ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)-ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਫ਼ਿਰੋਜ਼ਪੁਰ 'ਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਵਿਗੜਦੀ ਦਿਖਾਈ ਦੇ ਰਹੀ ਹੈ | ਨਿੱਤ ਦਿਹਾੜੇ ਵਾਪਰਨ ਵਾਲੀਆਂ ਲੁੱਟਾਂ-ਖੋਹਾਂ, ਚੋਰੀਆਂ, ਡਕੈਤੀਆਂ ਤੇ ਲੱੁਟ ਖੋਹ ਦੀਆਂ ਵਾਰਦਾਤਾਂ ਦੇ ਨਾਲ ਸ਼ਹਿਰ 'ਚ ਸ਼ਰੇਆਮ ਗੋਲੀਆਂ ਚਲਾਉਣ ਦੇ ਵੀ ਮਾਮਲੇ ਸਾਹਮਣੇ ਆਉਣ ਲੱਗੇ ਹਨ | ਅੱਜ ਫ਼ਿਰੋਜ਼ਪੁਰ ਸ਼ਹਿਰ ਦੀ ਗੋਬਰ ਮੰਡੀ 'ਚ ਅੱਜ ਦਿਨ-ਦਿਹਾੜੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਨੇ ਉਸ ਸਮੇਂ ਖੂਨੀ ਰੂਪ ਧਾਰ ਲਿਆ, ਜਦੋਂ ਇਕ ਧਿਰ ਵਲੋਂ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ | ਇਸ ਖੂਨੀ ਝੜਪ 'ਚ ਇਕ ਧਿਰ ਦੇ 3 ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ 'ਚੋਂ ਇਕ ਦੇ ਲੱਤ ਵਿਚ ਗੋਲੀ ਵੱਜੀ | ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਗੋਲੀ ਲੱਗੇ ਮਰੀਜ਼ ਨੂੰ ਨਿੱਜੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ | ਡਾਕਟਰਾਂ ਅਨੁਸਾਰ ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ | ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹਰੀਸ਼ ਕੁਮਾਰ ਪੁੱਤਰ ਰਤਨ ਲਾਲ ਵਾਸੀ ਭਗਤ ਸਿੰਘ ਕਾਲੋਨੀ ਫੇਜ਼-2 ਫ਼ਿਰੋਜ਼ਪੁਰ ਸ਼ਹਿਰ ਨੇ ਦੋਸ਼ ਲਾਇਆ ਕਿ ਉਨ੍ਹਾਂ ਦਾ ਦਿੱਲੀ ਗੇਟ ਸਥਿਤ ਇਕ ਮਕਾਨ ਕਿਰਾਏ 'ਤੇ ਦਿੱਤਾ ਹੋਇਆ ਹੈ, ਜਿਸ ਦਾ ਕਿਰਾਏਦਾਰ 3 ਮਹੀਨਿਆਂ ਤੋਂ ਨਾ ਤਾਂ ਕਿਰਾਇਆ ਦੇ ਰਹੇ ਹਨ ਤੇ ਨਾ ਹੀ ਮਕਾਨ ਖਾਲੀ ਕਰ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਅੱਜ ਉਹ ਆਪਣੀ ਗੋਬਰ ਮੰਡੀ ਸਥਿਤ ਦੁਕਾਨ 'ਤੇ ਬੈਠੇ ਸਨ ਤਾਂ ਕੱੁਝ ਵਿਅਕਤੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਤੇ ਗੋਲੀ ਚਲਾ ਦਿੱਤੀ, ਜੋ ਨਰਿੰਦਰ ਪਾਲ ਪੁੱਤਰ ਦਿਆਲ ਸਿੰਘ ਦੇ ਲੱਗੀ | ਇਸ ਹਮਲੇ 'ਚ ਸੰਜੀਵ ਕੁਮਾਰ ਪੁੱਤਰ ਦਰਸ਼ਨ ਲਾਲ ਦੇ ਵੀ ਸਿਰ 'ਚ ਸੱਟਾਂ ਵੱਜੀਆਂ | ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਪੁਲਿਸ ਮੌਕੇ 'ਤੇ ਪਹੁੰਚੀ, ਪਰ ਉਦੋਂ ਤੱਕ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ ਤੇ ਪੁਲਿਸ ਮੌਕੇ 'ਤੇ ਲੱਗੇ ਸੀ.ਸੀ.ਟੀ.ਵੀ ਕੈਮਰੇ ਨੂੰ ਖੰਘਾਲ ਰਹੀ ਹੈ | ਅੱਜ ਦੀ ਘਟਨਾ ਸਬੰਧੀ ਪੁਲਿਸ ਕਾਰਵਾਈ ਬਾਰੇ ਥਾਣਾ ਸਿਟੀ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਿਰਾਏ ਦੇ ਮਕਾਨ ਨੂੰ ਲੈ ਕੇ ਗੋਲੀ ਚੱਲੀ ਹੈ, ਪੁਲਿਸ ਵਲੋਂ ਜ਼ਖ਼ਮੀਆਂ ਦੇ ਬਿਆਨ ਕਲਮਬੰਦ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼ਹਿਰ ਦੇ ਮੁਹੱਲਾ ਬਾਵਿਆਂ ਨਜ਼ਦੀਕ ਨੌਜਵਾਨਾਂ ਦੇ 2 ਗਰੁੱਪਾਂ 'ਚ ਚੱਲੀ ਗੋਲੀ ਦਾ ਸੁਰਾਗ ਲਾਉਣ ਵਿਚ ਵੀ ਸਿਟੀ ਪੁਲਿਸ ਨਾਕਾਮ ਰਹੀ ਹੈ |
ਮਮਦੋਟ, 24 ਸਤੰਬਰ (ਸੁਖਦੇਵ ਸਿੰਘ ਸੰਗਮ)-ਮਮਦੋਟ ਨੇੜਲੇ ਪਿੰਡ ਲੱਖਾ ਸਿੰਘ ਵਾਲਾ ਉਤਾੜ ਵਿਖੇ ਲੁਟੇਰਿਆਂ ਵਲੋਂ ਇਕ ਘਰ 'ਚੋਂ ਨਗਦੀ ਤੇ ਮੋਬਾਈਲ ਫ਼ੋਨ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਮਦੋਟ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਚਰਨਜੀਤ ਸਿੰਘ ਪੁੱਤਰ ...
ਤਲਵੰਡੀ ਭਾਈ, 24 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਖੋਸਾ) ਵਲੋਂ ਟੋਲ ਪਲਾਜ਼ਾ ਕੋਟ ਕਰੋੜ ਕਲਾਂ ਵਿਖੇ ਚੱਲ ਰਹੇ ਘਿਰਾਓ ਦੌਰਾਨ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਸੀਨੀਅਰ ਮੀਤ ਪ੍ਰਧਾਨ ਫ਼ਤਿਹ ...
ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)-ਡੀ.ਸੀ. ਰੇਟ 'ਤੇ ਤਨਖ਼ਾਹ 'ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਆਜ਼ਾਦ ਪੇਂਡੂ ਚੌਕੀਦਾਰ ਵੈੱਲਫੇਅਰ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ...
ਫ਼ਿਰੋਜ਼ਪੁਰ/ਖੋਸਾ ਦਲ ਸਿੰਘ, 24 ਸਤੰਬਰ (ਤਪਿੰਦਰ ਸਿੰਘ, ਮਨਪ੍ਰੀਤ ਸਿੰਘ ਸੰਧੂ)- ਬੀਤੇ ਕੱਲ੍ਹ ਤੋਂ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਇਲਾਕਿਆਂ 'ਚ ਪੈ ਰਹੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਪ੍ਰੇਸ਼ਾਨੀ ਵਧਾ ਦਿੱਤੀ ਹੈ, ਕਿਉਂਕਿ ਕਈ ਜਗ੍ਹਾ 'ਤੇ ...
ਤਲਵੰਡੀ ਭਾਈ, 24 ਸਤੰਬਰ (ਰਵਿੰਦਰ ਸਿੰਘ ਬਜਾਜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਵਿਖੇ ਇੰਚਾਰਜ ਪਿ੍ੰਸੀਪਲ-ਕਮ-ਐਨ.ਐਨ.ਐੱਸ. ਪੋ੍ਰਗਰਾਮ ਅਫ਼ਸਰ ਨਰਿੰਦਰਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਪੋ੍ਰਗਰਾਮ ਦੀ ...
ਮੱਲਾਂਵਾਲਾ, 24 ਸਤੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਅੱਜ ਸਵੇਰ ਤੋਂ ਹੀ ਹੋ ਰਹੀ ਬੇਮੌਸਮੀ ਬਾਰਿਸ਼ ਨੇ ਜਿੱਥੇ ਕਿਸਾਨਾਂ ਦੇ ਸਾਹ ਸੁਕਾਏ, ਉੱਥੇ ਮੱਲਾਂਵਾਲਾ 'ਚ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਲੋਕਾਂ ਦੇ ਘਰਾਂ 'ਚ ਪਾਣੀ ਜਾਣਾ ਸ਼ੁਰੂ ਹੋ ਗਿਆ | ਜੈਮਲ ਵਾਲਾ ਤੇ ...
ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿੱਕ ਬਾਕਸਿੰਗ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸੀਨੀ. ਸੰਕੈ. ਸਮਾਰਟ ਸਕੂਲ ਜ਼ੀਰਾ (ਫ਼ਿਰੋਜ਼ਪੁਰ) ਵਿਖੇ ਕਰਵਾਇਆ ...
ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ...
ਤਲਵੰਡੀ ਭਾਈ, 24 ਸਤੰਬਰ (ਰਵਿੰਦਰ ਸਿੰਘ ਬਜਾਜ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਵੱਖ-ਵੱਖ ਗੁਰਦੁਆਰਿਆਂ ਲਈ ਭੇਜੀ ਜਾਂਦੀ ਸਹਾਇਤਾ ਰਾਸ਼ੀ ਦੇ ਚੈੱਕ ਅੱਜ ਜਥੇਦਾਰ ਸਤਪਾਲ ਸਿੰਘ ਤਲਵੰਡੀ ਮੈਂਬਰ ਸ਼ੋ੍ਰਮਣੀ ਗੁਰਦੁਆਰਾ ...
ਤਲਵੰਡੀ ਭਾਈ, 24 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਨਾਲ ਸਬੰਧਿਤ ਆਗੂਆਂ ਅਤੇ ਵਰਕਰਾਂ ਦੀ ਬੈਠਕ ਪਿੰਡ ਕੋਟ ਕਰੋੜ ਕਲਾਂ ਮੰਡਲ ਫ਼ਿਰੋਜ਼ਸ਼ਾਹ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਤਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਸਮੇਲ ਸਿੰਘ ਲਾਡੀ ਗਹਿਰੀ ...
ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)-ਸ਼ਹੀਦ-ਏ ਆਜ਼ਮ ਸ: ਭਗਤ ਸਿੰਘ ਦੇ ਜੀਵਨ ਤੇ ਉਨ੍ਹਾਂ ਦੀ ਸ਼ਹਾਦਤ ਤੋਂ ਨਵੀਂ ਪੀੜ੍ਹੀ ਨਾਲ ਜਾਣੂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਤੇ ਵਧੀਕ ਡਿਪਟੀ ...
ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀਆਂ ਤੇ ਮੁੱਖ ਰਸਤਿਆਂ 'ਤੇ ਨਾਕੇਬੰਦੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦੇ ਬੀਤੇ ਦਿਨ ...
ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ 'ਚ ਅੱਜ ਭਾਜਪਾ ਦੇ ਸਾਬਕਾ ਕੌਂਸਲਰ ਮੁਨੀਸ਼ ਧਵਨ ਦੇ ਭਰਾ 'ਤੇ ਜਾਨਲੇਵਾ ਹਮਲਾ ਤੇ ਸ਼ਰੇਆਮ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਗੰਭੀਰ ਜ਼ਖ਼ਮੀ ਅਮਿਤ ਧਵਨ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ...
ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ 'ਚ ਸੂਬਾ ਕੌਰ ਕਮੇਟੀ ਦੀ ਅਹਿਮ ਬੈਠਕ ਹੋਈ | ਆਗੂਆਂ ਨੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦੱਸਿਆ ...
ਪੰਜੇ ਕੇ ਉਤਾੜ, 24 ਸਤੰਬਰ (ਪੱਪੂ ਸੰਧਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਗੁਰੂਹਰਸਹਾਏ ਬਲਾਕ-2 ਵਲੋਂ ਜ਼ਿਲ੍ਹਾ ਪ੍ਰਧਾਨ ਤੇ ਸਟੇਟ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਕ ਗੁਰੂਹਰਸਹਾਏ-2 ਦੇ ਪ੍ਰਧਾਨ ਸੇਵਾ ਮੁਕਤ ...
ਤਲਵੰਡੀ ਭਾਈ, 24 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਨਰੇਗਾ ਮਜ਼ਦੂਰਾਂ ਵਲੋਂ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪਿੰਡ ਮਿਰਜ਼ੇ ਕੇ ਵਿਖੇ ਇਕੱਤਰਤਾ ਕੀਤੀ ਗਈ, ਜਿਸ ਵਿਚ ਰੋਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਏਟਕ) ਪੰਜਾਬ ਦੇ ਸੂਬਾਈ ਜਨਰਲ ਸਕੱਤਰ ਜਗਸੀਰ ਸਿੰਘ ਖੋਸਾ ...
ਗੁਰੂਹਰਸਹਾਏ, 24 ਸਤੰਬਰ (ਹਰਚਰਨ ਸਿੰਘ ਸੰਧੂ)-ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਤੇਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਘਾਂਗਾ ਕਲਾਂ ਵਿਖੇ ਝੋਨੇ ਦੀ ਪਰਾਲੀ ਨੂੰ ਖੇਤ ਵਿਚ ...
ਅਬੋਹਰ, 24 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਹਨੂਮਾਨਗੜ੍ਹ ਰੋਡ 'ਤੇ ਸਥਿਤ ਮਲੂਕਪੁਰਾ ਮਾਈਨਰ ਵਿਚੋਂ ਅੱਜ ਇਕ ਅÏਰਤ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਨੂੰ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਦੀ ਮਦਦ ਨਾਲ ...
ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਕਰਨਵੀਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਵਿਸ਼ਵ ਰੋਗੀ ਸੁਰੱਖਿਆ ਦਿਵਸ ਮਨਾਇਆ ਗਿਆ | ਵਿਸ਼ਵ ਰੋਗੀ ਸੁਰੱਖਿਆ ਦਿਵਸ ਲਈ ਡਬਲ ਯੂ.ਐੱਚ.ਓ. ਵਲੋਂ ਥੀਮ ਦਵਾਈ ...
ਮਖੂ, 24 ਸਤੰਬਰ (ਵਰਿੰਦਰ ਮਨਚੰਦਾ)- ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਤੇਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਖਡੂਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ਬਲਵਿੰਦਰ ਸਿੰਘ ਖੇਤੀਬਾੜੀ ਅਫ਼ਸਰ ਮਖੂ ਨੇ ਕਿਸਾਨਾਂ ਨੂੰ ...
ਮੱਲਾਂਵਾਲਾ, 24 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ਼ਮਿੰਦਰ ਸਿੰਘ ਖਿੰਡਾ ਨੂੰ ਪੰਜਾਬ ਐਗਰੋ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ ...
ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਗੁੱਦੜ ਢੰਡੀ ਰੋਡ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਤੇ ਗਿਆਨ ਦੇ ਨਾਲ ਸਹਿਪਾਠੀ ਕਿਰਿਆਵਾਂ ਆਪਸੀ ਭਾਈਚਾਰੇ ਤੇ ਸਮਾਜ ਸੇਵਾ ਨੂੰ ਉਤਸ਼ਾਹਿਤ ...
ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅਧਿਆਪਕਾਂ ਦੀਆਂ ਭਖਵੀਆਂ ਮੰਗਾਂ ਦੇ ਹੱਲ ਲਈ ਤੇ ਸਰਕਾਰ ਨੂੰ ਉਸ ਦੇ ਵਾਅਦੇ ਯਾਦ ਕਰਵਾਉਣ ਲਈ ਡੈਮੋਕਰੈਟਿਕ ਟੀਚਰਜ਼ ਫ਼ਰੰਟ ਫ਼ਿਰੋਜ਼ਪੁਰ ਦੇ ਵਫ਼ਦ ...
ਖੋਸਾ ਦਲ ਸਿੰਘ, 24 ਸਤੰਬਰ (ਮਨਪ੍ਰੀਤ ਸਿੰਘ ਸੰਧੂ)-ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ 'ਚ ਪਹਿਲੀ ਵਾਰ ਇਮਾਨਦਾਰ ਸਰਕਾਰ ਬਣੀ ਹੈ ਤੇ ਇਕ ਆਮ ਘਰ ਦਾ ਨੌਜਵਾਨ ਮੁੱਖ ਮੰਤਰੀ ਬਣਿਆ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਾਂਹ ਵਧੂ ਸੋਚ ਦੇ ਸਦਕੇ ਤੇ ਉਨ੍ਹਾਂ ਦੀ ਯੋਗ ਅਗਵਾਈ ...
ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਚੋਣਾਂ 2022 'ਚ ਵੱਡੇ ਪੱਧਰ 'ਤੇ ਜਿੱਤ ਹਾਸਿਲ ਕਰਨ ਪਿੱਛੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਅੰਦਰ ਪਾਰਟੀ ਲਈ ਕੜੀ ਮਿਹਨਤ ਕਰਨ ਵਾਲੇ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਗਈ ਸੀ, ਜਿਸ ਦੇ ...
ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)-ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸਕੂਲ ਵਿਚ ਪਿ੍ੰਸੀਪਲ ਸੰਜੀਵ ਟੰਡਨ ਦੀ ਪ੍ਰਧਾਨਗੀ ਹੇਠ 53ਵਾਂ ਐਨ.ਐੱਸ.ਐੱਸ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਅਨਮੋਲ ਕੱਕੜ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ 'ਚ 145 ...
ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੇ ਨਵ-ਨਿਯੁਕਤ ਸਿਵਲ ਸਰਜਨ ਡਾ: ਰਾਜਿੰਦਰ ਪਾਲ ਨੇ ਅੱਜ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਫ਼ਾਜ਼ਿਲਕਾ ਵਿਖੇ ਬਤੌਰ ਸਿਵਲ ਸਰਜਨ ਨਿਯੁਕਤ ਸਨ | ਸਿਵਲ ਸਰਜਨ ਡਾ: ਰਾਜਿੰਦਰ ਪਾਲ ਨੇ ...
ਗੁਰੂਹਰਸਹਾਏ, 24 ਸਤੰਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਐੱਸ.ਐੱਸ.ਪੀ ਫ਼ਿਰੋਜ਼ਪੁਰ ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਲਈ ਥਾਣਾ ਗੁਰੂਹਰਸਹਾਏ ਦੇ ਥਾਣਾ ਮੁਖੀ ਰਵੀ ਕੁਮਾਰ ਵਲੋਂ ਗੁਰੂਹਰਸਹਾਏ ਤੇ ...
ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਰਾਜੀਵ ਛਾਬੜਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਸੁਖਵਿੰਦਰ ਸਿੰਘ ਦੀ ਅਗਵਾਈ ...
ਮੱਲਾਂਵਾਲਾ, 24 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ (ਅੰਤਰ ਰਾਸ਼ਟਰੀ ਸੰਸਥਾ) ਦਾ 47ਵਾਂ ਸਰਬ ਹਿੰਦ ਸਾਲਾਨਾ ਸਮਾਗਮ ਪਟਿਆਲਾ ਸ਼ਹਿਰ ਵਿਚ ਮਨਾਇਆ ਜਾ ਰਿਹਾ ਹੈ | ਇਸ ਧਾਰਮਿਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਸ੍ਰੀ ...
ਅਬੋਹਰ, 24 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਹਨੂਮਾਨਗੜ੍ਹ ਰੋਡ 'ਤੇ ਸਥਿਤ ਮਲੂਕਪੁਰਾ ਮਾਈਨਰ ਵਿਚੋਂ ਅੱਜ ਇਕ ਅÏਰਤ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਨੂੰ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਦੀ ਮਦਦ ਨਾਲ ...
ਫ਼ਿਰੋਜ਼ਸ਼ਾਹ 24 ਸਤੰਬਰ (ਸਰਬਜੀਤ ਸਿੰਘ ਧਾਲੀਵਾਲ) ਸੀ. ਆਈ. ਐੱਸ. ਸੀ. ਈ. ਉੱਤਰੀ ਖੇਤਰ ਦੇ ਸਕੂਲਾਂ ਦੀ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਵਿਖੇ ਹੋਈ ਸਾਲਾਨਾ ਜਰਨਲ ਮੀਟਿੰਗ ਵਿਚ ਜੋਗਿੰਦਰਾ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਸਿਮਰਨਦੀਪ ਸਿੰਘ ਧਾਲੀਵਾਲ ਨੂੰ ਦੂਜੀ ਵਾਰ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਏ ਜਾ ਰਹੇ ਹਨ ਉੱਥੇ ਨਾਲ ਹੀ ਸਵੈ ਰੋਜ਼ਗਾਰ ਸਥਾਪਿਤ ਕਰਨ ਲਈ ਹਰ ਪ੍ਰਕਾਰ ਦੀ ...
ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਕਾ ਇਲਾਕੇ ਦੀ ਇਕ ਨਾਮਵਰ ਅਤੇ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨ ਵਾਲੀ ਵਿੱਦਿਅਕ ਸੰਸਥਾ ਹੈ | ਇਹ ਸੰਸਥਾ ਅੱਜ ਕਿਸੇ ਵੀ ਜਾਣਕਾਰੀ ਦੀ ਮੁਥਾਜ ਨਹੀਂ ਹੈ | ਇਸ ਵਿੱਦਿਅਕ ਸੰਸਥਾ ...
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਗਾਗਨਕੇ 'ਚ ਲੰਬੇ ਸਮੇਂ ਤੋਂ ਅਟਕ ਰਹੇ ਕਮਿਊਨਿਟੀ ਹਾਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ | ਇਹ ਰਸਮ ਉਨ੍ਹਾਂ ਪਿੰਡ ਦੇ ਇਕ ਬੱਚੇ ਹੱਥੋਂ ਕਰਵਾਈ | ਇਸ ਦੌਰਾਨ ...
ਜਲਾਲਾਬਾਦ, 24 ਸਤੰਬਰ (ਕਰਨ ਚੁਚਰਾ)-ਬਲਾਕ ਖੇਤੀਬਾੜੀ ਅਫ਼ਸਰ ਹਰਪ੍ਰੀਤ ਪਾਲ ਕੌਰ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ਬਲਾਕ ਜਲਾਲਾਬਾਦ ਦੇ ਅਧਿਕਾਰੀਆਂ ਤੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਵਲੋਂ ਲਗਾਏ ਗਏ ਕਿਸਾਨ ਮੇਲੇ ਵਿਚ ਲਿਜਾਇਆ ...
ਜਲਾਲਾਬਾਦ, 24 ਸਤੰਬਰ (ਕਰਨ ਚੁਚਰਾ)-ਜਲਾਲਾਬਾਦ ਦੇ ਸਰਹੱਦੀ ਪਿੰਡਾਂ ਵਿਚ ਕਰਵਾਏ ਗਏ ਜਾ ਰਹੇ ਧਰਮ ਪਰਿਵਰਤਨ ਦੇ ਮਾਮਲੇ ਵਿਚ ਹੁਣ ਆਰ.ਐੱਸ.ਐੱਸ. ਨੇ ਸਰਹੱਦੀ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ | ਇਸ ਦੇ ਤਹਿਤ ਆਰ.ਐੱਸ.ਐੱਸ.ਵਲੋਂ ...
ਤਲਵੰਡੀ ਭਾਈ, 24 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਵਲੋਂ ਝੋਨੇ ਦੀ ਪਰਾਲੀ ਦੇ ਮਸਲੇ ਨੂੰ ਲੈ ਕੇ ਲਗਾਤਾਰ ਬਿਆਨ ਦਾਗਦੇ ਹੋਏ ਸਖ਼ਤੀ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਪਰ ਪਰਾਲੀ ਸਾੜਨ ਨਾਲ ਕਿਸਾਨਾਂ ਨੂੰ ਕੋਈ ਲਾਭ ...
ਜ਼ੀਰਾ, 24 ਸਤੰਬਰ (ਅਜੀਤ ਬਿਊਰੋ)-ਟਰੇਡ ਯੂਨੀਅਨ ਕੌਂਸਲ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਬੱਸ ਸਟੈਂਡ ਜ਼ੀਰਾ ਵਿਖੇ ਪ੍ਰਧਾਨ ਤਰਸੇਮ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਥੇਬੰਦੀ ਵਲੋਂ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ...
ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)-ਵਿਸ਼ਵ ਸ਼ਾਂਤੀ ਦਿਵਸ ਪੁਰੀ ਦੁਨੀਆਂ 'ਚ ਮਨਾਇਆ ਗਿਆ | ਇਸੇ ਤਹਿਤ ਕੌਮਾਂਤਰੀ ਪੱਧਰ ਦੀ ਸਮਾਜ ਸੇਵੀ ਸੰਸਥਾ ਰੋਟਰੀ ਇੰਟਰਨੈਸ਼ਨਲ ਵਲੋਂ ਵੀ ਰੋਟਰੀ ਜ਼ਿਲ੍ਹਾ 3090 ਦੇ ਸਾਬਕਾ ਜ਼ਿਲ੍ਹਾ ਗਵਰਨਰ ਵਿਜੇ ਅਰੋੜਾ ਦੀ ਅਗਵਾਈ ...
ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਡਵੀਜ਼ਨ ਦੇ ਸਾਰੇ ਰੇਲਵੇ ਸਟੇਸ਼ਨਾਂ 'ਤੇ 'ਯੂ.ਟੀ.ਐੱਸ ਆਨ ਮੋਬਾਈਲ' ਐਪ ਰਾਹੀਂ ਟਿਕਟ ਲੈਣ ਲਈ ਇਕ ਵਿਸ਼ੇਸ਼ ਡਰਾਈਵ ਚਲਾਈ ਗਈ, ਜਿਸ ਸਬੰਧੀ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਸੁਦੀਪ ਸਿੰਘ ਨੇ ...
ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)-ਪਿਛਲੇ ਸਾਲ ਕਣਕ ਦੀ ਫ਼ਸਲ, ਝੋਨੇ ਦੀ ਫ਼ਸਲ 'ਚ ਆਏ ਚਾਈਨਾ ਵਾਇਰਸ ਤੇ ਪਸ਼ੂਆਂ ਵਿਚ ਫੈਲੀ ਹੋਈ ਲੰਪੀ ਸਕਿਨ ਬਿਮਾਰੀ ਨਾਲ ਸਬੰਧਿਤ ਮੰਗਾਂ ਦਾ ਮੰਗ ਪੱਤਰ ਬੀ.ਕੇ.ਯੂ. ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ...
ਗੁਰੂਹਰਸਹਾਏ, 24 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਗੁਰੂਹਰਸਹਾਏ ਹਲਕੇ ਦੇ ਪਿੰਡ ਕਾਹਨ ਸਿੰਘ ਵਾਲਾ ਦੇ ਵਾਸੀ ਵਿੱਕੀ ਸਿੱਧੂ ਨੂੰ ਬਤੌਰ ਪੀ.ਪੀ.ਸੀ ਕਾਂਗਰਸ ਦਾ ਮੈਂਬਰ ਨਾਮਜ਼ਦ ਕੀਤਾ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX