ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ਸੁਖਦੇਵ ਸਿੰਘ ਵਾਸੀ ਪਿੰਡ ਰੱਤਾ ਗੁੱਦਾ ਹਲਕਾ ਪੱਟੀ ਦੀ ਨੱਥੂਪੁਰ ਵਿਖੇ ਮੌਤ ਹੋਣ ਸੰਬੰਧੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਇਸ ਕੇਸ ਸਬੰਧੀ ਐੱਸ.ਐੱਮ.ਓ. ਸਿਵਲ ਹਸਪਤਾਲ ਤਰਨ ਤਾਰਨ ਡਾ. ਰਮਨਦੀਪ ਸਿੰਘ ਪੱਡਾ ਨੂੰ ਵਾਰ-ਵਾਰ ਫੋਨ ਕਰਨ ਤੇ ਡਾਕਟਰ ਵਲੋਂ ਫੋਨ ਨਾ ਚੁੱਕਣ ਸਬੰਧੀ ਜੋ ਗ਼ਲਤ ਅਫ਼ਵਾਹ ਫੈਲਾਈ ਜਾ ਰਹੀ ਹੈ, ਉਹ ਤੱਥਾਂ ਤੋਂ ਪਰੇ ਹੈ ਤੇ ਇਸ ਵਿਚ ਕੋਈ ਸੱਚਾਈ ਨਹੀਂ ਹੈ | ਇਸ ਨੂੰ ਸਪੱਸ਼ਟ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਸਥਿਤ ਆਪਣੇ ਦਫ਼ਤਰ ਵਿਚ ਗੱਲਬਾਤ ਕਰਦਿਆਂ ਦੱਸਿਆ ਕਿ ਅਜਿਹੀ ਕੋਈ ਵੀ ਘਟਨਾ ਜਾਂ ਗੱਲ ਨਹੀਂ ਹੋਈ ਅਤੇ ਨਾ ਹੀ ਕਿਸੇ ਪੱਤਰਕਾਰ ਨੇ ਉਨ੍ਹਾਂ ਤੋਂ ਉਕਤ ਮਾਮਲੇ ਸੰਬੰਧੀ ਗੱਲ ਕੀਤੀ | ਇਸ ਲਈ ਸਮੂਹ ਪੱਤਰਕਾਰਾਂ ਨੂੰ ਬੇਨਤੀ ਹੈ ਕਿ ਬਿਨਾਂ ਤੱਥਾਂ ਤੋਂ ਅਪੱਸ਼ਟ ਖ਼ਬਰ ਪ੍ਰਕਾਸ਼ਿਤ ਨਾ ਕੀਤੀ ਜਾਵੇ | ਇਸ ਮੌਕੇ ਲਾਲਜੀਤ ਸਿੰਘ ਭੁੱਲਰ ਨੇ ਐੱਮ.ਐੱਮ.ਓ. ਡਾ. ਰਮਨਜੀਤ ਪੱਡਾ ਬਾਰੇ ਦੱਸਿਆ ਕਿ ਉਹ ਖੁਦ ਉਨ੍ਹਾਂ ਨੂੰ ਜਾਣਦੇ ਹਨ ਤੇ ਬਹੁਤ ਵਧੀਆ ਡਾਕਟਰ ਤੇ ਕੁਸ਼ਲ ਸੀਨੀਅਰ ਮੈਡੀਕਲ ਅਫਸਰ ਹਨ, ਜੋ ਚੰਗੇ ਢੰਗ ਨਾਲ ਜ਼ਿਲ੍ਹੇ ਵਿਚ ਸਰਕਾਰੀ ਹਸਪਤਾਲ ਦਾ ਪ੍ਰਬੰਧ ਚਲਾ ਰਹੇ ਹਨ | ਇਸ ਸੰਬੰਧੀ ਸਿਵਲ ਹਸਪਤਾਲ ਤਰਨ ਤਾਰਨ ਦੇ ਐੱਸ.ਐੱਮ.ਓ. ਡਾ. ਰਮਨਦੀਪ ਪੱਡਾ ਨੇ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਪ੍ਰਾਈਵੇਟ ਕੰਪਨੀ ਵਲੋਂ ਰੱਖੀ ਗਈ ਸਕਿਉਰਿਟੀ ਗਾਰਡ ਔਰਤ ਦੀ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਭੇਜਣ ਦੀ ਸ਼ਿਕਾਇਤ ਮਿਲੀ ਸੀ ਤੇ ਜਿਨ੍ਹਾਂ ਮਰੀਜ਼ਾਂ ਦੇ ਬੱਚੇ ਪੈਦਾ ਹੁੰਦੇ ਹਨ, ਉਨ੍ਹਾਂ ਪਾਸੋਂ ਅਣਅਧਿਕਾਰਤ ਤੌਰ 'ਤੇ ਵਧਾਈਆਂ ਮੰਗਦੀ ਸੀ | ਇਸ ਸੰਬੰਧੀ ਜਦੋਂ ਉਕਤ ਸਕਿਉਰਿਟੀ ਗਾਰਡ ਨੂੰ ਪੁੱਛਿਆ ਗਿਆ ਤਾਂ ਅਗਲੇ ਦਿਨ ਸਾਜਿਸ਼ ਤਹਿਤ ਉਨ੍ਹਾਂ 'ਤੇ ਝੂਠੇ ਇਲਜ਼ਾਮ ਲਗਾਏ ਗਏ | ਭਗਵੰਤ ਮਾਨ ਸਰਕਾਰ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਉਹ ਸਰਕਾਰ ਦੀਆਂ ਸਹੂਲਤਾਂ ਨੂੰ ਲੋਕਾਂ ਤੱਕ ਪੂਰੀ ਇਮਾਨਦਾਰੀ ਨਾਲ ਪ੍ਰਦਾਨ ਕਰ ਰਹੇ ਹਨ |
ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਿਸ ਚੌਕੀ ਸਭਰਾ ਦੇ ਪਿੰਡ ਕੁੱਤੀਵਾਲਾ ਵਿਚ ਇਕ ਘਰ ਵਿਚ ਦਾਖ਼ਲ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ, ਹਵਾ ਵਿਚ ਗੋਲੀਆਂ ਚਲਾਉਣ ਤੇ ਜਾਨੋਂ ਮਾਰਨ ਦੀਆਂ ...
ਝਬਾਲ, 19 ਅਗਸਤ (ਸੁਖਦੇਵ ਸਿੰਘ)- ਪਿੰਡ ਕਸੇਲ ਦੇ ਵਿਚਕਾਰ ਬਣੀ ਜਸਲੀਨ ਗੈਸ ਏਜੰਸੀ ਦੇ ਕਰਿੰਦੇ ਕੋਲੋਂ ਛੇ ਹਥਿਆਰਬੰਦ ਲੁਟੇਰੇ ਲਗਭਗ 20 ਹਜ਼ਾਰ ਰੁਪਏ, ਦੋ ਮੋਬਾਈਲ ਅਤੇ ਡੌਂਗਲ ਖੋਹ ਕੇ ਫ਼ਰਾਰ ਹੋ ਗਏ | ਇਸ ਸੰਬੰਧੀ ਏਜੰਸੀ ਦੇ ਕਰਿੰਦੇ ਰਣਜੀਤ ਸਿੰਘ ਨੇ ਦੱਸਿਆ ਕਿ ਉਹ ...
ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪੰਜਾਬ ਦੇ ਹਰ ਹਲਕੇ 'ਚ ਸਰਕਾਰੀ ਹਸਪਤਾਲਾ ਦਾ ਜਾਲ ਵਿਛੇ ਹੋਣ ਦੇ ਬਾਵਜੂਦ ਹਰੇਕ ਹਲਕੇ ਵਿਚ ਇਕ ਮੁਹੱਲਾ ਕਲੀਨਿਕ (ਆਮ ਆਦਮੀ ਕਲੀਨਿਕ) ਖੋਲ੍ਹਣੀ ਸਰਕਾਰ ਦਾ ਮੁਹੰਮਦ ਤੁਗਲਕੀ ਫ਼ੈਸਲਾ ਹੈ | ਇਹ ...
ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਕ੍ਰਾਈਮ ਐਂਡ ਕੁਰੱਪਸ਼ਨ ਰੀਫਰਮਸ ਅਰਗੇਨਾਈਜੇਸ਼ਨ ਪੰਜਾਬ ਆਲ ਇੰਡੀਆਂ ਬ੍ਰਾਂਚ ਪੱਟੀ ਵਲੋਂ ਕੌਮੀ ਪ੍ਰਧਾਨ ਰਾਮ ਸਰੂਪ ਗਰਗ ਦੇ ਨਿਰਦੇਸ਼ਾਂ 'ਤੇ ਸੰਸਥਾਂ ਦੀ ਇਕ ਮੀਟਿੰਗ ਆਈ.ਟੀ.ਆਈ. ਪੱਟੀ ਵਿਚ ...
ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਜਨਤਕ ਜਥੇਬੰਦੀਆਂ ਦੇ ਆਗੂ ਧਰਮ ਸਿੰਘ ਪੱਟੀ, ਹਰਜਿੰਦਰ ਸਿੰਘ ਚੂੰਘ, ਕਲਵਿੰਦਰ ਕੌਰ, ਬਲਬੀਰ ਸਿੰਘ ਚੀਮਾ, ਦਿਆਲ ਸਿੰਘ ਲੌਹਕਾ ਆਦਿ ਦੀ ਪ੍ਰਧਾਨਗੀ ਹੇਠ ਸਦਰ ਥਾਣਾ ਪੱਟੀ ਮੁਹਰੇ ਧਰਨਾ ਲਗਾਇਆ | ਇਸ ...
ਫਤਿਆਬਾਦ, 19 ਅਗਸਤ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿਚ ਡੀਪੂ ਹੋਲਡਰਾਂ ਤੋਂ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਫੂਡ ਸਪਲਾਈ ਡਿਪਾਰਟਮੈਂਟ ਦੀ ਟੀਮ ਵਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਮੀਟਿੰਗ ਕੀਤੀ ਗਈ ਤੇ ਹਲਕੇ 'ਚ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਘਰ 'ਚੋਂ 40 ਕਿਲੋ ਲਾਹਣ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਚੋਂ ਚੈਕਿੰਗ ਦੌਰਾਨ 3 ਹਵਾਲਾਤੀਆਂ ਤੋਂ ਮੋਬਾਈਲ ਤੇ ਸਿੰਮ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਤਿੰਨ ਹਵਾਲਾਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗੱਡੀ ਦੀ ਭੰਨਤੋੜ ਤੇ ਵਿਅਕਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ...
ਖਡੂਰ ਸਾਹਿਬ, 19 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੇ ਪ੍ਰਧਾਨ ਦਿਆਲ ਸਿੰਘ ਮੀਆਵਿੰਡ ਤੇ ਜ਼ੋਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਧਾਨ ਮੁਖ਼ਤਾਰ ਸਿੰਘ ਬਿਹਾਰੀਪੁਰ ਨੇ ਕਰਦਿਆਂ ਕਿਹਾ ਕੇ ਕੇਂਦਰ ਸਰਕਾਰ ...
ਖਡੂਰ ਸਾਹਿਬ, 19 ਅਗਸਤ (ਰਸ਼ਪਾਲ ਸਿੰਘ ਕੁਲਾਰ)- ਖਡੂਰ ਸਾਹਿਬ ਵਿਖੇ ਸੀ.ਪੀ.ਆਈ. ਦੇ ਬਲਾਕ ਪੱਧਰੀ ਡੈਲੀਗੇਟ ਇਜਲਾਸ ਦੀ ਸ਼ੁਰੂਆਤ ਕਾਮਰੇਡ ਦਰਸ਼ਨ ਸਿੰਘ ਬਿਹਾਰੀਪੁਰ ਵਲੋਂ ਝੰਡਾ ਲਹਿਰਾਉਣ ਨਾਲ ਹੋਈ | ਡੈਲੀਗੇਟ ਇਜਲਾਸ ਦਾ ਉਦਘਾਟਨ ਕਰਦਿਆਂ ਸੀ.ਪੀ.ਆਈ. ਪੰਜਾਬ ਦੇ ਮੀਤ ...
ਅੰਮਿ੍ਤਸਰ, 19 ਅਗਸਤ (ਜੱਸ)-ਸਿੱਖ ਸਦਭਾਵਨਾ ਦਲ ਵਲੋਂ ਗੁ: ਪ੍ਰਬੰਧ ਸੁਧਾਰ ਲਹਿਰ ਤਹਿਤ ਸ਼ੋ੍ਰਮਣੀ ਕਮੇਟੀ ਦੇ ਰਿਕਾਰਡ ਵਿਚ ਘੱਟ ਪਾਏ ਗਏ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਕੱਲ੍ਹ 20 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਤੱਕ ਸਿੱਖ ...
ਸ਼ਾਹਬਾਜ਼ਪੁਰ, 19 ਅਗਸਤ (ਪਰਦੀਪ ਬੇਗੇਪੁਰ)- ਪਸ਼ੂਆਂ ਵਿਚ ਫ਼ੈਲੇ ਹੋਏ ਧਫੜੀ ਰੋਗ ਕਾਰਨ ਪਸ਼ੂ ਪਾਲਕਾਂ ਦਾ ਬਹੁਤ ਨੁਕਸਾਨ ਹੋ ਚੁੱਕਾ ਹੈ ਜਿਸ ਕਾਰਨ ਉਨ੍ਹਾਂ ਦਾ ਇਸ ਕਿੱਤੇ ਤੋਂ ਭਰੋਸਾ ਖਤਮ ਹੁੰਦਾ ਨਜ਼ਰ ਆ ਰਿਹਾ ਹੈ | ਉਕਤ ਪ੍ਰਗਟਾਵਾ ਕਿਸਾਨ ਆਗੂ ਜਗਜੀਤ ਸਿੰਘ ...
ਗੋਇੰਦਵਾਲ ਸਾਹਿਬ, 19 ਅਗਸਤ (ਸਕੱਤਰ ਸਿੰਘ ਅਟਵਾਲ)- ਪਿੰਡ ਧੂੰਦਾ ਦੇ ਵਸਨੀਕ ਦੀ ਵਿਦੇਸ਼ 'ਚ ਸੜਕ ਹਾਦਸੇ 'ਚ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ 'ਆਪ' ਯੂਥ ਵਿੰਗ ਦੇ ਸੂਬਾ ਆਗੂ ਸੇਵਕਪਾਲ ਸਿੰਘ ਝੰਡੇਰ ਮਹਾਂਪੁਰਖ ਸਾਥੀਆਂ ਸਮੇਤ ਉਨ੍ਹਾਂ ਦੇ ਗ੍ਰਹਿ ਪਿੰਡ ਧੂੰਦਾ ...
ਭਿੱਖੀਵਿੰਡ, 19 ਅਗਸਤ (ਬੌਬੀ)- ਹਿਊਮਨ ਰਾਈਟਸ ਕੌਂਸਲ ਪੰਜਾਬ ਦੀ ਇਕ ਮੀਟਿੰਗ ਭਿੱਖੀਵਿੰਡ ਵਿਖੇ ਹੋਈ ਜਿਸ ਵਿਚ ਕੌਂਸਲ ਦੇ ਪੰਜਾਬ ਦੇ ਡਾਇਰੈਕਟਰ ਡਾ. ਵੀ.ਕੇ. ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਨੇ ਕਿਹਾ ਕਿ ...
ਪੱਟੀ, 19 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ ਇਨਰਵ੍ਹੀਲ ਕਲੱਬ ਪੱਟੀ ਵਲੋਂ ਕਲੱਬ ਪ੍ਰਧਾਨ ਅਮਨਪ੍ਰੀਤ ਕੌਰ ਮਾਵੀ ਦੇ ਨਿਰਦੇਸ਼ਾਂ 'ਤੇ ਸੀਨੀਅਰ ਸੰਕੈਡਰੀ ਸਕੂਲ ਲੜਕੇ ਪੱਟੀ ਵਿਖੇ ਸ੍ਰੀ ਕਿ੍ਸ਼ਨ ਜਨਮ ਅਸਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਨ੍ਹਾਂ 'ਤੇ ਪਿਛਲੀ ਕਾਂਗਰਸ ਸਰਕਾਰ ਨੇ ਝੂਠੇ ਕੇਸ ਦਰਜ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਸੀ, ਪਰ ਅਦਾਲਤ ਵਲੋਂ ਉਨ੍ਹਾਂ ਨੂੰ ਪੱਕੀ ਜ਼ਮਾਨਤ ਦੇ ਕੇ ਰਿਹਾਅ ਕਰ ਦਿੱਤਾ ਗਿਆ, ...
ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਸਮੇਂ-ਸਮੇਂ 'ਤੇ ਐੱਸ.ਜੀ.ਪੀ.ਸੀ. ਅੰਮਿ੍ਤਸਰ ਵਲੋਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ | ਇਹ ਵਿਚਾਰ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਲੋੜਵੰਦ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਇਕ ਵਿਅਕਤੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਸਵੀਰਾਂ ਖਿਚਵਾ ਕੇ ਜੋ ਵੀਡੀਓ ਵਾਈਰਲ ਕੀਤੀ ਗਈ ਹੈ, ਉਸ ਨਾਲ ਸਿੱਖਾਂ ਦੀਆਂ ਭਾਵਨਾਵਾਂ ...
ਗੋਇੰਦਵਾਲ ਸਾਹਿਬ, 19 ਅਗਸਤ (ਸਕੱਤਰ ਸਿੰਘ ਅਟਵਾਲ)- ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਬੜੇ ਹੀ ਮਾਣ ਸਤਿਕਾਰ ਨਾਲ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਇਕ ਖਾਸ ਸਮਾਗਮ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀ ਭਗਵਾਨ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜਿਨ੍ਹਾਂ 'ਤੇ ਪਿਛਲੀ ਕਾਂਗਰਸ ਸਰਕਾਰ ਨੇ ਝੂਠੇ ਕੇਸ ਦਰਜ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਸੀ, ਪਰ ਅਦਾਲਤ ਵਲੋਂ ਉਨ੍ਹਾਂ ਨੂੰ ਪੱਕੀ ਜ਼ਮਾਨਤ ਦੇ ਕੇ ਰਿਹਾਅ ਕਰ ਦਿੱਤਾ ਗਿਆ, ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਸਮਰਪਣ ਸਪੈਸ਼ਲ ਸਕੂਲ ਵਿਖੇ ਵਿਸ਼ੇਸ਼ ਬੱਚਿਆਂ ਵਲੋਂ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ ਗਈ | ਜਾਣਕਾਰੀ ਦਿੰਦਿਆਂ ਸਮਰਪਣ ਸਪੈਸ਼ਲ ਸਕੂਲ ਦੀ ਡਾਇਰੈਕਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਵਲੋਂ ਭਗਵਾਨ ਸ੍ਰੀ ...
ਚੋਹਲਾ ਸਾਹਿਬ, 19 ਅਗਸਤ (ਬਲਵਿੰਦਰ ਸਿੰਘ)- ਪਿੰਡ ਗੰਡੀਵਿੰਡ ਧੱਤਲ ਵਿਖੇ ਪੁਲਵਾਮਾ ਸ਼ਹੀਦ ਸੁਖਜਿੰਦਰ ਸਿੰਘ ਗੰਡੀਵਿੰਡ ਦੀ ਯਾਦ 'ਚ ਸ਼ਹੀਦ ਸੁਖਵਿੰਦਰ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਸ਼ਹੀਦ ਸੁਖਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਸਹਿਯੋਗ ਨਾਲ ਅੱਖਾਂ ...
ਮੀਆਂਵਿੰਡ, 19 ਅਗਸਤ (ਸਾਜਨ)- ਇਲਾਕੇ ਦੀ ਨਾਮਵਰ ਸੰਸਥਾ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਕਿ੍ਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ | ਇਸ ਦੌਰਾਨ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕਿ੍ਸ਼ਨ ਦੇ ਜੀਵਨ ਨਾਲ ਸੰਬੰਧਿਤ ਝਲਕੀਆਂ ਪੇਸ਼ ਕੀਤੀਆਂ ਅਤੇ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਪਿਆਰ ਕੌਰ ਪਤਨੀ ਲੇਟ ਅਵਤਾਰ ਸਿੰਘ ਵਾਸੀ ...
ਝਬਾਲ, 19 ਅਗਸਤ (ਸੁਖਦੇਵ ਸਿੰਘ)- ਪਿਛਲੇ ਕਈ ਦਹਾਕਿਆਂ ਤੋਂ ਬਾਬਾ ਬੁੱਢਾ ਸਾਹਿਬ ਛੇਹਰਟਾ ਸੜਕ ਦੀ ਮੁਰੰਮਤ ਨਾ ਹੋਣ ਕਰਕੇ ਸੜਕ 'ਚ ਪਏ ਡੂੰਘੇ ਖੱਡੇ ਅਤੇ ਇਸੇ ਹੀ ਸੜਕ ਤੇ ਪਿੰਡ ਮੀਆਂਪੁਰ ਨੇੜਿਓਾ ਲੰਘਦੀ ਅੱਪਰਬਾਰੀ ਦੁਆਬ ਨਹਿਰ ਦੇ ਪੁੱਲ ਦੀ ਖ਼ਸਤਾ ਬਣੀ ਹਾਲਤ ...
ਤਰਨ ਤਾਰਨ, 19 ਅਗਸਤ (ਇਕਬਾਲ ਸਿੰਘ ਸੋਢੀ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਆਗੂ ਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਹਰਜਿੰਦਰ ਸਿੰਘ ਸ਼ਕਰੀ ਤੇ ਤਰਸੇਮ ਸਿੰਘ ਧਾਰੀਵਾਲ, ਫ਼ਤਿਹ ਸਿੰਘ ਪਿੱਦੀ ਨੇ ਕਿਹਾ ਕੇ ਕੇਂਦਰ ਸਰਕਾਰ ਸਾਰੇ ਅਦਾਰਿਆਂ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)-ਥਾਣਾ ਵੈਰੋਂਵਾਲ ਦੀ ਪੁਲਿਸ ਨੇ ਟਰੈਕਟਰ-ਟਰਾਲੀ ਨੂੰ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਜਿਸ 'ਚ ਚੋਰੀ ਦੀ ਰੇਤ ਲੱਦੀ ਹੋਈ ਸੀ | ਅਕਾਸ਼ਦੀਪ ਮਾਈਨਿੰਗ ਇੰਸਪੈਕਟਰ ਤਰਨਤਾਰਨ ਨੇ ਥਾਣਾ ਵੈਰੋਂਵਾਲ ਵਿਖੇ ਸ਼ਿਕਾਇਤ ਕੀਤੀ ਕਿ 18 ...
ਝਬਾਲ, 19 ਅਗਸਤ (ਸਰਬਜੀਤ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ ਵਿਖੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਪਿ੍ੰਸੀਪਲ ਪਰਮਜੀਤ ਸਿੰਘ ਸੋਹਲ ਦੀ ਅਗਵਾਈ 'ਚ ਸਮੂਹ ਸਟਾਫ਼ ਤੇ ਬੱਚਿਆਂ ਨੇ ...
ਖਾਲੜਾ, 19 ਅਗਸਤ (ਜੱਜਪਾਲ ਸਿੰਘ ਜੱਜ)- ਕਿਸਾਨ ਬਚਾਓ ਸੰਵਿਧਾਨ ਬਚਾਓ ਦੇ ਨਾਅਰੇ ਹੇਠ ਜੰਤਰ-ਮੰਤਰ ਦਿੱਲੀ ਵਿਖੇ ਭਾਰਤੀ ਕਿਸਾਨ ਯੂਨੀਅਨ (ਅ) ਵਲੋਂ 22 ਅਗਸਤ ਨੂੰ ਕਰਵਾਈ ਜਾ ਰਹੀ ਮਹਾਂਰੈਲੀ ਵਿਚ ਹਿੱਸਾ ਲੈਣ ਲਈ ਜ਼ਿਲ੍ਹਾ ਤਰਨ ਤਾਰਨ ਤੋਂ ਕਿਸਾਨਾਂ ਦਾ ਵੱਡਾ ਜਥਾ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਸਰਕਾਰੀ ਐਲੀਮੈਂਟਰੀ ਪੰਡੋਰੀ ਤੱਖ਼ਤ ਮੱਲ ਦੇ ਰਹਿ ਚੁੱਕੇ ਮੁੱਖ ਅਧਿਆਪਕ ਸੁਖਵਿੰਦਰ ਸਿੰਘ ਧਾਮੀ ਹੁਣ ਬਤੌਰ ਸੈਂਟਰ ਹੈੱਡ ਟੀਚਰ ਚੋਹਲਾ ਸਾਹਿਬ ਲੜਕੇ ਬਲਾਕ ਚੋਹਲਾ ਸਾਹਿਬ ਅਤੇ ਇਸੇ ਸਕੂਲ 'ਚ ਈ.ਟੀ.ਟੀ. ਅਧਿਆਪਕ ਰਹੇ ਗੁਰਵੇਲ ...
ਪੱਟੀ, 19 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਕਾਰਗਿਲ ਸ਼ਹੀਦ ਸਤਨਾਮ ਸਿੰਘ ਦੇ ਭਤੀਜੇ ਤੇ ਡੀ.ਸੀ. ਦਫ਼ਤਰ ਤਰਨਤਾਰਨ ਦੇ ਪ੍ਰਧਾਨ ਕਰਵਿੰਦਰ ਸਿੰਘ ਚੀਮਾ (ਗੈਸ ਏਜੰਸੀ ਪੱਟੀ ਮੋੜ ਵਾਲੇ) ਦੇ ਨੌਜਵਾਨ ਪੁੱਤਰ ਨਿਮਰਤ ਦਿਓਲ ਉਰਫ ਭੋਲਾ (17) ਜੋ ਬੀਤੇ ...
ਛੇਹਰਟਾ, 19 ਅਗਸਤ (ਵਡਾਲੀ)-ਮਾਝੇ ਦੇ ਜਰਨੈਲ ਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਚੰਡੀਗੜ੍ਹ ਤੋਂ ਗੁਰੂ ਨਗਰੀ ਪਹੁੰਚਣ ਤੱਕ ਪੰਜਾਬ ਵਾਸੀਆਂ ਨੇ ਪਲਕਾਂ 'ਤੇ ਬਿਠਾਉਂਦਿਆਂ ਸ਼ਾਹੀ ਸਵਾਗਤ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਅੱਜ ਵੀ ਸ: ਮਜੀਠੀਆ ਨੂੰ ...
ਅੰਮਿ੍ਤਸਰ, 19 ਅਗਸਤ (ਰੇਸ਼ਮ ਸਿੰਘ)-ਪਿਛਲੇ 24 ਘੰਟਿਆਂ 'ਚ ਪੁਲਿਸ ਵਲੋਂ 50 ਗ੍ਰਾਮ ਹੈਰੋਇਨ, ਇਕ ਪਿਸਤੌਲ ਸਮੇਤ ਕਾਰਤੂਸ, 3 ਦੋਪਹੀਆ ਵਾਹਨ ਆਦਿ ਬਰਾਮਦ ਕਰਕੇ ਸਣੇ ਹੋਰ ਜੁਰਮਾਂ ਤਹਿਤ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ 7 ਦੋਸ਼ੀ ਗਿ੍ਫਤਾਰ ਕੀਤੇ ਗਏ ਹਨ | ਥਾਣਾ ਸਦਰ ਦੀ ...
ਅੰਮਿ੍ਤਸਰ, 19 ਅਗਸਤ (ਜੱਸ)-ਸ਼ੋ੍ਰਮਣੀ ਕਮੇਟੀ ਦੇ ਸਾਬਕਾ ਵਧੀਕ ਸਕੱਤਰ ਕੁਲਦੀਪ ਸਿੰਘ ਬਾਵਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਧਰਮ ਪਤਨੀ ਸ੍ਰੀਮਤੀ ਜਗਦੀਪ ਕੌਰ ਬਾਵਾ ਅਚਾਨਕ ਅਕਾਲ ਚਲਾਣਾ ਕਰਦਿਆਂ ਗੁਰੂ ਚਰਨਾ ਵਿਚ ਜਾ ਬਿਰਾਜੇ | ਇਸੇ ਦੌਰਾਨ ...
ਅੰਮਿ੍ਤਸਰ, 19 ਅਗਸਤ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਕੱਲ੍ਹ 20 ਅਗਸਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਸ੍ਰੀ ਹਰਿਮੰਦਰ ...
ਅੰਮਿ੍ਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਅੰਮਿ੍ਤਸਰ ਦੀ ਇਕ ਜਰੂਰੀ ਮੀਟਿੰਗ ਸੁਖਦੇਵ ਰਾਜ ਕਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮਿ੍ਤਸਰ ਵਿਖੇ ਹੋਈ | ਜਿਸ ਵਿਚ ...
ਤਰਨ ਤਾਰਨ, 19 ਅਗਸਤ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਦੇ ਆਗੂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਬਾਬਾ ਦਰਸ਼ਨ ਸਿੰਘ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਸਰਬਜੀਤ ਸਿੰਘ ਵੇਰਕਾ ਅਤੇ ਪੰਜਾਬ ਡਾਕੂਮੈਂਟੇਸ਼ਨ ਐਂਡ ...
ਖੇਮਕਰਨ, 19 ਅਗਸਤ (ਰਾਕੇਸ਼ ਬਿੱਲਾ)- ਪਿਛਲੇ ਦਿਨਾਂ ਤੋਂ ਧੱਫੜੀ ਰੋਗ ਨਾਂਅ ਦੀ ਬਿਮਾਰੀ ਖਾਸ ਕਰਕੇ ਗੋਕਿਆ 'ਤੇ ਬਹੁਤ ਕਹਿਰ ਬਣੀ ਹੋਈ ਹੈ, ਜਿਸ ਨਾਲ ਬਹੁਤ ਗਾਵਾਂ ਦੀ ਮੌਤ ਹੋ ਰਹੀ ਹੈ, ਪਰ ਕੁਝ ਸੁਆਰਥੀ ਲੋਕ ਆਪਣੀਆਂ ਮਰੀਆ ਗਾਂਵਾਂ ਨੂੰ ਸਾਂਭਣ ਦੀ ਜਗ੍ਹਾ ਸੜਕਾਂ ਦੇ ...
ਅੰਮਿ੍ਤਸਰ, 19 ਅਗਸਤ (ਜਸਵੰਤ ਸਿੰਘ ਜੱਸ)-ਫੋਰ ਐਸ ਕਾਲਜ ਆਫ ਕਾਮਰਸ ਫਾਰ ਵੂਮੈਨ ਮਜੀਠਾ ਰੋਡ ਵਿਖੇ ਦੇ ਪਲੇਸਮੈਂਟ ਸੈੱਲ ਵਲੋਂ ਸੰਸਥਾ ਡਾਇਰੈਕਟਰ ਪਿ੍ੰਸੀਪਲ ਜਗਦੀਸ਼ ਸਿੰਘ ਅਤੇ ਕਾਲਜ ਪਿ੍ੰਸੀਪਲ ਡਾ: ਨਵਦੀਪ ਕੌਰ ਦੀ ਅਗਵਾਈ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ...
ਅੰਮਿ੍ਤਸਰ, 19 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਡਿਜੀਟਲ ਇਕੁਅਲਾਈਜ਼ਰ (ਡੀ. ਈ.)- ਅਮੈਰੀਕਨ ਇੰਡੀਆ ਫਾਊਾਡੇਸ਼ਨ ਦੇ ਇਕ ਫਲੈਗਸ਼ਿਪ ਸਿੱਖਿਆ ਪ੍ਰੋਗਰਾਮ ਨੇ ਅੰਮਿ੍ਤਸਰ ਅਤੇ ਤਰਨ ਤਾਰਨ ਦੇ 32 ਸਰਕਾਰੀ ਸਕੂਲਾਂ ਦੇ 54 ਅਧਿਆਪਕਾਂ ਲਈ 'ਖੇਡਾਂ ਅਤੇ ਕਲਾਵਾਂ ਵਿਚ ਸਟੈਮ' ...
ਅੰਮਿ੍ਤਸਰ, 19 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਸ਼ਹਿਰ 'ਚ ਵੀ ਵੱਖ-ਵੱਖ ਮੰਦਰਾਂ ਤੇ ਸ਼ਿਵਾਲਿਆਂ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਧੂਮ ਰਹੀ | ਇਸ ਦੌਰਾਨ ਦੇਰ ਰਾਤ ਤੱਕ ਸ਼ਰਧਾਲੂਆਂ ਦੀਆਂ ਰੌਣਕਾਂ ਲੱਗੀਆਂ ਰਹੀਆਂ | ਸ੍ਰੀ ਦੁਰਗਿਆਣਾ ਮੰਦਰ ਵਿਖੇ ਸ੍ਰੀ ...
ਅੰਮਿ੍ਤਸਰ, 19 ਅਗਸਤ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਤੋਂ ਹੋਣ ਵਾਲੀ ਆਮਦਨ ਵਿਚ ਵਾਧਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸੰਬੰਧ ਵਿਚ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੁਮਾਰ ਸੌਰਭ ਰਾਜ ਵਲੋਂ ਨਿਗਮ ਅਧਿਕਾਰੀਆਂ ਨਾਲ ਬੈਠਕ ਕੀਤੀ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX