ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬੀਤੀ ਦੇਰ ਰਾਤ ਤੋਂ ਸ਼ੁਰੂ ਹੋਈ ਬੇਮੌਸਮੀ ਭਾਰੀ ਬਾਰਸ਼ ਨੇ ਜਿੱਥੇ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਉੱਥੇ ਇਸ ਭਾਰੀ ਬਾਰਸ਼ ਨੇ ਕਿਸਾਨਾਂ ਨੂੰ ਚਿੰਤਾ ਦੇ ਆਲਮ ਵਿਚ ਡਬੋ ਕੇ ਰੱਖ ਦਿੱਤਾ ਹੈ | ਸ਼ੁੱਕਰਵਾਰ ਰਾਤ ਤੋਂ ਸ਼ੁਰੂ ਹੋਈ ਭਾਰੀ ਬਾਰਸ਼ ਕਾਰਨ ਮੋਗਾ ਸ਼ਹਿਰ ਦੇ ਸਾਰੇ ਨੀਵੇਂ ਇਲਾਕਿਆਂ ਵਿਚ ਜਿੱਥੇ ਪਾਣੀ ਭਰ ਗਿਆ ਉੱਥੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਲਈ ਵੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਬਾਰਸ਼ ਕਾਰਨ ਜਿੱਥੇ ਸਕੂਲੀ ਬੱਚੇ ਤੇ ਮੁਲਾਜ਼ਮਾਂ ਨੂੰ ਵੀ ਜਾਣ ਆਉਣ ਵਿਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਉੱਥੇ ਭਾਰੀ ਬਾਰਸ਼ ਕਾਰਨ ਟਰੈਫਿਕ ਦੀ ਵੱਡੀ ਸਮੱਸਿਆ ਵੀ ਲੋਕਾਂ ਨੂੰ ਝੱਲਣੀ ਪਈ ਤੇ ਸੜਕਾਂ 'ਤੇ ਵੱਡੀਆਂ ਵੱਡੀਆਂ ਗੱਡੀਆਂ ਦੀਆਂ ਲਾਈਨਾਂ ਲੱਗ ਗਈਆਂ | ਜਿਸ ਨਾਲ ਆਮ ਲੋਕਾਂ ਨੂੰ ਵੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਜੇਕਰ ਨਗਰ ਨਿਗਮ ਮੋਗਾ ਦੀ ਗੱਲ ਕੀਤੀ ਜਾਵੇ ਤਾਂ ਅੱਜ ਦੀ ਬਾਰਸ਼ ਨੇ ਨਗਰ ਨਿਗਮ ਮੋਗਾ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਕਿਉਂਕਿ ਜਿੱਥੇ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਉੱਥੇ ਟੁੱਟੀਆਂ ਸੜਕਾਂ ਵੀ ਪਾਣੀ ਨਾਲ ਭਰ ਗਈਆਂ, ਜਿਸ ਨਾਲ ਦੋਪਹੀਆ ਵਾਹਨਾਂ ਨੂੰ ਲੰਘਣ ਦੇ ਵਿਚ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਲਜਾਰ ਸਿੰਘ ਘੱਲ ਕਲਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਬੇਮੌਸਮੀ ਬਾਰਸ਼ ਕਾਰਨ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਦਾ ਬਹੁਤ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ | ਉਨ੍ਹਾਂ ਦੱਸਿਆ ਕਿ ਝੋਨੇ ਦੀ ਫਸਲ ਜੋ ਕਿ ਲਗਭਗ ਪੱਕਣ ਦੇ ਨੇੜੇ ਸੀ ਉਸ ਨੇ ਅਕਤੂਬਰ ਦੇ ਪਹਿਲੇ ਹਫਤੇ ਮੰਡੀਆਂ ਵਿਚ ਆ ਜਾਣਾ ਸੀ ਪਰ ਅੱਜ ਦੀ ਬਾਰਸ਼ ਕਾਰਨ ਝੋਨੇ ਦੀ ਫਸਲ 10 ਦਿਨ ਹੋਰ ਲੇਟ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਫਿਲਹਾਲ ਬਾਰਸ਼ ਕਾਰਨ 25 ਫੀਸਦੀ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ ਹੈ | ਜੇਕਰ ਬਾਰਸ਼ ਨਹੀਂ ਰੁਕਦੀ ਤਾਂ ਇਹ ਨੁਕਸਾਨ 50 ਫੀਸਦੀ ਤੱਕ ਵੀ ਜਾ ਸਕਦਾ ਹੈ | ਖੇਤੀਬਾੜੀ ਵਿਭਾਗ ਦੇ ਸਾਬਕਾ ਉੱਚ ਅਫਸਰ ਤੇ ਨੈਸ਼ਨਲ ਐਵਾਰਡੀ ਡਾ. ਹਰਨੇਕ ਸਿੰਘ ਰੋਡੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹੋਈ ਭਾਰੀ ਬਾਰਸ਼ ਨੇ ਝੋਨੇ ਦੀ ਫਸਲ ਨੂੰ ਲੇਟ ਹੀ ਨਹੀਂ ਕੀਤਾ ਬਲਕਿ ਕੇ ਇਸ ਬਾਰਸ਼ ਨਾਲ ਝੋਨੇ ਦੀ ਪੱਕਣ ਕਿਨਾਰੇ ਖੜੀ ਫਸਲ ਹੇਠਾਂ ਵਿਛ ਗਈ ਹੈ ਤੇ ਉਸ ਨਾਲ ਜਿੱਥੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਕਟਾਈ ਵਿਚ ਦਿੱਕਤ ਆਵੇਗੀ ਉੱਥੇ ਇਸ ਨਾਲ ਝੋਨੇ ਦੇ ਦਾਣੇ ਦਾ ਰੰਗ ਵੀ ਬਦਰੰਗ ਹੋ ਜਾਵੇਗਾ ਤੇ ਕਟਾਈ ਵੇਲੇ ਝੋਨਾ ਕਾਫੀ ਹੱਦ ਤੱਕ ਕਿਰ ਵੀ ਜਾਵੇਗਾ | ਉਨ੍ਹਾਂ ਕਿਹਾ ਕਿ ਬਾਰਸ਼ ਨਾਲ ਕੋਈ ਫਾਇਦਾ ਨਹੀਂ ਹੋਇਆ ਸਗੋਂ ਇਸ ਨਾਲ ਨੁਕਸਾਨ ਹੀ ਹੋਇਆ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਕਮਾਦ ਦੀ ਫਸਲ ਜਿੱਥੇ ਡਿੱਗੀ ਹੈ ਉੱਥੇ ਪਸ਼ੂਆਂ ਦੇ ਚਾਰੇ ਦਾ ਤੇ ਸਬਜ਼ੀਆਂ ਦਾ ਵੀ ਨੁਕਸਾਨ ਹੋਇਆ ਹੈ ਜਦੋਂ ਕਿ ਪਹਿਲਾਂ ਵੀ ਭਾਰੀ ਗਰਮੀ ਪੈਣ ਕਾਰਨ ਕਿਸਾਨਾਂ ਨੂੰ ਸਬਜ਼ੀਆਂ ਕਰੰਡ ਹੋਣ ਦੀ ਪਹਿਲਾਂ ਹੀ ਮਾਰ ਪੈ ਚੁੱਕੀ ਹੈ ਤੇ ਹੁਣ ਬਾਰਸ਼ ਕਾਰਨ ਹੋਰ ਵੀ ਉਨ੍ਹਾਂ ਦਾ ਜ਼ਿਆਦਾ ਨੁਕਸਾਨ ਹੋਣ ਦਾ ਖਤਰਾ ਹੈ ਤੇ ਇਸ ਨਾਲ ਸਬਜ਼ੀਆਂ ਦੇ ਭਾਅ ਵੀ ਵਧ ਜਾਣਗੇ ਤੇ ਖਪਤਕਾਰਾਂ ਨੂੰ ਮਹਿੰਗੇ ਭਾਅ ਵਿਚ ਸਬਜ਼ੀਆਂ ਖ੍ਰੀਦਣੀਆਂ ਪੈਣਗੀਆਂ | ਉਨ੍ਹਾਂ ਕਿਹਾ ਕਿ ਇਸ ਮੀਂਹ ਨੇ ਕਿਸਾਨਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਤੇ ਉਨ੍ਹਾਂ ਦੀ ਪੱਕੀ ਫਸਲ ਦਾ ਨੁਕਸਾਨ ਕਰ ਦਿੱਤਾ ਹੈ |
ਧਰਮਕੋਟ, 24 ਸਤੰਬਰ (ਪਰਮਜੀਤ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਵਿਧਾਇਕਾਂ ਨੂੰ ਦਿੱਤੇ ਜਾਣ ਵਾਲੇ ਮੰਗ ਪੱਤਰਾਂ ਦੀ ਲੜੀ ਤਹਿਤ ਅਧਿਆਪਕਾਂ ਦੀਆਂ ਭਖਵੀਂਆਂ ਮੰਗਾਂ ਦੇ ਹੱਲ ਲਈ ਅਤੇ ਸਰਕਾਰ ਨੂੰ ਉਸ ਦੇ ਵਾਅਦੇ ਯਾਦ ਕਰਵਾਉਣ ...
ਮੋਗਾ, 24 ਸਤੰਬਰ (ਅਸ਼ੋਕ ਬਾਂਸਲ)-ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਦੀ ਜਨਰਲ ਮੀਟਿੰਗ ਹੋਟਲ ਪਾਰਕ ਰੀਜੈਂਸੀ ਜ਼ੀਰਾ ਰੋਡ ਮੋਗਾ ਵਿਖੇ ਸੁਸਾਇਟੀ ਦੇ ਚੇਅਰਮੈਨ ਚਮਨ ਲਾਲ ਗੋਇਲ ਅਤੇ ਵੀ. ਪੀ. ਸੇਠੀ ਪ੍ਰਧਾਨ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...
ਨਿਹਾਲ ਸਿੰਘ ਵਾਲਾ, 24 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਹੋਏ ਕੁਸ਼ਤੀ ਖੇਡ ਮੁਕਾਬਲਿਆਂ 'ਚ ਬਾਬਾ ਸ਼ੇਖ ਫ਼ਰੀਦ ਕੁਸ਼ਤੀ ਅਖਾੜਾ ਪਿੰਡ ...
ਧਰਮਕੋਟ, 24 ਸਤੰਬਰ (ਪਰਮਜੀਤ ਸਿੰਘ)-ਪਿੰਡ ਵਿਚ ਮਨਰੇਗਾ ਕੰਮ ਨਾਲ ਚੱਲਣ ਕਾਰਨ ਆਪਣੀਆਂ ਮੰਗਾਂ ਨੂੰ ਲੈ ਕੇ ਪਿੰਡ ਬੱਡੂਵਾਲ ਦੇ ਮਨਰੇਗਾ ਕਾਮਿਆਂ ਵਲੋਂ ਅੰਗਰੇਜ ਸਿੰਘ ਦੋਬੁਰਜੀ ਜਨਰਲ ਸੈਕਟਰੀ ਮੋਗਾ, ਮਜ਼ਦੂਰ ਯੂਨੀਅਨ ਸੀਟੂ ਦੀ ਅਗਵਾਈ ਹੇਠ ਬਲਾਕ ਕੋਟ ਈਸੇ ਖਾਂ ਦੇ ...
ਮੋਗਾ, 24 ਸਤੰਬਰ (ਜਸਪਾਲ ਸਿੰਘ ਬੱਬੀ)-ਫੈਡਰੇਸ਼ਨ ਆਫ ਪੰਜਾਬ ਨਾਨ-ਗਵਰਨਮੈਂਟ ਏਡਿਡ ਕਾਲਜ ਇੰਪਲਾਈਜ਼ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰੋ. ਸੁਖਦੇਵ ਸਿੰਘ ਹੁੰਦਲ ਪ੍ਰਧਾਨ ਪੰਜਾਬ ਏਡਿਡ ਕਾਲਜ ਰਿਟਾਇਰਡ ਇੰਪਲਾਈਜ਼ ਐਸੋਸੀਏਸ਼ਨ ਟੀਚਰਜ਼ ਪੰਜਾਬ, ਐਨ.ਕੇ. ...
ਅਜੀਤਵਾਲ, 24 ਸਤੰਬਰ (ਗ਼ਾਲਿਬ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਬੀ.ਐਡ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਡਾ. ਉਮੇਸ਼ ਕੁਮਾਰੀ ਨੇ ਦੱਸਿਆ ਕਿ ਇਸ ਵਾਰ ਵੀ ਪਹਿਲਾਂ ਨਤੀਜਿਆਂ ਵਾਗ ਕਾਲਜ ਦਾ ਨਤੀਜਾ ਸੌ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਨਾਮਵਰ, ਮਾਣਮੱਤੀ ਅਤੇ ਅਗਾਂਹਵਧੂ ਸਿੱਖਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਇਲਾਕੇ ਦੀ ਇਕ ਨਾਮਵਰ ਅਤੇ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨ ਵਾਲੀ ਵਿੱਦਿਅਕ ਸੰਸਥਾ ਹੈ | ਇਹ ਸੰਸਥਾ ਅੱਜ ਕਿਸੇ ਵੀ ਜਾਣਕਾਰੀ ਦੀ ਮੁਥਾਜ ਨਹੀਂ ਹੈ | ਇਸ ਵਿੱਦਿਅਕ ਸੰਸਥਾ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਾਂਤ ਸੁਭਾਅ ਦੇ ਮਾਲਕ ਹਲਕਾ ਨਿਹਾਲ ਸਿੰਘ ਵਾਲਾ ਤੋਂ ਦੂਸਰੀ ਵਾਰ ਵੱਡੀ ਲੀਡ 'ਤੇ ਜਿੱਤਣ ਵਾਲੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਕਾਂਗਰਸ ਸਰਕਾਰ ਵੇਲੇ ਆਪਣੀਆਂ ਪੰਚਾਇਤਾਂ ਅਤੇ ਬੱਧਨੀ ਕਲਾਂ 'ਚ ਐਮ.ਸੀ. ਬਣਾਉਣ 'ਚ ਕਾਮਯਾਬ ...
ਬੱਧਨੀ ਕਲਾਂ, 24 ਸਤੰਬਰ (ਸੰਜੀਵ ਕੋਛੜ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ. ਐਮ. ਐਮ. ਬੀ. ਮੈਮੋਰੀਅਲ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੁਆਰਾ ਕਰਵਾਈਆਂ ਪੇਂਡੂ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚੋਂ ਸ਼ਾਨਦਾਰ ...
ਕੋਟ ਈਸੇ ਖਾਂ, 24 ਸਤੰਬਰ (ਗੁਰਮੀਤ ਸਿੰਘ ਖਾਲਸਾ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬਾ ਸਰਕਾਰ 'ਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਰਾਘਵ ਚੱਢਾ ਦੀ ਦੂਰ ਅੰਦੇਸ਼ੀ ਸੋਚ ਸਦਕਾ ਔਰਤਾਂ ਦੀ ਭਲਾਈ ਲਈ ਕੀਤੇ ਜਾ ...
ਬਾਘਾ ਪੁਰਾਣਾ, 24 ਸਤੰਬਰ (ਗੁਰਮੀਤ ਸਿੰਘ ਮਾਣੰੂਕੇ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਬਲਾਕ ਕਮੇਟੀ ਦੀ ਮੀਟਿੰਗ ਪਿੰਡ ਰਾਜੇਆਣਾ ਵਿਖੇ ਗੁਰੂ ਘਰ ਬਾਬਾ ਰਾਜਾ ਪੀਰ 'ਚ ਕੀਤੀ ਗਈ | ਇਸ ਮੀਟਿੰਗ 'ਚ ਵੱਖ-ਵੱਖ ਯੂਨੀਅਨ ਆਗੂਆਂ ਨੇ ...
ਸਮਾਲਸਰ, 24 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਮੋਗਾ ਦੇ ਕੋਟਕਪੂਰਾ ਰੋਡ 'ਤੇ ਪੰਜਗਰਾਈਾ ਖੁਰਦ ਵਿਖੇ ਸਥਿਤ ਮਿਲੇਨੀਅਮ ਵਰਲਡ ਸਕੂਲ ਵਿਖੇ ਕੈਂਸਰ ਦੇ ਮਰੀਜ਼ਾਂ ਦੀ ਭਲਾਈ ਦਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਹਰਮੀਤ ਕੌਰ ਨੇ ...
• ਆਪ ਵਲੰਟੀਅਰ ਗੁਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਜਾ ਕੇ ਕੀਤੀ ਮੁਲਾਕਾਤ ਮੋਗਾ, 24 ਸਤੰਬਰ (ਗੁਰਤੇਜ ਸਿੰਘ)-ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਜੋ ਕਿ ਅੱਜ ਅਚਾਨਕ ਪਿੰਡ ਲੰਢੇਕੇ ਵਿਖੇ ਮੁਹੱਲਾ ਕਲੀਨਿਕ ਪਹੁੰਚੇ ਤੇ ਨਿਰੀਖਣ ਕੀਤਾ ਜਿੱਥੇ ਸਭ ਕੁਝ ਠੀਕ ਪਾਇਆ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲਾਕੇ ਦੀ ਉੱਘੀ ਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ 8ਵੀਂ ਜਮਾਤ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ ਖੇਡਾਂ ਪੰਜਾਬ ਦੀਆਂ ਦੌਰਾਨ ਜ਼ਿਲ੍ਹਾ ਬਾਸਕਟਬਾਲ ਵਿਚ ...
ਸਮਾਲਸਰ, 24 ਸਤੰਬਰ (ਬੰਬੀਹਾ)-ਗੁਰੂ ਤੇਗ ਬਹਾਦਰਗੜ੍ਹ ਰੋਡੇ ਸਕੂਲ ਵਿਚ ਅੰਤਰ-ਰਾਸ਼ਟਰੀ ਲੋਕਤੰਤਰ ਦਿਹਾੜੇ ਨੂੰ ਸਮਰਪਿਤ ਸਲੋਗਨ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਖੀ ਦਿਲਬਾਗ ਸਿੰਘ ਦੀ ਅਗਵਾਈ ਦੇ ਵਿਚ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਮੈਡਮ ...
ਸਮਾਲਸਰ, 24 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਵਿਖੇ ਨਾਨ ਬੋਰਡ ਜਮਾਤਾਂ ਦੇ ਨਤੀਜੇ ਸੰਬੰਧੀ ਸੰਤ ਮੋਹਨ ਦਾਸ ਸਕੂਲ ਦੇ ਪਿ੍ੰਸੀਪਲ ਮਨਜੀਤ ਕੌਰ ਅਤੇ ਐਸ. ਐਮ. ਡੀ. ਵਰਲਡ ਸਕੂਲ ਦੇ ਪਿ੍ੰਸੀਪਲ ਐਚ. ਐਸ. ਸਾਹਨੀ ਦੀ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਵਿਦਿਆਰਥੀ ਭਲਾਈ ਗਰੁੱਪ ਦੇ ਸਹਿਯੋਗ ਨਾਲ ਪਿੰਡ ਦੌਲਤਪੁਰਾ ਨੀਵਾਂ ਵਿਖੇ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਵਿਚ ਸਵੈ-ਰੋਜ਼ਗਾਰ ...
ਸਮਾਧ ਭਾਈ, 24 ਸਤੰਬਰ (ਜਗਰੂਪ ਸਿੰਘ ਸਰੋਆ)-ਸਥਾਨਕ ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਹਾਕੀ ਖਿਡਾਰੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਵਿਖੇ ਹੋਏ ਰਿਜਨਲ ਅੰਡਰ-19 (ਲੜਕੇ) 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਿੰਡ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਏ ਜਾ ਰਹੇ ਹਨ ਉੱਥੇ ਨਾਲ ਹੀ ਸਵੈ ਰੋਜ਼ਗਾਰ ਸਥਾਪਿਤ ਕਰਨ ਲਈ ਹਰ ਪ੍ਰਕਾਰ ਦੀ ...
ਮੋਗਾ, 24 ਸਤੰਬਰ (ਜਸਪਾਲ ਸਿੰਘ ਬੱਬੀ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦੀ ਅਗਵਾਈ ਹੇਠ ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਨਰਸਿੰਗ ਘੱਲ ਕਲਾਂ ...
ਬਾਘਾ ਪੁਰਾਣਾ, 24 ਸਤੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਸਭ ਤੋਂ ਪ੍ਰਸਿੱਧ ਸੰਸਥਾ ਜੇ.ਐਮ.ਐਸ. ਇਮੀਗੇ੍ਰਸ਼ਨ ਨਹਿਰੂ ਮੰਡੀ ਬਾਘਾ ਪੁਰਾਣਾ ਵਲੋਂ ਸਤਵਿੰਦਰ ਸਿੰਘ ਧੀਮਾਨ ਪੁੱਤਰ ਲਖਵਿੰਦਰ ਸਿੰਘ ਧੀਮਾਨ ਵਾਸੀ ਗਿੱਲ ਦਾ ਸਿਰਫ 45 ਦਿਨਾਂ ਵਿਚ ਕੈਨੇਡਾ ਦਾ ਓਪਨ ...
ਬਾਘਾ ਪੁਰਾਣਾ, 24 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਹਲਕੇ ਅੰਦਰ ਲਗਾਤਾਰ ਅਵਾਰਾ ਪਸ਼ੂਆਂ ਦੀ ਵਧਦੀ ਗਿਣਤੀ ਨੇ ਸਰਕਾਰ ਅਤੇ ਸਥਾਨਿਕ ਪ੍ਰਸ਼ਾਸਕ ਅਧਿਕਾਰੀਆਂ ਦੇ ਨੱਕ 'ਚ ਦਮ ਕਰ ਛੱਡਿਆ ਹੈ | ਪਰ ਪਿਛਲੇ ਲੰਬੇ ਸਮੇਂ ਤੋਂ ਇਸ ਗੰਭੀਰ ਸਮੱਸਿਆ ਦਾ ਹੱਲ ਕੱਢਣ 'ਚ ਸਰਕਾਰਾਂ ...
ਕੋਟ ਈਸੇ ਖਾਂ, 24 ਸਤੰਬਰ (ਨਿਰਮਲ ਸਿੰਘ ਕਾਲੜਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਐਨ.ਐਸ.ਐਸ. ਵਲੰਟੀਅਰਜ਼ ਵਲੋਂ ਐਨ.ਐਸ.ਐਸ. ਡੇ ਮਨਾਇਆ ਗਿਆ | ਹੇਮਕੁੰਟ ਸੰਸਥਾਵਾਂ ਦੇ ...
ਠੱਠੀ ਭਾਈ, 24 ਸਤੰਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਾਘਾ ਪੁਰਾਣਾ ਬਲਾਕ ਦੇ ਪਿੰਡ ਲਧਾਈ ਕੇ ਦੀ ਜਨਰਲ ਬਾਡੀ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਿਛਲੀ ਪਿੰਡ ਇਕਾਈ ਦੀ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਡਾਈਟ ਮੋਗਾ ਵਿਖੇ ਪ੍ਰਧਾਨ ਡਾ. ਅਜੀਤਪਾਲ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਸਕੂਲ ਲੈਕਚਰਾਰ ਕੇਡਰ ਨਾਲ ਸਬੰਧਿਤ ਮਸਲਿਆਂ ...
ਬੱਧਨੀ ਕਲਾਂ, 24 ਸਤੰਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਕਾਲ 'ਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੇ ਸਹਿਯੋਗ ਨਾਲ ਬਲਾਕ ਨਿਹਾਲ ਸਿੰਘ ਵਾਲਾ ਦੇ ਕਿਸਾਨ ਆਗੂ ਗੁਰਚਰਨ ਸਿੰਘ ਰਾਮਾ ਬਲਾਕ ਪ੍ਰਧਾਨ, ਬੂਟਾ ਸਿੰਘ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਕਿੰਡਰਗਾਰਟਨ ਸਕੂਲ ਮੋਗਾ ਵਿਖੇ ਅੋਰਿੰਜ਼ ਡੇ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ ਤੇ ਸਕੂਲ ਪਿ੍ੰਸੀਪਲ ਸ਼ਿਵਾਨੀ ਅਰੋੜਾ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ 14 ਸਾਲ ਵਰਗ ਦੀਆਂ ਲੜਕੀਆਂ ਨੇ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਮੁਕਾਬਲੇ ਵਿਚ 8 ਟੀਮਾਂ ਨੇ ਹਿੱਸਾ ਲਿਆ | ਇਹ ਮੁਕਾਬਲੇ ਬਲੂਮਿੰਗ ਬਡਜ਼ ...
ਬਾਘਾ ਪੁਰਾਣਾ, 24 ਸਤੰਬਰ (ਕਿ੍ਸ਼ਨ ਸਿੰਗਲਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂੰਕੇ ਨਿਵਾਸੀ ਸ਼ਰਾਬ ਦੇ ਉੱਘੇ ਕਾਰੋਬਾਰੀ ਜਸਕਰਨ ਸਿੰਘ ਜੱਸੀ ਠੇਕੇਦਾਰ ਅਤੇ ਗੁਰਚਰਨ ਸਿੰਘ ਯੋਧਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡ ਬੁੱਕਣ ਵਾਲਾ ਵਿਖੇ ਸੀਨੀਅਰ ਕਾਂਗਰਸੀ ਆਗੂ ਨਵ-ਨਿਯੁਕਤ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮਨਜੀਤ ਸਿੰਘ ਮਾਨ ਦਾ ਜਗਜਿੰਦਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਸਨਮਾਨ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਡੇਨਿਸ ਕੰਪਨੀ ਦੇ ਦਫ਼ਤਰ ਵਿਚ ਲਾਇਨਜ਼ ਕਲੱਬ ਵਲੋਂ ਚੇਅਰਮੈਨ ਦੀਪਕ ਅਰੋੜਾ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਅੰਕਿਤ ਸਿੰਗਲਾ, ਸੈਕਟਰੀ ਐਸ.ਕੇ. ਬਾਂਸਲ, ਸਾਹਿਲ ਗਰਗ, ਸ਼ਗੁਨ ਗੋਇਲ ਅਤੇ ਮੌਜੂਦ ...
ਸਮਾਧ ਭਾਈ, 24 ਸਤੰਬਰ (ਜਗਰੂਪ ਸਿੰਘ ਸਰੋਆ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮੋਗਾ ਵਿਚ ਹੋਏ ਕਬੱਡੀ ਓਪਨ ਚਾਲੀ ਸਾਲ ਤੱਕ ਦੇ ਮੁਕਾਬਲਿਆਂ ਵਿਚ ਪਿੰਡ ਰੌਂਤਾ ਦੀ ਟੀਮ ਜ਼ਿਲ੍ਹਾ ਜੇਤੂ ਰਹੀ | ਜੇਤੂ ਟੀਮ ਦਾ ਪਿੰਡ ਪੁੱਜਣ 'ਤੇ ਪੰਚਾਇਤ ਅਤੇ ਪਤਵੰਤਿਆਂ ਵਲੋਂ ਸਨਮਾਨ ਕੀਤਾ ...
ਧਰਮਕੋਟ, 24 ਸਤੰਬਰ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬੱਚਿਆਂ ਦੇ ਸਰਬਪੱਖੀ ਵਿਕਾਸ ਕਰਨ ਵਿਚ ਹਮੇਸ਼ਾ ਤਤਪਰ ਰਹਿੰਦੀ ਹੈ | ਬੱਚਿਆਂ ਵਿਚ ਨੈਤਿਕ ਕਦਰਾਂ ਕੀਮਤਾਂ ਅਤੇ ਅਧਿਆਤਮਕ ਗੁਣਾਂ ਨੂੰ ...
ਮੋਗਾ, 24 ਸਤੰਬਰ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ਐਨ. ਐਸ. ਐਸ. ਯੂਨਿਟ ਵਲੋਂ ਐਨ. ਐਸ. ਐਸ. ਦਿਵਸ ਮਨਾਇਆ | ਕਾਲਜ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਵਿਦਿਆਰਥੀਆਂ ਨੂੰ ਕੌਮੀ ਸੇਵਾ ਯੋਜਨਾ ਦਿਵਸ ਦਾ ਮੰਤਵ ਰਾਸ਼ਟਰ ਦੇ ਵਿਦਿਆਰਥੀਆਂ ਦਾ ...
ਬੱਧਨੀ ਕਲਾਂ, 24 ਸਤੰਬਰ (ਸੰਜੀਵ ਕੋਛੜ)-ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਬੀਤੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਰਾਉੂਕੇ ਰੋਡ ਉੱਪਰ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਪਾਣੀ ਸ਼ਹਿਰ ਵਾਸੀਆਂ ਦੇ ਘਰਾਂ 'ਚ ਵੜਨ ਲੱਗ ਪਿਆ ਤਾਂ ਲੋਕਾਂ ਨੂੰ ਮੁਸ਼ਕਿਲ ਨੂੰ ਭਾਂਪਦਿਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX