ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ਨਹੀਂ ਮੰਨਦੇ | ਉਨ੍ਹਾਂ ਕਿਹਾ ਕਿ ਜਲਦੀ ਹੀ ਇੱਕ ਪੂਰੇ ਹਾਊਸ ਦੀ ਮੀਟਿੰਗ ਸੱਦੀ ਜਾਵੇਗੀ | ਸ. ਬਾਦਲ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨਗੀ ਹੇਠ ਹੋਈ ਮੀਟਿੰਗ ਮੌਕੇ ਸੰਬੋਧਨ ਕਰ ਰਹੇ ਸਨ | ਮੀਟਿੰਗ ਵਿਚ ਹਰਿਆਣਾ ਤੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਪਹੁੰਚੇ | ਸ. ਬਾਦਲ ਨੇ ਕਿਹਾ, ਜੋ ਸਿੱਖ ਪੰਥ ਨਾਲ ਬੇਇਨਸਾਫ਼ੀ ਅਤੇ ਧੱਕਾ ਹੋਇਆ ਉਸ ਦੇ ਖ਼ਿਲਾਫ਼, ਜੋ ਸੰਘਰਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕਹਿਣਗੇ, ਸ਼੍ਰੋਮਣੀ ਅਕਾਲੀ ਦਲ ਉਸ ਸੰਘਰਸ਼ ਵਿਚ ਅੱਗੇ ਹੋ ਕੇ ਹਿੱਸਾ ਲਵੇਗਾ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਵੱਖਰੀ ਮਾਨਤਾ ਦੇਣ ਦੀ ਸਾਜ਼ਿਸ਼ ਤਿੰਨਾਂ ਪਾਰਟੀਆਂ ਨੇ ਰਲ ਕੇ ਘੜੀ ਹੈ ਜਿਸ ਨੂੰ ਅਸੀਂ ਕਾਮਯਾਬ ਨਹੀਂ ਹੋਣ ਦੇਵਾਂਗੇ | ਇਸ ਮੌਕੇ ਬੋਲਦਿਆਂ ਐਡਵੋਕੇਟ ਸ. ਧਾਮੀ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਫ਼ੈਸਲਾ ਆਇਆ, ਉਸ ਦੇ ਸੰਬੰਧ ਵਿਚ ਰੱਖੀ ਮੀਟਿੰਗ 'ਚ ਫ਼ੈਸਲੇ ਲਏ ਗਏ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਅਤੇ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਵੱਖਰੀ ਮਾਨਤਾ ਦੇਣ ਤੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਸਾਂਝੇ ਤੌਰ 'ਤੇ ਸੰਘਰਸ਼ ਕਰਨਗੀਆਂ | ਇਸ ਮੌਕੇ ਬੋਲਦਿਆਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਦਬਾ ਹੇਠ ਅੱਜ ਉਸ ਮਹਾਨ ਇਤਿਹਾਸ ਨੂੰ ਤੋੜਿਆ ਗਿਆ, ਜਿਹੜਾ ਕਿ ਕਦੇ ਟੁੱਟ ਨਹੀਂ ਸਕਦਾ ਸੀ | ਇਸ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕਿਰਪਾਲ ਸਿੰਘ ਬਡੰੂਗਰ, ਬੀਬੀ ਜਗੀਰ ਕੌਰ, ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਗੁਰਦੁਆਰਾ ਮੈਨੇਜਰ ਮਹਿੰਦਰ ਸਿੰਘ ਚੌਹਾਨਕੇ, ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ, ਰਣਜੀਤ ਸਿੰਘ ਢਿੱਲੋਂ, ਕੇਵਲ ਸਿੰਘ ਬਾਦਲ, ਬਲਵਿੰਦਰ ਸਿੰਘ ਬੇਈਪੁਈ, ਬਾਬਾ ਟੇਕ ਸਿੰਘ ਧਨੌਲਾ, ਅਮਰਜੀਤ ਸਿੰਘ ਚਾਵਲਾ, ਬੂਟਾ ਸਿੰਘ ਬੁਰਥੜੀ, ਰਜਿੰਦਰ ਸਿੰਘ ਮਹਿਤਾ, ਰਘੁਬੀਰ ਸਿੰਘ ਸਹਾਰਨਮਾਜਰਾ ਮੈਂਬਰ ਐਸ.ਜੀ.ਪੀ.ਸੀ, ਬਲਦੇਵ ਸਿੰਘ ਕਿਆਪੁਰੀ, ਗੁਰਚਰਨ ਸਿੰਘ ਗਰੇਵਾਲ, ਬੀਬੀ ਜੋਗਿੰਦਰ ਕੌਰ ਰਾਠੌਰ, ਪਰਮਜੀਤ ਸਿੰਘ ਖਾਲਸਾ, ਸਤਵਿੰਦਰ ਸਿੰਘ ਟੌਹੜਾ, ਜਗਜੀਤ ਸਿੰਘ ਤਲਵੰਡੀ, ਪਿ੍ਤਪਾਲ ਸਿੰਘ, ਗੁਰਮੀਤ ਸਿੰਘ ਬੂਹ, ਭਲਵਾਨ ਭੁਪਿੰਦਰ ਸਿੰਘ, ਮੈਡਮ ਹਰਜਿੰਦਰ ਕੌਰ, ਹਰਭਜਨ ਸਿੰਘ ਮਸਾਣਾ ਮੈਂਬਰ, ਭੁਪਿੰਦਰ ਸਿੰਘ, ਕੁਲਦੀਪ ਕੌਰ ਮੈਂਬਰ, ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਕਰਨੈਲ ਸਿੰਘ ਪੰਜੋਲੀ, ਸੁਖਵਿੰਦਰ ਕੌਰ ਸੁੱਖੀ, ਰਜਿੰਦਰ ਕੌਰ, ਪ੍ਰਧਾਨ ਪਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ ਝੁਬਰ, ਗੁਰਬਚਨ ਸਿੰਘ, ਹਾਜ਼ਰ ਸਨ |
ਝਬਾਲ, 27 ਸਤੰਬਰ (ਸਰਬਜੀਤ ਸਿੰਘ)-ਪਹਿਲੇ ਛੇ ਗੁਰੂ ਸਾਹਿਬਾਨ ਜੀ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਕਰਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਤਪ ਅਸਥਾਨ ਗੁਰਦੁਆਰਾ ਬੀੜ੍ਹ ...
ਝਬਾਲ, 27 ਸਤੰਬਰ (ਸਰਬਜੀਤ ਸਿੰਘ)-ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਦੇ ਕਾਰਜ ਕਰਵਾ ਰਹੇ ਬਾਬਾ ਸੁਬੇਗ ਸਿੰਘ ਜੀ ...
ਹਰੀਕੇ ਪੱਤਣ, 27 ਸਤੰਬਰ (ਸੰਜੀਵ ਕੁੰਦਰਾ)¸ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਨਜ਼ਦੀਕ ਟਾਟਾ 407 ਨੇ ਐਕਟਿਵਾ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ, ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਐਕਟਿਵਾ ਸਵਾਰ ਰਾਮ ਲੁਭਾਇਆ ਦੇ ਪੁੱਤਰ ਜਤਿੰਦਰ ...
ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)- ਅੰਗਰੇਜਾਂ ਦੇ ਸਮੇਂ ਤੋਂ ਚੱਲਦਾ ਆ ਰਿਹਾ ਗਵਰਨਰ ਦਾ ਅਹੁਦਾ ਜੋ ਕਿ ਲੋਕਾਂ ਉਪਰ ਵਾਧੂ ਬੋਝ ਹੈ ਨੂੰ ਖਤਮ ਕਰ ਦੇਣਾ ਚਾਹੀਦਾ ਹੈ ਕਿਉਂਕਿ ਗਵਰਨਰ ਦਾ ਕੰਮ ਸੀ.ਆਈ.ਡੀ. ਵਿਭਾਗ ਬਾਖੂਭੀ ਕਰ ਸਕਦਾ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ...
ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)- 'ਦਾ ਟੀਮ ਗਲੋਬਲ' ਤਰਨ ਤਾਰਨ ਦਾ ਆਫਿਸ ਜੰਡਿਆਲਾ ਰੋਡ ਤੋਂ ਬਦਲ ਕੇ ਗਲੀ ਨੰਬਰ 3 ਅਮਨਦੀਪ ਐਵੀਨਿਊ ਨੇੜੇ ਬੱਸ ਸਟੈਂਡ ਨਜ਼ਦੀਕ 80 ਫੁੱਟ ਰੋਡ ਤਰਨ ਤਾਰਨ ਵਿਖੇ ਚਲਾ ਗਿਆ ਹੈ | ਨਵੇਂ ਬਣੇ ਦਫ਼ਤਰ ਵਿਖੇ ਜਾਣਕਾਰੀ ਦਿੰਦੇ ਹੋਏ 'ਦਾ ਟੀਮ ...
ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਮੰਦਰ ਪੁਜਾਰੀ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਅਸ਼ਵਨੀ ਕੁਮਾਰ ਕੁੱਕੂ ਪੁੱਤਰ ਹਰਬੰਸ ...
ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਦੇ ਅੰਦਰ ਹੀ 3 ਟੋਲ ਪਲਾਜ਼ੇ ਹਨ ਤੇ ਉਸਮਾਂ ਟੋਲ ਪਲਾਜ਼ਾ ਪੰਜਾਬ ਭਰ ਵਿਚ ਸਭ ਤੋਂ ਮਹਿੰਗਾ ਹੈ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਬੀਰ ਸਿੰਘ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ, ...
ਝਬਾਲ, 27 ਸਤੰਬਰ (ਸੁਖਦੇਵ ਸਿੰਘ)-ਪੰਜ ਗੁਰੂ ਸਾਹਿਬਾਨਾਂ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...
ਤਰਨ ਤਾਰਨ, 27 ਸਤੰਬਰ (ਪਰਮਜੀਤ ਜੋਸ਼ੀ)-ਬੀਤੇ ਦਿਨੀਂ ਤਰਨ ਤਾਰਨ ਪੁਲਿਸ ਵਲੋਂ ਹਰਪ੍ਰੀਤ ਸਿੰਘ ਸੀਨੀਅਰ ਜੁਆਇੰਟ ਸੈਕਟਰੀ ਰਾਮਗੜ੍ਹੀਆ ਸਿੰਘ ਸਭਾ ਤਰਨ ਤਾਰਨ ਉਪਰ ਜੰਗਲਾਤ ਮਹਿਕਮੇ ਦੇ ਦਰੱਖਤ ਚੋਰੀ ਕੱਟਣ ਦਾ ਪਰਚਾ ਦਰਜ ਕੀਤਾ ਗਿਆ ਹੈ ਜੋ ਕਿ ਪੁਲਿਸ ਦੀ ਸ਼ਰੇਆਮ ...
ਪੱਟੀ, 27 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਭਗਵਾਨ ਵਾਲਮੀਕਿ ਸੰਗੀਤ ਰਾਮਲੀਲਾ ਕਲੱਬ ਪੱਟੀ ਵਲੋਂ ਸ਼ਹੀਦ ਸੋਹਨ ਲਾਲ ਪਾਠਕ ਪਾਰਕ ਪੱਟੀ ਵਿਖੇ ਰਾਮਲੀਲਾ ਦੀ ਸ਼ੁਰੂਆਤ ਕੀਤੀ | ਇਸ ਮੌਕੇ ਰਾਮਲੀਲਾ ਦੀ ਪਹਿਲੀ ਨਾਈਟ ਰਾਮ ਜਨਮ ਨਾਈਟ ਦਾ ...
ਤਰਨ ਤਾਰਨ, 27 ਸਤੰਬਰ (ਸੋਢੀ)- ਪੰਜਾਬ ਮੈਰਿਜ ਪੈਲੇਸ ਐਂਡ ਰਿਜ਼ੋਰਟ ਐਸੋਸੀਏਸ਼ਨ ਦੀ ਜਰੂਰੀ ਮੀਟਿੰਗ ਸਿਮਰਨਜੀਤ ਸਿੰਘ (ਲੱਕੀ ਭੁੱਲ੍ਹਰ) ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਾਰੇ ਏਜੰਡੇ ਵਿਚਾਰੇ ਗਏ | ਉਨ੍ਹਾਂ ਦੱਸਿਆ ਕਿ 29 ...
ਖਡੂਰ ਸਾਹਿਬ, 27 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਡਾਕ ਵਿਭਾਗ ਵਲੋਂ ਹਰ ਸਾਲ ਵਧੀਆ ਸੇਵਾਵਾਂ ਦੇਣ ਵਾਲੀਆਂ ਬਰਾਂਚਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ ਤੇ ਇਸ ਵਾਰ ਵੀ ਬ੍ਰਾਂਚ ਡਾਕਘਰ ਨਾਗੋਕੇ ਨੇ ਡਾਕ ਘਰ ਵਿਚ ਵਧੀਆ ਸੇਵਾਵਾਂ ਦੇਣ ਲਈ ਅੰਮਿ੍ਤਸਰ ਡਵੀਜ਼ਨ ਵਿਚ ...
ਪੱਟੀ, 27 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਤੇ ਖੇਤੀ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਦੇਣ ਹਿੱਤ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ...
ਤਰਨ ਤਾਰਨ, 27 ਸਤੰਬਰ (ਪਰਮਜੀਤ ਜੋਸ਼ੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ 'ਤੇ ਪੰਜਾਬ ਅੰਦਰ 16 ਥਾਵਾਂ ਉਪਰ ਜ਼ਿਲ੍ਹਾ ਵਾਰ ...
ਤਰਨ ਤਾਰਨ, 27 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਚਾਲੂ ਭੱਠੀ, ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਖਾਲੜਾ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ...
ਸੁਰ ਸਿੰਘ, 27 ਸਤੰਬਰ (ਧਰਮਜੀਤ ਸਿੰਘ)-ਭਗਵੰਤ ਮਾਨ ਸਰਕਾਰ ਵਲੋਂ ਸਕੂਲੀ ਸਿੱਖਿਆ ਦੇ ਪੱਧਰ ਨੂੰ ਮਿਆਰੀ ਬਣਾਉਣ ਦੇ ਨਿੱਤ ਦਾਅਵੇ ਕੀਤੇ ਜਾਂਦੇ ਹਨ, ਪ੍ਰੰਤੂ ਉਕਤ ਦਾਅਵੇ ਨੂੰ ਹਕੀਕੀ ਰੂਪ ਦੇਣ ਲਈ ਸਰਕਾਰ ਨੂੰ ਪੁਰਜ਼ੋਰ ਹੰਭਲਾ ਮਾਰਨ ਦੀ ਲੋੜ ਹੈ | ਸਥਾਨਕ ਸਰਕਾਰੀ ...
ਤਰਨ ਤਾਰਨ, 27 ਸਤੰਬਰ (ਇਕਬਾਲ ਸਿੰਘ ਸੋਢੀ)-ਗਾਂਧੀ ਪਾਰਕ ਤਰਨਤਾਰਨ ਵਿਖੇ ਸ਼ਹੀਦੇ ਆਜਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਦੀ ਅਗਵਾਈ ਹੇਠ ਜਨਤਕ ਜਥੇਬੰਦੀਆਂ ਵਲੋਂ ਦਿਹਾੜਾ ਮਨਾਇਆ ਗਿਆ, ਜਿਸਦੀ ਅਗਵਾਈ ਬਲਵਿੰਦਰ ਸਿੰਘ ...
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ ਦੀਆਂ ਹਦਾਇਤਾਂ ਅਤੇ ਬਲਾਕ ਐਲੀਮੈਂਟਰੀ ...
ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਅਥਲੈਟਿਕਸ ਐਸੋ. ਵਲੋਂ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਸਵ. ਮਨਜੀਤ ਸਿੰਘ ਭੁੱਲਰ ਯਾਦਗਾਰੀ 2 ਰੋਜਾ ਓਪਨ ਅਥਲੈਟਿਕਸ ਮੀਟ ਕਰਵਾਈ | ਜਾਣਕਾਰੀ ਦਿੰਦਿਆਂ ਅਥਲੈਟਿਕਸ ਐਸੋ. ਦੇ ਪ੍ਰਧਾਨ ਸਰੂਪ ਸਿੰਘ ਢੋਟੀਆਂ ਅਤੇ ਜਨਰਲ ...
ਅੰਮਿ੍ਤਸਰ, 27 ਸਤੰਬਰ (ਰੇਸ਼ਮ ਸਿੰਘ)- ਸ੍ਰੀ ਦਰਬਾਰ ਸਾਹਿਬ ਤੋਂ ਆਪਣੇ ਪਰਿਵਾਰ ਸਮੇਤ ਮੱਥਾ ਟੇਕ ਕੇ ਪਰਤ ਰਹੀ ਇਕ ਸ਼ਰਧਾਲੂ ਔਰਤ ਲੁੁੱਟ-ਖੋਹ ਦਾ ਸ਼ਿਕਾਰ ਹੋ ਗਈ, ਜਿਸ ਪਾਸੋਂ ਲੁਟੇਰੇ ਉਸ ਦੇ ਗਲ 'ਚ ਪਾਈ ਸੋਨੇ ਦੀ ਚੇਨ ਤੇ ਨਕਦੀ ਵਾਲਾ ਪਰਸ ਲੈ ਕੇ ਫ਼ਰਾਰ ਹੋ ਗਏ | ਥਾਣਾ ...
ਅੰਮਿ੍ਤਸਰ, 27 ਸਤੰਬਰ (ਹਰਮਿੰਦਰ ਸਿੰਘ)- ਸੀਵਰਮੈਨਾਂ ਨੂੰ ਤਨਖ਼ਾਹਾਂ ਨਾ ਮਿਲਣ ਅਤੇ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਸੀਵਰਮੈਨ ਕਰਮਚਾਰੀ ਯੂਨੀਅਨ ਵਲੋਂ ਅੱਜ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ | ਇਹ ਧਰਨਾ ਸ਼ਾਮ 4 ਵਜੇ ਤੱਕ ਜਾਰੀ ਰਿਹਾ | ਇਸ ਦੌਰਾਨ ਗੱਲਬਾਤ ...
ਅੰਮਿ੍ਤਸਰ, 27 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ, ਜਗਦੀਸ਼ ਠਾਕੁਰ ਜ਼ਿਲ੍ਹਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜ਼ਿਲ੍ਹਾ ਵਿੱਤ ਸਕੱਤਰ, ਤੇਜਿੰਦਰ ਸਿੰਘ ਢਿਲੋਂ ...
ਅੰਮਿ੍ਤਸਰ, 27 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮਿ੍ਤਸਰ ਪਬਲਿਕ ਸਕੂਲ, ਫੋਕਲ ਪੁਆਇੰਟ ਦੇ 12ਵੀਂ ਜਮਾਤ ਨਾਨ-ਮੈਡੀਕਲ ਵਿਦਿਆਰਥੀ ਅਵੀਨੂਰ ਸਿੰਘ ਨੇ 97 ਕਿੱਲੋਗ੍ਰਾਮ ਗਰੀਕੋ ਰੋਮਨ ਰੈਸਲਿੰਗ 'ਚ ਸੋਨੇ ਦਾ ਤਗਮਾ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਖੇਡ ...
ਅੰਮਿ੍ਤਸਰ, 27 ਸਤੰਬਰ (ਰੇਸ਼ਮ ਸਿੰਘ)- ਇੱਥੇ ਸ਼ਹਿਰ ਦੇ ਪਾਸ਼ ਖੇਤਰ ਯਾਸੀਨ ਰੋਡ ਵਿਖੇ ਏਅਰਫੋਰਸ ਦੇ ਇਕ ਸਾਬਕਾ ਅਧਿਕਾਰੀ ਦੇ ਘਰ ਹੋਈ ਲੱਖਾਂ ਦੀ ਲੁੱਟ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ ਤੇ ਇਸ ਮਾਮਲੇ 'ਚ ਕੋਈ ਹੋਰ ਨਹੀਂ, ਬਲਕਿ ਘਰੇਲੂ ਨੌਕਰਾਣੀ ਕੁੜੀ ...
ਛੇਹਰਟਾ, 27 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਥਾਣਾ ਮੁਖੀ ਛੇਹਰਟਾ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਚੌਂਕੀ ਗੁਰੂ ਕੀ ਵਡਾਲੀ ਦੇ ਇੰਚਾਰਜ ਏ.ਐਸ.ਆਈ. ਪਾਲ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਦੌਰਾਨੇ ਗਸ਼ਤ ਸ਼ੱਕ ਦੇ ਅਧਾਰ 'ਤੇ ਗੁਰੂ ਕੀ ਵਡਾਲੀ ...
ਅੰਮਿ੍ਤਸਰ, 27 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਅੰਮਿ੍ਤਸਲ ਇਕਾਈ ਵਲੋਂ ਅੱਜ ਜ਼ਿਲ੍ਹਾ ਹੈਡਕੁਆਰਟਰ ਵਿਖੇ ਜ਼ਿਲ੍ਹਾ ਕਨਵੀਨਰ ਡਾ: ਸੰਤਸੇਵਕ ਸਿੰਘ ਸਰਕਾਰੀਆ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕਰਕੇ ਪੰਜਾਬ ...
ਅੰਮਿ੍ਤਸਰ, 27 ਸਤੰਬਰ (ਹਰਮਿੰਦਰ ਸਿੰਘ)-ਗੁਰੂ ਨਗਰੀ ਅੰਮਿ੍ਤਸਰ 'ਚ ਨਾਜਾਇਜ਼ ਉਸਾਰੀਆਂ ਧੜੱਲੇ ਨਾਲ ਹੋਣ ਕਰਕੇ ਨਗਰ ਨਿਗਮ ਦਾ ਬਿਲਡਿੰਗ ਵਿਭਾਗ ਹਮੇਸ਼ਾ ਸੁਰਖ਼ੀਆਂ 'ਤੇ ਰਿਹਾ ਹੈ | ਬੀਤੇ ਕੁਝ ਸਮੇਂ ਤੋਂ ਨਾਜਾਇਜ਼ ਉਸਾਰੀਆਂ ਇਕ ਰਿਕਾਰਡ 'ਤੇ ਪਹੁੰਚ ਗਈਆਂ ਹਨ ਜਿਸ ...
ਅੰਮਿ੍ਤਸਰ, 27 ਸਤੰਬਰ (ਗਗਨਦੀਪ ਸ਼ਰਮਾ)- ਮਿੰਨੀ ਬੱਸ ਅਪ੍ਰੇਟਰਾਂ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਅੰਤਰਰਾਜੀ ਬੱਸ ਟਰਮੀਨਲ (ਅੰਮਿ੍ਤਸਰ ਬੱਸ ਅੱਡਾ) ਵਿਖੇ ਸੂਬਾ ਸਰਕਾਰ ਦੀਆਂ ਵਿਰੋਧੀ ਨੀਤੀਆਂ ਦੇ ਵਿਰੋਧ 'ਚ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ...
ਅਮਰਕੋਟ, 27 ਸਤੰਬਰ (ਭੱਟੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਤਰਨ ਤਾਰਨ ਜ਼ਿਲ੍ਹੇ ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਦੀ ਕੋਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਤੇ ਜ਼ੋਨ ਆਗੂ ਰਣਜੀਤ ਸਿੰਘ ਚੀਮਾ ਦੇ ਗ੍ਰਹਿ ਪਿੰਡ ਚੀਮਾ ਖੁਰਦ ਵਿਖੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX