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਨਗਰ ਨਿਗਮ ਦੇ ਸਿੱਖਿਆ ਵਿਭਾਗ ਨੇ ਆਪਣੇ 15 ਸਮਾਰਟ ਸਕੂਲਾਂ ਦੇ ਸ਼ੁੱਭ-ਆਰੰਭ ਤੋਂ ਬਾਅਦ ਦੂਸਰੇ ਚਰਨ 'ਚ 300 ਤੋਂ ਜ਼ਿਆਦਾ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਯੋਜਨਾ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ | ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਸਿੱਖਿਆ 'ਚ ਸੁਧਾਰ ਬਾਰੇ ਕੇਜਰੀਵਾਲ ਦੇ ਦਾਅਵੇ ਬਿਲਕੁਲ ਫੋਕੇ-ਬਿਧੂੜੀ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਿੱਖਿਆ ਵਿਚ ਸੁਧਾਰ ਦੇ ਦਾਅਵਿਆਂ ਨੂੰ ਲੈ ਕੇ ਉਨ੍ਹਾਂ ਦੀ ਆਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਕੇਜਰੀਵਾਲ ...

ਪੂਰੀ ਖ਼ਬਰ »

ਗਾਜ਼ੀਪੁਰ ਦੀ ਫੁੱਲ ਮੰਡੀ 'ਚ ਫੁੱਲਾਂ ਦੀ ਕੀਮਤ ਕਈ ਗੁਣਾ ਵਧੀ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਜਨਮ ਅਸ਼ਟਮੀ ਨੂੰ ਵੇਖਦੇ ਹੋਏ ਗਾਜ਼ੀਪੁਰ ਦੀ ਫੁੱਲ ਮੰਡੀ 'ਚ ਗੁਲਾਬ ਅਤੇ ਗੇਂਦੇ ਦੇ ਫੁੱਲਾਂ ਦੀ ਕੀਮਤ 'ਚ ਵਾਧਾ ਹੋਇਆ ਹੈ ਅਤੇ ਵਾਧਾ ਵੀ 5 ਗੁਣਾ ਕੀਤਾ ਗਿਆ ਹੈ | ਜਨਮ ਅਸ਼ਟਮੀ ਦੇ ਮੌਕੇ ਅਕਸਰ ਦਿੱਲੀ ਤੋਂ ਇਲਾਵਾ ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਰੋਹ ਦਾ ਮੁਖੀ ਕਾਬੂ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਲੋਕਾਂ ਦਾ ਡੈਬਿਟ ਕਾਰਡ ਬਦਲ ਕੇ ਠੱਗੀ ਮਾਰਨ ਵਾਲੇ ਗਰੋਹ ਦਾ ਮੁਖੀ ਕਾਬੂ ਕੀਤਾ ਹੈ | ਇਹ ਠੱਗ ਕੁਲਦੀਪ ਹਰਿਆਣਾ ਦੇ ਹਿਸਾਰ ਦਾ ਰਹਿਣ ਵਾਲਾ ਹੈ | ਇਸ ਦੇ ਦੋ ਸਾਥੀਆਂ ਨੂੰ ਪੁਲਿਸ ਨੇ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਨੇ ਮਨਾਇਆ ਤੀਆਂ ਦਾ ਤਿਉਹਾਰ

ਨਵੀਂ ਦਿੱਲੀ, 18 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਤੀਆਂ ਦਾ ਮੇਲਾ ਲਗਾਇਆ ਗਿਆ, ਜਿਸ ਦਾ ਉਦਘਾਟਨ ਪਿੰ੍ਰਸੀਪਲ ਪ੍ਰੋ. ਹਰਪ੍ਰੀਤ ਕੌਰ ਨੇ ਆਪਣੇ ਕਰ-ਕਮਲਾਂ ਨਾਲ ਕੀਤਾ | ਉਨ੍ਹਾਂ ਨੇ ਇਸ ਮੌਕੇ ਇਸ 'ਚ ਭਾਗ ਲੈਣ ਵਾਲਿਆਂ ਨੂੰ ...

ਪੂਰੀ ਖ਼ਬਰ »

ਤਿਵਾੜੀ ਵਲੋਂ ਦਿੱਲੀ ਸਰਕਾਰ ਦੇ ਕਥਿਤ ਘੁਟਾਲਿਆਂ ਦੀ ਕੈਗ ਤੋਂ ਫੋਰੈਂਸਿਕ ਜਾਂਚ ਕਰਾਉਣ ਦੀ ਮੰਗ

ਨਵੀਂ ਦਿੱਲੀ ,18 ਅਗਸਤ (ਜਗਤਾਰ ਸਿੰਘ)-ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਦੇ ਸੱਤਾ 'ਚ ਆਉਣ ਤੋਂ ਬਾਅਦ ਸਿਰਫ ਬਿਜਲੀ, ਪਾਣੀ ਅਤੇ ਡੀ.ਟੀ.ਸੀ. ਵਿਚ 151564 ਕਰੋੜ ਰੁਪਏ ਦਾ ਘਪਲਾ ਕੀਤਾ ਹੈ | ਕੈਗ (ਸੀ.ਏ.ਜੀ.) ਤੋਂ ਉਪਰੋਕਤ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਨੇ 48 ਲੱਖ ਤੋਂ ਵੱਧ ਦੀ ਬਿਜਲੀ ਚੋਰੀ ਫੜੀ ਪਿੰਡ ਗੁਡੀਆਖੇੜਾ ਮੱਛੀ ਫਾਰਮ 'ਤੇ ਚੱਲ ਰਿਹਾ ਸੀ ਕੁੰਡੀ ਕੁਨੈਕਸ਼ਨ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਪਿੰਡ ਗੁਡੀਆਖੇੜਾ 'ਚ ਬਿਜਲੀ ਨਿਗਮ ਦੀ ਵਿਜੀਲੈਂਸ ਟੀਮ ਨੇ ਦੋ ਮੱਛੀ ਫਾਰਮਾਂ 'ਤੇ ਛਾਪਾ ਮਾਰ ਕੇ ਕੁੰਡੀ ਕੁਨੈਕਸ਼ਨ ਫੜਿਆ ਹੈ¢ ਦੋਵਾਂ ਨੂੰ 48 ਲੱਖ 63 ਹਜ਼ਾਰ 714 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ¢ ਜੇ ਅਗਲੇ 24 ...

ਪੂਰੀ ਖ਼ਬਰ »

ਕੋਵਿਡ-19 ਦੀ ਜਾਅਲੀ ਰਿਪੋਰਟ ਬਣਾਉਣ 'ਤੇ ਲੈਬੋਟਰੀ ਸੰਚਾਲਕ ਅਤੇ ਮਹਿਲਾ ਡਾਕਟਰ ਖ਼ਿਲਾਫ਼ ਮੁਕੱਦਮਾ ਦਰਜ

ਡੱਬਵਾਲੀ/ਮੰਡੀ ਕਿੱਲਿਆਂਵਾਲੀ, 18 ਅਗਸਤ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਮੌਕੇ ਕੋਵਿਡ-19 ਦੀ ਜਾਅਲੀ ਆਰ.ਟੀ.ਪੀ.ਸੀ.ਆਰ. ਰਿਪੋਰਟ ਬਣਾਉਣ ਦੇ ਦੋਸ਼ਾਂ ਤਹਿਤ ਮੰਡੀ ਕਿੱਲਿਆਂਵਾਲੀ ਦੀ ਸ਼ਿਵ ਲੈਬ ਦੇ ਸੰਚਾਲਕ ਸ਼ਿਵ ਭਗਵਾਨ ਅਤੇ ਡਾ. ...

ਪੂਰੀ ਖ਼ਬਰ »

ਨਾਕਾਬੰਦੀ ਕਰਕੇ ਵਾਹਨਾਂ ਦੀ ਕੀਤੀ ਚੈਕਿੰਗ

ਸ਼ਾਹਬਾਦ ਮਾਰਕੰਡਾ, 18 ਅਗਸਤ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਸੀਲਿੰਗ ਪਲਾਨ ਤਹਿਤ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਹਰਿਆਣਾ ਪੁਲਿਸ ਦੇ ਡਾਇਰੈਕਟਰ ਜਨਰਲ ਦੇ ਹੁਕਮਾਂ ਅਨੁਸਾਰ ਸੀਲਿੰਗ ਯੋਜਨਾ ਤਹਿਤ ਨਾਕਾਬੰਦੀ ਦੇ ਹੁਕਮ ਜਾਰੀ ਕੀਤੇ ਗਏ ...

ਪੂਰੀ ਖ਼ਬਰ »

ਸਾਉਣੀ 2021 ਦੀਆਂ ਨੁਕਸਾਨੀਆਂ ਫ਼ਸਲਾਂ ਦਾ 92.5 ਕਰੋੜ ਮੁਆਵਜ਼ਾ ਜਾਰੀ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਦੱਸਿਆ ਹੈ ਕਿ 2021 ਸਾਉਣੀ ਦੀਆਂ ਨੁਕਸਾਨੀਆਂ ਫ਼ਸਲਾਂ ਦਾ 92.5 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਗਿਆ ਹੈ¢ ਉਨ੍ਹਾਂ ਦੱਸਿਆ ਹੈ ਕਿ ਐਗਰੀਕਲਚਰ ਬੀਮਾ ਕੰਪਨੀ, ਚੰਡੀਗੜ੍ਹ ਵਲੋਂ ...

ਪੂਰੀ ਖ਼ਬਰ »

ਬਿਲਕੀਸ ਬਾਨੋ ਜਬਰ ਜਨਾਹ ਦੇ ਦੋਸ਼ੀਆਂ ਦੀ ਰਿਹਾਈ ਖ਼ਿਲਾਫ਼ ਜਨਵਾਦੀ ਮਹਿਲਾ ਸਮਿਤੀ ਪੂਰੇ ਦੇਸ਼ 'ਚ ਚਲਾਏਗੀ ਅੰਦੋਲਨ-ਬਲਬੀਰ ਕÏਰ ਗਾਂਧੀ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਜਨਵਾਦੀ ਮਹਿਲਾ ਸਮਿਤੀ ਦੀ ਜ਼ਿਲ੍ਹਾ ਸਕੱਤਰ ਬਲਬੀਰ ਕÏਰ ਗਾਂਧੀ ਨੇ ਕਿਹਾ ਹੈ ਕਿ ਗੋਧਰਾ ਦੰਗਾ ਪੀੜਤ ਬਿਲਕੀਸ ਬਾਨੋ ਜਬਰ ਜਨਾਹ ਦੇ ਦੋਸ਼ੀਆਂ ਦੀ ਰਿਹਾਈ ਦੇ ਖ਼ਿਲਾਫ਼ ਜਨਵਾਦੀ ਮਹਿਲਾ ਸਮਿਤੀ ਪੂਰੇ ਦੇਸ਼ ਤਿੱਖਾ ਅੰਦੋਲਨ ...

ਪੂਰੀ ਖ਼ਬਰ »

ਦਿ ਇੰਡੀਅਨ ਹਾਈਟਸ ਇੰਟਰਨੈਸ਼ਨਲ ਸਕੂਲ ਵਿਖੇ ਮਨਾਈ ਜਨਮ ਅਸ਼ਟਮੀ

ਗੂਹਲਾ ਚੀਕਾ, 18 ਅਗਸਤ (ਓ.ਪੀ. ਸੈਣੀ)-ਇੱਥੋਂ ਦੇ ਦਿ ਇੰਡੀਅਨ ਹਾਈਟਸ ਇੰਟਰਨੈਸ਼ਨਲ ਸਕੂਲ ਬਲਬੇਹਰਾ ਰੋਡ ਚੀਕਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਨੰਦ ਗੋਪਾਲ ਦੇ ਰਾਧਾ ਰਾਣੀ ਦੀ ਸਜਾਵਟ 'ਚ ਨਿੱਕੇ-ਨਿੱਕੇ ਬੱਚਿਆਂ ਨੇ ਰੋਲ ਅਦਾ ਕੀਤਾ | ਕਿੰਡਰਗਾਰਟਨ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਸੰਬੰਧੀ ਕੇਸ ਦਰਜ

ਫਗਵਾੜਾ, 18 ਅਗਸਤ (ਹਰਜੋਤ ਸਿੰਘ ਚਾਨਾ)- ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਨਾਜਾਇਜ਼ ਸਬੰਧ ਬਣਾਉਣ ਤੇ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਬਲੈਕਮੇਲਿੰਗ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਧਾਰਾ 420, 376, 379, 506 ਆਈ.ਪੀ.ਸੀ, 66ਏ, 66ਈ ਆਈ.ਟੀ. ...

ਪੂਰੀ ਖ਼ਬਰ »

ਗਰੀਨ ਫੀਲਡ ਸਕੂਲ ਕਸੌਰ 'ਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਗੂਹਲਾ ਚੀਕਾ, 18 ਅਗਸਤ (ਓ.ਪੀ. ਸੈਣੀ)-ਇੱਥੇ ਗਰੀਨ ਫੀਲਡ ਪਬਲਿਕ ਸਕੂਲ ਕਸੌਰ ਦੇ ਵਿਹੜੇ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੀ ਸੁਰੂਆਤ ਭਗਵਾਨ ਸ੍ਰੀ ਕਿ੍ਸ਼ਨ ਦੀ ਮੂਰਤੀ ਅੱਗੇ ਦੀਪ ਜਗਾ ਕੇ ਕੀਤੀ ਗਈ | ਪਿ੍ੰਸੀਪਲ ਕਰਮਜੀਤ ਕੌਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਲਾਲਜੀਤ ਸਿੰਘ ਭੁੱਲਰ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਵੇ-ਵਿਧਾਇਕ ਖਹਿਰਾ

ਨਡਾਲਾ, 18 ਅਗਸਤ (ਮਾਨ)- ਭੁਲੱਥ ਹਲਕੇ ਦੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਬੇਨਤੀ ਪੱਤਰ ਲਿਖ ਕੇ ਮੰਗ ਕੀਤੀ ਕਿ ਪੱਟੀ ਹਲਕੇ ਤੋਂ 'ਆਪ' ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਵਲੋਂ ਸਿੱਖ ...

ਪੂਰੀ ਖ਼ਬਰ »

ਸਿਰਸਾ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ ਤਿੰਨ ਮÏਤਾਂ, 13 ਪਾਜ਼ੀਟਿਵ ਕੇਸ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਸਿਰਸਾ ਵਿੱਚ ਪਿਛਲੇ 24 ਘੰਟਿਆਂ ਦÏਰਾਨ ਕੋਰੋਨਾ ਨਾਲ ਤਿੰਨ ਜਣਿਆਂ ਦੀ ਮÏਤ ਹੋਈ ਹੈ ਜਦੋਂਕਿ 13 ਨਵੇਂ ਕੇਸ ਆਏ ਹਨ¢ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਐਕਟਿਵ ਕੇਸਾਂ ਦੀ ਗਿਣਤੀ 38 ਹੋ ਗਈ ਹੈ¢ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਗੁਰਨਾਮ ਸਿੰਘ ਚੜੂਨੀ ਦੀ ਪ੍ਰਧਾਨਗੀ ਹੇਠ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਪਿਹੋਵਾ, 18 ਅਗਸਤ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਪ੍ਰਧਾਨਗੀ ਹੇਠ ਹੋਈ | ਇਸ ਵਿਚ ਦੇਹ ਸ਼ਾਮਲਾਟ ਤੇ ਜੁਮਲਾ ਮਾਲਕਣ ਦੀ ਜ਼ਮੀਨ ਨੂੰ ਤੋੜਨ ਦੇ ਹੁਕਮਾਂ ਨੂੰ ...

ਪੂਰੀ ਖ਼ਬਰ »

ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਦੇ ਦਫ਼ਤਰ 'ਚ ਗੁਜ਼ਾਰੀ ਰਾਤ

ਸਿਰਸਾ, 18 ਅਗਸਤ (ਭੁਪਿੰਦਰ ਪੰਨੀਵਾਲੀਆ)-ਗੁਲਾਬੀ ਸੁੰਡੀ ਤੇ ਮੀਂਹ ਦੇ ਪਾਣੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਜ਼ਿਲ੍ਹਾ ਖੇਤੀ ਬਾੜੀ ਅਧਿਕਾਰੀ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ¢ ਕਿਸਾਨਾਂ ਨੇ ਲੰਘੀ ਰਾਤ ...

ਪੂਰੀ ਖ਼ਬਰ »

ਬਲਾਕ, ਜ਼ਿਲ੍ਹਾ ਤੇ ਰਾਜ ਪੱਧਰੀ ਖੇਡਾਂ ਲਈ ਰਜਿਸਟਰੇਸ਼ਨ 25 ਤੱਕ ਹੋਵੇਗੀ-ਡੀ.ਸੀ.

ਕਪੂਰਥਲਾ, 18 ਅਗਸਤ (ਅਮਰਜੀਤ ਕੋਮਲ)- ਪੰਜਾਬ ਸਰਕਾਰ ਵਲੋਂ ਖੇਡ ਸਭਿਆਚਾਰ ਨੂੰ ਹੋਰ ਪ੍ਰਫੁਲਿਤ ਕਰਨ ਦੇ ਮਨੋਰਥ ਨਾਲ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰ 'ਤੇ ਖੇਡ ਮੇਲੇ ਕਰਵਾਏ ਜਾ ਰਹੇ ਹਨ | ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਵੱਖ-ਵੱਖ ਖੇਡਾਂ ...

ਪੂਰੀ ਖ਼ਬਰ »

ਸ਼ੁਭਮ ਕੁਮਾਰ ਨੇ ਹਿਮਾਲਿਆ ਦੀਆਂ ਪਹਾੜੀਆਂ 'ਤੇ ਲਹਿਰਾਇਆ ਤਿਰੰਗਾ ਝੰਡਾ

ਯਮੁਨਾਨਗਰ, 18 ਅਗਸਤ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਬੀ. ਐਸ. ਸੀ. ਸਪੋਰਟਸ ਦੇ ਵਿਦਿਆਰਥੀ ਅਤੇ ਐਨ. ਸੀ. ਸੀ. ਕੈਡਿਟ ਸ਼ੁਭਮ ਕੁਮਾਰ ਨੇ 12 ਅਗਸਤ ਨੂੰ ਕੇਂਦਰੀ ਹਿਮਾਲਿਆ ਦੀ ਯੂਨਾਮ ਪੀਕ ਤੋਂ ਚੜ੍ਹਾਈ ਸ਼ੁਰੂ ਕੀਤੀ ਅਤੇ 15 ਅਗਸਤ ਨੂੰ 20 ਹਜ਼ਾਰ ਫੁੱਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX