ਫਗਵਾੜਾ, 19 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੀ ਬਕਾਇਆ 72 ਕਰੋੜ ਰੁਪਏ ਦੀ ਅਦਾਇਗੀ ਨੂੰ ਲੈ ਕੇ ਸ਼ੁਰੂ ਕੀਤਾ ਧਰਨਾ ਅੱਜ 12ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ ਤੇ ਕਿਸਾਨਾਂ ਵਲੋਂ ਅੱਜ ਸਟੇਜ ਚਲਾਈ ਗਈ ਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਵਿਕਰਮਜੀਤ ਸਿੰਘ, ਸਰਕਲ ਪ੍ਰਧਾਨ ਸ਼ੰਕਰ ਜਥੇਦਾਰ ਤਰਸੇਮ ਸਿੰਘ, ਸਰਕਲ ਪ੍ਰਧਾਨ ਸਰਕਪ੍ਰੀਤ ਸਿੰਘ, ਸਨਦੀਪ ਸਿੰਘ, ਬੂਟਾ ਸਿੰਘ, ਕੁਲਦੀਪ ਸਿੰਘ ਦਿਆਲ, ਬਾਬਾ ਜਗਜੀਤ ਸਿੰਘ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਆਦਿ ਆਗੂਆਂ ਨੇ ਕਿਹਾ ਕਿ ਕਿਸਾਨਾਂ ਵਲੋਂ ਲਗਾਏ ਧਰਨੇ ਨੂੰ ਅੱਜ 12 ਦਿਨ ਹੋ ਗਏ ਹਨ ਤੇ ਕੋਈ ਹੱਲ ਨਹੀਂ ਹੋਇਆ ਜਿਸ ਕਾਰਨ ਕਿਸਾਨ ਸੜਕਾਂ 'ਤੇ ਰੁਲਣ ਲਈ ਮਜ਼ਬੂਰ ਹੈ ਪਰ ਇਹ ਮਾਮਲਾ ਕਿਸੇ ਪਾਸੇ ਵੀ ਹੱਲ ਹੁੰਦਾ ਨਹੀਂ ਦਿਖਾਈ ਦੇ ਰਿਹਾ ਹੈ ਜਿਸ ਕਾਰਨ ਕਿਸਾਨਾਂ ਨੂੰ ਕਾਫ਼ੀ ਖੱਜਲ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੈਂਕਾਂ ਦੇ ਵਿਆਜ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਮਿੱਲ ਮਾਲਕਾ ਵੱਲ ਜੋ ਬਕਾਇਆ ਖੜ੍ਹਾ ਹੈ ਉਸ ਨੂੰ ਸਰਕਾਰ ਵਲੋਂ ਤੁਰੰਤ ਦੁਆਇਆ ਜਾਵੇ ਤੇ ਸਰਕਾਰ ਅੱਗੇ ਤੋਂ ਮਿੱਲ ਚਲਾਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਖੱਜਲ ਖ਼ੁਆਰ ਨਾ ਹੋਣਾ ਪਵੇ | ਧਰਨੇ 'ਚ ਹੋਰਨਾਂ ਤੋਂ ਇਲਾਵਾ ਕ੍ਰਿਪਾਲ ਸਿੰਘ ਮੁਸਾਪੂਰ, ਕੁਲਵਿੰਦਰ ਕਾਲਾ ਸਰਪੰਚ ਅਠੋਲੀ, ਦਵਿੰਦਰ ਸਿੰਘ, ਗੁਰਬਖ਼ਸ਼ ਸਿੰਘ, ਬਲਬੀਰ ਸਿੰਘ ਸਮੇਤ ਕਈ ਕਿਸਾਨ ਆਗੂ ਸ਼ਾਮਿਲ ਸਨ |
ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ, ਹੈਪੀ)-ਧੱਫੜੀ ਰੋਗ ਕਾਰਨ ਮਰੀਆਂ ਗਊਆਂ ਨੂੰ ਪਿੰਡ ਸਾਬੂਵਾਲ ਨੇੜੇ ਸੜਕ ਕਿਨਾਰੇ ਸੁੱਟੇ ਜਾਣ ਕਾਰਨ ਜਿੱਥੇ ਆਲ਼ੇ-ਦੁਆਲ਼ੇ ਵਿਚ ਭਾਰੀ ਬਦਬੂ ਫ਼ੈਲ ਗਈ ਹੈ, ਉੱਥੇ ਨੇੜੇ ਦੇ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਪ੍ਰੇਸ਼ਾਨੀ ਆ ਰਹੀ ਹੈ | ...
ਕਪੂਰਥਲਾ, 19 ਅਗਸਤ (ਅਮਨਜੋਤ ਸਿੰਘ ਵਾਲੀਆ)- ਸਦਰ ਬਾਜ਼ਾਰ ਵਿਖੇ ਇਕ ਦੁਕਾਨ ਦੀ ਸ਼ਟਰਿੰਗ ਖੋਲ੍ਹਣ ਸਮੇਂ ਇਕ ਮਜ਼ਦੂਰ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆਉਣ ਕਾਰਨ ਝੁਲਸ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਮਜ਼ਦੂਰ ...
ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ਪਿੰਡ ਬਾਊਪੁਰ ਵਿਖੇ ਪਰਮਜੀਤ ਸਿੰਘ ਬਾਊਪੁਰ ਤੇ ਕੁਲਦੀਪ ਸਿੰਘ ਸਾਂਘਰਾ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਰਜ ਸਿੰਘ ਘਰਿਆਲਾ ਤੇ ...
ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)-ਮਨਪ੍ਰੀਤ ਸੀਂਹਮਾਰ ਉੱਪ ਪੁਲਿਸ ਕਪਤਾਨ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਤੇ ਸਬ ਇੰਸਪੈਕਟਰ ਜਸਪਾਲ ਸਿੰਘ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਦੀ ਨਿਗਰਾਨੀ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਉਸ ...
ਫਗਵਾੜਾ, 19 ਅਗਸਤ (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਲੰਗਰ ਸਾਹਿਬ ਹਜ਼ੂਰ ਸਾਹਿਬ ਨੰਦੇੜ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਫਗਵਾੜਾ ਦੇ ਨਜ਼ਦੀਕ ਚੱਲ ਰਹੇ ਅਸਥਾਨ ਗੁਰਦੁਆਰਾ ਟਿੱਬਾ ਸਾਹਿਬ ਥੇਹ ਸਪਰੋੜ ਵਿਖੇ ...
ਕਪੂਰਥਲਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਦਾਣਾ ਮੰਡੀ ਵਿਚ ਆੜ੍ਹਤੀਆਂ ਦੀ ਇਕ ਮੀਟਿੰਗ ਆੜ੍ਹਤੀ ਵੈੱਲਫੇਅਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਓ.ਪੀ. ਬਹਿਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਹਾਜ਼ਰ ਆੜ੍ਹਤੀਆਂ ਨੇ ਸਰਬਸੰਮਤੀ ਨਾਲ ਆੜ੍ਹਤੀ ਵੈੱਲਫੇਅਰ ...
ਫਗਵਾੜਾ, 19 ਅਗਸਤ (ਹਰਜੋਤ ਸਿੰਘ ਚਾਨਾ)-ਇਕ ਵਿਅਕਤੀ ਦੀ ਸੜਕ ਹਾਦਸੇ 'ਚ ਹੋਈ ਮੌਤ ਦੇ ਸਬੰਧ 'ਚ ਸਦਰ ਪੁਲਿਸ ਨੇ ਇੱਕ ਕਾਰ ਚਾਲਕ ਖਿਲਾਫ਼ ਧਾਰਾ 279, 427, 304-ਏ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਰਾਜ ਕੁਮਾਰ ਪੁੱਤਰ ਜਸਵੀਰ ਭੰਮਰਾ ਵਾਸੀ ਪਿੰਡ ਘੁੰਮਣ ਨੇ ...
ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਪੁਲਿਸ ਵਲੋਂ ਅੱਜ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ | ਐਸ.ਐੱਚ.ਓ ਜਸਪਾਲ ਸਿੰਘ ਨੇ ਦੱਸਿਆ ਕਿ ਏ. ਐਸ. ਆਈ ਅਮਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਡੱਲਾ ਮੋੜ 'ਤੇ ਵਿਸ਼ੇਸ਼ ...
ਕਪੂਰਥਲਾ, 19 ਅਗਸਤ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਰੋਡ 'ਤੇ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ | ਇਸ ਸੰਬੰਧੀ ਬਲਵਿੰਦਰ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਧਾਲੀਵਾਲ ਦੋਨਾ ਨੇ ਦੱਸਿਆ ਕਿ ਉਹ ...
ਕਪੂਰਥਲਾ, 19 ਅਗਸਤ (ਅਮਨਜੋਤ ਸਿੰਘ ਵਾਲੀਆ)- ਗੋਇੰਦਵਾਲ ਸਾਹਿਬ ਰੋਡ 'ਤੇ ਤੇਜ਼ ਰਫ਼ਤਾਰ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਵਿਚ ਇਕ 60 ਸਾਲਾ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਸ਼ਰਨਜੀਤ ਸਿੰਘ ਨੇ ਦੱਸਿਆ ਕਿ ...
ਕਪੂਰਥਲਾ, 19 ਅਗਸਤ (ਵਿ.ਪ੍ਰ.)- ਥਾਣਾ ਸਿਟੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 100 ਗਰਾਮ ਹੈਰੋਇਨ ਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕਰਕੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਸੀ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਇੰਸਪੈਕਟਰ ਜਸਬੀਰ ...
ਫਗਵਾੜਾ, 19 ਅਗਸਤ (ਤਰਨਜੀਤ ਸਿੰਘ ਕਿੰਨੜਾ)- ਗਜਟਿਡ ਐਂਡ ਨਾਨ ਗਜਟਿਡ ਐਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਦੀ ਜਲੰਧਰ ਇਕਾਈ ਨੇ ਰਾਜਸਥਾਨ ਦੇ ਇਕ ਪਿੰਡ ਸੁਰਾਣਾ ਜ਼ਿਲ੍ਹਾ ਜਾਲੌਰ ਵਿਖੇ ਇਕ ਨਿੱਜੀ ਸਕੂਲ 'ਚ ਹੈੱਡ ਮਾਸਟਰ ਦੀ ਕੁੱਟਮਾਰ ਦਾ ...
ਫੱਤੂਢੀਂਗਾ, 19 ਅਗਸਤ (ਬਲਜੀਤ ਸਿੰਘ)- ਥਾਣਾ ਫੱਤੂਢੀਂਗਾ ਪੁਲਿਸ ਨੂੰ ਲਿਖਤੀ ਬਿਆਨ ਦਰਜ ਕਰਵਾਉਂਦੇ ਹੋਏ ਅਸ਼ਵਨੀ ਕੁਮਾਰ ਵਾਸੀ ਮੁਹੱਲਾ ਜੱਟਪੁਰਾ ਨੇ ਦੱਸਿਆ ਕਿ ਉਹ ਸ੍ਰੀ ਗੋਇੰਦਵਾਲ ਸਾਹਿਬ ਤੋਂ ਕਪੂਰਥਲਾ ਮਾਰਗ 'ਤੇ ਪਿੰਡ ਨਾਨਕਪੁਰ ਨਜ਼ਦੀਕ ਮੰਦਰ ਵਿਚ ਸੇਵਾ ...
ਕਪੂਰਥਲਾ, 19 ਅਗਸਤ (ਅਮਰਜੀਤ ਕੋਮਲ)- ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾ (ਵਰਕਰਜ਼ ਕਲੱਬ) ਆਰ.ਸੀ.ਐੱਫ. ਵਲੋਂ 21 ਅਗਸਤ ਨੂੰ ਤੀਜ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਜਿਸ ਵਿਚ ਸਭਿਆਚਾਰਕ ਤੇ ਖੇਡ ਗਤੀਵਿਧੀਆਂ ਤੋਂ ਇਲਾਵਾ ਵਰਕਰ ਕਲੱਬ ਵੈਸਟ ਕਲੋਨੀ ਵਿਚ ਤੀਜ ਦੇ ਮੁਕਾਬਲੇ ...
ਫਗਵਾੜਾ, 19 ਅਗਸਤ (ਹਰਜੋਤ ਸਿੰਘ ਚਾਨਾ)- ਸਾਬਕਾ ਮੰਤਰੀ ਤੇ 'ਆਪ' ਆਗੂ ਜੋਗਿੰਦਰ ਸਿੰਘ ਮਾਨ ਨੇ ਫਗਵਾੜਾ ਸ਼ੂਗਰ ਮਿੱਲ ਦੇ ਸੰਕਟ ਦੇ ਤੁਰੰਤ ਹੱਲ ਲਈ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਦਖ਼ਲ ਦੀ ਮੰਗ ਕੀਤੀ ਹੈ | ਪਿੰਡ ਨਿਹਾਲਗੜ੍ਹ ਵਿਖੇ ...
ਕਪੂਰਥਲਾ, 19 ਅਗਸਤ (ਅਮਨਜੋਤ ਸਿੰਘ ਵਾਲੀਆ)-ਸ਼ਹਿਰ ਵਿਚ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਜਾਵੇਗਾ ਅਤੇ ਕਿਸੇ ਵੀ ਕੀਮਤ 'ਤੇ ਅਮਨ-ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਥਾਣਾ ਸਦਰ ਦੇ ਨਵਨਿਯੁਕਤ ਐਸ.ਐੱਚ.ਓ. ਸੋਨਮਦੀਪ ਕੌਰ ਨੇ ਕੀਤਾ | ਉਨ੍ਹਾਂ ...
ਬੇਗੋਵਾਲ, 19 ਅਗਸਤ (ਸੁਖਜਿੰਦਰ ਸਿੰਘ)- ਸਥਾਨਕ ਐਸ.ਪੀ.ਐਸ. ਇੰਟਰਨੈਸ਼ਨਲ ਸਕੂਲ ਬੇਗੋਵਾਲ ਵਿਚ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਰਜਨੀਤ ਕੌਰ ਤੇ ਪਿ੍ੰਸੀਪਲ ਅਮਰੀਕ ਸਿੰਘ ਦੀ ਅਗਵਾਈ ਹੇਠ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਸੰਬੰਧੀ ਹੋਏ ਸਮਾਗਮ ਵਿਚ ਸਕੂਲ ਦੇ ...
ਫਗਵਾੜਾ, 19 ਅਗਸਤ (ਅਸ਼ੋਕ ਕੁਮਾਰ ਵਾਲੀਆ) ਰਾਣੀਪੁਰ ਦੇ ਸ਼ਿਵ ਸ਼ਕਤੀ ਮੰਦਰ ਵਿਖੇ ਦੇਸੀ ਘਿਉ ਦਾ ਲੰਗਰ ਲਗਾਇਆ | ਇਸ ਮੌਕੇ ਤੇ ਵੱਖ-ਵੱਖ ਭਜਨ ਮੰਡਲੀਆਂ ਵਲੋਂ ਭੋਲੇ ਸ਼ੰਕਰ ਤੇ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਵੀ ਕੀਤਾ ਗਿਆ | ਇਸ ਮੌਕੇ ਮੰਦਰ ਦੇ ਮੁੱਖ ਸੇਵਾਦਾਰ ਰਜਿੰਦਰ ...
ਫਗਵਾੜਾ, 19 ਅਗਸਤ (ਅਸ਼ੋਕ ਕੁਮਾਰ ਵਾਲੀਆ)- ਸੈਫਰਨ ਪਬਲਿਕ ਸਕੂਲ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀ ਬਾਲ ਗੋਪਾਲ, ਸ੍ਰੀ ਕਿ੍ਸ਼ਨ, ਯਸ਼ੋਦਾ ਮਾਈਆ, ਮੀਰਾ, ਰਾਧਾ, ਗੋਪੀਆਂ ਅਤੇ ...
ਕਪੂਰਥਲਾ, 18 ਅਗਸਤ (ਅਮਨਜੋਤ ਸਿੰਘ ਵਾਲੀਆ)- ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ | ਇਸ ਸੰਬੰਧੀ ਪ੍ਰਾਚੀਨ ਮਹਾਰਾਣੀ ਸਾਹਿਬਾ ਮੰਦਰ, ਸ੍ਰੀ ਸਤਨਰਾਇਣ ਮੰਦਰ, ਪੰਜ ਮੰਦਰ, ਸ਼ਿਵ ਮੰਦਰ ਕਚਹਿਰੀ ਚੌਕ, ਸ੍ਰੀ ਹਨੂਮਾਨ ਮੰਦਰ, ਮਨੀ ...
ਕਪੂਰਥਲਾ, 19 ਅਗਸਤ (ਵਿ.ਪ੍ਰ.)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਸ੍ਰੀ ਸਤਨਰਾਇਣ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਮੰਦਿਰ ਦੀ ਪ੍ਰਬੰਧਕ ਕਮੇਟੀ ਦੇ ਆਗੂ ਨਰੇਸ਼ ਗੋਸਾਈਾ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਨਰੇਸ਼ ਪੰਡਿਤ, ...
ਫਗਵਾੜਾ, 19 ਅਗਸਤ (ਹਰਜੋਤ ਸਿੰਘ ਚਾਨਾ)- ਪ੍ਰਵਾਸੀ ਪੰਜਾਬੀ ਦਿਲਬਾਗ ਬੰਗਾ ਵਲੋਂ 50 ਏਕੜ 'ਚ ਫ਼ਲਦਾਰ ਤੇ ਵਿਰਾਸਤੀ ਬੂਟੇ ਲਾਉਣ ਦੇ ਬਣਾਏ ਗਏ ਪ੍ਰਾਜੈਕਟ ਦੀ ਸ਼ੁਰੂਆਤ ਵਾਤਾਵਰਨ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤੀ | ਪਿੰਡ ਬਿਸ਼ਨਪੁਰ 'ਚ ...
ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿ੍ੰ. ਰੇਨੂੰ ਅਰੋੜਾ ਦੀ ਅਗਵਾਈ 'ਚ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਕਵਿਤਾਵਾਂ, ...
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਕਪੂਰਥਲਾ, 19 ਅਗਸਤ (ਅਮਰਜੀਤ ਕੋਮਲ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐੱਫ. ਵਿਚ ਜਨਮ ਅਸ਼ਟਮੀ ਦੇ ਸਬੰਧ 'ਚ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਪਿ੍ੰਸੀਪਲ ਪ੍ਰਭਦੀਪ ਕੌਰ ਮੌਂਗਾ ਨੇ ਬੱਚਿਆਂ ਤੇ ਸਟਾਫ਼ ...
ਕਪੂਰਥਲਾ, 19 ਅਗਸਤ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 4 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ 43 ਸਾਲਾ ਔਰਤ ਵਾਸੀ ਜੈਦ, 36 ਸਾਲਾ ਵਿਅਕਤੀ ਰਿਹਾਣਾ ਜੱਟਾਂ, 34 ਸਾਲਾ ਨੌਜਵਾਨ ਮੁਹੱਲਾ ਅਰਫ਼ਵਾਲਾ, 42 ਸਾਲਾ ਔਰਤ ਮੁਹੱਲਾ ਮਹਿਤਾਬਗੜ੍ਹ ਨਾਲ ...
ਸੁਲਤਾਨਪੁਰ ਲੋਧੀ, 19 ਅਗਸਤ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਵਿਸ਼ੇਸ਼ ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ ਚੋਰ ਨੂੰ ਕਾਬੂ ਕੀਤਾ ਹੈ | ਐਸ.ਐੱਚ.ਓ. ਜਸਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਕਸ਼ਮੀਰ ਸਿੰਘ ਪੁਲਿਸ ਪਾਰਟੀ ਸਮੇਤ ਪੁੱਡਾ ਕਾਲੋਨੀ ਵਿਚ ...
ਫਗਵਾੜਾ, 19 ਅਗਸਤ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਪਿੰਡ ਨਿਹਾਲਗੜ੍ਹ ਵਿਖੇ ਪ੍ਰਵਾਸੀ ਭਾਰਤੀਆਂ ਵਲੋਂ ਆਪਣੇ ਪਿਤਾ ਦੀ ਯਾਦ 'ਚ ਪਿੰਡ ਵਿਖੇ ਬਣਾਏ ਜਾਣ ਵਾਲੇ ਯਾਦਗਾਰੀ ਗੇਟ 'ਚ ਅੜਿੱਕੇ ਪਾਉਣ ਦਾ ਕੰਮ ਅੱਜ ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ...
ਫਗਵਾੜਾ, 19 ਅਗਸਤ (ਅਸ਼ੋਕ ਕੁਮਾਰ ਵਾਲੀਆ)- 100 ਸਾਲਾ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਤੇ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਸਹਿਜ ਪਾਠ ਸੇਵਾ ...
ਡਡਵਿੰਡੀ, 19 ਅਗਸਤ (ਦਿਲਬਾਗ ਸਿੰਘ ਸੰਧੂ)- ਦੇਰ ਰਾਤ ਤਾਸ਼ਪੁਰ ਮੋੜ 'ਤੇ ਹੋਏ ਇਕ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਤੇ ਬੱਚੀ ਗੰਭੀਰ ਜ਼ਖ਼ਮੀ ਹੋ ਗਈ | ਸਰਕਾਰੀ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ ਪਰਮਜੀਤ ਸਿੰਘ ਵਾਸੀ ਉੱਚਾ ...
ਬੇਗੋਵਾਲ, 19 ਅਗਸਤ (ਸੁਖਜਿੰਦਰ ਸਿੰਘ)-ਸਬ ਡਵੀਜ਼ਨ ਸਾਂਝ ਕੇਂਦਰ ਫਗਵਾੜਾ ਇੰਚਾਰਜ ਇੰਸਪੈਕਟਰ ਕੈਲਾਸ਼ ਕੌਰ ਅਤੇ ਸਾਂਝ ਕੇਂਦਰ ਬੇਗੋਵਾਲ ਦੇ ਸਟਾਫ਼ ਵਲੋਂ ਸਰਕਾਰੀ ਫ਼ੰਡ 'ਚੋਂ ਮਨੁੱਖਤਾ ਦੀ ਸੇਵਾ ਲਈ ਪਹਿਲਕਦਮੀ ਕਰਦਿਆਂ ਬਾਬਾ ਮੋਤੀ ਰਾਮ ਮਹਿਰਾ ਅਨਾਥ ਆਸ਼ਰਮ ...
ਢਿਲਵਾਂ, 19 ਅਗਸਤ (ਗੋਬਿੰਦ ਸੁਖੀਜਾ)- ਕਸਬਾ ਢਿਲਵਾਂ ਨੂੰ ਜੇਕਰ ਸਮੱਸਿਆਵਾਂ ਦਾ ਘਰ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ | ਇਲਾਕੇ ਦੇ ਲੋਕਾਂ ਦੀ ਸਭ ਤੋਂ ਵੱਡੀ ਸਮੱਸਿਆ ਰੇਲਵੇ ਕਰਾਸਿੰਗ ਫਾਟਕ ਦੀ ਹੈ | ਵਰਨਣਯੋਗ ਹੈ ਕਿ ਇੱਥੋਂ ਰੋਜ਼ਾਨਾ ਹੀ 100 ਦੇ ...
ਹੁਸੈਨਪੁਰ, 19 ਅਗਸਤ (ਸੋਢੀ)- ਬਾਬਾ ਮੰਡ ਪੀਰ ਦੀ ਦਰਗਾਹ ਤੇ ਪਿੰਡ ਪਾਜੀਆਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਗੁੱਗਾ ਜ਼ਾਹਿਰ ਪੀਰ ਦਾ ਸਾਲਾਨਾ ਮੇਲਾ ਬ੍ਰਹਮਲੀਨ ਬਾਬਾ ਰਾਮੂ ਸ਼ਾਹ ਡਡਵਿੰਡੀ ਦੇ ਸਪੁੱਤਰ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ...
ਭੁਲੱਥ, 19 ਅਗਸਤ (ਮੇਹਰ ਚੰਦ ਸਿੰਧੂ)-ਸਥਾਨਕ ਪਿੰਡ ਕਮਰਾਏ ਦੇ ਵਾਸੀਆਂ ਵਲੋਂ ਨਾਇਬ ਤਹਿਸੀਲਦਾਰ ਭੁਲੱਥ ਵਿਨੋਦ ਸ਼ਰਮਾ ਨੂੰ ਲਿਖਤੀ ਮੰਗ ਪੱਤਰ ਦਿੰਦਿਆਂ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਪਿੰਡ ਕਮਰਾਏ ਵਿਚ ਬਹੁਤ ਸਾਰੇ ਘਰਾਂ ਦੇ ਅੱਗੇ ਨਜਾਇਜ਼ ਥੜ੍ਹੀਆਂ ਬਣੀਆਂ ...
ਬੇਗੋਵਾਲ, 19 ਅਗਸਤ (ਸੁਖਜਿੰਦਰ ਸਿੰਘ)- ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਵਿਖੇ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਇੰਟਰ ਹਾਊਸ ਗਰੁੱਪ ਡਾਂਸ ਤੇ ਗਰੁੱਪ ਸਾਂਗ ਮੁਕਾਬਲੇ ਕਰਵਾਏ ਗਏ | ਇਸ ਪ੍ਰਤੀਯੋਗਤਾ 'ਚ 5ਵੀਂ ਤੋਂ 8ਵੀਂ ਦੇ ਵਿਦਿਆਰਥੀਆਂ ...
ਡਡਵਿੰਡੀ, 19 ਅਗਸਤ (ਦਿਲਬਾਗ ਸਿੰਘ ਝੰਡ)- ਪਿੰਡ ਸੇਚ ਦੇ ਗੁਰਦੁਆਰਾ ਬਾਬਾ ਅਮਰਨਾਥ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ 6 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ | ਇਸ ਮੌਕੇ ਕਥਾਵਾਚਕ ਭਾਈ ...
ਕਪੂਰਥਲਾ, 19 ਅਗਸਤ (ਵਿ.ਪ੍ਰ.)- ਲਾਵਰਸ ਮਨੋਰੋਗੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਚਲਾਈ ਚੇਤਨਾ ਮੁਹਿਮ ਤਹਿਤ ਉੱਘੇ ਸਮਾਜ ਸੇਵਕ ਰਾਜੂ ਸੋਨੀ, ਉੱਘੀ ਸਮਾਜ ਸੇਵਕਾ ਪਿ੍ੰਸੀਪਲ ਪ੍ਰੋਮਿਲਾ ਅਰੋੜਾ ਨੇ ਅਜੈ ਅਰੋੜਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਇਕ ਮੰਗ ...
ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਸ਼ਿਵ ਮੰਦਰ ਚੌਕ ਚੇਲਿਆਂ ਸੁਲਤਾਨਪੁਰ ਲੋਧੀ ਵਿਖੇ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਸੰਜੀਵ ਕੁਮਾਰ ਮਰਵਾਹਾ ਕੌਂਸਲਰ ਕਦੇ ਉਨ੍ਹਾਂ ਦੇ ਪਰਿਵਾਰ ਵਲੋਂ ਭਗਵਾਨ ਸ਼ਿਵ ਦਾ ਵਿਆਹ ਅਤੇ ਭੰਡਾਰਾ ਲਗਾਇਆ ਗਿਆ | ਇਸ ...
ਭੁਲੱਥ, 19 ਅਗਸਤ (ਮਨਜੀਤ ਸਿੰਘ ਰਤਨ)- ਆਮ ਆਦਮੀ ਪਾਰਟੀ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ ਨੂੰ ਨਾਲ ਲੈ ਕੇ ਤਹਿਸੀਲ ਭੁਲੱਥ ਦੀ ਅਚਨਚੇਤ ਚੈਕਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੇ ਤਹਿਸੀਲ ਭੁਲੱਥ ਵਿਚ ਰਜਿਸਟਰੀਆਂ ਕਰਵਾ ...
ਕਪੂਰਥਲਾ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਝੋਨੇ ਤੇ ਬਾਸਮਤੀ ਦੀ ਫ਼ਸਲ 'ਤੇ ਵਰਤੇ ਜਾਂਦੇ 10 ਕੀਟਨਾਸ਼ਕਾਂ ਦੀ ਵਿੱਕਰੀ 'ਤੇ ਪੰਜਾਬ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਹੈ | ਇਹ ਜਾਣਕਾਰੀ ਡਾ: ਬਲਬੀਰ ਚੰਦ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ਜ਼ਿਲ੍ਹੇ ਦੇ ਸਮੂਹ ...
ਬੇਗੋਵਾਲ, 19 ਅਗਸਤ (ਪੱਤਰ ਪ੍ਰੇਰਕ)- ਭੁਲੱਥ ਪ੍ਰੈੱਸ ਕਲੱਬ ਦੇ ਪ੍ਰਧਾਨ ਸੀਨੀਅਰ ਪੱਤਰਕਾਰ ਤੇ 'ਅਜੀਤ' ਦੇ ਨਿਊਜ਼ ਏਜੰਟ ਸਰਬੱਤ ਸਿੰਘ ਕੰਗ (55) ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ ਆਪਣੇ ਪਿੱਛੇ ਇਕ ਪੁੱਤਰ ਤੇ ਪਤਨੀ ਛੱਡ ਗਏ | ਉਨ੍ਹਾਂ ਦਾ ...
ਕਪੂਰਥਲਾ, 19 ਅਗਸਤ (ਵਿ.ਪ੍ਰ.)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਮੌਕੇ ਪ੍ਰੋ: ਰਸ਼ਮੀ ਵਿਰਕ ਨੇ ਤੀਆਂ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ | ਪ੍ਰੋ: ਮੋਨਿਕਾ ਖੰਨਾ ਤੇ ਪ੍ਰੋ: ...
ਫਗਵਾੜਾ, 19 ਅਗਸਤ (ਤਰਨਜੀਤ ਸਿੰਘ ਕਿੰਨੜਾ)- ਗੁੱਗਾ ਜਾਹਰ ਪੀਰ ਦੇ ਦਰਬਾਰ ਪਿੰਡ ਭਬਿਆਣਾ ਤਹਿਸੀਲ ਫਗਵਾੜਾ ਵਿਖੇ ਸਾਲਾਨਾ ਛਿੰਝ ਮੇਲਾ 21 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਛਿੰਝ ਮੇਲੇ ਦੌਰਾਨ ਸਵੇਰੇ 12 ਵਜੇ ਝੰਡੇ ਦੀ ਰਸਮ ਉਪਰੰਤ ਧਾਰਮਿਕ ...
ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਵਲੋਂ ਭਾਈ ਸੁਖਦੇਵ ਸਿੰਘ ਨੂੰ ਦਮਦਮੀ ਟਕਸਾਲ ਦਾ ਮੁੱਖ ਬੁਲਾਰਾ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਹ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ...
ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਸ੍ਰੀ ਗੋਪਾਲ ਗਊਧਾਮ ਮਹਾਂਤੀਰਥ ਗਊਸ਼ਾਲਾ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਕਿ੍ਸ਼ਨ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਗਊਸ਼ਾਲਾ ਨੂੰ ਰੰਗ-ਬਰੰਗੀਆਂ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਗਿਆ ਸੀ | ਇਸ ਮੌਕੇ ...
ਸੁਲਤਾਨਪੁਰ ਲੋਧੀ, 19 ਅਗਸਤ (ਨਰੇਸ਼ ਹੈਪੀ, ਥਿੰਦ)- ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਨੂੰ ਕਪੂਰਥਲੇ ਤੋਂ ਆਉਂਦੀ ਸੜਕ ਨੂੰ ਚੌੜਾ ਕਰਨ ਲਈ ਅੰਨ੍ਹੇਵਾਹ ਰੁੱਖਾਂ ਦੀ ਕਟਾਈ ਕਰਨ ਤੋਂ ਬਾਅਦ ਸ਼ਹਿਰ ਵਿਚਲੇ ਰਿਵਾਇਤੀ ਰੁੱਖਾਂ ਨੂੰ ਵੀ ਵੱਢਣਾ ਸ਼ੁਰੂ ਕਰ ਦਿੱਤਾ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX