ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਵਾਰ ਸ਼ਹੀਦ ਏ ਆਜ਼ਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ ਬੜੀ ਹੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਮੁਬਾਰਕ ਮੌਕੇ 'ਤੇ ਵੱਖ-ਵੱਖ ਵਿਭਾਗਾਂ ਵਲੋਂ ਗਤੀਵਿਧੀਆਂ ਕੀਤੀਆਂ ਜਾਣਗੀਆਂ | ਇਨ੍ਹਾਂ ਗਤੀਵਿਧੀਆਂ ਦੀ ਲੜੀ ਵਿੱਚ ਖੇਡ ਵਿਭਾਗ ਮੋਗਾ ਵਲੋਂ ਅਨਮੋਲ ਅਕੈਡਮੀ ਖੋਸਾ ਅਤੇ ਫੁੱਟਬਾਲ ਕਲੱਬ ਗਲੋਟੀ ਵਿਚਕਾਰ ਪਿੰਡ ਖੋਸਾ ਪਾਂਡੋ ਵਿਖੇ ਇਕ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼ ਕੀਤਾ ਜਾਵੇਗਾ | ਇਸ ਟੂਰਨਾਮੈਂਟ ਵਿਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਭਗਤ ਸਿੰਘ ਦੇ ਸੁਪਨਿਆਂ ਵਾਲੇ ਰੰਗਲਾ ਪੰਜਾਬ ਬਣਾਉਣ ਵਿਚ ਆਪਣਾ ਨਿੱਜੀ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ ਅਤੇ ਫ਼ੁੱਲ ਭੇਟ ਕੀਤੇ ਜਾਣਗੇ | ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵੀਡੀਓ ਮੈਸੇਜ ਵੱਡੀ ਸਕਰੀਨ 'ਤੇ ਚਲਾਇਆ ਜਾਵੇਗਾ | ਇਸ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜੋਗਿੰਦਰ ਚੌਕ ਮੋਗਾ ਤੱਕ ਸਾਈਕਲ ਰੈਲੀ ਕੱਢੀ ਜਾਵੇਗੀ | ਉਸੇ ਦਿਨ ਸ਼ਾਮ ਨੂੰ 6:30 ਵਜੇ ਤੋਂ ਬਾਅਦ ਡਿਪਟੀ ਕਮਿਸ਼ਨਰ ਕੈਂਪ ਦਫ਼ਤਰ ਤੋਂ ਸ਼ਹੀਦੀ ਪਾਰਕ ਤੱਕ ਕੈਂਡਲ ਲਾਈਟ ਮਾਰਚ ਕੱਢਿਆ ਜਾਵੇਗਾ ਜਿਸ ਵਿਚ ਸ਼ਹਿਰ ਅਤੇ ਇਲਾਕੇ ਦੀਆਂ ਕਈ ਗੈਰ ਸਰਕਾਰੀ ਸੰਸਥਾਵਾਂ ਦੇ ਮੈਂਬਰ ਅਤੇ ਆਮ ਲੋਕ ਭਾਗ ਲੈਣਗੇ | ਸ਼ਹੀਦੀ ਪਾਰਕ ਵਿਖੇ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸਬੰਧਿਤ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ | ਉਨ੍ਹਾਂ 28 ਸਤੰਬਰ ਨੂੰ ਲੋਕਾਂ ਨੂੰ ਆਪਣੇ ਘਰਾਂ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦ ਵਿਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪਿੰਡ ਢੁੱਡੀਕੇ ਸਮੇਤ ਸਾਰੀਆਂ ਮਹੱਤਵਪੂਰਨ ਇਤਿਹਾਸਕ ਇਮਾਰਤਾਂ ਨੂੰ ਰੁਸ਼ਨਾਇਆ ਜਾਵੇਗਾ |
ਉਨ੍ਹਾਂ ਕਿਹਾ ਕਿ 'ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ' ਨੂੰ ਪ੍ਰੇਰਨਾ ਹਿਤ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਦੀਆਂ ਦੀਵਾਰਾਂ ਤੇ ਸਟੈੱਨਸਿਲ/ਪੇਂਟ ਕੀਤਾ ਜਾਵੇਗਾ | ਇਸ ਦਿਨ ਸਕੂਲਾਂ ਵਿਚ ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਜਾਣਗੇ ਅਤੇ ਸਵੇਰ ਦੀ ਸਭਾ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ 'ਤੇ ਸੰਬੋਧਨ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਵਿਭਾਗ ਨੂੰ ਵੀ ਆਦੇਸ਼ ਕਰ ਦਿੱਤੇ ਗਏ ਹਨ | ਜ਼ਿਲ੍ਹੇ ਅੰਦਰ ਚੱਲਣ ਵਾਲੀਆਂ ਬੱਸਾਂ ਵਿਚ ਦੇਸ਼ ਭਗਤੀ ਦੇ ਗੀਤ ਚਲਾਏ ਜਾਣਗੇ | ਪੰਜਾਬ ਸਰਕਾਰ ਵਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੁਆਰਾ ਪ੍ਰਕਾਸ਼ਿਤ ਪੁਸਤਕ ''ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜੇਲ੍ਹ ਡਾਇਰੀ'' ਦੇ ਸੋਧੇ ਆਡੀਸ਼ਨ ਦੀਆਂ ਕਾਪੀਆਂ ਸਕੂਲਾਂ ਅਤੇ ਕਾਲਜਾਂ ਵਿਚ ਮੁਫ਼ਤ ਵੰਡੀਆਂ ਜਾਣਗੀਆਂ | ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਇਨ੍ਹਾਂ ਸਮਾਗਮਾਂ ਅਤੇ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਹਿੱਸਾ ਲੈਣ ਦੀ ਅਪੀਲ ਕੀਤੀ |
ਮੋਗਾ, 27 ਸਤੰਬਰ (ਜਸਪਾਲ ਸਿੰਘ ਬੱਬੀ)-ਗਾਰਡੀਅਨ ਆਫ ਗਵਰਨੈਂਸ (ਜੀ.ਓ.ਜੀ) ਟੀਮ ਮੋਗਾ ਵਲੋਂ ਮਾਲਵਾ ਜ਼ੋਨ ਦੇ ਪ੍ਰਧਾਨ ਅਵਤਾਰ ਸਿੰਘ ਫੱਕਰਸਰ ਦੇ ਦਿਸ਼ਾ ਨਿਰਦੇਸ਼ ਹੇਠ ਮੋਗਾ ਜ਼ਿਲੇ੍ਹ ਦੇ ਜ਼ਿਲ੍ਹਾ ਪ੍ਰਧਾਨ ਲੈਫਟੀਨੈਂਟ ਕਰਨਲ ਬਲਕਾਰ ਸਿੰਘ ਦੀ ਅਗਵਾਈ ਹੇਠ ਇੱਥੇ ...
ਮੋਗਾ, 27 ਸਤੰਬਰ (ਅਸ਼ੋਕ ਬਾਂਸਲ)-ਅਗਰਵਾਲ ਸਭਾ ਮੋਗਾ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਮਹਾਂਉਤਸਵ ਇੱਥੇ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮਹਾਰਾਜਾ ਅਗਰਸੈਨ ਅਤੇ ਮਾਤਾ ਲਕਸ਼ਮੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਮਨਜੀਤ ਕਾਂਸਲ, ਡਾ. ਸੀਮਾਂਤ ਗਰਗ, ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਸਰੂਪਾਂ ਦੀ ਜਾਂਚ ਨੂੰ ਲੈ ਕੇ ਬਾਬਾ ਬਲਦੇਵ ਸਿੰਘ ਜੋੜੀ ਵਾਲਾ ਅਤੇ ਬਾਬਾ ਰੇਸ਼ਮ ਸਿੰਘ ਖੁਖਰਾਣਾ ਦੀ ਅਗਵਾਈ 'ਚ ਡਿਪਟੀ ...
ਨਿਹਾਲ ਸਿੰਘ ਵਾਲਾ, ਸਮਾਧ ਭਾਈ, 27 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ, ਜਗਰੂਪ ਸਰੋਆ)-ਕੈਨੇਡਾ ਵਿਖੇ ਆਪਣੀ ਰੋਜ਼ੀ-ਰੋਟੀ ਲਈ ਗਏ ਪਿੰਡ ਰੌਂਤਾ ਦੇ ਜਥੇਦਾਰ ਕਰਤਾਰ ਸਿੰਘ ਦੇ ਪੋਤਰੇ ਸੁਖਮੰਦਰ ਸਿੰਘ ਉਰਫ ਮਿੰਦਾ 37 ਸਾਲ ਦੀ ਕੈਨੇਡਾ ਦੇ ਵੈਨਕੂਵਰ ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)ਜ਼ਿਲ੍ਹਾ ਮੋਗਾ ਦੇ ਪਿੰਡ ਰਣਸੀਂਹ ਖ਼ੁਰਦ (ਨੇੜੇ ਨਿਹਾਲ ਸਿੰਘ ਵਾਲਾ) ਦੀ ਕਰੀਬ 17 ਸਾਲ ਦੀ ਕਿੱਕ ਬਾਕਸਿੰਗ ਦੀ ਖਿਡਾਰਨ ਖੁਸ਼ਪ੍ਰੀਤ ਕੌਰ ਕੋਲ ਅੰਤਰਰਾਸ਼ਟਰੀ ਖੇਡ ਮੁਕਾਬਲੇ ਦਾ ਸਾਹਮਣਾ ਕਰਨ ਦੀ ਹੌਸਲਾ ...
ਸਮਾਧ ਭਾਈ, 27 ਸਤੰਬਰ (ਜਗਰੂਪ ਸਿੰਘ ਸਰੋਆ)-ਮੋਗਾ ਜ਼ਿਲ੍ਹੇ ਦੇ ਪੁਲੀਸ ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਸਮਾਧ ਭਾਈ ਵਿਖੇ ਲੰਘੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਪਿੰਡ ਵਿਚ ਕੁਝ ਥਾਈਾ ਖ਼ਾਲਿਸਤਾਨ ਦੇ ਨਾਅਰੇ ਲਿਖ ਕੇ ਇਕ ਵੱਖਰਾ ਵਿਵਾਦ ਛੇੜ ਦਿੱਤਾ ਹੈ | ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਡੇਅਰੀ ਕਿਸਾਨਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 3 ਅਕਤੂਬਰ ਨੂੰ ਪੰਜਾਬ ਵਿਚ ਸਥਿਤ ਡੇਅਰੀ ਟਰੇਨਿੰਗ ਸੈਂਟਰਾਂ 'ਤੇ ਚਲਾਇਆ ਜਾ ਰਿਹਾ ਹੈ, ਜਿਸ ਦੀ ਕਾਊਾਸਲਿੰਗ 29 ਸਤੰਬਰ ਨੂੰ ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੁਸਹਿਰੇ ਅਤੇ ਵਿਸ਼ਵਕਰਮਾ ਦੇ ਤਿਉਹਾਰ ਉੱਪਰ ਵੀ ਜ਼ਿਲ੍ਹੇ ਦੇ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ | ਉਨ੍ਹਾਂ ਦੱਸਿਆ ਕਿ ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਖੇਡ ਅਫ਼ਸਰ ਮੋਗਾ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸਬੰਧ ਵਿੱਚ ਰਾਜ ਪੱਧਰੀ ਖੇਡਾਂ ਲਈ ਵੱਖ-ਵੱਖ ਖੇਡਾਂ ਦੇ ਸਿਲੈੱਕਸ਼ਨ ਟਰਾਇਲ ਕਰਵਾਏ ਜਾ ਰਹੇ ਹਨ | ਉਨ੍ਹਾਂ ...
ਠੱਠੀ ਭਾਈ, 27 ਸਤੰਬਰ (ਮਠਾੜੂ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪਿੰਡ ਮਾੜੀ ਮੁਸਤਫਾ ਵਿਖੇ ਨਸ਼ਿਆਂ ਦੀ ਦਲਦਲ ਵਿਚ ਧਸ ਚੁੱਕੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਨਸ਼ਿਆਂ ਵਿਰੁੱਧ ਨਾਟਕ 28 ਸਤੰਬਰ ਦਿਨ ਬੁੱਧਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ...
ਮੋਗਾ, 27 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਮੋਹਾਲੀ ਦੇ ਏਅਰ ਪੋਰਟ ਦਾ ਨਾਮ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਨਾਮ 'ਤੇ ਕਰਨ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਨੇ ਪੰਜਾਬ ਵਾਸੀਆਂ ਦੇ ਦਿਲ ਜਿੱਤ ਲਏ ਤੇ ਅਜਿਹਾ ਕਰਕੇ ਪ੍ਰਧਾਨ ਮੰਤਰੀ ਨੇ ਸ਼ਹੀਦ ਭਗਤ ਸਿੰਘ ਨੂੰ ਇਕ ...
ਰੁਪਾਣਾ, 27 ਸਤੰਬਰ (ਜਗਜੀਤ ਸਿੰਘ)-ਬੀਤੀ ਰਾਤ ਚੋਰਾਂ ਵਲੋਂ ਗਰੀਬ ਪਰਿਵਾਰ ਦੇ ਘਰ 'ਚੋਂ ਬੱਕਰਾ ਤੇ ਬੱਕਰੀ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਹੈ | ਇਹ ਜਾਣਕਾਰੀ ਦਿੰਦਿਆਂ ਪੱਪੂ ਰਾਮ ਸਿੰਘ ਪੁੱਤਰ ਰਾਮ ਕ੍ਰਿਸ਼ਨ ਵਾਸੀ ਰੁਪਾਣਾ ਨੇ ਦੱਸਿਆ ਕਿ ਘਰ ਦੇ ਵਿਹੜੇ ਅੰਦਰ ਆਪਣੇ ...
ਮਲੋਟ, 27 ਸਤੰਬਰ (ਪਾਟਿਲ)-ਸ਼ਹਿਰ ਦੀਆਂ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਏ ਆਜਮ ਸ: ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ 28 ਸਤੰਬਰ ਦਿਨ ਬੁੱਧਵਾਰ ਨੂੰ ਮਲੋਟ ਸ਼ਹਿਰ 'ਚ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਜਾਵੇਗਾ | ਇਸ ...
ਕੋਟ ਈਸੇ ਖਾਂ, 27 ਸਤੰਬਰ (ਨਿਰਮਲ ਸਿੰਘ ਕਾਲੜਾ)-ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਬਾਜ਼ ਸਿੰਘ ਦੀ ਅਗਵਾਈ ਹੇਠ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਵਿਚ ਡਾ. ਗੁਰਪ੍ਰੀਤ ...
ਫ਼ਤਿਹਗੜ੍ਹ ਪੰਜਤੂਰ, 27 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਕਸਬਾ ਫ਼ਤਿਹਗੜ੍ਹ ਪੰਜਤੂਰ ਤੋਂ ਸ਼ਾਹਬੁੱਕਰ ਨੂੰ ਜਾਂਦੀ ਸੜਕ ਉੱਪਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇ ਵੱਡੇ ਟੋਏ ਪਏ ਹੋਏ ਹਨ | ਚੋਣਾਂ ਤੋਂ ਬਾਅਦ ਵੱਡੇ ਬਹੁਮਤ ਨਾਲ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ...
ਨਿਹਾਲ ਸਿੰਘ ਵਾਲਾ, 27 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਜ਼ਿਲ੍ਹਾ ਮੋਗਾ ਦੀਆਂ ਖੇਡਾਂ ਵਤਨ ਦੀਆਂ ਜੋ ਕਿ ਪਿਛਲੇ ਦਿਨੀਂ ਗੋਧੇਵਾਲ ਸਟੇਡੀਅਮ ਮੋਗਾ ਵਿਖੇ ਹੋਈਆਂ, 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੌਡੇ ਦੀਆਂ ਕਬੱਡੀ ਅੰਡਰ-21 ਦੀ ਟੀਮ ਨੇ ...
ਮੋਗਾ, 27 ਸਤੰਬਰ (ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਦੀ ਅਹਿਮ ਮੀਟਿੰਗ 28 ਸਤੰਬਰ ਬੁੱਧਵਾਰ ਨੂੰ ਸਵੇਰੇ 10.00 ਵਜੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਪਿੰਡ ਤਤਾਰੀਏ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਰੱਖੀ ਗਈ ਹੈ ਜਿਸ ਵਿਚ ਹਲਕੇ ਭਰ ਤੋਂ ਅਕਾਲੀ ਆਗੂ ...
ਸਮਾਲਸਰ, 27 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਲੋਕਾਂ ਨੂੰ ਬੜੀ ਉਮੀਦ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਆਈ ਹੈ ਅਤੇ ਉਸ ਦੇ ਆਉਣ ਨਾਲ ਸਭ ਕੁਝ ਠੀਕ ਹੋ ਜਾਵੇਗਾ ਤੇ ਲੋਕਾਂ ਨੇ ਬੜੀਆਂ ਆਸਾਂ ਅਤੇ ਉਮੀਦਾਂ ਨਾਲ ਤੀਸਰੀ ਧਿਰ ਨੂੰ ਮੌਕਾ ਦਿੱਤਾ | ਆਮ ਆਦਮੀ ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨਿਵਾਸੀ ਬਰਨਾਲਾ ਨੇ ਆਈਲਟਸ ਦੀ ਪਰੀਖਿਆ ਦੇ ਤਹਿਤ ਲਿਸਨਿੰਗ ਵਿਚ 7.0, ...
ਮੋਗਾ, 27 ਸਤੰਬਰ (ਅਸ਼ੋਕ ਬਾਂਸਲ)-ਸਰਕਾਰੀ ਹਾਈ ਸਕੂਲ ਬਲਖੰਡੀ ਨੇ ਯੋਗਾ ਅੰਡਰ-14 ਦੇ 4 ਵਿਦਿਆਰਥੀ ਅਤੇ ਅੰਡਰ-17 ਦੇ 1 ਵਿਦਿਆਰਥੀ ਨੇ ਮੈਥ ਮਾਸਟਰ ਪੁਨੀਤ ਅਤੇ ਮੈਡਮ ਡਿੰਪਲ ਦੀ ਅਗਵਾਈ ਹੇਠ ਸਟੇਟ ਪੱਧਰ 'ਤੇ ਸਥਾਨ ਬਣਾਇਆ | ਸਕੂਲ ਦੀ ਮੁੱਖ ਅਧਿਆਪਕ ਜਸਪ੍ਰੀਤ ਸਿੰਘ ਅਤੇ ...
ਮੋਗਾ, 27 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਰਜਿ: ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਜਗਤਾਰ ਸਿੰਘ ਚੋਟੀਆਂ ਜ਼ਿਲ੍ਹਾ ...
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ)-ਬੀਤੇ ਦਿਨੀਂ 'ਪੰਜਾਬ ਸਕੂਲ ਖੇਡਾਂ' ਅਤੇ 'ਖੇਡਾਂ ਵਤਨ ਪੰਜਾਬ ਦੀਆਂ' ਅਧੀਨ ਕਰਵਾਏ ਗਏ ਵਾਲੀਬਾਲ ਅਤੇ ਬਾਕਸਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਨੇ ਹਿੱਸਾ ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗੇ੍ਰਸ਼ਨ ਸੰਸਥਾ ਆਰ.ਆਈ.ਈ.ਸੀ. ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਅਤੇ ਹੁਣ ਤੱਕ ਅਨੇਕਾਂ ਵਿਦਿਆਰਥੀਆਂ ਤੇ ਲੋਕਾਂ ਨੂੰ ਕੈਨੇਡਾ ਤੇ ਆਸਟੇ੍ਰਲੀਆ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੂੰ ...
ਅਜੀਤਵਾਲ, 27 ਅਗਸਤ (ਹਰਦੇਵ ਸਿੰਘ ਮਾਨ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਥਾਨਕ ਹੋਲੀ ਹਾਰਟ ਸਕੂਲ ਦੀਆਂ ਖਿਡਾਰਨਾਂ ਜਸ਼ਨਪ੍ਰੀਤ ਕੌਰ, ਸੁਖਪ੍ਰੀਤ ਕੌਰ, ਰਮਨਪ੍ਰੀਤ ਕੌਰ, ਜਗਜੀਤ ਕੌਰ ਅਤੇ ਸੁਖਮਨਪ੍ਰੀਤ ਕੌਰ ਦੀ ਚੋਣ ਸਟੇਟ ਪੱਧਰੀ ਬੈਡਮਿੰਟਨ ਟੂਰਨਾਮੈਂਟ ...
ਮੋਗਾ, 27 ਸਤੰਬਰ (ਜਸਪਾਲ ਸਿੰਘ ਬੱਬੀ)-ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੱਸਿਆ ਕਿ ਹਾੜ੍ਹੀ 2022-23 ਦੇ ਸੀਜ਼ਨ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਦਾਣਾ ਮੰਡੀ, ਮੋਗਾ ਵਿਖੇ 29 ਸਤੰਬਰ ਦਿਨ ਵੀਰਵਾਰ ਸਵੇਰੇ 10:30 ਵਜੇ ਲਗਾਇਆ ਜਾ ਰਿਹਾ ਹੈ | ...
ਮੋਗਾ, 27 ਸਤੰਬਰ (ਬੱਬੀ)-ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਡਾਇਰੈਕਟਰ ਗੌਰਵ ਕੁਮਾਰ ਦੀ ਅਗਵਾਈ ਹੇਠ ਚੱਲ ਰਹੇ ਡੇਅਰੀ ਫਾਰਮਿੰਗ ਅਤੇ ਵਰਮੀ ਕੰਪੋਸਟ ਮੇਕਿੰਗ ਬੈਚ ਨੰਬਰ 243 ਦੇ ਸਿੱਖਿਆਰਥੀਆਂ ਨੂੰ ...
ਨਿਹਾਲ ਸਿੰਘ ਵਾਲਾ, 27 ਸਤੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਮਾਣਯੋਗ ਏ. ਡੀ. ਜੀ. ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਮਿਊਨਿਟੀ ਪੁਲੀਸ ਅਫ਼ਸਰ ਮੋਗਾ ਦੇ ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਨੂਰ ਕਲੀਨਿਕ ਮੋਗਾ ਵਲੋਂ ਗੁਰੂ ਰਾਮਦਾਸ ਨਗਰ ਮੋਗਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਕਾਂਗਰਸੀ ਆਗੂ ਮਾਲਵਿਕਾ ਸੂਦ ਨੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਡਾ. ਲਖਵਿੰਦਰ ਸਿੰਘ ਧਾਲੀਵਾਲ ਡਰੋਲੀ ...
ਮੋਗਾ, 27 ਸਤੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫਸਰ (ਸ) ਮੋਗਾ ਸੁਸ਼ੀਲ ਕੁਮਾਰ ਤੁਲੀ ਦੇ ਦਿਸ਼ਾ ਨਿਰਦੇਸ਼ ਹੇਠ 'ਤੇ ਡੀ. ਐਮ. ਸਪੋਰਟਸ ਇੰਦਰਪਾਲ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਵਿਚ ਵੋਟਰ ਜਾਗਰੂਕਤਾ ਸਬੰਧੀ ਇਕ ਮੁਹਿੰਮ ਚਲਾਈ ਗਈ ਹੈ | ਇਸ ਮੁਹਿੰਮ ਅਧੀਨ ਗਾਂਧੀ ਜਯੰਤੀ ਵਾਲੇ ਦਿਨ ਰਾਜ ਦੇ ਸਮੂਹ ਨਾਗਰਿਕ, ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦੀ ਸੂਬਾਈ ਮੀਟਿੰਗ ਇੱਥੇ ਕਾਮਰੇਡ ਸਤੀਸ਼ ਲੂੰਬਾ ਭਵਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਕਾ. ਗੁਰਜੀਤ ਸਿੰਘ ਘੋੜੇ ਵਾਹ ਵਲੋਂ ਕੀਤੀ | ਇਸ ਮੌਕੇ ਜਥੇਬੰਦੀ ਦੇ ਸੂਬਾਈ ...
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਦੀ ਸੂਬਾਈ ਮੀਟਿੰਗ ਇੱਥੇ ਕਾਮਰੇਡ ਸਤੀਸ਼ ਲੂੰਬਾ ਭਵਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਕਾ. ਗੁਰਜੀਤ ਸਿੰਘ ਘੋੜੇ ਵਾਹ ਵਲੋਂ ਕੀਤੀ | ਇਸ ਮੌਕੇ ਜਥੇਬੰਦੀ ਦੇ ਸੂਬਾਈ ...
ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ...
ਟਾਂਡਾ ਉੜਮੁੜ, 27 ਸਤੰਬਰ (ਦੀਪਕ ਬਹਿਲ)- ਵਿਸ਼ਵ ਪ੍ਰਸਿੱਧ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੇ ਚੱਲਦਿਆਂ ਜਿੱਥੇ ਸਿੱਖ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ 101 ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦਾ ਲਾਹਾ ਖੱਟਣ ਲਈ ਵਿਦੇਸ਼ਾਂ ਤੋਂ ਸੰਗਤ ਵੱਡੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX