ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਸੋਮਵਾਰ ਤੋਂ ਨਰਾਤੇ ਆਰੰਭ ਹੋ ਗਏ ਹਨ ਅਤੇ ਮਾਤਾ ਰਾਣੀ ਦੇ ਨਰਾਤੇ ਆਰੰਭ ਹੋਣ ਨਾਲ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਨਜ਼ਰ ਆਈ ਅਤੇ ਸ਼ਰਧਾਲੂਆਂ ਵਲੋਂ ਬੜੀ ਸ਼ਰਧਾ ਪੂਰਵਕ ਅੱਜ ਪਹਿਲਾ ਨਰਾਤਾ ਮਨਾਇਆ ਗਿਆ ਅਤੇ ਸਵੇਰ ਤੋਂ ਮੰਦਰਾਂ 'ਚ ਸ਼ਰਧਾਲੂਆਂ ਦਾ ਆਉਣ ਸ਼ੁਰੂ ਹੋ ਗਿਆ | ਨਰਾਤਿਆਂ ਨੂੰ ਲੈ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਮੰਦਰਾਂ ਨੂੰ ਖੂਬਸੂਰਤ ਰੰਗ-ਬਰੰਗੀਆਂ ਲਾਈਟਾਂ ਨਾਲ ਖੂਬ ਸਜਾਇਆ ਗਿਆ ਅਤੇ ਲੋਕ ਮੰਦਰਾਂ ਦੇ ਬਾਹਰ ਲੱਗੀਆਂ ਦੁਕਾਨਾਂ ਤੋਂ ਨਰਾਤਿਆਂ ਦੇ ਸਾਮਾਨ ਦੀ ਖਰੀਦਦਾਰੀ ਕਰਦੇ ਰਹੇ | ਅੱਜ ਪਹਿਲੇ ਨਰਾਤੇ ਦੇ ਦਿਨ ਭਗਤਾਂ ਵਲੋਂ ਮੰਦਰਾਂ 'ਚ ਜਾ ਕੇ ਪੂਜਾ ਕੀਤੀ ਗਈ | ਸ਼ਹਿਰ ਦੇ ਵੱਖ-ਵੱਖ ਮੰਦਰਾਂ ਸਮੇਤ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਵੀ ਸ਼ਰਧਾਲੂਆਂ ਦੀ ਭਾਰੀ ਭੀੜ ਨਜ਼ਰ ਆਈ ਅਤੇ ਭਜਨ ਮੰਡਲੀਆਂ ਵਲੋਂ ਮਾਤਾ ਦਾ ਗੁਣਗਾਨ ਕੀਤਾ ਗਿਆ | ਸਦੀਆਂ ਤੋਂ ਹੀ ਲੋਕਾਂ ਵਲੋਂ ਨਰਾਤਿਆਂ ਦੇ ਦਿਨਾਂ ਵਿਚ ਵੱਖ-ਵੱਖ ਤਰ੍ਹਾਂ ਦੇ ਕੰਮਾਂਕਾਰਾਂ ਦੀ ਸ਼ੁਰੂਆਤ ਕੀਤੀ ਜਾਂਦੀ ਹੈ ਅਤੇ ਇਸ ਨੂੰ ਸ਼ੁੱਭ ਵੀ ਮੰਨਿਆ ਜਾਂਦਾ ਹੈ ਅਤੇ ਲੋਕਾਂ ਵਲੋਂ ਨਰਾਤਿਆਂ ਦੀ ਉਡੀਕ ਵੀ ਕੀਤੀ ਜਾਂਦੀ ਹੈ ਅਤੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਨਰਾਤਿਆਂ ਦੇ ਮੌਕੇ ਹੀ ਕੰਮਾਂਕਾਰਾਂ ਦੀ ਨਵੀਂ ਸ਼ੁਰੂਆਤ, ਖਰੀਦਦਾਰੀ ਅਤੇ ਹੋਰ ਵੱਖ-ਵੱਖ ਤਰ੍ਹਾਂ ਦੇ ਕੰਮ ਸ਼ੁਰੂ ਕੀਤੇ ਜਾਂਦੇ ਹਨ | ਸ਼ਹਿਰ ਦੇ ਅੰਦਰੂਨੀ ਹਿੱਸੇ ਵਿਚ ਮਾਤਾ ਰਾਣੀ ਚੌਕ ਸਥਿਤ ਮੰਦਰ ਵਿਚ ਨਰਾਤਿਆਂ ਨੂੰ ਲੈ ਕੇ ਸ਼ਰਧਾਲੂਆਂ ਵਲੋਂ ਅੱਜ ਪੂਜਾ ਕੀਤਾ ਗਈ ਅਤੇ ਭਜਨ ਮੰਡਲੀਆਂ ਵਲੋਂ ਭਜਨ ਗਾਏ ਗਏ | ਇਨ੍ਹਾਂ ਦਿਨਾਂ 'ਚ ਭਗਤਾਂ ਵਲੋਂ ਵਰਤ ਵੀ ਰੱਖੇ ਜਾਂਦੇ ਹਨ | ਭਗਤਾਂ ਵਲੋਂ ਘਰਾਂ 'ਚ ਨਰਾਤੇ ਮੌਕੇ ਪੂਜਾ ਅਰਚਨਾ ਵੀ ਕੀਤੀ ਗਈ | ਪਹਿਲੇ ਨਰਾਤੇ ਦੀ ਸ਼ੁਰੂਆਤ 'ਤੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਨਜ਼ਰ ਆਈ ਅਤੇ ਮੰਦਰ ਵੀ ਖੂਬ ਸਜੇ ਨਜ਼ਰ ਆਏ |
ਆਲਮਗੀਰ, 26 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ਨਹੀਂ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ 'ਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ 'ਤੇ ਸੁਣਵਾਈ ਮੰਗਲਵਾਰ ਨੂੰ ਹਾਈ ਕੋਰਟ ਵਿਚ ਕੀਤੀ ਜਾਵੇਗੀ | ਜਾਣਕਾਰੀ ਅਨੁਸਾਰ ਇਸ ਮਾਮਲੇ ਨੂੰ ਲੈ ਕੇ ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਚੰਡੀਗੜ੍ਹ ਰੋਡ ਸੈਕਟਰ 38-39 ਅਤੇ 40 ਦੇ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿਘ ਗਰੇਵਾਲ ਭੋਲਾ ਸ਼ਾਮਿਲ ਹੋਏ | ਇਸ ਮੌਕੇ ...
ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-75 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਰਾਮ ਨਗਰ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸ਼ੁਰੂਆਤ ਕਰਵਾਈ ਗਈ, ਸ. ਸਿੱਧੂ ਨੇ ਹਲਕਾ ਆਤਮ ਨਗਰ ਦੇ ਸਾਰੇ ਵਾਰਡਾਂ ਨੂੰ ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸੇਵਾ ਦੇ ਪੁੰਜ ਅਤੇ ਮਨੁੱਖੀ ਸੇਵਾ ਸੰਸਾਰ ਦੇ ਬਾਨੀ ਭਾਈ ਘਨ੍ਹੱਈਆ ਜੀ ਦੇ 318ਵੇਂ ਮਨੁੱਖੀ ਸੇਵਾ ਮਲ੍ਹਮ ਪੱਟੀ ਦਿਵਸ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ...
ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਨੇ ਸੀਸੂ ਕੰਪਲੈਕਸ ਫੋਕਲ ਪੁਆਇੰਟ ਲੁਧਿਆਣਾ ਵਿਖੇ ਐਚ.ਆਰ ਪਰਸੋਨਲ ਅਤੇ ਉਦਯੋਗਿਕ ਪੇਸ਼ੇਵਰਾਂ ਲਈ ਸੰਚਾਰ ਕਰਨ ਲਈ ਸੰਚਾਰ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ | ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਕਮਲਪ੍ਰੀਤ ਕੌਰ ਵਾਸੀ ਜਮਾਲਪੁਰ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1 ਕਿੱਲੋ 700 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਰਮੇਸ਼ ਕੁਮਾਰ ਵਾਸੀ ...
ਢੰਡਾਰੀ ਕਲਾਂ, 26 ਸਤੰਬਰ (ਪਰਮਜੀਤ ਸਿੰਘ ਮਠਾੜੂ)-ਜਸਪਾਲ ਬਾਂਗਰ ਦੇ ਨਾਲ ਲਗਦੇ ਪਵਾਂ ਉਦਯੋਗਿਕ ਇਲਾਕੇ ਵਿਚ ਪਿਛਲੀ ਰਾਤ ਹੋਏ ਕਤਲ ਅਤੇ ਚੋਰੀ ਦੀ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਭਾਰੀ ਦਹਿਸ਼ਤ ਦਾ ਮਾਹੌਲ ਹੈ | ਉਦਯੋਗਪਤੀਆਂ ਨੇ ਕਿਹਾ ਕਿ ਜੇਕਰ ਹਾਲਾਤ ਇਸੇ ...
ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਰੇਤ ਦੀ ਜਾਇਜ਼ ਮਾਈਨਿੰਗ ਬੰਦ ਹੋਣ ਕਰਕੇ ਦੁਖੀ ਟਿੱਪਰ-ਟਰਾਲੀ ਚਾਲਕਾਂ ਦੀ ਸਹਾਇਤਾ ਲਈ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਅੱਗੇ ਆਏ ਹਨ | ਵਿਧਾਇਕ ਗੋਗੀ ਨੇ ਟਿੱਪਰ-ਟਰਾਲੀ ਚਾਲਕਾਂ ਦੇ 5 ...
ਡਾਬਾ/ਲੁਹਾਰਾ, 26 ਸਤੰਬਰ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 32 ਮੁੱਖ ਦਫ਼ਤਰ ਵਿਖੇ ਵਾਰਡ ਕੌਂਸਲਰ ਸੁਖਵੀਰ ਸਿੰਘ ਕਾਲਾ ਵਲੋਂ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਕਈ ਮੁਸ਼ਕਿਲਾਂ ਨੂੰ ਮੌਕੇ 'ਤੇ ਹੱਲ ਕਰਵਾਇਆ ਗਿਆ | ਇਸ ਮੌਕੇ ਕੌਂਸਲਰ ...
ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਬਿਜ਼ਨਸ ਮੈਨੇਜਮੈਂਟ ਵਿਭਾਗ ਦੀਆਂ ਵਿਦਿਆਰਥਣਾਂ ਨੇ ਜੂਨ/ਜੁਲਾਈ 2022 ਵਿਚ ਹੋਈ ਬੀ.ਬੀ.ਏ.-2ਵੇਂ ਸਮੈਸਟਰ ਦੀ ਪ੍ਰੀਖਿਆ 'ਚ ਸ਼ਾਨਦਾਰ ਨਤੀਜੇ ਪ੍ਰਾਪਤ ...
ਲੁਧਿਆਣਾ, 26 ਸਤੰਬਰ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ 1680 ਸੈਕਟਰ 22 ਬੀ., ਚੰਡੀਗੜ੍ਹ ਦੀ 23ਵੀਂ ਸੂਬਾਈ ਜੱਥੇਬੰਦਕ ਕਾਨਫ਼ਰੰਸ 2 ਅਕਤੂਬਰ ਦਿਨ ਨੂੰ ਸਵੇਰੇ 10 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ, ਨੇੜੇ ਬੱਸ ਸਟੈਂਡ ਮੋਗਾ ਵਿਖੇ ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਅਤੇ ਜਨਰਲ ਸਕੱਤਰ ਬਲਦੇਵ ਬਾਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨ ਾਂਅ ਬਦਲ ਕੇ ਸ਼ਹੀਦ ਭਗਤ ਸਿੰਘ ਦੇ ...
ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦਾ ਐਲਾਨ ਕਰਨਾ ਬਹੁਤ ਹੀ ਚੰਗਾ ਤੇ ਇਤਿਹਾਸਕ ਫ਼ੈਸਲਾ ਹੈ, ਜਿਸ ਲਈ ਉਹ ਦੇਸ਼ ਦੇ ਪ੍ਰਧਾਨ ਮੰਤਰੀ ਦਾ ...
ਲਾਡੋਵਾਲ, 26 ਸਤੰਬਰ (ਬਲਬੀਰ ਸਿੰਘ ਰਾਣਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਨੂੰ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ ਬਲਾਕ ਮਾਂਗਟ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ਵਿਖੇ ਸੀ.ਆਰ.ਐਮ. ਸਕੀਮ ਤਹਿਤ ਲਗਾਇਆ ਗਿਆ | ਕੈਂਪ ਦੌਰਾਨ ਕਿਸਾਨਾਂ ਨੂੰ ...
ਫੁੱਲਾਂਵਾਲ, 26 ਸਤੰਬਰ (ਮਨਜੀਤ ਸਿੰਘ ਦੁੱਗਰੀ)-ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ 'ਤੇ ਪੈਂਦੇ ਇਕ ਪ੍ਰਾਈਵੇਟ ਸਕੂਲ ਦੇ ਸਾਹਮਣੇ ਦੁਪਹਿਰ ਛੁੱਟੀ ਹੋਣ ਵੇਲੇ ਸੜਕ 'ਤੇ ਲੱਗਦੇ ਭਾਰੀ ਜਾਮ ਨੂੰ ਲੈ ਕੇ ਆਲੇ-ਦੁਆਲੇ ਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ...
ਲੁਧਿਆਣਾ, 26 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ, ਸਮਾਜ ਸੇਵਕ ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਰ ਅਤੇ ਟਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਸਾਂਝੇ ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਪੰਜਾਬ ਦੇ ਮੁਲਾਜ਼ਮਾਂ ਨਾਲ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ' ਸਰਕਾਰ, ਹੁਣ ਲਾਅਰੇਬਾਜ਼ੀ ਕਰਕੇ ਸਮਾਂ ਲੰਘਾ ਰਹੀ ਹੈ | ਇਸੇ ਕਰਕੇ ਪੁਰਾਣੀ ...
ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)- ਸੂਬੇ ਦੇ ਸਰਕਾਰੀ ਕਾਲਜਾਂ ਵਿਚ ਬਿਹਤਰ ਖੇਡ ਸਹੂਲਤਾਂ ਦੇਣ ਅਤੇ ਖਿਡਾਰੀਆਂ ਲਈ ਲੋੜੀਂਦੇ ਖੇਡ ਢਾਂਚੇ ਦੀ ਉਸਾਰੀ ਲਈ ਉਚੇਰੀ ਸਿੱਖਿਆ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ 7 ਸਰਕਾਰੀ ਕਾਲਜਾਂ ਨੂੰ ਖੇਡ ਢਾਂਚੇ ...
ਜਲੰਧਰ, 26 ਸਤੰਬਰ (ਅ. ਬ.)-ਆਲ ਸੇਂਟਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ, ਦੱਖਣੀ ਨਹਿਰੀ ਬਾਈਪਾਸ, ਵੀ. ਪੀ. ਓ. ਜਸਪਾਲ ਬਾਂਗਰ, ਲੁਧਿਆਣਾ ਵਿਖੇ ਸਥਿਤ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ (ਪੰਜਾਬ ਸਰਕਾਰ) ਦੁਆਰਾ ਮਾਨਤਾ ਪ੍ਰਾਪਤ 8 ...
ਲਾਡੋਵਾਲ, 26 ਸਤੰਬਰ (ਬਲਬੀਰ ਸਿੰਘ ਰਾਣਾ)-ਲਾਡੋਵਾਲ-ਹੰਬੜਾਂ ਰੋਡ ਸਥਿਤ ਪਿੰਡ ਰਸੂਲਪੁਰ ਵਿਖੇ ਸਰਕਾਰ ਵਲੋਂ ਬਣਾਏ ਕਾਰਕਸ ਪਲਾਂਟ ਦਾ ਵਿਰੋਧ ਕਰਨ ਵਾਲੀ ਸੰਘਰਸ਼ ਕਮੇਟੀ ਵਲੋਂ ਇਕ ਮੀਟਿੰਗ ਨੂਰਪੁਰ ਬੇਟ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਜੀ.ਓ.ਜੀ ਸਕੀਮ ਨੂੰ ਬੰਦ ਕਰਨ ਅਤੇ ਇਸ ਪ੍ਰਤੀ ਵਰਤੀ ਗਲਤ ਸ਼ਬਦਾਂਵਲੀ ਦੇ ਵਿਰੋਧ ਵਜੋਂ ਐਕਸ ਆਰਮੀ ਵੈੱਲਫ਼ੇਅਰ ਕਮੇਟੀ ਪੰਜਾਬ ਵਲੋਂ ਕੈਪਟਨ ਕੁਲਵੰਤ ਸਿੰਘ ਬਾੜੇਵਾਲ ਦੀ ਦੇਖ-ਰੇਖ ਅਤੇ ਭਾਈ ਘਨੱ੍ਹਈਆ ਜੀ ...
ਢੰਡਾਰੀ ਕਲਾਂ, 26 ਸਤੰਬਰ (ਪਰਮਜੀਤ ਸਿੰਘ ਮਠਾੜੂ)-ਲੁਧਿਆਣਾ ਇੰਡਸਟਰੀਅਲ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਪੀ. ਐੱਸ. ਪੀ. ਸੀ. ਐਲ. ਦੇ ਜੇ.ਈ. ਭਜਨ ਸਿੰਘ ਨੂੰ ਵਧੀਆ ਸੇਵਾਵਾਂ ਦੇਣ ਦੇ ਮਕਸਦ ਨਾਲ ਸ਼ੀਲਡ ਦੇ ਕੇ ਸਨਮਾਨਿਤ ਕੀਤਾ | ਐਸੋਸੀਏਸ਼ਨ ਦੇ ਚੇਅਰਮੈਨ ...
ਬਲਬੀਰ ਸਿੰਘ ਰਾਣਾ ਲਾਡੋਵਾਲ, 26 ਸਤੰਬਰ-ਬੇਟ ਇਲਾਕੇ ਦੇ ਲੋਕਾਂ ਲਈ ਸਭ ਤੋਂ ਵੱਡੀ ਸਮੱਸਿਆ ਪਿੰਡ ਰਸੂਲਪੁਰ ਦੇ ਨੇੜੇ ਲਗਾਇਆ ਜਾ ਰਿਹਾ ਕਾਰਕਸ ਪਲਾਂਟ ਹੈ, ਜਿਸ ਨਾਲ ਕਰੀਬ 20 ਪਿੰਡਾਂ ਦੇ ਲੋਕ ਭਿਆਨਕ ਬਿਮਾਰੀਆਂ ਦੇ ਸ਼ਿਕਾਰ ਹੋ ਸਕਦੇ ਹਨ | ਇਸ ਸੰਬੰਧੀ ਇਲਾਕੇ ਦੇ ...
ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਜੀ.ਜੀ.ਐਨ.ਆਈ.ਐਮ.ਈ. ਦੇ ਬੀ.ਬੀ.ਏ. 5ਵੇਂ ਸਮੈਸਟਰ ਦੇ ਵਿਦਿਆਰਥੀ ਅਸ਼ਕਿਰਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ 'ਚ ਖੇਡਦਿਆਂ ਬੈਡਮਿੰਟਨ ਡਬਲ 'ਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ, ਜਿਸ ਦਾ ਕਾਲਜ ਵਿਖੇ ਪੁੱਜਣ 'ਤੇ ਨਿਰਦੇਸ਼ਕ ਪ੍ਰੋ: ...
ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਬਿਜਲੀ ਨਿਗਮ ਦੇ 11 ਕੇ.ਵੀ. ਲੁਧਿਆਣਾ ਫੀਡਰਾਂ ਦੀ ਜ਼ਰੂਰੀ ਸਾਂਭ-ਸੰਭਾਲ ਤੇ ਮੁਰੰਮਤ ਲਈ 27 ਸਤੰਬਰ ਮੰਗਲਵਾਰ ਨੂੰ ਬਿਜਲੀ ਬੰਦ ਰਹੇਗੀ | ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਉਪਕਾਰ ਨਗਰ, ਪ੍ਰੇਮ ਨਗਰ, ਪਾਹਵਾ ਧਰਮਸ਼ਾਲਾ, ...
ਲੁਧਿਆਣਾ, 26 ਸਤੰਬਰ (ਸਲੇਮਪੁਰੀ)-ਰਾਣਾ ਹਸਪਤਾਲ ਪੱਖੋਵਾਲ ਰੋਡ ਲੁਧਿਆਣਾ ਵਲੋਂ ਗਰਭਵਤੀ ਅਤੇ ਗਰਭ ਅਵਸਥਾ ਦੀ ਯੋਜਨਾ ਬਣਾ ਰਹੀਆਂ ਔਰਤਾਂ ਲਈ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਔਰਤ ਰੋਗਾਂ ਦੀ ਮਾਹਿਰ ਅਤੇ ਹਸਪਤਾਲ ਦੀ ਨਿਰਦੇਸ਼ਕਾ ਡਾ. ਵਿਜੇਦੀਪ ਕੌਰ ਰਾਣਾ ਨੇ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐਫ. ਦੀ ਪੁਲਿਸ ਨੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ. ਟੀ. ਐਫ. ਦੇ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿਵਲ ਹਸਪਤਾਲ ਵਿਚ ਲੜਾਈ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਵਲੋਂ ਆਪਣੀ ਡਾਕਟਰੀ ਜਾਂਚ ਦੌਰਾਨ ਹਸਪਤਾਲ ਦੀ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਦੇਰ ਰਾਤ ਕੋਟ ਮੰਗਲ ਸਿੰਘ ਵਿਚ ...
ਲੁਧਿਆਣਾ, 26 ਸਤੰਬਰ (ਜੁਗਿੰਦਰ ਸਿੰਘ ਅਰੋੜਾ/ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੀਆਂ ਵੱਖ-ਵੱਖ ਸ਼ਖਾਵਾਂ ਦੇ ਸ਼ਹਿਰ ਵਾਸੀਆਂ ਵੱਲ ਕਰੋੜਾ ਰੁਪਏ ਬਕਾਇਆ ਖੜ੍ਹੇ ਹਨ ਜਿਨ੍ਹਾਂ ਦੀ ਵਸੂਲੀ ਲਈ ਨਗਰ ਨਿਗਮ ਵਲੋਂ ਪੂਰੀ ਗੰਭੀਰਤਾ ਨਾਲ ਯਤਨ ਕੀਤੇ ਜਾਂਦੇ ਹਨ | ਨਗਰ ਨਿਗਮ ...
ਅੰਮਿ੍ਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)- ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਇੱਥੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਵਿਚ ਹੋਈ ਕਾਰਜਸਾਧਕ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਦੀਵਾਨ ਵਲੋਂ ਅਕਤੂਬਰ 'ਚ ਕਰਵਾਏ ਜਾ ਰਹੇ 21ਵੇਂ ਸੀਕੇਡੀ ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਸਮਾਜ ਸੇਵੀ ਸੁਖਦੇਵ ਸਿੰਘ ਵਾਲੀਆ ਨੇ ਕਿਹਾ ਕਿ ਸ਼ਹੀਦੇ ਆਜਮ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਆ ਰਿਹਾ ਹੈ ਤੇ ਮੁੱਖ ਮੰਤਰੀ ਦਫਤਰ 'ਚ ਲੱਗੀ ਭਗਤ ਸਿੰਘ ਦੀ ਤਸਵੀਰ ਪੰਜਾਬ ਸਰਕਾਰ ਤੋਂ ਸਵਾਲ ਪੁੱਛ ਰਹੀ ਹੈ ਕਿ ਸ਼ਹੀਦੇ ਆਜਮ ...
ਲੁਧਿਆਮਾ, 26 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਅਮਨ ਪਾਰਕ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਡਾ. ਚਰਨ ਕਮਲ ਸਿੰਘ ਇਸ਼ਮੀਤ ਅਕੈਡਮੀ ਵਾਲਿਆਂ ਨੇ ਸ਼ਬਦ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ...
ਲੁਧਿਆਣਾ, 26 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਪੁਰਾਣੇ ਜੀ.ਟੀ. ਰੋਡ ਸਥਿਤ ਅੱਧਾ ਦਰਜਨ ਤਾੋ ਜ਼ਿਆਦਾ ਸੈਂਟਰ ਵਰਜ 'ਚ ਪਹਿਲੇ ਬੂਟਿਆਂ ਦੇ ਸੁੱਕਣ ਤੋਂ ਬਾਅਦ ਕਾਫ਼ੀ ਸਮੇਂ ਬਾਅਦ ਫਿਰ ਬੂਟੇ ਲਗਾਏ ਗਏ ਸੀ, ਪਰ ਨਿਗਮ ਪ੍ਰਸ਼ਾਸਨ ਦੀ ...
ਫੁੱਲਾਂਵਾਲ, 26 ਸਤੰਬਰ (ਮਨਜੀਤ ਸਿੰਘ ਦੁੱਗਰੀ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ ਲੁਧਿਆਣਾ ਅਧੀਨ ਆਉਂਦੇ ਏਰੀਏ ਅਰਬਨ ਅਸਟੇਟ ਫੇਸ 2 ਦੁੱਗਰੀ ਦੇ ਰਿਹਾਇਸ਼ੀ ਐਚ.ਆਈ.ਜੀ. ਫਲੈਟਾਂ 'ਚ ਰਿਹਾਇਸ਼ੀ ਘਰਾਂ ਨੂੰ ਤੋੜ ਕੇ ਬਣਾਈਆਂ ਦੁਕਾਨਾਂ ਦੀ ਸ਼ਰ੍ਹੇਆਮ ...
ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਪੰਜਾਬੀ ਸੱਭਿਆਚਾਰ ਦੀ ਸਦੀਆਂ ਪੁਰਾਣੀ ਸ਼ਾਨ ਨੂੰ ਦਰਸਾਉਣ ਵਾਲੇ ਵਿਆਹ ਦੇ ਗੀਤਾਂ ਰਾਹੀਂ ਪੰਜਾਬੀ ਪਰੰਪਰਾਵਾਂ ਨੂੰ ਜਿਉਂਦਾ ਰੱਖਣਾ ਕੋਈ ਛੋਟੀ ਪ੍ਰਾਪਤੀ ਨਹੀਂ ਹੈ ਅਤੇ ਲੁਧਿਆਣਾ ਦੇ ਰਵਿੰਦਰ ਰੰਗੂਵਾਲ ਇਸ ਵਿਚ ਉੱਤਮ ਹਨ, ...
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਸਪਤਾਹਿਕ ਗੁਰਮਤਿ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ...
ਲੋਹਟਬੱਦੀ, 26 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸੂਬਾ/ਕੇਂਦਰ ਸਰਕਾਰ ਵਲੋਂ ਪੜ੍ਹਾਈ 'ਚ ਹੁਸ਼ਿਆਰ ਬੱਚਿਆਂ ਦੀ ਹੌਂਸਲਾ ਅਫ਼ਜਾਈ ਲਈ ਲਾਗੂ ਵਜੀਫ਼ਾ ਯੋਜਨਾ ਦਾ ਲਾਭ ਲੈਣਾ ਅੱਜ ਗਰੀਬ ਵਰਗ ਦੇ ਵੱਸ ਤੋਂ ਬਾਹਰ ਵਿਖਾਈ ਦੇ ਰਿਹਾ ਹੈ | ਮੌਜੂਦਾ ਸਮੇਂ ਸਕੂਲਾਂ 'ਚ ...
ਖੰਨਾ, 26 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਵਾਰਡ ਨੰਬਰ 19 ਵਿਖੇ ਮੁਹੱਲਾ ਸੁਧਾਰ ਕਮੇਟੀ ਦੇ ਆਗੂਆਂ ਵਲੋਂ ਮੁਹੱਲੇ ਦੀ ਇੱਕ ਮਕਾਨ ਦੀ ਛੱਤ 'ਤੇ ਲਗਾਏ ਗਏ ਮੋਬਾਇਲ ਟਾਵਰ ਦੇ ਖ਼ਿਲਾਫ਼ ਰੋਸ ਵਜੋਂ ਧਰਨਾ ਦਿੱਤਾ ਗਿਆ | ਮੁਹੱਲਾ ਸੁਧਾਰ ਕਮੇਟੀ ਦੇ ਆਗੂ ਮਾਸਟਰ ਭਜਨ ...
ਮਲੌਦ, 26 ਸਤੰਬਰ (ਸਹਾਰਨ ਮਾਜਰਾ)-ਉੱਘੇ ਸਮਾਜ ਸੇਵੀ ਸੰਤ ਬਾਬਾ ਅਵਤਾਰ ਸਿੰਘ ਬਾਬਰਪੁਰ ਵਾਲਿਆਂ ਦੇ ਅਸ਼ੀਰਵਾਦ ਸਦਕਾ ਮੁੱਖ ਪ੍ਰਬੰਧਕ ਡਾ. ਰਣਜੀਤ ਸਿੰਘ ਬਾਬਰਪੁਰ ਅਤੇ ਸਾਬਕਾ ਮੈਨੇਜਰ ਇੰਦਰਜੀਤ ਪੁਰੀ ਵਲੋਂ ਵੱਡੇ ਉੱਦਮ ਸਦਕਾ 7ਵੇਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਚਾਰ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਅਬਦੁਲ ਆਸਨ ਵਾਸੀ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 2 ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੂੰ 5 ਦੀ ਪੁਲਿਸ ਨੇ ਜਵਾਹਰ ਨਗਰ ਵਿਚ ਛਾਪਾਮਾਰੀ ਕਰਕੇ ਇਕ ਵਿਅਕਤੀ ਨੂੰ ਸੱਟੇਬਾਜ਼ੀ ਕਰਦਿਆਂ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਬਿ੍ਜ ਮੋਹਨ ਵਾਸੀ ...
ਖੰਨਾ, 26 ਸਤੰਬਰ (ਅਜੀਤ ਬਿਊਰੋ)-ਪੰਜਾਬੀ ਸਾਹਿਤ ਸਭਾ ਭਮੱਦੀ ਦੀ ਮਹੀਨਾਵਾਰ ਮੀਟਿੰਗ ਪਿੰਡ ਭਮੱਦੀ ਵਿਖੇ ਸਭਾ ਦੇ ਪ੍ਰਧਾਨ ਪਰਗਟ ਸਿੰਘ ਭਮੱਦੀ ਦੀ ਪ੍ਰਧਾਨਗੀ ਹੇਠ ਹੋਈ | ਰਚਨਾਵਾਂ ਦੇ ਦੌਰ ਵਿਚ ਹਰਬੰਸ ਸਿੰਘ ਸ਼ਾਨ ਬਗ਼ਲੀ ਵਲੋਂ ਗੀਤ, ਗੁਰੀ ਤੁਰਮਰੀ ਵਲੋਂ ਗੀਤ, ...
ਬੀਜਾ, 26 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਪਤੀ ਪਤਨੀ ਵਲੋਂ ਵਾਤਾਵਰਨ ਨੂੰ ਸਮਰਪਿਤ ਸਾਈਕਲ 'ਤੇ 13 ਹਾਜ਼ਰ ਕਿੱਲੋਮੀਟਰ ਸਫ਼ਰ ਕੀਤਾ ਤੈਅ ਕਰ ਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਅਮਿਤਪਾਲ ਸਿੰਘ ਤੇ ਅਮਨਜੋਤ ਕੌਰ ਨੂੰ ...
ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਇਕ ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ ਸਥਾਪਤ ਕਰੇਗੀ ਤਾਂ ਜੋ ਇਸ ਡੇਅਰੀ ਕੰਪਲੈਕਸ ਤੋਂ ਪੈਦਾ ਹੁੰਦੇ ਗੋਬਰ ਅਤੇ ਹੋਰ ਵੇਸਟ ਦਾ ਵਿਗਿਆਨਕ ਢੰਗ ਨਾਲ ...
ਲੁਧਿਆਣਾ, 26 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਵਾਸਤੇ ਰਾਹਤ ਵਾਲੀ ਗੱਲ ਹੈ ਕਿ ਹੁਣ ਉਨ੍ਹਾਂ ਨੂੰ 2 ਕਿੱਲੋ ਵਾਲਾ ਛੋਟਾ ਰਸੋਈ ਗੈਸ ਸਿਲੰਡਰ ਵੀ ਬਾਜ਼ਾਰ ਵਿਚ ਮੁਹੱਈਆ ਹੋ ਗਿਆ ਹੈ ਅਤੇ ਇਹ ਸਿੰਲਡਰ ਆਸਾਨੀ ਨਾਲ ਮਿਲ ਸਕੇਗਾ | ਵਿਸ਼ੇਸ ਤੌਰ 'ਤੇ ਛੋਟੇ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਲੜਕੇ ਦੇ ਪਿਤਾ ਗੁਰਿੰਦਰ ਸਿੰਘ ਚਾਹਲ ਦੀ ਸ਼ਿਕਾਇਤ 'ਤੇ ਸ਼ੁਭ ਕਰਨ ...
ਲੁਧਿਆਣਾ, 26 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਲਾਲ ਬਾਗ਼ ਕਾਲੋਨੀ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸੰਬੰਧੀ ਸਰਵਨ ...
ਲੁਧਿਆਣਾ, 26 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਦੇ ਸਰਾਭਾ ਨਗਰ ਸਥਿਤ ਜ਼ੋਨ-ਡੀ ਵਿਖੇ ਲਿਫਟ ਲਗਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਅੱਜ ਮੰਗਲਵਾਰ ਤੋਂ ਲੋਕਾਂ ਦੀ ਸਹੂਲਤ ਲਈ ਲਿਫਟ ਸ਼ੁਰੂ ਕਰ ਦਿੱਤੀ ਜਾਵੇਗੀ | ਪਿਛਲੇ ਕਾਫੀ ਸਮੇਂ ਤੋਂ ਜ਼ੋਨ-ਡੀ ਵਿਖੇ ...
ਲੁਧਿਆਣਾ, 26 ਸਤੰਬਰ (ਪੁਨੀਤ ਬਾਵਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰੀ/ਦਿਹਾਤੀ ਦੇ ਬਲਾਕ ਪ੍ਰਧਾਨਾਂ ਦੀ ਮੀਟਿੰਗ ਜ਼ਿਲ੍ਹਾ ਦਫ਼ਤਰ ਵਿਖੇ ਕੀਤੀ ਗਈ ¢ ਇਸ ਮੀਟਿੰਗ ਦੀ ਸਮੁੱਚੀ ਅਗਵਾਈ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ, ...
ਲੁਧਿਆਣਾ, 26 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਥਿਤ ਤੌਰ 'ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ ਅਤੇ ਇਹ ਨਾਜਾਇਜ਼ ਉਸਾਰੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX