ਮਲੋਟ, 27 ਸਤੰਬਰ (ਅਜਮੇਰ ਸਿੰਘ ਬਰਾੜ)-ਪੁਰਾਣੀ ਤਹਿਸੀਲ ਰੋਡ ਅਤੇ ਪੁਰਾਣੀ ਕੋਰਟ ਰੋਡ ਦੇ ਸ਼ੁਰੂ ਵਿਚ ਜੀ.ਟੀ. ਰੋਡ 'ਤੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਾਉਣ ਅਤੇ ਆਵਾਜਾਈ ਨੂੰ ਇਕ ਪਾਸੇ ਆਉਣ ਅਤੇ ਇਕ ਪਾਸੇ ਜਾਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਦੁਕਾਨਦਾਰਾਂ ਨੇ ਮਾਰਕਿਟ ਬੰਦ ਕਰ ਦਿੱਤੀ ਅਤੇ ਇਸ ਦਾ ਵਿਰੋਧ ਕਰਨ ਲੱਗੇ | ਅੱਜ ਜਦੋਂ ਬੀ ਐਂਡ ਆਰ ਦੇ ਐੱਸ.ਡੀ.ਓ. ਅਤੇ ਜੇ.ਈ. ਬੁੱਤ ਲਾਉਣ ਵਾਲੀ ਥਾਂ ਦੀ ਨਿਸ਼ਾਨਦੇਹੀ ਕਰਨ ਲੱਗੇ ਤਾਂ ਦੁਕਾਨਦਾਰਾਂ ਨੇ ਕਿਹਾ ਕਿ ਪਹਿਲਾਂ ਹੀ ਬੇਹੱਦ ਮੰਦੇ ਦੀ ਮਾਰ ਝੱਲ ਰਹੇ ਦੁਕਾਨਦਾਰਾਂ ਦਾ ਕਾਰੋਬਾਰ ਖ਼ਤਮ ਹੋ ਜਾਵੇਗਾ | ਦੁਕਾਨਦਾਰ ਇਕਦਮ ਇਕੱਠੇ ਹੋ ਕੇ ਇਸ ਦਾ ਵਿਰੋਧ ਕਰਨ ਲੱਗੇ | ਥਾਣਾ ਸਿਟੀ ਦੇ ਐੱਸ.ਐੱਚ.ਓ., ਹੋਰ ਥਾਣੇਦਾਰ ਅਤੇ ਪੁਲਿਸ ਕਰਮੀ ਇਸ ਮੌਕੇ ਮੌਜੂਦ ਸਨ | ਇਸ ਸੜਕਾਂ ਨਾਲ ਸਬੰਧਿਤ ਦੁਕਾਨਦਾਰਾਂ ਤੋਂ ਇਲਾਵਾ ਸਿਆਸੀ ਪਾਰਟੀਆਂ ਦੇ ਆਗੂ ਵੀ ਇਕੱਠੇ ਹੋ ਗਏ | ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਦੇ ਆਗੂਆਂ ਨੇ ਦੁਕਾਨਦਾਰਾਂ ਦੀ ਹਮਾਇਤ ਦਿਖਾਉਣੀ ਸ਼ੁਰੂ ਕਰ ਦਿੱਤੀ | ਸਾਰੇ ਦੁਕਾਨਦਾਰ ਇਸ ਗੱਲ 'ਤੇ ਇਕ ਮੱਤ ਹਨ ਕਿ ਟ੍ਰੈਫ਼ਿਕ ਇਕ ਪਾਸੇ ਕਰਨ ਨਾਲ ਯਕੀਨਨ ਹੀ ਉਨ੍ਹਾਂ ਦੀਆਂ ਦੁਕਾਨਦਾਰੀਆਂ ਫ਼ੇਲ੍ਹ ਹੋਣ ਦੇ ਕਿਨਾਰੇ ਪਹੁੰਚ ਜਾਣਗੀਆਂ | ਦੁਕਾਨਦਾਰਾਂ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਨਮਨ ਕਰਦੇ ਹਨ | ਦੁਕਾਨਦਾਰਾਂ ਨੇ ਮੰਗ ਕੀਤੀ ਕਿ ਜੇਕਰ ਸਮੇਂ ਦੀ ਸਰਕਾਰ ਨੇ ਸ: ਭਗਤ ਸਿੰਘ ਦਾ ਬੁੱਤ ਲਾਉਣਾ ਹੈ, ਤਾਂ ਕਿਸੇ ਯੋਗ ਥਾਂ 'ਤੇ ਲਾਇਆ ਜਾ ਸਕਦਾ ਹੈ, ਨਾ ਕਿ ਕਿਸੇ ਦੀ ਦੁਕਾਨ ਦੇ ਅੱਗੇ ਅਤੇ ਸੈਂਕੜੇ ਦੁਕਾਨਦਾਰਾਂ ਦਾ ਕਾਰੋਬਾਰ ਬੰਦ ਕਰਵਾ ਕੇ ਅਜਿਹਾ ਬੁੱਤ ਲਾਇਆ ਜਾਵੇ | ਐੱਸ.ਡੀ.ਐੱਮ. ਕਮਲਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਫ਼ਿਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੁਕਾਨਦਾਰਾਂ ਨੂੰ ਰਾਜ਼ੀ ਕਰ ਲਿਆ ਗਿਆ ਹੈ ਅਤੇ ਉਹ ਬੁੱਤ ਲਾਉਣ ਲਈ ਸਹਿਮਤ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਬੁੱਤ ਕੋਈ ਬਹੁਤ ਜ਼ਿਆਦਾ ਥਾਂ ਵਿਚ ਜਾਂ ਬਹੁਤ ਉੱਚਾਈ ਵਿਚ ਨਹੀਂ ਹੋਵੇਗਾ, ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹ ਲਈਆਂ ਹਨ |
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਦੀ ਅਗਵਾਈ 'ਚ ਮਾਣਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂਅ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਵਲੋਂ ਸੂਬਾ ਪ੍ਰਚਾਰ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਬਲਜੀਤ ...
ਮਲੋਟ, 27 ਸਤੰਬਰ (ਪਾਟਿਲ)-ਅੱਜ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਸ੍ਰੀ ਮੁਕਤਸਰ ਸਾਹਿਬ ਦੀਆਂ ਕੋਸ਼ਿਸ਼ਾਂ ਸਦਕਾ ਮਿ੍ਤਕ ਸਾਥੀ ਗੁਰਜੰਟ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ ਲੈ ਕੇ ਦਿੱਤੀ ਗਈ | ਸੂਬਾ ਸਹਿ ਸਕੱਤਰ ਅਜੇ ...
ਰੁਪਾਣਾ, 27 ਸਤੰਬਰ (ਜਗਜੀਤ ਸਿੰਘ)-ਬੀਤੀ ਰਾਤ ਚੋਰਾਂ ਵਲੋਂ ਗਰੀਬ ਪਰਿਵਾਰ ਦੇ ਘਰ 'ਚੋਂ ਬੱਕਰਾ ਤੇ ਬੱਕਰੀ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਹੈ | ਇਹ ਜਾਣਕਾਰੀ ਦਿੰਦਿਆਂ ਪੱਪੂ ਰਾਮ ਸਿੰਘ ਪੁੱਤਰ ਰਾਮ ਕ੍ਰਿਸ਼ਨ ਵਾਸੀ ਰੁਪਾਣਾ ਨੇ ਦੱਸਿਆ ਕਿ ਘਰ ਦੇ ਵਿਹੜੇ ਅੰਦਰ ਆਪਣੇ ...
ਮਲੋਟ, 27 ਸਤੰਬਰ (ਪਾਟਿਲ)-ਸ਼ਹਿਰ ਦੀਆਂ ਸਮੂਹ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਏ ਆਜਮ ਸ: ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ 28 ਸਤੰਬਰ ਦਿਨ ਬੁੱਧਵਾਰ ਨੂੰ ਮਲੋਟ ਸ਼ਹਿਰ 'ਚ ਵਿਸ਼ਾਲ ਕੈਂਡਲ ਮਾਰਚ ਕੱਢਿਆ ਜਾਵੇਗਾ | ਇਸ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਆਗੂਆਂ ਨੇ ...
ਲੰਬੀ, 27 ਸਤੰਬਰ (ਮੇਵਾ ਸਿੰਘ)- ਦਿਨੋਂ-ਦਿਨ ਕਮਜ਼ੋਰ ਹੋ ਰਹੀ ਆਰਥਿਕਤਾ ਦੀ ਘੁੰਮਣਘੇਰੀ 'ਚ ਫ਼ਸੇ ਕਿਸਾਨਾਂ ਲਈ ਆਏ ਦਿਨ ਕੋਈ ਨਾ ਕੋਈ ਕੁਦਰਤੀ ਆਫ਼ਤ ਬਣੀ ਹੀ ਰਹਿੰਦੀ ਹੈ | ਪਹਿਲਾਂ ਫ਼ਰਵਰੀ/ਮਾਰਚ ਮਹੀਨਿਆਂ ਦੌਰਾਨ ਪਈ ਤੇਜ਼ ਗਰਮੀ ਕਾਰਨ ਕਣਕ ਦੀ ਫ਼ਸਲ ਦਾ ਝਾੜ ਘਟਿਆ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਰੇਤ ਨਾਲ ਭਰੇ ਤਿੰਨ ਟਰੈਕਟਰ-ਟਰਾਲੇ ਕਬਜੇ 'ਚ ਲੈ ਕੇ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਹਿਲੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਸੜਕਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਆਵਾਜਾਈ ਵਿਚ ਕਾਫ਼ੀ ਵਿਘਨ ਪੈਂਦਾ ਹੈ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ | ਸਿੱਖ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਟਾਟਾ ਕੰਪਨੀ ਦੇ ਨਕਲੀ ਰੈਪਰ ਵਿਚ ਚਾਹ-ਪੱਤੀ ਅਤੇ ਨਮਕ ਪਾ ਕੇ ਵੇਚਣ ਵਾਲੇ ਦੋ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਦੀ ਗਿ੍ਫ਼ਤਾਰੀ ਬਾਕੀ ਹੈ | ਇਸ ਸੰਬੰਧੀ ...
ਦੋਦਾ, 27 ਸਤੰਬਰ (ਰਵੀਪਾਲ)-ਧਾਰਮਿਕ ਨਿਰੋਲ ਸੇਵਾ ਸੰਸਥਾ ਵਲੋਂ ਪਿਛਲੇ 6 ਮਹੀਨੇ ਦੌਰਾਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਕੱਠੇ ਕੀਤੇ ਬਿਰਧ ਸਰੂਪ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਪਾਲਕੀ ਵਾਲੀ ਬੱਸ ਰਾਹੀਂ ਸ੍ਰੀ ਗੋਇੰਦਵਾਲ ਸਾਹਿਬ ਲਈ 1 ਅਕਤੂਬਰ ਨੂੰ ...
ਮੰਡੀ ਕਿੱਲਿਆਂਵਾਲੀ, 27 ਸਤੰਬਰ (ਇਕਬਾਲ ਸਿੰਘ ਸ਼ਾਂਤ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਬੇਮੌਸਮੀ ਬਾਰਿਸ਼ਾਂ ਕਰਕੇ ਫ਼ਸਲਾਂ ਦੇ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ | ਉਨ੍ਹਾਂ ...
ਮੰਡੀ ਬਰੀਵਾਲਾ, 27 ਸਤੰਬਰ (ਨਿਰਭੋਲ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਲ ਬਰੀਵਾਲਾ ਦੇ ਪਿੰਡ ਮੋਤਲੇਵਾਲਾ ਵਿਖੇ ਪਰਾਲੀ ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਖੇਤੀਬਾੜੀ ਅਫ਼ਸਰ ਡਾ: ...
ਮਲੋਟ, 27 ਸਤੰਬਰ (ਪਾਟਿਲ, ਬਰਾੜ)-ਡਾ: ਪਰਮਿੰਦਰ ਸਿੰਘ ਧੰਜੂ ਬਲਾਕ ਖੇਤੀਬਾੜੀ ਅਫ਼ਸਰ ਮਲੋਟ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਗੁਰੂਸਰ ਯੋਧਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਅੰਮਿ੍ਤਕਿ੍ਪਾਲ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਪੈਨਸ਼ਨਰਜ਼ ਅਤੇ ਪਰਿਵਾਰਕ ਮੈਂਬਰਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਮਨਵਾਉਣ ਲਈ ਵਧੀਕ ਨਿਗਰਾਨ ਇੰਜੀਨੀਅਰ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਹਰਮਹਿੰਦਰ ਪਾਲ)-ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਇਕ ਨਾਮਜ਼ਦ ਅਤੇ ਕੁਝ ਅਣਪਛਾਤਿਆਂ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ 17 ਸਾਲਾ ਦੇਵ ...
ਮਲੋਟ, 27 ਸਤੰਬਰ (ਅਜਮੇਰ ਸਿੰਘ ਬਰਾੜ)-ਦਾਨੇਵਾਲਾ ਦੀ ਘੁਮਿਆਰਾ ਰੋਡ 'ਤੇ ਸਥਿਤ ਨਿਰਮਾਣ ਅਧੀਨ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਬਾਬਾ ਸ਼ੇਖ਼ ਫ਼ਰੀਦ ਦਾ ਆਗਮਨ ਪੁਰਬ ਮਨਾਇਆ ਗਿਆ | ਇਸ ਮੌਕੇ ਜਿਥੇ ਹਜ਼ੂਰੀ ਰਾਗੀ ਜਥੇ ਭਾਈ ਗੁਰਬੀਰ ਸਿੰਘ ...
ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ਨਹੀਂ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਲੋਕ ਮੋਰਚਾ ਪੰਜਾਬ ਵਲੋਂ ਪਿੰਡ ਭੁੱਟੀਵਾਲਾ ਵਿਖੇ ਸੂਬਾ ਕਮੇਟੀ ਦੀ ਮੁਹਿੰਮ ਦੇ ਤਹਿਤ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ 'ਚ ਮਰਦ ਅਤੇ ਔਰਤਾਂ ਨੇ ...
ਗਿੱਦੜਬਾਹਾ, 27 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਬੀ.ਡੀ.ਪੀ.ਓ. ਦਫ਼ਤਰ ਅਧੀਨ ਕੰਮ ਕਰਦੇ ਸਮੂਹ ਪੰਚਾਇਤ ਸਕੱਤਰਾਂ ਅਤੇ ਵੀ.ਡੀ.ਓਜ਼. ਬਲਾਕ ਗਿੱਦੜਬਾਹਾ ਵਲੋਂ ਵਿਭਾਗ ਦੇ ਕੰਮਾਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਕੰਮ ਕਰਨ ਲਈ ਲਗਾਈਆਂ ਡਿਊਟੀਆਂ ਦੇ ਵਿਰੋਧ 'ਚ ਰੋਸ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਲੋੜਵੰਦਾਂ ਦੀ ਮਦਦ ਕਰਨਾ ਬਹੁਤ ਹੀ ਪੁੰਨ ਦਾ ਕੰਮ ਹੁੰਦਾ ਹੈ ਅਤੇ ਸਾਨੂੰ ਸਭ ਨੂੰ ਹਰੇਕ ਲੋੜਵੰਦ ਦੀ ਮਦਦ ਕਰਨੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ 'ਤੇ ਪਿੰਡ ਕੋਟਲੀ ਦੇਵਨ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਵਿਖੇ ਸੰਤ ਬਾਬਾ ਸੇਵਾ ਸਿੰਘ ਅਤੇ ਮਾਤਾ ਗੁਰਦਿਆਲ ਕੌਰ ਦੀ ਮਿੱਠੀ ਯਾਦ 'ਚ ਹਰ ਸਾਲ ਦਾ ਤਰਾਂ ਇਸ ਸਾਲ ਵੀ ਸੰਗਤ ਦੇ ...
ਮੰਡੀ ਕਿੱਲਿਆਂਵਾਲੀ, 27 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੇ ਕਈ ਗਾਇਕਾਂ ਦੀ ਗਾਇਕੀ ਨੂੰ ਆਪਣੇ ਸ਼ਬਦਾਂ ਨਾਲ ਨਿਖਾਰਨ ਵਾਲਾ ਨਾਮੀ ਗੀਤਕਾਰ ਸੀਰਾ ਸਿੰਘੇਵਾਲਾ ਅੱਜ ਬੇਵਕਤੀ ਜਹਾਨੋਂ ਤੁਰ ਗਿਆ | ਉਸਨੂੰ ਅੱਜ ਸਵੇਰੇ ਪਿੰਡ ਸਿੰਘੇਵਾਲਾ- ਫ਼ਤੂਹੀਵਾਲਾ ਵਿਖੇ ਘਰ ...
ਫ਼ਰੀਦਕੋਟ, 27 ਸਤੰਬਰ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਅੱਜ ਇਕ ਸੂਬਾ ਪੱਧਰੀ ਮੀਟਿੰਗ ਫ਼ਰੀਦਕੋਟ ਦੇ ਗੁਰਦੁਆਰਾ ਗੋਦੜੀ ਸਾਹਿਬ ਵਿਚ ਕੀਤੀ ਗਈ ਜਿਸ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕੀਤੀ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈਡਰੇਸ਼ਨ (ਸੱਜਣ ਸਿੰਘ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਫ਼ੈਡਰੇਸ਼ਨ ਆਗੂ ਪ੍ਰੇਮ ਚਾਵਲਾ ਅਤੇ ਰਣਜੀਤ ਸਿੰਘ ਰਾਣਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਈ | ਜਿਸ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਦਲੀ ਹੋਣ ਉਪਰੰਤ ਅੰਤਰ ਜ਼ਿਲ੍ਹਾ ਡੈਪੂਟੇਸ਼ਨ 'ਤੇ ਆਪਣੇ ਪੁਰਾਣੇ ਸਟੇਸ਼ਨ 'ਤੇ ਕੰਮ ਕਰ ਰਹੇ ਅਧਿਆਪਕਾਂ ਨੇ ਮਨਦੀਪ ਸਿੰਘ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਤੋਂ ਮੰਗ ਕੀਤੀ ਕਿ ਆਨਲਾਈਨ ਤਬਾਦਲਾ ...
ਗਿੱਦੜਬਾਹਾ, 27 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਏ ਗਏ ਬਲਾਕ ਅਤੇ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜ ਦੀ ਟੀਮ ਨੇ ਜ਼ਿਲ੍ਹੇ 'ਚੋਂ ਦੂਜਾ ਅਤੇ ਬਲਾਕ ਗਿੱਦੜਬਾਹਾ 'ਚੋਂ ...
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਆਦੇਸ਼ ਪੋਲੀਟੈਕਨਿਕ ਕਾਲਜ ਮੜ੍ਹਮੱਲੂ ਵਿਖੇ ਨਵੇਂ ਵਿਦਿਆਰਥੀਆਂ ਦੀ ਆਮਦ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਦੇ ਭਲੇ ਦੀ ਅਰਦਾਸ ਕੀਤੀ ਗਈ | ਕਾਲਜ ਪਿ੍ੰਸੀਪਲ ਨੇ ...
ਮਲੋਟ, 27 ਸਤੰਬਰ (ਅਜਮੇਰ ਸਿੰਘ ਬਰਾੜ)-ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਅਧੀਨ ਸਾਫ਼ਟਬਾਲ ਦੇ ਮੈਚ ਸਰਕਾਰੀ ਹਾਈ ਸਕੂਲ ਮੋਹਲਾਂ ਵਿਖੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਅੰਡਰ-14, 17 ਅਤੇ 19 ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਹੋਏ | ਇਸ ਟੂਰਨਾਮੈਂਟ ਵਿਚ ਉਚੇਚੇ ...
ਗਿੱਦੜਬਾਹਾ, 27 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਵਿਚ ਕੰਮ ਕਰਦੇ ਠੇਕਾ ਆਧਾਰਿਤ ਵਰਕਰਾਂ ਵਲੋਂ ਪਿਛਲੇ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਰਕੇ ਧਰਨਾ ਦਿੱਤਾ ਗਿਆ | ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ...
ਡੱਬਵਾਲੀ, 27 ਸਤੰਬਰ (ਇਕਬਾਲ ਸਿੰਘ ਸ਼ਾਂਤ)-ਸਿਰਸਾ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਕਿਹਾ ਕਿ ਭਾਰਤੀ ਰਾਜਨੀਤੀ ਵਿਚ ਤੀਜਾ ਮੋਰਚਾ ਸਿਰਫ਼ ਸਿਆਸੀ ਖੁਆਵਾਂ ਤੱਕ ਸੀਮਤ ਹੈ ਅਤੇ ਹਕੀਕਤ ਵਿਚ ਇਸ ਦਾ ਕੋਈ ਵਜੂਦ ਨਹੀਂ ਹੈ | ਭਾਜਪਾ ਦੇ ਸੰਸਦ ਮੈਂਬਰ ਇੱਥੇ ਅਗਰਵਾਲ ...
ਲੰਬੀ, 27 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਪੰਜਾਵਾ ਵਿਖੇ ਇੱਕ ਵਿਗੜੇ ਹੋਏ ਬਾਂਦਰ ਨੇ ਤਿੰਨ ਜਣਿਆਂ ਨੰੂ ਵੱਢ ਕੇ ਜ਼ਖ਼ਮੀ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਕੁਝ ਦਿਨਾਂ ਤੋਂ ਪਿੰਡ ਲੰਬੀ ਵਿਖੇ ਇਕ ਬਾਂਦਰ ਨੇ ਦਹਿਸ਼ਤ ਪਾਈ ਹੋਈ ਹੈ, ਜਿਸ ਨੰੂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX