ਅਬੋਹਰ, 19 ਅਗਸਤ (ਸੁਖਜੀਤ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਨਹਿਰੀ ਵਿਭਾਗ ਦੇ ਸਥਾਨਕ ਐਕਸੀਅਨ ਦਫ਼ਤਰ ਮੂਹਰੇ ਸ਼ੁਰੂ ਕੀਤਾ ਅਣਮਿਥੇ ਸਮੇਂ ਦਾ ਧਰਨਾ ਅੱਜ ਲਗਾਤਾਰ ਚੌਥੇ ਦਿਨ ਵੀ ਜਾਰੀ ਰਿਹਾ | ਅੱਜ ਕਿਸਾਨਾਂ ਵਲੋਂ ਸਥਾਨਕ ਹਨੂਮਾਨਗੜ੍ਹ ਚੌਕ 'ਤੇ ਨਹਿਰੀ ਵਿਭਾਗ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਬੁਰਜ ਮੁਹਾਰ ਨੇ ਕਿਹਾ ਕਿ ਉਪ ਮੰਡਲ ਦੇ ਪਿੰਡ ਭੰਗਾਲਾ ਦੇ 1300 ਏਕੜ ਰਕਬੇ ਨੂੰ ਬੀਤੇ ਕਈ ਮਹੀਨਿਆਂ ਤੋਂ ਨਹਿਰੀ ਪਾਣੀ ਨਹੀਂ ਮਿਲ ਰਿਹਾ | ਜਿਸ ਕਾਰਨ ਇਸ ਪਿੰਡ ਦੇ ਕਿਸਾਨ ਫ਼ਸਲਾਂ ਤੋਂ ਵਾਂਝੇ ਰਹਿ ਗਏ ਹਨ | ਨਹਿਰੀ ਵਿਭਾਗ ਕਿਸਾਨਾਂ ਦੀਆਂ ਮੰਗਾਂ 'ਤੇ ਅਮਲ ਨਹੀਂ ਕਰ ਰਿਹਾ | ਇਸ ਤੋਂ ਇਲਾਵਾ ਨਹਿਰੀ ਵਿਭਾਗ ਵਲੋਂ ਕਈ ਪਿੰਡਾਂ ਦੇ ਮੋਘੇ ਵੀ ਉੱਚੇ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਪਿੰਡ ਭੰਗਾਲਾ ਦੇ ਨਹਿਰੀ ਪਾਣੀ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਜਿਨ੍ਹਾਂ ਪਿੰਡ ਦੇ ਮੋਘੇ ਉੱਚੇ ਕੀਤੇ ਗਏ ਹਨ ਉਨ੍ਹਾਂ ਦੇ ਸਾਈਜ਼ ਸਹੀ ਠੀਕ ਕੀਤੇ ਜਾਣ | ਉਨ੍ਹਾਂ ਇਹ ਵੀ ਕਿਹਾ ਕਿ ਜਿੰਨਾ ਸਮਾਂ ਸਾਡੀਆਂ ਮੰਗਾਂ 'ਤੇ ਅਮਲ ਨਹੀਂ ਹੁੰਦਾ ਇਹ ਧਰਨਾ ਲਗਾਤਾਰ ਜਾਰੀ ਰਹੇਗਾ | ਇਸ ਮੌਕੇ ਟੀ.ਐੱਸ.ਯੂ. ਆਗੂ ਜਰਨੈਲ ਸਿੰਘ, ਅਮਰਜੀਤ ਸਿੰਘ, ਸੁਖਜੀਤ ਸਿੰਘ ਸਹਾਰਨ, ਰਾਜਨਦੀਪ ਕੌਰ ਮੰਮੂਖੇੜਾ, ਬਲਕੋਰ ਸਿੰਘ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਜੱਜਪ੍ਰੀਤ ਸਿੰਘ, ਪ੍ਰਦੀਪ ਸਿੰਘ, ਗੁਰਦਾਸ ਸਿੰਘ ਆਦਿ ਤੋਂ ਇਲਾਵਾ ਪਿੰਡ ਦੀਆਂ ਔਰਤਾਂ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ 130 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 150 ਲੀਟਰ ਲਾਹਣ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ...
ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੰੂ ਜੂਆ ਐਕਟ ਅਧੀਨ ਕਾਬੂ ਕੀਤਾ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਪਰਮੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰੀ ਮਿਲਣ 'ਤੇ ਕਾਰਵਾਈ ਕਰਦੇ ਹੋਏ ਦੋਸ਼ੀ ...
ਅਬੋਹਰ, 19 ਅਗਸਤ (ਵਿਵੇਕ ਹੂੜੀਆ)-ਅਬੋਹਰ ਥਾਣਾ ਸਿਟੀ 1 ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਥਾਣਾ ਸਿਟੀ ਅਬੋਹਰ ਦੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ...
ਅਬੋਹਰ, 19 ਅਗਸਤ (ਵਿਵੇਕ ਹੂੜੀਆ)-ਵਿਅਕਤੀ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ 'ਤੇ ਉਸ ਦੀ ਮੌਤ ਪਿੱਛੋਂ ਥਾਣਾ ਖੂਈਆ ਸਰਵਰ ਪੁਲਿਸ ਨੇ ਪਿਕਅਪ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਰਾਜਿੰਦਰ ਕੁਮਾਰ ਉਰਫ਼ ਪੱਪੂ ਪੁੱਤਰ ਅੰਮੀ ...
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਸੂਬਾ ਪ੍ਰਧਾਨ ਐਨ.ਐਨ. ਮੈਣੀ ਅਤੇ ਸੂਬਾ ਸਰਪ੍ਰਸਤ ਗੁਰਚਰਨ ਸਿੰਘ ਚਾਹਲ ਦੀ ਅਗਵਾਈ ਹੇਠ ਹੋਈ | ਯੂਨੀਅਨ ...
ਅਬੋਹਰ, 19 ਅਗਸਤ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਆਪਣੀਆਂ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਦਾ ਇਕ ਵਫ਼ਦ ਅਜੇ ਮਲਕਟ ਦੀ ਅਗਵਾਈ ਹੇਠ ਐੱਸ.ਸੀ.ਐੱਸ.ਟੀ ਆਯੋਗ ਦੇ ਪ੍ਰਧਾਨ ਵਿਜੇ ਸਾਂਪਲਾ ਨੂੰ ਮਿਲਿਆ | ਉਨ੍ਹਾਂ ਸ੍ਰੀ ਸਾਂਪਲਾ ਨੂੰ ਦੱਸਿਆ ਕਿ ਨਗਰ ਨਿਗਮ ਅਬੋਹਰ ...
ਫ਼ਿਰੋਜ਼ਸ਼ਾਹ, 19 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਭਾਵੇਂ ਸੂਬਾ ਸਰਕਾਰ ਵਲੋਂ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਡੀ ਪੱਧਰ 'ਤੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਸੀ, ਪਰ ਬਲਾਕ ਘੱਲ ਖੁਰਦ ਦੇ ਮਗਨਰੇਗਾ ਅਧਿਕਾਰੀ ਸਰਕਾਰ ਦੇ ਇਸ ...
ਬੱਲੂਆਣਾ, 19 ਅਗਸਤ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਨੇ ਹਲਕਾ ਬੱਲੂਆਣਾ ਦੇ ਪਿੰਡ ਕੰਧ ਵਾਲਾ ਅਮਰਕੋਟ ਦਾ ਦੌਰਾ ਕੀਤਾ ਅਤੇ ਪਿੰਡ 'ਚ ਬਰਸਾਤ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ | ਵਿਧਾਇਕ ਸ੍ਰੀ ਗੋਲਡੀ ...
ਮੁੱਦਕੀ, 19 ਅਗਸਤ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਉੱਭਰਦੇ ਕਲਾਕਾਰ ਯੁਵਰਾਜ ਸਿੰਘ ਦਾ ਵਾਇਸ ਆਫ਼ ਪੰਜਾਬ ਸੀਜ਼ਨ-8 ਵਿਚ ਵਧੀਆ ਪ੍ਰਦਰਸ਼ਨ ਕਰਕੇ ਵਾਪਸ ਮੁੱਦਕੀ ਪਰਤਨ 'ਤੇ ਕਸਬੇ ਦੇ ਗੀਤਕਾਰ ਗੋਰਾ ਕਲਿਆਣ, ਬੱਬੂ ਭੈਲ ਅਤੇ ਸਿੰਮਾ ਬਰਾੜ ਵਲੋਂ ਵਿਸ਼ੇਸ਼ ਸਨਮਾਨ ...
ਅਬੋਹਰ, 19 ਅਗਸਤ (ਵਿਵੇਕ ਹੂੜੀਆ)-ਜੱਜ ਮੈਡਮ ਜਸਪ੍ਰੀਤ ਕੌਰ ਦੀ ਅਦਾਲਤ ਵਲੋਂ ਚੈੱਕ ਬਾਊਾਸ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਇਕ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਦੇ ਜੁਰਮਾਨੇ ਦੇ ਹੁਕਮ ਸੁਣਾਏ ਹਨ | ਸ਼ਿਕਾਇਤ ਕਰਤਾ ਪੱਖ ਆਕਾਸ਼ ਬਾਂਸਲ ਪੁੱਤਰ ਕ੍ਰਿਸ਼ਨ ਲਾਲ ਬਾਂਸਲ ...
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)-ਰਸਾਇਣਿਕ ਖਾਦਾਂ, ਖਾਧ ਪਦਾਰਥਾਂ ਵਿਚ ਵਧ ਰਹੀ ਕੈਮੀਕਲ ਦੀ ਵਰਤੋਂ ਸੰਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਨੈਚੂਰਲ ਲਾਈਫ਼ ਕੰਪਨੀ ਵਲੋਂ ਸਥਾਨਿਕ ਕਵਾਲਿਟੀ ਗਰੈਂਡ ਵਿਖੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਮੌਕੇ ...
ਗੁਰੂਹਰਸਹਾਏ, 19 ਅਗਸਤ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੇ 'ਆਪ' ਵਿਧਾਇਕ ਫੌਜਾ ਸਿੰਘ ਸਰਾਰੀ ਕੈਬਨਿਟ ਮੰਤਰੀ ਪੰਜਾਬ 21 ਅਗਸਤ ਦਿਨ ਐਤਵਾਰ ਨੂੰ ਲੋਕਾਂ ਦੇ ਸਨਮੁੱਖ ਹੋ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਗੇ | ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣ ...
ਖੋਸਾ ਦਲ ਸਿੰਘ, 19 ਅਗਸਤ (ਮਨਪ੍ਰੀਤ ਸਿੰਘ ਸੰਧੂ)-ਲਖਵੀਰ ਸਿੰਘ ਪੰਧੇਰ ਦੇ ਪਿਤਾ ਅਤੇ ਜਸਕਰਨ ਸਿੰਘ ਪੰਧੇਰ ਦੇ ਦਾਦਾ ਸਵ: ਜੈਮਲ ਸਿੰਘ ਪੰਧੇਰ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਬੱਲੋਕੇ ਲੁਧਿਆਣਾ ਵਿਖੇ ਹੋਇਆ, ਜਿਸ ਵਿਚ ਸਮਾਜਿਕ, ਰਾਜਨੀਤਿਕ ...
ਬੱਲੂਆਣਾ, 19 ਅਗਸਤ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਵਲੋਂ ਅੱਜ ਹਲਕਾ ਬੱਲੂਆਣਾ ਦੇ ਪਿੰਡ ਮਹਿਰਾਣਾ ਵਿਖੇ ਜਨਮ ਅਸ਼ਟਮੀ ਮੌਕੇ ਬਿਸ਼ਨੋਈ ਸਮਾਜ ਮੰਦਰ ਵਿਚ ਸਤਿਸੰਗ 'ਚ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਉਨ੍ਹਾਂ ਸਤਸੰਗ ...
ਬੱਲੂਆਣਾ, 19 ਅਗਸਤ (ਜਸਮੇਲ ਸਿੰਘ ਢਿੱਲੋਂ)-ਪਿੰਡ ਖੁੱਬਣ ਤੋਂ ਮਲੋਟ ਨੂੰ ਜਾਣ ਵਾਲੀ ਕਰੀਬ ਅੱਧਾ ਕਿੱਲੋਮੀਟਰ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਹਾਲਾਤ ਅਜਿਹੇ ਹਨ ਕਿ ਅਗਰ ...
ਮੰਡੀ ਲਾਧੂਕਾ, 19 ਅਗਸਤ (ਰਾਕੇਸ਼ ਛਾਬੜਾ)-ਮੰਡੀ ਦੇ ਸ੍ਰੀ ਕਿ੍ਸ਼ਨਾ ਮੰਦਰ ਵਿਚ ਜਨਮ ਅਸ਼ਟਮੀ ਮਨਾਈ ਗਈ | ਇਸ ਦੌਰਾਨ ਮੰਦਰ ਦੀ ਪ੍ਰਬੰਧਕੀ ਕਮੇਟੀ ਵਲੋਂ ਸ਼੍ਰੀ ਰਾਧਾ ਕ੍ਰਿਸ਼ਨ, ਭੋਲੇ ਨਾਥ ਮਾਤਾ ਪਾਰਵਤੀ ਅਤੇ ਰਾਧਾ ਕ੍ਰਿਸ਼ਨ ਦੇ ਬਾਲ ਰੂਪ ਦੀਆਂ ਸੁੰਦਰ ਝਾਕੀਆਂ ...
ਅਬੋਹਰ, 19 ਅਗਸਤ (ਵਿਵੇਕ ਹੂੜੀਆ)-ਕਿਲਕਾਰੀ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ਸੀਨੀਅਰ ਅਧਿਆਪਕਾ ਸ੍ਰੀਮਤੀ ਰੇਖਾ ਸ਼ਰਮਾ ਨੇ ਦੀਪ ਜਗ੍ਹਾ ਕੇ ਕੀਤੀ | ਇਸ ਮੌਕੇ ਨੰਨ੍ਹੇ ਮੰੁਨੇ ਬੱਚੇ ਨੰਦ ਗੋਪਾਲ ਦੀ ...
ਫ਼ਾਜ਼ਿਲਕਾ, 19 ਅਗਸਤ (ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਆਰਮੀ ਭਰਤੀ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ...
ਅਬੋਹਰ, 19 ਅਗਸਤ (ਵਿਵੇਕ ਹੂੜੀਆ)-ਦਿ ਅਬੋਹਰ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਵਲੋਂ ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ ਮਨਾਇਆ ਗਿਆ | ਇਸ ਸਬੰਧੀ ਐਸੋਸੀਏਸ਼ਨ ਵਲੋਂ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦੀ ਸ਼ੁਰੂਆਤ ਸਟੇਸ਼ਨ ਮਾਸਟਰ ਦੀਨਾਨਾਥ ਗੋਇਲ, ...
ਗੁਰੂਹਰਸਹਾਏ, 19 ਅਗਸਤ (ਕਪਿਲ ਕੰਧਾਰੀ)-ਵਣ ਮੰਡਲ ਅਫ਼ਸਰ ਵਿਸਥਾਰ ਬਠਿੰਡਾ ਦੇ ਡੀ.ਐਫ.ਓ. ਦਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਈ ਟਰੈਕ ਕਲੋਨਲ ਨਰਸਰੀ ਕਾਦੀਆਂ ਲੁਧਿਆਣਾ ਤੋਂ ਕਿਸਾਨਾਂ ਦੇ ਲਈ 8 ਹਜ਼ਾਰ ਦੇ ਕਰੀਬ ਕਲੋਨਲ ਬੂਟੇ ਲਿਆਂਦੇ ਗਏ | ਇਸ ਮੌਕੇ ...
ਗੋਲੂ ਕਾ ਮੋੜ, 19 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਐੱਸ.ਐੱਸ.ਪੀ ਫ਼ਿਰੋਜ਼ਪੁਰ ਸਰੇਂਦਰ ਲਾਂਬਾ ਦੀ ਅਗਵਾਈ ਹੇਠ ਥਾਣਾ ਗੁਰੂਹਰਸਹਾਏ ਦੀ ਪੁਲਿਸ ਲਗਾਤਾਰ ਨਸ਼ੇ ਵਿਰੁੱਧ ਜਾਗਰੂਕਤਾ ਕੈਂਪ ਲਗਾ ਰਹੀ ਹੈ | ਇਸ ਤਹਿਤ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੋਲੂ ਕਾ ...
ਫ਼ਿਰੋਜ਼ਸ਼ਾਹ, 19 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਬਲਾਕ ਘੱਲ ਖ਼ੁਰਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਫ਼ਿਰੋਜ਼ਸ਼ਾਹ ਵਿਖੇ ਸਾਉਣ ਮਹੀਨੇ ਦੀ ਸਮਾਪਤੀ 'ਤੇ ਸਕੂਲ ਸਟਾਫ਼ ਅਤੇ ਬੱਚਿਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਮੁਖੀ ਰਾਜਿੰਦਰ ਸਿੰਘ ...
ਫ਼ਿਰੋਜ਼ਪੁਰ, 19 ਅਗਸਤ (ਜਸਵਿੰਦਰ ਸਿੰਘ ਸੰਧੂ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਐਂਟੀ ਕ੍ਰਾਈਮ ਫ਼ਿਰੋਜ਼ਪੁਰ ਵਲੋਂ ਸਿਵਲ ਹਸਪਤਾਲ ਵਿਖੇ ਜ਼ਰੂਰਤਮੰਦ ਮਰੀਜ਼ਾਂ ਲਈ ਕਰੀਬ 1 ਲੱਖ 70 ਹਜ਼ਾਰ ਰੁਪਏ ਦੀਆਂ ਦਵਾਈਆਂ ਭੇਟ ਕੀਤੀਆਂ ਗਈਆਂ | ਇਹ ਦਵਾਈਆਂ ਫਾਰਮਾਸਿਸਟ ...
ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਰੇਤਾ ਦੀ ਨਿਕਾਸੀ ਦੇ ਦੋਸ਼ਾਂ ਹੇਠ ਕਾਬੂ ਕੀਤਾ ਹੈ ਅਤੇ ਇਕ ਲੋਡਰ, ਨਾਜਾਇਜ਼ ਰੇਤਾ ਦੇ ਨਾਲ ਭਰੀ ਹੋਈ ਟਰੈਕਟਰ ਟਰਾਲੀ ਵੀ ਬਰਾਮਦ ਕੀਤੀ ਹੈ | ਥਾਣਾ ਅਮੀਰ ਖ਼ਾਸ ...
ਅਬੋਹਰ, 19 ਅਗਸਤ (ਸੁਖਜੀਤ ਸਿੰਘ ਬਰਾੜ)-ਬੇਰੁਜ਼ਗਾਰ ਲਾਇਬੇ੍ਰਰੀਅਨ ਫ਼ਰੰਟ ਦੀ ਇਕਾਈ ਫ਼ਾਜ਼ਿਲਕਾ ਵਲੋਂ ਬੇਰੁਜ਼ਗਾਰ ਲਾਇਬੇ੍ਰਰੀਅਨਾਂ ਦੀਆਂ ਮੰਗਾਂ ਸੰਬੰਧੀ ਜ਼ਿਲ੍ਹਾ ਆਗੂ ਲਵਨਜੋਤ ਸਿੰਘ ਦੀ ਅਗਵਾਈ ਹੇਠ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ...
ਅਬੋਹਰ, 19 ਅਗਸਤ (ਸੁਖਜੀਤ ਸਿੰਘ ਬਰਾੜ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹਰੀਪੁਰਾ ਵਿਖੇ ਚੱਲ ਵੇਦ ਪ੍ਰਚਾਰ ਸਮਾਗਮ ਦੇ ਚੌਥੇ ਦਿਨ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਕਵਿਤਾ, ਪ੍ਰਾਰਥਨਾ ਉਚਾਰਨ ਮੁਕਾਬਲੇ 'ਚ ਭਾਗ ਲਿਆ ...
ਅਬੋਹਰ, 19 ਅਗਸਤ (ਸੁਖਜੀਤ ਸਿੰਘ ਬਰਾੜ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਕਾਰਜਕਾਰੀ ਇੰਜੀਨੀਅਰ ਅੰਮਿ੍ਤ ਦੀਪ ਸਿੰਘ ਭੱਠਲ ਦੀ ਅਗਵਾਈ ਹੇਠ ਜਲ ਜੀਵਨ ਮਿਸ਼ਨ ਤਹਿਤ ਵੱਖ-ਵੱਖ ਪਿੰਡਾਂ 'ਚ ਹਰ ਘਰ ਜਲ ਉਤਸਵ ਪ੍ਰੋਗਰਾਮ ਮਨਾਇਆ ਗਿਆ | ਇਸ ਤਹਿਤ ਵਿਭਾਗ ਦੇ ...
ਅਬੋਹਰ, 19 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਇਲਾਕੇ ਦੇ ਕਿਸਾਨਾਂ ਵਲੋਂ ਚਿੱਟੇ ਮੱਛਰ ਨਾਲ ਤਬਾਹ ਹੋਈਆਂ ਨਰਮੇ ਦੀਆਂ ਫ਼ਸਲਾਂ ਅਤੇ ਸੋਕੇ ਨਾਲ ਤਬਾਹ ਹੋਏ ਕਿੰਨੂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠ ...
ਮੰਡੀ ਲਾਧੂਕਾ, 19 ਅਗਸਤ (ਰਾਕੇਸ਼ ਛਾਬੜਾ)-ਮੰਡੀ ਦੀ ਮਹਿਲਾ ਸੰਕੀਰਤਨ ਸਭਾ ਵਲੋਂ ਗਊਸ਼ਾਲਾ ਦੇ ਵਿਸਥਾਰ ਲਈ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ | ਗਊਸ਼ਾਲਾ 'ਚ ਗਊਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਪਰ ਜਗ੍ਹਾ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਸੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX