ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)- ਸਨਿਚਰਵਾਰ ਤੜਕਸਾਰ ਤੋਂ ਸਾਰਾ ਦਿਨ ਲਗਾਤਾਰ ਹੋ ਰਹੀ ਬੇ-ਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੇ ਸਾਹ ਸੂਤੇ ਪਏ ਹਨ ਕਿਉਂਕਿ ਕਿਸਾਨਾਂ ਦੀ ਝੋਨੇ ਅਤੇ ਬਾਸਮਤੀ ਦੀ ਫਸਲ ਪੱਕ ਕੇ ਕਟਾਈ ਲਈ ਤਿਆਰ ਪਈ ਹੋਈ ਹੈ | ਇਸ ਬਾਰਿਸ਼ ਕਾਰਨ ਭਾਵੇਂ ਅਜੇ ਜ਼ਿਆਦਾ ਨੁਕਸਾਨ ਨਹੀਂ ਹੋਇਆ ਫਿਰ ਵੀ ਲਗਾਤਾਰ ਹੋ ਰਹੀ ਬਾਰਿਸ਼ ਨੇ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ | ਵੀਰਵਾਰ ਤੋਂ ਸ਼ੁਰੂ ਹੋਈ ਬਾਰਿਸ਼ ਨਾਲ ਕਿਸਾਨਾਂ ਦੀ ਫਸਲ ਨੂੰ ਤਾਂ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਪਰ ਅੱਜ ਤੜਕਸਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨਾਲ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਝੋਨੇ ਦੀ ਫ਼ਸਲ ਬਹੁਤ ਖ਼ਰਾਬ ਹੋ ਰਹੀ ਹੈ | ਅੱਜ ਕੱਲ੍ਹ ਝੋਨੇ ਦੀ ਇਕ ਕਿਸਮ ਬਾਸਮਤੀ 1509 ਦੀ ਝੜਾਈ ਜੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਪਰ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਅਤੇ ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਚਿਹਰੇ ਤੋਂ ਰੌਣਕ ਉਡਾ ਦਿੱਤੀ ਹੈ | ਅੱਜ ਮੰਡੀਆਂ 'ਚ ਪਹੁੰਚੀ ਬਾਸਮਤੀ ਜਿਹੜੀ ਕਿ ਸ਼ੈੱਡਾਂ ਦੇ ਥੱਲੇ ਪਈ ਸੀ ਉਹ ਤਾਂ ਵਿਕ ਗਈ, ਭਾਵੇਂਕਿ ਪਿਛਲੇ ਦਿਨਾਂ ਨਾਲੋਂ 200 ਰੁਪਏ ਪ੍ਰਤੀ ਕੁਵਿੰਟਲ ਸਸਤੀ ਵਿਕੀ, ਪਰ ਇਸ ਨੂੰ ਵੇਚ ਕੇ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਕਿਉਂਕਿ ਬਾਰਿਸ਼ ਦਾ ਸਾਇਆ ਉਨ੍ਹਾਂ ਦੇ ਸਿਰ 'ਤੇ ਮੰਡਰਾ ਰਿਹਾ ਹੈ | ਇਸ ਦੇ ਨਾਲ ਹੀ ਜਿਹੜੇ ਕਿਸਾਨਾਂ ਨੂੰ ਮੰਡੀ 'ਚ ਜ਼ਿਆਦਾ ਭੀੜ ਹੋਣ ਕਰਕੇ ਸ਼ੈੱਡਾਂ 'ਚ ਜਗ੍ਹਾ ਨਹੀਂ ਮਿਲੀ, ਉਨ੍ਹਾਂ ਦੀ ਬਾਸਮਤੀ 1509 ਖੁੱਲ੍ਹੇ ਅਸਮਾਨ ਹੇਠਾਂ ਪਈ ਹੋਣ ਕਾਰਨ ਭਿੱਜਣ ਕਰਕੇ ਨਹੀਂ ਵਿਕੀ, ਉਹ ਕਿਸਾਨ ਮੰਡੀ ਵਿਚ ਬੈਠੇ ਰੱਬ ਨੂੰ ਕੋਸ ਰਹੇ ਸਨ | ਦਾਣਾ ਮੰਡੀ ਤਰਨ ਤਾਰਨ ਦੇ ਆੜ੍ਹਤੀਆਂ ਨੇ ਦੱਸਿਆ ਕਿ ਜਿਨ੍ਹਾਂ ਦੀਆਂ ਦੁਕਾਨਾਂ ਅੱਗੇ ਸੈੱਡ ਬਣਏ ਹਨ ਉਨ੍ਹਾਂ ਦੇ ਕਿਸਾਨਾਂ ਦਾ ਕੰਮ ਤਾਂ ਠੀਕ ਹੈ ਪਰ ਜਿਹੜੇ ਆੜ੍ਹਤੀਆਂ ਦੀਆਂ ਦੁਕਾਨਾਂ ਸਾਹਮਣੇ ਸੈੱਡ ਨਹੀਂ ਹਨ ਉਨ੍ਹਾਂ ਦੇ ਕਿਸਾਨਾਂ ਨੂੰ ਇਹੋ ਜਿਹੀ ਬਾਰਿਸ਼ ਵਿਚ ਬਹੁਤ ਦਿੱਕਤ ਆ ਰਹੀ ਹੈ | ਮੰਡੀ 'ਚ ਬੈਠੇ ਕਿਸਾਨ ਮਲਕੀਤ ਸਿੰਘ ਅਤੇ ਭੁਪਿੰਦਰ ਸਿੰਘ ਫਤਿਆਬਾਦ ਨੇ ਦੱਸਿਆ ਕਿ ਇਸ ਬਾਰਿਸ਼ ਨਾਲ 1509 ਬਾਸਮਤੀ ਦਾ ਤਾਂ ਪੂਰਾ ਨੁਕਸਾਨ ਹੋ ਰਿਹਾ ਹੈ ਪਰ ਪਰਮਲ ਦੀ ਫ਼ਸਲ ਦਾ ਬਚਾਅ ਹੈ ਸਗੋਂ ਪਰਮਲ ਨੂੰ ਜੋ ਤੇਲਾ ਪਿਆ ਸੀ, ਉਹ ਇਸ ਮੀਂਹ ਨਾਲ ਥੱਲੇ ਡਿੱਗ ਕੇ ਮਰ ਗਿਆ ਹੈ | ਇਸ ਸੰਬੰਧੀ ਜਦੋਂ ਸਾਬਕਾ ਮੁੱਖ ਖੇਤੀਬਾੜੀ ਅਫ਼ਸਰ ਜਗਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਬਾਰਿਸ਼ ਨਾਲ ਝੋਨੇ ਦੀ ਫ਼ਸਲ ਦਾ ਬਚਾਅ ਹੈ ਜੇਕਰ ਤੇਜ ਹਵਾ ਵਗਦੀ ਹੈ ਤਾਂ ਨੁਕਸਾਨ ਹੋਣ ਦਾ ਡਰ ਹੋ ਸਗਦਾ ਹੈ | ਉਨ੍ਹਾਂ ਕਿਹਾ ਕਿ ਬਾਸਮਤੀ ਦੀ 1509 ਕਿਸਮ ਦੀ ਜਿਆਦਾਤਰ ਫਸਲ ਦੀ ਕਟਾਈ ਹੋ ਚੁੱਕੀ ਹੈ ਅਤੇ ਕੁਝ ਫਸਲ ਦੀ ਕਟਾਈ ਹੋਣੀ ਬਾਕੀ ਹੈ ਅਗਰ ਜਿਆਦਾ ਬਾਰਿਸ਼ ਹੁੰਦੀ ਹੈ ਤਾਂ ਕਟਾਈ ਹੋਣ ਵਾਲੀ ਫ਼ਸਲ ਦੇ ਨੁਕਸਾਨ ਹੋ ਸਕਦਾ ਹੈ |
ਬੇ-ਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ
ਪੱਟੀ, (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ) - ਸਾਉਣੀ ਦੀ ਮੁੱਖ ਫਸਲ ਝੋਨਾ ਜਿਸ ਤੋਂ ਕਿਸਾਨਾਂ ਨੂੰ ਬਹੁਤ ਵੱਡੀਆ ਆਸਾਂ ਸਨ ਤੇ ਇਹ ਫ਼ਸਲ ਕੁਝ ਹੀ ਦਿਨਾਂ ਦੇ ਅੰਦਰ ਪੱਕ ਕੇ ਮੰਡੀਆਂ 'ਚ ਆਉਣ ਨੂੰ ਤਿਆਰ ਸੀ ਪਰ ਬੀਤੀ ਰਾਤ ਤੋਂ ਹੋ ਰਹੀ ਬੇ-ਮੌਸਮੀ ਬਾਰਿਸ ਨੇ ਕਿਸਾਨਾਂ ਦੀਆਂ ਆਸਾਂ ਤੇ ਪਾਣੀ ਫੇਰਨਾ ਸ਼ੁਰੂ ਕਰ ਦਿੱਤਾ ਹੈ | ਇਸ ਸੰਬੰਧੀ ਕਿਸਾਨ ਬਾਜ ਸਿੰਘ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਇਸ ਵਾਰ ਜੁਲਾਈ ਅਤੇ ਅਗਸਤ ਮਹੀਨੇ ਵਿਚ ਹੋਈ ਚੰਗੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਪਿਛਲੇ ਸਾਲ ਨਾਲੋਂ ਚੰਗੀ ਸੀ ਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਤੋਂ ਬਹੁਤ ਵੱਡੀਆ ਆਸਾਂ ਸਨ, ਪਰ ਬੀਤੀ ਰਾਤ ਤੋਂ ਹੋ ਰਹੀ ਬੇ-ਮੌਸਮੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਖਰਾਬ ਹੋਣ ਦਾ ਖਦਸ਼ਾ ਬਣਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਬਾਰਿਸ਼ ਇਸੇ ਤਰ੍ਹਾਂ ਹੀ ਜਾਰੀ ਰਹੀ ਤਾਂ ਝੋਨੇ ਦੀਆਂ ਮੁੰਜਰਾਂ ਵਿਚਲੇ ਚੌਲ ਕਾਲੇ ਪੈਣੇ ਸ਼ੁਰੂ ਹੋ ਜਾਣਗੇ ਤੇ ਮੁੰਜਰਾਂ ਜ਼ਮੀਨ 'ਤੇ ਡਿੱਗਣੀਆਂ ਸ਼ੁਰੂ ਹੋ ਜਾਣਗੀਆਂ, ਜਿਸ ਨਾਲ ਝਾੜ 'ਤੇ ਮਾੜਾ ਅਸਰ ਪਵੇਗਾ | ਇਸ ਦੇ ਨਾਲ ਹੀ ਬਾਸਮਤੀ ਦੀ ਕਿਸਮ 1509 ਦੀ ਕਟਾਈ ਕਰਕੇ ਮਟਰਾਂ ਦੀ ਬਜਾਈ ਲਈ ਜਮੀਨਾਂ ਤਿਆਰ ਕੀਤੀਆ ਗਈਆ ਸਨ | ਹੁਣ ਬਰਸਾਤ ਹੋਣ ਕਾਰਨ ਮਟਰਾਂ ਦੀ ਬਜਾਈ ਵੀ ਲੇਟ ਹੋ ਜਾਵੇਗੀ |
ਕੀ ਕਹਿੰਦੇ ਹਨ ਇਸ ਸੰਬੰਧੀ ਖੇਤੀਬਾੜੀ ਅਫ਼ਸਰ
ਜਦ ਇਸ ਸਬੰਧੀ ਖੇਤੀਬਾੜੀ ਅਫਸਰ ਭੁਪਿੰਦਰ ਸਿੰਘ ਨਾਲ ਰਾਬਤਾ ਕਾਇਮ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਕੁਝ ਹੀ ਦਿਨਾਂ ਅੰਦਰ ਪੱਕ ਜਾਵੇਗੀ ਤੇ ਜੇਕਰ ਬਾਰਿਸ਼ ਇਸੇ ਤਰ੍ਹਾਂ ਹੀ ਜਾਰੀ ਰਹੀ ਤਾਂ ਫ਼ਸਲ ਖਰਾਬ ਹੋਣ ਦਾ ਖਦਸ਼ਾ ਹੈ ਪਰ ਅਜੇ ਤਕ ਫ਼ਸਲ ਠੀਕ ਹੈ |
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)- ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾ ਹੀ ਦੇਸ਼ ਹਿੱਤ 'ਚ ਫੈਸਲੇ ਲੈ ਕੇ ਦੇਸ਼ ਨੂੰ ਤਰੱਕੀ ਦੇ ਰਸਤੇ ਤੋਰਿਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਲੋਕਾਂ ਦੀ ਸਹੂਲਤ ਲਈ ਅਹਿਮ ਫ਼ੈਸਲੇ ਲਏ ਜਾ ਰਹੇ ...
ਝਬਾਲ, 24 ਸਤੰਬਰ (ਸਰਬਜੀਤ ਸਿੰਘ)- ਪਿੰਡ ਪੱਧਰੀ ਕਲਾਂ ਦੇ ਗੁਰਦੁਆਰਾ ਬਾਬਾ ਬਹਾਦਰ ਸਿੰਘ ਵਿਖੇ ਹਲਕਾ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਲੋਕਾਂ ਨੂੰ ਪਿੰਡਾਂ 'ਚ ਸਹੂਲਤਾਂ ਦੇਣ ਦੇ ਯਤਨਾ ਤਹਿਤ 'ਆਪ' ਆਗੂਆਂ ਵਲੋਂ ਛੇ ਪਿੰਡਾਂ ਦਾ ਨਵੀਆਂ ਪੈਨਸ਼ਨਾਂ ...
ਭਿੱਖੀਵਿੰਡ, 24 ਸਤੰਬਰ (ਬੌਬੀ)- ਪੰਜਾਬ ਦੇ ਆਪ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਜਲਦੀ ਹੀ ਸਾਰੇ ਚੋਣ ਵਾਅਦੇ ਪੂਰੇ ਕਰ ...
ਪੱਟੀ, 24 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਲੰਬੇ ਸਮੇਂ ਤੋਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ 'ਚ ਵਧੀਆ ਕਾਰਗੁਜ਼ਾਰੀ ਨਿਭਾਉਦੇ ਰਹੇ ਕਿਸਾਨ ਆਗੂ ਨਿਹਾਲ ਸਿੰਘ ਸੀਤੋ ਜੋ ਕੁਝ ਜਥੇਬੰਦੀ ਦੇ ਆਗੂਆਂ ਨਾਲ ਨਰਾਜ ਹੋਣ ਕਾਰਨ ...
ਸ਼ਾਹਬਾਜਪੁਰ, 24 ਸਤੰਬਰ (ਪਰਦੀਪ ਬੇਗੇਪੁਰ)- ਬਲਾਕ ਭਿੱਖੀਵਿੰਡ ਦੇ ਅਧੀਨ ਆਉਂਦੇ ਪਿੰਡ ਬੇਗੇਪੁਰ ਦੇ ਪਿੰਡ ਵਾਸੀਆਂ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਠੇਕੇਦਾਰ ਤੇ ਪਾਣੀ ਦੀ ਟੈਂਕੀ ਲਈ ਆਏ ਪੈਸਿਆਂ ਨੂੰ ਸਹੀ ਢੰਗ ਨਾਲ ਨਾ ਲਗਾਉਣ ਅਤੇ ਅਧੂਰਾ ਕੰਮ ਛੱਡਣ ਦੇ ...
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਬੰਦ ਹਵਾਲਾਤੀਆਂ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ 19 ਗ੍ਰਾਮ ਨਸ਼ੀਲਾ ਪਾਊਡਰ ਅਤੇ 2 ਮੋਬਾਈਲ ਫੋਨ ਸਮੇਤ ਸਿੰਮਾਂ ਬਰਾਮਦ ਹੋਣ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ...
ਪੱਟੀ, 24 ਸਤੰਬਰ (ਖਹਿਰਾ, ਕਾਲੇਕੇ)- ਥਾਣਾ ਪੱਟੀ ਸਦਰ ਦੀ ਪੁਲਿਸ ਨੇ ਸਤਲੁਜ ਦਰਿਆ 'ਚੋਂ ਰੇਤ ਦੀ ਨਾਜਾਇਜ਼ ਚੋਰੀ ਕਰਦੇ ਹੋਏ ਪੀਟਰ ਰੇਹੜੇ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਨੂੰ ਦੇਖ ਕੇ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਮੌਕੇ ਏ.ਐਸ.ਆਈ ਰਸਾਲ ਸਿੰਘ ਨੇ ਦੱਸਿਆ ਕਿ ...
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ...
ਝਬਾਲ, 24 ਸਤੰਬਰ (ਸੁਖਦੇਵ ਸਿੰਘ)- ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ 1 ਅਕਤੂਬਰ ਨੂੰ ਅੱਖਾਂ ਤੇ ਜਨਰਲ ਸਰਜਰੀ ਦਾ ਫ੍ਰੀ ਕੈਂਪ ...
ਸ਼ਾਹਬਾਜ਼ਪੁਰ, 24 ਸਤੰਬਰ (ਪਰਦੀਪ ਬੇਗੇਪੁਰ) - ਆਗਾਮੀ ਝੋਨੇ ਦੀ ਖਰੀਦ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਬਾਬਾ ਸੁਰਜਨ ਜੀ ਦੀ ਕੋਰ ਕਮੇਟੀ ਦੀ ਮੀਟਿੰਗ ਸਥਾਨਿਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਜੀ ਦੇ ਦੀਵਾਨ ਹਾਲ ਵਿਚ ਨਰੰਜਣ ਸਿੰਘ ਬਗਰਾੜੀ ...
ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਚੋਹਲਾ ਸਾਹਿਬ ਵਿਖੇ ਬਲਵਿੰਦਰ ਸਿੰਘ ...
ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਬੂਟੇ ਵੱਢਣ ਅਤੇ ਇਕ ਵਿਅਕਤੀ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਮਨਸਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ...
ਝਬਾਲ, 24 ਸਤੰਬਰ (ਸਰਬਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਝਬਾਲ ਬਿਜਲੀ ਘਰ ਵਿਖੇ ਦਿੱਤਾ ਜਾ ਰਿਹਾ ਧਰਨਾ ਅੱਜ ਤੇਰਵੇਂ ਦਿਨ ਵਿਚ ਦਾਖਲ ਹੋ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰੇਤ ਦੇ ਆਗੂ ਜਸਬੀਰ ਸਿੰਘ ਗੰਡੀਵਿੰਡ ਨੇ ...
ਤਰਨ ਤਾਰਨ, 24 ਸਤੰਬਰ (ਪਰਮਜੀਤ ਜੋਸ਼ੀ)- ਚੌਦਸ, ਮੱਸਿਆ ਦਾ ਦਿਹਾੜਾ ਹੋਣ ਕਾਰਨ ਰਾਤ ਸਮੇਂ ਸ਼ਹਿਰ 'ਚ ਭਾਰੀ ਟ੍ਰੈਫਿਕ ਜਾਮ ਲੱਗ ਗਿਆ, ਜਿਸ ਕਾਰਨ ਜਿਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀ ਸੰਗਤ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਇਥੇ ...
ਝਬਾਲ, 24 ਸਤੰਬਰ (ਸਰਬਜੀਤ ਸਿੰਘ) - ਝੋਨੇ ਦੀ ਪਰਾਲੀ ਤੇ ਹੋਰ ਰਹਿੰਦ ਖੂੰਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਤੇ ਪਰਾਲੀ ਸਾਂਭ ਸੰਭਾਲ ਵਾਸਤੇ ਖੇਤੀਬਾੜੀ ਵਿਭਾਗ ਵਲੋਂ ਚਲਾਈ ਜਾਗਰੂਕਤਾ ਮੁਹਿੰਮ ਹੀ ਸ਼ਲਾਘਾ ਕਰਦਿਆਂ ਆਜ਼ਾਦ ਗਰੱੁਪ ਦੇ ਮੈਂਬਰ ਤੇ ਸਾਬਕਾ ਸਰਪੰਚ ...
ਸਰਹਾਲੀ ਕਲਾਂ, 24 ਸਤੰਬਰ (ਅਜੇ ਸਿੰਘ ਹੁੰਦਲ)- ਸਰਬ ਭਾਰਤ ਨੋਜਵਾਨ ਸਭਾ ਦੇ ਸਾਬਕਾ ਆਗੂ ਬਲਵਿੰਦਰ ਸਿੰਘ ਦਦੇਹਰ ਸਾਹਿਬ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ 125 ਵਾਂ ਜਨਮ ਦਿਹਾੜਾ ਜੋ 28 ਸਤੰਬਰ ਨੂੰ ਜਲੰਧਰ ਦੇ ਯਾਦਗਾਰ ਹਾਲ 'ਚ ਮਨਾਇਆ ਜਾ ਰਿਹਾ ਹੈ, ਸੰਬੰਧੀ ਪੰਜਾਬ ਭਰ 'ਚ ...
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ 2 ਵਿਅਕਤੀਆਂ ਨਾਲ ਕੁੱਟਮਾਰ ਕਰਨ ਅਤੇ ਟਰੈਕਟਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ ਤਿੰਨ ...
ਪੱਟੀ, 24 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਬਹੁਤ ਵਾਅਦੇ ਕੀਤੇ ਜਾ ਰਹੇ ਹਨ ਪਰ ਸਿਹਤ ਸੇਵਾਵਾਂ ਦੇਣ ਵਾਲੇ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਤੋਂ ਪੰਜਾਬ ਸਰਕਾਰ ...
ਫਤਿਆਬਾਦ, 24 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਗੁਰੂ ਰਾਮਦਾਸ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਪਿੰਡ ਭਰੋਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਸਲਾਨਾ ਜੋੜ ਮੇਲਾ ਬਾਬਾ ਸੁਖਾ ਸਿੰਘ ਕਾਰ ਸੇਵਾ ਸਰਹਾਲੀ ...
ਤਰਨ ਤਾਰਨ, 24 ਸਤੰਬਰ (ਇਕਬਾਲ ਸਿੰਘ ਸੋਢੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਸੂਬਾ ਹੈੱਡਕੁਆਰਟਰ ਵਿਖੇ ਅੱਜ ਸੂਬਾ ਕੋਰ ਕਮੇਟੀ ਦੀ ਮੀਟਿੰਗ 'ਚ ਅਹਿਮ ਫ਼ੈਸਲੇ ਲਏ ਗਏ | ...
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)- ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਰਪ੍ਰੀਤ ਸਿੰਘ ਦੇ ਖਿਲਾਫ਼ ਸਰਕਾਰੀ ਰੁੱਖ ਵੱਢਣ 'ਤੇ ਥਾਣਾ ਸਿਟੀ ਵਿਖੇ ਕੇਸ ਦਰਜ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਥਾਣਾ ਸਿਟੀ ਦੇ ਬਾਹਰ ਧਰਨਾ ਦੇ ...
ਖਡੂਰ ਸਾਹਿਬ, 24 ਸਤੰਬਰ ( ਰਸ਼ਪਾਲ ਸਿੰਘ ਕੁਲਾਰ)- ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੋਣਾਂ ਸਮੇਂ ਨੰਬਰਦਾਰਾਂ ਨਾਲ ਮਾਣਭੱਤੇ ਵਿਚ ਵਾਧਾ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਦਾ ਕੀਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX