ਤਾਜਾ ਖ਼ਬਰਾਂ


ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ
. . .  1 day ago
ਰਾਜਪੁਸ਼ਪਾ, ਵਰਟੈਕਸ ਅਤੇ ਮੁਪਾ ਰੀਅਲ ਅਸਟੇਟ ਕੰਪਨੀਆਂ ਦੀ ਆਂ 50 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ
. . .  1 day ago
ਪੇਸ਼ਾਵਰ ਮਸਜਿਦ ਧਮਾਕਾ: ਮਰਨ ਵਾਲਿਆਂ ਦੀ ਗਿਣਤੀ 100 ਤੱਕ ਪਹੁੰਚੀ, ਬਚਾਅ ਮੁਹਿੰਮ ਸਮਾਪਤ
. . .  1 day ago
ਲੁਟੇਰਿਆਂ ਵਲੋਂ ਲੁੱਟਣ ਦੇ ਇਰਾਦੇ ਨਾਲ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੀ ਪਤਨੀ ’ਤੇ ਹਮਲਾ
. . .  1 day ago
ਭੁਲੱਥ ,31 ਜਨਵਰੀ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਨਡਾਲਾ ਰੋਡ ’ਤੇ ਸਥਿਤ ਪੈਟਰੋਲ ਪੰਪ ਦੇ ਮਾਲਕ ਸਤਿੰਦਰਪਾਲ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਜਦ ਆਪਣੇ ਪੈਟਰੋਲ ਪੰਪ ...
ਸੁਪਰੀਮ ਕੋਰਟ ਕਾਲਜੀਅਮ ਵਲੋਂ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਲਈ ਸਿਫ਼ਾਰਸ਼
. . .  1 day ago
ਨਵੀਂ ਦਿੱਲੀ, 31 ਜਨਵਰੀ-ਸੁਪਰੀਮ ਕੋਰਟ ਕਾਲਜੀਅਮ ਨੇ ਇਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਾਜੇਸ਼ ਬਿੰਦਲ, ਅਤੇ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਰਵਿੰਦ ਕੁਮਾਰ ਨੂੰ ਸੁਪਰੀਮ ਕੋਰਟ...
ਹਿਮਾਚਲ ਪ੍ਰਦੇਸ਼:ਬਰਫ਼ਬਾਰੀ ਵਾਲੇ ਇਲਾਕਿਆਂ 'ਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ
. . .  1 day ago
ਸ਼ਿਮਲਾ, 31 ਜਨਵਰੀ-ਹਿਮਾਚਲ ਪ੍ਰਦੇਸ਼ ਦੇ ਬਰਫ਼ਬਾਰੀ ਵਾਲੇ ਇਲਾਕਿਆਂ ਵਿਚ ਸੜਕਾਂ ਅਤੇ ਆਮ ਜਨਜੀਵਨ ਨੂੰ ਬਹਾਲ ਕਰਨ ਦੇ ਯਤਨ ਜਾਰੀ...
ਰਿਸ਼ਵਤ ਮੰਗਣ ਵਾਲੇ ਅਧਿਕਾਰੀ ਤੋਂ ਦੁਖੀ ਹੋ ਕੇ ਆਂਗਣਵਾੜੀ ਵਰਕਰ ਨੇ ਦਿੱਤਾ ਅਸਤੀਫ਼ਾ
. . .  1 day ago
ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਨਾਲਾ 'ਚ ਤਾਇਨਾਤ ਇਕ ਅਧਿਕਾਰੀ ਵਲੋਂ ਬਦਲੀ ਕਰਨ ਲਈ ਰਿਸ਼ਵਤ ਮੰਗਣ ਦੇ ਮਾਮਲੇ ਤੋਂ ਦੁਖੀ ਹੋ ਕੇ ਅਜਨਾਲਾ ਨੇੜੇ ਪਿੰਡ ਕਮੀਰਪੁਰਾ...
ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ ਅਧਿਕਾਰੀਆਂ ਨੂੰ ਵੱਖ-ਵੱਖ ਰੈਂਕਾਂ ’ਤੇ ਦਿੱਤੀ ਤਰੱਕੀ
. . .  1 day ago
ਚੰਡੀਗੜ੍ਹ, 31 ਜਨਵਰੀ- ਪੰਜਾਬ ਸਰਕਾਰ ਨੇ 12 ਆਈ.ਪੀ.ਐੱਸ. ਅਧਿਕਾਰੀਆਂ ਨੂੰ ਵੱਖ-ਵੱਖ ਰੈਂਕ ’ਤੇ ਤਰੱਕੀ ਦਿੱਤੀ ਹੈ। ਇਨ੍ਹਾਂ ’ਚ 8 ਨੂੰ ਏ.ਡੀ.ਜੀ.ਪੀ, 2 ਨੂੰ ਆਈ.ਜੀ. ਅਤੇ 2 ਨੂੰ ਡੀ.ਆਈ.ਜੀ. ਵਜੋਂ ਤਰੱਕੀ ਦਿੱਤੀ ਗਈ ਹੈ।
ਮੋਰਬੀ ਪੁਲ ਹਾਦਸੇ ਮਾਮਲੇ 'ਚ ਅਦਾਲਤ ਨੇ ਐੱਮ.ਡੀ. ਜੈਸੁਖ ਪਟੇਲ ਨੂੰ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 31 ਜਨਵਰੀ-ਗੁਜਰਾਤ ਦੇ ਮੋਰਬੀ ਪੁਲ ਦੁਰਘਟਨਾ ਮਾਮਲੇ 'ਚ ਨਾਮਜ਼ਦ ਓਰੇਵਾ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ (ਐੱਮ.ਡੀ.) ਜੈਸੁਖ ਪਟੇਲ ਨੇ ਮੰਗਲਵਾਰ ਨੂੰ ਮੋਰਬੀ ਦੀ ਸੀ.ਜੇ.ਐੱਮ. ਅਦਾਲਤ 'ਚ ਆਤਮ-ਸਮਰਪਣ...
'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਹੋਇਆ ਰਿਲੀਜ਼
. . .  1 day ago
ਜਲੰਧਰ, 31 ਜਨਵਰੀ- ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਪਾਰਟੀ ਗੀਤ 'ਜ਼ਹਿਰੀ ਵੇ' ਰਿਲੀਜ਼ ਕਰ ਦਿੱਤਾ ਹੈ। ਪੰਕਜ ਬੱਤਰਾ ਫਿਲਮਜ਼ ਦੇ...
ਏਅਰ ਇੰਡੀਆ ਮਾਮਲੇ 'ਚ ਸ਼ੰਕਰ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ
. . .  1 day ago
ਨਵੀਂ ਦਿੱਲੀ, 31 ਜਨਵਰੀ-ਪਟਿਆਲਾ ਹਾਊਸ ਕੋਰਟ ਨੇ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਨਵੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਸਵਾਰ ਇਕ ਔਰਤ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਦੇ ਦੋਸ਼ੀ ਸ਼ੰਕਰ ਮਿਸ਼ਰਾ ਨੂੰ...
ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜਵਾਨ ਸਨਮਾਨਿਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)- ਆਸਟਰੀਆ 'ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ...
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਝਬਾਲ, 31 ਜਨਵਰੀ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੂਸੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਭੁਪਿੰਦਰ ਸਿੰਘ ਦੇ ਪਿਤਾ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ....
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . .  1 day ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . .  1 day ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . .  1 day ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  1 day ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . .  1 day ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . .  1 day ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . .  1 day ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . .  1 day ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਬਰਨਾਲਾ

ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਮਾਰਕੀਟ ਕਮੇਟੀ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ

ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਸ਼ਹਿਰ ਦੀ ਅੰਦਰਲੀ ਅਨਾਜ ਮੰਡੀ 'ਚ ਖੜ੍ਹੇ ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਆੜ੍ਹਤੀਆਂ ਤੇ ਮਜ਼ਦੂਰਾਂ ਨੇ ਮਾਰਕੀਟ ਕਮੇਟੀ ਪ੍ਰਬੰਧਕਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ | ਮੌਕੇ 'ਤੇ ਮੌਜੂਦ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਤਪਾ ਦੀ ਅੰਦਰਲੀ ਅਨਾਜ ਮੰਡੀ ਕਾਫ਼ੀ ਨੀਵੀਂ ਹੈ, ਜਿੱਥੇ ਪਾਣੀ ਦੀ ਨਿਕਾਸੀ ਸਬੰਧੀ ਮਾਰਕੀਟ ਕਮੇਟੀ ਵਲੋਂ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਹੋਏ ਹਨ ਜਿਸ ਦਾ ਖ਼ਮਿਆਜ਼ਾ ਉਨ੍ਹਾਂ ਨੂੰ ਭੋਗਣਾ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੰਡੀ 'ਚ ਪਾਣੀ ਦੀ ਨਿਕਾਸੀ ਲਈ ਬਣੀਆਂ ਨਾਲੀਆਂ ਬਿਲਕੁਲ ਬੰਦ ਹਨ, ਜਦ ਕਿ ਉਹ ਮਾਰਕੀਟ ਕਮੇਟੀ ਨੂੰ ਪਾਣੀ ਦੀ ਨਿਕਾਸੀ ਸਬੰਧੀ ਕਈ ਵਾਰ ਧਿਆਨ 'ਚ ਲਿਆ ਚੁੱਕੇ ਹਨ, ਪ੍ਰੰਤੂ ਕਮੇਟੀ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕ ਰਹੀ | ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੇ ਸੀਜ਼ਨ ਸਮੇਂ ਮੀਂਹ ਪੈਣ ਨਾਲ ਝੋਨਾ ਭਿੱਜ ਗਿਆ ਤਾਂ ਆੜ੍ਹਤੀਏ ਅਤੇ ਕਿਸਾਨਾਂ ਦਾ ਆਪਸੀ ਤਕਰਾਰ ਵੱਧ ਸਕਦਾ ਹੈ, ਜਿਸ ਦੀ ਜ਼ਿੰਮੇਵਾਰ ਸਿਰਫ਼ ਤੇ ਸਿਰਫ਼ ਮਾਰਕੀਟ ਕਮੇਟੀ ਹੋਵੇਗੀ | ਉਨ੍ਹਾਂ ਸੂਬਾ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਅਨਾਜ ਮੰਡੀ 'ਚ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕੀਤਾ ਜਾਵੇ | ਇਸ ਤੋਂ ਪਹਿਲਾਂ ਵੀ ਆੜ੍ਹਤੀਆ ਐਸੋਸੀਏਸ਼ਨ ਮਾਰਕੀਟ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੀ ਹੈ | ਜਦ ਮਾਰਕੀਟ ਕਮੇਟੀ ਦੇ ਸੈਕਟਰੀ ਜਸਵੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅੰਦਰਲੀ ਅਨਾਜ ਮੰਡੀ 'ਚ ਬਰਸਾਤ ਕਾਰਨ ਖੜ੍ਹੇ ਪਾਣੀ ਨੂੰ ਜਲਦ ਹੀ ਕਢਵਾ ਦਿੱਤਾ ਜਾਵੇਗਾ | ਇਸ ਮੌਕੇ ਆੜ੍ਹਤੀਏ ਮਨੋਹਰ ਲਾਲ ਮੋਹਰੀ ਮੌੜ, ਰਾਮ ਲਾਲ, ਬੱਬੂ ਮਲੋਟ ਵਾਲਾ, ਜੀਵਨ ਬਾਂਸਲ, ਅਜਮੇਰ ਸਿੰਘ, ਸੇਵਕ ਸਿੰਘ, ਜੱਗਰ ਸਿੰਘ, ਓਮ ਪ੍ਰਕਾਸ਼, ਗੁਰਮੇਲ ਸਿੰਘ ਆਦਿ ਮੌਜੂਦ ਸਨ |

1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਵਲੋਂ ਵੱਖ-ਵੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਲਾਇਆ ਧਰਨਾ

ਬਰਨਾਲਾ, 25 ਸਤੰਬਰ (ਨਰਿੰਦਰ ਅਰੋੜਾ)-ਕਚਹਿਰੀ ਚੌਕ ਬਰਨਾਲਾ ਵਿਖੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਵਲੋਂ ਇਕ ਵਾਰ ਫੇਰ ਕੈਬਨਿਟ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਅੱਗੇ ਹੋਰ ਜਥੇਬੰਦੀਆਂ ਨੂੰ ਨਾਲ ਲੈ ਕੇ ਧਰਨਾ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ 30 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ

ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਆਪ ਸਰਕਾਰ, ਹੁਣ ਲਾਰੇਬਾਜ਼ੀ ਕਰ ਕੇ ਸਮਾਂ ਲੰਘਾ ਰਹੀ ਹੈ | ਇਸੇ ਕਰ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਪਿੰਡ ਟੱਲੇਵਾਲ ਤੇ ਬੀਹਲਾ ਖ਼ੁਰਦ ਦੇ ਸੱਤ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ

ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਬੀਤੀ ਰਾਤ ਪਿੰਡ ਟੱਲੇਵਾਲ ਅਤੇ ਬੀਹਲਾ ਖ਼ੁਰਦ ਨਾਲ ਸਬੰਧਤ 7 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰ ਚੋਰ ਗਰੋਹ ਵਲੋਂ ਤਾਰਾਂ ਚੋਰੀ ਕਰ ਲਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਸੁਖਵੀਰ ਸਿੰਘ ਸੋਖੀ ਟੱਲੇਵਾਲ ਨੇ ...

ਪੂਰੀ ਖ਼ਬਰ »

ਪਿੰਡ ਮਾਂਗੇਵਾਲ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਮਾਂਗੇਵਾਲ ਵਿਖੇ ਬਾਠ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲਦੀਵਾਲ ਵਲੋਂ ਮੈਨੇਜਰ ਗੁਰਲਾਭ ਸਿੰਘ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਦਾ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਅਤੇ ਭੰਨਤੋੜ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੁੱਡੀ)-ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਘਰ ਦੇ ਸਮਾਨ ਦੀ ਭੰਨਤੋੜ ਕਰਨ ਵਾਲੇ 9 ਵਿਅਕਤੀਆਂ ਅਤੇ 9-10 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ | ਪੁਲਿਸ ਚੌਕੀ ਹੰਡਿਆਇਆ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਨੇ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ

ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ (ਰਜਿ:) ਬਰਨਾਲਾ ਵਲੋਂ ਮੁੱਖ ਸਰਪ੍ਰਸਤ ਪਿਆਰਾ ਲਾਲ ਰਾਏਸਰ ਵਾਲੇ ਦੀ ਅਗਵਾਈ ਵਿਚ ਮਹਾਰਾਜਾ ਅਗਰਸੈਨ ਦੀ 5146 ਵੀਂ ਜੈਅੰਤੀ ਮਨਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਬਰਸਾਤ ਕਾਰਨ ਰਾਮ-ਲੀਲ੍ਹਾ ਮੈਦਾਨ 'ਚ ਖੜ੍ਹਾ ਪਾਣੀ ਕਮੇਟੀ ਮੈਂਬਰਾਂ ਲਈ ਬਣਿਆ ਸਿਰਦਰਦੀ

ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਬੀਤੇ ਦਿਨੀਂ ਪਈ ਬਰਸਾਤ ਕਾਰਨ ਜਿੱਥੇ ਕਾਫੀ ਲੋਕ ਖ਼ੁਸ਼ੀ ਦੇ ਆਲਮ ਵਿਚ ਹਨ ਉੱਥੇ ਦੂਜੇ ਪਾਸੇ ਇਹ ਮੀਂਹ ਰਾਮ-ਲੀਲ੍ਹਾ ਦੁਸਹਿਰਾ ਕਮੇਟੀ ਮੈਂਬਰਾਂ ਲਈ ਸਿਰਦਰਦੀ ਬਣਦਾ ਹੋਇਆ ਨਜ਼ਰ ਆਇਆ, ਕਿਉਂਕਿ ਰਾਮ-ਲੀਲ੍ਹਾ ਮੈਦਾਨ 'ਚ ਮੀਂਹ ...

ਪੂਰੀ ਖ਼ਬਰ »

ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ ਹੋਈ

ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਦੀ ਮੀਟਿੰਗ ਇਕਾਈ ਪ੍ਰਧਾਨ ਜਰਨੈਲ ਸਿੰਘ ਟੱਲੇਵਾਲ ਦੀ ਅਗਵਾਈ ਵਿਚ ਵੱਡੀ ਸੱਥ ਵਿਖੇ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਭੋਤਨਾ ਬਲਾਕ ...

ਪੂਰੀ ਖ਼ਬਰ »

ਪਿੰਡ ਪੱਖੋਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਹੋਈ

ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸ਼ਹਿਣਾ ਦੀ ਭਰਵੀਂ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਦੀ ਅਗਵਾਈ ਵਿਚ ਪਿੰਡ ਪੱਖੋਕੇ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵਲੋਂ ਮਨਾਇਆ ਗਿਆ ਅੰਤਰਰਾਸ਼ਟਰੀ ਫਾਰਮੇਸੀ ਦਿਵਸ

ਬਰਨਾਲਾ, 25 ਸਤੰਬਰ (ਨਰਿੰਦਰ ਅਰੋੜਾ)-ਸਿਵਲ ਹਸਪਤਾਲ ਬਰਨਾਲਾ ਦੇ ਅਨੈਕਸੀ ਹਾਲ ਵਿਖੇ ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਵਲੋਂ ਅੰਤਰਰਾਸ਼ਟਰੀ ਫਾਰਮੇਸੀ ਦਿਵਸ ਜ਼ਿਲ੍ਹਾ ਪ੍ਰਧਾਨ ਖ਼ੁਸ਼ਦੀਪ ਬਾਂਸਲ ਦੀ ਅਗਵਾਈ ਵਿਚ ਮਨਾਇਆ ਗਿਆ | ...

ਪੂਰੀ ਖ਼ਬਰ »

ਗੁਰਸ਼ਰਨ ਸਿੰਘ ਦੀ ਯਾਦ 'ਚ ਸੂਬਾ ਪੱਧਰੀ ਮੇਲੇ ਨੂੰ ਪ੍ਰਬੰਧਕੀ ਕਮੇਟੀ ਵਲੋਂ ਅੰਤਿਮ ਛੋਹਾਂ ਦੇਣ ਸਬੰਧੀ ਮੀਟਿੰਗ ਹੋਈ

ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਨਾਮਵਰ ਨਾਟਕਕਾਰ ਗੁਰਸ਼ਰਨ ਭਾਅ ਜੀ ਦੀ ਯਾਦ 'ਚ ਪਿੰਡ ਦੀਵਾਨਾ ਵਿਖੇ 26 ਨੂੰ ਜਾਗੋ ਅਤੇ 27 ਸਤੰਬਰ ਨਾਟਕ ਮੇਲੇ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਅੱਜ ਪਿੰਡ ਦੀ ਤਿਆਰੀ ਅਤੇ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਹੋਈ | ...

ਪੂਰੀ ਖ਼ਬਰ »

ਖੁੱਡੀ ਕਲਾਂ ਦੇ ਖਿਡਾਰੀ ਰਾਜ ਪੱਧਰੀ ਖੇਡਾਂ ਲਈ ਚੁਣੇ ਗਏ

ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੁੱਡੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਦੇ ਬੱਚਿਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਹੈ | ਪਿ੍ੰਸੀਪਲ ਦਰਸ਼ਨ ਸਿੰਘ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਵਲੋਂ ਅਮਰਿੰਦਰ ਕੌਰ ਦੀ ਪੁਸਤਕ 'ਸੁੰਦਰ ਬਣ ਜੇ ਵਾਤਾਵਰਨ ਦਾ' ਲੋਕ ਅਰਪਣ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਮਾਲਵਾ ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ ਦੌਰਾਨ ਲੇਖਿਕਾ ਅਮਰਿੰਦਰ ਕੌਰ ਦੀ ਪੁਸਤਕ 'ਸੁੰਦਰ ਬਣ ਜੇ ਵਾਤਾਵਰਨ ਦਾ' ਲੋਕ ਅਰਪਣ ਕੀਤਾ ਗਿਆ | ਪੁਸਤਕ ਨੂੰ ਲੋਕ ਅਰਪਣ ਕਰਨ ਦੀ ਰਸਮ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ...

ਪੂਰੀ ਖ਼ਬਰ »

ਰਜਬਾਹੇ ਵਿਚ ਪਾੜ ਪੈਣ ਕਾਰਨ ਪਿੰਡ ਮਾਂਗੇਵਾਲ ਦੇ ਕਿਸਾਨਾਂ ਦੀਆਂ ਫ਼ਸਲਾਂ 'ਚ ਭਰਿਆ ਪਾਣੀ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਕਲਿਆਣ ਰਜਵਾਹੇ ਵਿਚ ਪਿੰਡ ਮਾਂਗੇਵਾਲ ਵਿਖੇ ਪਾੜ ਪੈ ਜਾਣ ਕਰਕੇ ਵੱਖ-ਵੱਖ ਕਿਸਾਨਾਂ ਦੀ ਭਾਰੀ ਮਾਤਰਾ 'ਚ ਝੋਨੇ, ਹਰੇ ਚਾਰੇ ਤੇ ਹੋਰ ਫ਼ਸਲਾਂ ਵਿਚ ਪਾਣੀ ਭਰ ਜਾਣ ਕਰ ਕੇ ਕਿਸਾਨਾਂ ਨੂੰ ਵੱਡੇ ਨੁਕਸਾਨ ਦਾ ਖ਼ਤਰਾ ਬਣਿਆ ...

ਪੂਰੀ ਖ਼ਬਰ »

ਸਰਕਾਰਾਂ ਦੀ ਸ਼ਹਿ 'ਤੇ ਕਾਰਪੋਰੇਟ ਘਰਾਣੇ ਲੋਕਾਂ ਨੂੰ ਲੁੱਟ ਰਹੇ ਹਨ-ਬੂਟਾ ਸਿੰਘ ਬੁਰਜ ਗਿੱਲ

ਸ਼ਹਿਣਾ, 25 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪੱਖੋ ਕੈਂਚੀਆਂ ਟੋਲ ਪਲਾਜ਼ਾ ਚੁਕਾਏ ਜਾਣ ਲਈ ਪਿਛਲੇ ਇਕ ਮਹੀਨੇ ਤੋਂ ਚੱਲ ਰਹੇ ਧਰਨੇ ਵਿਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਪੰਜਾਬ ...

ਪੂਰੀ ਖ਼ਬਰ »

ਪੂਰਨ ਗੁਰੂ ਦੇ ਲੜ ਲੱਗਣ ਨਾਲ ਹੀ ਜੀਵਨ ਸਫਲਾ ਬਣਾਇਆ ਜਾ ਸਕਦਾ ਹੈ-ਸੰਤ ਜੀਤਾ ਰਾਮ ਖਰਕਾਂ

ਧਨੌਲਾ, 25 ਸਤੰਬਰ (ਜਤਿੰਦਰ ਸਿੰਘ ਧਨੌਲਾ, ਚੰਗਾਲ)-ਨੇਕੀ ਦੇ ਰਾਹ 'ਤੇ ਚੱਲਣ ਅਤੇ ਪੂਰਨ ਗੁਰੂ ਦਾ ਸਿਮਰਨ ਕਰਨ ਨਾਲ ਹੀ ਪ੍ਰਮਾਤਮਾ ਨੂੰ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਬਾਜ਼ੀਗਰ ਬਰਾਦਰੀ ਦੀ ਯੋਗ ਰਹਿਨੁਮਾਈ ਹੇਠ ਕਰਵਾਏ ਗਏ 59ਵੇਂ ਰੂਹਾਨੀ ਸਤਿਸੰਗ ਮੌਕੇ ਡੇਰਾ ...

ਪੂਰੀ ਖ਼ਬਰ »

ਪਿੰਡ ਠੁੱਲੀਵਾਲ ਵਿਖੇ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰੂ ਕਾ ਬਾਗ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਜੀ (ਪਾਕਿਸਤਾਨ) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਨਾਈ ਜਾ ਰਹੀ 100 ਸਾਲਾ ਸ਼ਤਾਬਦੀ ਅਤੇ ...

ਪੂਰੀ ਖ਼ਬਰ »

ਰਾਮ ਸਿੰਘ ਫ਼ੌਜੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਉੱਘੇ ਸਮਾਜ ਸੇਵੀ ਰਾਮ ਸਿੰਘ ਫ਼ੌਜੀ ਕਲਾਲ ਮਾਜਰਾ ਨਮਿੱਤ ਭੋਗ ਅਤੇ ਸ਼ਰਧਾਂਜਲੀ ਸਮਾਗਮ ਸ਼ਗਨ ਪੈਲੇਸ ਮਹਿਲ ਕਲਾਂ (ਬਰਨਾਲਾ) ਵਿਖੇ ਹੋਇਆ | ਇਸ ਮੌਕੇ ਸ਼ਾਂਤੀ ਪਾਠ ਉਪਰੰਤ ਵਿਸ਼ਾਲ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਸਬ-ਡਵੀਜ਼ਨ ਪੱਧਰ 'ਤੇ ਅਫ਼ਸਰਾਂ ਦੀ ਪੱਕੀ ਨਿਯੁਕਤੀ ਨਾ ਹੋਣ ਕਰ ਕੇ ਲੋਕਾਂ ਨੂੰ ਹੋਣਾ ਪੈਂਦਾ ਹੈ ਖੱਜਲ-ਖੁਆਰ

ਪ੍ਰਵੀਨ ਗਰਗ ਤਪਾ ਮੰਡੀ-ਜਿੱਥੇ ਰਵਾਇਤੀ ਪਾਰਟੀਆਂ ਤੋਂ ਅੱਕੇ ਲੋਕਾਂ ਨੇ ਇਸ ਵਾਰ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਬਦਲਾਅ ਲਿਆਂਦਾ, ਪ੍ਰੰਤੂ ਉੱਥੇ ਇਸ ਬਦਲਾਅ ਦਾ ਲੋਕਾਂ ਨੂੰ ਜ਼ਿਆਦਾ ਅਸਰ ਦੇਖਣ ਨੂੰ ਨਹੀਂ ਮਿਲਿਆ, ਬਲਕਿ ਨਮੋਸ਼ੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX