ਤਾਜਾ ਖ਼ਬਰਾਂ


ਨਿਊਜ਼ੀਲੈਂਡ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ
. . .  28 minutes ago
ਅੰਮ੍ਰਿਤਸਰ 'ਚ ਪ੍ਰੇਮੀ ਨੇ ਚਲਾਈ ਆਪਣੀ ਪ੍ਰੇਮਿਕਾ 'ਤੇ ਗੋਲੀ , ਦੋਸ਼ੀ ਫ਼ਰਾਰ
. . .  17 minutes ago
ਮੁੰਬਈ : ਐੱਸ.ਸੀ.ਓ.ਫਿਲਮ ਫੈਸਟੀਵਲ ਦਾ ਅਨੁਰਾਗ ਠਾਕੁਰ ਅਤੇ ਮੀਨਾਕਸ਼ੀ ਲੇਖੀ ਨੇ ਕੀਤਾ ਉਦਘਾਟਨ
. . .  about 1 hour ago
ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਮੌਤ
. . .  about 3 hours ago
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਤਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਮੋਸ਼ੀ ਹੋਈ। ਦੱਸਿਆ ਜਾ ਰਿਹਾ ਕਿ ਫੂਸਗੜ੍ਹ ਮਾਰਗ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਗਾਵਾਂ...
ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਤੇ ਖੁੱਲ੍ਹ ਕੇ ਬੋਲੇ ਪਵਨ ਟੀਨੂੰ -ਕਿਹਾ, 'ਆਪ' ਤੇ ਭਾਜਪਾ 'ਚ ਜਾਣ ਦਾ ਸਵਾਲ ਹੀ ਨਹੀਂ
. . .  about 3 hours ago
ਰਾਹੁਲ ਗਾਂਧੀ ਦੀ ਸੁਰੱਖਿਆ ਵਿਚ ਕਮੀ ਨਿਰਾਸ਼ਾਜਨਕ- ਕਾਂਗਰਸ ਪ੍ਰਧਾਨ
. . .  about 4 hours ago
ਨਵੀਂ ਦਿੱਲੀ, 27 ਜਨਵਰੀ- ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਮੁੱਦੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵੀਟ ਕਰਕੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਜੰਮੂ-ਕਸ਼ਮੀਰ ਵਿਚ ਰਾਹੁਲ ਗਾਂਧੀ ਦੀ ਸੁਰੱਖਿਆ ਦੇ ਵੇਰਵਿਆਂ ਵਿਚ ਕਮੀ ਘੱਟ ਤੋਂ ਘੱਟ ਕਹਿਣ ਲਈ ਨਿਰਾਸ਼ਾਜਨਕ ਹੈ। ਭਾਰਤ...
ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਆਏ ਦੋ ਨੌਜਵਾਨ ਜਾਅਲੀ ਕਰੰਸੀ ਸਣੇ ਗਿ੍ਫ਼ਤਾਰ
. . .  about 4 hours ago
ਫ਼ਾਜ਼ਿਲਕਾ, 27 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਨੇ ਜਾਲੀ ਭਾਰਤੀ ਕਰੰਸੀ ਸਣੇ ਗਿ੍ਫ਼ਤਾਰ ਕੀਤਾ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੇਲ ਵਲੋਂ ਇਨ੍ਹਾਂ ਨੌਜਵਾਨਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ...
ਮਾਮਲਾ ਯਾਤਰੀਆਂ ਨੂੰ ਛੱਡਣ ਦਾ: ਡੀ.ਜੀ.ਸੀ.ਏ. ਨੇ gofirst ਏਅਰਲਾਈਨਜ਼ ’ਤੇ ਲਗਾਇਆ ਵੱਡਾ ਜ਼ੁਰਮਾਨਾ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਹਵਾਬਾਜ਼ੀ ਰੈਗੂਲੇਟਰੀ ਬਾਡੀ ਡੀ.ਜੀ.ਸੀ.ਏ. ਨੇ 55 ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੱਡ ਕੇ gofirst ਏਅਰਲਾਈਨਜ਼ ਦੀ ਉਡਾਣ ਲਈ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ। ਡੀ.ਜੀ.ਸੀ.ਏ. ਨੇ ਕੰਪਨੀ ’ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਇਸ ਤੋਂ ਪਹਿਲਾਂ ਏਵੀਏਸ਼ਨ ਰੈਗੂਲੇਟਰ ਡੀ.ਜੀ.ਸੀ.ਏ. ਨੇ...
ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ...
ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 ਲਾਗੂ
. . .  about 5 hours ago
ਨਵੀਂ ਦਿੱਲੀ, 27 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ਦੀ ਸਕ੍ਰੀਨਿੰਗ ਲਈ NS”9-KS” ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫ਼ੈਕਲਟੀ ’ਤੇ ਧਾਰਾ 144 (ਵੱਡੇ ਇਕੱਠਾਂ ’ਤੇ ਪਾਬੰਦੀ) ਲਾਗੂ ਕਰ ਦਿੱਤੀ। ਆਰਟਸ ਫੈਕਲਟੀ ਦੇ ਬਾਹਰ ਵੀ...
ਪਤੰਗ ਉਡਾਉਂਦੇ ਸਮੇਂ ਤਾਰਾਂ ਦੀ ਲਪੇਟ ਵਿਚ ਆਏ ਬੱਚੇ ਦੀ ਮੌਤ
. . .  about 5 hours ago
ਮੋਗਾ, 27 ਜਨਵਰੀ- ਮੋਗਾ ਦੇ ਮੁਹੱਲਾ ਬੇਦੀ ਨਗਰ ’ਚ ਛੱਤ ’ਤੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਸਮੇਂ ਹਾਈ ਟੈਂਸ਼ਨ ਤਾਰਾਂ ਦੀ ਲਪੇਟ ’ਚ ਆਏ 11 ਸਾਲਾ ਬੱਚੇ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
. . .  about 6 hours ago
ਪੰਜਾਬ ਡਰੱਗ ਮਾਮਲੇ ਵਿਚ ਜਾਂਚ ਏਜੰਸੀਆਂ ਵਲੋਂ ਪੇਸ਼ ਜਾਂਚ ਰਿਪੋਰਟ ਨੂੰ ਪੰਜ ਸਾਲ ਬਾਅਦ ਹਾਈਕੋਰਟ ਵਿਚ ਖੋਲ੍ਹਿਆ ਗਿਆ
ਅਰਬਨ ਪ੍ਰਾਇਮਰੀ ਹੈਲਥ ਸੈਂਟਰ ਬਣਿਆ ਹੁਣ ਮੁਹੱਲਾ ਕਲੀਨਿਕ, ਕਾਂਗਰਸ ਨੇ ਚੁੱਕੇ ਸਵਾਲ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਰੁਪਿੰਦਰ ਸਿੰਘ ਸੱਗੂ)- ਮਹਾਨ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਵਿਚ ਕਰੀਬ ਇਕ ਦਹਾਕਾ ਪਹਿਲਾਂ ਸਥਾਪਿਤ ਹੋਏ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਜੋ ਇਸ ਵੇਲੇ ਚਾਲੂ ਹੈ, ਸ਼ੁੱਕਰਵਾਰ ਨੂੰ ਮੁਹੱਲਾ ਕਲੀਨਿਕ ਵਿਚ ਤਬਦੀਲ ਹੋ ਗਿਆ ਹੈ। ਇਸ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਇਸ ਸੰਚਾਲਿਤ ਸਿਹਤ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ- ਕਸ਼ਮੀਰ ਪੁਲਿਸ
. . .  about 6 hours ago
ਸ੍ਰੀਨਗਰ, 27 ਜਨਵਰੀ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਸੰਬੰਧੀ ਹੋਈ ਅਣਗਹਿਲੀ ਸੰਬੰਧੀ ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਭਾਰਤ ਜੋੜੋ ਯਾਤਰਾ ਦੇ ਰੂਟ ’ਤੇ ਪ੍ਰਬੰਧਕਾਂ ਵਲੋਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ ਸੀ। ਭਾਰਤ ਜੋੜੋ ਯਾਤਰਾ ਦੇ ਪ੍ਰਬੰਧਕਾਂ...
ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਪ੍ਰਤੀ ਮਹੀਨਾ ਦਿੱਤਾ ਜਾਵੇਗਾ ਸਨਮਾਨ ਭੱਤਾ - ਐਡਵੋਕੇਟ ਧਾਮੀ
. . .  about 6 hours ago
ਅੰਮ੍ਰਿਤਸਰ, 27 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ’ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ...
ਭੀੜ ਨੂੰ ਕਾਬੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ- ਰਾਹੁਲ ਗਾਂਧੀ
. . .  about 6 hours ago
ਸ੍ਰੀਨਗਰ, 27 ਜਨਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਯਾਤਰਾ ਦੌਰਾਨ ਪੁਲਿਸ ਦੇ ਸੁਰੱਖਿਆ ਪ੍ਰਬੰਧ ਢਹਿ-ਢੇਰੀ ਹੋ ਗਏ। ਸੁਰੰਗ ’ਚੋਂ ਨਿਕਲਣ ਤੋਂ ਬਾਅਦ ਪੁਲਿਸ ਵਾਲੇ ਦਿਖਾਈ ਨਹੀਂ ਦਿੱਤੇ। ਮੇਰੇ ਸੁਰੱਖਿਆ ਕਰਮਚਾਰੀਆਂ ਨੇ ਕਿਹਾ ਕਿ ਅਸੀਂ ਹੋਰ ਅੱਗੇ ਨਹੀਂ ਜਾ ਸਕਦੇ...
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਸ਼ੁਰੂ
. . .  about 6 hours ago
ਨਵੀਂ ਦਿੱਲੀ, 27 ਜਨਵਰੀ- ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਚ ਸ਼ੁਰੂ ਹੋ ਗਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ...
ਸਟਾਰ ਇੰਪੈਕਟ ਦਾ ਜਨਰਲ ਮੈਨੇਜਰ ਬਣ ਡੀਲਰਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ
. . .  about 7 hours ago
ਸੰਦੌੜ, 27 ਜਨਵਰੀ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਦੇ ਲੁਧਿਆਣਾ ਰੋਡ ’ਤੇ ਸਥਿਤ ਸਟਾਰ ਇੰਪੈਕਟ ਦੇ ਜਨਰਲ ਮੈਨੇਜਰ ਮੁਹੰਮਦ ਯੂਨਸ ਵਲੋਂ ਥਾਣਾ ਸਿਟੀ - 1 ’ਚ ਇਕ ਦਰਖ਼ਾਸਤ ਦੇ ਕੇ ਸ਼ਿਕਾਇਤ ਕੀਤੀ ਗਈ ਕਿ ਵਿਨੈ ਕੁਮਾਰ ਮਿਸ਼ਰਾ ਵਾਸੀ ਬਿਹਾਰ ਆਪਣੇ ਸਾਥੀਆਂ ਮੁਰਲੀਧਰ ਮਿਸ਼ਰਾ, ਅਜੈ ਕੁਮਾਰ, ਸ਼ਿਵਚੰਦਰਾ ਸਿੰਘ,...
ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਸਮਝੌਤੇ 'ਤੇ ਹਸਤਾਖਰ
. . .  about 7 hours ago
ਨਵੀਂ ਦਿੱਲੀ, 27 ਜਨਵਰੀ-ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਨੁਸਾਰ ਦੱਖਣੀ ਅਫ਼ਰੀਕਾ ਅਤੇ ਭਾਰਤ ਨੇ ਭਾਰਤ ਵਿਚ ਚੀਤਾ ਦੀ ਮੁੜ-ਪਛਾਣ ਵਿਚ ਸਹਿਯੋਗ ਲਈ ਇੱਕ ਸਮਝੌਤਾ 'ਤੇ ਹਸਤਾਖਰ ਕੀਤੇ ਹਨ। ਸਮਝੌਤੇ ਦੇ ਤਹਿਤ ਫਰਵਰੀ 2023 ਵਿਚ ਦੱਖਣੀ ਅਫਰੀਕਾ ਤੋਂ ਭਾਰਤ ਲਈ...
ਜਨਤਕ ਇਕੱਠ ਵਿਚ ਆਪ ਵਿਧਾਇਕ ਹੋਇਆ ਆਪੇ ਤੋਂ ਬਾਹਰ
. . .  about 7 hours ago
ਬਰਨਾਲਾ, 27 ਜਨਵਰੀ (ਨਰਿੰਦਰ ਅਰੋੜਾ/ਸੁਰੇਸ਼ ਗੋਗੀ)- ਇੱਥੇ ਕਲੀਨਿਕ ਦਾ ਉਦਘਾਟਨ ਕਰਨ ਪਹੁੰਚੇ ਵਿਧਾਇਕ ਲਾਭ ਸਿੰਘ ਉੱਗੋਕੇ ਆਪੇ ਤੋਂ ਬਾਹਰ ਹੋ ਗਏ। ਇੱਥੇ ਹੋਏ ਜਨਤਕ ਇਕੱਠ ਵਿਚ ਉਨ੍ਹਾਂ ਉਦੋਂ ਸਰਪੰਚ ਦੇ ਬੇਟੇ ਨੂੰ ਥੱਪੜ ਮਾਰਨ ਦੀ ਧਮਕੀ ਦੇ ਦਿੱਤੀ ਜਦੋਂ ਸ਼ਹਿਣਾ ਪਿੰਡ ਵਾਸੀ...
ਫ਼ਿਲਮਾਂ ਦਾ ਬਾਈਕਾਟ ਕਰਨ ਦੀਆਂ ਗੱਲਾਂ ਨਾਲ ਵਾਤਾਵਰਨ ’ਤੇ ਅਸਰ ਪੈਂਦਾ ਹੈ-ਅਨੁਰਾਗ ਠਾਕੁਰ
. . .  about 7 hours ago
ਮਹਾਰਾਸ਼ਟਰ, 27 ਜਨਵਰੀ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਡੀਆਂ ਫ਼ਿਲਮਾਂ ਅੱਜ ਦੁਨੀਆ ਵਿਚ ਆਪਣਾ ਨਾਮ ਕਮਾ ਰਹੀਆਂ ਹਨ। ਫ਼ਿਰ ਇਸ ਕਿਸਮ ਦੀਆਂ ਗੱਲਾਂ ਦਾ ਵਾਤਾਵਰਨ ’ਤੇ ਅਸਰ ਪੈਂਦਾ ਹੈ। ਵਾਤਾਵਰਣ ਨੂੰ ਖ਼ਰਾਬ ਕਰਨ ਲਈ ਕਈ ਵਾਰ ਲੋਕ ਪੂਰੀ ਜਾਣਕਾਰੀ ਤੋਂ ਬਿਨਾਂ ਟਿੱਪਣੀ ਕਰਦੇ ਹਨ ਤਾਂ ਇਸ ਨਾਲ...
ਹਿੰਦ ਪਾਕਿ ਸੀਮਾ ਨੇੜਿਓਂ ਕਰੀਬ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਫਿਰੋਜ਼ਪੁਰ, 27 ਜਨਵਰੀ (ਕੁਲਬੀਰ ਸਿੰਘ ਸੋਢੀ)- ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਪੈਂਦੇ ਪਿੰਡ ਟੇਡੀ ਵਾਲਾ ਤੋਂ ਬੀ. ਐੱਸ. ਐਫ਼ ਦੇ ਜਵਾਨਾਂ ਵਲੋ ਕਰੀਬ 15 ਕਰੋੜ ਦੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੀ ਗਈ ਹੈ, ਜਿਨ੍ਹਾਂ ਨੂੰ ਪੀਲੀ ਟੇਪ ਵਿਚ...
ਮੱਧ ਪ੍ਰਦੇਸ਼: ਕੋਲੇ ਦੀ ਖਾਨ ਵਿਚ ਦਮ ਘੁੱਟਣ ਕਾਰਨ 4 ਲੋਕਾਂ ਦੀ ਮੌਤ
. . .  about 8 hours ago
ਭੋਪਾਲ, 27 ਜਨਵਰੀ- ਮੱਧ ਪ੍ਰਦੇਸ਼ ਦੇ ਸ਼ਾਹਡੋਲ ’ਚ ਕੋਲੇ ਦੀ ਖਾਣ ’ਚ ਦਮ ਘੁੱਟਣ ਨਾਲ 4 ਲੋਕਾਂ ਦੀ ਮੌਤ ਹੋ ਗਈ। ਐਸ.ਪੀ. ਕੁਮਾਰ ਪ੍ਰਤੀਕ ਨੇ ਦੱਸਿਆ ਕਿ ਇਹ ਚਾਰੇ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਇਰਾਦੇ ਨਾਲ ਪੁਰਾਣੀ ਬੰਦ ਪਈ ਖਦਾਨ ਵਿਚ ਦਾਖ਼ਲ ਹੋਏ ਸਨ। ਪਹਿਲੀ ਨਜ਼ਰੇ...
ਭਾਰਤ ਜੋੜੋ ਯਾਤਰਾ ਵਿਚ ਸੁਰੱਖਿਆ ਨਾ ਦੇਣਾ ਵੱਡੀ ਅਣਗਹਿਲੀ- ਕਾਂਗਰਸ
. . .  about 8 hours ago
ਸ੍ਰੀਨਗਰ, 26 ਜਨਵਰੀ- ਜੰਮੂ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੇ ਸੁਰੱਖਿਆ ਵਿਚ ਹੋਈ ਵੱਡੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਜੰਮੂ ਕਸ਼ਮੀਰ ਤੇ ਲੱਦਾਖ ਤੋਂ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਟਵੀਟ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਯੂ.ਟੀ. ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ...
ਰਿਸ਼ਵਤ ਲੈਂਦਾ ਸਾਬਕਾ ਪਟਵਾਰੀ ਤੇ ਉਸ ਦਾ ਕਰਿੰਦਾ ਕਾਬੂ
. . .  about 8 hours ago
ਫ਼ਗਵਾੜਾ, 27 ਜਨਵਰੀ (ਹਰਜੋਤ ਸਿੰਘ ਚਾਨਾ)— ਵਿਜੀਲੈਂਸ ਵਿਭਾਗ ਨੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ’ਚੋਂ ਇਕ ਸਾਬਕਾ ਪਟਵਾਰੀ ਤੇ ਉਸ ਦੇ ਕਰਿੰਦੇ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਂਦਿਆ ਕਾਬੂ ਕੀਤਾ ਹੈ। ਭਾਵੇਂ ਕਿ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਉਹ ਇਨ੍ਹਾਂ ਨੂੰ ਫੜ੍ਹਨ ਤੋਂ ਬਾਅਦ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 554

ਅੰਮ੍ਰਿਤਸਰ

ਦੀਪਕ ਮੁੰਡੀ ਸਮੇਤ ਤਿੰਨ ਗੈਂਗਸਟਰਾਂ ਦਾ ਅੰਮਿ੍ਤਸਰ ਪੁਲਿਸ ਨੇ ਲਿਆ ਰਿਮਾਂਡ

ਅੰਮਿ੍ਤਸਰ, 26 ਸਤੰਬਰ (ਰੇਸ਼ਮ ਸਿੰਘ)- ਪ੍ਰਸਿੱਧ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ 'ਚ ਗਿ੍ਫ਼ਤਾਰ ਕੀਤੇ ਸ਼ਾਰਪ ਸ਼ੂਟਰ ਦੀਪਕ ਮੁੰਡੀ ਸਮੇਤ ਤਿੰਨ ਗੈਂਗਸਟਰਾਂ ਨੂੰ ਪੁਲਿਸ ਵਲੋਂ ਅੱਜ ਇੱਥੇ ਜ਼ਿਲ੍ਹਾ ਕਚਿਹਰੀਆਂ 'ਚ ਪੇਸ਼ ਕਰਕੇ 5 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ | ਇਹ ਤਿੰਨੋਂ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇਲਾਵਾ ਇੱਥੇ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਦੇ ਮਾਮਲੇ 'ਚ ਵੀ ਲੋੜੀਂਦੇ ਹਨ, ਜਿਨ੍ਹਾਂ ਪਾਸੋਂ ਪੁੱਛਗਿੱਛ 'ਚ ਇਸ ਕਤਲ ਦੇ ਮਾਮਲੇ 'ਚ ਕਈ ਰਾਜ ਖੁੱਲ੍ਹਣ ਦੀ ਵੀ ਸੰਭਾਵਨਾ ਹੈ | ਗੈਂਗਸਟਰ ਦੀਪਕ ਮੁੰਡੀ, ਰਜਿੰਦਰ ਜ਼ੋਕਰ ਤੇ ਕਪਿਲ ਉਰਫ਼ ਪੰਡਤ ਤਿੰਨਾਂ ਨੂੰ ਸਿੱਧੂ ਮੂਸੇਵਾਲਾ ਦੇ ਕਤਲ 'ਚ ਮਾਨਸਾ ਪੁਲਿਸ ਵਲੋਂ ਲਿਆ ਰਿਮਾਂਡ ਖਤਮ ਹੋਣ ਉਪਰੰਤ ਅਦਾਲਤ ਵਲੋਂ ਸ੍ਰੀ ਗੋਇੰਦਵਾਲ ਸਾਹਿਬ ਜੇਲ੍ਹ 'ਚ ਭੇਜ ਦਿੱਤਾ ਗਿਆ ਸੀ ਜਿੱਥੋਂ ਅੰਮਿ੍ਤਸਰ ਪੁਲਿਸ ਵਲੋਂ ਅੱਜ ਇਨ੍ਹਾਂ ਦਾ ਪ੍ਰੋਡਕਸ਼ਨ ਵਾਰੰਟ ਹਾਸਿਲ ਕੀਤਾ ਗਿਆ | ਇਸ ਉਪਰੰਤ ਤਿੰਨਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਥੇ ਲਿਆ ਕੇ ਅੱਜ ਇੱਥੇ ਹਿਮਾਂਸ਼ੂ ਅਰੋੜਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਤੇ ਪੁਛਗਿੱਛ ਕਰਨ ਲਈ 5 ਦਿਨਾ ਪੁਲਿਸ ਰਿਮਾਂਡ ਲੈ ਲਿਆ ਗਿਆ | ਦੱਸਣਯੋਗ ਹੈ ਕਿ ਗਿ੍ਫ਼ਤਾਰ ਕੀਤਾ ਗਿਆ ਸ਼ਾਰਪ ਸ਼ੂਟਰ ਦੀਪਕ ਮੁੰਡੀ ਉਹੀ ਹੈ ਜੋ ਜਿਸ ਨੇ ਗਾਇਕ ਸਿੱਧੂ ਮੂਸੇਵਾਲਾ ਤੇ ਗੋਲੀਆਂ ਚਲਾਈਆਂ ਸਨ ਤੇ ਉਸ ਦਾ ਕਤਲ ਕਰਨ ਵਾਲੇ ਮੋਹਰੀਆਂ 'ਚ ਸ਼ਾਮਿਲ ਸੀ |

ਪੁਲਿਸ ਚੌਕੀ ਟਾਊਨ ਛੇਹਰਟਾ ਵਲੋਂ ਜੇਲ੍ਹ ਦਾ ਭਗੌੜਾ ਮੁਲਜ਼ਮ ਕਾਬੂ

ਛੇਹਰਟਾ 26 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਥਾਣਾ ਛੇਹਰਟਾ ਦੇ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਕੀ ਟਾਊਨ ਛੇਹਰਟਾ ਦੇ ਇੰਚਾਰਜ ਏ.ਐਸ.ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਟੀਮ ਨੂੰ ਉਸ ਵੇਲੇ ਸਫ਼ਲਤਾ ਹਾਸਿਲ ਹੋਈ, ਜਦੋਂ ਮਿਤੀ ...

ਪੂਰੀ ਖ਼ਬਰ »

ਖੇਤੀ ਮੰਤਰਾਲਾ ਤੇ ਵਿਭਾਗ ਦੇ ਅਧਿਕਾਰੀਆਂ ਵਲੋਂ ਬਾਰਿਸ਼ ਕਾਰਨ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ

ਅੰਮਿ੍ਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਕਾਰਨ ਅਮਿ੍ੰਤਸਰ ਜ਼ਿਲ੍ਹੇ 'ਚ ਖਾਸ ਕਰਕੇ 1509 ਬਾਸਮਤੀ ਅਤੇ ਝੋਨੇ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਖੇਤੀ ਮੰਤਰਾਲਾ ਭਾਰਤ ਸਰਕਾਰ ਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ...

ਪੂਰੀ ਖ਼ਬਰ »

ਫੋਕਲੋਰ ਰਿਸਰਚ ਅਕਾਦਮੀ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਰੰਧਾਵਾ ਦਾ ਸਨਮਾਨ

ਅੰਮਿ੍ਤਸਰ, 26 ਸਤੰਬਰ (ਵਿ: ਪ੍ਰ:)- ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਰੰਧਾਵਾ ਦਾ ਪੱਕੇ ਤੌਰ 'ਤੇ ਕੈਨੇਡਾ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਦੀਆਂ ਅਕਾਦਮੀ ਪ੍ਰਤੀ ਜ਼ਿੰਮੇਵਾਰੀਆਂ ਮੁੱਖ ਰੱਖਦੇ ਹੋਏ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁੁ: ਸ੍ਰੀ ਗੁਰੂ ਸਿੰਘ ਸਭਾ ਰਾਣੀ ਕਾ ਬਾਗ ਵਿਖੇ ਗੁਰਮਤਿ ਸਮਾਗਮ

ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੀ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਅੱਜ ਦਾ ਗੁਰਮਤਿ ਸਮਾਗਮ ਰਾਣੀ ਕਾ ਬਾਗ ਸਥਿਤ ਸ਼ਿਵਾਜੀ ਪਾਰਕ ਨਜ਼ਦੀਕ ਗੁੁਰਦੁਆਰਾ ਸ੍ਰੀ ਗੁਰੂ ਸਿੰਘ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਰਾਜ ਮੰਤਰੀ ਬਿਸ਼ਵੇਸ਼ਵਰ ਟੁਡੋ

ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਕੇਂਦਰੀ ਰਾਜ ਮੰਤਰੀ ਜਲ ਸ਼ਕਤੀ ਤੇ ਟਰਾਈਬਲ ਅਫੇਅਰਜ਼ ਸ੍ਰੀ ਬਿਸ਼ਵੇਸ਼ਵਰ ਟੁਡੋ ਅੱਜ ਆਪਣੀ ਗੁਰੂ ਨਗਰੀ ਦੀ ਫੇਰੀ ਦੌਰਾਨ ਦੇਰ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉਹ ਦਰਸ਼ਨ ਕਰਨ ਉਪਰੰਤ ਲੰਗਰ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਝੋਨੇ ਦੀ ਪ੍ਰਭਾਵਿਤ ਹੋਈ ਖਰੀਦ ਮੁੜ ਲੀਹਾਂ 'ਤੇ ਪਰਤੀ

ਅੰਮਿ੍ਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਬੇਮੌਸਮੀ ਬਾਰਿਸ਼ ਕਾਰਨ ਝੋਨੇ ਦੀ ਪ੍ਰਭਾਵਿਤ ਹੋਈ ਖਰੀਦ ਅੱਜ ਮੁੜ ਲੀਹਾਂ 'ਤੇ ਪਰਤ ਆਈ ਹੈ, ਭਾਵੇਂ ਕਿ ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਅੱਜ ਆਮ ਦਿਨਾਂ ਨਾਲੋਂ ਝੋਨੇ ਦੀ ਆਮਦ ਘੱਟ ਹੀ ਹੋਈ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾਰਡਬੰਦੀ ਸਰਵੇਖਣ ਦਾ ਕੰਮ ਅਜੇ ਵੀ ਅਧੂਰਾ

ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)- ਅਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਵਾਰਡਬੰਦੀ ਸਰਵੇਖਣ ਦਾ ਕੰਮ ਮੱਥੇ ਸਮੇਂ ਤੋਂ ਬਾਅਦ ਵੀ ਅਧੂਰਾ ਪਾਏ ਜਾਣ 'ਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਕੀਤੇ ਸਰਵੇ ਦੀ ਪੜਤਾਲ ਕਰਨ ਲਈ ਖੁਦ ਗਲੀਆਂ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਪਣੇ ਟਰੱਕਾਂ ਰਾਹੀਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਸੰਬੰਧੀ ਥਾਣਾ ਅਜਨਾਲਾ ਦੇ ਐਸ.ਐੱਚ.ਓ. ਸਬ ਇੰਸਪੈਕਟਰ ਹਰਪਾਲ ...

ਪੂਰੀ ਖ਼ਬਰ »

ਐਕਸਪ੍ਰੈੱਸ ਵੇਅ ਨਾਲ ਸੂਬੇ ਦੇ ਵਪਾਰ 'ਚ ਹੋਵੇਗੀ ਤਰੱਕੀ-ਅਗਰਵਾਲ

ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)- ਕੇਂਦਰ ਸਰਕਾਰ ਵਲੋਂ ਦੇਸ਼ ਦੇ ਸਰਹੱਦੀ ਤੇ ਇਤਿਹਾਸਕ ਮਹੱਤਤਾ ਵਾਲੇ ਸ਼ਹਿਰਾਂ ਨੂੰ ਜੋੜਨ ਲਈ ਸ਼ੁਰੂ ਕੀਤੀ ਗਈ 'ਭਾਰਤ ਮਾਲਾ ਪਰਿਯੋਜਨਾ' ਤਹਿਤ ਲਗਭਗ 600 ਕਿੱਲੋਮੀਟਰ ਲੰਬੀ ਅਤੇ 35000 ਕਰੋੜ ਤੋਂ ਵੱਧ ਬਜਟ ਨਾਲ ...

ਪੂਰੀ ਖ਼ਬਰ »

ਮਜੀਠਾ ਵਿਖੇ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ

ਮਜੀਠਾ, 26 ਸਤੰਬਰ (ਮਨਿੰਦਰ ਸਿੰਘ ਸੋਖੀ)- ਮਜੀਠਾ ਦੇ ਨਵੇਂ ਬੱਸ ਅੱਡੇ ਵਿਖੇ ਸਮਾਜਿਕ ਸਮਰਸਤਾ ਮੰਚ ਅੰਮਿ੍ਤਸਰ ਵਲੋਂ ਅਦਲੱਖਾ ਹਸਪਤਾਲ ਦੇ ਬਲੱਡ ਬੈਂਕ ਅਤੇ ਅਰੋੜਾ ਹਸਪਤਾਲ ਛੇਹਰਟਾ ਦੇ ਸਹਿਯੋਗ ਨਾਲ ਅਤੇ ਹਲਕਾ ਮਜੀਠਾ ਦੇ ਸੀਨੀਅਰ ਭਾਜਪਾ ਆਗੂ ਪਰਮਜੀਤ ਸਿੰਘ ਪੰਮਾ ...

ਪੂਰੀ ਖ਼ਬਰ »

ਜੰਡਿਆਲਾ ਸ਼ੇਰ ਖ਼ਾਨ 'ਚ ਮਨਾਇਆ ਬਾਬਾ ਵਾਰਿਸ ਸ਼ਾਹ ਦਾ 225ਵਾਂ ਸਾਲਾਨਾ ਉਰਸ

ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਸ਼ੇਖੂਪੁਰਾ ਦੇ ਪਿੰਡ ਜੰਡਿਆਲਾ ਸ਼ੇਰ ਖ਼ਾਨ 'ਚ ਹੀਰ-ਰਾਂਝੇ ਦਾ ਕਿੱਸਾ ਲਿਖ ਕੇ ਹੀਰ ਨੂੰ ਸਦਾ ਲਈ ਅਮਰ ਕਰਨ ਵਾਲੇ ਸੱਯਦ ਬਾਬਾ ਵਾਰਿਸ ਸ਼ਾਹ ਦਾ 225ਵਾਂ ਸਾਲਾਨਾ ਉਰਸ ਉਤਸ਼ਾਹ ਨਾਲ ਮਨਾਇਆ ਗਿਆ | ਬਾਬਾ ...

ਪੂਰੀ ਖ਼ਬਰ »

ਅਜਨਾਲਾ 'ਚ ਨਿਊ ਸ਼ਿਵ ਸ਼ੰਕਰ ਡ੍ਰਾਮਾਟਿਕ ਕਲੱਬ ਵਲੋਂ ਰਾਮਲੀਲ੍ਹਾ ਸ਼ੁਰੂ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਨਿਊ ਸ਼ਿਵ ਸ਼ੰਕਰ ਡ੍ਰਾਮਾਟਿਕ ਕਲੱਬ ਅਜਨਾਲਾ ਵਲੋਂ ਸ਼ਿਵ ਮੰਦਰ ਅਜਨਾਲਾ ਦੀ ਖੁੱਲ੍ਹੀ ਗਰਾਊਾਡ ਵਿਚ ਭਗਵਾਨ ਸ੍ਰੀ ਰਾਮ ਦੇ ਜੀਵਨ 'ਤੇ ਆਧਾਰਿਤ ਖੇਡੀ ਜਾਂਦੀ ਰਾਮਲੀਲਾ ਦੀ ਪਹਿਲੀ ਨਾਈਟ ਦਾ ਉਦਘਾਟਨ ਨਗਰ ਪੰਚਾਇਤ ...

ਪੂਰੀ ਖ਼ਬਰ »

ਸ਼ਹਿਰ 'ਚ ਬਰਸਾਤ ਨੇ ਸੜਕਾਂ 'ਚ ਪਏ ਟੋਏ ਹੋਰ ਵੱਡੇ ਕੀਤੇ

ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)- ਬੀਤੇ ਦਿਨ ਹੋਈ ਬਾਰਿਸ਼ ਨੇ ਜਿਥੇ ਦਿਹਾਤੀ ਖੇਤਰਾਂ ਵਿਚ ਫ਼ਸਲਾਂ ਦਾ ਨੁਕਸਾਨ ਕੀਤਾ ਉੱਥੇ ਸ਼ਹਿਰੀ ਖੇਤਰਾਂ ਵਿਚ ਸਾਲਾਂ ਤੋਂ ਟੁੱਟੀਆਂ ਸੜਕਾਂ ਦੀ ਹਾਲਤ ਹੋਰ ਵੀ ਮੰਦੀ ਕਰ ਦਿੱਤੀ | ਸੜਕਾਂ 'ਤੇ ਪਏ ਟੋਏ ਹੋਰ ਵੀ ਵੱਡੇ ਅਤੇ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਕਟੜਾ ਘਨੱਈਆ 'ਚ ਇਕੋ ਰਾਤ 'ਚ ਹੋਈਆਂ ਤਿੰਨ ਚੋਰੀਆਂ r ਸੀ.ਸੀ.ਟੀ.ਵੀ. 'ਚ ਚੋਰੀ ਦੀ ਵਾਰਦਾਤ ਹੋਈ ਕੈਦ

ਅੰਮਿ੍ਤਸਰ, 26 ਸਤੰਬਰ (ਰੇਸ਼ਮ ਸਿੰਘ)- ਸ਼ਹਿਰ ਦੇ ਘੁੱਗ ਵੱਸਦੇ ਖੇਤਰ ਕਟੜਾ ਘਨਈਆ 'ਚ ਬੀਤੀ ਰਾਤ ਚੋਰਾਂ ਵਲੋਂ ਇਕੋ ਰਾਤ 'ਚ ਹੀ ਤਿੰਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਦਿੱਤਾ ਗਿਆ ਜਿਨ੍ਹਾਂ ਤਿੰਨ ਦੁਕਾਨਾਂ 'ਚੋਂ ਚੋਰੀਆਂ ਕੀਤੀਆਂ ਤੇ ਨਕਦੀ ਤੇ ਹੋਰ ਕੀਮਤੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਕਾਰਜਸਾਧਕ ਕਮੇਟੀ ਦੀ ਇਕੱਤਰਤਾ

ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਇੱਥੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿਚ ਹੋਈ ਕਾਰਜਸਾਧਕ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਦੀਵਾਨ ਵਲੋਂ ਅਕਤੂਬਰ 'ਚ ਕਰਵਾਏ ਜਾ ਰਹੇ 21ਵੇਂ ਸੀਕੇਡੀ ...

ਪੂਰੀ ਖ਼ਬਰ »

ਯਾਦਗਾਰ ਹੋ ਨਿੱਬੜੀ ਗਾਇਕ ਮਹਿੰਦਰ ਕਪੂਰ ਨੂੰ ਸਮਰਪਿਤ ਸੰਗੀਤਕ ਸ਼ਾਮ

ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)- ਪੰਜਾਬੀ ਸਕਰੀਨ ਕਲੱਬ ਅੰਮਿ੍ਤਸਰ ਦੇ ਜੰਮਪਲ ਪਿੱਠ ਵਰਤੀ ਗਾਇਕ ਸਵ: ਮਹਿੰਦਰ ਕਪੂਰ ਦੀ 14ਵੀਂ ਬਰਸੀ ਮੌਕੇ 14ਵੀਂ 'ਓਲਡ ਇਜ਼ ਗੋਲਡ' ਮਹਿੰਦਰ ਕਪੂਰ ਸ਼ਾਮ ਪੰਜਾਬ ਨਾਟਸ਼ਾਲਾ ਵਿਖੇ ਕਰਵਾਈ ਗਈ ਜਿਸ 'ਚ ਮਹਿੰਦਰ ਕਪੂਰ ਦੇ ਪਰਿਵਾਰਕ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸੰਪੂਰਨ ਕ੍ਰਾਂਤੀ ਭਜਨ ਸੰਧਿਆ

ਅੰਮਿ੍ਤਸਰ, 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸੰਪੂਰਨ ਕ੍ਰਾਂਤੀ ਭਜਨ ਸੰਧਿਆ ਕਰਵਾਈ ਗਈ, ਜਿਸ 'ਚ ਵੱਡੀ ਗਿਣਤੀ 'ਚ ਪਤਵੰਤੇ ਸੱਜਣਾਂ ਨੇ ਭਾਗ ਲੈਂਦੇ ਹੋਏ ਇਸਦਾ ਆਨੰਦ ਮਾਣਿਆ | ਪੋ੍ਰਗਰਾਮ 'ਚ ਸਾਧਵੀ ਵੈਸ਼ਨਵੀ ਭਾਰਤੀ ਨੇ ...

ਪੂਰੀ ਖ਼ਬਰ »

ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ 'ਚ ਸ਼ਰਧਾਲੂ ਦੀਆਂ ਲੱਗੀਆਂ ਰੌਣਕਾਂ

ਅੰਮਿ੍ਤਸਰ, 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਅੱਜ ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ ਵਿਚ ਵੀ ਸ਼ਰਧਾਲੂਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ | ਇਸ ਮੌਕੇ ਸ਼ਰਧਾਲੂਆਂ ਨੇ ਮਾਂ ਸ਼ੈਲਪੁੱਤਰੀ ਦੀ ਪੂਜਾ ਕੀਤੀ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ | ਸ੍ਰੀ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਪ੍ਰਮੋਸ਼ਨਾਂ ਰਾਹੀਂ ਤੇ ਸਿੱਧੀ ਭਰਤੀ ਅਧਿਆਪਕਾਂ ਦੀਆਂ ਤਰੱਕੀਆਂ ਰੋਕਣ ਦੀ ਨਿਖੇਧੀ

ਅੰਮਿ੍ਤਸਰ, 26 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾਈ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਸੂਬਾਈ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਡੈਮੋਕਰੇਟਿਕ ਮੁਲਾਜ਼ਮ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰੇ ਜਾਰੀ

ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵਲੋਂ ਬੀਤੇ ਦਿਨੀਂ 20 ਸਤੰਬਰ ਨੂੰ ਮਾਣਯੋਗ ਸੁਪਰੀਮ ਕੋਰਟ ਵਲੋਂ ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਐਕਟ ਨੂੰ ਮਾਨਤਾ ਦਿੱਤੇ ਜਾਣ ਤੋਂ ਬਾਅਦ ਇਸ ਫ਼ੈਸਲੇ ਦੇ ਖ਼ਿਲਾਫ਼ ਸਮੀਖਿਆ ਪਟੀਸ਼ਨ ...

ਪੂਰੀ ਖ਼ਬਰ »

ਅਰਜੁਨ ਤੇਂਦੁਲਕਰ ਸਮੇਤ 26 ਕੌਮਾਂਤਰੀ ਕਿ੍ਕਟ ਖਿਡਾਰੀਆਂ ਨੇ ਰਿਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਸਾਂਝੀ ਰਿਟਰੀਟ ਸੈਰਾਮਨੀ ਦਾ ਕਿ੍ਕਟ ਖਿਡਾਰੀ ਅਰਜੁਨ ਤੇਂਦੁਲਕਰ ਸਮੇਤ 26 ਜੂਨੀਅਰ ਕੌਮਾਂਤਰੀ ਖਿਡਾਰੀਆਂ ਨੇ ਆਨੰਦ ਮਾਣਿਆ | ਅਟਾਰੀ ਸਰਹੱਦ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੀ ਸ਼੍ਰੀਆ ਬਣੀ ਜ਼ਿਲ੍ਹਾ ਟਾਪਰ

ਅੰਮਿ੍ਤਸਰ, 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ.ਏ.ਵੀ. ਕਾਲਜ ਅੰਮਿ੍ਤਸਰ ਦੇ ਪੀ.ਜੀ. ਵਿਭਾਗ ਮਾਸ ਕਮਿਊਨੀਕੇਸ਼ਨ ਤੇ ਵੀਡੀਓ ਪੋ੍ਰਡਕਸ਼ਨ ਦੀ ਸ੍ਰੀਆ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਮੈਰਿਟ ਸਥਾਨ ਹਾਸਿਲ ਕੀਤਾ ਹੈ | ਪੱਤਰਕਾਰੀ ਤੇ ਜਨ ਸੰਚਾਰ ਵਿਚ ਮਾਸਟਰ ਦੇ ...

ਪੂਰੀ ਖ਼ਬਰ »

ਬੀ.ਐਸ.ਐੱਫ. ਵਲੋਂ ਗੋਲੀਆਂ ਦਾਗਣ 'ਤੇ ਡਰੋਨ ਪਾਕਿ ਵੱਲ ਉੱਡਿਆ

ਅਟਾਰੀ, 26 ਸਤੰਬਰ (ਗੁਰਦੀਪ ਸਿੰਘ ਅਟਾਰੀ)- ਪਾਕਿਸਤਾਨੀ ਡਰੋਨ ਤੜਕ ਸਾਰ ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੇ ਵਪਾਰਕ ਸੌਦੇ ਨੂੰ ਚਲਾਉਣ ਵਾਲੀ ਅਟਾਰੀ ਸਰਹੱਦ 'ਤੇ ਸਥਿਤ ਇੰਟੇਗ੍ਰੇਟਿਡ ਚੈੱਕ ਪੋਸਟ ਕੋਲੋਂ ਭਾਰਤ ਦੀ ਸਰਹੱਦ ਅੰਦਰ ਦਾਖ਼ਲ ਹੋ ਗਿਆ | ਬਾਰਡਰ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਵਲੋਂ ਬਿਲਡਿੰਗ ਇੰਸਪੈਕਟਰ ਨੂੰ ਮੁਅੱਤਲ ਕਰਨ ਤੇ ਉਸਾਰੀ ਕਰਨ ਵਾਲਿਆਂ 'ਤੇ ਐੱਫ.ਆਰ.ਆਰ ਦਰਜ ਕਰਵਾਉਣ ਦੀ ਸਿਫ਼ਾਰਸ਼

¸ ਮਾਲ ਰੋਡ ਸੜਕ ਧੱਸਣ ਦੇ ਮਾਮਲੇ 'ਚ ਆਇਆ ਨਵਾਂ ਮੋੜ ¸ ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)- ਬੀਤੇ ਦਿਨੀ ਮਾਲ ਰੋਡ ਵਿਖੇ ਬਿਨ੍ਹਾਂ ਮਨਜ਼ੂਰੀ ਦੇ ਬਣ ਰਹੇ ਇਕ ਨਿਰਮਾਣ ਅਧੀਨ ਹੋਟਲ ਦੇ ਕਾਰਨ ਸੜਕ ਜ਼ਮੀਨ ਹੇਠਾਂ ਧੱਸਣ ਦੇ ਮਾਮਲੇ 'ਚ ਸਖ਼ਤ ਸਟੈਂਡ ਲੈਂਦੇ ਹੋਏ, ...

ਪੂਰੀ ਖ਼ਬਰ »

ਚੋਰੀ ਕੀਤੇ ਲੋਹੇ ਦੇ ਸ਼ਟਰਾਂ ਤੇ ਪੱਖਿਆਂ ਸਮੇਤ ਦੋ ਗਿ੍ਫ਼ਤਾਰ

ਵੇਰਕਾ, 26 ਸਤੰਬਰ (ਪਰਮਜੀਤ ਸਿੰਘ ਬੱਗਾ)- ਥਾਣਾ ਵੱਲ੍ਹਾ ਦੀ ਪੁਲਿਸ ਵਲੋਂ ਚੋਰੀ ਦੇ ਦਰਜ ਮਾਮਲੇ 'ਚ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਕੀਤਾ ਸਾਮਾਨ ਬਰਾਮਦ ਕੀਤਾ ਹੈ | ਥਾਣਾ ਮੁਖੀ ਐਸ.ਆਈ. ਜਸਬੀਰ ਸਿੰਘ ਪਵਾਰ ਨੇ ...

ਪੂਰੀ ਖ਼ਬਰ »

ਪਾਕਿ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਦੀ ਲੰਡਨ 'ਚ ਹੋਈ ਫ਼ਜ਼ੀਹਤ

ਅੰਮਿ੍ਤਸਰ, 26 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਦੀ ਲੰਡਨ 'ਚ ਫ਼ਜੀਹਤ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ | ਉੱਥੋਂ ਦੀ ਇਕ ਕੌਫ਼ੀ ਸ਼ਾਪ 'ਤੇ ਗਈ ਔਰੰਗਜ਼ੇਬ ਨੂੰ ਉਥੇ ਰਹਿੰਦੇ ਪਾਕਿਸਤਾਨੀਆਂ ...

ਪੂਰੀ ਖ਼ਬਰ »

ਗੁ: ਢਾਬਸਰ ਸਾਹਿਬ ਐਜੂਕੇਸ਼ਨਲ ਟਰੱਸਟ ਦੌਲੋ ਨੰਗਲ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 26 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਗੁਰਦੁਆਰਾ ਢਾਬਸਰ ਸਾਹਿਬ ਐਜੂਕੇਸ਼ਨਲ ਟਰੱਸਟ ਦੌਲੋ ਨੰਗਲ ਦੀ ਮੀਟਿੰਗ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਦਸਮੇਸ਼ ਗੁਰਮਤਿ ਸੰਗੀਤ ਅਕੈਡਮੀ ਦੌਲੋਨੰਗਲ ਦੀਆਂ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਵੂਮੈਨ ਕਾਲਜ ਰਈਆ ਵਿਖੇ ਪੋਸ਼ਣ ਮਾਹ ਮਨਾਇਆ

ਰਈਆ, 26 ਸਤੰਬਰ (ਸ਼ਰਨਬੀਰ ਸਿੰਘ ਕੰਗ)- ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਕਾਲਜ ਤੇ ਫੇਰੂਮਾਨ ਟਰੱਸਟ ਦੇ ਪ੍ਰਧਾਨ ਸਤਨਾਮ ਕੌਰ ਸੇਖੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪਿ੍ੰਸੀਪਲ ਡਾ: ਅਨੂ ਕਪਿਲ ਦੀ ਅਗਵਾਈ ਹੇਠ ਕਾਲਜ 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀ ਬਜਾਏ ਨਸ਼ਿਆਂ ਖ਼ਿਲਾਫ਼ ਸਿੱਧੀ ਜੰਗ ਲੜੇ-ਬਾਠ, ਸ਼ਾਹਪੁਰ

ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਭਲਾਈ ਸੰਸਥਾ ਅਜਨਾਲਾ ਦੀ ਮਹੀਨਾਵਾਰ ਮੀਟਿੰਗ ਮਨਜੀਤ ਸਿੰਘ ਬਾਠ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਅਜਨਾਲਾ ਵਿਖੇ ਹੋਈ, ਜਿਸ 'ਚ ਸੰਸਥਾ ਦੇ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਹਾਜ਼ਰੀ ਭਰਦਿਆਂ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰਾਂ ਦੇ ਹੱਕ 'ਚ ਨਿੱਤਰੀ ਪੰਜਾਬ ਕਿਸਾਨ ਯੂਨੀਅਨ

ਵੇਰਕਾ, 26 ਸਤੰਬਰ (ਪਰਮਜੀਤ ਸਿੰਘ ਬੱਗਾ)- ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਅੰਮਿ੍ਤਸਰ ਦੇ ਹੁਕਮਾਂ ਤਹਿਤ ਸਰਕਾਰੀ ਕਮਿਊਨਿਟੀ ਸਿਹਤ ਵੇਰਕਾ ਦੇ ਸਿਹਤ ਅਧਿਕਾਰੀਆਂ ਵਲੋਂ ਬਲਾਕ ਵੇਰਕਾ ਅਧੀਨ ਆਉਂਦੇ ਪਿੰਡਾਂ ਤੇ ਕਸਬਿਆਂ 'ਚ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੇ ...

ਪੂਰੀ ਖ਼ਬਰ »

ਕੈਮ ਡਰਾਅ ਕੈਮਿਸਟਰੀ 'ਚ ਹੈ ਸਹਾਇਕ-ਡਾ: ਰਾਜੇਸ਼ ਕੁਮਾਰ

ਅੰਮਿ੍ਤਸਰ, 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਕਾਲਜ, ਅੰਮਿ੍ਤਸਰ ਵਲੋਂ ਕੈਮਿਸਟਰੀ ਵਿਭਾਗ ਵਲੋਂ ਇਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਸਿਖਲਾਈ ਵਰਕਸ਼ਾਪ ਵਿਚ ਕੈਮ ਡਰਾਅ ਸਾਫਟਵੇਅਰ ਵਿਸ਼ੇ 'ਤੇ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੇ ਮੁੱਖ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਨੇ ਐਮ.ਟੀ.ਪੀ. ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

ਅੰਮਿ੍ਤਸਰ, 26 ਸਤੰਬਰ (ਹਰਮਿੰਦਰ ਸਿੰਘ)- ਅੰਮਿ੍ਤਸਰ ਸ਼ਹਿਰ 'ਚ ਧੜੱਲੇ ਨਾਲ ਹੋਣ ਵਾਲੀਆਂ ਨਾਜਾਇਜ਼ ਉਸਾਰੀਆਂ ਕਾਰਨ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੇ ਸੁਰਖ਼ੀਆਂ 'ਚ ਰਹਿਣ ਦੇ ਮਾਮਲੇ ਨੂੰ ਲੈ ਕੇ ਅੱਜ ਨਿਗਮ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਵਲੋਂ ਬਿਲਡਿੰਗ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬਲਵੰਤ ਸਿੰਘ ਦਾ ਜੋੜ ਮੇਲਾ 30 ਨੂੰ -ਜਥੇ. ਖਾਪੜਖੇੜੀ, ਜਥੇ. ਵਰਪਾਲ

ਚੱਬਾ, 26 ਸਤੰਬਰ (ਜੱਸਾ ਅਨਜਾਣ)- ਸ੍ਰੀ ਹਰਿਮੰਦਰ ਸਾਹਿਬ ਨੂੰ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਕੋਲੋਂ ਆਜ਼ਾਦ ਕਰਵਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸਲ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਮਾਹਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਬਲਵੰਤ ਸਿੰਘ ਦਾ ...

ਪੂਰੀ ਖ਼ਬਰ »

ਗੁ: ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਭਾਈ ਜਸਵੰਤ ਸਿੰਘ ਨੇ ਕੀਤਾ ਕੀਰਤਨ

ਅੰਮਿ੍ਤਸਰ, 26 ਸਤੰਬਰ (ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਰਤਨ ਸੇਵਾਵਾਂ ਲਈ ਵਿਸ਼ੇਸ਼ ਸਨਮਾਨ ਪ੍ਰਾਪਤ ਗੁਰੂ ਘਰ ਦੇ ਉੱਘੇ ਕੀਰਤਨੀਏ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਧੀ ਸਦੀ ਤੱਕ ਕੀਰਤਨ ਦੀਆਂ ਅਹਿਮ ਸੇਵਾਵਾਂ ਨਿਭਾਉਣ ਵਾਲੇ ਸਾਬਕਾ ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »

ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ-ਧਾਲੀਵਾਲ

ਅੰਮਿ੍ਤਸਰ 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਸਹਿਕਾਰਤਾ ਲਹਿਰ ਜੋ ਕਿ ਸਾਰੇ ਵਰਗਾਂ ਲਈ ਲਾਹੇਵੰਦ ਹੈ, ਵਿਸ਼ੇਸ਼ ਤੌਰ 'ਤੇ ਕਿਸਾਨਾਂ ਲਈ ਰੀੜ੍ਹ ਦੀ ਹੱਡੀ ਵਜੋਂ ਜਾਣੀ ਜਾਂਦੀ ਹੈ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਤੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੀ.ਸੈ. ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਕਾਇਮ ਰੱਖੀ ਸਕੁੂਲ ਦੀ ਸਰਦਾਰੀ

ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਰੀਬ ਸਵਾ ਸਦੀ ਤੋਂ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਸਕੂਲ ਖੇਡਾਂ 'ਚ ਭਾਗ ਲੈਂਦਿਆਂ ਸੋਨੇ, ਚਾਂਦੀ ਅਤੇ ਕਾਂਸੇ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਤੀਰਥ ਵਿਖੇ ਪ੍ਰਸਿੱਧ ਲੰਗੂਰ ਮੇਲਾ ਸ਼ੁਰੂ

ਅੰਮਿ੍ਤਸਰ, 26 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਲੰਗੂਰ ਮੇਲਾ ਸ੍ਰੀ ਦੁਰਗਿਆਣਾ ਤੀਰਥ ਸਥਿਤ ਪ੍ਰਾਚੀਨ ਬੜਾ ਹਨੂੰਮਾਨ ਮੰਦਰ ਵਿਖੇ ਧੂਮਧਾਮ ਨਾਲ ਸ਼ੁਰੂ ਹੋਇਆ | ਬਜਰੰਗ ਬਲੀ ਦੇ ਜੈਕਾਰਿਆਂ ਦੇ ਨਾਲ ਮੰਦਰ ਦੇ ਦਰਵਾਜ਼ੇ ਸਵੇਰੇ 5 ਵਜੇ ਖੋਲ੍ਹੇ ਗਏ, ਇਸ ਦÏਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX