ਤਾਜਾ ਖ਼ਬਰਾਂ


ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  21 minutes ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  22 minutes ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  32 minutes ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  34 minutes ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  33 minutes ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 1 hour ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 1 hour ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 1 hour ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 1 hour ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ...
ਬਜਟ ਇਜਲਾਸ:ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਵਿੱਤ ਬਿੱਲ 2023
. . .  about 2 hours ago
ਨਵੀਂ ਦਿੱਲੀ,24 ਮਾਰਚ -ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜਕੇਂਦਰ ਸਰਕਾਰ ਦੀਆਂ ਵਿੱਤੀ ਤਜਵੀਜ਼ਾਂ ਨੂੰ ਲਾਗੂ ਕਰਨ ਲਈ ਵਿੱਤ ਬਿੱਲ 2023 ਪੇਸ਼...
ਪਾਕਿਸਤਾਨ ਨੇ ਸਿੰਧ 'ਚ ਲੱਖਾਂ ਹੜ੍ਹ ਪੀੜਤਾਂ ਨੂੰ ਕੀਤਾ ਨਜ਼ਰਅੰਦਾਜ਼-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਸਿੰਧੀ ਸਿਆਸੀ ਕਾਰਕੁਨ
. . .  about 2 hours ago
ਜੇਨੇਵਾ, 24 ਮਾਰਚ-ਇਕ ਸਿੰਧੀ ਸਿਆਸੀ ਕਾਰਕੁਨ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦਾ ਫੌਰੀ ਧਿਆਨ ਉਨ੍ਹਾਂ ਲੱਖਾਂ ਸਿੰਧੀ ਹੜ੍ਹ ਪੀੜਤਾਂ ਵੱਲ ਖਿੱਚਿਆ ਹੈ, ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ...
ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ 'ਚ ਉਠਾਇਆ ਗਿਆ ਤਿੱਬਤ, ਸ਼ਿਨਜਿਆਂਗ ਵਿਚ ਚੀਨ ਦੇ ਜਬਰ ਨੂੰ
. . .  about 2 hours ago
ਜੇਨੇਵਾ, 24 ਮਾਰਚ -ਜਿਨੇਵਾ 'ਚ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ 52ਵੇਂ ਸੈਸ਼ਨ ਦੌਰਾਨ ਇਕ ਖੋਜ ਵਿਸ਼ਲੇਸ਼ਕ ਨੇ ਤਿੱਬਤ ਅਤੇ ਸ਼ਿਨਜਿਆਂਗ 'ਚ ਚੀਨ ਦੀਆਂ ਦਮਨਕਾਰੀ ਨੀਤੀਆਂ ਦਾ ਪਰਦਾਫਾਸ਼ ਕੀਤਾ ਹੈ।ਰਿਪੋਰਟ ਅਨੁਸਾਰ ਦੁਨੀਆਂ ਵਿਚ ਬਹੁਤ ਸਾਰੀਆਂ...
ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ 'ਚ ਐਕਟ ਸ਼ਾਮਿਲ ਕਰਨ ਵਾਸਤੇ ਕਰਨਾਟਕ ਵਲੋਂ ਕੇਂਦਰ ਨੂੰ ਪ੍ਰਸਤਾਵ
. . .  about 2 hours ago
ਬੈਂਗਲੁਰੂ, 24 ਮਾਰਚ-ਕਰਨਾਟਕ ਨੇ ਰਾਜ ਵਿਚ ਸਿੱਖਿਆ, ਨੌਕਰੀਆਂ ਵਿਚ ਐਸ.ਸੀ/ਐਸ.ਟੀ. ਰਾਖਵਾਂਕਰਨ ਵਧਾਉਣ ਲਈ ਸੰਵਿਧਾਨ ਵਿਚ ਐਕਟ ਸ਼ਾਮਿਲ ਕਰਨ ਲਈ ਕੇਂਦਰ ਨੂੰ ਪ੍ਰਸਤਾਵ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਉਤਰਾਖੰਡ 'ਚ ਅਲਰਟ ਜਾਰੀ
. . .  about 2 hours ago
ਦੇਹਰਾਦੂਨ, 24 ਮਾਰਚ -ਖ਼ਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਸੂਬੇ ਵਿਚ ਦਾਖ਼ਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਉੱਤਰਾਖੰਡ ਦੇ ਦੇਹਰਾਦੂਨ, ਹਰਿਦੁਆਰ ਅਤੇ ਊਧਮਸਿੰਘਨਗਰ ਜ਼ਿਲ੍ਹਿਆਂ ਵਿਚ ਇਹਤਿਆਤ ਵਜੋਂ ਅਲਰਟ ਜਾਰੀ ਕੀਤਾ...।
ਅਧਿਆਪਕ ਸਵਾਰ ਟਰੈਕਸ ਗੱਡੀ ਦੀ ਬੱਸ ਨਾਲ ਹੋਈ ਟੱਕਰ 'ਚ 4 ਮੌਤਾਂ, ਕਈ ਜ਼ਖ਼ਮੀ
. . .  about 1 hour ago
ਮਮਦੋਟ/ਝੋਕ ਹਰੀ ਹਰ, 24 ਮਾਰਚ (ਰਾਜਿੰਦਰ ਸਿੰਘ ਹਾਂਡਾ/ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਖਾਈ ਫੇਮੇ ਦੀ ਵਿਖੇ ਅਧਿਆਪਕਾਂ ਨੂੰ ਲੈ ਕੇ ਜਾ ਰਹੀ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਹੋਈ ਟੱਕਰ 'ਚ 3 ਅਧਿਆਪਕਾਂ ਸਮੇਤ 4 ਜਣਿਆਂ ਦੀ ਮੌਤ ਹੋ ਗਈ, ਜਦਕਿ...
ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ 'ਚ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਕਰਨਗੇ ਸੰਬੋਧਨ
. . .  about 3 hours ago
ਵਾਰਾਣਸੀ, 24 ਮਾਰਚ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜਵਾਰਾਣਸੀ ਦੇ ਰੁਦਰਕਾਸ਼ ਕਨਵੈਨਸ਼ਨ ਸੈਂਟਰ ਵਿਖੇ ਵਿਸ਼ਵ ਟੀਬੀ ਦਿਵਸ 'ਤੇ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਸੰਬੋਧਨ ਕਰਨਗੇ। ਇਹ ਸੰਮੇਲਨ ਸਿਹਤ ਅਤੇ ਪਰਿਵਾਰ ਭਲਾਈ...
ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ
. . .  about 3 hours ago
ਇਜ਼ੂ ਟਾਪੂ (ਜਾਪਾਨ), 24 ਮਾਰਚ-ਅੱਜ ਸਵੇਰੇ 00:06:45 ਵਜੇ ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ।ਇਜ਼ੂ ਟਾਪੂ ਜਪਾਨ ਦੇ ਇਜ਼ੂ ਪ੍ਰਾਇਦੀਪ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਬਠਿੰਡਾ

ਮਹਾਰਾਣੀ ਪ੍ਰਨੀਤ ਕੌਰ ਨੇ ਬਠਿੰਡਾ 'ਚ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਦੇ ਘਰ ਦਿੱਤੀ ਦਸਤਕ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਾਜਪਾ ਦਾ ਪੱਲਾ ਫੜ ਲੈਣ ਬਾਅਦ ਉਨ੍ਹਾਂ ਦੀ ਧਰਮ-ਪਤਨੀ ਤੇ ਮੌਜੂਦਾ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਅੱਜ ਪਹਿਲੀ ਵਾਰ ਬਠਿੰਡਾ 'ਚ ਸਾਬਕਾ ਕੈਬਨਿਟ ਮੰਤਰੀ ਚਿਰੰਜੀ ਲਾਲ ਗਰਗ ਦੇ ਘਰ ਦਸਤਕ ਦਿੱਤੀ | ਮਹਾਰਾਣੀ ਵਲੋਂ ਅਚਾਨਕ ਗਰਗ ਦੇ ਘਰ ਆਉਣ ਬਾਅਦ ਬਠਿੰਡਾ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਤੇ ਤਰ੍ਹਾਂ-ਤਰ੍ਹਾਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ | ਹਾਲਾਂਕਿ ਗਰਗ ਪਰਿਵਾਰ ਨੇ ਉਨ੍ਹਾਂ ਦੀ ਆਮਦ ਨੂੰ ਮਹਿਜ਼ ਪਰਿਵਾਰਿਕ ਮਿਲਣੀ ਕਰਾਰ ਦਿੱਤਾ | ਸਥਾਨਕ ਮਾਡਲ ਟਾਊਨ ਸਥਿਤ ਉਨ੍ਹਾਂ ਦੇ ਘਰ ਵਿਖੇ ਪੁੱਜੀ ਪ੍ਰਨੀਤ ਕੌਰ ਦਾ ਚਿਰੰਜੀ ਲਾਲ ਅਤੇ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਰਾਜਨ ਗਰਗ (ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ) ਨੇ ਭਰਵਾਂ ਸਵਾਗਤ ਕੀਤਾ | ਦੱਸਣਾ ਬਣਦਾ ਕਿ ਚਿਰੰਜੀ ਲਾਲ ਮਹਾਰਾਣੀ ਪਰਨੀਤ ਕੌਰ ਦੇ ਵਿਦੇਸ਼ ਰਾਜ ਮੰਤਰੀ ਹੁੰਦਿਆਂ ਉਨ੍ਹਾਂ ਦੇ ਸਾਢੇ 3 ਸਾਲ ਸਿਆਸੀ ਸਲਾਹਕਾਰ ਵੀ ਰਹੇ ਹਨ |
ਜ਼ਿਕਰਯੋਗ ਹੈ ਕਿ ਕਾਂਗਰਸ ਹਾਈ ਕਮਾਨ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹੁਣ ਬਾਅਦ ਦੇ ਸਮੇਂ ਤੋਂ ਕਿਆਸ-ਅਰਾਈਆਂ ਚੱਲ ਰਹੀਆਂ ਹਨ ਕਿ ਪ੍ਰਨੀਤ ਕੌਰ ਨੂੰ ਵੀ ਕਾਂਗਰਸ ਪਾਰਟੀ ਬਾਹਰ ਦਾ ਰਾਹ ਦਿਖਾ ਸਕਦੀ ਹੈ ਪਰ ਉਸ ਬਾਅਦ ਕੈਪਟਨ ਨੇ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾ ਕੇ ਭਾਜਪਾ ਨਾਲ ਸਿਆਸੀ ਗੱਠਜੋੜ ਕਰਕੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵੀ ਲੜੀਆਂ | ਹੁਣ ਪਿਛਲੇ ਦਿਨੀਂ ਕੈਪਟਨ ਰਸਮੀ ਤੌਰ 'ਤੇ ਆਪਣੀ ਪਾਰਟੀ ਭਾਜਪਾ 'ਚ ਮਰਜ਼ ਕਰਕੇ ਖ਼ੁਦ ਆਪਣੇ ਪੁੱਤਰ ਰਣਇੰਦਰ ਤੇ ਧੀ ਜੈਇੰਦਰ ਸਮੇਤ ਭਾਜਪਾ 'ਚ ਸ਼ਾਮਲ ਹੋਏ ਹਨ ਪਰ ਇਸ ਸਾਰੇ ਸਿਆਸੀ ਘਟਨਾ ਦੌਰਾਨ ਪ੍ਰਨੀਤ ਕੌਰ ਪ੍ਰਤੀ ਕਾਂਗਰਸ ਹਾਈਕਮਾਨ ਦਾ ਰੁੱਖ ਨਰਮ ਹੀ ਰਿਹਾ | ਕੈਪਟਨ ਦੇ ਭਾਜਪਾ 'ਚ ਜਾਣ ਬਾਅਦ ਪ੍ਰਨੀਤ ਕੌਰ ਨੇ ਅਚਾਨਕ ਆਪਣੀਆਂ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ, ਜਿਸ ਤਹਿਤ ਉਹ ਕਾਂਗਰਸ ਦੇ ਟਕਸਾਲੀ ਪਰਿਵਾਰਾਂ ਨਾਲ ਘਰ ਜਾ ਕੇ ਮੁਲਾਕਾਤ ਕਰ ਰਹੇ ਹਨ ਤੇ ਅੱਜ ਉਹ ਬਠਿੰਡਾ ਵਿਖੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਸ਼ਿਰਕਤ ਕਰਨ ਉਪਰੰਤ ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਦੇ ਘਰ ਪੁੱਜੇ | ਚਿਰੰਜੀ ਲਾਲ ਗਰਗ ਦੇ ਸਪੁੱਤਰ ਐਡਵੋਕੇਟ ਰਾਜਨ ਗਰਗ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਸਿਰਫ਼ ਉਨ੍ਹਾਂ ਦੇ ਪਿਤਾ ਦਾ ਹਾਲ-ਚਾਲ ਪੁੱਛਣ ਲਈ ਆਏ ਸਨ ਕਿਉਂਕਿ ਪਿਛਲੇ ਦਿਨੀਂ ਉਨ੍ਹਾਂ ਦੇ ਪੈਰ 'ਤੇ ਫਰੈਕਚਰ ਆ ਗਿਆ ਸੀ | ਸਾਬਕਾ ਮੰਤਰੀ ਚਿਰੰਜੀ ਲਾਲ ਗਰਗ ਨੇ ਕਿਹਾ ਕਿ ਕੈਪਟਨ ਪਰਿਵਾਰ ਨਾਲ ਉਨ੍ਹਾਂ ਦੇ ਪਰਿਵਾਰਿਕ ਸਬੰਧ ਹਨ ਅਤੇ ਮਹਾਰਾਣੀ ਇਸੇ ਕਰਕੇ ਉਨ੍ਹਾਂ ਦੇ ਘਰ ਆਏ ਹਨ | ਉਨ੍ਹਾਂ ਆਪਣੀ ਰਸਮੀ ਮਿਲਣੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਿਆਸੀ ਚਰਚਾ ਜਾਂ ਗੱਲਬਾਤ ਤੋਂ ਇਨਕਾਰ ਕੀਤਾ ਹੈ |

ਮਲੇਸ਼ੀਆ 'ਚ ਫਸੇ ਨੌਜਵਾਨ ਨੂੰ ਛੁਡਾਉਣ ਲਈ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 25 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹੇ ਦੇ ਪਿੰਡ ਬਾਜਕ ਦੇ ਇਕ ਪਰਿਵਾਰ ਅਤੇ ਹੋਰ ਮੈਂਬਰਾਂ ਤੇ ਰਿਸ਼ਤੇਦਾਰਾਂ ਵਲੋਂ ਆਪਣੇ ਮਲੇਸ਼ੀਆ 'ਚ ਫਸੇ ਆਪਣੇ ਨੌਜਵਾਨ ਨੂੰ ਛੁਡਾਉਣ ਅਤੇ ਕਥਿਤ ਦੋਸ਼ੀ ਏਜੰਟ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਸਕੂਲ ਖੇਡਾਂ : ਬਾਸਕਿਟਬਾਲ 'ਚ ਬਠਿੰਡਾ-1 ਦੇ ਮੁੰਡਿਆਂ ਨੇ ਜਿੱਤਿਆ ਜ਼ਿਲ੍ਹਾ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਸਰੇ ਦਿਨ ਹੋਏ ਬਾਸਕਿਟਬਾਲ ਦੇ ਮੁਕਾਬਲਿਆਂ ਵਿਚ ਬਠਿੰਡਾ-1 ਜ਼ੋਨ ਦੇ ਮੁੰਡਿਆਂ ਨੇ ਬਾਜੀ ਮਾਰਦਿਆਂ ਜ਼ਿਲ੍ਹਾ ਜਿੱਤ ਲਿਆ ਹੈ | ਡੀ.ਐਮ. ਖੇਡਾਂ ਗੁਰਚਰਨ ਸਿੰਘ ...

ਪੂਰੀ ਖ਼ਬਰ »

ਬਠਿੰਡਾ ਸ਼ਹਿਰ ਦੇ ਗਲੀ–ਮੁਹੱਲਿਆਂ 'ਚ ਲੋਕਾਂ ਦੇ ਘਰਾਂ ਅੱਗੇ ਗੈਰ- ਕਾਨੂੰਨੀ ਬਣੇ ਰੈਂਪ ਪੈਦਾ ਕਰ ਰਹੇ ਹਨ ਵੱਡੀਆਂ ਟਰੈਫ਼ਿਕ ਪ੍ਰੇਸ਼ਾਨੀਆਂ

ਵੀਰਪਾਲ ਸਿੰਘ ਬਠਿੰਡਾ-ਤਰੱਕੀ ਦੀਆਂ ਰਾਹਾਂ 'ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਸ਼ਹਿਰ ਬਠਿੰਡੇ ਦੇ ਲੋਕਾਂ ਦੀ ਸਭ ਤੋਂ ਵੱਡੀ ਮੁਸੀਬਤ ਬਣ ਰਹੇ ਹਨ ਸ਼ਹਿਰ ਦੀਆਂ ਕਾਲੋਨੀਆਂ ਅਤੇ ਵਧੇਰੇ ਵਸੋਂ ਵਾਲੀਆਂ ਗਲੀਆਂ ਅੰਦਰ ਲੋਕਾਂ ਵਲੋਂ ਆਪਣੇ ਘਰਾਂ ਅੱਗੇ ਬਣਾਏ ਹੋਏ ਗੈਰ ...

ਪੂਰੀ ਖ਼ਬਰ »

ਧੋਬੀਆਣਾ ਬਸਤੀ ਵਿਚ ਮਕਾਨ ਦੀ ਛੱਤ ਡਿਗਣ ਕਾਰਨ ਬਜ਼ੁਰਗ ਔਰਤ ਦੀ ਮੌਤ 2 ਬੱਚਿਆਂ ਸਮੇਤ 4 ਜ਼ਖਮੀ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ)- ਪੰਜਾਬ ਭਰ ਵਿਚ ਲਗਾਤਾਰ ਦੋ ਦਿਨ ਤੋਂ ਪੈ ਰਹੇ ਤੇਜ ਮੀਂਹ ਕਰਕੇ ਬਠਿੰਡਾ ਦੀ ਧੋਬੀਆਣਾ ਬਸਤੀ ਵਿਚ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਛੱਤ ਦੇ ਮਲਬੇ ਥੱਲੇ ਦੱਬ ਕੇ ਇਕ ਔਰਤ ਦੀ ਮੌਤ ਹੋ ਗਈ, ਜਦੋਂ ਕਿ 2 ਬੱਚਿਆਂ ਸਮੇਤ 4 ਵਿਅਕਤੀ ਗੰਭੀਰ ...

ਪੂਰੀ ਖ਼ਬਰ »

ਪਲਾਟ ਵੇਚਣ ਦੇ ਨਾਂਅ 'ਤੇ ਇਕ ਔਰਤ ਨਾਲ ਲੱਖਾਂ ਰੁਪਏ ਦੀ ਠੱਗੀ

ਬਠਿੰਡਾ, 25 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਇਕ ਪਲਾਟ ਵੇਚਣ ਦਾ ਝਾਂਸਾ ਦੇ ਕੇ ਇਕ ਔਰਤ ਨਾਲ ਲੱਖਾਂ ਰੁਪਏ ਦੀ ਠੱਗੀ ਮਾਰ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀ ਖ਼ਿਲਾਫ਼ ਲੰਬੀ ਜਾਂਚ ਪੜਤਾਲ ਉਪਰੰਤ ਥਾਣਾ ਥਰਮਲ ਵਿਖੇ ਦਰਜ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਸਿੱਖ ਪੰਥ ਦੇ ਮੌਜੂਦਾ ਹਾਲਾਤ ਲਈ ਆਲ ਇੰਡੀਆ ਗੁਰਦੁਆਰਾ ਐਕਟ ਦੀ ਮੰਗ ਨੂੰ ਵਿਚਕਾਰ ਛੱਡਣਾ ਮੁੱਖ ਕਾਰਨ-ਜਥੇਦਾਰ ਮੱਖਣ ਸਿੰਘ ਬੇਗਾ

ਲਹਿਰਾ ਮੁਹੱਬਤ, 25 ਸਤੰਬਰ (ਸੁਖਪਾਲ ਸਿੰਘ ਸੁੱਖੀ)-ਮਾਣਯੋਗ ਸੁਪਰੀਮ ਕੋਰਟ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ 'ਚ ਸੁਣਾਇਆ ਫ਼ੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਅਤੇ ਸਿੱਖ ਪੰਥ ਨੂੰ ਸ਼ਕਤੀਹੀਣ ਕਰਨ ਲਈ ਪ੍ਰਭਾਵੀ ਹੋਵੇਗਾ | ...

ਪੂਰੀ ਖ਼ਬਰ »

ਇਕ ਹੀ ਨੰਬਰ 'ਤੇ ਦੋ ਟਰੱਕ ਚੱਲਣ ਦੇ ਮਾਮਲੇ ਦਾ ਖ਼ੁਲਾਸਾ ਕਰਨ ਵਾਲੇ ਵਿਅਕਤੀ ਅਤੇ ਉਸ ਦੇ ਸਾਥੀ ਦੀ ਰਾਜਸਥਾਨ 'ਚ ਸੜਕ ਹਾਦਸੇ 'ਚ ਮੌਤ

ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ)- ਰਾਜਸਥਾਨ ਸੂਬੇ ਦੇ ਸਰਦਾਰ ਸ਼ਹਿਰ ਨੇੜੇ ਇਕ ਸੜਕ ਹਾਦਸੇ ਵਿਚ ਰਾਮਾਂ ਮੰਡੀ ਦੇ ਨੇੜਲੇ ਦੇ ਪਿੰਡ ਬਾਘਾ ਦੇ ਇਕ ਟਰਾਂਸਪੋਰਟਰ ਗੁਰਪ੍ਰੀਤ ਸਿੰਘ (42) ਪੁੱਤਰ ਇੰਦਰਜੀਤ ਸਿੰਘ ਅਤੇ ਉਸ ਦੇ ਇਕ ਹੋਰ ਸਾਥੀ ਸੁਖਸਾਰ ਸਿੰਘ (34) ਪੁੱਤਰ ...

ਪੂਰੀ ਖ਼ਬਰ »

ਲੋਕ ਮੋਰਚਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਾਰਚ

ਬਠਿੰਡਾ, 25 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਲੋਕ ਮੋਰਚਾ ਪੰਜਾਬ ਦੀ ਬਠਿੰਡਾ ਇਕਾਈ ਵਲੋਂ ਅੱਜ ਸਹੀਦ ਭਗਤ ਸਿੰਘ ਦੇ ਜਨਮ ਦਿਹਾੜਾ ਮਨਾਉਣ ਸਬੰਧੀ ਵਿੱਢੀ ਮੁਹਿੰਮ ਤਹਿਤ ਸ਼ਹਿਰ 'ਚ ਵਿਸ਼ਾਲ ਮਾਰਚ ਕੀਤਾ ਗਿਆ, ਜਿਸ ਵਿਚ ਸ਼ਹਿਰ ਵਾਸੀਆਂ, ਠੇਕਾ ਕਾਮਿਆਂ, ਨੌਜਵਾਨਾਂ, ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਸਾਬਕਾ ਵਿਦਿਆਰਥੀ ਦੀ ਡੀ.ਆਈ.ਜੀ ਵਜੋਂ ਪਦਉੱਨਤੀ 'ਤੇ ਖ਼ੁਸ਼ੀ ਦਾ ਇਜ਼ਹਾਰ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਦੇ ਬਿਜ਼ਨਸ ਸਟੱਡੀਜ਼ ਵਿਭਾਗ ਦੇ ਸਾਬਕਾ ਵਿਦਿਆਰਥੀ ਹਰਮੀਤ ਸਿੰਘ ਨੂੰ ਡੀ.ਆਈ.ਜੀ ਰੈਂਕ ਦੀ ਤਰੱਕੀ ਪ੍ਰਾਪਤ ਹੋਣ ਤੇ ਵਿਭਾਗ ਵਿਚ ਖ਼ੁਸ਼ੀ ਮਨਾਈ ਗਈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਬੀ.ਕਾਮ ਭਾਗ-ਦੂਜਾ ਸਮੈਸਟਰ-ਤੀਸਰਾ ਦਾ ਨਤੀਜਾ ਸ਼ਾਨਦਾਰ

ਭਗਤਾ ਭਾਈਕਾ, 25 ਸਤੰਬਰ (ਸੁਖਪਾਲ ਸਿੰਘ ਸੋਨੀ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦੇ ਬੀ.ਕਾਮ ਭਾਗ ਦੂਜਾ ਸਮੈਸਟਰ-ਤੀਸਰਾ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਨਤੀਜਾ ਸ਼ਾਨਦਾਰ ਰਿਹਾ | ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੂੰਮਵਾਲੀ ਰਜਬਾਹੇ 'ਚ 20 ਫੁੱਟ ਚੌੜਾ ਪਾੜ ਪੈ ਜਾਣ ਕਾਰਨ ਕਿਸਾਨਾਂ ਦੀ ਪੱਕਣ 'ਤੇ ਆਈ ਫ਼ਸਲ ਨੁਕਸਾਨੀ

ਸੰਗਤ ਮੰਡੀ, 25 ਸਤੰਬਰ (ਅੰਮਿ੍ਤਪਾਲ ਸ਼ਰਮਾ)- ਸੰਗਤ ਮੰਡੀ ਨੇੜਲੇ ਪਿੰਡ ਕੋਟਗੁਰੂ ਅਤੇ ਘੁੱਦਾ ਵਿਚਕਾਰ ਡੂੰਮਵਾਲੀ ਰਜਬਾਹੇ ਦੇ ਕੋਟਗੁਰੂ ਸਬ-ਮਾਈਨਰ 'ਚ ਕਰੀਬ 20 ਫੁੱਟ ਚੌੜਾ ਪਾੜ ਪੈ ਜਾਣ ਕਾਰਨ ਕਿਸਾਨਾਂ ਦੀ ਪੱਕਣ ਤੇ ਆਈ ਫ਼ਸਲ ਨੁਕਸਾਨੀ ਗਈ | ਪਿੰਡ ਘੁੱਦਾ ਵਾਸੀ ...

ਪੂਰੀ ਖ਼ਬਰ »

ਮਿਡ ਡੇ ਮੀਲ ਕੁੱਕ ਯੂਨੀਅਨ ਵਲੋਂ ਆਪ ਸਰਕਾਰ ਵਿਰੁੱਧ ਸੰਘਰਸ਼ ਦੀ ਚਿਤਾਵਨੀ

ਭਗਤਾ ਭਾਈਕਾ, 25 ਸਤੰਬਰ (ਸੁਖਪਾਲ ਸਿੰਘ ਸੋਨੀ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਵਲੋਂ ਸਥਾਨਕ ਸ਼ਹਿਰ ਵਿਖੇ ਹੋਈ ਅਹਿਮ ਬੈਠਕ ਦੌਰਾਨ ਆਪਣੀਆਂ ਮੰਗਾਂ ਦੀ ਪ੍ਰਵਾਨਗੀ ਨੂੰ ਲੈ ਕੇ ਆਪ ਸਰਕਾਰ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ | ਸਥਾਨਕ ਸ਼ਹਿਰ ਦੀ ਅਨਾਜ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ 29 ਨੂੰ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਫਤਹਿਗੜ੍ਹ ਸਾਹਿਬ ਵਿਖੇ 29 ਸਤੰਬਰ ਨੂੰ ਹੋਵੇਗੀ | ਜਿਸ ਵਿਚ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਵਲੋਂ ਪੰਥ ਅਤੇ ਪੰਜਾਬ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਅਤੇ ...

ਪੂਰੀ ਖ਼ਬਰ »

ਈ.ਐਸ.ਆਈ. ਡਿਸਪੈਂਸਰੀ ਵਲੋਂ ਅਲਟ੍ਰਾਟੈਕ ਸੀਮਿੰਟ ਫ਼ੈਕਟਰੀ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਲਹਿਰਾ ਮੁਹੱਬਤ, 25 ਸਤੰਬਰ (ਭੀਮ ਸੈਨ ਹਦਵਾਰੀਆ)- ਈ. ਐਸ. ਆਈ. ਡਿਸਪੈਂਸਰੀ ਲਹਿਰਾ ਮੁਹੱਬਤ ਦੇ ਮੈਡੀਕਲ ਅਫ਼ਸਰ ਡਾ. ਸਤਪਾਲ ਸਿੰਘ ਦੀ ਅਗਵਾਈ ਹੇਠ ਏ. ਐਨ. ਐਮ. ਮਨਜੀਤ ਕੌਰ, ਫਾਰਮੇਸੀ ਅਫ਼ਸਰ ਜਸਪ੍ਰੀਤ ਸਿੰਘ ਅਤੇ ਵਲੋਂ ਅਲਟ੍ਰਾਟੈਕ ਸੀਮਿੰਟ ਫ਼ੈਕਟਰੀ ਵਿਖੇ ਮੁਫ਼ਤ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਸੂਬਾ ਪੱਧਰੀ ਮੀਟਿੰਗ ਕਰਕੇ 5 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਨੰਬਰਦਾਰਾ ਯੂਨੀਅਨ (ਰਜਿ. 643) ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਹਾਜੀ ਰਤਨ ਵਿਖੇ ਹੋਈ, ਜਿਸ ਵਿਚ ਬਠਿੰਡਾ ਜ਼ਿਲ੍ਹਾ ਪ੍ਰਧਾਨ ਮੇਹਰਜੀਤ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਆਯੁਸ਼ਮਾਨ ਸਿਹਤ ਯੋਜਨਾ ਬੰਦ ਕਰਨ ਕਰਕੇ ਇਲਾਜ ਲਈ ਲੋਕ ਹੋ ਰਹੇ ਨੇ ਖੱਜਲ ਖੁਆਰ-ਰਵੀਪ੍ਰੀਤ ਸਿੱਧੂ

ਰਾਮਾਂ ਮੰਡੀ, 25 ਸਤੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਲਾਲੇਆਣਾ ਵਿਖੇ ਤਲਵੰਡੀ ਸਾਬੋ ਤੋਂ ਭਾਜਪਾ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਨੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬੀਕੇਯੂ ਡਕੌਂਦਾ ਦੀ ਬਲਾਕ ਕਮੇਟੀ ਵਲੋਂ ਪਿੰਡ ਫੁੱਲੋ ਮਿੱਠੀ ਦੀ ਨਵੀਂ ਇਕਾਈ ਰੱਦ

ਸੰਗਤ ਮੰਡੀ, 25 ਸਤੰਬਰ (ਅੰਮਿ੍ਤਪਾਲ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਅਤੇ ਬਲਾਕ ਸਕੱਤਰ ਯਾਦਵਿੰਦਰ ਸਿੰਘ ਵਲੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਗਿਆ ਹੈ ਕਿ ਬਲਾਕ ਸੰਗਤ ਤਹਿਤ ਪੈਂਦੇ ਪਿੰਡ ਫੁੱਲੋ ਮਿੱਠੀ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਪੰਜਾਬ ਖੇਡ ਮੇਲੇ 'ਚ ਸਕੇਟਿੰਗ ਵਿੱਚ ਮੱਲਾਂ ਮਾਰੀਆਂ

ਲਹਿਰਾ ਮੁਹੱਬਤ, 25 ਸਤੰਬਰ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲੇ ਵਿੱ ਸਕੇਟਿੰਗ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ ਸਕੂਲ ਦੀ ਵਿਦਿਆਰਥਣ ਏਾਜਲ ਨੇ 500-ਡੀ ਰੇਸ ਵਿਚ ਤੀਜਾ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਸੂਬਾ ਬਾਡੀ ਵਲੋਂ ਯੂਨੀਅਨ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਕੀਤਾ ਚੁਫੇਰਿਓ ਸਵਾਗਤ

ਸੀਂਗੋ ਮੰਡੀ, 25 ਸਤੰਬਰ (ਲੱਕਵਿੰਦਰ ਸ਼ਰਮਾ)-ਇਲਾਕੇ ਦੇ ਨੰਬਰਦਾਰਾਂ ਨੇ ਨੰਬਰਦਾਰ ਯੂਨੀਅਨ ਰਜਿ: 643 ਦੀ ਪੰਜਾਬ ਬਾਡੀ ਵਲੋਂ ਨਥਾਣਾ ਵਿਖੇ ਹੋਏ ਆਮ ਇਜਲਾਸ 'ਚ ਬਠਿੰਡਾ ਜ਼ਿਲੇ੍ਹ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਚੁਫੇਰਿਓ ਸਵਾਗਤ ਕਰਕੇ ਪੰਜਾਬ ਬਾਡੀ ਦੀ ਸ਼ਲਾਘਾ ...

ਪੂਰੀ ਖ਼ਬਰ »

ਸਵੱਛਤਾ ਹੀ ਚੰਗੀ ਸਿਹਤ ਪੈਦਾ ਕਰੇਗੀ-ਵੀਨੂੰ ਗੋਇਲ

ਬਠਿੰਡਾ, 25 ਸਤੰਬਰ (ਅਵਤਾਰ ਸਿੰਘ)-ਭਾਜਪਾ ਵਲੋਂ ਸੇਵਾ ਪੰਦ੍ਹਰਵਾੜੇ ਮਨਾਉਣ ਦੀ ਮੁਹਿੰਮ ਦੌਰਾਨ ਅੱਜ ਚੌਥੇ ਦਿਨ ਸਵੱਛ ਭਾਰਤ ਅਭਿਆਨ ਤਹਿਤ ਦੇਸ ਭਰ ਵਿਚ ਭਾਜਪਾ ਵਰਕਰਾਂ ਵਲੋਂ ਸਫ਼ਾਈ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਇਫਕੋ ਦੇ ਸਾਬਕਾ ਚੇਅਰਮੈਨ ਸਵ: ਬਲਵਿੰਦਰ ਸਿੰਘ ਨਕੱਈ ਦੀ ਪਹਿਲੀ ਬਰਸੀ ਮੌਕੇ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਚਾਉਕੇ, 25 ਸਤੰਬਰ (ਮਨਜੀਤ ਸਿੰਘ ਘੜੈਲੀ)- ਸਹਿਕਾਰਤਾ ਲਹਿਰ ਦੀ ਮਹਾਨ ਸ਼ਖ਼ਸੀਅਤ, ਇਫ਼ਕੋ ਦੇ ਸਾਬਕਾ ਚੇਅਰਮੈਨ ਸਵ: ਬਲਵਿੰਦਰ ਸਿੰਘ ਨਕੱਈ ਅਤੇ ਉਨ੍ਹਾਂ ਦੀ ਧਰਮ ਪਤਨੀ ਸਵ: ਵਾਸਿੰਦਰ ਕੌਰ ਦੀ ਪਹਿਲੀ ਬਰਸੀ ਮੌਕੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਵੱਡਾ ...

ਪੂਰੀ ਖ਼ਬਰ »

ਪਿੰਡ ਪਥਰਾਲਾ ਨੇੜੇ ਨਹਿਰੀ ਖਾਲ 'ਚੋਂ ਗਲੀ ਸੜੀ ਲਾਸ਼ ਬਰਾਮਦ ਸ਼ਨਾਖ਼ਤ ਲਈ ਮਿ੍ਤਕ ਦੇਹ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ 'ਚ ਰੱਖੀ

ਸੰਗਤ ਮੰਡੀ, 25 ਸਤੰਬਰ (ਅੰਮਿ੍ਤਪਾਲ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਵਿਖੇ ਨਹਿਰੀ ਖਾਲ 'ਚੋਂ ਅਣਪਛਾਤੀ ਗਲੀ ਸੜੀ ਲਾਸ਼ ਬਰਾਮਦ ਹੋਈ ਹੈ | ਥਾਣਾ ਸੰਗਤ ਤਹਿਤ ਪੈਂਦੀ ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਹਰਬੰਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲਿਆਂ 'ਚ ਲਹਿਰਾ ਬੇਗਾ ਦੀ ਰਹੀ ਝੰਡੀ

ਲਹਿਰਾ ਮੁਹੱਬਤ, 25 ਸਤੰਬਰ (ਸੁਖਪਾਲ ਸਿੰਘ ਸੁੱਖੀ)-ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਹਾਈ ਸਮਾਰਟ ਸਕੂਲ ਲਹਿਰਾ ਬੇਗਾ ਦੇ ਖਿਡਾਰੀਆਂ ਦੀਆਂ ਟੀਮਾਂ ਨੇ ਖੋ-ਖੋ , ਟੇਬਲ ਟੈਨਿਸ ਅਤੇ ਆਰਚਰੀ ਖੇਡਾਂ ਵਿਚ ਭਾਗ ਲੈ ਕੇ ਸ਼ਾਨਦਾਰ ...

ਪੂਰੀ ਖ਼ਬਰ »

ਕ੍ਰਿਪਾਨ ਨਾ ਉਤਾਰਨ 'ਤੇ ਸਿੱਖ ਵਿਦਿਆਰਥੀ ਨੂੰ ਅਮਰੀਕੀ ਪੁਲਿਸ ਵਲੋਂ ਹੱਥਕੜੀ ਲਾਉਣਾ ਨਿੰਦਣਯੋਗ-ਬਾਬਾ ਕਾਕਾ ਸਿੰਘ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ)- ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਦੇ ਇੱਕ ਅੰਮਿ੍ਤਧਾਰੀ ਸਿੱਖ ਵਿਦਿਆਰਥੀ ਨੂੰ ਕਿ੍ਪਾਨ (ਸਿਰੀ ਸਾਹਿਬ) ਲਾਹੁਣ ਲਈ ਕਹਿਣਾ ਅਤੇ ਕ੍ਰਿਪਾਨ ਨਾ ਉਤਾਰਨ ਤੇ ਪੁਲਿਸ ਵਲੋਂ ਉਸ ਨੰੂ ਹੱਥਕੜੀ ਲਾਉਣ ਦੀ ਘਟਨਾ ...

ਪੂਰੀ ਖ਼ਬਰ »

ਪੁਲਿਸ ਵਿਭਾਗ ਦੀ ਟ੍ਰੇਨਿੰਗ-ਕਮ-ਵਰਕਸ਼ਾਪ ਕਰਵਾਈ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਬਠਿੰਡਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪੁਲਿਸ ਕਾਨਫ਼ਰੰਸ ਹਾਲ ਵਿਖੇ ਜੁਵੇਨਾਇਲ ਜਸਟਿਸ ਐਕਟ, ਪੋਕਸੋ ਐਕਟ ਦੇ ਸੰਬੰਧੀ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਐਨ.ਆਰ.ਆਈਜ਼ ਵਲੋਂ ਆਪਣੇ ਪੱਧਰ 'ਤੇ ਦੋ ਸਰਕਾਰੀ ਸਕੂਲਾਂ ਦੇ ਅਧਿਆਪਕ ਤਾਇਨਾਤ ਕਰਵਾਏ

ਭਗਤਾ ਭਾਈਕਾ, 25 ਸਤੰਬਰ (ਸੁਖਪਾਲ ਸਿੰਘ ਸੋਨੀ)- ਨਜਦੀਕੀ ਪਿੰਡ ਹਮੀਰਗੜ੍ਹ ਵਿਖੇ ਐਨ ਆਰ ਆਈਜ਼ ਵਲੋਂ ਪਿੰਡ ਦੇ ਸਰਕਾਰੀ ਸਕੂਲਾਂ ਵਿਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੰੂ ਉਚਿੱਤ ਸਿੱਖਿਆਂ ਪ੍ਰਦਾਨ ਕਰਨ ਦਾ ਬੀੜਾ ਚੁੱਕਿਆ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਕੈਂਪ ਦੌਰਾਨ 256 ਬੱਚਿਆਂ ਨੂੰ ਬੂੰਦਾਂ ਪਿਲਾਈਆਂ

ਲਹਿਰਾ ਮੁਹੱਬਤ, 25 ਸਤੰਬਰ (ਸੁਖਪਾਲ ਸਿੰਘ ਸੁੱਖੀ)- ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪੋਲੀਓ ਦਾ ਖ਼ਾਤਮਾ ਕਰਨ ਲਈ ਸਥਾਨਕ ਮੁੱਢਲਾ ਸਿਹਤ ਕੇਂਦਰ ਤੇ ਸਬ ਸੈਂਟਰ ਦੇ ਕਰਮਚਾਰੀਆਂ ਵਲੋਂ ਅੱਜ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਲਸ ਪੋਲੀਓ ਕੈਂਪ ਦੌਰਾਨ ਬੰੂਦਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ 'ਚ ਮਹਿਮਾ ਸਰਜਾ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ

ਮਹਿਮਾ ਸਰਜਾ, 25 ਸਤੰਬਰ (ਰਾਮਜੀਤ ਸ਼ਰਮਾ)- ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਅੰਡਰ 14 ਲੜਕੇ ਮਹਿਮਾ ਸਰਜਾ ਦੀ ਟੀਮ ਨੇ ਫਾਈਨਲ ਮੈਚ ਵਿਚ ਸਪੋਰਟਸ ਸਕੂਲ ਘੁੱਦਾ ਨੂੰ 27 ਤੇ 42 ਅੰਕਾਂ ਦੇ ਫ਼ਰਕ ਨਾਲ ਹਰਾ ਕੇ ਮਹਿਮਾ ਸਰਜਾ ਦੀ ਟੀਮ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ ਦੇ ਹੈਾਡਬਾਲ ਮੁਕਾਬਲਿਆਂ 'ਚ ਜੈ ਸਿੰਘ ਵਾਲਾ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਖੇਡ ਵਿਭਾਗ ਦੀ ਸਰਪ੍ਰਸਤੀ ਵਿਚ ਸਮਾਪਤ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੈ ਸਿੰਘ ਵਾਲਾ ਦੇ ਲੜਕਿਆਂ ਦੀ ਟੀਮ ਨੇ ਹੈਾਡਬਾਲ ਵਿਚ ਚੰਗਾ ...

ਪੂਰੀ ਖ਼ਬਰ »

ਪੱਤਰਕਾਰ ਨਰਪਿੰਦਰ ਧਾਲੀਵਾਲ ਦੇ ਭਰਾ ਜਸਵਿੰਦਰ ਸਿੰਘ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ

ਬਠਿੰਡਾ, 25 ਸਤੰਬਰ (ਪੱਤਰ ਪ੍ਰੇਰਕ)- ਰਾਮਪੁਰਾ ਫੂਲ ਤੋਂ ਅਦਾਰਾ ਅਜੀਤ ਦੇ ਸੀਨੀਅਰ ਪੱਤਰਕਾਰ ਨਰਪਿੰਦਰ ਸਿੰਘ ਧਾਲੀਵਾਲ ਦੇ ਛੋਟੇ ਭਰਾ ਜਸਵਿੰਦਰ ਸਿੰਘ ਧਾਲੀਵਾਲ (50) ਸਹਾਇਕ ਮੈਨੇਜਰ ਕੋਆਪ੍ਰੇਟਿਵ ਬੈਂਕ ਮਾਨਸਾ, ਜਿਨ੍ਹਾਂ ਦਾ ਦੋ ਦਿਨ ਪਹਿਲਾਂ ਬਰੇਨ ਹੈਮਰੇਜ ਹੋਣ ...

ਪੂਰੀ ਖ਼ਬਰ »

ਨਗਰ ਪੰਚਾਇਤ ਮਹਿਰਾਜ ਦਾ ਪ੍ਰਧਾਨ ਆਪਣੀ ਤਨਖ਼ਾਹ ਨਾਲ ਕਰਦਾ ਲੋੜਵੰਦਾਂ ਦੀ ਸਹਾਇਤਾ

ਮਹਿਰਾਜ, 25 ਸਤੰਬਰ (ਸੁਖਪਾਲ ਮਹਿਰਾਜ)-ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਤੇ ਨੇਕੀ ਕਰ ਦਰਿਆ ਮੇਂ ਡਾਲ ਦੀ ਕਹਾਵਤ ਖੂਬ ਫਿੱਟ ਬੈਠਦੀ ਹੈ ਤੇ ਚੱਲਦਿਆਂ ਆਪਣੀ ਹਰ ਮਹੀਨੇ ਦੀ ਤਨਖਾਹ ਲੋੜਵੰਦਾਂ ਵਿਚ ਵੰਡਕੇ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾ ...

ਪੂਰੀ ਖ਼ਬਰ »

ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਕਾਮਰੇਡ ਅਰਜਨ ਸਿੰਘ ਨੂੰ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਕਾਮਰੇਡ ਅਰਜਨ ਸਿੰਘ ਦੀ 44ਵੀਂ ਬਰਸੀ ਮੌਕੇ ਸਥਾਨਕ ਗੁਰਦੁਆਰਾ ਜੀਵਨ ਪ੍ਰਕਾਸ਼ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਨੇਬਰਹੁੱਡ ਕੈਂਪਸ ਫੂਲ-ਮਹਿਰਾਜ ਨੂੰ ਬੰਦ ਹੋਣ ਤੋਂ ਰੋਕਣ ਲਈ ਜਨਤਕ ਜਥੇਬੰਦੀਆਂ ਵਲੋਂ ਭਰਵੀਂ ਮੀਟਿੰਗ

ਮਹਿਰਾਜ, 25 ਸਤੰਬਰ (ਸੁਖਪਾਲ ਮਹਿਰਾਜ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਪੈਂਦੇ ਨੇਬਰਹੁੱਡ ਕੈਂਪਸ ਫੂਲ-ਮਹਿਰਾਜ ਨੂੰ ਬੰਦ ਹੋਣ ਦੀ ਕਗਾਰ 'ਤੇ ਚੱਲਦਿਆਂ ਇਲਾਕੇ ਦੇ ਲੋਕਾਂ ਵਲੋਂ ਯੂਨੀਵਰਸਿਟੀ ਕੈਂਪਸ 'ਚ ਮੀਟਿੰਗ ਕੀਤੀ | ਮੀਟਿੰਗ ਦੌਰਾਨ ਇਕ ਵੱਖਰੀ ਹੋਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਨ 'ਤੇ 10 ਫ਼ੀਸਦੀ ਛੋਟ

ਰਾਮਾਂ ਮੰਡੀ, 25 ਸਤੰਬਰ (ਅਮਰਜੀਤ ਸਿੰਘ ਲਹਿਰੀ)- ਨਗਰ ਕੌਂਸਲ ਰਾਮਾਂ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਕਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਜਨਤਾ ਨੂੰ ਮੌਜੂਦਾ ਸਾਲ ਦੇ ਪ੍ਰਾਪਰਟੀ ਟੈਕਸ ਵਿਚ 10 ਫ਼ੀਸਦੀ ਛੋਟ ਦੇਣ ਲਈ 30 ਸਤੰਬਰ ਮਿਥੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX