ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਵਿਰਾਸਤ ਏ ਖ਼ਾਲਸਾ ਵਿਖੇ ਕਰਵਾਇਆ ਜਾਵੇਗਾ | ਜ਼ਿਲ੍ਹਾ ਰੂਪਨਗਰ ਵਿਚ ਹੋਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਇੱਕ ਵਿਸ਼ੇਸ਼ ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ 28 ਸਤੰਬਰ ਨੂੰ ਜ਼ਿਲ੍ਹੇ 'ਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਪ੍ਰੋਗਰਾਮਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੇਰੇ 6 ਵਜੇ ਸ਼ਹੀਦ ਭਗਤ ਸਿੰਘ ਚੌਂਕ ਤੋਂ ਮਹਾਰਾਜਾ ਰਣਜੀਤ ਸਿੰਘ ਬਾਗ਼ ਤੱਕ ਸਾਈਕਲ ਰੈਲੀ ਕੱਢੀ ਜਾਵੇਗੀ | ਉਨ੍ਹਾਂ ਨੌਜਵਾਨਾਂ ਨੂੰ ਇਸ ਰੈਲੀ 'ਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕਿਹਾ | ਉਨ੍ਹਾਂ ਦੱਸਿਆ ਕਿ ਵਿਰਾਸਤ ਏ ਖ਼ਾਲਸਾ ਵਿਖੇ ਸ਼ਾਮ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ | ਡਾ. ਪ੍ਰੀਤੀ ਯਾਦਵ ਨੇ ਅੱਗੇ ਦੱਸਿਆ ਕਿ ਵਿਰਾਸਤ-ਏ-ਖ਼ਾਲਸਾ 'ਚ ਹੋਣ ਵਾਲੇ ਸਮਾਗਮ ਸ਼ਾਮ 4 ਵਜੇ ਹੋਣਗੇ | ਜਿਨ੍ਹਾਂ ਵਿਚ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਅਤੇ ਸ਼ਹੀਦ-ਏ-ਆਜ਼ਮ ਦੇ ਜੀਵਨ ਨਾਲ ਸਬੰਧਿਤ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸ਼ਹੀਦ ਏ ਆਜ਼ਮ ਨੂੰ ਯਾਦ ਕਰਦਿਆਂ ਇਹ ਪ੍ਰੋਗਰਾਮ ਵਿਸ਼ੇਸ਼ ਤੌਰ 'ਤੇ ਸੰਸਾਰ ਪ੍ਰਸਿੱਧ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਏ ਜਾ ਰਹੇ ਹਨ | ਜਿਸ ਉਪਰੰਤ ਇੱਕ ਕੈਂਡਲ ਮਾਰਚ ਵੀ ਕੱਢਿਆ ਜਾਵੇਗਾ | ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਮੀਟਿੰਗ ਰਾਹੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਇਹਨਾਂ ਸਮਾਗਮਾਂ ਅਤੇ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 28 ਸਤੰਬਰ ਨੂੰ ਲੋਕਾਂ ਨੂੰ ਆਪਣੇ ਘਰਾਂ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦ ਵਿਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਵੀ ਕੀਤੀ | ਇਸ ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਹਰਜੋਤ ਕੌਰ, ਐਸ.ਡੀ.ਐਮ. ਰੂਪਨਗਰ ਹਰਬੰਸ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਭਲਾਈ ਮਨਤੇਜ ਸਿੰਘ ਚੀਮਾ, ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਪੰਕਜ ਯਾਦਵ, ਤਹਿਸੀਲਦਾਰ ਜਸਪ੍ਰੀਤ ਸਿੰਘ, ਸੁਪਰਡੈਂਟ ਸ੍ਰੀਮਤੀ ਸੰਤੋਸ਼ ਕੁਮਾਰੀ ਤੇ ਹੋਰ ਅਧਿਕਾਰੀ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬਤੌਰ ਸਹਾਇਕ ਰਾਗੀ ਸੇਵਾ ਨਿਭਾਅ ਰਹੇ ਭਾਈ ਤੇਜਵੀਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕਾਂ ...
ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-ਸ਼੍ਰੋ: ਅ: ਦਲ (ਅ) ਦੇ ਇੱਕ ਵਫ਼ਦ ਨੇ ਭਾਰਤੀ ਫ਼ੌਜ ਵਿਚੋਂ ਵੱਖ-ਵੱਖ ਕੌਮਾਂ ਨਾਲ ਸਬੰਧਿਤ ਰੈਜੀਮੈਂਟਾਂ ਨੂੰ ਖ਼ਤਮ ਕਰਨ ਦੇ ਖ਼ਦਸ਼ਿਆਂ ਦਾ ਵਿਰੋਧ ਕਰਦਿਆਂ ਇਸ ਸਾਜ਼ਿਸ਼ ਨੂੰ ਰੋਕਣ ਲਈ ਦੇਸ਼ ਦੀ ਰਾਸ਼ਟਰਪਤੀ ਬੀਬੀ ਦ੍ਰੋਪਦੀ ...
ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-ਸੈਣੀ ਮਹਾਂ ਸਭਾ ਪੰਜਾਬ ਵਲੋਂ ਅੱਜ ਪਹਿਲਾਂ ਸੈਣੀ ਸੰਮੇਲਨ ਗੁਰਦੁਆਰਾ ਬਾਬਾ ਸਤਿਨਾਮ ਜੀ ਨੰਗਲ ਚੌਂਕ ਰੂਪਨਗਰ ਵਿਖੇ ਕਰਵਾਇਆ ਗਿਆ | ਇਹ ਸੰਮੇਲਨ ਸੈਣੀ ਸਮਾਜ ਦੀ ਰਾਜਨੀਤਿਕ ਅਤੇ ਸਮਾਜਿਕ ਸਥਿਤੀ ਦੇ ਸੰਬੰਧ ਵਿਚ ਕਰਵਾਇਆ ...
ਸ੍ਰੀ ਚਮਕੌਰ ਸਾਹਿਬ, 27 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ | ਆੜ੍ਹਤੀ ਗਿੱਲ ਟਰੇਡਰਜ਼ ਦੇ ਮਾਲਕ ਰਵਿੰਦਰ ਸਿੰਘ ਪੱਪੂ ਗਿੱਲ ਨੇ ਦੱਸਿਆ ਕਿ ਪਿੰਡ ਬਰਸਾਲਪੁਰ ਦੇ ਕਿਸਾਨ ਰਵਿੰਦਰ ਸਿੰਘ ਵਲੋਂ ਅੱਜ 50 ਕੁਇੰਟਲ ਦੇ ਕਰੀਬ ...
ਨੂਰਪੁਰ ਬੇਦੀ, 27 ਸਤੰਬਰ (ਵਿੰਦਰ ਪਾਲ ਝਾਂਡੀਆ)-ਜ਼ਿਲ੍ਹਾ ਪੱਧਰੀ ਸਕੂਲ ਵੇਟ ਲਿਫ਼ਟਿੰਗ ਖੇਡ ਮੁਕਾਬਲੇ ਜੋ ਕਿ ਭਰਤਗੜ੍ਹ ਵਿਖੇ ਬੀਤੇ ਦਿਨ ਸੰਪੰਨ ਹੋਏ | ਇਨ੍ਹਾਂ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦੀਆਂ ...
ਸ੍ਰੀ ਚਮਕੌਰ ਸਾਹਿਬ, 27 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਜਸਕਰਨ ਸਿੰਘ ਗਿੱਲ ਨੇ ਜ਼ਿਲ੍ਹਾ ਪੱਧਰ 'ਤੇ ਹੋਏ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਦੋ ਸੋਨ ਤਗਮੇ ਹਾਸਲ ਕੀਤੇ ਹਨ | ਇਸ ...
ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਪੰਜਾਬ ਸਰਕਾਰ ਵਲੋਂ ਇਸ ਵਾਰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਮੁਬਾਰਕ ਮੌਕੇ ਉੱਤੇ ਵੱਖ-ਵੱਖ ਵਿਭਾਗਾਂ ਵਲੋਂ ...
ਨੰਗਲ, 27 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-'ਝਾੜੂ' ਦੇ ਕੱਟੜ ਵਿਰੋਧੀਆਂ ਦੇ ਮੂੰਹ ਟੱਡੇ ਰਹਿ ਗਏ ਹਨ ਕਿਉਂਕਿ ਉਨ੍ਹਾਂ ਦੀਆਂ ਆਲੀਸ਼ਾਨ ਕੋਠੀਆਂ ਦਾ ਬਿਜਲੀ ਦਾ ਬਿੱਲ ਵੀ ਜ਼ੀਰੋ ਆਇਆ ਹੈ | ਤਕਰੀਬਨ 2 ਤੋਂ 5 ਕਰੋੜ ਦੀ ਸਾਲਾਨਾ ਬੈਂਕ ਟਰਾਂਜੇਕਸ਼ਨ ਕਰਨ ਵਾਲੇ ਇੱਕ ...
ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਅਨੁਸਾਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਇੰਨਾਂ ਹੁਕਮਾਂ ...
ਨੂਰਪੁਰ ਬੇਦੀ, 27 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਐਗਰੀਕਲਚਰਲ ਮੈਕਾਨਾਈਜ਼ੇਸ਼ਨ ਫਾਰ ਇਨ-ਸੀਟੂ ਮੈਨੇਜਮੈਂਟ ਆਫ਼ ਕਰਾਪ ਰੈਜ਼ੀਡਿਊ ਅਤੇ ਆਤਮਾ ਸਕੀਮ ਅਧੀਨ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ, ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਾਣੀ ਦੀ ...
ਭਰਤਗੜ੍ਹ, 27 ਸਤੰਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 2 ਅਕਤੂਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਸਬੰਧੀ ਗੁ: ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ ਨੇੜਲੇ ...
ਨੂਰਪੁਰ ਬੇਦੀ, 27 ਸਤੰਬਰ (ਪ.ਪ.ਰਾਹੀਂ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਪ੍ਰਮੋਸ਼ਨਾਂ ਰਾਹੀ ਅਤੇ ਸਿੱਧੀ ਭਰਤੀ ਅਧਿਆਪਕਾਂ ਦੀਆਂ ਤਰੱਕੀਆਂ ਰੋਕਣ ਦੀ ਨਿੰਦਾ ਕੀਤੀ | ...
ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ...
ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਜ਼ਿਲ੍ਹਾ ਪੱਧਰ 'ਤੇ ਕਿਸਾਨਾਂ ਦਾ ਸਿਖਲਾਈ ਕੈਂਪ 29 ਸਤੰਬਰ ਦਿਨ ਵੀਰਵਾਰ ਨੂੰ ਸਵੇਰੇ 9.30 ਵਜੇ ...
ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ...
ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ 'ਚ ਅੱਜ ਧਾਰਮਿਕ ਆਸਥਾ ਨਾਲ ਦੂਸਰੇ ਦਿਨ ਰਾਮ ਲੀਲ੍ਹਾ ਦਾ ਮੰਚਨ ਕੀਤਾ ਗਿਆ | ਰਾਮ-ਲੀਲ੍ਹਾ ਮੈਦਾਨ 'ਚ ਐਸ. ਡੀ. ਰਾਮ-ਲੀਲ੍ਹਾ ਕਮੇਟੀ ਵਲੋਂ ਕਰਵਾਏ ਜਾ ਰਹੇ ਮੰਚਨ 'ਚ ਅੱਜ ਭਗਵਾਨ ਸ੍ਰੀ ਰਾਮ, ਮਾਤਾ ਸੀਤਾ ਜੀ ਅਤੇ ...
ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਰੋਟਰੀ ਕਲੱਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਸੰਤ ਬਾਬਾ ਵਿਸਾਖਾ ਸਿੰਘ ਕੁਟੀਆ ਚੱਕ ਹੋਲਗੜ੍ਹ ਵਾਲਿਆਂ ਦੀ ਬਰਸੀ ਮੌਕੇ ਦੋ ਦਿਨਾਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦਾ ਰਸਮੀ ਤੌਰ 'ਤੇ ...
ਨੂਰਪੁਰ ਬੇਦੀ, 27 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਗੁਰਦੁਆਰਾ ਸ੍ਰੀ ਝੰਡਾ ਜੀ ਸਾਹਿਬ ਨੌਧੇਮਾਜਰਾ ਤੋਂ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਜਥੇਦਾਰ ਬਾਬਾ ਸੁੱਚਾ ਸਿੰਘ ਦੀ ਅਗਵਾਈ ਹੇਠ 75 ਮਰਦਾਂ ਅਤੇ ਔਰਤਾਂ ਦਾ ਇੱਕ ਜਥਾ ਰਵਾਨਾ ਹੋਇਆ, ਜਿਸ ਦੀ ਜਾਣਕਾਰੀ ...
ਨੰਗਲ, 27 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਆਦਰਸ਼ ਬਾਲ ਵਿਦਿਆਲਿਆ 'ਚ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਇੱਕ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਪੂਜਾ ਸ਼ਰਮਾ ਨੇ 38864 ...
ਸ੍ਰੀ ਚਮਕੌਰ ਸਾਹਿਬ, 27 ਸਤੰਬਰ (ਜਗਮੋਹਣ ਸਿੰਘ ਨਾਰੰਗ)-'ਸਿੱਖਿਆ ਕੇਵਲ ਕਿਤਾਬੀ ਗਿਆਨ ਹੀ ਨਹੀਂ, ਸਗੋਂ ਇਹ ਵਿਦਿਆਰਥੀ ਨੂੰ ਜ਼ਿੰਦਗੀ ਜਿਊਣ ਦਾ ਹੁਨਰ ਸਿਖਾਉਣ ਲਈ, ਮਨੁੱਖ ਵਿਚ ਬਹੁਤ ਸਾਰੇ ਮਨੁੱਖੀ-ਗੁਣ ਵਿਦਮਾਨ ਕਰਦੀ ਹੈ ਅਤੇ ਅੱਜ ਇਸ ਸੰਸਥਾ ਵਿਚ ਵਿਦਿਆਰਥੀਆਂ ...
ਰੂਪਨਗਰ, 27 ਸਤੰਬਰ (ਸਤਨਾਮ ਸਿੰਘ ਸੱਤੀ)-'ਮਿਸ਼ਨ ਸੁਨਹਿਰੀ' ਤਹਿਤ ਅਕਤੂਬਰ ਮਹੀਨੇ ਤੋਂ ਮੁਫ਼ਤ ਸਿਖਲਾਈ (ਦੂਜੇ ਬੈਂਚ) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅਰੁਣ ਕੁਮਾਰ ਨੇ ਦੱਸਿਆਂ ਕਿ ਪੰਜਾਬ ਸਰਕਾਰ ਵਲੋਂ ...
ਨੂਰਪੁਰ ਬੇਦੀ, 27 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵੇਦਾਂਤ ਆਚਾਰੀਆ ਸਤਿਗੁਰੂ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੰਗਲ ਦਾ ਜ਼ਿਲ੍ਹਾ ...
ਨੂਰਪੁਰ ਬੇਦੀ, 27 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪ੍ਰਸਿੱਧ ਕਥਾ ਵਾਚਕ ਆਚਾਰੀਆ ਵਿਪਨ ਅੱਤਰੀ ਨੂੰ ਸਨਾਤਨ ਧਰਮ ਮੰਚ ਪੰਜਾਬ ਤੇ ਹਿਮਾਚਲ ਦਾ ਪ੍ਰਚਾਰਕ ਤੇ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਮੰਚ ਦੇ ਰਾਸ਼ਟਰੀ ਸੰਸਥਾਪਕ ਮਹੰਤ ਪੰਕਜ ਗਿਰੀ ਨੇ ਗੱਲ ਕਰਦਿਆਂ ...
ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਇਲਾਕੇ ਦੇ ਸਾਰਿਆਂ ਤੋਂ ਪੁਰਾਣੀ ਵਿੱਦਿਅਕ ਸੰਸਥਾ ਐਸ ਜੀ ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਫੁੱਟਬਾਲ ਟੀਮ ਨੇ ਰੂਪਨਗਰ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ...
ਸ੍ਰੀ ਅਨੰਦਪੁਰ ਸਾਹਿਬ, 27 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਸੰਸਾਰ ਪ੍ਰਸਿੱਧ ਸਥਾਨਕ ਵਿਰਾਸਤ ਏ ਖ਼ਾਲਸਾ ਵਿਖੇ ਕੀਤੀ ਸ਼ਾਨਦਾਰ ਸਜਾਵਟ ਆ ਰਹੇ ਸੈਲਾਨੀਆਂ 'ਚ ਖਿੱਚ ਦਾ ਕੇਂਦਰ ਬਣੀ ਰਹੀ | ਇੱਥੇ ਪਹੁੰਚੇ ਸੈਲਾਨੀਆਂ ਦਾ ਵਿਸ਼ਵ ਸੈਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX