ਜਗਰਾਉਂ, 24 ਸਤੰਬਰ (ਗੁਰਦੀਪ ਸਿੰਘ ਮਲਕ)-ਸਨਿਚਰਵਾਰ ਦੀ ਸਵੇਰ ਤੋਂ ਪੈ ਰਹੀ ਬਾਰਿਸ਼ ਫ਼ਸਲਾਂ ਅਤੇ ਆਮ ਜਨਤਾ ਲਈ ਆਫ਼ਤ ਸਾਬਤ ਹੋ ਰਹੀ ਹੈ | ਸੂਬੇ 'ਚ ਸਵੇਰ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਿੱਥੇ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਜਾਗੀ ਹੈ, ਉੱਥੇ ਬਾਰਿਸ਼ ਕਾਰਨ ਪੱਕਣ 'ਤੇ ਖੜ੍ਹੀ ਝੋਨੇ ਦੀ ਫ਼ਸਲ ਲਈ ਕਾਫ਼ੀ ਨੁਕਸਾਨਦਾਇਕ ਸਾਬਤ ਹੋਵੇਗੀ | ਭਾਰੀ ਬਾਰਿਸ਼ ਕਾਰਨ ਹਰੇ ਚਾਰੇ ਦੀ ਫ਼ਸਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ | ਨੀਵੇਂ ਖੇਤਾਂ 'ਚ ਪਾਣੀ ਖੜ੍ਹ ਜਾਣ ਕਾਰਨ ਮੱਕੀ ਅਤੇ ਹੋਰ ਚਾਰੇ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਹਨ | ਬਾਰਿਸ਼ ਕਾਰਨ ਜਗਰਾਉਂ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਚੁੱਕਾ ਹੈ | ਸ਼ਹਿਰ ਦੇ ਕਈ ਮੁਹੱਲਿਆਂ ਅਤੇ ਕਈ ਸੜਕਾਂ ਮੀਂਹ ਦੇ ਪਾਣੀ 'ਚ ਡੁੱਬੀਆਂ ਨਜ਼ਰ ਆਈਆਂ | ਸ਼ਹਿਰ ਦੀਆਂ ਸੜਕਾਂ 'ਤੇ ਪਾਣੀ ਜਮ੍ਹਾਂ ਹੋ ਜਾਣ ਕਾਰਨ ਅੱਜ ਜਗਰਾਉਂ ਦੀਆਂ ਜ਼ਿਆਦਾਤਰ ਦੁਕਾਨਾਂ ਅਤੇ ਹੋਰ ਕਾਰੋਬਾਰ ਬੰਦ ਹੋ ਗਏ | ਖੇਤਰ ਦੇ ਕਈ ਪਿੰਡਾਂ 'ਚ ਸੜਕਾਂ ਆਦਿ ਦੇ ਨੁਕਸਾਨ ਹੋਣ ਦੀਆਂ ਵੀ ਰਿਪੋਰਟਾਂ ਸਾਹਮਣੇ ਆਈਆਂ ਹਨ | ਨੀਵੇਂ ਖੇਤਾਂ 'ਚ ਬਾਰਿਸ਼ ਦਾ ਪਾਣੀ ਖੜ੍ਹ ਜਾਣ ਕਾਰਨ ਕਿਸਾਨਾਂ ਦੀ ਫ਼ਸਲਾਂ ਦਾ ਭਾਰੀ ਨੁਕਸਾਨ ਹੋਣ ਦਾ ਵੀ ਡਰ ਕਿਸਾਨਾਂ ਵਲੋਂ ਜ਼ਾਹਿਰ ਕੀਤਾ ਗਿਆ ਹੈ | ਖੇਤੀਬਾੜੀ ਵਿਭਾਗ ਜਗਰਾਉਂ ਦੇ ਮੁਖੀ ਡਾ: ਗੁਰਦੀਪ ਸਿੰਘ ਅਨੁਸਾਰ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪਛੇਤੀ ਝੋਨੇ ਦੀ ਫ਼ਸਲ ਦਾ ਜ਼ਿਆਦਾ ਨੁਕਸਾਨ ਹੋਵੇਗਾ | ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਅਨੁਸਾਰ ਬੇਸ਼ੱਕ ਬਹੁਤ ਜ਼ਿਆਦਾ ਬਾਰਿਸ਼ ਹੋ ਰਹੀ ਹੈ, ਪਰ ਇਸ ਦੇ ਬਾਵਜੂਦ ਨਗਰ ਕੌਂਸਲ ਦੇ ਸੁਚੱਜੇ ਪ੍ਰਬੰਧਾਂ ਕਾਰਨ ਸ਼ਹਿਰ ਦੇ ਜ਼ਿਆਦਾਤਰ ਖੇਤਰ 'ਚ ਬਾਰਿਸ਼ ਦੇ ਪਾਣੀ ਦੀ ਨਾਲ ਦੀ ਨਾਲ ਨਿਕਾਸੀ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕੁਝ ਮੁਹੱਲਿਆਂ 'ਚ ਗੈਸ ਕੰਪਨੀ ਵਲੋਂ ਪਾਈ ਜਾ ਰਹੀ ਪਾਈਪ ਲਾਈਨ ਕਾਰਨ ਕਈ ਨਵੀਂ ਬਣਾਈਆਂ ਗਲੀਆਂ ਦਾ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਸਬੰਧਿਤ ਪਾਈਪ ਲਾਈਨ ਪਾਉਣ ਵਾਲੇ ਠੇਕੇਦਾਰ ਤੋਂ ਕਰਵਾਈ ਜਾਵੇਗੀ |
ਜਗਰਾਉਂ, 24 ਸਤੰਬਰ (ਜੋਗਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੀਲਾਂ ਮੇਘ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਭੁੱਲਰ ਵਿਖੇ ਐੱਲ.ਆਈ.ਸੀ. ਵਲੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ...
ਜੋਧਾਂ, 24 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਬੇਹੱਦ ਖਸਤਾ ਹਾਲਤ ਕਾਰਨ ਜਿੱਥੇ ਆਏ ਦਿਨ ਹਾਦਸੇ ਵਾਪਰ ਰਹੇ ਹਨ, ਉੱਥੇ ਰਾਹਗੀਰਾਂ ਦਾ ਵੱਡਾ ਮਾਲੀ ਨੁਕਸਾਨ ਵੀ ਹੋ ਰਿਹਾ ਹੈ, ਇਸ ਮਾਰਗ ਦੇ ਨਵੀਂਨੀਕਰਨ ਲਈ ਇਲਾਕੇ ਦੀਆਂ ਪੰਚਾਇਤਾਂ ...
ਮੁੱਲਾਂਪੁਰ-ਦਾਖਾ, 24 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਮੁੱਲਾਂਪੁੁਰ ਬ੍ਰਾਂਚ ਅੰਦਰ ਆਈਲਟਸ ਦੀ ਕੋਚਿੰਗ ਅਤੇ ਇੰਮੀਗ੍ਰੇਸ਼ਨ ਸਰਵਿਸ ਦੇ ਸ਼ਾਨਦਾਰ ਨਤੀਜੇ ਵਿਦਿਆਰਥੀ ਵਰਗ ਨੂੰ ਪ੍ਰਭਾਵਿਤ ਕਰਦੇ ਹੋਣ ਕਰਕੇ ...
ਮੁੱਲਾਂਪੁਰ-ਦਾਖਾ, 24 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਅੱਜ ਸਵੇਰ ਹੁੰਦਿਆ ਹੀ ਮੋਹਲੇਧਾਰ ਮੀਂਹ ਨਾਲ ਮੁੱਲਾਂਪੁਰ ਦਾਖਾ ਸ਼ਹਿਰ ਦਾ ਚੁਫੇਰਾ ਜਲ-ਥਲ ਹੋ ਗਿਆ | ਸ਼ਹਿਰ 'ਚ ਬਰਸਾਤੀ ਪਾਣੀ ਦੀ ਕੋਈ ਨਿਕਾਸੀ ਨਾ ਹੋਣ ਕਰਕੇ ਸ਼ਹਿਰ ਅੰਦਰੋਂ ਗੁਜ਼ਰਦੀ ਨੈਸ਼ਨਲ ਹਾਈਵੇ ...
ਜਗਰਾਉਂ, 24 ਸਤੰਬਰ (ਜੋਗਿੰਦਰ ਸਿੰਘ)-ਪੰਜਾਬ ਸਕੂਲ ਖੇਡਾਂ ਦੇ ਅੰਤਰਗਤ ਜ਼ਿਲ੍ਹਾ ਪੱਧਰੀ ਖੇਡਾਂ 'ਚ ਡੀ.ਏ.ਵੀ ਸਕੂਲ ਦੀਆਂ ਖਿਡਾਰਨਾਂ ਨੇ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਵਿਖੇ ਹੋ ਰਹੀਆਂ ਖੇਡਾਂ ਵਿਚ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ | ਅੰਡਰ-14 ਅਨੁਸ਼ਕਾ ਸ਼ਰਮਾ ਨੇ ...
ਰਾਏਕੋਟ, 24 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪਿ੍ੰਸੀਪਲ ਡਾ: ਸ੍ਰੀਮਤੀ ਰਜਨੀ ਬਾਲਾ ਦੀ ਅਗਵਾਈ ਹੇਠ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸ਼ਬਦ, ਭਜਨ, ਲੋਕ ਗੀਤ, ਕਵਿਤਾ ਉਚਾਰਨ, ...
ਸਿੱਧਵਾਂ ਬੇਟ, 24 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਖੇਤੀਬਾੜੀ ਵਿਭਾਗ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਡਾ: ਗੁਰਮੁਖ ਸਿੰਘ ਦੀ ਅਗਵਾਈ ਹੇਠ ਅਤੇ ਸਕੂਲ ਪਿ੍ੰਸੀਪਲ ਜਸਵੀਰ ਸਿੰਘ ਦੇ ਸਹਿਯੋਗ ਸਦਕਾ ...
ਰਾਏਕੋਟ, 24 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਦਰ ਰਾਏਕੋਟ ਵਲੋਂ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਅਤੇ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ | ਇਸ ਮੌਕੇ ਏ.ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬੱਸ ਸਟੈਂਡ ...
ਗੁਰੂਸਰ ਸੁਧਾਰ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-5 ਅਕਤੂਬਰ ਨੂੰ ਅਨਾਜ ਮੰਡੀ ਸੁਧਾਰ ਵਿਖੇ ਮਨਾਏ ਜਾਣ ਵਾਲੇ ਦੁਸਹਿਰਾ ਮੇਲੇ ਸੰਬੰਧੀ ਸੁਧਾਰ ਬਾਜ਼ਾਰ ਦੁਸਹਿਰਾ ਕਮੇਟੀ ਦੇ ਪ੍ਰਧਾਨ ਸੁਭਾਸ਼ ਜਿੰਦਲ ਦੀ ਅਗਵਾਈ ਹੇਠ ਮੀਟਿੰਗ ਹੋਈ | ਚੇਅਰਮੈਨ ਜਗਰੂਪਇੰਦਰ ...
ਭੰੂਦੜੀ, 24 ਸਤੰਬਰ (ਕੁਲਦੀਪ ਸਿੰਘ ਮਾਨ)-ਸਰਕਾਰੀ ਹਾਈ ਸਕੂਲ ਸੰਗਤਪੁਰਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਡਾ: ਗੁਰਮੁੱਖ ਸਿੰਘ ਦੀ ਅਗਵਾਈ 'ਚ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸ਼ੇਰਅਜੀਤ ਸਿੰਘ ਮੰਡ ਵਲੋਂ ਝੋਨੇ ਦੀ ਪਰਾਲੀ ਦੀ ...
ਹਠੂਰ, 24 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪਿੰਡ ਅੱਚਰਵਾਲ ਦੇ ਸੁਰਿੰਦਰ ਸਿੰਘ ਗਿੱਲ ਕੈਨੇਡਾ ਪੁੱਤਰ ਬਾਰਾ ਸਿੰਘ ਗਿੱਲ ਭਾਵੇਂ ਕੈਨੇਡਾ ਦੀ ਧਰਤੀ 'ਤੇ ਰਹਿ ਰਹੇ ਹਨ, ਪਰ ਆਪਣੀ ਮਿੱਟੀ ਨਾਲ ਉਨ੍ਹਾਂ ਨੂੰ ਹੋਰਨਾਂ ਪਰਵਾਸੀਆਂ ਵਾਂਗ ਅੰਤਾਂ ਦਾ ਮੋਹ ਹੈ | ਉਨ੍ਹਾਂ ਵਲੋਂ ...
ਹੰਬੜਾਂ, 24 ਸਤੰਬਰ (ਮੇਜਰ ਹੰਬੜਾਂ)-ਦਿਨੋ-ਦਿਨ ਵਿਗੜ ਰਹੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣੇ ਜ਼ਰੂਰੀ ਹਨ, ਇਹ ਪ੍ਰਗਟਾਵਾ ਆਲ ਇੰਡੀਆ ਸ਼ੂਗਰਫੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਵਲੋਂ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਹੰਬੜਾਂ 'ਚ ਬੂਟੇ ਲਗਾਏ ਜਾਣ ...
ਮੁੱਲਾਂਪੁਰ-ਦਾਖਾ, 24 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਅੰਦਰ ਅਮਨ-ਕਾਨੂੰਨ ਵਿਵਸਥਾ ਅਤੇ ਆਰਥਿਕ ਹਾਲਾਤ ਅਤਿ ਨਾਜ਼ੁਕ ਹੋ ਚੁੱਕੇ ਹਨ, ਪੰਜਾਬ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਬੇਲੋੜੇ ਅਤੇ ਬੇਤੁਕੇ ਅਪ੍ਰੇਸ਼ਨ ਲੋਟਸ ਵਰਗੇ ...
ਹੰਬੜਾਂ, 24 ਸਤੰਬਰ (ਮੇਜਰ ਹੰਬੜਾਂ)-ਕਸਬਾ ਹੰਬੜਾਂ 'ਚ ਹਰੇਕ ਸਾਲ ਦੀ ਤਰ੍ਹਾਂ ਨਵਰਾਤਿਆਂ 'ਚ ਮਾਂ ਦੁਰਗਾ ਪੂਜਾ, ਛੱਠ ਪੂਜਾ ਸੇਵਾ ਸੁਸਾਇਟੀ ਵਲੋਂ ਗਿਆਰ੍ਹਵਾਂ ਮਾਂ ਦੁਰਗਾ ਪੂਜਾ ਸਮਾਰੋਹ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਜੋਗਿੰਦਰ ਯਾਦਬ ਤੇ ...
ਜਗਰਾਉਂ, 24 ਸਤੰਬਰ (ਜੋਗਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਕਾਮ ਭਾਗ ਦੂਜਾ ਸਮੈਸਟਰ ਚੌਥਾ ਦੇ ਨਤੀਜਿਆਂ 'ਚੋਂ ਸ੍ਰੀ ਰਾਮ ਕਾਲਜ ਡੱਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਿਚ ਮਨਦੀਪ ਕੌਰ ਨੇ 72.14 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ...
ਰਾਏਕੋਟ, 24 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬਰ੍ਹਮੀ ਵਿਖੇ ਗ੍ਰਾਮ ਪੰਚਾਇਤ ਦੀ ਜ਼ਮੀਨ ਉੱਪਰ ਨਾਜਾਇਜ਼ ਕਬਜ਼ੇ ਮੁਕਤ ਕਰਵਾਉਣ ਲਈ 2-2 ਨੋਟਿਸ ਭੇਜਣ ਦੇ ਬਾਵਜੂਦ 2 ਕਾਬਜ਼ਕਾਰੀ ਪਰਿਵਾਰ ਨਾਜਾਇਜ਼ ਕਬਜ਼ੇ ਨਹੀਂ ਛੱਡ ਰਹੇ, ਜਿਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ...
ਜਗਰਾਉਂ, 24 ਸਤੰਬਰ (ਜੋਗਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਓ.ਬੀ.ਸੀ. ਸੈੱਲ ਦੇ ਨੈਸ਼ਨਲ ਕੋਆਰਡੀਨੇਟਰ ਅਤੇ ਹਿਮਾਚਲ ਪ੍ਰਦੇਸ਼ ਦੇ ਹਾਲ ਹੀ 'ਚ ਅਬਜ਼ਰਬਰ ਲਗਾਏ ਸੰਦੀਪ ਕੁਮਾਰ ਟਿੰਕਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ...
ਗੁਰੂਸਰ ਸੁਧਾਰ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੂਬਾ ਸਰਕਾਰ ਦੇ ਆਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਰਾਏਕੋਟ ਜ਼ੋਨ ਅੰਦਰ ਪੈਂਦੇ ਸਰਕਾਰੀ ਹਾਈ ਸਕੂਲ ...
ਮੁੱਲਾਂਪੁਰ-ਦਾਖਾ, 24 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਸਾਉਣੀ ਦੀ ਫ਼ਸਲ ਨਿੱਸਰ ਰਹੇ ਝੋਨੇ ਲਈ ਅੱਜ ਸਵੇਰੇ ਸ਼ੁਰੂ ਹੋਈ ਬਾਰਿਸ਼ (ਝੜੀ) ਵਾਲੇ ਮੀਂਹ 'ਚ ਹਵਾ-ਹਨੇਰੀ ਨਾਲ ਜਿੱਥੇ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ, ਉੱਥੇ ਸਬਜ਼ੀਆਂ, ਹਰਾ ਚਾਰਾ ਲੰਮੀ ਝੜੀ ਨਾਲ ...
ਰਾਏਕੋਟ, 24 ਸਤੰਬਰ (ਸੁਸ਼ੀਲ)-ਸੀ.ਪੀ.ਐੱਫ਼ ਕਰਮਚਾਰੀ ਯੂਨੀਅਨ ਜ਼ਿਲ੍ਹਾ ਲੁਧਿਆਣਾ ਇਕਾਈ ਦੀ ਮੀਟਿੰਗ ਪ੍ਰਧਾਨ ਸੰਦੀਪ ਭਬਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਚੇਅਰਮੈਨ ਜਗਤਾਰ ਸਿੰਘ ਰਾਜੋਆਣਾ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਮੀਟਿੰਗ ਦੀ ਕਾਰਵਾਈ ...
ਪੱਖੋਵਾਲ-ਸਰਾਭਾ, 24 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਦੇ ਹਿੱਤਾਂ ਦੀ ਰੱੱਖਿਆ ਲਈ ਕੰਮ ਕਰ ਰਹੀ ਜਥੇਬੰਦੀ ਡੈਮੋਕ੍ਰੇਟਿਕ ਟੀਚਰ ਫਰੰਟ ਵਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਵਾਉਣ ਵੀ.ਈ.ਈ. ਅਧਿਆਪਕਾਂ ਦੇ ਲੰਬੇ ਸਮੇਂ ਤੋਂ ...
ਰਾਏਕੋਟ, 24 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੈ ਰਹੀ ਬੇ-ਮੌਸਮੀ ਬਰਸਾਤ ਕਾਰਨ ਰਾਏਕੋਟ ਸ਼ਹਿਰ ਜਲ-ਥਲ ਹੋ ਗਿਆ ਤੇ ਥਾਂ-ਥਾਂ ਪਾਣੀ ਦੇ ਛੱਪੜ ਲੱਗ ਗਏ | ਦੱਸਣਯੋਗ ਹੈ ਕਿ 23-24 ਸਤੰਬਰ ਦੀ ਦਰਮਿਆਨੀ ਰਾਤ ਤੋਂ ਪੈ ਰਹੀ ਮੋਹਲੇਧਾਰ ਬਾਰਿਸ਼ ਸਾਉਣੀ ਦੀ ਫ਼ਸਲ ਲਈ ਨੁਕਸਾਨਦੇਹ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX