ਤਾਜਾ ਖ਼ਬਰਾਂ


ਸੜਕ ਹਾਦਸੇ 'ਚ 2 ਅਧਿਆਪਕਾਂ ਸਣੇ ਮੌਤਾਂ, ਕਈ ਜ਼ਖ਼ਮੀ
. . .  37 minutes ago
ਫ਼ਿਰੋਜ਼ਪੁਰ/ਮਮਦੋਟ, 24 ਮਾਰਚ-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਖਾਈ ਫੇਮੇ ਦੀ ਵਿਖੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਹੋਈ ਟੱਕਰ 'ਚ 2 ਅਧਿਆਪਕਾਂ ਸਮੇਤ 3 ਜਣਿਆਂ ਦੀ ਮੌਤ ਹੋ ਗਈ, ਜਦਕਿ...
ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ 'ਚ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਕਰਨਗੇ ਸੰਬੋਧਨ
. . .  44 minutes ago
ਵਾਰਾਣਸੀ, 24 ਮਾਰਚ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜਵਾਰਾਣਸੀ ਦੇ ਰੁਦਰਕਾਸ਼ ਕਨਵੈਨਸ਼ਨ ਸੈਂਟਰ ਵਿਖੇ ਵਿਸ਼ਵ ਟੀਬੀ ਦਿਵਸ 'ਤੇ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਸੰਬੋਧਨ ਕਰਨਗੇ। ਇਹ ਸੰਮੇਲਨ ਸਿਹਤ ਅਤੇ ਪਰਿਵਾਰ ਭਲਾਈ...
ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ
. . .  52 minutes ago
ਇਜ਼ੂ ਟਾਪੂ (ਜਾਪਾਨ), 24 ਮਾਰਚ-ਅੱਜ ਸਵੇਰੇ 00:06:45 ਵਜੇ ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ।ਇਜ਼ੂ ਟਾਪੂ ਜਪਾਨ ਦੇ ਇਜ਼ੂ ਪ੍ਰਾਇਦੀਪ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 4 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਅੰਮ੍ਰਿਤਸਰ / ਦਿਹਾਤੀ

ਦਾਣਾ ਮੰਡੀ ਮਹਿਤਾ ਦੀ ਹਾਲਤ ਬਦ ਨਾਲੋਂ ਬਦਤਰ ਬਣੀ

ਚੌਂਕ ਮਹਿਤਾ, 19 ਅਗਸਤ (ਧਰਮਿੰਦਰ ਸਿੰਘ ਭੰਮਰਾ)-ਕਸਬਾ ਮਹਿਤਾ ਚੌਂਕ ਕਿਸੇ ਪਹਿਚਾਣ ਦਾ ਮੁਹਥਾਜ਼ ਨਹੀਂ ਹੈ | ਇਥੇ ਦਮਦਮੀ ਟਕਸਾਲ ਦਾ ਹੈੱਡਕੁਆਟਰ ਹੋਣ ਕਰਕੇ ਇਸ ਕਸਬੇ ਨੂੰ ਸੰੰਸਾਰ ਦੇ ਕੋਨੇ-ਕੋਨੇ ਵਿਚ ਜਾਣਿਆ ਜਾਂਦਾ ਹੈ | ਪਰ ਜੇਕਰ ਕਸਬਾ ਚੌਂਕ ਮਹਿਤਾ ਅਤੇ ਇਸ ਦੇ ਨਾਲ ਲੱਗਦੇ ਇਲਾਕੇ 'ਤੇ ਝਾਤ ਮਾਰੀਏ ਤਾਂ ਸਿਰ ਆਪਣੇ ਆਪ ਸ਼ਰਮ ਨਾਲ ਝੁੱਕ ਜਾਦਾ ਹੈ | ਦਰਅਸਲ ਇਸ ਕਸਬੇ ਦੀ ਮਹਾਨਤਾ ਨੂੰ ਮੁੱਖ ਰੱਖਕੇ ਇਹ ਕਸਬਾ ਹਰ ਪੱਖੋਂ ਸਹੂਲਤਾਂ ਨਾਲ ਲੈਸ ਹੋਣਾ ਚਾਹੀਦਾ ਸੀ ਪਰ ਇਸ ਦੇ ਉਲਟ ਸਰਕਾਰਾਂ ਅਤੇ ਸਿਆਸੀ ਆਗੂਆਂ ਦੀ ਅਣਦੇਖੀ ਦਾ ਸ਼ਿਕਾਰ ਹੋਏ ਇਸ ਕਸਬੇ ਦੇ ਹਲਾਤ ਬੱਦ ਨਾਲੋਂ ਬੱਦਤਰ ਹੋਏ ਪਏ ਹਨ |
ਇਥੇ ਦਾਣਾ ਮੰਡੀ ਮਹਿਤਾ ਜੋ ਕਿ ਅੰਮਿ੍ਤਸਰ ਰੋਡ 'ਤੇ ਸਥਿਤ ਹੈ | ਖ਼ਸਤਾ ਹਾਲਤ ਹੋਣ ਕਰਕੇ ਇਹ ਮੰਡੀ ਮੁੜ੍ਹ ਨਿਰਮਾਣ ਨੂੰ ਤਰਸ ਰਹੀ ਹੈ | ਬੀਤੇ ਲੰਬੇ ਅਰਸੇ ਤੋਂ ਇਥੇ ਸੀਵਰੇਜ ਸਿਸਟਮ ਖਸਤਾ ਹਾਲਤ ਵਿਚ ਹੈ | ਮਹਿਕਮੇ ਨੇ ਲੱਖਾਂ ਰੁਪਏ ਦੀ ਲਾਗਤ ਨਾਲ ਬਰਸਾਤੀ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਮੰਡੀ ਦੇ ਕੁਝ ਹਿੱਸੇ ਵਿਚ ਸੀਵਰੇਜ਼ ਪਾਇਆ ਸੀ ਪਰ ਕੰਮ ਸਹੀ ਢੰਗ ਨਾਲ ਨਾ ਹੋਣ ਕਰਕੇ ਸੀਵਰੇਜ਼ ਸਿਸਟਮ ਕਾਮਯਾਬ ਨਹੀਂ ਹੋਇਆ, ਜਿਸ ਕਰਕੇ ਕਣਕ ਤੇ ਝੋਨੇ ਦੇ ਸੀਜਨ ਵਿਚ ਮਾਮੂਲੀ ਬਰਸਾਤ ਪੈਣ ਨਾਲ ਹੀ ਇਥੇ ਪਾਣੀ ਜਮ੍ਹਾਂ ਹੋ ਜਾਂਦਾ ਹੈ | ਜੋ ਕਈ ਕਈ ਦਿਨ ਨਹੀਂ ਸੁੱਕਦਾ | ਇਸ ਪਾਣੀ ਨਾਲ ਫ਼ਸਲ ਖ਼ਰਾਬ ਹੋਣ ਕਰਕੇ ਜਿੰਮੀਦਾਰਾਂ ਅਤੇ ਆੜਤੀਆਂ ਨੂੰ ਵੱਡਾ ਨੁਕਸਾਨ ਝੱਲਣਾ ਪੈਂਦਾ ਹੈ | ਜੇਕਰ ਵੇਖਿਆ ਜਾਵੇ ਤਾਂ ਮੰਡੀ ਮਹਿਤਾ ਦੀ ਇਹ ਅਹਿਮ ਸਮੱਸਿਆ ਹੈ | ਜਿਸ ਨੂੰ ਆੜਤੀ ਅਤੇ ਜਿੰਮੀਦਾਰ ਆਏ ਸੀਜ਼ਨ ਆਪਣੇ ਪਿੰਡੇ 'ਤੇ ਹੰਢਾਉਂਦੇ ਹਨ | ਸੰਬੰਧਤ ਮਹਿਕਮੇ ਦੇ ਅਧਿਕਾਰੀ ਮੰਡੀ ਦੀ ਇਸ ਮੁਸ਼ਕਿਲ ਤੋਂ ਭਲੀ ਭਾਂਤ ਜਾਣੂੰ ਹਨ ਪਰ ਇਸ ਸਮੱਸਿਆ ਨੂੰ ਹੱਲ ਕਰਵਾਉਣ ਲਈ ਉਹ ਭੋਰਾ ਵੀ ਫਿਕਰਮੰਦ ਦਿਖਾਈ ਨਹੀਂ ਦਿੰਦੇ | ਦੱਸਣਯੋਗ ਹੈ ਕਿ ਇਸ ਮੰੰਡੀ ਦੇ ਅੰਦਰ ਇਕ ਪਾਸੇ ਸਬਜ਼ੀ ਮੰਡੀ ਹੈ | ਜਿਥੇ ਲੋਕ ਰੋਜਾਨਾ ਸਬਜ਼ੀ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ | ਉਹ ਵੀ ਮੰਡੀ ਦੀ ਇਸ ਸਮੱਸਿਆ ਨਾਲ ਬਰਾਬਰ ਜੂਝ ਰਹੇ ਹਨ |
ਪ੍ਰਧਾਨ ਮੰਤਰੀ ਗ੍ਰਾਮ ਸ਼ੜਕ ਯੋਜਨਾ ਅਧੀਨ ਇਲਾਕੇ ਵਿਚ ਕਈ ਸੜਕਾਂ ਮੁੜ ਨਿਰਮਾਣ ਅਧੀਨ ਹਨ | ਜਿਨ੍ਹਾਂ ਉਪਰ ਬੀਤੇ ਲੰਬੇ ਸਮੇਂ ਤੋਂ ਪੱਥਰ ਤਾਂ ਪੈ ਚੱੁਕਾ ਹੈ ਪਰ ਕੰਮ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਅਜੇ ਤੱਕ ਇਨ੍ਹਾਂ ਸੜਕਾਂ 'ਤੇ ਬਜਰੀ ਲੁੱਕ ਨਹੀਂ ਪਾਇਆ ਗਿਆ | ਜਿਸ ਕਰਕੇ ਇਹ ਸੜਕਾਂ ਲੋਕਾਂ ਲਈ ਵੱਡੀ ਸਿਰਦਰਦੀ ਬਣੀਆਂ ਹੋਈਆਂ ਹਨ | ਇਲਾਕੇ ਵਿਚ ਮੁੱਖ ਤੌਰ 'ਤੇ ਬਟਾਲਾ-ਜਲੰਧਰ ਸੜਕ ਤੋਂ ਥਾਣਾ ਮਹਿਤਾ ਦੇ ਨੇੜਿਓਾ ਵਾਇਆ ਖੱਬੇਰਾਜਪੂਤਾਂ, ਟੱਕਾਪੁਰ, ਬੁੱਟਰ, ਧਰਦਿਓ ਤੇ ਭਲਾਈਪੁਰ ਨੂੰ ਜਾਂਦੀ ਕਰੀਬ 18.60 ਕਿਲੋਮੀਟਰ ਲੰਬੀ ਸੜਕ ਤੋਂ ਇਲਾਵਾ ਮਹਿਤਾ ਪਿੰਡ ਤੋਂ ਨੰਗਲੀ ਕਲਾ, ਨੰਗਲੀ ਖੁਰਦ, ਧਰਦਿਓ ਤੇਂ ਰਜਧਾਨ ਆਦਿ ਦਰਜ਼ਨਾਂ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀਆਂ ਇਨ੍ਹਾਂ ਸੜਕਾਂ ਦਾ ਕੰਮ ਮੁਕੰਮਲ ਨਾ ਹੋਣ ਕਰਕੇ ਇਲਾਕੇ ਦੇ ਲੋਕ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ |

ਸੈਕਰਡ ਇੰਟਰਨੈਸ਼ਨਲ ਸਕੂਲ 'ਚ ਮਨਾਈ ਜਨਮ ਅਸ਼ਟਮੀ

ਖਿਲਚੀਆਂ, 19 ਅਗਸਤ (ਕਰਮਜੀਤ ਸਿੰਘ)-ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਨੰਨ੍ਹੇ ਬੱਚਿਆਂ ਰਾਧਾ ਕਿ੍ਸ਼ਨ ਦੀਆਂ ਪੁਸ਼ਾਕਾਂ ਪਹਿਣ ਕੇ ਸਕੂਲ ਪੁੱਜੇ | ਸਕੂਲ ...

ਪੂਰੀ ਖ਼ਬਰ »

ਨਸ਼ਿਆਂ ਨੂੰ ਲੈ ਕੇ ਮੰਤਰੀ ਧਾਲੀਵਾਲ ਵਲੋਂ ਅਜਨਾਲਾ ਪੁਲਿਸ ਨੂੰ ਸਖ਼ਤ ਤਾੜਨਾ

ਅਜਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਜਿਥੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਥੇ ਹੀ ਸਮਾਜ ਅੰਦਰੋਂ ਨਸ਼ਿਆਂ ਅਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਵੀ ਵੱਡੀ ਮੁਹਿੰਮ ਵਿੱਢੀ ਹੋਈ ਹੈ | ਇਨ੍ਹਾਂ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਵਲੋਂ ਅਜਨਾਲਾ ਦੇ ਵੱਖ-ਵੱਖ ਮੰਦਰਾਂ ਵਿਖੇ ਭਰੀ ਹਾਜ਼ਰੀ

ਅਜਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਜਨਾਲਾ ਸ਼ਹਿਰ ਦੇ ਪ੍ਰਾਚੀਨ ਸ਼ਿਵ ਮੰਦਰ, ਮਾਤਾ ਰਾਣੀ ਮੰਦਰ, ਬਾਵਾ ਲਾਲ ਮੰਦਰ, ਲਕਸ਼ਮੀ ਨਾਰਾਇਣ ਮੰਦਰ ਅਤੇ ਮਾਤਾ ...

ਪੂਰੀ ਖ਼ਬਰ »

ਵੱਖ ਵੱਖ ਅਧਿਆਪਕ ਯੂਨੀਅਨਾਂ ਦੇ ਆਗੂ ਈ.ਟੀ.ਯੂ. 'ਚ ਹੋਏ ਸ਼ਾਮਿਲ

ਹਰਸਾ ਛੀਨਾ, 19 ਅਗਸਤ (ਕੜਿਆਲ)-ਅਧਿਆਪਕਾਂ ਦੇ ਮਸਲਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ 21 ਅਗਸਤ ਨੂੰ ਕਰਵਾਈ ਜਾ ਰਹੀ ਵਿਸ਼ਾਲ ਕਨਵੈਨਸ਼ਨ ਲਈ ਅਧਿਆਪਕਾਂ ਨੂੰ ਲਾਮਬੱਧ ਕਰਨ ਲਈ ਸਥਾਨਕ ਸਿੱਖਿਆ ਬਲਾਕ ...

ਪੂਰੀ ਖ਼ਬਰ »

ਭਿੰਡੀ ਔਲਖ ਵਿਖੇ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਦੋ ਰੋਜ਼ਾ ਜੋੜ ਮੇਲੇ ਦੀ ਆਰੰਭਤਾ

ਓਠੀਆਂ, 19 ਅਗਸਤ (ਗੁਰਵਿੰਦਰ ਸਿੰਘ ਛੀਨਾ)-ਸਰਹੱਦੀ ਪਿੰਡ ਭਿੰਡੀ ਔਲਖ ਵਿਖੇ ਗੁਰਦੁਆਰਾ ਗੁਰੂ ਕੇ ਬਾਗ ਵਾਲੇ ਬਾਬਾ ਸਤਨਾਮ ਸਿੰਘ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਦਾ ਸਾਲਾਨਾ ਦੋ ਰੋਜਾ ਜੋੜ ਮੇਲੇ ਦੀ ਅਰੰਭਤਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਅਜਾਇਬ ਸਿੰਘ ਦੀ 117 ਸਾਲ ਦੀ ਬਿਰਧ ਮਾਤਾ ਦਾ ਦਿਹਾਂਤ

ਓਠੀਆਂ, 19 ਅਗਸਤ (ਗੁਰਵਿੰਦਰ ਸਿੰਘ ਛੀਨਾ)-ਕਸਬਾ ਓਠੀਆਂ ਦੇ ਸਾਬਕਾ ਸਰਪੰਚ ਅਜਾਇਬ ਸਿੰਘ ਦੀ ਮਾਤਾ ਅਤੇ ਨੰਬਰਦਾਰ ਦਲਜੀਤ ਸਿੰਘ ਲਾਡੀ ਦੀ ਦਾਦੀ ਮਾਤਾ ਚੰਨਣ ਕੌਰ 117 ਸਾਲ ਦੀ ਉਮਰ ਭੋਗ ਕੇ ਬੀਤੇ ਦਿਨ ਸਵਰਗ ਸਿਧਾਰ ਗਏ | ਪਰਿਵਾਰ ਵਾਲਿਆਂ ਨਾਲ ਪਿੰਡ ਅਤੇ ਇਲਾਕਾ ਵਾਸੀਆਂ ...

ਪੂਰੀ ਖ਼ਬਰ »

ਸੰਤ ਬਾਬਾ ਗੁਰਬਚਨ ਸਿੰਘ ਡੰਡੇ ਵਾਲਿਆਂ ਦੀ ਸਾਲਾਨਾ ਬਰਸੀ 22 ਨੂੰ

ਤਰਸਿੱਕਾ, 19 ਅਗਸਤ (ਅਤਰ ਸਿੰਘ ਤਰਸਿੱਕਾ)-ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਸੇਵਕ ਸੰਤ ਬਾਬਾ ਗੁਰਬਚਨ ਸਿੰਘ ਡੰਡੇ ਵਾਲਿਆਂ ਦੀ ਸਾਲਾਨਾ 41ਵੀਂ ਬਰਸੀ ਗੁਰਦੁਆਰਾ ਹੋਲਗੜ੍ਹ ਸਾਹਿਬ ਖਜਾਲਾ ਵਿਖੇ 22 ਅਗਸਤ ਸੋਮਵਾਰ ਨੂੰ ਇਲਾਕੇ ਦੀ ਸਾਧ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਰਾਸ਼ਨ ਕਾਰਡ ਧਾਰਕਾਂ ਦੀ ਪੂਰੀ ਕਣਕ ਨਾ ਮਿਲਣ ਕਰਕੇ ਗ਼ਰੀਬ ਪਰਿਵਾਰਾਂ 'ਚ ਭਾਰੀ ਰੋਸ

ਟਾਂਗਰਾ, 19 ਅਗਸਤ (ਹਰਜਿੰਦਰ ਸਿੰਘ ਕਲੇਰ)-ਸਰਕਾਰ ਦੁਆਰਾ ਗ਼ਰੀਬ ਪਰਿਵਾਰਾਂ ਨੂੰ ਦਿੱਤੇ ਜਾਂਦੇ ਮੁਫ਼ਤ ਰਾਸ਼ਨ ਤਹਿਤ ਵੰਡੀ ਜਾ ਰਹੀ ਕਣਕ 'ਚ ਹੋ ਰਹੇ ਘਪਲੇ ਕਾਰਨ ਗ਼ਰੀਬ ਪਰਿਵਾਰਾਂ 'ਚ ਹਾਹਾਕਾਰ ਮਚੀ ਹੋਈ ਹੈ |ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਈ ਪਿੰਡਾਂ ਦੇ ...

ਪੂਰੀ ਖ਼ਬਰ »

ਅਟਾਰੀ ਪ੍ਰਾਚੀਨ ਮੰਦਰ ਮਹੰਤਾਂ ਵਿਖੇ ਉਤਸ਼ਾਹ ਨਾਲ ਮਨਾਇਆ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਅਟਾਰੀ, 19 ਅਗਸਤ (ਗੁਰਦੀਪ ਸਿੰਘ ਅਟਾਰੀ)-ਕਸਬਾ ਅਟਾਰੀ ਸਥਿਤ ਪ੍ਰਾਚੀਨ ਮੰਦਰ ਠਾਕਰ ਦੁਆਰ ਮਹੰਤਾਂ ਵਿਖੇ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸ਼ੁਭ ਦਿਹਾੜੇ ਮੌਕੇ ਸ਼ਰਧਾਲੂਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਆਏ ਹੜ੍ਹ ਨਾਲ ਨੁਕਸਾਨੀਆਂ ਫਸਲਾਂ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ- ਧਾਲੀਵਾਲ

ਰਮਦਾਸ/ਗੱਗੋਮਾਹਲ/ਅਜਨਾਲਾ, 19 ਅਗਸਤ (ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)- ਦਰਿਆ ਰਾਵੀ ਬੀਤੇ ਦਿਨੀਂ ਹੜ੍ਹਾਂ ਵਰਗੇ ਹਾਲਾਤਾਂ ਦੌਰਾਨ ਖ਼ਰਾਬ ਹੋਈਆਂ ਫਸਲਾਂ ਤੇ ਨੁਕਸਾਨੀ ਗਈ ਸੜਕ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਕੁਲਦੀਪ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਭਲਾਈ ਸੰਸਥਾ ਵਲੋਂ ਪੁਲਿਸ ਦੇ ਸਹਿਯੋਗ ਨਾਲ ਦੇਹ ਵਪਾਰ ਤੇ ਨਸ਼ਿਆਂ ਦਾ ਧੰਦਾ ਕਰਵਾਇਆ

ਅਜਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਪ੍ਰਸ਼ਾਸਨ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਅਜਨਾਲਾ ਸ਼ਹਿਰ ਵਿਚ ਇਕ ਨਾਮੀ ਨਿੱਜੀ ਸਕੂਲ ਤੋਂ ਥੋੜ੍ਹੀ ਦੂਰ ਚੱਲ ਰਹੇ ਦੇਹ ਵਪਾਰ ਤੇ ਨਸ਼ਿਆਂ ਦੇ ਧੰਦੇ ਨੂੰ ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੇ ...

ਪੂਰੀ ਖ਼ਬਰ »

ਟੁੱਟੀ ਸੜ੍ਹਕ ਕਾਰਨ ਰੋਜ਼ਾਨਾਂ ਸਕੂਲੀ ਬੱਚਿਆਂ ਨੂੰ ਲੱਗ ਰਹੀਆਂ ਸੱਟਾਂ - ਪ੍ਰਸ਼ਾਸਨ ਚੁੱਪ

ਚੋਗਾਵਾਂ, 19 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਅਟਾਰੀ ਰੋਡ ਉਪਰ ਅਕਾਲ ਅਕੈਡਮੀ ਸਕੂਲ ਅਤੇ ਸੱਤਿਆ ਭਾਰਤੀ ਸਕੂਲ 'ਚ ਪੜ੍ਹਦੇ ਸੈਂਕੜੇ ਵਿਦਿਆਰਥੀ ਜਿਨ੍ਹਾਂ ਵਿਚ ਕਈ ਨੰਨ੍ਹੇ ਬੱਚਿਆਂ ਨੂੰ ਉਨ੍ਹਾਂ ਦੇ ਮਾਪੇ ਸਕੂਟਰ, ਮੋਟਰਸਾਈਕਲ ਉਪਰ ...

ਪੂਰੀ ਖ਼ਬਰ »

ਹੇਤਮਪੁਰਾ 'ਚ ਦੋ ਰੋਜ਼ਾ ਸਾਲਾਨਾ ਮੇਲਾ ਕਰਵਾਇਆ

ਲੋਪੋਕੇ, 19 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪਿੰਡ ਹੇਤਮਪੁਰਾ ਵਿਖੇ ਬਾਬਾ ਨਿਹੰਗ ਸਿੰਘ ਦੀ ਨਿੱਘੀ ਯਾਦ ਨੂੰ ਸਮਰਿਪਤ ਦੋ ਰੋਜ਼ਾ ਸਾਲਾਨਾ ਮੇਲਾ ਗੁਰਦੁਆਰਾ ਬਾਬਾ ਨਿਹੰਗ ਸਿੰਘ ਵਿਖੇ ਬਾਬਾ ਸੁੱਚਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ ਸ੍ਰੀ ਆਨੰਦਪੁਰ ਸਾਹਿਬ ...

ਪੂਰੀ ਖ਼ਬਰ »

ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਨੇ ਬਿਜਲੀ ਮੰਤਰੀ ਨੂੰ ਦਿੱਤਾ ਮੰਗ ਪੱਤਰ

ਜੰਡਿਆਲਾ ਗੁਰੂ, 19 ਅਗਸਤ (ਪ੍ਰਮਿੰਦਰ ਸਿੰਘ ਜੋਸਨ)-ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੂੰ ਉਨ੍ਹਾਂ ਦੇ ਦਫਤਰ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਮਨਾਉਣ ਲਈ ਬੈਠੇ ਪਾਵਰਕਾਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਨੇ ਯੂਨੀਅਨ ਦੇ ਬਾਰਡਰ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੀ ਹੋਈ ਮੀਟਿੰਗ, ਜਥੇਬੰਦੀ ਦਾ ਝੰਡਾ ਝੁਲਾਇਆ

ਬਿਆਸ, 19 ਅਗਸਤ (ਪਰਮਜੀਤ ਸਿੰਘ ਰੱਖੜਾ)-ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਹੁਣ ਪੰ.ਸ.ਪਾ.ਕਾਰਪੋ: ਲਿਮ: (ਸੁਰਿੰਦਰ ਸਿੰਘ ਪਹਿਲਵਾਨ) ਰਈਆ ਮੰਡਲ ਬਿਆਸ ਕਮੇਟੀ ਦੀ ਮੀਟਿੰਗ ਸੁਰਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬੇ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਮਜੀਠੀਏ ਖਿਲਾਫ ਵਿਰੋਧੀਆਂ ਵਲੋਂ ਘੜੀਆਂ ਜਾ ਰਹੀਆਂ ਚਾਲਾਂ ਕਾਮਯਾਬ ਨਹੀਂ ਹੋਣਗੀਆਂ- ਸੋਨਾ ਭੋਆ

ਜੇਠੂਵਾਲ, 19 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਜੋ ਝੂਠਾ ਕੇਸ ਦਰਜ ਕਰਕੇ ਲੋਕਾਂ ਵਿਚ ਵਾਹ ਵਾਹ ਖੱਟੀ ਪਰ ਆਖਿਰ ਸਚਾਈ ਦੀ ਹੀ ਉਸ ਵਕਤ ਜਿੱਤ ਹੋਈ ਜਦੋਂ ਕਿ ਮਾਣਯੋਗ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 19 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਕੈਬਨਿਟ ਮਮਤਰੀ ਸ: ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ਪਿਛੋਂ ਅੱਜ ਆਪਣੀ ਧਰਮ ਪਤਨੀ ਵਿਧਾਇਕਾ ਗੁਨੀਵ ਕੌਰ ਅਤੇ ਸਮੱਰਥਕਾਂ ਸਮੇਤ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਪੰਜਾਬ ਸਟੇਟ ਫੂਡ ਕਮਿਸ਼ਨਰ ਪ੍ਰੀਤੀ ਚਾਵਲਾ ਵਲੋਂ ਬਿਆਸ ਖੇਤਰ ਦੀ ਅਚਨਚੇਤ ਚੈਕਿੰਗ

ਬਿਆਸ, 19 ਅਗਸਤ (ਫੇਰੂਮਾਨ)-ਵਧੀਕ ਕਮਿਸ਼ਨਰ ਅਤੇ ਸ਼ਿਕਾਇਤ ਨਿਵਾਰਣ ਅਫ਼ਸਰ ਸ੍ਰੀਮਤੀ ਪ੍ਰੀਤੀ ਚਾਵਲਾ ਵਲੋਂ ਬਿਆਸ ਖੇਤਰ ਵਿਚ ਪੈਂਦੇ ਸ. ਸ. ਸ. ਬਿਆਸ, ਆਂਗਨਵਾੜੀ ਸੈਂਟਰ ਅਤੇ ਅਧੀਨ ਅਨਾਜ ਡੀਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਉਨ੍ਹਾਂ ਖਾਣੇ ਦੀ ਸਾਫ਼ ਸਫ਼ਾਈ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਹਿਤਾ ਚੌੰਕ ਐਮ. ਏ. ਇਤਿਹਾਸ ਦਾ ਨਤੀਜਾ ਰਿਹਾ ਸ਼ਾਨਦਾਰ

ਚੌਂਕ ਮਹਿਤਾ, 19 ਅਗਸਤ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਧਾਨ ਸੰਤ ਸਮਾਜ ਅਤੇ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਜੀ ਖ਼ਾਲਸਾ ਕਾਲਜ, ...

ਪੂਰੀ ਖ਼ਬਰ »

ਸਬ ਤਹਿਸੀਲ ਰਮਦਾਸ ਵਿਖੇ ਚੋਰੀ ਦੀ ਨਾਕਾਮ ਕੋਸ਼ਿਸ਼, ਚੋਰਾਂ ਨੇ ਬੰਦ ਪਏ ਰਿਜੋਰਟ ਵਿਚੋਂ ਵੀ ਕੀਤੀ ਚੋਰੀ

ਗੱਗੋਮਾਹਲ, 19 ਅਗਸਤ (ਬਲਵਿੰਦਰ ਸਿੰਘ ਸੰਧੂ)-ਕਸਬਾ ਰਮਦਾਸ ਤੇ ਆਸ ਪਾਸ ਦੇ ਪਿੰਡਾਂ ਵਿਚ ਚੋਰਾਂ ਵਲੋਂ ਰਾਤ ਬਰਾਤੇ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਕਦੀ ਕਿਸਾਨਾਂ ਦੀਆਂ ਮੋਟਰਾਂ, ਕਦੀ ਟਰਾਂਸਫਾਰਮਰ, ਕਦੀ ਸਟਾਟਰ ਤੇ ਕਦੀ ਤਾਰਾਂ ਤੋਂ ਇਲਾਵਾ ਘਰਾਂ ਵਿਚ ...

ਪੂਰੀ ਖ਼ਬਰ »

ਕੋਟਸਿੱਧੂ ਬਾਬਾ ਗਮਚੁੱਕ ਦਾ ਸਾਲਾਨਾ ਮੇਲਾ ਕਰਵਾਇਆ

ਓਠੀਆਂ, 19 ਅਗਸਤ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਪਿੰਡ ਕੋਟਸਿੱਧੂ ਵਿਖੇ ਸਮੂੰਹ ਪਿੰਡ ਵਾਸੀਆਂ ਵਲੋਂ ਹਰ ਸਾਲ ਬਾਬਾ ਗਮਚੁੱਕ ਦਾ ਮਨਾਇਆ ਜਾਂਦਾ ਸਾਲਾਨਾ ਮੇਲਾ ਇਸ ਵਾਰ ਵੀ ਪਿੰਡ ਵਾਸੀਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ ¸ਬਾਪੂ ਸੱਦਾ ਸਿੰਘ ਔਲਖ ਸਾਬਕਾ ਸਰਪੰਚ ਕੋਹਾਲੀ

ਰਾਮ ਤੀਰਥ¸ਸ: ਸੱਦਾ ਸਿੰਘ ਔਲਖ ਦਾ ਜਨਮ 1946 ਨੂੰ ਪਿੰਡ ਕੋਹਾਲੀ ਦੇ ਨਾਮੀ ਪਹਿਲਵਾਨ ਪ੍ਰੀਤਮ ਸਿੰਘ ਦੇ ਗ੍ਰਹਿ ਵਿਖੇ ਮਾਤਾ ਜਸਵੰਤ ਕੌਰ ਦੀ ਕੁੱਖੋਂ ਹੋਇਆ | ਪਿਤਾ ਜੀ ਤੇ ਛੋਟੇ ਦੋਵੇਂ ਭਰਾ ਬਲਕਾਰ ਸਿੰਘ ਤੇ ਹਰਜੀਤ ਸਿੰਘ ਵੀ ਪਹਿਲਵਾਨ ਸਨ | ਖੁੱਲ੍ਹੀ ਖੁਰਾਕ ਹੋਣ ...

ਪੂਰੀ ਖ਼ਬਰ »

ਬੱਬੂ ਚੇਤਨਪੁਰਾ ਦੀ ਅਗਵਾਈ 'ਚ ਆਪ ਪਾਰਟੀ ਦੀ ਮਜਬੂਤੀ ਲਈ ਜਨ ਸੰਪਰਕ ਮੁਹਿੰਮ ਵਿੱਢਾਂਗੇ-ਗੁਰਮੇਲ ਕੋਟਲਾ

ਅਜਨਾਲਾ, 19 ਅਗਸਤ (ਐਸ. ਪ੍ਰਸ਼ੋਤਮ)- ਅੱਜ ਇਥੇ ਆਪ ਦੇ ਹਲਕਾ ਪੱਧਰੀ ਮੁੱਖ ਦਫਤਰ ਵਿਖੇ ਸਰਕਲ ਇੰਚਾਰਜ ਗੁਰਮੇਲ ਸਿੰਘ ਕੋਟਲਾ ਸਦਰ, ਤੇ ਹਰਬੀਰ ਸਿੰਘ ਬਿੱਟੂ ਚੱਕ ਸਿਕੰਦਰ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੇ ਬਲਾਕ ਵਿਛੋਆ ਪ੍ਰਧਾਨ ਬੱਬੂ ...

ਪੂਰੀ ਖ਼ਬਰ »

ਫ਼ਤਿਹਗੜ੍ਹ ਸ਼ੁੱਕਰਚੱਕ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ

ਨਵਾਂ ਪਿੰਡ, 19 ਅਗਸਤ (ਜਸਪਾਲ ਸਿੰਘ)-ਹਲਕਾ ਅਟਾਰੀ ਤੇ ਪੁਲਿਸ ਥਾਣਾ ਕੰਬੋਅ ਅਧੀਨ ਪਿੰਡ ਫ਼ਤਿਹਗੜ੍ਹ ਸ਼ੁੱਕਰਚੱਕ ਵਿਖੇ ਨਸ਼ਿਆਂ ਦੇ ਵੱਧ ਰਹੇ ਰੁਝਾਨ ਤੋਂ ਚਿੰਤਤ ਤੇ ਇਸ ਦਾ ਚਿੰਤਨ ਕਰਨ ਲਈ ਸਥਾਨਕ ਸਰਪੰਚ ਨਵਨੀਤ ਕੌਰ ਦੀ ਅਗਵਾਈ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਸਮੂਹ ...

ਪੂਰੀ ਖ਼ਬਰ »

ਹਾਕੀ ਖਿਡਾਰੀ ਸ: ਸੁੱਚਾ ਸਿੰਘ ਪੱਡਾ ਨੂੰ ਭਰਪੂਰ ਸ਼ਰਧਾਂਜ਼ਲੀਆਂ

ਬਾਬਾ ਬਕਾਲਾ ਸਾਹਿਬ, 19 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-70ਵੇਂ ਦਹਾਕੇ 'ਚ ਚੋਟੀ ਦੇ ਹਾਕੀ ਖਿਡਾਰੀ ਸ: ਸੁੱਚਾ ਸਿੰਘ ਪੱਡਾ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇੇ ਪਾਇਆ ਗਿਆ, ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਗੱਗੋਮਾਹਲ, 19 ਅਗਸਤ (ਬਲਵਿੰਦਰ ਸਿੰਘ ਸੰਧੂ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਕਸਬਾ ਰਮਦਾਸ ਤੇ ਆਸ ਪਾਸ ਦੇ ਪਿੰਡਾਂ ਅੰਦਰ ਸ਼ਰਧਾ ਪੂਰਵਕ ਮਨਾਇਆ ਗਿਆ | ਮੰਦਰਾਂ ਨੂੰ ਵਿਸੇਸ਼ ਤੌਰ 'ਤੇ ਰੰਗ ਬਿਰੰਗੀਆਂ ਰੋਸ਼ਨੀਆਂ ਨਾਲ ਸਜਾਇਆ ਗਿਆ ਤੇ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਕੋਹਾਲੀ ਵਿਖੇ ਛਿੰਜ ਮੇਲਾ 21 ਨੂੰ

ਰਾਮ ਤੀਰਥ, 19 ਅਗਸਤ (ਧਰਵਿੰਦਰ ਸਿੰਘ ਔਲਖ)-ਪਿਛਲੀ ਇਕ ਸਦੀ ਤੋਂ ਪਿੰਡ ਕੋਹਾਲੀ ਵਿਖੇ ਚੱਲ ਰਿਹਾ ਛਿੰਜ ਮੇਲਾ ਅੱਜ ਵੀ ਉਸੇ ਰਿਵਾਇਤ ਨਾਲ ਜਾਰੀ ਹੈ | ਇਸ ਵਾਰ ਇਹ ਛਿੰਜ ਮੇਲਾ 21 ਅਗਸਤ ਦਿਨ ਐਤਵਾਰ ਨੂੰ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਬੜੀ ਧੂਮਧਾਮ ਨਾਲ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਯਤਨਸ਼ੀਲ ਰਹੇਗਾ¸ਬਿਕਰਮ ਮਜੀਠੀਆ

ਬਾਬਾ ਬਕਾਲਾ ਸਾਹਿਬ, 19 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਜੇਲ੍ਹ ਯਾਤਰਾ ਦੌਰਾਨ ਮੈਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਸਮਤੇ ਹੋਰ ਸਿੰਘਾਂ ਨਾਲ ਮੁਲਾਕਾਤ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਦੀ ਸਜ਼ਾ ਪੂਰੀ ਹੋਣ ਪਿੱਛੋਂ ਵੀ ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX