ਰਾਏਕੋਟ, 27 ਸਤੰਬਰ (ਸੁਸ਼ੀਲ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਖ਼ਾਲਸਾ ਵਲੋਂ ਰਾਏਕੋਟ ਇਲਾਕੇ 'ਚ ਝੋਨੇ ਦੀ ਫ਼ਸਲ ਦੀ ਸਿੱਧੀ ਬਿਜਾਈ ਕਰਨ ਵਾਲੇ ਜਲਾਲਦੀਵਾਲ ਦੇ ਕਿਸਾਨ ਬਲਵਿੰਦਰ ਸਿੰਘ ਦੀ ਫ਼ਸਲ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਅਮਨਜੀਤ ਸਿੰਘ, ਡਾ. ਜਗਦੇਵ ਸਿੰਘ, ਇੰਜੀ: ਅਮਨਪ੍ਰੀਤ ਸਿੰਘ ਘਈ, ਪੂਜਨ ਛਾਬੜਾ, ਸਾਬਕਾ ਡਾਇਰੈਕਟਰ ਕਾਹਨ ਸਿੰਘ ਪੰਨੂੰ, ਪੀ.ਏ.ਯੂ. ਤੋਂ ਐਮਰਨੋਮੀ ਵਿਭਾਗ ਦੇ ਮੁਖੀ ਮੱਖਣ ਸਿੰਘ ਬਰਾੜ, ਡਾ. ਜਸਵੀਰ ਸਿੰਘ ਗਿੱਲ ਵੀ ਹਾਜ਼ਰ ਸਨ | ਇਸ ਮੌਕੇ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਚਾਰ ਸਾਲ ਤੋਂ ਪੰਜ ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਦੇ ਆ ਰਹੇ ਹਨ, ਉਨ੍ਹਾਂ ਦੱਸਿਆ ਉਨ੍ਹਾਂ ਦੇ ਖੇਤ ਵਿਚ ਫ਼ਸਲ ਨੂੰ ਪਾਣੀ ਲਗਾਉਣ ਲਈ ਮੋਟਰ ਦਾ ਪ੍ਰਬੰਧ ਵੀ ਨਹੀਂ ਹੈ, ਉਹ ਇਸ ਖੇਤ ਨੂੰ ਸੂਏ ਰਾਹੀਂ ਪਾਣੀ ਲਗਾਉਂਦੇ ਹਨ | ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਤਕਰੀਬਨ 40 ਦਿਨਾਂ ਬਾਅਦ ਫ਼ਸਲ ਨੂੰ ਪਾਣੀ ਲਗਾਇਆ ਗਿਆ ਹੈ, ਉਸ ਦੇ ਬਾਵਜੂਦ ਵੀ ਉਨ੍ਹਾਂ ਦੀ ਫ਼ਸਲ ਬਹੁਤ ਵਧੀਆ ਹੋਈ ਹੈ | ਇਸ ਮੌਕੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਝੋਨੇ ਦੀ ਫ਼ਸਲ ਦੀ ਸਿੱਧੀ ਬਿਜਾਈ ਲਈ 21 ਦਿਨ ਬਾਅਦ ਪਾਣੀ ਲਗਾਉਣ ਦੀ ਸਿਫ਼ਾਰਿਸ਼ ਕੀਤੀ ਜਾਂਦੀ ਹੈ, ਪਰ ਕਿਸਾਨ ਬਲਵਿੰਦਰ ਸਿੰਘ ਦੇ ਦੱਸੇ ਅਨੁਸਾਰ ਉਨ੍ਹਾਂ ਨੇ 40 ਦਿਨ ਬਾਅਦ ਫ਼ਸਲ ਨੂੰ ਪਾਣੀ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਐਨੇ ਦਿਨਾਂ ਬਾਅਦ ਵੀ ਪਾਣੀ ਮਿਲਣ ਦੇ ਬਾਵਜੂਦ ਵੀ ਝੋਨੇ ਦੀ ਫ਼ਸਲ ਬਹੁਤ ਵਧੀਆ ਹੈ, ਜੋ ਕਿ ਹੋਰਨਾਂ ਕਿਸਾਨਾਂ ਲਈ ਰੋਲ ਮਾਡਲ ਹੈ | ਉਨ੍ਹਾਂ ਕਿਹਾ ਕਿ ਪਾਣੀ ਦੇ ਡਿੱਗ ਰਹੇ ਮਿਆਰ ਨੂੰ ਰੋਕਣ ਲਈ ਕਿਸਾਨਾਂ ਨੂੰ ਕਿਸਾਨ ਬਲਵਿੰਦਰ ਸਿੰਘ ਤੋਂ ਸੇਧ ਲੈ ਕੇ ਝੋਨੇ ਦੀ ਫ਼ਸਲ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਸਰਕਾਰ ਦੀਆਂ ਹਦਾਇਤਾਂ ਅਤੇ ਸਕੀਮਾਂ ਦਾ ਲਾਭ ਲੈਂਦੇ ਹੋਏ ਕਣਕ ਦੀ ਫ਼ਸਲ ਦਾ ਬੀਜ ਸਬਸਿਡੀ 'ਤੇ ਲੈ ਸਕਦੇ ਹਨ | ਇਸ ਮੌਕੇ ਸਾਬਕਾ ਡਾਇਰੈਕਟਰ ਕਾਹਨ ਸਿੰਘ ਪੰਨੂੰ ਅਤੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਖ਼ਾਲਸਾ ਨੇ ਗਦਰੀ ਬਾਬਾ ਦੁੱਲਾ ਸਿੰਘ ਬਾਬਾ ਨਿਹਾਲ ਸਿੰਘ ਫਾਊਾਡੇਸ਼ਨ ਪਿੰਡ ਜਲਾਲਦੀਵਾਲ ਵਲੋਂ ਡਾ. ਹਰਮਿੰਦਰ ਸਿੰਘ ਸਿੱਧੂ ਦੀ ਅਗਵਾਈ 'ਚ ਪਿਛਲੇ ਕਈ ਸਾਲਾਂ ਤੋਂ ਇਲਾਕੇ ਵਿਚ ਝੋਨੇ ਦੀ ਸਿੱਧੀ ਬਿਜਾਈ ਅਤੇ ਘੱਟ ਪਾਣੀ ਨਾਲ ਝੋਨੇ ਦੀ ਸਿੰਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਅਤੇ ਹੋਰ ਕਈ ਤਰ੍ਹਾਂ ਦੇ ਆਧੁਨਿਕ ਖੇਤੀ ਸੰਦ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਦੇ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਬਾਅਦ ਵਿਚ ਸੰਸਥਾ ਵਲੋਂ ਇਲਾਕੇ ਦੇ ਕਿਸਾਨਾਂ ਲਈ ਬਣਾਏ ਗਏ ਮਸ਼ੀਨਰੀ ਬੈਂਕ ਦਾ ਵੀ ਦੌਰਾ ਕੀਤਾ | ਸੰਸਥਾ ਦੇ ਡਾਇਰੈਕਟਰ ਡਾ. ਹਰਮਿੰਦਰ ਸਿੰਘ ਸਿੱਧੂ ਨੇ ਉਕਤ ਅਧਿਕਾਰੀਆਂ ਵਲੋਂ ਕੀਤੀ ਗਈ ਸ਼ਲਾਘਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਹੁਣ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਇਲਾਕੇ ਦੇ ਕਿਸਾਨ ਹੌਲੀ-ਹੌਲੀ ਸਿੱਧੀ ਬਿਜਾਈ ਨੂੰ ਅਪਨਾ ਰਹੇ ਹਨ | ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਲਖਵੀਰ ਸਿੰਘ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰ ਕੁਮਾਰ ਵਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ |
ਗੁਰੂਸਰ-ਸੁਧਾਰ, 27 ਸਤੰਬਰ (ਜਸਵਿੰਦਰ ਸਿੰਘ ਗਰੇਵਾਲ)-ਸੂਬੇ 'ਚ ਸਰਕਾਰੀ ਵਿਭਾਗ ਖ਼ਾਸਕਰ ਮੰਡੀ ਬੋਰਡ ਦੇ ਹਾਲਾਤ ਇਹ ਬਣੇ ਹੋਏ ਹਨ ਕਿ 'ਬੂਹੇ ਆਈ ਜੰਝ ਵਿੰਨ੍ਹੋ ਕੁੜੀ ਦੇ ਕੰਨ' ਕਹਾਵਤ ਸੱਚ ਹੁੰਦੀ ਜਾਪਦੀ ਹੈ ਜਦਕਿ ਇਕ ਪਾਸੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਪੱਕ ਕੇ ...
ਜਗਰਾਉਂ, 27 ਸਤੰਬਰ (ਜੋਗਿੰਦਰ ਸਿੰਘ)-ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਥਾਨਕ ਸਨਮਤੀ ਵਿਮਲ ਜੈਨ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਸਥਾਨਕ ਨਗਰ ਕੌਂਸਲ ਦੇ ਕਾਰਜ ਸਾਧਕ ਅਧਿਕਾਰੀ ...
ਸਿੱਧਵਾਂ ਬੇਟ, 27 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਵਿਚ ਲਗਾਤਾਰ ਮੀਂਹ ਪੈਣ ਨਾਲ ਕਈ ਕੱਚੇ ਅਤੇ ਪੁਰਾਣੇ ਮਕਾਨਾਂ ਦੀ ਹਾਲਤ ਹੋਰ ਖਸਤਾ ਹੋ ਗਈ ਹੈ, ਪਰ ਗਰੀਬ ਪਰਿਵਾਰ ਆਪਣੇ ਮਕਾਨਾਂ ਦੀਆਂ ਛੱਤਾਂ ਬਦਲਣ ਤੋਂ ਅਸਮਰੱਥ ਵਿਖਾਈ ਦੇ ਰਹੇ ਹਨ | ਅੱਜ ਲਾਗਲੇ ...
ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ. ਹੀਰਾ ਸਿੰਘ ਸੰਧੂ ਨੇ ਦੱਸਿਆ ਕਿ ਏ.ਐੱਸ.ਆਈ ਲਖਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਾਜਪੁਰ ਚੌਂਕ ਰਾਏਕੋਟ ਵਿਖੇ ਚੈਕਿੰਗ ਕਰ ...
ਹਠੂਰ, 27 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਚੇਅਰਮੈਨ ਰਾਜ ਕੁੁਮਾਰ ਗੋਇਲ ਮੈਮੋਰੀਅਲ ਟਰੱਸਟ ਮਾਣੂੰਕੇ ਵਲੋਂ ਚਲਾਏ ਜਾ ਰਹੇ ਦੋ ਮਹਾਨ ਕਾਰਜ ਲਾਇਬ੍ਰੇਰੀ ਅਤੇ ਮੁਫ਼ਤ ਸਿਲਾਈ ਸੈਂਟਰ ਲਈ ਅੱਜ ਟਰੱਸਟ ਅਹੁਦੇਦਾਰਾਂ ਦੀ ਮੀਟਿੰਗ ਹੋਈ, ਜਿਸ ਵਿਚ ਟਰੱਸਟ ਦੀ ਚੇਅਰਪਰਸਨ ...
ਜਗਰਾਉਂ, 27 ਸਤੰਬਰ (ਜੋਗਿੰਦਰ ਸਿੰਘ)-ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ ਦੀ ਜਗਰਾਉਂ ਯੂਨਿਟ ਦੀ ਚੋਣ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਚਮਕੌਰ ਸਿੰਘ ਬਰਮੀ, ਮੀਤ ਪ੍ਰਧਾਨ ਕੇਵਲ ਸਿੰਘ, ਕਾਰਜਕਾਰੀ ਸਕੱਤਰ ਬਲਬੀਰ ਸਿੰਘ ਮਾਨ, ਕਨਵੀਨਰ ਮਨਜੀਤ ਸਿੰਘ ...
ਚੌਂਕੀਮਾਨ, 27 ਸਤੰਬਰ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ ਪਬਲਿਕ ਸਕੂਲ ਸਿੱਧਵਾਂ ਖੁਰਦ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਮੱਲਾਂ ਮਾਰ ਰਹੇ ਹਨ ਤੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਪੀ.ਏ.ਯੂ. ਦੇ ਗਰਾਊਾਡ ਵਿਚ ਹੋਏ ਅੰਡਰ-17 ਹੈਂਡਬਾਲ ਟੂਰਨਾਮੈਂਟ ...
ਚੌਂਕੀਮਾਨ, 27 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸੰਸਥਾ ਜੀ.ਐੱਚ.ਜੀ ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਵਿਖੇ ਆਈ.ਕਿਉ.ਏ.ਸੀ ਵਲੋਂ ਕਾਲਜ ਦੇ ਡਾਇਰੈਕਟਰ ਡਾ: ਐੱਸ.ਕੇ ਨਾਇਕ ਅਤੇ ਕਾਰਜਕਾਰੀ ...
ਗੁਰੂਸਰ ਸੁਧਾਰ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਬਲਾਕ ਸੁਧਾਰ ਪ੍ਰਧਾਨ ਸਰਬਜੀਤ ਸਿੰਘ ਗਿੱਲ ਤੇ ਹੋਰਨਾਂ ਆਗੂਆਂ ਦੀ ਹਾਜ਼ਰੀ ਵਿਚ ਪਿੰਡ ...
ਜਗਰਾਉਂ, 27 ਸਤੰਬਰ (ਜੋਗਿੰਦਰ ਸਿੰਘ)-ਜਨਵਾਦੀ ਕਵੀ ਭੁਪਿੰਦਰ ਸਿੰਘ ਨੂੰ ਕੇਂਦਰੀ ਪੰਜਾਬੀ ਲੇਖਕ ਸਭਾ ਦਾ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ | ਇਕ ਦਰਜਨ ਕਿਤਾਬਾਂ ਦੇ ਲੇਖਕ ਕਵੀ ਭੁਪਿੰਦਰ ਸਿੰਘ ਨੂੰ ਇਹ ਮਾਣ ਪੰਜਾਬੀ ਭ ਵਨ ਲੁਧਿਆਣਾ ਵਿਖੇ ਹੋਏ ਜਨਰਲ ਇਜਲਾਸ 'ਚ ...
ਮੁੱਲਾਂਪੁਰ-ਦਾਖਾ, 27 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਥਾਣੇਦਾਰ ਪਹਾੜਾ ਸਿੰਘ ਦੀ ਪੁਲਿਸ ਪਾਰਟੀ ਵਲੋਂ ਆਈ.ਟੀ.ਬੀ.ਪੀ. ਬੱਦੋਵਾਲ ਨਜ਼ਦੀਕ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਦੌਰਾਨ ਪੁਲਿਸ ਵਲੋਂ ਮੋਟਰਸਾਈਕਲ ਪੀ.ਬੀ. 13 ਏ.ਜੇ. 1848 ਚਾਲਕ ਨੂੰ ਰੋਕ ਕੇ ਨਾਲ ਦੀ ਸਵਾਰੀ ...
ਮੁੱਲਾਂਪੁਰ-ਦਾਖਾ, 27 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਥਾਣੇਦਾਰ ਪਹਾੜਾ ਸਿੰਘ ਦੀ ਪੁਲਿਸ ਪਾਰਟੀ ਵਲੋਂ ਆਈ.ਟੀ.ਬੀ.ਪੀ. ਬੱਦੋਵਾਲ ਨਜ਼ਦੀਕ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਦੌਰਾਨ ਪੁਲਿਸ ਵਲੋਂ ਮੋਟਰਸਾਈਕਲ ਪੀ.ਬੀ. 13 ਏ.ਜੇ. 1848 ਚਾਲਕ ਨੂੰ ਰੋਕ ਕੇ ਨਾਲ ਦੀ ਸਵਾਰੀ ...
ਹੰਬੜਾਂ, 27 ਸਤੰਬਰ (ਮੇਜਰ ਹੰਬੜਾਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਐਲਾਨੇ ਜਾ ਰਹੇ ਨਵੇਂ ਢਾਚੇ ਨਾਲ ਸੂਬੇ 'ਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ...
ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੇਂਡੂ ਅਤੇ ਸ਼ਹਿਰੀ ਖੇਤਰ ਦੇ ਲੜਕੇ ਅਤੇ ਲੜਕੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਵਿਚ ਅਹਿਮ ਰੋਲ ਅਦਾ ਕਰ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਈਸ਼ਰ ਸਿੰਘ ...
ਜਗਰਾਉਂ, 27 ਸਤੰਬਰ (ਜੋਗਿੰਦਰ ਸਿੰਘ)-ਦਰਸ਼ਕ ਸਰੋਤਾ ਸੰਘ ਦੀ ਮੀਟਿੰਗ 9 ਅਕਤੂਬਰ 2022, ਦਿਨ ਐਤਵਾਰ ਨੂੰ ਦੀਪਕ ਢਾਬਾ ਵਿਖੇ ਬੁਲਾਈ ਗਈ ਹੈ | ਜਿਸ 'ਚ ਸੰਘ ਦੇ ਸਥਾਪਨਾ ਦਿਵਸ ਨੂੰ ਮਨਾਇਆ ਜਾਵੇਗਾ ਅਤੇ ਸਾਲਾਨਾ ਪ੍ਰੋਗਰਾਮ ਨਵੰਬਰ 2022 ਵਿਚ ਕਰਨ 'ਤੇ ਵਿਚਾਰ ਕੀਤਾ ਜਾਵੇਗਾ | ਇਸ ...
ਸਿੱਧਵਾਂ ਬੇਟ, 27 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਜੰਮਪਲ ਅਤੇ ਆਪਣੇ ਸਮੇਂ ਦੇ ਮਸ਼ਹੂਰ ਪਹਿਲਵਾਨ ਮਰਹੂਮ ਸਾਬਕਾ ਸਰਪੰਚ ਨਾਹਰ ਸਿੰਘ ਦੇ ਪੜਪੋਤੇ ਸ਼ਗਲ ਬੋਪਾਰਾਏ ਪੁੱਤਰ ਪਹਿਲਵਾਨ ਗੁਰਮੀਤ ਸਿੰਘ ਬੋਪਰਾਏ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ 'ਆਪ' ...
ਮੁੱਲਾਂਪੁਰ-ਦਾਖਾ, 27 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਲਗਾਏ ਜਾਣ ਸਮੇਂ ਹਲਕਾ ਦਾਖਾ 'ਚ ਪਿੰਡ ਮੋਹੀ ਦੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਮਨਦੀਪ ਸਿੰਘ ਮੋਹੀ ਨੂੰ ਸਰਕਾਰ ਵਲੋਂ ਮਾਰਕਫੈੱਡ ...
ਸਿੱਧਵਾਂ ਬੇਟ, 27 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਜੰਮਪਲ ਅਤੇ ਆਪਣੇ ਸਮੇਂ ਦੇ ਮਸ਼ਹੂਰ ਪਹਿਲਵਾਨ ਮਰਹੂਮ ਸਾਬਕਾ ਸਰਪੰਚ ਨਾਹਰ ਸਿੰਘ ਦੇ ਪੜਪੋਤੇ ਸ਼ਗਲ ਬੋਪਾਰਾਏ ਪੁੱਤਰ ਪਹਿਲਵਾਨ ਗੁਰਮੀਤ ਸਿੰਘ ਬੋਪਰਾਏ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ 'ਆਪ' ...
ਜਗਰਾਉਂ/ਹਠੂਰ, 27 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਗੁਰਦੁਆਰਾ ਦਮਦਮਾ ਸਾਹਿਬ ਪਿੰਡ ਝੋਰੜਾਂ ਵਿਖੇ ਸੰਤ ਬਾਬਾ ਨੰਦ ਸਿੰਘ ਨਾਨਕਸਰ, ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਅਤੇ ਸੰਤ ਬਾਬਾ ਕੁੰਦਨ ਸਿੰਘ ਨਾਨਕਸਰ ਵਾਲਿਆਂ ਦੀ ਯਾਦ 'ਚ ਸਮਾਗਮ ...
ਜਗਰਾਉਂ, 27 ਸਤੰਬਰ (ਜੋਗਿੰਦਰ ਸਿੰਘ)-ਅਗਰਵਾਲ ਸਮਾਜ ਦੇ ਕੁਲਪਿਤਾ ਭਗਵਾਨ ਸ੍ਰੀ ਰਾਮ ਦੇ ਵੰਸ਼ਜ਼ ਅਤੇ ਭਗਵਾਨ ਸ੍ਰੀ ਕਿ੍ਸ਼ਨ ਦੇ ਸਮਕਾਲੀ ਮਹਾਰਾਜਾ ਅਗਰਸੇਨ ਦੇ ਜਨਮ ਦਿਹਾੜੇ 'ਤੇ ਜਗਰਾਉਂ ਵਿਖੇ ਪੰਜਾਬ ਦਾ ਸਭ ਤੋਂ ਵੱਡਾ ਸਮਾਗਮ ਹੋਇਆ | ਸ੍ਰੀ ਅਗਰਸੇਨ ਦੇ ਨਾਂਅ 'ਤੇ ...
ਚੌਂਕੀਮਾਨ, 27 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਆਲ ਇੰਡੀਆ ਗੁੱਜਰ ਮਹਾਂ ਸਭਾ ਪੰਜਾਬ ਦੇ ਚੇਅਰਮੈਨ ਹਾਜੀ ਸੁਕਰਦੀਨ ਤੇ ਵਾਈਸ ਪ੍ਰਧਾਨ ਮੀਰ ਹਮਜਾ ਦੀ ਅਗਵਾਈ ਵਿਚ ਗੁੱਜਰ ਭਾਈਚਾਰੇ ਦੇ ਲੋਕਾਂ ਦੀ ਮੀਟਿੰਗ ਹੋਈ, ਜਿਸ 'ਚ ਗੁੱਜਰ ਭਾਈਚਾਰੇ ਦੇ ...
ਜਗਰਾਉਂ, 27 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਦੇ ਮਹਾਂਪੁਰਖ ਸੰਤ ਬਾਬਾ ਬਾਬਾ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ ਬਰਸੀ ਸਮਾਗਮਾਂ ਨੂੰ ਲੈ ਕੇ ਸੰਪਰਦਾਇ ਦੇ ਮਹਾਂਪੁਰਖਾਂ ਦੀ ਮੀਟਿੰਗ ਹੋਈ | ਇਸ ਇਕੱਤਰਤਾ ਵਿਚ ਸੰਪਰਦਾਇ ਦੇ ...
ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਜਲਾਲਦੀਵਾਲ ਵਿਖੇ ਡਾ: ਲਖਵੀਰ ਸਿੰਘ ਸੰਧੂ ਬਲਾਕ ਖੇਤੀਬਾੜੀ ਅਫ਼ਸਰ ਸੁਧਾਰ ਦੀ ਅਗਵਾਈ ਹੇਠ ਡਾ: ਰੁਪਿੰਦਰ ਕੌਰ ਜੱਸਲ ਖੇਤੀਬਾੜੀ ਵਿਕਾਸ ਅਫ਼ਸਰ ਦੱਧਾਹੂਰ ਵਲੋਂ ...
ਪੱਖੋਵਾਲ-ਸਰਾਭਾ, 27 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਲਾਗਲੇ ਪਿੰਡ ਡਾਂਗੋਂ 'ਚ ਗੁਰਮਤਿ ਪ੍ਰਚਾਰ ਮਿਸ਼ਨ ਡਾਂਗੋਂ ਵਲੋਂ ਬਾਬਾ ਸਰਬਜੋਤ ਸਿੰਘ ਦੀ ਅਗਵਾਈ 'ਚ ਸੰਤ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਤੇ ਸੰਤ ਬਾਬਾ ਮੀਹਾਂ ਸਿੰਘ ਸਿਆੜ੍ਹ ਵਾਲਿਆਂ ਦੀ ਯਾਦ ...
ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਿਸ਼ਕਾਮ ਸੇਵਾ ਸੁਸਾਇਟੀ ਪਿੰਡ ਆਂਡਲੂ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਆਂਡਲੂ ਵਿਖੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ ਗਏ | ਇਸ ਮੌਕੇ ਨਿਸ਼ਕਾਮ ਸੇਵਾ ਸੁਸਾਇਟੀ ਦੇ ਮੈਂਬਰ ਸੁਰਿੰਦਰ ਵਰਮਾ ...
ਰਾਏਕੋਟ, 27 ਸਤੰਬਰ (ਸੁਸ਼ੀਲ)-ਮੈਡੀਕਲ ਪ੍ਰੈਕਟਿਸ਼ਨਰਜ਼ ਐਸੋਸੀਏਸ਼ਨ ਬਲਾਕ ਸੁਧਾਰ (ਰਾਏਕੋਟ) ਇਕਾਈ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 'ਸਾਡਾ ਰੁਜ਼ਗਾਰ-ਸਾਡਾ ਅਧਿਕਾਰ' ਦੇ ਨਾਅਰੇ ਹੇਠ ਚੇਤਨਾ ਕਨਵੈਨਸ਼ਨ ਸਥਾਨਕ ਗੁਰਦੁਆਰਾ ਟਾਹਲੀਆਣਾ ...
ਰਾਏਕੋਟ, 27 ਸਤੰਬਰ (ਸੁਸ਼ੀਲ)-ਭਾਰਤ ਸਰਕਾਰ ਮਨਿਸਟਰੀ ਆਫ ਹਾਊਸਿੰਗ ਅਰਬਨ ਅਫੇਅਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਭਾਰਤੀ ਸਵੱਛਤਾ ਲੀਗ ਪ੍ਰੋਗਰਾਮ ਤਹਿਤ ਨਗਰ ਕੌਂਸਲ ਰਾਏਕੋਟ ਵਲੋਂ ਸ਼ਹਿਰ ਰਾਏਕਟ ਨੂੰ ਕੂੜਾ ਰਹਿਤ ਅਤੇ ਸਿੰਗਲ ਯੂਜ਼ ਪਲਾਸਟਿਕ ਰਹਿਤ ...
ਪੱਖੋਵਾਲ-ਸਰਾਭਾ, 27 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਪਿੰਡ ਸਰਾਭਾ 'ਚ ਪਿਛਲੇ ਲੰਬੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਬੰਦੀ ਸਿੰਘ ਦੀ ਰਿਹਾਈ ਲਈ ਚੱਲ ਰਹੇ ਪੰਥਕ ਮੋਰਚੇ ਦੇ ਆਗੂਆਂ ਵਲੋਂ ਲੁਧਿਆਣਾ ਤੋਂ ਵਾਇਆ ਰਾਏਕੋਟ ਬਠਿੰਡਾ ਨੂੰ ਜਾਂਦੇ ...
ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਪਿ੍ਤਪਾਲ ਸਿੰਘ ਸੇਖੋਂ ਕੈਨੇਡਾ ਦੇ ਸਹਿਯੋਗ ਨਾਲ ਪਿੰਡ ਭੈਣੀ ਬੜਿਗਾਂ ਵਿਖੇ ਗੁਰਮਤਿ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਜ਼ੋਨਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX