ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਰੂਪਨਗਰ

ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾ ਨੇ ਡੇਗੀ ਗੰਨੇ ਤੇ ਬਾਸਮਤੀ ਦੀ ਫ਼ਸਲ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿਸਟਰ ਖੋਸਾ ਦੀ ਟੀਮ ਨੇ ਬੇਮੌਸਮੀ ਬਾਰਿਸ਼ ਅਤੇ ਤੇਜ਼ ਹਵਾਵਾਂ ਝੱਖੜ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਸੂਬਾ ਜਨਰਲ ਸਕੱਤਰ ਗੁਰਿੰਦਰ ਸਿੰਘ ਭੰਗੂ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਅਤੇ ਹੋਰ ਆਗੂਆਂ ਨੇ ਆਖਿਆ ਕਿ ਇਸ ਸਾਲ ਮਾਰਚ ਵਿਚ ਵੱਧ ਗਰਮੀ ਪੈਣ ਨਾਲ ਪਹਿਲਾਂ ਕਣਕ ਦਾ ਝਾੜ ਘਟਣ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ, ਫੇਰ ਪਸ਼ੂ ਧਨ ਨੂੰ ਧੱਫੜੀ ਰੋਗ ਆ ਘੇਰਿਆ ਜਿੱਥੇ ਪਸ਼ੂ ਪਾਲਕਾਂ ਦੇ ਸ਼ੈੱਡਾਂ ਦੇ ਸ਼ੈੱਡ ਖ਼ਾਲੀ ਹੋ ਗਏ ਜਿਸ ਵਿਚ ਬਹੁਕੀਮਤੀ ਬਲਦ ਵੀ ਮਾਰੇ ਗਏ | ਉਸ ਤੋਂ ਬਾਅਦ ਝੋਨੇ ਦੀ ਫ਼ਸਲ 'ਤੇ ਪਏ ਬੈਰਸ, ਮਾਹਾਵਾਰੀ ਕਾਰਨ ਕਿਸਾਨਾਂ ਦੇ ਖੇਤਾਂ ਦੇ ਖੇਤ ਖ਼ਾਲੀ ਹੋ ਗਏ ਹਾਲੇ ਉਸ ਦੀ ਗਿਰਦਾਵਰੀ ਲਈ ਕਿਸਾਨ ਸੰਘਰਸ਼ ਕਰ ਹੀ ਰਹੇ ਸਨ ਪਰ ਹੁਣ ਮੁੜ ਬੇਮੌਸਮੀ ਬਾਰਿਸ਼ ਕੁਦਰਤੀ ਆਫ਼ਤ ਨੇ ਕਿਸਾਨਾਂ ਨੂੰ ਫਿਰ ਆ ਘੇਰਿਆ ਹੈ | ਬੇਮੌਸਮੀ ਬਰਸਾਤ ਤੇਜ਼ ਹਵਾਵਾਂ ਝੱਖੜ ਨਾਲ ਫ਼ਸਲਾਂ ਤਹਿਸ ਨਹਿਸ ਹੋ ਗਈਆਂ ਜਿਵੇਂ ਕਿ ਝੋਨੇ ਦੀ ਪੱਕੀ ਫ਼ਸਲ ਗੰਨਾ ਪਸ਼ੂਆਂ ਦੇ ਚਾਰੇ ਬਾਸਮਤੀਆਂ ਬਿਲਕੁਲ ਲੰਮੀਆਂ ਪੈ ਗਈਆਂ ਹਨ | ਜਿਸ ਨਾਲ ਝੋਨੇ ਤੇ ਗੰਨੇ ਦੇ ਝਾੜ 'ਤੇ ਬਹੁਤ ਵੱਡਾ ਅਸਰ ਪਵੇਗਾ ਬਾਰਿਸ਼ ਨਾਲ ਜਿਹੜਾ ਪਛੇਤਾ ਝੋਨਾ ਨਿੱਸਰ ਰਿਹਾ ਸੀ ਉਸ 'ਤੇ ਵੀ ਝਾੜ ਦਾ ਬਹੁਤ ਵੱਡਾ ਅਸਰ ਪਵੇਗਾ | ਨਰਮਾ, ਸਬਜ਼ੀਆਂ ਆਦਿ ਫ਼ਸਲਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ | ਕੁਦਰਤੀ ਕਰੋਪੀਆਂ ਵੀ ਕਿਸਾਨਾਂ ਤੇ ਭਾਰੂ ਪੈ ਰਹੀਆਂ ਹਨ ਆਗੂਆਂ ਨੇ ਆਖਿਆ ਜਿਵੇਂ ਕਾਰਪੋਰੇਟ ਘਰਾਨਿਆਂ ਦੇ ਕਾਰਖ਼ਾਨਿਆਂ ਤੇ ਹੋਰ ਬਿਜ਼ਨਸ ਦਾ ਇੰਸ਼ੋਰੈਂਸ ਬੀਮਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਤਾਂ ਖੁੱਲ੍ਹੇ ਅਸਮਾਨ ਵਿਚ ਪੱਕਦੀ ਹੈ ਉਸ ਦਾ ਵੀ ਬੀਮਾ ਇੰਸ਼ੋਰੈਂਸ ਹੋਣਾ ਚਾਹੀਦਾ ਹੈ | ਕਿਸਾਨਾਂ ਦੀ ਵੱਡੀ ਤਰਾਸਦੀ ਹੈ ਕਿ 70 ਸਾਲ ਤੋਂ ਸਰਕਾਰਾਂ ਤੋਂ ਅਜੇ ਤੱਕ ਕੋਈ ਖੇਤੀਬਾੜੀ ਪਾਲਿਸੀ ਨਹੀਂ ਬਣੀ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਦਿਨ ਪਰ ਦਿਨ ਕਰਜ਼ਈ ਹੋ ਰਿਹਾ ਹੈ | ਸਰਕਾਰਾਂ ਨੂੰ ਇਨ੍ਹਾਂ ਗੱਲਾਂ ਤੇ ਧਿਆਨ ਦੇਣ ਦੀ ਲੋੜ ਹੈ | ਇਸ ਮੌਕੇ ਬੀਕੇਯੂ ਖੋਸਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਚੈੜੀਆਂ, ਭੁਪਿੰਦਰ ਸਿੰਘ ਡੇਕਵਾਲਾ, ਜਗਰੂਪ ਸਿੰਘ ਮੀਆਂਪੁਰ, ਪਰਗਟ ਸਿੰਘ ਬਰਸਾਲਪੁਰ, ਲਖਵੀਰ ਸਿੰਘ ਦੁਲਚੀ ਮਾਜਰਾ, ਮਿਹਰ ਸਿੰਘ ਮੀਆਂਪੁਰ ਹੋਰ ਕਿਸਾਨ ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪਿਛਲੇ ਦੋ ਤਿੰਨ ਦਿਨਾਂ ਤੋਂ ਸ੍ਰੀ ਚਮਕੌਰ ਸਾਹਿਬ ਖੇਤਰ ਵਿਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਗਏ ਹਨ | ਪਹਿਲਾਂ ਪਸ਼ੂਆਂ ਨੂੰ ਧੱਫੜ ਰੋਗ, ਫਿਰ ਝੋਨੇ ਨੂੰ ਰੋਗ ਅਤੇ ਹੁਣ ਮੀਂਹ ਕਾਰਨ ਝੋਨਾ, ਗੰਨਾ, ਚਾਰਾ, ਆਲੂ ਦੀ ਫ਼ਸਲ ਨੂੰ ਹੋਏ ਨੁਕਸਾਨ ਨੇ ਕਿਸਾਨੀ ਨੂੰ ਫ਼ਿਕਰਾਂ ਵਿਚ ਪਾ ਦਿੱਤਾ ਹੈ | ਬੀਤੀ ਰਾਤ ਹੋਈ ਤੇਜ਼ ਬਾਰਸ਼ ਕਾਰਨ ਖੇਤਾਂ ਵਿਚ ਦੋ ਫੁੱਟ ਤੱਕ ਪਾਣੀ ਖੜ੍ਹ ਗਿਆ ਹੈ, ਜਿਸ ਨਾਲ ਇਲਾਕੇ ਅੰਦਰ ਗੰਨਾ ਡਿਗ ਜਾਣ ਕਾਰਨ ਬਹੁਤ ਜ਼ਿਆਦਾ ਨੁਕਸਾਨ ਪੁੱਜਾ ਹੈ, ਝੋਨੇ ਦੇ ਖੇਤਾਂ ਵਿਚ ਵੀ ਚੱਲ ਰਿਹਾ ਪਾਣੀ ਝੋਨੇ ਨੂੰ ਨੁਕਸਾਨ ਪਹੁੰਚਾ ਰਿਹਾ ਹੈ | ਕਿਸਾਨ ਆਗੂ ਤਲਵਿੰਦਰ ਸਿੰਘ ਗੱਗੋਂ,ਧਰਮਿੰਦਰ ਸਿੰਘ ਭੂਰੜੇ, ਹਰਿੰਦਰ ਸਿੰਘ ਸੱਲ੍ਹੋਮਾਜਰਾ, ਇਕਬਾਲ ਸਿੰਘ ਸ੍ਰੀ ਚਮਕੌਰ ਸਾਹਿਬ, ਗੁਰਮੀਤ ਸਿੰਘ ਢਿੱਲੋਂ ਭੋਜੇਮਾਜਰਾ, ਪਰਗਟ ਸਿੰਘ ਰੋਲੂਮਾਜਰਾ, ਚਰਨ ਸਿੰਘ ਮੁੰਡੀਆਂ, ਮਲਕੀਤ ਸਿੰਘ ਡਹਿਰ, ਪਰਗਟ ਸਿੰਘ ਭੰਗੂ ਬਰਸਾਲਪੁਰ, ਸੇਵਾਮੁਕਤ ਜੇ.ਈ. ਸੁਖਦੇਵ ਸਿੰਘ ਸੈਦਪੁਰ ਆਦਿ ਨੇ ਦੱਸਿਆ ਕਿ ਸਮੁੱਚੇ ਖੇਤਰ ਵਿਚ ਫ਼ਸਲਾਂ ਦੇ ਭਾਰੀ ਨੁਕਸਾਨ ਕਾਰਨ ਭਵਿੱਖ ਨੂੰ ਲੈ ਕੇ ਚਿੰਤਤ ਹੈ | ਕਿਉਂਕਿ ਪਹਿਲਾਂ ਕਣਕ ਦੇ ਸੀਜ਼ਨ ਵਿਚ ਵੀ ਬਹੁਤ ਘੱਟ ਝਾੜ ਨਿਕਲਣ ਕਾਰਨ ਕਿਸਾਨ ਨੂੰ ਬਹੁਤ ਘਾਟਾ ਪਿਆ ਸੀ ਤੇ ਹੁਣ ਜਦੋਂ ਝੋਨੇ ਦੀ ਵਢਾਈ ਦਾ ਸਮਾਂ ਆਇਆਂ ਤਾਂ ਕੁਦਰਤ ਅੱਗੇ ਮੁੜ ਕਿਸਾਨ ਬੇਵੱਸ ਹੋ ਗਿਆ | ਇਨ੍ਹਾਂ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਕਿਸਾਨਾਂ ਦੇ ਖ਼ਰਾਬੇ ਦੀਆਂ ਗਿਰਦਾਵਰੀਆਂ ਕਰਵਾਈਆਂ ਜਾਣ ਤੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ | ਇੱਥੇ ਇਹ ਵੀ ਦੱਸਣਯੋਗ ਹੈ ਕਿ ਖੇਤਾਂ ਵਿਚ ਦੋ ਦੋ ਫੁੱਟ ਪਾਣੀ ਹੋਣ ਕਾਰਨ ਝੋਨੇ ਦੀ ਵਢਾਈ ਹੋਰ ਲੰਮੀ ਪੈਣ ਦੀ ਸੰਭਾਵਨਾ ਹੈ | ਉੱਧਰ ਸ੍ਰੀ ਚਮਕੌਰ ਸਾਹਿਬ ਖੇਤਰ ਦੀਆਂ ਕਈ ਸੜਕਾਂ ਵੀ ਮੀਂਹ ਨਾਲ ਨੁਕਸਾਨੀਆਂ ਗਈਆਂ ਹਨ | ਸਥਾਨਕ ਸੰਧੂਆਂ ਟੀ ਪੁਆਇੰਟ (ਨੇੜੇ ਬੱਸ ਸਟੈਂਡ) ਵਿਖੇ ਦੋ ਦੋ ਫੁੱਟ ਪਾਣੀ ਖੜ ਜਾਣ ਕਾਰਨ ਸੜਕ ਵਿਚ ਡੂੰਘੇ ਟੋਏ ਪੈ ਗਏ ਹਨ, ਇਸੇ ਮਾਰਗ ਤੇ ਪਿੰਡ ਕੰਧੋਲਾ ਮੋੜ ਤੱਕ ਬਹੁਤ ਹੀ ਬਦਹਾਲ ਹਾਲਤ ਵਿਚ ਹੋ ਗਈ | ਥਾਂ-ਥਾਂ ਪੈ ਚੁੱਕੇ ਖੱਡਿਆਂ ਕਾਰਨ ਆਵਾਜਾਈ ਵਿਚ ਖੜੌਤ ਪੈਦਾ ਹੋ ਗਈ ਹੈ | ਇਸੇ ਤਰਾਂ ਮੰਡੀ ਦੇ ਮੁੱਖ ਗੇਟ ਤੇ ਵੀ ਪਾਣੀ ਭਰ ਜਾਣ ਕਾਰਨ ਆਵਾਜਾਈ ਬੰਦ ਹੈ | ਪਿੰਡ ਕੀੜੀ ਅਫ਼ਗਾਨਾਂ ਤੋਂ ਬਹਿਲੋਲਪੁਰ, ਮਾਨਗੜ੍ਹ ਵਾਲੀ ਸੜਕਾਂ ਨੂੰ ਵੀ ਨੁਕਸਾਨ ਪੁੱਜਾ ਹੈ | ਸ੍ਰੀ ਚਮਕੌਰ ਸਾਹਿਬ -ਦੋਰਾਹਾ ਮਾਰਗ 'ਤੇ ਕਈ ਥਾਈਾ ਦਰਖ਼ਤ ਡਿੱਗਣ ਕਾਰਨ ਆਵਾਜਾਈ ਵਿਚ ਵੀ ਵਿਘਨ ਪਿਆ ਪਰ ਜੰਗਲਾਤ ਵਿਭਾਗ ਵਲੋਂ ਤੁਰੰਤ ਸੜਕਾਂ ਦੀ ਸਫ਼ਾਈ ਕਰ ਦਿੱਤੀ ਗਈ |
ਮੋਰਿੰਡਾ, (ਕੰਗ)-ਬੀਤੇ ਰਾਤ ਮੋਰਿੰਡਾ ਇਲਾਕੇ ਵਿੱਚ ਹੋਈ ਭਾਰੀ ਵਰਖਾ ਅਤੇ ਤੇਜ਼ ਹਵਾਵਾਂ ਕਾਰਨ ਗੰਨੇ ਅਤੇ ਜੀਰੀ ਦੀ ਫ਼ਸਲ ਡਿੱਗਣ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਚਲਾਕੀ ਜ਼ਿਲ੍ਹਾ ਪ੍ਰਧਾਨ ਰੋਪੜ ਬੀਕੇਯੂ ਲੱਖੋਵਾਲ, ਨੰਬਰਦਾਰ ਰਣਧੀਰ ਸਿੰਘ ਮਾਜਰੀ ਨਿਰਦੇਸ਼ਕ ਖੰਡ ਮਿੱਲ ਮੋਰਿੰਡਾ, ਗੁਰਚਰਨ ਸਿੰਘ ਢੋਲਣਮਾਜਰਾ, ਭੁਪਿੰਦਰ ਸਿੰਘ ਮੁੰਡੀਆਂ ਆਦਿ ਨੇ ਦੱਸਿਆ ਕਿ ਪਿੰਡ ਮਾਜਰੀ, ਲੁਠੇੜੀ, ਹਵਾਰਾ, ਰੁੜਕੀ, ਅਮਰਾਲੀ, ਰਸੂਲਪੁਰ, ਓਇੰਦ, ਧਨੌਰੀ, ਸਮਰੌਲੀ, ਸਮਾਣਾ, ਕਕਰਾਲੀ, ਪਪਰਾਲੀ, ਵਡਾਲੀ ਆਦਿ ਮੋਰਿੰਡਾ ਬਲਾਕ ਦੇ ਪਿੰਡਾਂ ਵਿੱਚ ਲਗਭਗ ਗੰਨੇ ਦੀ 400 ਏਕੜ ਫ਼ਸਲ ਡਿਗ ਜਾਣ ਕਾਰਨ ਬੁਰੀ ਤਰਾਂ ਪ੍ਰਭਾਵਿਤ ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਜਿਸ ਗੰਨੇ ਦੇ ਖੇਤ ਦਾ ਝਾੜ 350 ਕੁਵਿੰਟਲ ਪ੍ਰਤੀ ਏਕੜ ਨਿਕਲਣਾ ਸੀ, ਉਸ ਰਕਬੇ ਚੋਂ ਕਿਸਾਨਾਂ ਨੂੰ ਸਿਰਫ਼ 200 ਤੋਂ ਲੈ ਕੇ 250 ਕਵਿੰਟਲ ਪ੍ਰਤੀ ਏਕੜ ਝਾੜ ਤੱਕ ਦੀ ਆਸ ਰਹਿ ਗਈ ਹੈ | ਜਿਸ ਨਾਲ ਕਿਸਾਨਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਵੇਗਾ | ਸ੍ਰੀ ਚਲਾਕੀ ਨੇ ਦੱਸਿਆ ਕਿ ਭਾਵੇਂ ਇਸ ਮੀਂਹ ਨਾਲ ਜੀਰੀ ਦੀ ਫ਼ਸਲ ਨੂੰ ਅਜੇ ਤੱਕ ਵੱਡਾ ਨੁਕਸਾਨ ਨਹੀਂ ਹੋਇਆ ਪ੍ਰੰਤੂ ਕਈ ਥਾਵਾਂ ਤੇ ਬਾਸਮਤੀ, ਅਗੇਤੀ ਕਿਸਮ 1509 ਜੋ ਕਿਸਾਨਾਂ ਦੇ ਖੇਤਾਂ ਵਿੱਚ ਵੱਢ ਕੇ ਰੱਖੀ ਹੋਈ ਸੀ, ਉਸਦਾ ਵੀ ਕਾਫ਼ੀ ਨੁਕਸਾਨ ਹੋ ਚੁੱਕਾ ਹੈ ਤੇ ਹਰਾ ਚਾਰਾ ਵੀ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਇਕਾਈ ਵਲੋਂ ਮੋਰਿੰਡਾ ਇਲਾਕੇ ਵਿੱਚ ਮੀਂਹ ਨਾਲ ਹੋਏ ਨੁਕਸਾਨ ਸਬੰਧੀ ਗੰਨੇ ਅਤੇ ਜੀਰੀ ਦੇ ਖੇਤਾਂ ਦੀ ਗਿਰਦਾਵਰੀ ਕਰਵਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਜਦੋਂ ਉਪਰੋਕਤ ਪਿੰਡਾਂ ਦੇ ਕਿਸਾਨਾਂ ਸਰਬਜੀਤ ਸਿੰਘ ਹਵਾਰਾ, ਕੁਲਵਿੰਦਰ ਸਿੰਘ ਧਨੌਰੀ, ਨੇਤਰ ਸਿੰਘ ਰੌਣੀ, ਸੰਤਾ ਸਿੰਘ ਰੁੜਕੀ, ਸੱਜਣ ਸਿੰਘ ਧਨੌਰੀ, ਕੁਲਦੀਪ ਸਿੰਘ ਧਨੌਰੀ, ਸ਼ਰਨਜੀਤ ਸਿੰਘ ਰਸੂਲਪੁਰ, ਗੁਰਦੀਪ ਸਿੰਘ ਰਸੂਲਪੁਰ, ਬਲਦੇਵ ਸਿੰਘ ਮਾਜਰੀ ਆਦਿ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜੋ ਉਨ੍ਹਾਂ ਦੀ ਗੰਨੇ ਦੀ ਫ਼ਸਲ ਖ਼ਰਾਬ ਹੋਈ ਹੈ, ਉਸਦਾ ਸਰਕਾਰ ਬਣਦਾ ਮੁਆਵਜ਼ਾ ਦੇਵੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਤਿੰਨ ਵਾਰ ਗੰਨੇ ਦੀ ਬੰਨਾਈ ਵੀ ਕਰਵਾਈ ਸੀ, ਪ੍ਰੰਤੂ ਤੇਜ਼ ਹਵਾਵਾਂ ਨੇ ਗੰਨੇ ਨੂੰ ਵਿਛਾ ਕੇ ਰੱਖ ਦਿੱਤਾ |

ਚੇਅਰਮੈਨ ਖੰਡ ਮਿੱਲ ਮੋਰਿੰਡਾ ਅਤੇ ਨਿਰਦੇਸ਼ਕ ਵਲੋਂ ਰਜਿਸਟਰਡ ਗੰਨਾ ਕਾਸ਼ਤਕਾਰ ਹੋਣ ਦਾ ਕੀਤਾ ਦਾਅਵਾ

ਮੋਰਿੰਡਾ, 25 ਸਤੰਬਰ (ਕੰਗ)-ਅੱਜ ਖੰਡ ਮਿੱਲ ਮੋਰਿੰਡਾ ਦੇ ਚੇਅਰਮੈਨ ਖ਼ੁਸ਼ਹਾਲ ਸਿੰਘ ਅਤੇ ਨਿਰਦੇਸ਼ਕ ਰਣਧੀਰ ਸਿੰਘ ਨੇ ਸ਼ਿਕਾਇਤਕਰਤਾ ਗੰਨਾ ਕਾਸ਼ਤਕਾਰਾਂ ਵਲੋਂ ਉਨ੍ਹਾਂ ਉੱਤੇ ਲਗਾਏ ਝੂਠੇ ਇਲਜ਼ਾਮਾਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਉਨ੍ਹਾਂ ਤੇ ਮਾਣਹਾਨੀ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਕਲੱਬ ਮੋਰਿੰਡਾ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ

ਮੋਰਿੰਡਾ, 25 ਸਤੰਬਰ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਕਲੱਬ ਰਜਿ. ਮੋਰਿੰਡਾ ਵਲੋਂ ਅੱਖਾਂ ਦਾ 37ਵਾਂ ਮੁਫ਼ਤ ਅਪ੍ਰੇਸ਼ਨ ਕੈਂਪ ਸਥਾਨਕ ਰਾਮ ਭਵਨ ਵਿਖੇ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਕਾਮਰੇਡ ਕਾਕਾ ਰਾਮ ਨੇ ਦੱਸਿਆ ਕਿ ਇਸ ਕੈਂਪ ...

ਪੂਰੀ ਖ਼ਬਰ »

ਸਰਕਾਰੀ ਪੈਸੇ ਦੀ ਲੁੱਟ ਕਰਨ ਵਾਲੇ ਬਹੁਤ ਜਲਦ ਹੋਣਗੇ ਸਲਾਖ਼ਾਂ ਪਿੱਛੇ-ਹਰਜੋਤ ਸਿੰਘ ਬੈਂਸ

ਕੀਰਤਪੁਰ ਸਾਹਿਬ, 25 ਸਤੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਪੈਸੇ ਦੀ ਜੋ ਲੁੱਟ ਹੋਈ ਉਹ ਕਿਸੇ ਤੋਂ ਲੁਕੀ ਛਿਪੀ ਗੱਲ ਨਹੀਂ ਰਹੀ | ਜਿਨ੍ਹਾਂ ਦੀ ਸਰਪ੍ਰਸਤੀ ਹੇਠ ਇਹ ਲੁੱਟ ਹੋਈ ਅਤੇ ਜਿਨ੍ਹਾਂ ਨੇ ਇਸ ਨੂੰ ਅੰਜਾਮ ਤੱਕ ...

ਪੂਰੀ ਖ਼ਬਰ »

ਭਾਜਪਾ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਪਿੰਡ ਗੰਗੂਵਾਲ 'ਚ ਸਮਰਪਣ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਭਾਜਪਾ ਮੰਡਲ ਸ਼੍ਰੀ ਅਨੰਦਪੁਰ ਸਾਹਿਬ ਵੱਲੋਂ ਪਿੰਡ ਗੰਗੂਵਾਲ ਵਿਖੇ ਸਮਰਪਣ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਭਾਜਪਾ ਮੰਡਲ ਦੇ ਪ੍ਰਧਾਨ ਐਡਵੋਕੇਟ ਸਤਵੀਰ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਐਸ.ਸੀ. ਕੋਟੇ 'ਚੋਂ ਸਰਕਾਰੀ ਵਕੀਲ ਰੱਖਣ ਦੇ ਵਿਰੋਧ 'ਚ ਪਾਈ ਰਿੱਟ ਗ਼ੈਰ ਵਾਜ਼ਬ-ਘਈ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਨੇ ਪਹਿਲੀ ਵਾਰ ਅਨੁਸੂਚਿਤ ਜਾਤੀਆਂ ਅਤੇ ਪਛੜੀਆ ਸ਼੍ਰੇਣੀਆਂ ਲਈ ਰਾਖਵਾਂਕਰਨ ਕਰਕੇ ਸਹਾਇਕ, ਡਿਪਟੀ ਅਤੇ ਵਧੀਕ ਐਡਵੋਕੇਟ ਜਨਰਲ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਵਾਹਵਾਹੀ ਖੱਟੀ ਸੀ ਪਰ ਇਸ ...

ਪੂਰੀ ਖ਼ਬਰ »

ਸਾਵਧਾਨ! ਪਿੰਡਾਂ 'ਚ ਸਬਜ਼ੀਆਂ ਵੇਚਣ ਵਾਲੇ ਕਰ ਰਹੇ ਹਨ ਲੋਕਾਂ ਦੀ ਸਿਹਤ ਨਾਲ ਖਿਲਵਾੜ

ਪੁਰਖਾਲੀ, 25 ਸਤੰਬਰ (ਬੰਟੀ)-ਇਲਾਕੇ ਅੰਦਰ ਰੇਹੜੀਆਂ 'ਤੇ ਹਰੀਆਂ-ਭਰੀਆਂ ਅਤੇ ਤਾਜ਼ਾ-ਤਰਾਰ ਸਬਜ਼ੀਆਂ ਵੇਚਣ ਦੇ ਨਾਂਅ 'ਤੇ ਫੇਰੀ ਲਾਉਣ ਵਾਲੇ ਆਮ ਲੋਕਾਂ ਦੀ ਸਿਹਤ ਨਾਲ ਖ਼ੂਬ ਖਿਲਵਾੜ ਕਰ ਰਹੇ ਹਨ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਮਨੱੁਖੀ ਸਿਹਤ ਲਈ ਖ਼ਤਰਾ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਫੈੱਡਰੇਸ਼ਨ ਮੋਰਿੰਡਾ ਨੇ ਮਨਾਇਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਮੋਰਿੰਡਾ, 25 ਸਤੰਬਰ (ਕੰਗ)-ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਰਜਿ. ਮੋਰਿੰਡਾ ਵਲੋਂ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਭਾਈ ਲਾਲੋ ਜੀ ਦਾ 570ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਕਟਰੀ ਦਲਜੀਤ ਸਿੰਘ ...

ਪੂਰੀ ਖ਼ਬਰ »

ਮਨਸੂਹਾ ਕਲਾਂ ਵਿਖੇ ਪਹਿਲਾ ਖ਼ੂਨਦਾਨ ਅਤੇ ਅੱਖਾਂ ਦਾ ਜਾਂਚ ਕੈਂਪ

ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਮਨਸੂਹਾਕਲਾਂ ਵਿਖੇ ਨੌਜਵਾਨਾਂ ਵਲੋਂ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ, ਤਾਲਮੇਲ ਕਮੇਟੀ ਰਜਿ. ਰੋਪੜ, ਸੁਨੀਤਾ ਚੈਰੀਟੇਬਲ ਹਸਪਤਾਲ ਮਢਿਆਣੀ ਰੋਡ ਬਲਾਚੌਰ, ਗੁਰੂ ਕਿ੍ਪਾ ਬਲੱਡ ਬੈਂਕ ਬਰਜਿੰਦਰਾ ਹਸਪਤਾਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੇਲਾ ਵਿਖੇ ਕਲੱਸਟਰ ਅਕਾਦਮਿਕ ਬੈਠਕ ਕਰਵਾਈ

ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਬੇਲਾ ਵਿਖੇ ਸਾਂਝੀ ਸਿੱਖਿਆ ਟੀਮ ਫਾਊਾਡੇਸ਼ਨ ਦੇ ਮੈਂਬਰ ਸ੍ਰੀ ਰਾਜੇਸ਼ ਦੇ ਸਹਿਯੋਗ ਸਦਕਾ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਸੈਂਟਰ ਬੇਲਾ ਅਧੀਨ ਆਉਂਦੇ ...

ਪੂਰੀ ਖ਼ਬਰ »

ਐਡ. ਚੱਢਾ ਨੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮਾਣਕੂਮਾਜਰਾ ਦਾ ਕੀਤਾ ਧੰਨਵਾਦੀ ਦੌਰਾ

ਨੂਰਪੁਰ ਬੇਦੀ, 25 ਸਤੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਮਣਕੂ ਮਾਜਰਾ ਦਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦੀ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਰੂਪਨਗਰ ਵਿਖੇ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਦੇਸ਼ ਵਿਚ ਚਾਲੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਤੇ ਗਰੰਟੀਆਂ ਨੂੰ ਨਿਰੰਤਰ ਕੀਤਾ ਜਾ ਰਿਹਾ ਹੈ ਪੂਰਾ-ਹਰਜੋਤ ਸਿੰਘ ਬੈਂਸ

ਕੀਰਤਪੁਰ ਸਾਹਿਬ, 25 ਸਤੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਖੇਡਾਂ ਪ੍ਰਤੀ ਹਰ ਵਰਗ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਦੇ ਨਾਲ ਪੰਜਾਬ ਦੀ ਖੇਡ ਮੈਦਾਨਾਂ ...

ਪੂਰੀ ਖ਼ਬਰ »

ਈਸਾਈ ਆਗੂਆਂ ਵਲੋਂ ਕੱਲ੍ਹ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ ਆਧਾਰਹੀਣ-ਗਿਆਨੀ ਅੰਮਿ੍ਤਪਾਲ ਸਿੰਘ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਈਸਾਈ ਆਗੂਆਂ ਵਲੋਂ 27 ਸਤੰਬਰ ਨੂੰ ਪੰਜਾਬ ਬੰਦ ਦਾ ਦਿੱਤਾ ਸੱਦਾ ਆਧਾਰਹੀਣ ਹੈ, ਇਸ ਲਈ ਪੰਜਾਬ ਬੰਦ ਨਹੀਂ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁੱਖ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਹੋਈ ਸਮਾਪਤ

ਨੰਗਲ, 25 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਥੇੜਾ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਈ | ਇਸ ਮੌਕੇ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ...

ਪੂਰੀ ਖ਼ਬਰ »

ਯੋਗਾ ਮੁਕਾਬਲਿਆਂ 'ਚ ਡੱਲਾ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਕਰਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਅਤੇ ਸਿੱਖਿਆ ਵਿਭਾਗ (ਸ.ਸ.) ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ 'ਤੰਦਰੁਸਤ ਪੰਜਾਬ' ਬਣਾਉਣ ਲਈ ਅਹਿਮ ਯੋਗਦਾਨ ਪਾ ਰਹੀਆਂ ਹਨ | ਜਿਸ ਵਿਚ ਵੱਖ-ਵੱਖ ਸਕੂਲਾਂ ਵਲੋਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਹਵਾਈ ਅੱਡਾ ਨਾਮਕਰਨ ਦੇ ਫ਼ੈਸਲੇ ਪਲਟਣ 'ਤੇ ਕਾਂਗਰਸ ਦੇ ਸਵਾਲ

ਰੂਪਨਗਰ, 25 ਸਤੰਬਰ (ਸਟਾਫ਼ ਰਿਪੋਰਟਰ)-ਭਾਜਪਾ ਸਰਕਾਰ ਪੰਜਾਬ ਨੂੰ ਲੈ ਕੇ ਆਪਣਾ ਸਟੈਂਡ ਸਪਸ਼ਟ ਕਰੇ ਕਿਉਂਕਿ 2015 ਵਿਚ ਜਿਹੜੀ ਹਰਿਆਣੇ ਦੀ ਭਾਜਪਾ ਸਰਕਾਰ ਨੇ ਉਦੋਂ ਦੀ ਮੋਦੀ ਸਰਕਾਰ ਨੂੰ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਨਾਂਅ 'ਤੇ ...

ਪੂਰੀ ਖ਼ਬਰ »

ਲਾਈਫ਼ ਲਾਈਨ ਬਲੱਡ ਡੋਨਰ ਸੁਸਾਇਟੀ ਵਲੋਂ ਮਰਹੂਮ ਯਸ਼ ਅਗਨੀਹੋਤਰੀ ਦੀ ਯਾਦ 'ਚ ਖ਼ੂਨਦਾਨ ਕੈਂਪ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਸੰਸਥਾ ਲਾਈਫ਼ ਲਾਈਨ ਬਲੱਡ ਡੋਨਰ ਸੁਸਾਇਟੀ ਰੂਪਨਗਰ ਵਲੋਂ ਫਾਰਮਾਸਿਸਟ ਐਸੋਸੀਏਸ਼ਨ ਰੂਪਨਗਰ ਦੇ ਸਹਿਯੋਗ ਨਾਲ ਮਰਹੂਮ ਯਸ਼ ਅਗਨੀਹੋਤਰੀ (ਫਾਰਮੇਸੀ ਅਫ਼ਸਰ ਸਿਵਲ ਹਸਪਤਾਲ ਰੂਪਨਗਰ) ਦੀ ਯਾਦ 'ਚ ਸ਼ਿਵ ਮੰਦਿਰ ਪਿੰਡ ...

ਪੂਰੀ ਖ਼ਬਰ »

ਪੰਜਾਬ ਸਟੇਟ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵਲੋਂ ਮਨਾਇਆ ਗਿਆ ਵਿਸ਼ਵ ਫਾਰਮੇਸੀ ਦਿਵਸ

ਨੰਗਲ, 25 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਰਜਿਸਟਰਡ ਜ਼ਿਲ੍ਹਾ ਰੂਪਨਗਰ ਵਲੋਂ ਅੱਜ ਕਸਬਾ ਬ੍ਰਹਮਪੁਰ ਵਿਖੇ ਵਿਸ਼ਵ ਫਾਰਮੇਸੀ ਦਿਵਸ ਮਨਾਇਆ ਗਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਵਜੋਂ ਡਾ.ਪਵਨਪ੍ਰੀਤ ਕੌਰ ਡਾਇਰੈਕਟਰ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕੱਢੀ ਗਈ ਐੱਚ.ਆਈ.ਵੀ./ਏਡਜ਼ ਜਾਗਰੂਕਤਾ ਰੈਲੀ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਸਾਇੰਸਜ਼ ਵਲੋਂ ਰੈੱਡ ਰਿਬਨ ਕਲੱਬ ਦੇ ਤਹਿਤ ਨੇੜਲੇ ਪਿੰਡਾਂ ਵਿਚ ਐੱਚ.ਆਈ.ਵੀ./ਏਡਜ਼ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ

ਪੁਰਖਾਲੀ, 25 ਸਤੰਬਰ (ਬੰਟੀ)-ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੇ ਪਿ੍ੰਸੀਪਲ ਡਾ. ਜਤਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ | ਸੰਸਥਾ ਦੇ ਜਨਰਲ ਸਕੱਤਰ ਵਲੋਂ ਕੇਕ ਕੱਟ ਕੇ ਇਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX