ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਵੇਂਕਿ ਗਰਮੀ ਤੋਂ ਬਾਅਦ ਪਏ ਮੀਂਹ ਨੇ ਮੌਸਮ ਖ਼ੁਸ਼ਗਵਾਰ ਬਣਾ ਦਿੱਤਾ ਹੈ ਅਤੇ ਇਸ ਤਰ੍ਹਾਂ ਦੇ ਮੌਸਮ ਨੇ ਕਿਸਾਨਾਂ ਦੇ ਚਿਹਰਿਆਂ ਉੱਪਰ ਵੀ ਰੌਣਕ ਲਿਆ ਦਿੱਤੀ ਹੈ ਪਰ ਜ਼ਿਲ੍ਹਾ ਬਰਨਾਲਾ ਦੇ ਸ਼ਹਿਰਾਂ ਅਤੇ ਕਸਬਿਆਂ ਵਿਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਕੋਈ ਠੋਸ ਪ੍ਰਬੰਧ ਨਾ ਹੋਣ ਕਾਰਨ ਸਾਰਾ ਦਿਨ ਸੜਕਾਂ ਉੱਪਰ ਕਈ-ਕਈ ਫੁੱਟ ਪਾਣੀ ਖੜ੍ਹਾ ਰਿਹਾ | ਜੇਕਰ ਸ਼ਹਿਰ ਬਰਨਾਲਾ ਦੀ ਗੱਲ ਕੀਤੀ ਜਾਵੇ ਤਾਂ ਸ਼ਹਿਰ ਦੇ ਸਾਰੇ ਹੀ ਖੇਤਰਾਂ ਜਿਵੇਂਕਿ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ, ਕੱਚਾ ਕਾਲਜ ਰੋਡ, ਪੱਕਾ ਕਾਲਜ ਰੋਡ, ਰਾਮ ਬਾਗ਼ ਰੋਡ, ਜੰਡਾ ਵਾਲਾ ਰੋਡ, ਬੱਸ ਸਟੈਂਡ ਰੋਡ, ਅਨਾਜ ਮੰਡੀ ਰੋਡ ਆਦਿ ਉੱਪਰ ਸ਼ਾਮ ਤੱਕ ਪਾਣੀ ਦੀ ਨਿਕਾਸੀ ਨਹੀਂ ਹੋਈ | ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਦੁਕਾਨਦਾਰਾਂ ਦਾ ਵਪਾਰ ਵੀ ਬਿਲਕੁਲ ਠੱਪ ਰਿਹਾ | ਇਸ ਤਰ੍ਹਾਂ ਸਾਰਾ ਦਿਨ ਸੜਕਾਂ 'ਤੇ ਕਈ-ਕਈ ਫੁੱਟ ਪਾਣੀ ਖੜ੍ਹੇ ਰਹਿਣ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਪ੍ਰਸ਼ਾਸਨ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਸਬੰਧੀ ਸਿਰਫ਼ ਮੀਟਿੰਗਾਂ ਕਰਨ ਅਤੇ ਇਨ੍ਹਾਂ ਮੀਟਿੰਗਾਂ ਦੀ ਕਾਰਵਾਈ ਸਰਕਾਰ ਤੱਕ ਪਹੁੰਚਾਉਣ ਲਈ ਕਾਗ਼ਜ਼ ਕਾਲੇ ਕਰਨ ਤੋਂ ਵੱਧ ਕੁਝ ਨਹੀਂ ਕਰ ਰਿਹਾ ਜਦੋਂਕਿ ਅਸਲੀਅਤ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਜਾਂਦੇ ਜਿਸ ਕਾਰਨ ਹਰ ਮੀਂਹ ਤੋਂ ਬਾਅਦ ਸ਼ਹਿਰ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਵੇਰ ਤੋਂ ਹੀ ਰੁੱਕ-ਰੁੱਕ ਕੇ ਹੋ ਰਹੀ ਬਰਸਾਤ ਨੇ ਤੜਕਸਾਰ ਵਿਰਾਟ ਰੂਪ ਅਖ਼ਤਿਆਰ ਕਰ ਲਿਆ | ਇਸ ਬਰਸਾਤ ਨੇ ਇਲਾਕੇ ਦੇ ਬਾਜ਼ਾਰਾਂ ਨੂੰ ਪੂਰੀ ਤਰ੍ਹਾਂ ਨਾਲ ਜਲਥਲ ਕਰ ਦਿੱਤਾ | ਹਾਲਾਂਕਿ ਇਸ ਬਰਸਾਤ ਨੇ ਹੰੁਮ੍ਹਸ ਭਰੇ ਮੌਸਮ 'ਚ ਤਾਂ ਵੱਡੀ ਤਬਦੀਲੀ ਲਿਆਂਦੀ ਹੈ ਪਰ ਇਸ ਬਰਸਾਤ ਨੇ ਸ਼ਹਿਰ ਦੇ ਨੀਵੇਂ ਇਲਾਕਿਆਂ ਵਿਚ ਇਕ ਵਾਰ ਤਾਂ ਹੜ੍ਹ ਵਾਲੀ ਸਥਿਤੀ ਪੈਦਾ ਕਰ ਕੇ ਰੱਖ ਦਿੱਤੀ | ਸਵੇਰ ਤੋਂ ਹੀ ਇਸ ਬਰਸਾਤ ਨੇ ਨਗਰ ਕੌਂਸਲ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਕੀਤੇ ਗਏ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ | ਸੜਕਾਂ 'ਤੇ ਪਾਣੀ ਖੜ੍ਹਨ ਨਾਲ ਦੋਪਹੀਆ ਵਾਹਨ ਚਾਲਕਾਂ ਤੋਂ ਇਲਾਵਾ ਵੱਡੇ ਵਾਹਨ ਚਾਲਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਪਾਣੀ ਕਾਰਨ ਕੁਝ ਵਾਹਨ ਚਾਲਕ ਦੇ ਵਾਹਨ ਪਾਣੀ 'ਚ ਬੰਦ ਹੋ ਗਏ | ਸ਼ਹਿਰ ਦੇ ਕਈ ਪ੍ਰਮੁੱਖ ਖੇਤਰ ਜਿਨ੍ਹਾਂ 'ਚ ਢਿਲਵਾਂ ਰੋਡ, ਗਊਸ਼ਾਲਾ ਰੋਡ, ਸਕੂਲ ਰੋਡ, ਸਦਰ ਬਾਜ਼ਾਰ, ਘੜੈਲੀ ਰੋਡ, ਨਾਮਦੇਵ ਮਾਰਗ ਆਦਿ ਤੋਂ ਇਲਾਵਾ ਸ਼ਹਿਰ ਦੇ ਸਾਰੇ ਵਾਰਡ ਵੀ ਨਦੀਆਂ ਦਾ ਰੂਪ ਧਾਰਨ ਗਏ | ਬਰਸਾਤ ਕਾਰਨ ਸ਼ਹਿਰ ਦਾ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਨਾਲ ਫੇਲ੍ਹ ਦਿਖਾਈ ਦਿੱਤਾ, ਜਿਸ ਕਾਰਨ ਸੀਵਰੇਜ ਦਾ ਗੰਦਾ ਅਤੇ ਬਦਬੂਦਾਰ ਪਾਣੀ ਸੜਕਾਂ ਅਤੇ ਗਲੀ ਮੁਹੱਲਿਆਂ ਵਿਚ ਭਰ ਗਿਆ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਇਲਾਕੇ ਵਿਚ ਮੀਂਹ ਪੈਣ ਕਾਰਨ ਪਾਣੀ ਗਲੀਆਂ, ਸੜਕਾਂ ਅਤੇ ਲੋਕਾਂ ਦੇ ਘਰਾਂ ਵਿਚ ਦਾਖ਼ਲ ਹੋ ਗਿਆ | ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਹੰਡਿਆਇਆ ਵਿਖੇ ਮੀਂਹ ਪੈਣ ਨਾਲ ਸਰਕਾਰੀ ਸਕੂਲ 'ਚ ਵੀ ਪਾਣੀ ਭਰ ਗਿਆ ਜਿਥੇ ਬੱਚਿਆਂ ਨੂੰ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਸਰਬਜੀਤ ਸਿੰਘ ਦੀ ਅਗਵਾਈ 'ਚ ਸਰਕਾਰੀ ਗੱਡੀ 'ਚ ਹੌਲਦਾਰ ਬਲਵਿੰਦਰ ਸਿੰਘ ਤੇ ਸਿਪਾਹੀ ਗੁਰਮੀਤ ਸਿੰਘ ਘਰ-ਘਰ ਛੱਡ ਕੇ ਆਏ | ਇਸ ਮੌਕੇ ਨੈਬ ਸਿੰਘ, ਗੁਰਜੰਟ ਸਿੰਘ, ਗੁਰਮੇਲ ਸਿੰਘ, ਵਿਜੇ ਕੁਮਾਰ, ਮਦਨ ਲਾਲ, ਮੱਘਰ ਸਿੰਘ, ਕਿਸਾਨ ਗੁਰਨੈਬ ਸਿੰਘ ਬਾਜਵਾ, ਗੁਰਦੀਪ ਸਿੰਘ ਗਿੰਨੀ, ਦਰਸ਼ਨ ਸਿੰਘ ਦੁੱਲਟ, ਸਵਰਨਜੀਤ ਸਿੰਘ ਟੋਨੀ ਨੇ ਕਿਹਾ ਕਿ ਇਸ ਮੀਂਹ ਨਾਲ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਹੁਣ ਹੀ ਝੋਨੇ ਤੇ ਨਰਮੇ ਨੂੰ ਬੂਰ ਲੱਗਣੇ ਸਨ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਦੋ-ਤਿੰਨ ਘੰਟੇ ਲਗਾਤਾਰ ਪਏ ਮੀਂਹ ਨੇ ਪੰਜਾਬ ਸਰਕਾਰਾਂ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਕੀਤੀ ਜਾ ਰਹੀ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਪਿੰਡਾਂ ਦੇ ਨਿਕਾਸੀ ਛੱਪੜਾਂ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਪਿੰਡ ਵਾਸੀਆਂ ਦੇ ਘਰਾਂ ਵਿਚ ਦਾਖ਼ਲ ਹੋ ਗਿਆ ਹੈ | ਸਥਾਨਕ ਇਲਾਕੇ ਦੇ ਵਸਨੀਕਾਂ ਨੇ ਦੱਸਿਆ ਕਿ ਪਿੰਡਾਂ ਦੇ ਨਿਕਾਸੀ ਛੱਪੜਾਂ 'ਤੇ ਨਾਜਾਇਜ਼ ਕਬਜ਼ੇ ਹੋਣ ਕਾਰਨ ਛੱਪੜਾਂ ਦਾ ਆਕਾਰ ਛੋਟਾ ਹੋ ਗਿਆ | ਜਿਸ ਕਰ ਕੇ ਮੀਂਹ ਅਤੇ ਛੱਪੜ ਦਾ ਗੰਦਾ ਪਾਣੀ ਪਿੰਡਾਂ ਦੀਆਂ ਗਲੀਆਂ ਅਤੇ ਘਰਾਂ, ਸੜਕਾਂ 'ਤੇ ਖੜ੍ਹਾ ਹੈ | ਪਿੰਡਾਂ ਦੇ ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਲੜਾਈਆਂ ਹੋ ਰਹੀਆਂ ਹਨ | ਮੀਂਹ ਕਾਰਨ ਇਲਾਕੇ ਦੇ ਕਿਸਾਨਾਂ ਵਿਚ ਚਿੰਤਾਂ ਪਾਈ ਜਾ ਰਹੀ ਹੈ | ਸਬਜ਼ੀਆਂ ਦਾ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ |
ਮੀਂਹ ਪੈਣ ਨਾਲ ਕਿਸਾਨਾਂ ਦੇ ਸਾਹ ਸੂਤੇ
ਤਪਾ ਮੰਡੀ, (ਵਿਜੇ ਸ਼ਰਮਾ)- ਨੇੜਲੇ ਪਿੰਡ ਤਾਜੋਕੇ ਦੇ ਕਿਸਾਨ ਪਰਮਜੀਤ ਸਿੰਘ ਪੰਮਾ, ਬਲਤੇਜ ਸਿੰਘ ਬੋਘਾ ਅਤੇ ਜਗਸੀਰ ਸਿੰਘ ਭੁੱਲਰ ਨੇ ਦੱਸਿਆ ਕਿ ਬੀਤੀ ਰਾਤ ਤੋਂ ਤੇਜ਼ ਬਰਸਾਤ ਹੋ ਰਹੀ ਹੈ | ਜਿਸ ਕਰ ਕੇ ਝੋਨੇ ਵਾਲੇ ਖੇਤਾਂ ਵਿਚ ਪਾਣੀ ਫਿਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਖੇਤਾਂ ਨੂੰ ਜਾਂਦੇ ਹੋਏ ਰਾਹਾਂ ਵਿਚ ਵੀ ਪਾਣੀ ਖੜ੍ਹਾ ਹੈ | ਜਿਸ ਕਰਕੇ ਝੋਨੇ ਦੀ ਫ਼ਸਲ ਦੇ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਹੋਈ ਹੈ | ਕਿਸਾਨਾਂ ਨੇ ਦੱਸਿਆ ਕਿ ਭਾਰੀ ਬਰਸਾਤ ਕਰ ਕੇ ਸਬਜ਼ੀਆਂ ਅਤੇ ਕਿਸਾਨਾਂ ਵਲੋਂ ਖੇਤਾਂ ਵਿਚ ਮੱਕੀ ਦਾ ਅਚਾਰ ਪਾਇਆ ਗਿਆ ਸੀ | ਉਹ ਮੀਂਹ ਦੇ ਪਾਣੀ ਕਰ ਕੇ ਵੀ ਨੁਕਸਾਨ ਹੋ ਗਿਆ ਹੈ ਕਿਉਂਕਿ ਖੇਤਾਂ ਵਿਚ ਵੀ ਚਾਰ ਚੁਫੇਰੇ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਜੋ ਫ਼ਸਲ ਮੀਂਹ ਦੇ ਪਾਣੀ ਵਿਚ ਡੁੱਬ ਗਈ ਹੈ | ਉਹ ਫ਼ਸਲ ਬਾਅਦ ਨੁਕਸਾਨੀ ਜਾਵੇਗੀ ਕਿਉਂਕਿ ਕਿਸਾਨ ਪਹਿਲਾਂ ਹੀ ਆਰਥਿਕ ਮੰਦੀ ਦੀ ਮਾਰ ਝੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੁੱਤਾਂ ਵਾਂਗ ਝੋਨੇ ਦੀ ਫ਼ਸਲ ਦਾ ਨੁਕਸਾਨ ਆਪਣੇ ਅੱਖੀਂ ਨਹੀਂ ਵੇਖਿਆ ਜਾ ਰਿਹਾ |
100 ਏਕੜ ਖੀਰੇ ਦੀ ਫ਼ਸਲ ਤਬਾਹੀ ਦੇ ਕੰਢੇ
ਸ਼ਹਿਣਾ, (ਸੁਰੇਸ਼ ਗੋਗੀ)-ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਝੋਨੇ ਤੇ ਹੋਰ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ | ਉੱਥੇ ਖੀਰੇ ਦੀ 100 ਏਕੜ ਤੋਂ ਵੱਧ ਫ਼ਸਲ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਣ ਕਾਰਨ ਤਬਾਹੀ ਦੇ ਕੰਢੇ 'ਤੇ ਪਹੁੰਚ ਚੱੁਕੀ ਹੈ | ਖੀਰੇ ਦੀ ਖੇਤੀ ਕਰਨ ਵਾਲੇ ਸ਼ਹਿਣਾ ਦੇ ਕਿਸਾਨ ਕਾਕਾ ਪੰਧੇਰ ਨੇ ਦੱਸਿਆ ਕਿ ਉਨ੍ਹਾਂ 12 ਏਕੜ ਦੇ ਕਰੀਬ ਖੀਰੇ ਦੀ ਫ਼ਸਲ ਲਾਈ ਹੋਈ ਹੈ ਪਰ ਪਿਛਲੀ ਰਾਤ ਤੋਂ ਪੈ ਰਹੇ ਮੀਂਹ ਕਾਰਨ ਖੀਰੇ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਹੈ | ਜੇਕਰ ਮੀਂਹ ਸ਼ਾਮ ਤੱਕ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਫ਼ਸਲ ਦਾ ਨੁਕਸਾਨ ਹੋਣ ਦੇ ਨਾਲ-ਨਾਲ ਖੀਰੇ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ਸ਼ਹਿਣਾ ਪਿੰਡ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ 100 ਏਕੜ ਦੇ ਕਰੀਬ ਖੀਰੇ ਦੀ ਪੈਦਾਵਾਰ ਕਰਨ ਦੀ ਬਿਜਾਂਦ ਕੀਤੀ ਹੋਈ ਹੈ | ਜਿਨ੍ਹਾਂ ਵਿਚ ਜਿੰਦਰ ਪੰਪ ਵਾਲਾ 5 ਏਕੜ ਮਹਿਮਾ ਗੋਸਲ 2 ਏਕੜ, ਹਰਦੇਵ ਗਿੱਲ 5 ਏਕੜ, ਗੁਰਪ੍ਰੀਤ ਪੰਧੇਰ 13 ਏਕੜ, ਬਸੰਤ ਗਿੱਲ ਢਾਈ ਏਕੜ, ਤੇਜਾ ਸਿੰਘ ਗਿੱਲ ਢਾਈ ਏਕੜ, ਰੂਪਾ ਬੈਟਰੀ ਵਾਲਾ ਢਾਈ ਏਕੜ, ਜੱਗੂ ਸਿੰਘ 4 ਏਕੜ ਆਦਿ ਦੀ ਖੀਰੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ |
ਟੱਲੇਵਾਲ, (ਸੋਨੀ ਚੀਮਾ)-ਬੀਤੀ ਦੇਰ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਪੱਕਣ 'ਤੇ ਆਈ ਝੋਨੇ ਦੀ ਫ਼ਸਲ ਦਾ ਬੂਰ ਝਾੜ ਦਿੱਤਾ ਹੈ | ਜ਼ਿਕਰਯੋਗ ਹੈ ਕਿ ਰਾਤ ਤੋਂ ਪੈ ਰਹੇ ਮੀਂਹ ਨੇ ਪਿੰਡ ਗਾਗੇਵਾਲ ਤੋਂ ਇਲਾਵਾ ਟੱਲੇਵਾਲ ਇਲਾਕੇ ਵਿਚ ਕਈ ਹੋਰ ਪਿੰਡਾਂ ਦੇ ਕਿਸਾਨਾਂ ਵਲੋਂ ਲਗਾਈ ਅਗੇਤੀ ਸਬਜ਼ੀ ਦਾ ਕਾਫੀ ਨੁਕਸਾਨ ਹੋ ਗਿਆ ਹੈ | ਇਸ ਸੰਬੰਧੀ ਜਦ ਖੇਤੀਬਾੜੀ ਵਿਭਾਗ ਬਲਾਕ ਸ਼ਹਿਣਾ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅੱਜ ਦੇ ਪਏ ਮੀਂਹ ਨਾਲ ਤਾਂ ਨੁਕਸਾਨ ਤਾਂ ਨਹੀਂ ਹੋ ਸਕਦਾ ਜੇਕਰ 24 ਘੰਟੇ ਹੋਰ ਮੀਂਹ ਪੈਂਦਾ ਹੈ ਤਾਂ ਅਗੇਤੀਆਂ ਸਬਜ਼ੀਆਂ ਤੋਂ ਇਲਾਵਾ ਨਰਮੇ ਤੇ ਝੋਨੇ ਦੀ ਬੱਲੀ ਦੇ ਦਾਣੇ ਕਾਲੇ ਹੋਣ ਦੇ ਆਸਾਰ ਹਨ |
ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਮੀਂਹ ਪੈਣ ਨਾਲ ਮਕਾਨ ਦੀ ਛੱਤ ਡਿਗ ਪਈ | ਹੰਡਿਆਇਆ ਦੀ ਕਿਲ੍ਹਾ ਪੱਤੀ ਵਾਰਡ ਨੰ: 4 ਦੇ ਵਾਸੀ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ ਦੀ ਮਕਾਨ ਦੀ ਛੱਤ ਡਿਗ ਪਈ | ਉਨ੍ਹਾਂ ਦੀ ਪੁੱਤਰੀ ਅਮਨਦੀਪ ਕੌਰ ਤੇ ਜਗਦੇਵ ...
ਤਪਾ ਮੰਡੀ, 24 ਸਤੰਬਰ (ਵਿਜੇ ਸ਼ਰਮਾ)-ਅੰਦਰਲਾ ਬੱਸ ਸਟੈਂਡ ਪਾਣੀ ਵਾਲੀ ਟੈਂਕੀ ਕੋਲ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ ਜਦੋਂ ਇਕ ਦੁਕਾਨ ਦਾ ਵਾਧਰਾ ਹੇਠਾਂ ਡਿੱਗਣ ਦਾ ਸਮਾਚਾਰ ਮਿਲਿਆ ਹੈ, ਜਿਸ ਕਰ ਕੇ ਰਾਹਗੀਰਾਂ ਨੂੰ ਭੱਜ ਕੇ ਜਾਨ ਬਚਾਉਣੀ ਪਈ, ਪ੍ਰਾਪਤ ਜਾਣਕਾਰੀ ...
ਹੰਡਿਆਇਆ, 24 ਸਤੰਬਰ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਵਿਖੇ ਮੀਂਹ ਪੈਣ ਨਾਲ ਰਜਵਾਹੇ 'ਚ ਪਾੜ ਪੈ ਗਿਆ | ਜਿਸ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਵਿਚ ਪਾਣੀ ਭਰ ਗਿਆ | ਜਦੋਂ ਇਸ ਸਬੰਧੀ ਹੰਡਿਆਇਆ ਦੇ ਕਾਰਜ ਸਾਧਕ ਅਫ਼ਸਰ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਜੇ.ਸੀ.ਬੀ. ...
ਤਪਾ ਮੰਡੀ, 24 ਸਤੰਬਰ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਮਹਿਤਾ ਕੱਟ ਨਜ਼ਦੀਕ ਸੜਕ 'ਤੇ ਖੜੇ੍ਹ ਪਾਣੀ ਕਾਰਨ ਔਰਤ ਸਮੇਤ ਇਕ ਮੋਟਰਸਾਈਕਲ ਸਵਾਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ...
ਧਨੌਲਾ, 24 ਸਤੰਬਰ (ਜਤਿੰਦਰ ਸਿੰਘ ਧਨੌਲਾ)-ਉਪ ਕਪਤਾਨ ਪੁਲਿਸ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਧਨੌਲਾ ਪੁਲਿਸ ਨੇ ਨਿਰਮਲਜੀਤ ਸਿੰਘ ਪੁੱਤਰੀ ਭੋਲਾ ਸਿੰਘ ਨਿਵਾਸੀ ਕਾਲੇਕੇ ਦੇ ਬਿਆਨ ਦੇ ਆਧਾਰ 'ਤੇ ਅਵਤਾਰ ਸਿੰਘ ਪੁੱਤਰ ਗੁਰਜੰਟ ...
ਸ਼ੇਰਪੁਰ, 24 ਸਤੰਬਰ (ਦਰਸ਼ਨ ਸਿੰਘ ਖੇੜੀ) - ਕਸਬਾ ਸ਼ੇਰਪੁਰ 'ਚ ਅਲਾਲ ਰੋਡ 'ਤੇ ਨਾਜ਼ਰ ਸਿੰਘ ਔਜਲਾ ਲਈ ਸਵੇਰ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਸ਼ ਕਹਿਰ ਦਾ ਪਹਾੜ ਬਣ ਕੇ ਆਈ | ਛੋਟੇ ਕਿਸਾਨ ਵਜੋਂ ਖੇਤੀ ਦੇ ਧੰਦੇ ਦੇ ਨਾਲ ਨਾਲ ਮੱਝਾਂ ਰੱਖ ਕੇ ਗੁਜਾਰਾ ਕਰ ਰਹੇ ਇਸ ਕਿਸਾਨ ...
ਅਮਰਗੜ੍ਹ , 24 ਸਤੰਬਰ (ਸੁਖਜਿੰਦਰ ਸਿੰਘ ਝੱਲ) - ਤਹਿਸੀਲ ਅਮਰਗੜ੍ਹ ਵਿਖੇ ਪਟਵਾਰੀ ਭਾਈਚਾਰੇ ਅਤੇ ਆਪ ਆਗੂ ਦਰਮਿਆਨ ਛਿੜਿਆ ਵਿਵਾਦ ਘਟਣ ਦੀ ਬਜਾਏ ਹੋਰ ਤੂਲ ਫੜਦਾ ਨਜ਼ਰ ਆ ਰਿਹਾ ਹੈ , ਇਸ ਮਾਮਲੇ ਵਿਚ ਜਿਥੇ ਬੀਤੇ ਕੱਲ੍ਹ ਵਿਸ਼ੇਸ਼ ਇਕੱਤਰਤਾ ਕਰਦਿਆਂ ਪਟਵਾਰ ਯੂਨੀਅਨ ...
ਸ਼ਹਿਣਾ, 24 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪਿੰਡ ਉਗੋਕੇ ਵਿਖੇ ਇਕਾਈ ਦੀ ਚੋਣ ਕੀਤੀ ਗਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ, ਰੂਪ ਸਿੰਘ ਸਾਬਕਾ ਪ੍ਰਧਾਨ, ਹਾਕਮ ਸਿੰਘ ਢਿਲਵਾਂ, ਦਰਸ਼ਨ ਸਿੰਘ, ਸਾਧੂ ਸਿੰਘ, ਸੁਖਚੈਨ ਸਿੰਘ, ...
ਬਰਨਾਲਾ, 25 ਸਤੰਬਰ (ਨਰਿੰਦਰ ਅਰੋੜਾ)-ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਆਪਣੀ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 26 ਸਤੰਬਰ ਨੂੰ ਸੰਗਰੂਰ ਵਿਖੇ ਮੱੁਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ | ਜਾਣਕਾਰੀ ਦਿੰਦਿਆਂ ਯੂਨੀਅਨ ਆਗੂ ਕਮਲਜੀਤ ਕੌਰ ਪੱਤੀ, ...
ਭਦੌੜ, 24 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਭਦੌੜ ਵਿਖੇ ਸਕੂਲ ਮੁਖੀ ਸ੍ਰੀਮਤੀ ਕੁਲਜਿੰਦਰ ਕੌਰ ਦੀ ਅਗਵਾਈ ਹੇਠ ਗੈਸਟ ਲੈਕਚਰ ਕਰਵਾਇਆ ਗਿਆ | ਜਿਸ ਦੌਰਾਨ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਿੱਤ ਸਕੱਤਰ ਮਾ: ਬਲਵਿੰਦਰ ...
ਭਦੌੜ, 24 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੇ ਐਮ.ਡੀ. ਰਣਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਸਟਾਫ਼ ਦੁਆਰਾ ਨਰਸਰੀ ਤੇ ਕੇ.ਜੀ. ਜਮਾਤ ਦੇ ਵਿਦਿਅਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਪਿ੍ੰਸੀਪਲ ...
ਤਪਾ ਮੰਡੀ, 24 ਸਤੰਬਰ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਡਰੇਨ ਨਜ਼ਦੀਕ ਸਕਰੈਪ ਦੇ ਭਰੇ ਇਕ ਘੋੜੇ ਟਰਾਲੇ ਦੇ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਉਕਤ ਘੋੜਾ ਚਾਲਕ ...
ਤਪਾ ਮੰਡੀ, 24 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 400 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਿਰਮਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਤਪਾ ਪੁਲਿਸ ...
ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਪਿ੍ੰਸੀਪਲ ਡਾ: ਹਰਬੰਸ ਕੌਰ ਦੀ ਅਗਵਾਈ ਵਿਚ ਐੱਨ.ਐੱਸ.ਐੱਸ. ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਗੁਰਦੀਪ ਕੌਰ ਨੇ ਐੱਨ.ਐੱਸ.ਐੱਸ. ਦਿਨ ਦੇ ਇਤਿਹਾਸ ਅਤੇ ਇਸ ਦੀ ਮਹੱਤਤਾ ਬਾਰੇ ...
ਤਪਾ ਮੰਡੀ, 24 ਸਤੰਬਰ (ਪ੍ਰਵੀਨ ਗਰਗ)-ਗੁਰਦੁਆਰਾ ਸਿੰਘ ਸਭਾ ਤਪਾ ਦੇ ਪ੍ਰਧਾਨ ਬੇਅੰਤ ਸਿੰਘ ਮਾਂਗਟ ਦੀ ਦੇਖ-ਰੇਖ ਹੇਠ ਤਪਾ ਤੋਂ 60 ਦੇ ਕਰੀਬ ਸ਼ਰਧਾਲੂਆਂ ਦੀ ਇਕ ਬੱਸ ਸ੍ਰੀ ਅੰਮਿ੍ਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸਭਾ ...
ਬਰਨਾਲਾ, 24 ਸਤੰਬਰ (ਅਸ਼ੋਕ ਭਾਰਤੀ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਨੀਲਮ ਸ਼ਰਮਾ ਦੀ ਅਗਵਾਈ ਵਿਚ ਕਾਮਰਸ, ਮੈਨੇਜਮੈਂਟ ਅਤੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਵੇਦ ਗਿਆਨ ਉਤਸਵ ਦਾ ਆਯੋਜਨ ਕੀਤਾ ਗਿਆ | ...
ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਵਿਰੱਕਤ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਦੀਆਂ ਖਿਡਾਰਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਅੰਡਰ-14 ਸਾਲ ਵਰਗ 'ਚ ਲੜਕੀਆਂ ਨੇ ਹੈਂਡਬਾਲ ਵਿਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਆਪਣੇ ਸਕੂਲ ਦਾ ...
ਬਰਨਾਲਾ, 24 ਸਤੰਬਰ (ਨਰਿੰਦਰ ਅਰੋੜਾ)-ਐਡੀਸ਼ਨਲ ਸੈਸ਼ਨ ਜੱਜ ਦਵਿੰਦਰ ਕੁਮਾਰ ਦੀ ਅਦਾਲਤ ਵਲੋਂ ਭਾਰੀ ਮਾਤਰਾ ਵਿਚ ਗਾਂਜਾ ਬਰਾਮਦਗੀ ਦੇ ਮਾਮਲੇ ਵਿਚ ਨਾਮਜ਼ਦ 8 ਦੋਸ਼ੀਆਂ ਵਿਚੋਂ 4 ਨੂੰ 10-10 ਸਾਲ ਦੀ ਸਜਾ ਤੇ 1-1 ਲੱਖ ਰੁਪਏ ਜੁਰਮਾਨਾ, ਤਿੰਨ ਦੋਸ਼ੀਆਂ ਨੂੰ ਭਗੌੜਾ ਕਰਾਰ ...
ਤਪਾ ਮੰਡੀ, 24 ਸਤੰਬਰ (ਵਿਜੇ ਸ਼ਰਮਾ)-ਡੀਪੂ ਹੋਲਡਰ ਫੈਡਰੇਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਵਲੋਂ ਡੀਪੂ ਹੋਲਡਰ ਆਗੂ ਬਿੰਦਰ ਸਿੰਘ ਉਗੋਕੇ ਨੂੰ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਸਥਾਨਕ ਡੀਪੂ ਯੂਨੀਅਨ ਦੇ ਪ੍ਰਧਾਨ ...
ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਦੀਆਂ ਖਿਡਾਰਨਾਂ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਹ ਜਾਣਕਾਰੀ ਪਿ੍ੰਸੀਪਲ ਡਾ: ਹਰਬੰਸ ਕੌਰ ...
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ)-ਬਰੌਡਵੇ ਪਬਲਿਕ ਸਕੂਲ ਮਨਾਲ (ਬਰਨਾਲਾ) ਦੇ ਖਿਡਾਰੀਆਂ ਵਲੋਂ ਜਿੱਥੇ ਸਾਲ 2022 ਦੀਆਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ, ਉੱਥੇ ਸੰਸਥਾ ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਤੀਕਪਾਲ ਰਿਖੀ ਵਲੋਂ ਵੱਖ-ਵੱਖ ਪੱਧਰ ...
ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਬਰਨਾਲਾ ਦੀ ਜਨਰਲ ਬਾਡੀ ਦੀ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਪ੍ਰਧਾਨ ਵਿਵੇਕ ਸਿੰਧਵਾਨੀ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਦੀ ਅਕੈਡਮੀ ...
ਬਰਨਾਲਾ, 24 ਸਤੰਬਰ (ਨਰਿੰਦਰ ਅਰੋੜਾ)-ਐਡੀਸ਼ਨਲ ਸੈਸ਼ਨ ਜੱਜ ਦਵਿੰਦਰ ਕੁਮਾਰ ਦੀ ਅਦਾਲਤ ਵਲੋਂ ਭਾਰੀ ਮਾਤਰਾ ਵਿਚ ਗਾਂਜਾ ਬਰਾਮਦਗੀ ਦੇ ਮਾਮਲੇ ਵਿਚ ਨਾਮਜ਼ਦ 8 ਦੋਸ਼ੀਆਂ ਵਿਚੋਂ 4 ਨੂੰ 10-10 ਸਾਲ ਦੀ ਸਜਾ ਤੇ 1-1 ਲੱਖ ਰੁਪਏ ਜੁਰਮਾਨਾ, ਤਿੰਨ ਦੋਸ਼ੀਆਂ ਨੂੰ ਭਗੌੜਾ ਕਰਾਰ ...
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ)-ਪੈਰਾਡਾਈਜ਼ ਅਕੈਡਮੀ ਸਰਕਾਰੀ ਸੀਨੀਅਰ ਵਜੀਦਕੇ ਖ਼ੁਰਦ ਦੇ ਹੋਣਹਾਰ ਖਿਡਾਰੀਆਂ ਨੇ 'ਖੇਡਾਂ ਵਤਨ ਪੰਜਾਬ' ਦੀਆਂ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਬੱਲੇ ਬੱਲੇ ਕਰਵਾਈ | ਪ੍ਰਾਪਤ ਜਾਣਕਾਰੀ ...
ਮਹਿਲ ਕਲਾਂ, 24 (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ ਭੇਦਭਰੀ ਹਾਲਤ 'ਚ ਗੁੰਮ ਹੋਏ ਨੌਜਵਾਨ ਹਰਪ੍ਰੀਤ ਸਿੰਘ ਸੰਨੀ ਦੀ ਭਾਲ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਮਜ਼ਦੂਰਾਂ ਦਾ ਇਕ ਵਫ਼ਦ ਅੱਜ ਪੁਲਿਸ ਥਾਣਾ ਮਹਿਲ ਕਲਾਂ ਦੇ ਮੁਖੀ ਕਮਲਜੀਤ ਸਿੰਘ ਗਿੱਲ ਨੂੰ ...
ਅਵਤਾਰ ਸਿੰਘ ਅਣਖੀ ਮਹਿਲ ਕਲਾਂ, 24 ਸਤੰਬਰ-ਆਜ਼ਾਦੀ ਤੋਂ ਬਾਅਦ ਲੰਮਾ ਸਮਾਂ ਬੀਤ ਜਾਣ 'ਤੇ ਸਮੇਂ ਦੀਆਂ ਸਰਕਾਰਾਂ ਇੱਥੋਂ ਦੇ ਲੋਕਾਂ ਨੂੰ ਢੁਕਵੀਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ 'ਚ ਅਸਫਲ ਰਹੀਆਂ ਹਨ | ਹਸਪਤਾਲਾਂ ਤੇ ਇਮਾਰਤਾਂ 'ਤੇ ਕਰੋੜਾਂ ਰੁਪਏ ਖ਼ਰਚਣ ਦੇ ...
ਟੱਲੇਵਾਲ, 24 ਸਤੰਬਰ (ਸੋਨੀ ਚੀਮਾ)-ਇਨਕਲਾਬੀ ਕੇਂਦਰ ਪੰਜਾਬ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸਹਿਯੋਗ ਨਾਲ ਇਤਿਹਾਸਕ ਪਿੰਡ ਗਹਿਲ ਵਿਖੇ ਸ਼ਹੀਦ ਭਗਤ ਸਿੰਘ ਦੀ ਵਿਗਿਆਨਕ ਵਿਚਾਰਧਾਰਾ ਦਾ ਸੁਨੇਹਾ ਦੇਣ ਲਈ ਇਨਕਲਾਬੀ ਕਾਨਫ਼ਰੰਸ ਕੀਤੀ ਗਈ | ਇਸ ...
ਧਨੌਲਾ, 24 ਸਤੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਪੰਜ ਸੋਨ ਤਗਮੇ ਹਾਸਲ ਕਰ ਕੇ ਨਾਮਣਾ ਖੱਟਿਆ | ਅੰਡਰ-21 ਮੁਕਾਬਲਿਆਂ ਵਿਚ ਪਰਮਿੰਦਰ ਸਿੰਘ, ...
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ)-ਉੱਘੇ ਮਾਰਕਸੀ ਆਲੋਚਕ ਮਾਸਟਰ ਬਿੱਕਰ ਸਿੰਘ ਸਿੱਧੂ ਮਹਿਲ ਕਲਾਂ (ਬਰਨਾਲਾ) ਅੱਜ ਦੁਪਹਿਰ ਸਮੇਂ ਦਿਲ ਦਾ ਦੌਰਾ ਪੈ ਜਾਣ ਕਾਰਨ ਦਿਹਾਂਤ ਹੋ ਗਿਆ | ਉਹ 72 ਵਰਿ੍ਹਆਂ ਦੇ ਸਨ | 1950 'ਚ ਮਾਤਾ ਦਲੀਪ ਕੌਰ ਦੀ ਕੁੱਖੋਂ ਪਿਤਾ ਅਰਜਨ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX