ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਭਾਰਤ ਸਰਕਾਰ ਵਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਉਲੀਕੀ ਗਈ ਸਕੀਮ ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ (ਪੀ. ਐੱਮ. ਐੱਮ. ਐੱਸ. ਵਾਈ.) 2022-23 ਅਧੀਨ ਮੱਛੀ ਪਾਲਣ ਵਿਭਾਗ ਵਲੋਂ ਰਾਜ ਵਿਚ ਲਾਗੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਲਈ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾਉਣ ਲਈ ਅਤੇ ਜ਼ਿਲ੍ਹੇ ਦੇ ਲੋਕਾਂ ਅਤੇ ਖ਼ਾਸਕਰ ਨੌਜਵਾਨਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰਾਂ ਦੇ ਸਹਿਯੋਗ ਨਾਲ ਇਸ ਯੋਜਨਾ ਨੂੰ ਲਾਗੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਯੋਜਨਾ 5 ਸਾਲਾਂ ਲਈ ਲਿਆਂਦੀ ਗਈ ਹੈ | ਇਸ ਯੋਜਨਾ ਅਧੀਨ ਮੱਛੀ ਪਾਲਣ ਲਈ ਨਵੀਨ ਤਕਨੀਕਾਂ ਦਾ ਵਿਸਥਾਰ ਕੀਤਾ ਜਾਣਾ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਕਿਸਾਨਾਂ ਤੇ ਨੌਜਵਾਨਾਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ | ਇਸ ਯੋਜਨਾ ਅਧੀਨ ਕਿਸਾਨਾਂ ਨੂੰ ਨਵੇਂ ਮੱਛੀ ਤਲਾਬ ਬਣਾਉਣ ਲਈ, ਸਲਾਇਨ, ਅਲਕੇਲਾਈਨ ਰਕਬਿਆਂ ਵਿਚ ਝੀਂਗਾ ਪਾਲਣ ਤਲਾਬ ਬਣਾਉਣ ਲਈ, ਸਮਾਲ ਬਾਇਓ ਬਲਾਕ ਯੂਨਿਟ ਦੀ ਸਥਾਪਨਾ, ਮੱਛੀ ਨੂੰ ਘਰ-ਘਰ ਸਪਲਾਈ ਕਰਨ ਲਈ ਮੋਟਰਸਾਈਕਲ ਵਿਚ ਆਈਸਬੋਕਸ ਦੀ ਖ਼ਰੀਦ ਕਰਨ ਤੇ ਮਿੰਨੀ ਟਿਸ਼ੂ ਫੀਡ ਮਿੱਲ ਲਗਾਉਣ ਆਦਿ ਦੇ ਪ੍ਰੋਜੈਕਟ ਲਗਾਉਣ ਵਾਸਤੇ ਯੂਨਿਟ ਕਾਸਟ ਦਾ ਜਨਰਲ ਕੈਟਾਗਰੀ ਨੂੰ 40 ਫ਼ੀਸਦੀ ਅਤੇ ਐੱਸ. ਸੀ. ਐੱਸ. ਟੀ. ਔਰਤਾਂ ਅਤੇ ਉਨ੍ਹਾਂ ਦੀਆਂ ਸਹਿਕਾਰੀ ਸੰਸਥਾਵਾਂ ਲਈ ਯੂਨਿਟ ਕਾਸਟ ਦਾ 60 ਫ਼ੀਸਦੀ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ | ਉਨ੍ਹਾਂ ਨੇ ਇਸ ਯੋਜਨਾ ਨੂੰ ਜ਼ਿਲ੍ਹਾ ਮੋਗਾ ਵਿਚ ਪੂਰੀ ਤਰ੍ਹਾਂ ਲਾਗੂ ਕਰਨ ਵਾਸਤੇ ਕਿਹਾ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇ | ਦਲਬੀਰ ਸਿੰਘ ਸਹਾਇਕ ਡਾਇਰੈਕਟਰ ਮੱਛੀ ਪਾਲਣ ਮੋਗਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨਾਲ ਜੁੜੇ ਇਨ੍ਹਾਂ ਪ੍ਰੋਜੈਕਟਾਂ ਨੂੰ ਅਪਣਾਉਣ | ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਣਗੇ ਅਤੇ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋਵੇਗਾ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਨੌਜਵਾਨਾਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਹਰੇਕ ਮਹੀਨੇ ਪੰਜ ਦਿਨ ਦੀ ਸਿਖਲਾਈ ਦਿੱਤੀ ਜਾਂਦੀ ਹੈ | ਜੋ ਕਿ ਅਗਲੇ 5 ਸਤੰਬਰ ਤੋਂ 9 ਸਤੰਬਰ 2022 ਤੱਕ ਦਿੱਤੀ ਜਾਵੇਗੀ | ਇਸ ਮੀਟਿੰਗ ਵਿਚ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਵੀਨ ਕੌਰ, ਲੀਡ ਬੈਂਕ ਮੈਨੇਜਰ ਸਰਿਤਾ ਜੈਸਵਾਲ, ਮੱਛੀ ਅਫ਼ਸਰ ਬਲਜੋਧ ਸਿੰਘ ਮਾਨ, ਮੱਛੀ ਪਸਾਰ ਅਫ਼ਸਰ ਮਨਜੋਤ ਕੌਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ)-ਠੱਠੀ ਭਾਈ ਵਿਖੇ ਉਸ ਵੇਲੇ ਮਾਤਮ ਛਾ ਗਿਆ ਜਦ ਠੱਠੀ ਭਾਈ ਤੇ ਪਿੰਡ ਮਾੜੀ ਮੁਸਤਫ਼ਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਨਾਲ ਵਾਪਰੇ ਹਾਦਸੇ 'ਚ ...
ਕਿਸ਼ਨਪੁਰਾ ਕਲਾਂ, 19 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਕਲਾਂ ਵਿਖੇ ਦਿਨੋ ਦਿਨ ਵਧ ਰਹੀ ਚਿੱਟੇ ਦੀ ਵਿੱਕਰੀ ਨੇ ਜਿੱਥੇ ਸਾਰੇ ਪਿੰਡ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ ਤੇ ਲਗਾਤਾਰ ਚੜ੍ਹਦੀ ਉਮਰ ਦੇ ਨੌਜਵਾਨ ਇਸ ਮਾੜੀ ਆਦਤ ਦਾ ਸਿਕਾਰ ਹੋ ...
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਕਿਸਾਨ ਆਪਣੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਨ ਨੂੰ ਤਰਜੀਹ ਦੇਣ ਤੇ ਇਸ ਤੋਂ ਇਲਾਵਾ ਕਿਸਾਨ ਸਿਰਫ਼ ਸਿਫ਼ਾਰਿਸ਼ ਕੀਤੇ ਕੀਟਨਾਸ਼ਕਾਂ ਦੀ ਹੀ ਵਰਤੋਂ ...
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ)-ਪੇਸਟੀਸਾਈਡਜ਼ ਖਾਦ ਤੇ ਸੀਡ ਯੂਨੀਅਨ ਬਲਾਕ ਭਗਤਾ ਭਾਈ ਦੇ ਸਮੂਹ ਡੀਲਰਾਂ ਦੀ ਖੇਤੀਬਾੜੀ ਵਿਭਾਗ ਨਾਲ ਮੀਟਿੰਗ ਬਠਿੰਡਾ ਦੇ ਮੁੱਖ ਖੇਤੀਬਾੜੀ ਅਫ਼ਸਰ ਦਿਲਬਾਗ ਸਿੰਘ ਹੀਰ ਦੀ ਪ੍ਰਧਾਨਗੀ ਹੇਠ ਸੁਰਿੰਦਰਾ ਡੇਅਰੀ ਹਾਲ ਭਗਤਾ ...
ਸਮਾਧ ਭਾਈ, 19 ਅਗਸਤ (ਜਗਰੂਪ ਸਿੰਘ ਸਰੋਆ)-ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਮੋਗਾ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਵਦੀਪ ਸਿੰਘ ਜੌੜਾ ਦੀ ਯੋਗ ਅਗਵਾਈ 'ਚ ਵਿਭਾਗ ਦੇ ਮਾਹਿਰਾਂ ਵਲੋਂ ਪਿੰਡ ਸਮਾਧ ਭਾਈ ਵਿਖੇ ਝੋਨੇ ...
• ਬੁੱਧੀਜੀਵੀ ਵਰਗ ਤੇ ਆਮ ਲੋਕ ਲਗਾਤਾਰ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ- ਡਾ. ਹਰਜੋਤ ਕਮਲ
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਨੇ ਦੇਸ਼ ਦੇ ਲੋਕਾਂ ਦਾ ਵਿਸ਼ਵਾਸ ...
ਮੋਗਾ, 19 ਅਗਸਤ (ਅਸ਼ੋਕ ਬਾਂਸਲ)-ਸੁਤੰਤਰਤਾ ਸੈਨਾਨੀ ਭਵਨ ਮੋਗਾ ਵਿਖੇ ਹੋਈ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਜਨ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਦੇ ਪੈਨਸ਼ਨਰਾਂ ਦੀ ...
ਸਮਾਲਸਰ, 19 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਸ਼ਹੀਦ ਕਿਸੇ ਵੀ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਸ਼ਹੀਦਾਂ ਨੂੰ ਯਾਦ ਰੱਖਣਾ ਸਾਡਾ ਪਰਮ ਧਰਮ ਹੋਣਾ ਚਾਹੀਦਾ ਹੈ ਤੇ ਸ਼ਹੀਦ ਭਾਈ ਜੁਗਰਾਜ ਸਿੰਘ ਸਮਾਲਸਰ ਵਰਗੇ ਯੋਧੇ ਘਰ-ਘਰ ਨਹੀਂ ਜੰਮਦੇ ਸਾਨੂੰ ਸਭ ਬਿਨਾਂ ਭੇਦ ਭਾਵ ...
ਨੱਥੂਵਾਲਾ ਗਰਬੀ, 19 ਅਗਸਤ (ਸਾਧੂ ਰਾਮ ਲੰਗੇਆਣਾ)-ਸੰਤ ਬਾਬਾ ਉਜਾਗਰ ਸਿੰਘ ਭੇਖਾ ਦੀ ਬਰਸੀ ਨਿਰਮਲ ਕੁਟੀਆ ਰਿਖੀ ਆਸ਼ਰਮ ਪਿੰਡ ਭੇਖਾ ਵਿਖੇ 24 ਅਗਸਤ ਨੂੰ ਮਨਾਈ ਜਾ ਰਹੀ ਹੈ | ਇਸ ਸਬੰਧੀ ਆਸ਼ਰਮ ਦੇ ਮੁੱਖ ਸੇਵਾਦਾਰ ਮਹੰਤ ਹਰਚਰਨ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ...
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਐਂਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਬੰਬੇ ਹਾਊਸ ਦੇ ਸਾਹਮਣੇ ਸਥਿਤ ਹੈ, ਸੰਸਥਾ ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਤੇ ਉਨ੍ਹਾਂ ਦੇ ਮਾਪਿਆਂ ਦੇ ਵਿਜ਼ਟਰ ਵੀਜ਼ੇ ਲਗਵਾ ਕੇ ਆਪਣੇ ...
ਬਾਘਾ ਪੁਰਾਣਾ, 19 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਸਥਿਤ ਇਲਾਕੇ ਦੀ ਨਾਮਵਰ ਇੰਗਲਿਸ਼ ਸਕੂਲ ਆਈਲਟਸ ਸੰਸਥਾ ਜੋ ਕਿ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ, ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਮਨ ਚਾਹੇ ਬੈਂਡ ...
ਮੋਗਾ, 19 ਅਗਸਤ (ਅ. ਬ.)-ਫਿਰੋਜਪੁਰ ਜੀ. ਟੀ. ਰੋਡ 'ਤੇ ਸਥਿਤ ਟਚ ਸਕਾਈ ਮੋਗਾ ਦੇ ਖੇਤਰ ਵਿਚ ਬੇਹਤਰੀਨ ਨਤੀਜਿਆਂ ਲਾਈ ਇਕ ਮੰਨੀ ਪ੍ਰਮੰਨੀ ਸੰਸਥਾ ਹੈ | ਟਚ ਸਕਾਈ ਮੋਗਾ ਨੇ ਨੂਰਕਮਲ ਨਿਵਾਸੀ ਮੋਗਾ ਦਾ ਕੈਨੇਡਾ ਦਾ ਵੀਜ਼ਾ ਲਗਵਾ ਕੇ ਉਸਦਾ ਕੈਨੇਡਾ ਜਾਨ ਦਾ ਸੁਪਨਾ ਸਾਕਾਰ ...
ਬਾਘਾ ਪੁਰਾਣਾ, 19 ਅਗਸਤ (ਕਿ੍ਸ਼ਨ ਸਿੰਗਲਾ)-ਜੇ. ਐੱਮ. ਐੱਸ. ਇਮੀਗ੍ਰੇਸ਼ਨ ਜੋ ਕਿ ਦਿਨੋਂ-ਦਿਨ ਲੋਕਾਂ ਦੇ ਦਿਲਾਂ ਵਿਚ ਘਰ ਕਰ ਰਹੀ ਹੈ | ਇਹ ਸੰਸਥਾ ਲੋਕਾਂ ਦੇ ਰਫ਼ਿਊਜ ਕੇਸ ਹੱਲ ਕਰਨ ਤੇ ਪੜ੍ਹਾਈ ਵਿਚ ਗੈਪ ਵਾਲੇ ਵਿਦਿਆਰਥੀਆਂ ਦੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਸੁਪਨੇ ...
ਬਾਘਾ ਪੁਰਾਣਾ, 19 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਰੈੱਡ ਲੀਫ 7 ਪਲੱਸ ਆਈਲਟਸ ਐਂਡ ਇਮੀਗ੍ਰੇਸ਼ਨ ਸੈਂਟਰ ਬਾਘਾ ਪੁਰਾਣਾ ਤੋਂ ਵਿਦਿਆਰਥੀ ਵੱਖ-ਵੱਖ ਦੇਸ਼ਾਂ 'ਚ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ...
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗੇ੍ਰਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਆਪਣੀਆਂ ਆਈਲਟਸ ਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਨਾਲ ...
ਮਲੋਟ, 19 ਅਗਸਤ (ਪਾਟਿਲ)-ਮਲੋਟ ਦੇ ਕਿਡਸ ਕਿੰਗਡਮ ਪਲੇਵੇ ਸਕੂਲ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸਕੂਲ ਪਿ੍ੰਸੀਪਲ ਮੈਡਮ ਡੋਲੀ ਆਰੀਆ ਦੀ ਅਗਵਾਈ ਹੇਠ ਬੱਚਿਆਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵੱਖ-ਵੱਖ ਡਰੈਸਾਂ ਵਿਚ ਸਜੇ ਹੋਏ ਬੱਚਿਆਂ ...
ਸਮਾਧ ਭਾਈ, 19 ਅਗਸਤ (ਜਗਰੂਪ ਸਿੰਘ ਸਰੋਆ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਮੈਡਮ ਰਣਧੀਰ ਕੌਰ ਕਲੇਰ, ...
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਹਰ ਸਾਲ ਦੀ ਤਰ੍ਹਾਂ ਮਨਾਈ ਜਾਣ ਵਾਲੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਇਸ ਵਾਰ ਵੀ ਮੋਗਾ ਸਮੇਤ ਜ਼ਿਲ੍ਹੇ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮੋਗਾ ਸ਼ਹਿਰ ਦੇ ਮੁੱਖ ਮੰਦਰ ਪ੍ਰਤਾਪ ਰੋਡ ...
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ ਤੇ ਮਾਣਮੱਤੀ ਸਿੱਖਿਅਕ ਸੰਸਥਾਵਾਂ ਬੀ.ਬੀ.ਐੱਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ ਦਾ ...
ਬਾਘਾ ਪੁਰਾਣਾ, 19 ਅਗਸਤ (ਕਿ੍ਸ਼ਨ ਸਿੰਗਲਾ)-ਭਗਵਾਨ ਸ਼੍ਰੀ ਕਿ੍ਸ਼ਨ ਜੀ ਦਾ ਆਸ਼ੀਰਵਾਦ ਲੈਣ ਲਈ ਕਿਡਜ਼ੀ ਤੇ ਮਾਊਾਟ ਲਿਟਰਾ ਜੀ ਸਕੂਲ ਬਾਘਾ ਪੁਰਾਣਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਨੂੰ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ | ਕਿ੍ਸ਼ਨ, ਰਾਧਾ, ...
ਕੋਟ ਈਸੇ ਖਾਂ, 19 ਅਗਸਤ (ਨਿਰਮਲ ਸਿੰਘ ਕਾਲੜਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ. ਰਣਜੀਤ ਕੌਰ ਸੰਧੂ ਦੀ ਅਗਵਾਈ ਹੇਠ ਮਨਾਇਆ ਗਿਆ | ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ...
ਨਿਹਾਲ ਸਿੰਘ ਵਾਲਾ, 19 ਅਗਸਤ (ਟਿਵਾਣਾ, ਖ਼ਾਲਸਾ)-ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਐੱਲ.ਟੀ.ਐੱਚ. ਵਿਭਾਗ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰੰਗ ਬਿਰੰਗੇ ਕੱਪੜਿਆਂ 'ਚ ਸਜੇ ਨੰਨ੍ਹੇ-ਮੁੰਨੇ ਬੱਚਿਆਂ ਨੇ ਇਸ ਤਿਉਹਾਰ ਦੀ ਸ਼ੋਭਾ ਵਧਾਈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX