ਕੁਹਾੜਾ, 27 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਹਿੱਸੇਦਾਰਾਂ ਦਾ 11ਵਾਂ ਸਾਲਾਨਾ ਆਮ ਇਜਲਾਸ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਅਤੇ ਜ਼ੋਰਾਵਰ ਸਿੰਘ ਮੁੰਡੀਆਂ ਚੇਅਰਮੈਨ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ਜਨਰਲ ਮੈਨੇਜਰ ਐੱਸ. ਆਰ. ਗੌਤਮ ਵਲੋਂ ਮਿੱਲ ਦੇ ਵਿੱਤੀ ਹਾਲਤਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਆਮ ਇਜਲਾਸ ਵਿੱਚ ਵਿਚਾਰ ਕਰਨ ਲਈ ਏਜੰਡੇ ਰੱਖੇ ਗਏ ਜੋ ਕਿ ਸਰਬ-ਸੰਮਤੀ ਨਾਲ ਪ੍ਰਵਾਨ ਕੀਤੇ ਗਏ | ਮਿੱਲ ਦੇ ਚੇਅਰਮੈਨ ਜ਼ੋਰਾਵਰ ਸਿੰਘ ਮੁੰਡੀਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮਿੱਲ ਵੱਲੋ ਸੀਜ਼ਨ 2022-23 ਲਈ 13 ਲੱਖ ਕੁਇੰਟਲ ਗੰਨਾ ਪੀੜ੍ਹਨ, 10.00% ਖੰਡ ਦੀ ਰਿਕਵਰੀ ਦਾ ਬਜਟਿਡ ਟੀਚਾ ਮਿਥਿਆ ਗਿਆ ਹੈ¢ ਉਨ੍ਹਾਂ ਕਿਹਾ ਕਿ ਮਿੱਲਾਂ ਦੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸਮੇਂ-ਸਮੇਂ 'ਤੇ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਤੁਰੰਤ ਨਿਰਣੈ ਲਏ ਜਾਂਦੇ ਹਨ ਤਾਂ ਜੋ ਮਿੱਲਾਂ ਦੀ ਕਾਰਗੁਜ਼ਾਰੀ ਬਿਹਤਰ ਹੋ ਸਕੇ¢ ਇਸ ਸਮਾਗਮ 'ਚ ਕੇਂਦਰੀ ਖੋਜ ਕੇਂਦਰ ਕਪੂਰਥਲਾ ਦੇ ਵਿਗਿਆਨੀ ਡਾ. ਗੁਲਜ਼ਾਰ ਸਿੰਘ ਸੰਘੇੜਾ ਨੇ ਗੰਨੇ ਦੀਆਂ ਮੁੱਖ ਕਿਸਮਾਂ, ਜ਼ਮੀਨ ਨੂੰ ਤਿਆਰ ਕਰਨ ਸੰਬੰਧੀ, ਬਿਜਾਈ, ਖਾਦਾ ਅਤੇ ਕੀੜੇਮਾਰ ਦਵਾਈਆਂ ਪਾਉਣ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ¢ ਇਸ ਮੌਕੇ ਤਰਲੋਚਨ ਸਿੰਘ ਵਾਈਸ-ਚੇਅਰਮੈਨ, ਸੁਰਜੀਤ ਸਿੰਘ ਡਾਇਰੈਕਟਰ, ਹਾਕਮ ਸਿੰਘ ਡਾਇਰੈਕਟਰ, ਦਵਿੰਦਰ ਸਿੰਘ ਡਾਇਰੈਕਟਰ, ਮਨਜੀਤ ਸਿੰਘ ਡਾਇਰੈਕਟਰ, ਜਾਗਰ ਸਿੰਘ, ਡਾਇਰੈਕਟਰ, ਸੁਖਵਿੰਦਰ ਕੌਰ, ਡਾਇਰੈਕਟਰ, ਹਰਪ੍ਰੀਤ ਸਿੰਘ, ਡਾਇਰੈਕਟਰ, ਕੰਵਲਜੀਤ ਸਿੰਘ ਬਲੀਏਵਾਲ ਵਾਈਸ ਚੇਅਰਮੈਨ ਡੀ. ਸੀ. ਯੂ., ਮਨਵੀਰ ਸਿੰਘ ਕੰਗ ਸੁਖਦੇਵ ਸਿੰਘ, ਗੁਰਿੰਦਰਪਾਲ ਸਿੰਘ ਜਨਰਲ ਮੈਨੇਜਰ ਸਹਿਕਾਰੀ ਖੰਡ ਮਿੱਲ ਨਕੋਦਰ, ਬਲਜਿੰਦਰ ਸਿੰਘ ਬਰਾੜ, ਕੁਲਵੀਰ ਸਿੰਘ ਭੈਰੋਮੁੰਨਾ ਡਾਇਰੈਕਟਰ ਸਹਿਕਾਰੀ ਬੈਂਕ ਲੁਧਿਆਣਾ, ਮਨਪ੍ਰੀਤ ਕੌਰ ਆਡਿਟ ਇੰਸਪੈਕਟਰ, ਮਨਦੀਪ ਸਿੰਘ ਮਿੱਕੀ, ਹਰਵਿੰਦਰ ਕੁਮਾਰ ਪੱਪੀ, ਕੁਲਦੀਪ ਸਿੰਘ ਐਰੀ, ਤਜਿੰਦਰ ਸਿੰਘ ਮਿੱਠੂ, ਜਸਵੰਤ ਸਿੰਘ, ਰਣਜੋਧ ਸਿੰਘ, ਬੱਬੂ ਮੁੰਡੀਆਂ ਤੇ ਭਾਰੀ ਗਿਣਤੀ 'ਚ ਕਿਸਾਨ ਹਾਜ਼ਰ ਸਨ | ਸਟੇਜ ਸਕੱਤਰ ਦੀ ਜਿੰਮੇਵਾਰੀ ਗੁਰਦੀਪ ਸਿੰਘ ਗਰੇਵਾਲ, ਗੰਨਾ ਕਲਰਕ ਅਤੇ ਪੁਸ਼ਪਿੰਦਰ ਸਿੰਘ ਮਾਂਗਟ ਆਫਿਸ ਸੁਪਰਡੈਂਟ ਵਲੋਂ ਨਿਭਾਈ ਗਈ ¢ਅੰਤ ਵਿੱਚ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਵਲੋਂ ਸਮਾਗਮ ਵਿੱਚ ਆਏ ਮਹਿਮਾਨਾਂ, ਹਿੱਸੇਦਾਰਾਂ ਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ |
ਡੇਹਲੋਂ, 27 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ 'ਆਪ' ਦੇ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਆਗੂ ਅਤੇ ਸੂਬਾ ਸਕੱਤਰ ਅਮਨਦੀਪ ਸਿੰਘ ਮੋਹੀ ਨੂੰ ਮਾਰਕਫੈੱਡ ਦਾ ਚੇਅਰਮੈਨ ਬਣਾਏ ਜਾਣ ਬਾਅਦ ਜਿੱਥੇ ਉਨ੍ਹਾਂ ਅੱਜ ਆਪਣਾ ਅਹੁਦਾ ਸੰਭਾਲਿਆ, ਉੱਥੇ ਵਿਧਾਨ ...
ਮਾਛੀਵਾੜਾ ਸਾਹਿਬ, 27 ਸਤੰਬਰ (ਮਨੋਜ ਕੁਮਾਰ)-ਗੌਰਮਿੰਟ ਟੀਚਰਜ਼ ਯੂਨੀਅਨ ਲੁਧਿਆਣਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਮਾਨ ਦੀ ਅਗਵਾਈ ਹੇਠ ਉਪ-ਜ਼ਿਲ੍ਹਾ ਸਿੱਖਿਆ ਅਧਿਕਾਰੀ ਜਸਵਿੰਦਰ ਸਿੰਘ ਨੂੰ ਮਿਲਿਆ | ਉਕਤ ਵਫ਼ਦ ਵਿਚ ਜੀ. ਟੀ. ਯੂ. ਦੇ ਸੂਬਾ ਜਨਰਲ ਸਕੱਤਰ ...
ਦੋਰਾਹਾ, 27 ਸਤੰਬਰ (ਮਨਜੀਤ ਸਿੰਘ ਗਿੱਲ)-ਸ੍ਰੀ ਰਾਮ ਨਾਟਕ ਮੰਚ ਦੋਰਾਹਾ ਤੇ ਸ਼ਹਿਰ ਵਾਸੀਆਂ ਦੀ ਮੀਟਿੰਗ ਪ੍ਰਧਾਨ ਸੰਦੀਪ ਪਾਠਕ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਹਲਕਾ ਪਾਇਲ ਦੇ ਸੀਨੀਅਰ ਅਕਾਲੀ ਆਗੂ ਹਰਜੀਵਨਪਾਲ ਸਿੰਘ ਗਿੱਲ, ਭਾਜਪਾ ਆਗੂ ਨਰਿੰਦਰ ਸਿੰਘ ਰਾਜਗੜ੍ਹ, ...
ਮਾਛੀਵਾੜਾ ਸਾਹਿਬ, 27 ਸਤੰਬਰ (ਸੁਖਵੰਤ ਸਿੰਘ ਗਿੱਲ)-ਪੰਜਾਬ ਗਤਕਾ ਐਸੋਸੀਏਸ਼ਨ ਦੀ ਚੋਣ ਸੰਬੰਧੀ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਸੋਹਲ ਦੀ ਨਿਗਰਾਨੀ ਹੇਠ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਪ੍ਰਧਾਨ ਰਜਿੰਦਰ ਸਿੰਘ ਨੇ ਦੱਸਿਆ ...
ਸਮਰਾਲਾ, 27 ਸਤੰਬਰ (ਕੁਲਵਿੰਦਰ ਸਿੰਘ)-'ਖੇਡਾਂ ਵਤਨ ਪੰਜਾਬ ਦੀਆਂ' ਜ਼ਿਲ੍ਹਾ ਪੱਧਰੀ ਮੁਕਾਬਲੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਾਏ ਗਏ ¢ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਬਲਾਕ ਸਮਰਾਲਾ ਦੇ ਅਥਲੀਟ ਦਲਜੀਤ ਸਿੰਘ ਲੈਕਚਰਾਰ ਨੇ ਜ਼ਿਲ੍ਹੇ 'ਚੋਂ 3000 ...
ਪਾਇਲ, 27 ਸਤੰਬਰ (ਨਿਜ਼ਾਮਪੁਰ/ ਰਜਿੰਦਰ ਸਿੰਘ)-ਤਿੰਨ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਨਾ ਮਿਲਣ ਕਰ ਕੇ ਮਿਡ-ਡੇ-ਮੀਲ ਕੁੱਕ ਬੀਬੀਆਂ ਨੂੰ ਘਰ ਦਾ ਖਰਚਾ ਚਲਾਉਣਾ ਔਖਾ ਹੋ ਗਿਆ ਹੈ ਅਤੇ ਉਹ ਹਰ ਰੋਜ਼ ਤਨਖ਼ਾਹ ਮਿਲਣ ਦੀ ਆਸ 'ਚ ਕੰਮ ਕਰਦੀਆਂ ਹਨ ¢ ਉਨ੍ਹਾਂ ਦਾ ਕਹਿਣਾ ਹੈ ...
ਡੇਹਲੋਂ, 27 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕੋਟਆਗਾਂ ਵਿਖੇ ਭਾਕਿਯੂ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਦਿਨ ਰਾਤ ਦਾ ਪੱਕਾ ਮੋਰਚਾ 94ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਦੱਸਣਯੋਗ ਹੈ ਕਿ ...
ਖੰਨਾ, 27 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਿਚ ਕੰਮ ਕਰਨ ਵਾਲੇ ਠੇਕਾ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਦਫ਼ਤਰ ਦੇ ਬਾਹਰ ਜਾਰੀ ਪੱਤਰ ਦੀਆਂ ਕਾਪੀਆਂ ਨੂੰ ਸਾੜਿਆ ਅਤੇ ਸਰਕਾਰ ਖ਼ਿਲਾਫ਼ ਰੋਸ ...
ਪਾਇਲ, 27 ਸਤੰਬਰ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਫ਼ੈਕਟਰੀਆਂ ਦੇ ਗੰਦੇ ਪਾਣੀ ਨਾਲ ਲੰਬੇ ਸਮੇਂ ਤੋਂ ਜੂਝ ਰਹੇ ਪਿੰਡ ਬਰਮਾਲੀਪੁਰ ਦੇ ਗੁਰਮੀਤ ਸਿੰਘ, ਜਗਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਦਰਵਾਰਾ ਸਿੰਘ, ਬੂਟਾ ਸਿੰਘ ਲਖਵਿੰਦਰ ਸਿੰਘ, ਗੁਰਮੀਤ ਕੌਰ, ਚਰਨਜੀਤ ਕੌਰ, ...
ਬੀਜਾ, 27 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਹਰਿਆਣਾ ਕਮੇਟੀ ਵਰਗੀਆਂ ਅਨੇਕਾਂ ਸਾਜਿਸ਼ਾਂ ਕੇਂਦਰ ...
ਖੰਨਾ, 27 ਸਤੰਬਰ (ਮਨਜੀਤ ਸਿੰਘ ਧੀਮਾਨ)-ਖੇਤੀਬਾੜੀ ਵਿਭਾਗ ਖੰਨਾ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਸਕੱਤਰਾਂ, ਬੇਲਰ ਮਾਲਕਾਂ ਅਤੇ ਪਰਾਲੀ ਵਰਤਣ ਵਾਲੀ ਫ਼ੈਕਟਰੀ ਮਾਲਕਾਂ ਨਾਲ ਦਾਣਾ ਮੰਡੀ ਖੰਨਾ ਵਿਖੇ ਮੀਟਿੰਗ ਕੀਤੀ ਗਈ¢ ਮੀਟਿੰਗ ਦੌਰਾਨ ਡਾ. ਹਰਪੁਨੀਤ ਕੌਰ, ਏ.ਡੀ.ਓ ...
ਰਾੜਾ ਸਾਹਿਬ, 27 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵਜੋਤ ਸਿੰਘ ਜਰਗ (ਲੋਕ ਸਭਾ ਇੰਚਾਰਜ, ਫਤਹਿਗੜ੍ਹ ਸਾਹਿਬ) ਨੂੰ ਪੰਜਾਬ ਜੰਗਲਾਤ ਵਿਕਾਸ ਕਾਰਪੋਰੇਸ਼ਨ ਦਾ ਚੇਅਰਮੈਨ ਅਤੇ ਅਮਨਦੀਪ ਸਿੰਘ ਮੋਹੀ ਨੂੰ ਮਾਰਕਫੈੱਡ ਦਾ ਚੇਅਰਮੈਨ ...
ਖੰਨਾ, 27 ਸਤੰਬਰ (ਅਜੀਤ ਬਿਊਰੋ)-ਕਿਸ਼ੋਰੀ ਲਾਲ ਜੇਠੀ ਸਰਕਾਰੀ ਕੰਨਿਆ ਸਕੂਲ ਖੰਨਾ ਵਿਖੇ ਕਰਵਾਏ ਗਏ ਮੁੱਕੇਬਾਜ਼ੀ ਦੇ ਖੇਡ ਮੁਕਾਬਲਿਆਂ 'ਚ ਸੇਕਰਡ ਹਾਰਟ ਕਾਨਵੈਂਟ ਸਕੂਲ, ਖੰਨਾ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਦੇ ਡਾਇਰੈਕਟਰ ਫਾਦਰ ਅਮਲ ਵਰਗਿਸ ਨੇ ਦੱਸਿਆ ਕਿ ...
ਮਲੌਦ, 27 ਸਤੰਬਰ (ਦਿਲਬਾਗ ਸਿੰਘ ਚਾਪੜਾ)-ਕਸਬਾ ਮਲੌਦ ਦੇ ਵਾਰਡ ਨੰ. 2 ਵਿਖੇ ਜੋਗੀ ਬਰਾਦਰੀ ਵਲੋਂ ਮਾਤਾ ਦੇ ਨਰਾਤਿਆਂ ਦੇ ਸੰਬੰਧ 'ਚ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ ਹੈ | ਇਸ ਮੌਕੇ ਵਾਰਡ ਕੌਂਸਲਰ ਅਵਤਾਰ ਸਿੰਘ ਭੋਲਾ ਅਤੇ 'ਆਪ' ਆਗੂ ਜਰਨੈਲ ਸਿੰਘ ਜੈਲੂ ਨੇ ਉਚੇਚੇ ...
ਖੰਨਾ, 27 ਸਤੰਬਰ (ਅਜੀਤ ਬਿਊਰੋ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐੱਮ.ਏ ਪੋਲੀਟੀਕਲ ਸਾਇੰਸ ਚੌਥੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਏ.ਐੱਸ. ਕਾਲਜ, ਖੰਨਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਆਰ.ਐੱਸ ਝਾਂਜੀ ਨੇ ਦੱਸਿਆ ਕਿ ਇਸ ਨਤੀਜੇ ...
ਦੋਰਾਹਾ, 27 ਸਤੰਬਰ (ਜਸਵੀਰ ਝੱਜ)-ਸ੍ਰੀ ਰਾਮ ਨਾਟਕ ਮੰਚ, ਦੋਰਾਹਾ ਵਲੋਂ ਵਾਰਡ ਨੰਬਰ 7 ਅੜ੍ਹੈਚਾ ਰੋਡ ਦੋਰਾਹਾ ਵਿਖੇ ਪਾਵਨ ਸ੍ਰੀ ਰਾਮ ਲੀਲਾ ਦੇ ਅੱਜ ਪਹਿਲੇ ਦਿਨ ਦੀ ਸ਼ੁਰੂਆਤ ਕੌਂਸਲਰ ਰਜਿੰਦਰ ਗਹੀਰ, ਸਾਬਕਾ ਕੌਂਸਲਰ ਮਨਦੀਪ ਮਾਂਗਟ ਤੇ ਸਾਰੇ ਮੰਚ ਮੈਂਬਰਾਂ ਨੇ ...
ਜੌੜੇਪੁਲ ਜਰਗ, 27 ਸਤੰਬਰ (ਪਾਲਾ ਰਾਜੇਵਾਲੀਆ)-ਆਲ ਇੰਡੀਆ ਨੰਬਰਦਾਰਾ ਐਸੋਸੀਏਸ਼ਨ ਤੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਨੰਬਰਦਾਰਾਂ ਐਸੋਸੀਏਸ਼ਨ ਗਾਲਿਬ ਦੇ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਨੇ ਜੌੜੇਪੁਲ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ...
ਦੋਰਾਹਾ, 27 ਸਤੰਬਰ (ਜਸਵੀਰ ਝੱਜ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੈੱਲਫੇਅਰ ਕਲੱਬ ਦੋਰਾਹਾ ਵਲੋਂ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਬਰਵਾਲਾ ਦੇ ਸਹਿਯੋਗ ਨਾਲ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ 28 ਸਤੰਬਰ ...
ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਿਸ਼ਕਾਮ ਸੇਵਾ ਸੁਸਾਇਟੀ ਪਿੰਡ ਆਂਡਲੂ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਆਂਡਲੂ ਵਿਖੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ ਗਏ | ਇਸ ਮੌਕੇ ਨਿਸ਼ਕਾਮ ਸੇਵਾ ਸੁਸਾਇਟੀ ਦੇ ਮੈਂਬਰ ਸੁਰਿੰਦਰ ਵਰਮਾ ...
ਪੱਖੋਵਾਲ-ਸਰਾਭਾ, 27 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਲਾਗਲੇ ਪਿੰਡ ਡਾਂਗੋਂ 'ਚ ਗੁਰਮਤਿ ਪ੍ਰਚਾਰ ਮਿਸ਼ਨ ਡਾਂਗੋਂ ਵਲੋਂ ਬਾਬਾ ਸਰਬਜੋਤ ਸਿੰਘ ਦੀ ਅਗਵਾਈ 'ਚ ਸੰਤ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਤੇ ਸੰਤ ਬਾਬਾ ਮੀਹਾਂ ਸਿੰਘ ਸਿਆੜ੍ਹ ਵਾਲਿਆਂ ਦੀ ਯਾਦ ...
ਖੰਨਾ, 27 ਸਤੰਬਰ (ਮਨਜੀਤ ਸਿੰਘ ਧੀਮਾਨ)-ਦੇਵੀ ਦੁਰਗਾ, ਸ਼ਕਤੀ ਅਤੇ ਕੁਦਰਤ ਦੀ ਪੂਜਾ ਦੇ ਸਭ ਤੋਂ ਵੱਡੇ ਨਰਾਤਿਆਂ ਦੀ ਸ਼ੁਰੂਆਤ ਸ਼ਹਿਰ ਦੇ ਵੱਖ-ਵੱਖ ਮੰਦਰਾਂ 'ਚ ਧੂਮਧਾਮ ਨਾਲ ਕੀਤੀ ਗਈ ¢ ਸ਼ਿੱਬੂ ਮੱਲ ਚੌਕ ਸਥਿਤ ਪ੍ਰਾਚੀਨ ਸ਼ਿਵ ਮੰਦਰ ਵਿਖੇ ਪੰਡਿਤ ਰਮੇਸ਼ ਚੰਦਰ ਭੱਟ ...
ਖੰਨਾ, 27 ਸਤੰਬਰ (ਮਨਜੀਤ ਸਿੰਘ ਧੀਮਾਨ)-ਖੇਡਾਂ ਵਤਨ ਪੰਜਾਬ ਦੀਆਂ ਵਿਚ ਜੀ.ਟੀ.ਬੀ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ¢ ਸੁਖਵਿੰਦਰ ਸਿੰਘ ਨੇ ਵੇਟ ਲਿਫ਼ਟਿੰਗ 'ਚ ਪਹਿਲਾ, ਡਿਸਕਸ ਥਰੋਅ 'ਚ ਸੁਖਦੀਪ ...
ਬੀਜਾ, 27 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸਕੂਲੀ ਖੇਡਾਂ 'ਚੋਂ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਜੀ ਸਾਹਿਬ ਕੋਟਾਂ ਦੇ 10+1 ਦੇ ਵਿਦਿਆਰਥੀ ਨਵਦੀਪ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਬੀਜਾ ਨੇ ਅੰਡਰ-17 ਖੇਡਾਂ 'ਚੋਂ 81 ਕਿੱਲੋ ਵੇਟ ...
ਸਮਰਾਲਾ, 27 ਸਤੰਬਰ (ਗੋਪਾਲ ਸੋਫਤ)-ਸਥਾਨਕ ਸੇਂਟੀਨਲ ਇੰਟਰਨੈਸ਼ਨਲ ਸਕੂਲ ਨੇ ਇੱਕ ਵਾਰ ਫਿਰ ਤੋਂ ਖੇਡਾਂ ਵਿਚ ਅਪਣਾ ਨਾਂਅ ਰੁਸ਼ਨਾਇਆ ਹੈ | ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਹੈਂਡਬਾਲ ਦੇ ਜ਼ਿਲ੍ਹਾ ਪੱਧਰੀ ...
ਪਾਇਲ, 27 ਸਤੰਬਰ (ਨਿਜ਼ਾਮਪੁਰ/ ਰਾਜਿੰਦਰ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਦੋਰਾਹਾ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ਪਾਲ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਪਿੰਡ ਸ਼ਾਹਪੁਰ ਵਿਖੇ ਕਿਸਾਨ ਜਾਗਰੂਕਤਾ ...
ਮਾਛੀਵਾੜਾ ਸਾਹਿਬ, 27 ਸਤੰਬਰ (ਸੁਖਵੰਤ ਸਿੰਘ ਗਿੱਲ)-ਸਾਹਿਤ ਸਭਾ ਮਾਛੀਵਾੜਾ ਸਾਹਿਬ ਦੀ ਮਾਸਿਕ ਇਕੱਤਰਤਾ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸਭਾ ਦੇ ਪ੍ਰਧਾਨ ਟੀ. ਲੋਚਨ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਦੌਰਾਨ ਮਰਹੂਮ ਕਹਾਣੀਕਾਰ ਡਾ. ਗੁਲਜ਼ਾਰ ...
ਸਮਰਾਲਾ, 27 ਸਤੰਬਰ (ਗੋਪਾਲ ਸੋਫਤ/ ਕੁਲਵਿੰਦਰ ਸਿੰਘ)-ਸਥਾਨਕ ਬੀ. ਐੱਡ ਅਧਿਆਪਕ ਫ਼ਰੰਟ ਦੀ ਮੀਟਿੰਗ ਫ਼ਰੰਟ ਦੇ ਪ੍ਰਧਾਨ ਹਰਮਨਦੀਪ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸ਼ਾਮਿਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ...
ਬੀਜਾ, 27 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼ਹੀਦ ਬਾਬਾ ਦੀਪ ਸਿੰਘ ਮਹਾਰਾਜ ਜੀ ਦੀ ਯਾਦ ਨੂੰ ਸਮਰਪਿਤ 2 ਰੋਜ਼ਾ ਗੁਰਮਤਿ ਸਮਾਗਮ 1 ਤੋਂ 2 ਅਕਤੂਬਰ ਤੱਕ ਪਿੰਡ ਸ਼ਾਹਪੁਰ (ਅਮਲੋਹ) ਵਿਖੇ ਕਰਵਾਇਆ ਜਾ ਰਿਹਾ ਹੈ¢ ਮੁੱਖ ਸੇਵਾਦਾਰ ਮਨਪ੍ਰੀਤ ਸਿੰਘ ਮੋਹਨਪੁਰ ਵਾਲਿਆਂ ਨੇ ...
ਬੀਜਾ, 27 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਿੱਖ ਮਿਸ਼ਨਰੀ ਕਾਲਜ ਵਲੋਂ ਰਾਸ਼ਟਰੀ ਪੱਧਰ ਦਾ 3 ਦਿਨਾਂ ਸਮਾਗਮ 30 ਸਤੰਬਰ ਤੋ 2 ਅਕਤੂਬਰ ਤੱਕ ...
ਦੋਰਾਹਾ, 27 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਭਾਜਪਾ ਮੰਡਲ ਦੋਰਾਹਾ ਵਲੋਂ ਪਾਰਟੀ ਦੇ ਸੰਸਥਾਪਕ ਮੈਂਬਰ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਨ ਮੰਡਲ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਦੀ ਅਗਵਾਈ ਹੇਠ ਮਨਾਇਆ ਗਿਆ | ਜਿਸ ਵਿਚ ਪ੍ਰਦੇਸ਼ ਕਾਰਜਕਾਰਨੀ ਮੈਂਬਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX