ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕੇ 'ਚ ਪਏ ਬੇਮੌਸਮੀ ਭਾਰੀ ਮੀਂਹ ਨਾਲ ਸਬਜ਼ੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਵਧਾ ਦਿੱਤਾ ਹੈ | ਇਸ ਪਏ ਮੀਂਹ ਕਾਰਨ ਆਲੂ ਅਤੇ ਮਟਰਾਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਪੁੱਜਿਆ ਹੈ | ਅਨੇਕਾਂ ਜਗ੍ਹਾ ਖੇਤਾਂ 'ਚ ਪਾਣੀ ਭਰ ਜਾਣ ਕਾਰਨ ਆਲੂ ਅਤੇ ਮਟਰ ਦੀ ਫ਼ਸਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ | ਆਲੂਆਂ ਦੀ ਫ਼ਸਲ 'ਤੇ ਕਿਸਾਨਾਂ ਦਾ ਕਰੀਬ 40 ਤੋਂ 45 ਹਜ਼ਾਰ ਰੁਪਏ ਪ੍ਰਤੀ ਏਕੜ ਖਰਚਾ ਆ ਚੁੱਕਾ ਹੈ, ਜਿਸ ਦੇ ਚੱਲਦਿਆਂ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋ ਜਾਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਇਸ ਦੇ ਨਾਲ ਹੀ ਪੱਕ ਚੁੱਕੀ ਝੋਨੇ ਅਤੇ ਮੱਕੀ ਦੀ ਫ਼ਸਲ ਲਈ ਵੀ ਇਹ ਮੀਂਹ ਲਾਹੇਵੰਦ ਨਹੀਂ ਹੈ, ਖ਼ਾਸ ਕਰਕੇ ਤੇਜ਼ ਚੱਲੀ ਹਨੇਰੀ ਕਾਰਨ ਬਾਸਮਤੀ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ | ਮਾਹਿਰਾਂ ਅਨੁਸਾਰ ਝੋਨੇ ਦੇ ਝਾੜ 'ਤੇ ਵੀ ਇਸ ਮੀਂਹ ਦਾ ਕਾਫ਼ੀ ਅਸਰ ਪੈਣ ਦੀ ਸੰਭਾਵਨਾ ਹੈ | ਇਸ ਤੋਂ ਇਲਾਵਾ ਹੁਸ਼ਿਆਰਪੁਰ ਦੀ ਮੁੱਖ ਦਾਣਾ ਮੰਡੀ 'ਚ ਫ਼ਸਲ ਘੱਟ ਆਉਣ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਦਾ ਨੁਕਸਾਨ ਹੋਣ ਤੋਂ ਬਚਾਅ ਰਿਹਾ | ਇਲਾਕੇ ਦੇ ਆਲੂ ਉਤਪਾਦਕ ਕਿਸਾਨਾਂ ਗੁਰਮੀਤ ਸਿੰਘ ਬਾਗਪੁਰ, ਰਣਧੀਰ ਸਿੰਘ ਅਸਲਪੁਰ, ਰੇਸ਼ਮ ਸਿੰਘ ਬੱਡਲਾ, ਨੰਬਰਦਾਰ ਭੁਪਿੰਦਰ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਇਸ ਬੇਮੌਸਮੀ ਮੀਂਹ ਨੇ ਆਲੂ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਬਜ਼ੀ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਇਸ ਮੀਂਹ ਕਾਰਨ ਸ਼ਹਿਰ ਦੇ ਅਨੇਕਾਂ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ, ਜਿਸ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ |
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਨਿਖੇਧੀ ਕਰਦਿਆਂ ਹੁਸ਼ਿਆਰਪੁਰ ਸਰਕਲ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਪਾਵਰਕਾਮ ਵਲੋਂ ...
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 371 ਨਵੇਂ ਸੈਂਪਲ ਲੈਣ ਤੇ 111 ਸੈਂਪਲਾਂ ਦੀ ਰਿਪੋਰਟ ਪ੍ਰਾਪਤ ...
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)- ਭਾਰਤ ਦੀ ਨੰਬਰ ਇੱਕ ਕਾਰ ਮਾਰੂਤੀ ਸਜ਼ੂਕੀ ਜੋ ਕਿ ਹਮੇਸ਼ਾਂ ਹੀ ਆਪਣੇ ਗ੍ਰਾਹਕਾਂ ਦੀ ਜਰੂਰਤ ਨੂੰ ਧਿਆਨ 'ਚ ਰੱਖਦੇ ਹੋੋਏ ਨਵੀਆਂ ਆਧੁਨਿਕ ਕਾਰਾਂ ਬਜ਼ਾਰ 'ਚ ਉਤਾਰਦੀ ਰਹੀ ਹੈ, ਇਸੇ ਸਿਲਸਿਲੇ 'ਚ ਨਵੀਂ ਗਰੈਂਡ ਵਿਟਾਰਾ ...
ਕੋਟਫ਼ਤੂਹੀ, 24 ਸਤੰਬਰ (ਅਵਤਾਰ ਸਿੰਘ ਅਟਵਾਲ)-ਬੀਤੀ ਸ਼ਾਮ ਪਿੰਡ ਲਕਸੀਹਾ ਦੇ ਟੀ ਪੁਆਇੰਟ 'ਤੇ ਲੜਕੀ ਪਾਸੋਂ ਐਕਵਿਟਾ ਖੋਹਣ ਵਾਲੇ ਪਿੰਡ ਭਾਣਾ ਦੀ ਸਰਪੰਚ ਦੇ ਲੜਕੇ ਸਮੇਤ ਦੋ ਹੋਰ ਲੜਕਿਆਂ 'ਤੇ ਪਰਚਾ ਦਰਜ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...
ਦਸੂਹਾ, 24 ਸਤੰਬਰ (ਭੁੱਲਰ)- ਬਲਾਕ ਦਸੂਹਾ ਦੇ ਮੰਡਲ ਬਡਲਾ ਦੇ ਪ੍ਰਧਾਨ ਕੈਪਟਨ ਸ਼ਾਮ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਮੰਡਲ ਦੇ ਮੋਰਚੇ ਦਾ ਗਠਨ ਕੀਤਾ ਗਿਆ | ਵਿਕੀ ...
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹੁਣ ਲੋਕਾਂ ਨੂੰ ਪੈਨਸ਼ਨ ਲਗਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਤੇ ਹਰੇਕ ਪਿੰਡ ਤੇ ਸ਼ਹਿਰ 'ਚ ਬੁਢਾਪਾ, ਵਿਧਵਾ ਤੇ ਦਿਵਿਆਂਗ ਆਦਿ ਦੀਆਂ ਪੈਨਸ਼ਨਾਂ ਸਬੰਧੀ ਕੈਂਪ ਲਗਾਏ ਜਾਣਗੇ, ...
ਦਸੂਹਾ, 24 ਸਤੰਬਰ (ਕੌਸ਼ਲ)- ਦੀ ਦਸੂਹਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦਸੂਹਾ ਦੀ ਚੋਣ ਬਹੁਤ ਹੀ ਸੁਚੱਜੇ ਢੰਗ ਨਾਲ ਹੋਈ | ਇਸ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ 6 ਡਾਇਰੈਕਟਰ ਚੁਣੇ ਗਏ | ਉਪਰੰਤ ਅਗਲੀ ਕਮੇਟੀ ਸਰਬਸੰਮਤੀ ਨਾਲ ਬਣਾਈ ਗਈ ਜਿਸ ...
ਮਾਹਿਲਪੁਰ, 24 ਸਤੰਬਰ (ਰਜਿੰਦਰ ਸਿੰਘ)-ਪਿੰਡ ਮੇਘੋਵਾਲ ਦੁਆਬਾ ਵਿਖੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੌੜੀ ਨੇ ਪਿੰਡ ਵਾਸੀਆਂ ਦੀ ਮੁੱਖ ਮੰਗ ਪੂਰੀ ਕਰਦਿਆਂ 16.5 ਲੱਖ ਰੁਪਏ ਦੀ ਲਾਗਤ ਨਾਲ 200 ਮੀਟਰ ਡੂੰਘੇ ਲੱਗਣ ਵਾਲੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਨੀਂਹ ਪੱਥਰ ...
ਮਿਆਣੀ, 24 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਸਮਾਜਿਕ ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਡੀ. ਪੀ. ਓ. ਟਾਂਡਾ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਚਾਇਤ ਘਰ ਮਿਆਣੀ ਵਿਖੇ ਬੁਢਾਪਾ ਪੈਨਸ਼ਨ ਅਤੇ ਹੋਰ ...
ਐਮਾ ਮਾਂਗਟ, 24 ਸਤੰਬਰ (ਗੁਰਾਇਆ)-ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ: ਗੁਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੀ ਅਗਵਾਈ 'ਚ ਨੇੜਲੇ ਪਿੰਡ ਸਲੈਰੀਆ ਖ਼ੁਰਦ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਅਧੀਨ ਆਉਂਦੇ ...
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਰਹਿਨੁਮਾਈ ਹੇਠ 'ਏਕ ਭਾਰਤ ਸ੍ਰੇਸ਼ਟ ਭਾਰਤ ਕਲੱਬ' ...
ਰਾਮਗੜ੍ਹ ਸੀਕਰੀ, 24 ਸਤੰਬਰ (ਕਟੋਚ)- ਸਰਦ ਰੁੱਤ ਦੇ ਨਵਰਾਤਰਿਆਂ ਨੂੰ ਸਮਰਪਿਤ ਸ੍ਰੀ ਦੁਰਗਾ ਮੰਦਰ ਧਰਮਪੁਰ ਦੇਵੀ ਦਾ ਸਾਲਾਨਾ ਧਾਰਮਿਕ ਮੇਲਾ ਇਸ ਸਾਲ 26 ਸਤੰਬਰ ਤੋਂ ਸ਼ੁਰੂ ਹੋਵੇਗਾ ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਉਕਤ ਜਾਣਕਾਰੀ ਮੰਦਰ ਕਮੇਟੀ ਦੇ ...
ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਆਪਣੀ ਲਗਨ ਅਤੇ ਮਿਹਨਤ ਸਦਕਾ ਕਾਲਜ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ...
ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)- ਐੱਸ.ਪੀ.ਐਨ. ਕਾਲਜ ਮੁਕੇਰੀਆਂ ਵਿਖੇ ਕਾਲਜ ਦੀ ਮਾਣਮੱਤੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ, ਅੰਗਰੇਜ਼ੀ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਸੀਨੀਅਰ ਵਿਦਿਆਰਥੀਆਂ ਨੇ ਕਾਲਜ ਦੇ ਨਵੇਂ ਆਏ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਜੋਸ਼ ਅਤੇ ...
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਸਿਟੀ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ 3 ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ...
ਦਸੂਹਾ, 24 ਸਤੰਬਰ (ਭੁੱਲਰ)- ਅੱਜ ਸ਼ਾਮ ਡਿਊਟੀ 'ਤੇ ਜਾ ਰਹੇ ਏ. ਐੱਸ. ਆਈ. ਸਤਨਾਮ ਸਿੰਘ ਦੀ ਕਾਰ ਹਾਦਸੇ ਦੌਰਾਨ ਮੌਤ ਹੋ ਗਈ | ਐੱਸ.ਐੱਚ.ਓ. ਦਸੂਹਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸਤਨਾਮ ਸਿੰਘ ਜੋ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਤਾਇਨਾਤ ਸੀ, ਆਪਣੀ ਗੱਡੀ ...
ਪੱਸੀ ਕੰਢੀ, 24 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਉੱਘੇ ਸਮਾਜ ਸੇਵਕ ਅਤੇ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਵਲੋਂ ਇਲਾਕੇ ਵਿਚ ਚਲਾਏ ਸਮਾਜ ਸੇਵੀ ਕੰਮਾਂ ਤਹਿਤ ਅੱਜ ਪਿੰਡ ਕਾਲਰਾ ਦੀ ਬੀ.ਐੱਸ.ਸੀ. ਦੂਜਾ ਸਮੈਸਟਰ ਵਿਚ ਪੜ੍ਹਦੀ ਸਲੋਨੀ ਪੁੱਤਰੀ ...
ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਮੁਖੀ ਗੜ੍ਹਸ਼ੰਕਰ ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਸਰਤਾਜ ਸਿੰਘ ਚਾਹਲ ਐੱਸ.ਐੱਸ.ਪੀ. ਵਲੋਂ ਨਸ਼ੇ ਦੇ ਤਸਕਰਾਂ ...
ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਸਾਲਾ ਪ੍ਰਕਾਸ਼ ਪੁਰਬ ਸਬੰਧੀ 15 ਤੋਂ 17 ਅਕਤੂਬਰ ਨੂੰ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਨੂੰ ਮੁੱਖ ਰੱਖਦੇ ਹੋਏ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ, ਨਿਸ਼ਕਾਮ ਟਿਫਨ ਸੇਵਾ ...
ਜਲੰਧਰ, 24 ਸਤੰਬਰ (ਐੱਮ. ਐੱਸ. ਲੋਹੀਆ)-ਕਿਡਨੀ ਹਸਪਤਾਲ ਜਲੰਧਰ 'ਚ ਸੇਵਾਵਾਂ ਦੇ ਰਹੇ ਹੱਡੀਆਂ ਦੀਆਂ ਬਿਮਾਰੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਅਜੇਦੀਪ ਸਿੰਘ 26 ਸਤੰਬਰ 2022 ਦਿਨ ਸੋਮਵਾਰ ਨੂੰ ਗੁਰਸਿਮਰਨ ਹਸਪਤਾਲ, ਨਲੋਈਆਂ ਚੌਕ, ਹਰਗੋਬਿੰਦ ਨਗਰ, ਹੁਸ਼ਿਆਰਪੁਰ ਵਿਖੇ ...
ਮਾਹਿਲਪੁਰ, 24 ਸਤੰਬਰ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਮੋਬਾਈਲ ਖੋਹਣ ਦੀਆਂ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ...
ਗੜ੍ਹਸ਼ੰਕਰ 24 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ ਦਾ ਵੀਜ਼ਾ ਬੰਦ ਹੋਣ ਦੀਆਂ ਚਰਚਾਵਾਂ ਨੂੰ ਅਰੋੜਾ ਇਮੀਗ੍ਰੇਸ਼ਨ ...
ਐਮਾਂ ਮਾਂਗਟ, 24 ਸਤੰਬਰ (ਗੁਰਜੀਤ ਸਿੰਘ ਭੰਮਰਾ)- ਬੇਟ ਇਲਾਕੇ ਵਿਚ ਝੋਨੇ ਦੇ ਮਧਰੇਪਣ ਦੀ ਫੈਲੀ ਬਿਮਾਰੀ ਕਾਰਨ ਕਿਸਾਨਾਂ ਵਲੋਂ ਹਰ ਰੋਜ਼ ਵੱਡੀ ਗਿਣਤੀ ਵਿਚ ਆਪਣੀ ਝੋਨੇ ਦੀ ਫ਼ਸਲ ਬਿਮਾਰੀ ਕਾਰਨ ਖ਼ਰਾਬ ਹੋਣ ਕਾਰਨ ਵਾਹੀ ਜਾ ਰਹੇ ਹਨ | ਇਸ ਤਰ੍ਹਾਂ ਅੱਜ ਧਨੋਆ ਪਿੰਡ ਦੇ ...
ਮਾਹਿਲਪੁਰ, 24 ਸਤੰਬਰ (ਰਜਿੰਦਰ ਸਿੰਘ)- ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਗੁਰਵਿੰਦਰ ਸਿੰਘ ਤੇ ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਮਹਿਮਦੋਵਾਲ ਕਲਾਂ ਤੇ ਅਜਨੋਹਾ 'ਚ ਫਸਲਾਂ ਦੀ ਰਹਿੰਦ-ਖੂੰਹਦ ਦਾ ...
ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ)-ਸ਼ਨਿੱਚਰਵਾਰ ਨੂੰ ਇਲਾਕੇ 'ਚ ਦਿਨ ਭਰ ਰੁਕ-ਰੁਕ ਕੇ ਜਾਰੀ ਰਹੀ ਬਾਰਿਸ਼ ਨਾਲ ਜਿੱਥੇ ਮੌਸਮ ਖੁਸ਼ਗਵਾਰ ਹੋ ਗਿਆ ਉੱਥੇ ਹੀ ਇਹ ਬਾਰਸ਼ ਰਾਹਤ ਦੇ ਨਾਲ-ਨਾਲ ਕਿਸਾਨਾਂ ਲਈ ਆਫ਼ਤ ਵੀ ਬਣੀ ਨਜ਼ਰ ਆ ਰਹੀ ਹੈ | ਬਾਰਿਸ਼ ਨਾਲ ਜਿੱਥੇ ਝੋਨੇ ਦੀ ...
ਸੈਲਾ ਖੁਰਦ- ਅਵਾਰਾ ਪਸ਼ੂਆਂ ਦੀ ਦਿਨੋ ਦਿਨ ਵੱਧ ਰਹੀ ਭਰਮਾਰ ਦੀ ਰੋਕਥਾਮ ਤੇ ਸਾਂਭ ਸੰਭਾਲ ਕਰਨ 'ਚ ਸਰਕਾਰ ਤੇ ਪ੍ਰਸ਼ਾਸਨ ਕੋਈ ਠੋਸ ਉਪਰਾਲਾ ਕਰਨ ਦੀ ਬਜਾਏ ਬੇਵੱਸ ਸਥਿਤੀ 'ਚ ਨਜ਼ਰ ਆ ਰਹੇ ਹਨ ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਉਜਾੜੇ ਤੇ ਸੜ੍ਹਕਾਂ 'ਤੇ ਵਾਪਰ ...
ਸ਼ਾਮਚੁਰਾਸੀ, 24 ਸਤੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਸ਼ਾਮਚੁਰਾਸੀ ਅਤੇ ਇਸ ਦੇ ਆਸ ਪਾਸ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਵਰਦਾਨ ਦੀ ਜਗ੍ਹਾ ਸਰਾਪ ਸਾਬਿਤ ਹੋਣ ਦੇ ਸਮਾਚਾਰ ਪ੍ਰਾਪਤ ਹੋ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਦੇ ਸਾਹ ਸੂਤੇ ਜਾ ਰਹੇ ਹਨ, ...
ਹੁਸ਼ਿਆਰਪੁਰ, 24 ਸਤੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਸ਼ਹਿਰ 'ਚ ਥਾਂ-ਥਾਂ ਸੜ੍ਹਕਾਂ ਕਿਨਾਰੇ ਤੇ ਸਹਿਰੀ ਵਸੋਂ ਦੇ ਆਸ ਪਾਸ ਲੱਗੇ ਕੂੜੇ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਤੇ ਦੂਸ਼ਿਤ ਹੋ ਰਿਹਾ ਵਾਤਾਵਰਣ ਨਗਰ ਨਿਗਮ ਦੀ ਘਟੀਆ ਅਤੇ ਗੈਰ ਸੰਵਿਧਾਨਿਕ ...
ਬੁੱਲ੍ਹੋਵਾਲ 24 ਸਤੰਬਰ (ਲੁਗਾਣਾ)- ਥਾਣਾ ਬੁੱਲ੍ਹੋਵਾਲ ਵਿਖੇ ਦਰਜ ਕਰਵਾਈ ਰਿਪੋਰਟ ਅਨੁਸਾਰ ਪਿੰਡ ਝੱਜਾਂ ਦੇ ਮੁਹੰਮਦ ਅਲੀ ਹੁਸੈਨ ਨੇ ਦੱਸਿਆ ਕਿ ਕੱਲ੍ਹ ਕਰੀਬ 5:30 ਵਜੇ ਉਹ ਆਪਣੇ ਪੁੱਤਰ ਯਕੂਬ ਨਾਲ ਪਿੰਡ ਦੀ ਗਰਾਊਾਡ 'ਚ ਬੱਚਿਆਂ ਨੂੰ ਫੁੱਟਬਾਲ ਦਾ ਮੈਚ ਖੇਡਦਿਆਂ ...
ਹਾਜੀਪੁਰ, 24 ਸਤੰਬਰ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਭਵਨਾਲ 'ਚ ਪਿੰਡ ਦੇ ਕੁੱਝ ਵਿਅਕਤੀਆਂ ਵਲੋਂ ਇਕ ਅਪਾਹਜ ਵਿਅਕਤੀ ਦੇ ਘਰ ਵਿਚ ਦਾਖਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਪਾਹਜ ਵਿਅਕਤੀ ਦੇ ...
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਪਾਵਰਕਾਮ ਦੇ ਕਰਮਚਾਰੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਵਾਸੀ ਭਦਸਾਲੀ ਜ਼ਿਲ੍ਹਾ ਊਨਾ (ਹਿ:ਪ੍ਰ:) ਨੇ ਥਾਣਾ ਸਦਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ...
ਟਾਂਡਾ ਉੜਮੁੜ, 24 ਸਤੰਬਰ (ਗੁਰਾਇਆ)- ਅੱਜ ਸਵੇਰੇ ਪਿੰਡ ਮੂਨਕਾਂ ਨਜ਼ਦੀਕ 5 ਕਾਰ ਸਵਾਰ ਲੁਟੇਰਿਆਂ ਨੇ ਦਿੱਲੀ ਤੋਂ ਡਲਹੌਜ਼ੀ ਜਾ ਰਹੇ ਤਿੰਨ ਦੋਸਤਾਂ ਤੋਂ ਹਥਿਆਰਾਂ ਦੇ ਬਲ 'ਤੇ ਉਨ੍ਹਾਂ ਦੀ ਗੱਡੀ ਦੀ ਲੁੱਟ-ਖੋਹ ਕਰਨ ਦਾ ਸਮਾਚਾਰ ਹੈ | ਲੁੱਟ-ਖੋਹ ਦਾ ਸ਼ਿਕਾਰ ਹੋਏ ...
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਸ਼ਹੀਦ-ਏ-ਆਜਮ ਭਗਤ ਸਿੰਘ ਦੀ 115ਵੀਂ ਜਨਮ ਦਿਹਾੜੇ ਨੂੰ ਸਮਰਪਿਤ ਫਿੱਟ ਬਾਈਕਰਜ਼ ਕਲੱਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਸਾਈਕਲ ਰੈਲੀ ਕੱਢੀ ਜਾ ਰਹੀ ਹੈ, ਜੋ ਬੂਲਾਂਵਾੜੀ ਨਜ਼ਦੀਕ ਪੈਂਦੇ ਸਚਦੇਵਾ ...
ਚੱਬੇਵਾਲ, 24 ਸਤੰਬਰ (ਪਰਮਜੀਤ ਨੌਰੰਗਾਬਾਦੀ)-ਪਿੰਡ ਬਜਰਾਵਰ ਦੇ ਇਕ ਨÏਜਵਾਨ ਨੂੰ ਪੁਲਿਸ ਵਲੋਂ ਚੋਰੀ ਅਤੇ ਨਸ਼ਾ ਕਰਨ ਦੇ ਜੁਰਮ 'ਚ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਪੁਲਿਸ ਵਲੋਂ ਦਰਜ ਮਾਮਲੇ ਵਿਚ ਦੱਸਿਆ ਕਿ ਏ.ਐਸ.ਆਈ. ਰਾਜਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ...
ਮਿਆਣੀ, 24 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਜਲਾਲਪੁਰ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲਿਆ ਦੀ ਯਾਦ ਵਿਚ ...
ਟਾਂਡਾ ਉੜਮੁੜ, 24 ਸਤੰਬਰ (ਗੁਰਾਇਆ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ 28 ਸਤੰਬਰ ਨੂੰ ਕਨਵੈੱਨਸ਼ਨਾਂ ਦੇ ਰੂਪ ਵਿਚ ਮਨਾਉਣ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇੱਕ ਵਿਸ਼ੇਸ਼ ਮੀਟਿੰਗ ਸੂਬਾ ਮੀਤ ਪ੍ਰਧਾਨ ...
ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਮੁਕੇਰੀਆਂ ਦੀ ਇਕ ਮਹੱਤਵਪੂਰਨ ਬੈਠਕ ਬਲਾਕ ਕਨਵੀਨਰ ਰਜਤ ਮਹਾਜਨ ਦੀ ਅਗਵਾਈ ਵਿਚ ਬੱਸ ਸਟੈਂਡ ਮੁਕੇਰੀਆਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਬਲਾਕ ਕਨਵੀਨਰ ਰਜਤ ਮਹਾਜਨ ਨੇ ਕਿਹਾ ...
ਟਾਂਡਾ ਉੜਮੁੜ, 24 ਸਤੰਬਰ (ਦੀਪਕ ਬਹਿਲ)- ਆਮ ਪਾਰਟੀ ਦੇ ਨਵ-ਨਿਯੁਕਤ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਅੱਜ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਵਿਖੇ ਨਤਮਸਤਕ ਹੋਏ | ਇਸ ਮੌਕੇ ਤਪ ਅਸਥਾਨ ਦੇ ਮੁਖੀ ਸੰਤ ਬਾਬਾ ਗੁਰਦਿਆਲ ਸਿੰਘ ਨੇ ਔਲਖ ...
ਚੱਬੇਵਾਲ 24 ਸਤੰਬਰ (ਪਰਮਜੀਤ ਨÏਰੰਗਾਬਾਦੀ)- ਬੀਤੇ ਦੋ ਦਿਨ ਤੋਂ ਪੈ ਰਹੇ ਮੀਂਹ ਨੇ ਮੌਸਮ 'ਚ ਇੱਕ ਦਮ ਤਬਦੀਲੀ ਲਿਆਂਦੀ ਹੈ¢ ਇਸ ਨਾਲ ਜਿੱਥੇ ਆਮ ਲੋਕਾਂ ਨੂੰ ਗਰਮੀ ਤੇ ਹੁੰਮਸ ਭਰੇ ਮੌਸਮ ਤੋਂ ਨਿਜ਼ਾਤ ਮਿਲੀ ਹੈ ਉੱਥੇ ਹੀ ਕਿਸਾਨਾਂ ਲਈ ਮੀਂਹ ਪ੍ਰੇਸ਼ਾਨੀ ਦਾ ਕਾਰਨ ...
ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ)-ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਤਹਿਸੀਲ ਦੇ ਪਿੰਡ ਮਹਿੰਦਵਾਣੀ ਵਿਖੇ 'ਲੋਕ ਬਚਾਓ ਪਿੰਡ ਬਚਾਓ' ਸੰਘਰਸ਼ ਕਮੇਟੀ ਵਲੋਂ ਸਾਬਣ ਫ਼ੈਕਟਰੀ ਦੇ ਪ੍ਰਦੂਸ਼ਣ ਅਤੇ ਭਾਰੀ ਵਾਹਨਾਂ/ਟਿੱਪਰਾਂ ਖ਼ਿਲਾਫ਼ ਲਗਾਏ ਗਏ ਪੱਕੇ ਮੋਰਚੇ 'ਚ ...
ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)- ਇੰਪਲਾਈਜ਼ ਫੈਡਰੇਸ਼ਨ ਮੰਡਲ ਮੁਕੇਰੀਆਂ ਦੇ ਸਮੂਹ ਅਹੁਦੇਦਾਰਾਂ ਵਲੋਂ ਸੰਚਾਲਨ ਮੰਡਲ ਮੁਕੇਰੀਆਂ ਵਿਖੇ ਜੁਆਇਨ ਕੀਤੇ ਨਵੇਂ ਸੀਨੀਅਰ ਕਾਰਜਕਾਰੀ ਇੰਜੀਨੀਅਰ ਗੁਰਪ੍ਰੀਤ ਕੁਮਾਰ ਦਾ ਮੰਡਲ ਦਫ਼ਤਰ ਮੁਕੇਰੀਆਂ ਵਿਖੇ ਵਿਸ਼ੇਸ਼ ...
ਘੋਗਰਾ, 24 ਸਤੰਬਰ (ਆਰ.ਐੱਸ. ਸਲਾਰੀਆ)- ਪਿੰਡ ਹਲੇੜ ਵਿਖੇ ਧੰਨ-ਧੰਨ ਬਾਬਾ ਮੰਝ ਜੀ ਸਪੋਰਟਸ ਕਲੱਬ, ਐਨ.ਆਰ.ਆਈ. ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਛਿੰਝ ਮੇਲਾ ਧੂਮ-ਧਾਮ ਨਾਲ ਕਰਵਾਇਆ ਗਿਆ | ਛਿੰਝ ਮੇਲੇ ਦੌਰਾਨ ਪੰਜਾਬ, ਹਰਿਆਣਾ, ਜੰਮੂ ਅਤੇ ਹਿਮਾਚਲ ਪ੍ਰਦੇਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX