ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਠਿੰਡਾ ਵਿਖੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਮਨਾਉਣ ਸੰਬੰਧੀ ਚੱਲ ਰਹੀਆਂ ਅਗਾਊਾ ਤਿਆਰੀਆਂ ਦਾ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਆਰੀਆ ਸਮਾਜ ਚੌਂਕ ਅਤੇ ਸੈਲਫ਼ੀ ਚੌਂਕ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਵਾਲੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੇਰ ਦੇ ਸਮੇਂ ਇਕ ਵਿਸ਼ੇਸ਼ ਸਾਈਕਲ ਰੈਲੀ ਕੱਢੀ ਜਾਵੇਗੀ | ਇਹ ਸਾਈਕਲ ਰੈਲੀ ਸਥਾਨਕ ਰਾਜਿੰਦਰਾ ਕਾਲਜ ਤੋਂ ਸ਼ੁਰੂ ਹੋ ਕੇ 100 ਫੁੱਟੀ ਰੋਡ, ਪਾਵਰ ਹਾਊਸ ਰੋਡ, ਫ਼ੌਜੀ ਚੌਂਕ, ਹਨੂੰਮਾਨ ਚੌਂਕ ਤੋਂ ਹੁੰਦੀ ਹੋਈ ਰੋਜ਼ ਗਾਰਡਨ ਵਿਖੇ ਸਮਾਪਤ ਹੋਵੇਗੀ |
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਮ ਦਿਹਾੜੇ ਮੌਕੇ ਸ਼ਾਮ ਨੂੰ ਸੈਲਫ਼ੀ ਚੌਂਕ ਤੋਂ ਕੈਂਡਲ ਮਾਰਚ ਕੱਢਿਆ ਜਾਵੇਗਾ ਜੋ ਗੋਲਡਿੱਗੀ ਤੋਂ ਹੁੰਦਾ ਹੋਇਆ ਆਰੀਆ ਸਮਾਜ ਚੌਂਕ ਵਿਖੇ ਸਥਾਪਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਮਾਰਕ ਵਿਖੇ ਜਾ ਕੇ ਸਮਾਪਤ ਹੋਵੇਗਾ | ਇਸ ਮੌਕੇ ਜ਼ਿਲ੍ਹੇ ਨਾਲ ਸਬੰਧਿਤ ਸਮੂਹ ਵਿਧਾਇਕਾਂ ਵਲੋਂ ਵੀ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਆਪੋ-ਆਪਣੇ ਘਰਾਂ ਮੂਹਰੇ ਮੋਮਬੱਤੀਆਂ ਜਲਾਉਣ ਅਤੇ ਰਾਸ਼ਟਰੀ ਤਿਰੰਗਾ ਲਹਿਰਾਕੇ ਉਨ੍ਹਾਂ ਦਾ ਜਨਮ ਦਿਹਾੜਾ ਮਨਾਉਣ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਦਿਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਚੌਂਕ, ਕਿਲ੍ਹਾ ਮੁਬਾਰਕ, ਫੌਜੀ ਚੌਂਕ, ਘਨੱਈਆ ਚੌਂਕ, ਡੌਲਫ਼ਿਨ ਚੌਂਕ ਦੀ ਲਾਈਟਾਂ ਨਾਲ ਸਜਾਵਟ ਕੀਤੀ ਜਾਵੇਗੀ |
ਲਹਿਰਾ ਖਾਨਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜਾਗਰੂਕਤਾ ਮਾਰਚ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ)- ਲੋਕ ਮੋਰਚਾ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮਨਾਉਣ ਸਬੰਧੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਲਹਿਰਾ ਖਾਨਾ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਪਿੰਡ ਦੇ ਲਗਭਗ ਤਿੰਨ ਸੌ ਕਿਸਾਨਾਂ, ਮਜ਼ਦੂਰਾਂ, ਔਰਤਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ | ਮੀਟਿੰਗ ਉਪਰੰਤ ਪਿੰਡ ਵਿਚ ਜਾਗਰੂਕਤਾ ਮਾਰਚ ਦੌਰਾਨ ਹੱਥਾਂ ਵਿਚ ਚੁੱਕੀਆਂ ਸ਼ਹੀਦ ਦੀਆਂ ਤਸਵੀਰਾਂ ਤੇ ਨਾਅਰੇ ਲਿਖੀਆਂ ਤਖ਼ਤੀਆਂ ਮਾਰਚ ਨੂੰ ਖਿੱਚ ਭਰਪੂਰ ਬਣਾ ਰਹੀਆਂ ਸਨ | ਜਿਸ ਸੰਬੰਧੀ ਅੱਗੇ ਮੁਹਿੰਮ ਜਾਰੀ ਹੈ | ਇਸ ਦੌਰਾਨ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਵਿਚਾਰ ਪੇਸ਼ ਕਰਦਿਆਂ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਭਗਤ ਸਿੰਘ ਦਾ ਜਨਮ ਦਿਨ ਸ਼ਹੀਦਾਂ ਦੀ ਸਾਮਰਾਜ ਤੇ ਜਗੀਰਦਾਰੀ ਸਰਮਾਏਦਾਰੀ ਵਿਰੋਧੀ ਇਨਕਲਾਬੀ ਸੰਘਰਸ਼ਾਂ ਦੀ ਵਿਰਾਸਤ ਬੁਲੰਦ ਕਰਨ ਦਾ ਦਿਹਾੜਾ ਹੈ | ਭਗਤ ਸਿੰਘ ਤੇ ਸਾਥੀਆਂ ਵਲੋਂ ਬੁਲੰਦ ਕੀਤਾ ਇਨਕਲਾਬ ਦਾ ਰਾਹ ਹੀ ਭਾਰਤ ਦੇ ਕਿਰਤੀ ਲੋਕਾਂ ਲਈ ਅਸਲੀ ਆਜ਼ਾਦੀ ਪ੍ਰਾਪਤ ਕਰਨ ਦਾ ਇਕੋ-ਇਕ ਰਾਹ ਹੈ | ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਬਿੱਕਰਜੀਤ ਸਿੰਘ ਪੂਹਲਾ ਨੇ ਨਿਭਾਈ |
ਪਿੰਡ ਕੋਟਗੁਰੂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੀਟਿੰਗ
ਸੰਗਤ ਮੰਡੀ, (ਅੰਮਿ੍ਤਪਾਲ ਸ਼ਰਮਾ)- ਸੰਗਤ ਮੰਡੀ ਨੇੜਲੇ ਪਿੰਡ ਕੋਟਗੁਰੂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ | ਜਿਸ ਵਿਚ ਨੌਜਵਾਨ ਭਾਰਤ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਲੋਕ ਮੋਰਚਾ ਪੰਜਾਬ ਦੇ ਆਗੂਆਂ ਵਲੋਂ ਭਾਗ ਲਿਆ ਗਿਆ | ਲੋਕ ਮੋਰਚਾ ਪੰਜਾਬ ਦੇ ਬੁਲਾਰੇ ਹਰਬੰਸ ਕੌਰ ਅਤੇ ਕਮਲ ਨੇ ਕਿਹਾ ਕਿ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਹੀਦਾਂ ਦੀ ਸਾਮਰਾਜ, ਜਗੀਰਦਾਰੀ ਤੇ ਸਰਮਾਏਦਾਰੀ ਵਿਰੋਧੀ ਇਨਕਲਾਬੀ ਵਿਰਾਸਤ ਬੁਲੰਦ ਕਰਨ ਦਾ ਦਿਹਾੜਾ ਹੈ | ਨੌਜਵਾਨ ਭਾਰਤ ਸਭਾ ਦੇ ਆਗੂ ਜਸਕਰਨ ਸਿੰਘ ਅਤੇ ਕਿਸਾਨ ਆਗੂ ਰਾਮ ਸਿੰਘ ਕੋਟਗੁਰੂ ਨੇ ਮੀਟਿੰਗ 'ਚ ਪਹੁੰਚੇ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਤੇਜ ਸਿੰਘ, ਹਰਵਿੰਦਰ ਗਾਗੀ, ਰਣਧੀਰ ਸਿੰਘ, ਗੁਰਜੰਟ ਸਿੰਘ, ਜਸਮੇਲ ਸਿੰਘ ਸਮੇਤ ਵੱਡੀ ਗਿਣਤੀ ਔਰਤਾਂ ਵਲੋਂ ਮੀਟਿੰਗ 'ਚ ਭਾਗ ਲਿਆ ਗਿਆ |
ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸੰਬੰਧੀ ਮੀਟਿੰਗ ਤੇ ਮਾਰਚ
ਲਹਿਰਾ ਮੁਹੱਬਤ, (ਭੀਮ ਸੈਨ ਹਦਵਾਰੀਆ)- ਲੋਕ ਮੋਰਚਾ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਤਿਆਰੀ ਮੁਹਿੰਮ ਤਹਿਤ ਲਹਿਰਾ ਖਾਨਾ ਵਿਖੇ ਮੀਟਿੰਗ ਉਪਰੰਤ ਸ਼ਹੀਦ-ਏ-ਆਜ਼ਮ ਦੀਆਂ ਤਸਵੀਰਾਂ ਸਮੇਤ ਨਾਅਰੇ ਲਿਖਤ ਤਖ਼ਤੀਆਂ ਚੁੱਕ ਕੇ ਪਿੰਡ ਵਿਚ ਜਾਗਰੂਕ ਮਾਰਚ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਬਿੱਕਰਜੀਤ ਸਿੰਘ ਪੂਹਲਾ ਨੇ ਨਿਭਾਈ | ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਕਿਹਾ ਕਿ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਹੀਦਾਂ ਦੀ ਸਾਮਰਾਜ ਤੇ ਜਗੀਰਦਾਰੀ ਸਰਮਾਏਦਾਰੀ ਵਿਰੋਧੀ ਇਨਕਲਾਬੀ ਸੰਘਰਸ਼ਾਂ ਦੀ ਵਿਰਾਸਤ ਬੁਲੰਦ ਕਰਨ ਦਾ ਦਿਹਾੜਾ ਹੈ | ਉਨ੍ਹਾਂ ਕਿਹਾ ਕਿ ਸਿਮਰਨਜੀਤ ਮਾਨ ਵਰਗੇ ਫ਼ਿਰਕੂ ਸਿਆਸਤਦਾਨਾਂ ਅਤੇ ਲੇਖਕਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਖ਼ਿਲਾਫ਼ ਝੂਠੀ ਬਿਆਨਬਾਜ਼ੀ ਕਰਕੇ ਭਰਾ-ਮਾਰ ਫ਼ਿਰਕੂ ਸਿਆਸਤ ਲਈ ਜ਼ਮੀਨ ਤਿਆਰ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਭਗਤ ਸਿੰਘ ਦਾ ਨਾਮ ਵਰਤ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਵੀ ਜਰਮਨੀ ਜਾ ਕੇ ਸਾਮਰਾਜੀਆਂ ਨੂੰ ਹੋਕਰੇ ਮਾਰ ਰਹੀ ਹੈ ਅਤੇ ਰਜਿੰਦਰ ਗੁਪਤਾ ਵਰਗੇ ਵੱਡੇ ਧਨਾਢਾਂ ਨੂੰ ਸਰਕਾਰ ਉਪਰ ਸਲਾਹਕਾਰ ਲਾ ਕੇ ਸਾਮਰਾਜੀ ਨੀਤੀਆਂ ਨੂੰ ਲਾਗੂ ਕਰ ਰਹੀ ਹੈ |
ਤਲਵੰਡੀ ਸਾਬੋ, 26 ਸਤੰਬਰ (ਰਣਜੀਤ ਸਿੰਘ ਰਾਜੂ)- ਆਪਣੇ ਘਰਾਂ ਤੋਂ ਹਜ਼ਾਰਾਂ ਕਿੱਲੋਮੀਟਰ ਦੂਰ ਭਾਰਤੀ ਫ਼ੌਜ ਵਿਚ ਡਿਊਟੀ ਕਰ ਰਹੇ ਪਿੰਡ ਲੇਲੇਵਾਲਾ ਦੇ ਦੋ ਸਕੇ ਫ਼ੌਜੀ ਭਰਾਵਾਂ ਦੇ ਘਰ ਬੀਤੀ ਅੱਧੀ ਰਾਤ ਦਾਖਲ ਹੋਏ ਲੁਟੇਰਿਆਂ ਨੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਲੋਹੇ ...
ਬਠਿੰਡਾ, 26 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਸ੍ਰੀ ਅਗਰਵਾਲ ਮਹਾਂਸਭਾ ਅਤੇ ਅਗਰਵਾਲ ਸਭਾ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਨਵ-ਨਿਯੁਕਤ ਚੇਅਰਮੈਨ ਅੰਮਿ੍ਤਲਾਲ ਅਗਰਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸ੍ਰੀ ਅਗਰਵਾਲ ਮਹਾ ਸਭਾ ਦੇ ਪ੍ਰਧਾਨ ਅਨਿਲ ...
ਬਠਿੰਡਾ, 26 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂਆਂ ਦੀ ਕਰਨਾਟਕ ਸਰਕਾਰ ਵਲੋਂ ਕੀਤੀ ਗਈ ਗਿ੍ਫ਼ਤਾਰੀ ਵਿਰੁੱਧ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਝੰਡੇ ਹੇਠ ਕਿਸਾਨਾਂ ਵਲੋਂ ਜ਼ਿਲ੍ਹੇ ਦੀਆਂ ...
ਰਾਮਾਂ ਮੰਡੀ, 26 ਸਤੰਬਰ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੁਣ ਦੋਧੀਆਂ ਦੇ ਕਾਰੋਬਾਰ 'ਤੇ ਵੀ ਖ਼ਤਰੇ ਦੇ ਬੱਦਲ ਮੰਡਰਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡੇਅਰੀ ਦੋਧੀ ਯੂਨੀਅਨ ਵਲੋਂ ਫ਼ਰੀਦਕੋਟ ਵਿਖੇ ਕੀਤੀ ਗੲਾੀ ਸੂਬਾ ...
ਕੋਟਫੱਤਾ, 26 ਸਤੰਬਰ (ਰਣਜੀਤ ਸਿੰਘ ਬੁੱਟਰ)- ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਮੀਰ ਵਿਖੇ ਹੈੱਡ ਟੀਚਰ ਸ੍ਰੀਮਤੀ ਅਮਨਦੀਪ ਕੌਰ ਦੀ ਪ੍ਰੇਰਨਾ ਸਦਕਾ ਇੰਟਰਟੇਨਮੈਂਟ ਪਾਰਕ ਦਾ ਨਿਰਮਾਣ ਕਰਵਾਇਆ ਗਿਆ | ਪਾਰਕ ਵਿਚ ਬੱਚਿਆਂ ਦੇ ਮਨਪ੍ਰਚਾਵੇ ਲਈ ਏ ਆਈ ਈ ਵਲੰਟੀਅਰ ਅਧਿਆਪਕ ...
ਬਠਿੰਡਾ, 26 ਸਤੰਬਰ (ਵੀਰਪਾਲ ਸਿੰਘ)-ਪੰਜਾਬ ਕੋਆਪ੍ਰੇਟਿਵ ਬੈਂਕਾਂ ਦੇ ਡੇਲੀਵੇਜ਼ਿਜ ਸੇਵਾਦਾਰ ਕਮ ਸਵੀਪਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਸੂਬਾ ਪੱਧਰੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਰੱਖੀ ਗਈ, ਜਿਸ ਵਿਚ ਮਾਲਵੇ ਦੇ 9 ਜ਼ਿਲਿ੍ਹਆਂ ਸ੍ਰੀ ਮੁਕਤਸਰ ਸਾਹਿਬ, ...
ਲਹਿਰਾ ਮੁਹੱਬਤ, 26 ਸਤੰਬਰ (ਸੁਖਪਾਲ ਸਿੰਘ ਸੁੱਖੀ)- ਪਿਛਲੇ ਦਿਨੀਂ ਹੋਈਆਂ ਪੰਜਾਬ ਸਕੂਲ ਖੇਡਾਂ ਦੌਰਾਨ ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਸਕੇਟਿੰਗ ਤੇ ਕੁਆਇਡ ਵਿਚ ਜ਼ੋਨ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਿਸ ਵਿਚ ਸਕੂਲ ਦੇ ...
ਭਾਈਰੂਪਾ, 26 ਸਤੰਬਰ (ਵਰਿੰਦਰ ਲੱਕੀ)-ਖ਼ੂਨਦਾਨ ਲਹਿਰ ਦੇ ਬਾਨੀ ਹਜ਼ਾਰੀ ਲਾਲ ਬਾਂਸਲ ਨੂੰ ਸਮਰਪਿਤ ਬਲੱਡ ਡੌਨਰ ਕੌਂਸਲ ਰਾਮਪੁਰਾ ਫੂਲ ਵਲੋਂ ਸਰਦਾਰੀਆਂ ਯੂਥ ਵੈਲਫੇਅਰ ਕਲੱਬ ਰਾਈਆ ਦੇ ਸਹਿਯੋਗ ਨਾਲ ਪਿੰਡ ਰਾਈਆ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਕਲੱਬ ਪ੍ਰਧਾਨ ...
ਸੀਂਗੋ ਮੰਡੀ, 26 ਸਤੰਬਰ (ਪਿ੍ੰਸ ਗਰਗ)-ਪਿਛਲੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੰਡੀਗ੍ਹੜ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਐਲਾਨ 'ਤੇ ਜਿਥੇ ਦੇਸ਼ ਭਰ ਖਾਸ ਕਰ ਪੰਜਾਬ ਤੇ ਹਰਿਆਣਾ ਅੰਦਰ ਖੁਸ਼ੀ ...
ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਬਿਜ਼ਨਸ ਸਟੱਡੀਜ਼ ਵਿਭਾਗ ਵਲੋਂ ਐਮ. ਬੀ. ਏ. ਪਹਿਲਾ ਸਾਲ ਦੇ ਵਿਦਿਆਰਥੀਆਂ ਲਈ 'ਸਿਹਤਮੰਦ ਹੋਣ ਲਈ ਪੋਸ਼ਣ ਦੀਆਂ ਮੂਲ ਗੱਲਾਂ' ਬਾਰੇ ਇਕ ਰੋਜ਼ਾ ਸਿਹਤ ...
ਬਠਿੰਡਾ, 26 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਮਲੇਸ਼ੀਆ 'ਚ ਫਸੇ ਪਿੰਡ ਬਾਜਕ ਦੇ ਦਲਿਤ ਨੌਜਵਾਨ ਨੂੰ ਛੁਡਾਉਣ ਅਤੇ ਕਥਿਤ ਦੋਸ਼ੀ ਟ੍ਰੈਵਲ ਏਜੰਟ ਖ਼ਿਲਾਫ਼ ਕਾਨੰੂਨੀ ਕਾਰਵਾਈ ਕਰਨ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੇ ਗਏ ਭਰੋਸੇ ਬਾਅਦ ਪੀੜਤ ਪਰਿਵਾਰ ਤੇ ਦਲਿਤ ...
ਲਹਿਰਾ ਮੁਹੱਬਤ, 26 ਸਤੰਬਰ (ਭੀਮ ਸੈਨ ਹਦਵਾਰੀਆ) ਭਾਕਿਯੂ ਏਕਤਾ 'ਸਿੱਧੂਪੁਰ' ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਕਰਨਾਟਕਾ ਵਿਖੇ ਗਿ੍ਫ਼ਤਾਰੀ ਦੇ ਵਿਰੋਧ ਵਿਚ ਕਿਸਾਨ ਜਥੇਬੰਦੀ 'ਸਿੱਧੂਪੁਰ' ਦੇ ਸੱਦੇ 'ਤੇ ਅੱਜ ਦੁਪਹਿਰ 2:30 ਵਜੇ ਦੇ ਕਰੀਬ ਨੈਸ਼ਨਲ ਹਾਈਵੇ 07 ...
ਬਠਿੰਡਾ, 26 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਚੋਂ 12 ਹੋਰ ਮਰੀਜ਼ ਦਰਵਾਜੇ ਨੂੰ ਤੋੜ ਕੇ ਫ਼ਰਾਰ ਹੋ ਗਏ ਹਨ | ਸਿਹਤ ਵਿਭਾਗ ਅਧਿਕਾਰੀਆਂ ਨੂੰ ਮਰੀਜ਼ਾਂ ਦੇ ਫ਼ਰਾਰ ਹੋਣ ਦਾ ਉਸ ਸਮੇਂ ਪਤਾ ਲੱਗਿਆ ਜਦੋਂ ਸੋਮਵਾਰ ...
ਨੰਦਗੜ੍ਹ, 26 ਸਤੰਬਰ (ਬਲਵੀਰ ਸਿੰਘ)-ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਚੁੱਘੇ ਖੁਰਦ ਦੇ ਸਕੂਲ ਕੋਲ ਖੜ੍ਹਾ ਇਕ ਸ਼ੱਕੀ ਵਿਅਕਤੀ ਸਰਕਾਰੀ ਗੱਡੀ ਨੂੰ ਦੇਖ ਕੇ ਭੱਜਣ ਲੱਗਿਆ ਤਾਂ ਗਸ਼ਤ ਕਰ ਰਹੀ ਟੀਮ ਨੇ ਕਾਬੂ ਕਰ ਲਿਆ | ਥਾਣਾ ਨੰਦਗੜ੍ਹ ...
ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਰਿਮਾਂਡ ਖ਼ਤਮ ਹੋਣ ਉਪਰੰਤ ਅਪਰਾਧੀ ਮਨਪ੍ਰੀਤ ਰਈਆ ਤੇ ਮਨਦੀਪ ਤੂਫ਼ਾਨ ਨੂੰ ਥਾਣਾ ਸ਼ਹਿਰੀ ਪੁਲਿਸ ਮਾਨਸਾ ਵਲੋਂ ਸਥਾਨਕ ਚੀਫ਼ ਜੁਡੀਸ਼ੀਅਲ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਇਸ ...
ਰਾਮਾਂ ਮੰਡੀ, 26 ਸਤੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਸਮਾਜ ਸੇਵਾ ਦੇ ਖੇਤਰ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਮਾਲਵਾ ਵੈਲਫੇਅਰ ਕਲੱਬ ਨੇ ਤਿੰਨ ਲੜਕੀਆਂ ਦੀ ਪੜ੍ਹਾਈ ਦੀ ਜ਼ਿਮੇਵਾਰੀ ਲਈ ਹੈ | ਕਲੱਬ ਪ੍ਰਧਾਨ ਗੁਰਮੀਤ ਸਿੰਘ ...
ਕੋਟਫੱਤਾ, 26 ਸਤੰਬਰ (ਰਣਜੀਤ ਸਿੰਘ ਬੁੱਟਰ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਕੋਟਸ਼ਮੀਰ ਤੇ ਗਹਿਰੀ ਭਾਗੀ ਇਕਾਈ ਸਮੇਤ ਹੋਰ ਲਾਗਲੇ ਪਿੰਡਾਂ ਦੇ ਕਿਸਾਨ ਆਗੂਆਂ ਨੇ ਕੋਟਸਮੀਰ ਦੀਆਂ ਮਾਨਸਾ- ਤਲਵੰਡੀ ਸਾਬੋ ਕੈਂਚੀਆਂ ਤੇ ਉਸ ਵਿਚ ਜਾਮ ਲਗਾ ਦਿੱਤਾ ਜਦ ਕਿਸਾਨ ...
ਬਠਿੰਡਾ, 26 ਸਤੰਬਰ (ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ 'ਤੇ ਸਫ਼ਰ ਤਹਿ ਕਰਦਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਨੇਜਰ ਕੰਵਲਜੀਤ ਸਿੰਘ ਜੋਗੀਪੁਰ ਬਠਿੰਡਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਹਾਜੀ ਰਤਨ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ...
ਬਠਿੰਡਾ, 26 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਮੁਲਤਾਨੀਆ ਪੁਲ ਵਿਚੋਂ ਮਿੱਟੀ ਧਸਣ ਕਾਰਨ ਰੋਜ਼ਾਨਾ ਦੀ ਤਰ੍ਹਾਂ ਪੁਲ ਵਿਚਕਾਰ ਟੋਏ ਪੈਣੇ ਸ਼ੁਰੂ ਹੋ ਚੁੱਕੇ ਹਨ | ਹਰ ਸਾਲ ਮੀਹ ਤੋਂ ਬਾਅਦ ਪੁਲ ਵਿਚ ਟੋਏ ਪੈਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਈ ਵਾਰ ...
ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):-ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦਾ ਦੌਰਾ ਕੀਤਾ | ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਆਗੂਆਂ ...
ਰਾਮਾਂ ਮੰਡੀ, 26 ਸਤੰਬਰ (ਤਰਸੇਮ ਸਿੰਗਲਾ)-ਅੱਜ ਰਾਤ ਸਵੇਰ ਕਰੀਬ 2 ਵਜੇ ਤੋਂ ਬਾਅਦ ਸ਼ੁਰੂ ਹੋ ਕੇ ਲਗਾਤਾਰ ਕਈ ਘੰਟੇ ਪਏ ਮੂਸਲਾਧਾਰ ਮੀਂਹ ਨੇ ਖੇਤਾਂ ਵਿਚ ਤਿਆਰ ਖੜੀਆਂ ਫ਼ਸਲਾਂ ਦਾ ਕਈ ਪਿੰਡਾਂ ਵਿਚ ਭਾਰੀ ਨੁਕਸਾਨ ਕੀਤਾ ਹੈ ਅਤੇ ਕਿਸਾਨਾਂ ਦੀ ਬਚੀ ਖੁਚੀ ਉਮੀਦਾਂ 'ਤੇ ...
ਗੋਨਿਆਣਾ, 26 ਸਤੰਬਰ (ਲਛਮਣ ਦਾਸ ਗਰਗ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਬਠਿੰਡਾ ਜ਼ਿਲ੍ਹਾ ਬਠਿੰਡਾ ਦੇ ਆਗੂਆਂ ਨੇ ਜਥੇਬੰਦੀ ਦੀ ਆਈ ਐਮਰਜੈਂਸੀ ਕਾਲ ਨੂੰ ਲੈ ਕੇ ਨੇ ਅੱਜ ਸ਼੍ਰੀ ਅੰਮਿ੍ਤਸਰ ਸਾਹਿਬ-ਬਠਿੰਡਾ ਨੈਸ਼ਨਲ ਹਾਈਵੇ-54 ਗੋਨਿਆਣਾ ਕੋਲ ਸੜਕੀ ...
ਮਹਿਮਾ ਸਰਜਾ, 26 ਸਤੰਬਰ (ਬਲਦੇਵ ਸੰਧੂ)- ਖੇਤਰ ਵਿਚ ਦੋ ਦਿਨ ਲਗਾਤਾਰ ਹੋਈ ਬਾਰਿਸ਼ ਨੇ ਪਿੰਡ ਮਹਿਮਾ ਸਵਾਈ ਅਤੇ ਸਿਵੀਆਂ ਵਿਖੇ ਦੋ ਮਜ਼ਦੂਰ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਡਿੱਗਣ ਨਾਲ ਉਨ੍ਹਾਂ ਦੇ ਸੁਫ਼ਨੇ ਢਹਿ ਢੇਰੀ ਹੋ ਗਏ ਹਨ | ਇਸ ਦੌਰਾਨ ਭਾਵੇਂ ਉਨ੍ਹਾਂ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX