ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਉਲੀਕੇ ਪ੍ਰੋਗਰਾਮਾਂ ਤਹਿਤ ਅੱਜ ਯੁਵਕ ਸੇਵਾਵਾਂ ਵਿਭਾਗ, ਖੇਡ ਵਿਭਾਗ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਵਲੋਂ ਮੈਗਾ ਸਾਈਕਲ ਰੈਲੀ ਕੱਢੀ ਗਈ | ਇਹ ਸਾਈਕਲ ਰੈਲੀ ਪ੍ਰਭਾਤ ਚੌਂਕ, ਸਰਕਾਰੀ ਹਸਪਤਾਲ, ਫਗਵਾੜਾ ਚੌਂਕ, ਸੈਸ਼ਨ ਚੌਂਕ ਤੋਂ ਹੁੰਦੀ ਹੋਈ ਸਰਕਾਰੀ ਕਾਲਜ ਵਿਖੇ ਸਮਾਪਤ ਹੋਈ | ਰੈਲੀ ਦੀ ਸ਼ੁਰੂਆਤ ਤੋਂ ਪਹਿਲਾਂ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਸਰਕਾਰੀ ਕਾਲਜ ਦੀ ਪਿ੍ੰਸੀਪਲ ਮੈਡਮ ਯੋਗੇਸ਼ ਵਲੋਂ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਸਾਡੇ ਲਈ ਵਡਮੁੱਲਾ ਸਰਮਾਇਆ ਹਨ | ਰੈਲੀ ਨੂੰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਰਮੇਸ਼ ਚੰਦ ਅਤੇ ਮੈਡਮ ਸੁਦੇਸ਼ ਪਿੰਡ ਜਨੌੜੀ ਅਤੇ ਕੁਲਵੰਤ ਸਿੰਘ ਵਾਸੀ ਹੁਸ਼ਿਆਰਪੁਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਰੈਲੀ ਦੌਰਾਨ ਐਨ.ਐਸ.ਐਸ. ਤੇ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰ, ਐਨ.ਸੀ.ਸੀ. ਕੈਡਿਟ, ਖੇਡ ਵਿਭਾਗ ਦੇ ਖਿਡਾਰੀਆਂ ਵਿਚ ਜ਼ਬਰਦਸਤ ਜੋਸ਼ ਦੇਖਣ ਨੂੰ ਮਿਲਿਆ | ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖਿਡਾਰੀ ਆਪਣੇ ਕੋਚ ਹਰਜੰਗ ਸਿੰਘ ਬਾਕਸਿੰਗ ਕੋਚ, ਬਲਬੀਰ ਸਿੰਘ ਅਥਲੈਟਿਕਸ ਕੋਚ ਅਤੇ ਨਿਤਿਸ਼ ਠਾਕੁਰ ਸਵਿਮਿੰਗ ਕੋਚ ਸਮੇਤ ਹਾਜ਼ਰ ਸਨ | ਸਰਕਾਰੀ ਕਾਲਜ ਤੋਂ ਰੈੱਡ ਰਿਬਨ ਇੰਚਾਰਜ ਵਿਜੇ ਕੁਮਾਰ, ਰਣਜੀਤ ਕੁਮਾਰ, ਕੁਲਵਿੰਦਰ ਕੌਰ ਅਤੇ ਭਾਗਿਆ ਵੀ ਹਾਜ਼ਰ ਸਨ | ਉਪਰੋਕਤ ਰੈਲੀ ਤੋਂ ਇਲਾਵਾ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਿਤ 17 ਰੈੱਡ ਰਿਬਨ ਕਲੱਬਾਂ ਅਤੇ 19 ਐਨ.ਐਸ.ਐਸ. ਯੂਨਿਟਾਂ ਵਲੋਂ ਆਪਣੀਆਂ-ਆਪਣੀਆਂ ਸੰਸਥਾਵਾਂ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ |
ਰਿਆਤ ਬਾਹਰਾ ਕਾਲਜ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਰਿਆਤ ਬਾਹਰਾ ਕਾਲਜ ਹੁਸ਼ਿਆਰਪੁਰ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸੰਯੁਕਤ ਕੈਂਪਸ ਡਾਇਰੈਕਟਰ ਅਤੇ ਪਿ੍ੰਸੀਪਲ ਡਾ.ਐਚ.ਪੀ.ਐਸ.ਧਾਮੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਸੰਦੀਪ ਤਿਵਾੜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਰੱਖਣਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਕਵਿਤਾ ਉਚਾਰਨ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਸਵੱਛਤਾ ਪਖਵਾੜਾ ਦੌਰਾਨ ਕੈਂਪਸ ਵਿਚ ਸਫ਼ਾਈ ਅਭਿਆਨ ਚਲਾਇਆ | ਅੰਤ ਵਿਚ ਕੋਆਰਡੀਨੇਟਰ ਡਾ.ਜੋਤਸਨਾ ਅਤੇ ਬਿ੍ਜੇਸ਼ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਡਾ: ਪੱਲਵੀ ਪੰਡਿਤ, ਪ੍ਰੋ: ਨੀਰੂ, ਪ੍ਰੋ: ਰੁਪਿੰਦਰ ਕੌਰ, ਪ੍ਰੋ: ਜਸ਼ਨਦੀਪ ਸਿੰਘ, ਪ੍ਰੋ: ਰੋਹਿਤ ਸ਼ਰਮਾ ਆਦਿ ਹਾਜ਼ਰ ਸਨ |
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਸਬੰਧੀ ਭੂੰਗਾ 'ਚ ਸਨਮਾਨ ਸਮਾਗਮ
ਹਰਿਆਣਾ (ਹਰਮੇਲ ਸਿੰਘ ਖੱਖ)-ਸ਼ਹੀਦ-ਏ- ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਸਬੰਧੀ ਪਿੰਡ ਭੂੰਗਾ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਿਸਾਨ, ਯੂਥ, ਮਹਿਲਾ ਜਥੇਬੰਦੀਆਂ ਦੇ ਆਗੂਆਂ ਅਤੇ ਇਲਾਕਾ ਨਿਵਾਸੀਆਂ ਨੇ ਭਾਗ ਲਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਜੰਗਵੀਰ ਸਿੰਘ ਚੌਹਾਨ ਪ੍ਰਧਾਨ ਦੋਆਬਾ ਕਿਸਾਨ ਕਮੇਟੀ, ਰਵਿੰਦਰ ਸਿੰਘ ਕਾਹਲੋਂ ਪ੍ਰਧਾਨ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ, ਵਿਸ਼ਨੰੂ ਤਿਵਾੜੀ ਚੇਅਰਮੈਨ ਬਲਾਕ ਸੰਮਤੀ ਭੂੰਗਾ, ਜਗਜੀਤ ਸਿੰਘ ਪੱਟੀ ਜਨਰਲ ਸੈਕਟਰੀ ਕੰਢੀ ਕਿਸਾਨ ਸੰਘਰਸ਼ ਕਮੇਟੀ ਹੁਸ਼ਿਆਰਪੁਰ, ਹਰਪ੍ਰੀਤ ਸਿੰਘ ਧਾਮੀ, ਸੁਖਵਿੰਦਰਜੀਤ ਸਿੰਘ ਬਲਾਕ ਸੰਮਤੀ ਮੈਂਬਰ ਟਾਂਡਾ, ਤਰਸੇਮ ਸਿੰਘ ਕਾਹਲੋਂ ਉੱਘੇ ਕਿਸਾਨ ਆਗੂ, ਰਾਮ ਗੋਪਾਲ ਸ਼ਰਮਾ ਆਗੂ ਆੜ੍ਹਤੀ ਐਸੋਸੀਏਸ਼ਨ, ਕੁਲਜੀਤ ਸਿੰਘ ਖਿਆਲਾ ਬਲਾਕ ਪ੍ਰਧਾਨ ਕਿਸਾਨ ਯੂਨੀਅਨ ਭੂੰਗਾ, ਰਾਜ ਕੁਮਾਰੀ ਪ੍ਰਧਾਨ ਵਿਲੇਜ ਡਿਵੈਲਪਮੈਂਟ ਸੁਸਾਇਟੀ ਸਹਿਜੋਵਾਲ, ਮਲਕੀਤ ਬੁੱਲਾਂ ਕ੍ਰਾਂਤੀਕਾਰੀ ਪੰਜਾਬੀ ਗਾਇਕ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਭਾਸ਼ਣ, ਕਵਿਤਾ ਅਤੇ ਗੀਤਾਂ ਰਾਹੀਂ ਸ਼ਹੀਦ ਭਗਤ ਸਿੰਘ ਦੇ ਜੀਵਨ ਫ਼ਲਸਫ਼ੇ ਅਤੇ ਕੁਰਬਾਨੀ ਦੇ ਜਜ਼ਬੇ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਰਾਜ ਕੁਮਾਰ ਪ੍ਰਧਾਨ, ਮਨਿੰਦਰ ਸਿੰਘ ਟਿੰਮੀ ਸ਼ਾਹੀ ਖੇਡ ਪ੍ਰਮੋਟਰ, ਗਿਆਨ ਸਿੰਘ ਗੁਰਾਇਆ, ਜਸਪਾਲ ਸਿੰਘ ਫ਼ਤਿਹਪੁਰ, ਪਰਵਿੰਦਰ ਕੌਰ, ਸਤਨਾਮ ਸਿੰਘ, ਸੂਬੇਦਾਰ ਵਰਿੰਦਰ ਕੁਮਾਰ ਭਟੋਲੀਆ, ਇਕਬਾਲ ਸਿੰਘ ਕਾਲੀ ਨੰਬਰਦਾਰ ਕਾਹਲਵਾ, ਪਰਮਜੀਤ ਸਿੰਘ ਭਟੋਆ, ਬਲਵੀਰ ਸਿੰਘ, ਸੁਖਵਿੰਦਰ ਕੌਰ, ਗੋਪਾਲ ਸਿੰਘ, ਕੁਲਜਿੰਦਰ ਸਿੰਘ ਘੁੰਮਣ, ਹਰਦੀਪ ਸਿੰਘ, ਮਨਜਿੰਦਰ ਸਿੰਘ ਨੌਸ਼ਹਿਰਾ, ਮਨਪ੍ਰੀਤ ਸਿੰਘ ਮਪੀ, ਰਾਕੇਸ਼ ਟੱਪਾ, ਮਨਕੀਰਤ ਸਿੰਘ ਕਾਹਲੋਂ, ਸੰਦੀਪ ਸਿੰਘ ਕਾਹਲੋਂ, ਦਮਨਪ੍ਰੀਤ ਕੌਰ, ਹਰਦੀਪ ਸਿੰਘ ਸੀ.ਈ.ਓ., ਵਰਿੰਦਰ ਕੌਰ ਸੀ.ਈ.ਓ., ਮੇਨਕਾ, ਚਰਨਜੀਤ ਕੌਰ ਆਦਿ ਹਾਜ਼ਰ ਸਨ |
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮਨਾਇਆ
ਦਸੂਹਾ, (ਭੁੱਲਰ)- ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫ਼ੁਲ ਮਾਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਨੇ ਤੰਦਰੁਸਤ ਸਿਹਤ ਲਈ ਕਸਰਤ ਅਤੇ ਖੇਡਾਂ, ਪੇਂਟਿੰਗ ਮੁਕਾਬਲੇ, ਕੁਇਜ਼ ਮੁਕਾਬਲੇ ਅਤੇ ਨਾਟਕ ਆਦਿ ਵਿਚ ਹਿੱਸਾ ਲਿਆ | ਸਕੂਲ ਪਿ੍ੰਸੀਪਲ ਸ੍ਰੀ ਰਣਜੀਤ ਸਿੰਘ ਅਤੇ ਲੈਕਚਰਾਰ ਧਰਮਪਾਲ ਵਲੋਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਡਮ ਪੂਰਨਮਾ ਸਾਹੀ, ਗੁਰਜਿੰਦਰ ਪਾਲ ਕੌਰ, ਗੁਰਵੀਰ ਕੌਰ, ਰੁਪਿੰਦਰ ਕੌਰ, ਮਿਨਾਕਸ਼ੀ ਸ਼ਰਮਾ, ਪਰਵਿੰਦਰ ਕੌਰ, ਫ਼ਤਿਹ ਸਿੰਘ, ਗੋਵਰਧਨ ਲਾਲ, ਵਰਿੰਦਰਪਾਲ ਸਿੰਘ, ਮਨਜੀਤ ਕੌਰ, ਜਸਦੀਪ ਕੌਰ, ਕੁਲਵੰਤ ਕੌਰ, ਵਿਜੇ ਸ਼ਰਮਾ, ਗੁਰਪ੍ਰੀਤ ਕੌਰ ਹਾਜ਼ਰ ਸਨ |
(ਸਫਾ 5 ਦੀ ਬਾਕੀ)
ਦਸੂਹਾ, (ਭੁੱਲਰ)- ਐੱਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰਸ਼ਮੀ ਮਹਿੰਗੀ ਅਤੇ ਸਮੂਹ ਸਟਾਫ਼ ਵਲੋਂ ਭਗਤ ਸਿੰਘ ਦੀ ਫ਼ੋਟੋ ਤੇ ਫ਼ੁਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬਲੀਦਾਨ ਭਰੇ ਜੀਵਨ ਤੋਂ ਜਾਣੰੂ ਕਰਵਾਇਆ ਗਿਆ | ਇਸ ਮੌਕੇ ਆਪਣੇ ਭਾਸ਼ਣ ਵਿਚ ਬੋਲਦਿਆਂ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਵੀ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਤੇ ਭਵਿੱਖ ਵਿਚ ਅੱਗੇ ਵਧਣਾ ਚਾਹੀਦਾ ਹੈ |
ਐੱਚ. ਆਈ. ਐੱਮ. ਟੀ. ਕਾਲਜ ਟਾਂਡਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਟਾਂਡਾ ਉੜਮੁੜ, (ਭਗਵਾਨ ਸਿੰਘ ਸੈਣੀ)- ਸ਼ਹੀਦੇ-ਏ-ਆਜਮ ਸ. ਭਗਤ ਸਿੰਘ ਦਾ ਜਨਮ ਦਿਨ ਐੱਚ.ਆਈ.ਐੱਮ.ਟੀ. ਕਾਲਜ ਟਾਂਡਾ ਚੇਅਰਮੈਨ ਰੋਹਿਤ ਟੰਡਨ ਦੀ ਅਗਵਾਈ ਵਿਚ ਮਨਾਇਆ ਗਿਆ | ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਤੋਂ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਵਿਚ ਚੇਤਨਾ ਮਾਰਚ ਕੱਢਿਆ ਅਤੇ ਸ਼ਹੀਦ ਚੌਂਕ ਟਾਂਡਾ ਆਕੇ ਪਹਿਲਾ ਚੌਂਕ ਦੀ ਸਫ਼ਾਈ ਕੀਤੀ | ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਤਸਵੀਰ 'ਤੇ ਫ਼ੁਲ ਮਾਲਾਵਾਂ ਅਰਪਿਤ ਕਰਦੇ ਹੋਏ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ ਸਮਾਜਿਕ ਵਿਕਾਸ ਅਤੇ ਰਾਸ਼ਟਰ ਨਿਰਮਾਣ ਦੇ ਕੰਮ ਕਰਨ ਦੇ ਨਾਲ-ਨਾਲ ਸਮਾਜਿਕ ਅਲਾਮਤਾਂ ਦੇ ਖ਼ਿਲਾਫ਼ ਲੜਾਈ ਲੜਨ ਦਾ ਪ੍ਰਣ ਕੀਤਾ | ਇਸ ਮੌਕੇ ਚੇਅਰਮੈਨ ਟੰਡਨ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਦੇ ਰੋਲ ਮਾਡਲ ਹਨ ਅਤੇ ਨੌਜਵਾਨ ਉਨ੍ਹਾਂ ਦੀ ਸੋਚ 'ਤੇ ਪਹਿਰਾ ਦੇਣ | ਇਸ ਮੌਕੇ ਭਾਰਤ ਰਤਨ ਟੰਡਨ, ਅਮਨਦੀਪ ਕੁਮਾਰ, ਦਿਸ਼ਾਂਤ ਕੁਮਾਰ, ਭਾਨੂ ਪਿ੍ਆ, ਪਾਰੁਲ ਪਿ੍ਆ, ਗੁਰਜੀਤ ਕੌਰ, ਅੰਕਿਤਾ ਸ਼ਰਮਾ, ਗੁਰਜੀਤ ਕੌਰ, ਹਰਪ੍ਰੀਤ ਕੌਰ, ਰੁਪਿੰਦਰ ਕੌਰ ਆਦਿ ਹਾਜ਼ਰ ਸਨ |
ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਦਸੂਹਾ, (ਕੌਸ਼ਲ)- ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸ਼ਹੀਦ ਭਗਤ ਸਿੰਘ ਦਾ ਇੱਕ ਸੌ ਪੰਦਰਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਣ ਮੁਕਾਬਲੇ ਕਵਿਤਾ ਮੁਕਾਬਲੇ ਅਤੇ ਇੱਕ ਫਿਲਮ ਵੀ ਪੇਸ਼ ਕੀਤੀ ਗਈ | ਇਸ ਮੌਕੇ ਭਾਸ਼ਣ ਪ੍ਰਤੀਯੋਗਤਾ ਵਿੱਚ ਕਿਰਨਦੀਪ ਕੌਰ ਨੇ ਪਹਿਲਾ ਦਰਜਾ ਗੁਰਸਹਿਜ ਸਿੰਘ ਨੇ ਦੂਜਾ ਦਰਜਾ ਤੇ ਜਸਮੀਤ ਕੌਰ ਦੇ ਤੀਜਾ ਦਰਜਾ ਪ੍ਰਾਪਤ ਕੀਤਾ ਅਤੇ ਕਵਿਤਾ ਬੋਰਾਂ ਵਿੱਚ ਮੰਨਤ ਨੇ ਪਹਿਲਾ ਦਰਜਾ, ਵੰਸ਼ਦੀਪ ਨੇ ਦੂਜਾ ਦਰਜਾ ਤੇ ਬੌਬੀ ਕੁਮਾਰ ਨੇ ਤੀਜਾ ਦਰਜਾ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਰਾਜੇਸ਼ ਗੁਪਤਾ ਵਲੋਂ ਬੱਚਿਆਂ ਨੂੰ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ ਦੀ ਕੁਰਬਾਨੀ ਕਰਕੇ ਹੀ ਅੱਜ ਅਸੀਂ ਆਜ਼ਾਦੀ ਨਾਲ ਘੁੰਮ ਰਹੇ ਹਨ | ਇਸ ਮੌਕੇ ਪਹਿਲੇ ਅਤੇ ਦੂਜੇ ਦਰਜੇ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮਾਸਟਰ ਜਲੋਟਾ, ਸਤਜੀਤ ਸਿੰਘ, ਹਰਜੀਤ ਸਿੰਘ, ਕੁਲਦੀਪ ਕੁਮਾਰ, ਸੁਮਿਤ ਚੋਪੜਾ, ਅਵਤਾਰ ਸਿੰਘ, ਗੁਰਜਿੰਦਰਪਾਲ ਸਿੰਘ, ਅਵਤਾਰ ਸਿੰਘ, ਨੀਰਜ ਵਰਮਾ ਤੋਂ ਇਲਾਵਾ ਸਮੂਹ ਵਿਦਿਆਰਥੀ ਤੇ ਸਮੂਹ ਸਟਾਫ ਹਾਜ਼ਰ ਸੀ |
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸੰਬੰਧੀ ਸਮਾਗਮ
ਦਸੂਹਾ, (ਭੁੱਲਰ)- ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਸ਼ਹੀਦ -ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ਼੍ਰੀ ਗੁਰਦਿਆਲ ਸਿੰਘ ਨੇ ਸਰਦਾਰ ਭਗਤ ਸਿੰਘ ਜੀ ਦੇ ਸਮੁੱਚੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਅਤੇ ਸਮਾਜ ਵਿੱਚ ਸੁਚੱਜੇ ਢੰਗ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਵਿੱਚ ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਵਿਦਿਆਰਥੀਆਂ ਦੇ ਡੀਬੇਟ, ਚਾਰਟ ਮੇਕਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਗੁਰਦਿਆਲ ਸਿੰਘ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸ਼੍ਰੀ ਬਲਜੀਤ ਸਿੰਘ ਲੈਕਚਰਾਰ, ਸ਼੍ਰੀ ਜਸਵੀਰ ਸਿੰਘ ਵਿਰਦੀ ਲੈਕਚਰਾਰ, ਸੁਖਦੀਪ ਕੌਰ, ਸ਼੍ਰੀਮਤੀ ਸੁਮਨ ਰਤਨ, ਸ਼੍ਰੀ ਪਰਵਿੰਦਰ ਕੁਮਾਰ ਨੇ ਵੀ ਸਰਦਾਰ ਭਗਤ ਸਿੰਘ ਦੇ ਜੀਵਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ |
ਸਰਕਾਰੀ ਮਿਡਲ ਸਕੂਲ ਹਲੇੜ ਜਨਾਰਧਨ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਭੰਗਾਲਾ, (ਬਲਵਿੰਦਰਜੀਤ ਸੈਣੀ)- ਸਰਕਾਰੀ ਮਿਡਲ ਸਕੂਲ ਹਲੇੜ ਜਨਾਰਧਨ ਵਿਖੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਿਡਲ- ਪ੍ਰਾਇਮਰੀ ਸਟਾਫ਼, ਵਿਦਿਆਰਥੀਆਂ ਅਤੇ ਪਤਵੰਤੇ ਸੱਜਣਾਂ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਟੇਜ ਸਕੱਤਰ ਜੀਵਨ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਇਕਾਂਗੀ, ਕਵਿਤਾ, ਪ੍ਰਸ਼ਨੋਤਰੀ, ਲੇਖ ਅਤੇ ਪੇਂਟਿੰਗ ਮੁਕਾਬਲਿਆਂ ਵਿਚ ਵਧ-ਚੜ੍ਹ ਕੇ ਹਿੱਸਾ ਲਿਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕਰ ਕੇ ਅਤੇ ਜੋਤੀ ਜਗਾ ਕੇ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਪ੍ਰਾਇਮਰੀ ਬੀ.ਏਨ.ਓ. ਨਿਸ਼ਾਨ ਸਿੰਘ, ਲਾਖਣ ਸਿੰਘ ਰਾਣਾ ਅਤੇ ਪ੍ਰਵੀਨ ਕੁਮਾਰ ਨੇ ਆਪਣੇ ਵਿਚਾਰ ਰੱਖੇ | ਇਸ ਮੌਕੇ ਮੁੱਖ ਅਧਿਆਪਕ ਖੇਮ ਸਿੰਘ, ਗੁਰਨਾਮ ਸਿੰਘ, ਸਟਾਫ਼ ਮੈਂਬਰ ਰਵਿੰਦਰ ਸਿੰਘ, ਸੰਦੀਪ ਕੁਮਾਰ, ਅਮਰਜੀਤ ਕੌਰ, ਸ਼ਿਖਾ ਸ਼ਰਮਾ, ਤਿ੍ਪਤਾ ਦੇਵੀ, ਰੂਤਾਂ ਰਾਣੀ, ਦੀਪਕ ਕੁਮਾਰ ਰਜਨੀ ਦੇਵੀ ਅੰਜਲੀ ਦੇਵੀ, ਸਨੇਹ ਨਵਜੋਤ, ਸਾਚੀ,ਮਾਨਵ, ਰਣਵੀਰ, ਆਕਾਸ਼ ਮਹਿਰਾ, ਨੀਲਮ ਰਾਣੀ, ਰਿੰਪੀ ਦੇਵੀ ਆਦਿ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ
ਮਿਆਣੀ, (ਹਰਜਿੰਦਰ ਸਿੰਘ ਮੁਲਤਾਨੀ)- ਸਰਕਾਰੀ ਹਾਈ ਸਕੂਲ ਮਿਆਣੀ ਵਿਖੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਮੁਖੀ ਮੈਡਮ ਪਰਮਿੰਦਰ ਕੌਰ ਦੀ ਦੇਖ-ਰੇਖ ਅਤੇ ਯੋਗ ਅਗਵਾਈ ਵਿਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ ਬੜੇ ਪਿਆਰ, ਸਤਿਕਾਰ, ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਵੱਖ-ਵੱਖ ਵਿਦਿਆਰਥੀਆਂ ਨੇ ਸਰਦਾਰ ਭਗਤ ਸਿੰਘ ਜੀ ਦੇ ਜੀਵਨ ਉੱਤੇ ਪੇਂਟਿੰਗ ਅਤੇ ਭਾਸ਼ਣ ਮੁਕਾਬਲਿਆਂ ਵਿਚ ਭਾਗ ਲਿਆ | ਸਕੂਲ ਮੁਖੀ ਵਲੋਂ ਇਨ੍ਹਾਂ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਨੇ ਦੱਸਿਆ ਕਿ ਸਾਨੂੰ ਸ. ਭਗਤ ਸਿੰਘ ਦੇ ਜੀਵਨ, ਇਨਕਲਾਬੀ ਸੋਚ ਅਤੇ ਫ਼ਲਸਫ਼ੇ 'ਤੇ ਡਟ ਕੇ ਪਹਿਰਾ ਦੇਣਾ ਚਾਹੀਦਾ ਹੈ | ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ. ਭਗਤ ਸਿੰਘ ਜੀ ਦੀ ਸੋਚ 'ਤੇ ਪਹਿਰਾ ਦੇਣ ਲਈ ਪ੍ਰਣ ਲਿਆ ਗਿਆ | ਸਟੇਜ ਸੈਕਟਰੀ ਦੀ ਸੇਵਾ ਬਲਵਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ | ਇਸ ਮੌਕੇ 'ਤੇ ਪਰਵਿੰਦਰ ਸਿੰਘ, ਹਰੀਸ਼ ਕੁਮਾਰ, ਗੁਰਮੀਤ ਸਿੰਘ, ਗੁਰਸੇਵਕ ਸਿੰਘ, ਕਮਲਜੀਤ ਕੌਰ, ਸੱਤਿਆ ਦੇਵੀ, ਸੀਤਲ ਕੌਰ, ਰਾਜਿੰਦਰ ਕੌਰ, ਪਲਵਿੰਦਰ ਕੌਰ, ਸ਼ਾਲੂ, ਪਿ੍ਤਪਾਲ ਕੌਰ, ਗੁਰਦੀਪ ਸਿੰਘ ਅਤੇ ਬਿਮਲਾ ਹਾਜ਼ਰ ਸਨ |
ਮਨਸੂਰਪੁਰ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਸਮਾਗਮ ਕਰਵਾਇਆ
ਐਮਾਂ ਮਾਂਗਟ, (ਗੁਰਜੀਤ ਸਿੰਘ ਭੰਮਰਾ)- ਪੰਜਾਬ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਇੱਕ ਭਾਵਪੂਰਨ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨਸੂਰਪੁਰ ਵਿਖੇ ਪਿ੍ੰ. ਸੰਜੀਵ ਕੁਮਾਰ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀਆਂ ਦੇ ਮਿਡਲ ਪੱਧਰ ਅਤੇ ਸੈਕੰਡਰੀ ਪੱਧਰ 'ਤੇ ਭਾਸ਼ਨ, ਲੇਖ, ਕਵਿਤਾ, ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਲੈਕਚਰਾਰ ਜਸਵੰਤ ਸਿੰਘ ਅਤੇ ਲੈਕਚਰਾਰ ਰਿਤੂ ਸ਼ਰਮਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਜੀਵਨ ਆਸ਼ਿਆਂ ਪ੍ਰਤੀ ਵਿਚਾਰ ਪੇਸ਼ ਕੀਤੇ | ਇਸ ਮੌਕੇ ਬੱਚਿਆਂ ਦੇ ਹੋਏ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦਿੱਤੇ ਗਏ | ਇਸ ਮੌਕੇ ਸਵੇਰ ਦੀ ਸਭਾ ਵਿਚ ਫਿੱਟ ਇੰਡੀਆ ਪ੍ਰੋਗਰਾਮ ਸਬੰਧੀ ਜੋਗਾ, ਪੀ. ਟੀ. ਆਦਿ ਦੀ ਪੇਸ਼ਕਾਰੀ ਹੋਈ | ਇਸ ਮੌਕੇ ਸ. ਦਲਜੀਤ ਸਿੰਘ ਨੰਬਰਦਾਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਲੈਕ. ਦਿਨੇਸ਼ ਸਿੰਘ, ਸੀਮਾ ਮਿਨਹਾਸ, ਸੁਨੀਤਾ ਕੁਮਾਰੀ, ਸੋਨੀਆ ਦੇਵੀ, ਮਿਸਟੈੱ੍ਰਸ ਪਰਮਜੀਤ, ਸੰਦੀਪ ਕੌਰ, ਪਰਮਜੀਤ ਕੌਰ, ਹਰਸਿਮਰਤ ਕੌਰ, ਅਨੀਤਾ, ਸੰਦੀਪ, ਸੋਨੀਆ ਸ਼ਰਮਾ, ਮਾਸਟਰ ਸੁਰਿੰਦਰ ਸਿੰਘ, ਓਮ ਪ੍ਰਕਾਸ਼, ਗੌਰਵ ਕੁਮਾਰ, ਹਰਜਿੰਦਰ ਸਿੰਘ, ਰਕੇਸ਼ ਕੁਮਾਰ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਸੰਬੰਧੀ ਵੱਖ-ਵੱਖ ਮੁਕਾਬਲੇ ਕਰਵਾਏ
ਦਸੂਹਾ, (ਭੁੱਲਰ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਮਨਾਇਆ | ਇਸ ਮੌਕੇ ਲੈਕਚਰਾਰ ਸ੍ਰੀਮਤੀ ਕਮਲਜੀਤ ਕੌਰ ਅਤੇ ਸ੍ਰੀਮਤੀ ਸਰਿਤਾ ਰਾਣੀ ਨੇ ਸ. ਭਗਤ ਸਿੰਘ ਦੇ ਜੀਵਨ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਅੱਜ ਜਿਸ ਆਜ਼ਾਦੀ ਦਾ ਆਨੰਦ ਅਸੀਂ ਮਾਣ ਰਹੇ ਹਾਂ ਉਹ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਦੇ ਕਾਰਨ ਹੀ ਮਾਣ ਰਹੇ ਹਾਂ | ਲੈਕਚਰਾਰ ਪੰਕਜ ਰੱਤੀ ਨੇ ਵੀ ਭਗਤ ਸਿੰਘ ਦੇ ਜੀਵਨ ਦੀ ਜਾਣਕਾਰੀ ਦਿੱਤੀ ਅਤੇ ਗ਼ਜ਼ਲ ਸੁਣਾ ਕੇ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦਾ ਜੋਸ਼ ਭਰਿਆ | ਵਿਦਿਆਰਥੀਆਂ ਨੇ ਵੀ ਚਾਰਟ ਬਣਾਏ ਅਤੇ ਦੇਸ ਭਗਤੀ ਦੇ ਗੀਤਾਂ ਰਾਹੀਂ ਸ਼ਹੀਦ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਨੂੰ ਯਾਦ ਕੀਤਾ | ਪਿੰ੍ਰਸੀਪਲ ਅਨੀਤਾ ਪਾਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਦੇਸ਼ ਲਈ ਜਾਨ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਹਮੇਸ਼ਾ ਦਿਲਾਂ ਵਿਚ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਣੇ ਦੇਸ਼ ਅਤੇ ਪ੍ਰਾਂਤ ਨੂੰ ਸੋਹਣਾ ਰੂਪ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਅਸੀਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਰੱਖਣਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ | ਇਸ ਮੌਕੇ ਲੈਕਚਰਾਰ ਸ੍ਰੀਮਤੀ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਿਸਕੁਟ ਵੰਡੇ ਅਤੇ ਪਿੰ੍ਰਸੀਪਲ ਅਨੀਤਾ ਪਾਲ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਤੇ ਧੰਨਵਾਦ ਕੀਤਾ |
ਕੋਟਲਾ ਨੌਧ ਸਿੰਘ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਹਰਿਆਣਾ, (ਹਰਮੇਲ ਸਿੰਘ ਖੱਖ)-ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਨੌਧ ਸਿੰਘ ਵਿਖੇ ਪਿ੍ੰ. ਏ. ਅਗਰਵਾਲ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਗੀਤ, ਕਵਿਤਾਵਾਂ, ਕੋਰੀਓਗ੍ਰਾਫੀ ਤੇ ਇਕਾਂਗੀ ਰਾਹੀਂ ਸ਼ਹੀਦ ਭਗਤ ਸਿੰਘ ਦੇ ਜੀਵਨ ਨੂੰ ਦਰਸਾਉਂਦੇ ਵੇਰਵੇ ਪੇਸ਼ ਕੀਤੇ | ਇਸ ਮੌਕੇ ਪਿ੍ੰ. ਏ. ਅਗਰਵਾਲ, ਮੈਡਮ ਭਾਰਤੀ, ਵਰਿੰਦਰ ਸਿੰਘ ਨਿਮਾਣਾ, ਨਰਿੰਦਰਪਾਲ ਸਿੰਘ ਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਅੱਜ ਦੇਸ਼ ਅਤੇ ਸਮਾਜ ਵਿਚ ਮੌਜੂਦ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਆਜ਼ਾਦ ਮੁਲਕ ਦੀ ਜਵਾਨੀ ਨੂੰ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਅਤੇ ਇਨਕਲਾਬੀ ਕਾਰਨਾਮਿਆਂ ਤੋਂ ਸਬਕ ਸਿੱਖਣ ਦੀ ਲੋੜ ਹੈ | ਇਸ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀ ਸਹੁੰ ਵੀ ਚੁੱਕੀ | ਅੰਤ 'ਚ ਸਮਾਗਮ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸ. ਸ. ਸ. ਸਕੂਲ ਨਾਰੂ ਨੰਗਲ 'ਚ ਸਮਾਗਮ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਗੁਰਸ਼ਰਨ ਸਿੰਘ ਤੇ ਪਿ੍ੰਸੀਪਲ ਸ਼ੈਲੇਂਦਰ ਠਾਕੁਰ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਪਿ੍ੰਸੀਪਲ ਸ਼ੈਲੇਂਦਰ ਠਾਕੁਰ ਵਲੋਂ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੀ ਜੀਵਨੀ ਬਾਰੇ ਦੱਸਿਆ ਗਿਆ ਤੇ ਬੱਚਿਆਂ ਨੂੰ ਉਨ੍ਹਾਂ ਵਲੋਂ ਦੱਸੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ¢ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੀ ਸ਼ਹੀਦ ਭਗਤ ਸਿੰਘ ਵਾਂਗ ਦੇਸ਼ ਲਈ ਸਮਰਪਣ ਭਾਵ ਰੱਖਣਾ ਚਾਹੀਦਾ ਹੈ | ਇਸ ਮੌਕੇ ਸਕੂਲ 'ਚ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਅਧਾਰਿਤ ਕੁਇਜ਼ ਕੰਪੀਟੀਸ਼ਨ, ਪੇਂਟਿੰਗ ਮੁਕਾਬਲਾ, ਲੇਖ ਮੁਕਾਬਲਾ, ਭਾਸ਼ਨ ਮੁਕਾਬਲਾ ਤੇ ਕਵਿਤਾ ਗਾਇਨ ਮੁਕਾਬਲਾ ਆਦਿ ਕਰਵਾਏ ਗਏ ¢ ਸਕੂਲ 'ਚ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ ਜਿਸ ਵਿਚ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਗ ਲਿਆ¢ ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਐਜੂਸੈਟ ਤੇ ਪ੍ਰੋਜੈਕਟਰ ਦੀ ਮੱਦਦ ਨਾਲ ਬੱਚਿਆਂ ਨੂੰ ਲਾਈਵ ਦਿਖਾਇਆ ਗਿਆ¢
ਰੇਲਵੇ ਮੰਡੀ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ 'ਚ ਪਿ੍ੰ: ਲਲਿਤਾ ਅਰੋੜਾ ਦੀ ਯੋਗ ਅਗਵਾਈ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਅਧਿਆਪਕ ਰਵਿੰਦਰ ਕੁਮਾਰ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਚਾਨਣ ਪਾਇਆ | ਪਿ੍ੰ: ਲਲਿਤਾ ਅਰੋੜਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ, ਜੇਕਰ ਅਸੀਂ ਆਪਣੇ ਸਮਾਜ 'ਚੋਂ ਨਸ਼ਿਆਂ ਦੇ ਜ਼ਹਿਰ ਨੂੰ ਕੱਢਾਂਗੇ ਅਤੇ ਆਪਣੇ ਵਾਤਾਵਰਨ ਨੂੰ ਸਾਫ਼ ਰੱਖਾਂਗੇ, ਪਲਾਸਟਿਕ ਦੀ ਵਰਤੋਂ ਬੰਦ ਕਰਾਂਗੇ ਅਤੇ ਸਮਾਜ 'ਚੋਂ ਹੋਰ ਬੁਰਾਈਆਂ ਨੂੰ ਬਾਹਰ ਕਰਾਂਗੇ | ਇਸ ਤੋਂ ਇਲਾਵਾ ਤਰਨਪ੍ਰੀਤ ਕੌਰ ਆਰਟ ਐਂਡ ਕਰਾਫ਼ਟ ਅਧਿਆਪਕ ਵਲੋਂ ਵਿਦਿਆਰਥਣਾਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਅਤੇ ਪੋਸਟਰ ਬਣਾ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਤੋਂ ਇਲਾਵਾ ਬੱਚਿਆ ਦੁਆਰਾ ਬਣਾਏ ਗਏ ਪੋਸਟਰਾਂ ਦੀ ਇਕ ਪ੍ਰਦਰਸ਼ਨੀ ਵੀ ਲਗਾਈ ਗਈ | ਅੰਤ ਵਿਚ ਵਿਦਿਆਰਥੀਆਂ ਨੇ ਆਨਲਾਈਨ ਮੁੱਖ ਮੰਤਰੀ ਦੁਆਰਾ ਸਹੁੰ ਵੀ ਚੁੱਕੀ | ਇਸ ਮੌਕੇ ਸ੍ਰੀਮਤੀ ਅਪਰਾਜਿਤਾ ਕਪੂਰ, ਸੀਮਾ ਸਰਮਾ, ਸ਼ਾਲਿਨੀ ਅਰੋੜਾ, ਰਵਿੰਦਰ ਕੌਰ, ਯਸ਼ਪਾਲ ਸਿੰਘ, ਬੀਰਬਲ ਸਿੰਘ, ਮੀਨੂ ਅਤੇ ਮਨਦੀਪ ਕੌਰ ਆਦਿ ਹਾਜ਼ਰ ਸਨ |
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਨ ਮਨਾਇਆ
ਦਸੂਹਾ, (ਕੌਸ਼ਲ) -ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸਕੂਲ ਦਸੂਹਾ ਵਿੱਚ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਸਕੂਲ ਦੇ ਵਿਦਿਆਰਥੀਆਂ ਦੁਆਰਾ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਨੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਇਸ ਮੌਕੇ ਵਿਦਿਆਰਥੀਆਂ ਦੇ ਸਲੋਗਨ ਲੇਖਣ, ਸਕੈੱਚ ਮੇਕਿੰਗ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ ਦੁਆਰਾ ਵਿਦਿਆਰਥੀਆਂ ਦੁਆਰਾ ਕੀਤੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਅਸੀਂ ਅਜ਼ਾਦੀ ਦਾ ਅਨੰਦ ਮਾਣ ਰਹੇ ਹਾਂ ਕਿਉਂਕਿ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਸ਼ਹੀਦਾਂ ਨੇ ਦੇਸ਼ ਲਈ ਕੁਰਬਾਨੀ ਦਿੱਤੀ | ਸਾਡੇ ਸ਼ਹੀਦਾਂ ਦੀ ਸੋਚ ਇੱਕ ਨਿਰੋਲ ਅਤੇ ਸਾਫ਼-ਸੁਥਰੀ ਸੋਚ ਸੀ, ਅਸੀਂ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਚਾਰਧਾਰਾ ਅਤੇ ਸੋਚ ਨੂੰ ਅਪਣਾਉਣਾ ਹੈ | ਇਸ ਮੌਕੇ ਕਰਵਾਏ ਗਏ ਮੁਕਾਬਲਿਆਂ ਵਿੱਚ ਪਹਿਲੀ ਪੁਜ਼ੀਸ਼ਨ ਰਮਨਪ੍ਰੀਤ ਕੌਰ, ਦੂਸਰੀ ਪੁਜ਼ੀਸ਼ਨ ਹਰਸਿਮਰਨਪ੍ਰੀਤ ਕੌਰ ਅਤੇ ਤੀਸਰੀ ਪੁਜ਼ੀਸ਼ਨ ਗਗਨਦੀਪ ਸਿੰਘ ਦੁਆਰਾ ਹਾਸਲ ਕੀਤੀ | ਅੰਤ ਵਿੱਚ ਪਹਿਲੀਆਂ ਤਿੰਨੋਂ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਸੁਰਜੀਤ ਕੌਰ ਬਾਜਵਾ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਸੇਂਟ ਸੋਲਜਰ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ 'ਚ ਸ਼ਰਧਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰ. ਗਗਨਦੀਪ ਸਿੰਘ ਦੀ ਅਗਵਾਈ 'ਚ ਸਮੂਹ ਸਟਾਫ਼ ਨੇ ਸ. ਭਗਤ ਸਿੰਘ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਵਿਦਿਆਰਥੀਆਂ ਵੱਲੋਂ ਸ਼ਹੀਦ-ਏ-ਆਜ਼ਮ ਦੇ ਜੀਵਨ 'ਤੇ ਆਧਾਰਿਤ ਕੋਰਿਓਗ੍ਰਾਫੀ ਪੇਸ਼ ਕੀਤੀ ਗਈ | ਇਸ ਦੌਰਾਨ ਪਿ੍ੰ. ਗਗਨਦੀਪ ਸਿੰਘ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ | ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਸਮਰਪਿਤ ਹੋ ਕੇ ਆਜ਼ਾਦੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ ਸੀ | ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਤੋਂ ਪ੍ਰੇਰਨਾ ਲੈਂਦੇ ਹੋਏ ਦੇਸ਼ ਦੀ ਉੱਨਤੀ 'ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸ. ਸ. ਸ. ਸਕੂਲ ਘੰਟਾਘਰ 'ਚ ਸਮਾਗਮ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਬਹੁਰੰਗ ਕਲਾ ਮੰਚ ਹੁਸ਼ਿਆਰਪੁਰ ਵਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾਘਰ ਹੁਸ਼ਿਆਰਪੁਰ ਵਿਖੇ ਭਗਤ ਸਿੰਘ ਦੀ ਵਿਚਾਰਧਾਰਾ 'ਤੇ ਪੇਂਟਿੰਗ, ਭਾਸ਼ਣ ਮੁਕਾਬਲੇ ਤੇ ਵਿਚਾਰ ਚਰਚਾ ਕਰਵਾਈ ਗਈ¢ ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਸ਼ਵਨੀ ਕੁਮਾਰ ਦੱਤਾ ਤੇ ਅਲਾਇੰਸ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ-119 ਦੇ ਐਲੀ. ਰਮੇਸ਼ ਕੁਮਾਰ, ਐਲੀ. ਸੋਮੇਸ਼ ਕੁਮਾਰ ਤੇ ਐਲੀ. ਅਸ਼ੋਕ ਪੁਰੀ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ¢ ਇਸ ਮੌਕੇ ਅਸ਼ੋਕ ਪੁਰੀ ਨੇ ਕਿਹਾ ਕਿ ਭਗਤ ਸਿੰਘ ਕੌਮੀ ਸ਼ਹੀਦ ਹਨ, ਜੇਕਰ ਉਨ੍ਹਾਂ ਦੀ ਵਿਚਾਰਧਾਰਾ ਲਾਗੂ ਹੋਵੇ ਤਾਂ ਸਾਡਾ ਭਵਿੱਖ ਸੁਨਹਿਰੀ ਹੋ ਸਕਦਾ ਹੈ¢ ਸ਼ਹੀਦ ਭਗਤ ਸਿੰਘ ਨੂੰ ਭੁੱਲ ਕੇ ਰਾਸ਼ਟਰ ਨਿਰਮਾਣ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ¢ ਭਾਸ਼ਣ ਮੁਕਾਬਲੇ 'ਚ 11ਵੀਂ ਜਮਾਤ ਦੇ ਮਨਦੀਪ ਸੈਣੀ ਤੇ ਜਸ਼ਨਪ੍ਰੀਤ ਸਿੰਘ ਕ੍ਰਮਵਾਰ ਪਹਿਲੇ ਤੇ ਦੂਜੇ ਸਥਾਨ 'ਤੇ ਰਹੇ¢ ਇਸ ਮੌਕੇ ਕਲਾਕਾਰ ਹਰਬੰਸ ਸਿੰਘ ਨੇ 2 ਘੰਟੇ ਦੀ ਵਰਕਸ਼ਾਪ ਲਗਾ ਕੇ ਵਿਦਿਆਰਥੀਆਂ ਨੂੰ ਫਾਈਨ ਆਰਟਸ ਬਾਰੇ ਪੂਰੀ ਜਾਣਕਾਰੀ ਦਿੱਤੀ¢ ਪੇਂਟਿੰਗ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ 'ਚ ਛੇਵੀਂ ਜਮਾਤ ਦੇ ਗੁਰਵਿੰਦਰ ਸਿੰਘ ਦੀ ਪੇਂਟਿੰਗ ਦੀ ਸ਼ਲਾਘਾ ਕੀਤੀ ਗਈ¢ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ, ਐਨ.ਐਸ.ਵੀ. ਰੱਜੀ ਰਾਣੀ ਤੇ ਰਾਜ ਕੁਮਾਰ ਦਾ ਵਿਸ਼ੇਸ਼ ਯੋਗਦਾਨ ਸੀ¢ ਇਸ ਮੌਕੇ ਪਿ੍ੰਸੀਪਲ ਅਸ਼ਵਨੀ ਕੁਮਾਰ ਦੱਤਾ ਨੇ ਬਹੁਰੰਗ ਕਲਾ ਮੰਚ ਹੁਸ਼ਿਆਰਪੁਰ ਤੇ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਦਾ ਧੰਨਵਾਦ ਕੀਤਾ¢
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ਵਿਖੇ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਕੈਬਨਿਟ ਮੰਤਰੀ ...
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ 'ਚ ਇਸ ਸਮੇਂ ਕੁੱਝ ਬਹੁਰੂਪੀਏ ਕਿੰਨਰਾਂ ਦੇ ਭੇਸ 'ਚ ਵੱਖ-ਵੱਖ ਪਿੰਡਾਂ 'ਚ ਘੁੰਮ ਕੇ ਲੋਕਾਂ ਨੂੰ ਧਮਕਾ ਕੇ ਅਤੇ ਬਦ-ਦੂਆ ਦੇ ਕੇ ਡਰਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ...
ਮਾਹਿਲਪੁਰ, 28 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੁਖ਼ਬਰ ...
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)- ਕੁੱਲ ਹਿੰਦ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਕਾਂਗਰਸ ਦੇ ਹਲਕਾ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਮੋਹਾਲੀ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖੇ ਜਾਣ ਦੇ ਐਲਾਨ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ...
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਮੰਜੂ ਬਾਲਾ ਸੀ.ਡੀ.ਪੀ.ਓ . ਬਲਾਕ ਹੁਸ਼ਿਆਰਪੁਰ-1 ...
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਤਹਿਤ ਸਥਾਨਕ ਪੁਲਿਸ ਲਾਈਨ ਵਿਖੇ ਕਰਵਾਏ ਸਮਾਗਮ 'ਚ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ | ਡਿਪਟੀ ...
ਨਸਰਾਲਾ-ਪੰਜਾਬ ਦੇ ਲੋਕਾਂ ਨੇ ਬੜੀ ਹਿੰਮਤ ਤੇ ਦਲੇਰੀ ਦਿਖਾਉਂਦਿਆਂ ਪੁਰਾਣੀਆਂ ਪਾਰਟੀਆਂ ਨੂੰ ਨਕਾਰ ਕੇ ਸੂਬੇ ਵਿਚ ਵੱਡੀ ਬਹੁਮਤ ਦੇ ਨਾਲ 'ਆਪ' ਦੀ ਸਰਕਾਰ ਬਣਾਈ ਸੀ ਤੇ ਲੋਕਾਂ ਵਲੋਂ ਦਿੱਤਾ ਇੰਨਾ ਮਾਣ, ਪਿਆਰ, ਸਤਿਕਾਰ ਦੇਖਦਿਆਂ ਪਾਰਟੀ ਦੇ ਸੁਪਰੀਮੋ ਦਿੱਲੀ ਦੇ ...
ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)-ਜਲੰਧਰ ਪਠਾਨਕੋਟ ਰੇਲਵੇ ਟਰੈਕ 'ਤੇ ਪੁਰਾਣੀ ਰੇਲਵੇ ਕੈਬਿਨ ਦੇ ਖੰਭੇ ਨਾਲ ਲਟਕ ਕੇ 43 ਸਾਲਾਂ ਵਿਅਕਤੀ ਵਲੋਂ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐੱਸ.ਆਈ. ਮਲਕੀਤ ...
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮੋਹਿੰਦਰ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 324 ਨਵੇਂ ਸੈਂਪਲ ਲੈਣ ਤੇ 49 ਸੈਂਪਲਾਂ ਦੀ ਰਿਪੋਰਟ ਪ੍ਰਾਪਤ ...
ਭੰਗਾਲਾ, 28 ਸਤੰਬਰ (ਬਲਵਿੰਦਰਜੀਤ ਸੈਣੀ)-ਸ. ਚਰਨ ਸਿੰਘ ਮੰਝਪੁਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰਮੇਸ਼ ਲਾਲ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਸਕੂਲ ਕੈਂਪਸ ਵਿਖੇ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ...
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)-ਇੱਕ ਪਾਸੇ ਕਿਸਾਨ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਨਾਲ ਜੂਝ ਰਹੇ ਹਨ, ਉੱਥੇ ਦੂਸਰੇ ਪਾਸੇ ਗੰਨਾ ਕਾਸ਼ਤ ਕਿਸਾਨਾਂ ਨੂੰ ਸ਼ੂਗਰ ਮਿੱਲਾਂ ਵਲੋਂ ਸਰਕਾਰੀ ਸ਼ਹਿ 'ਤੇ ਵੱਖ-ਵੱਖ ਦੇ ਨੋਟੀਫ਼ਿਕੇਸ਼ਨ ਜਾਰੀ ...
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਿਹੜੇ ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਨ੍ਹਾਂ ਆਜ਼ਾਦੀ ਪਰਵਾਨਿਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ | ਇਸੇ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ...
ਟਾਂਡਾ ਉੜਮੁੜ, 28 ਸਤੰਬਰ (ਗੁਰਾਇਆ)-ਸ੍ਰੀ ਮਹਾਂਵੀਰ ਕਲੱਬ ਅਹੀਆਪੁਰ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੀ ਪੰਜਵੀਂ ਰਾਤ ਦਾ ਉਦਘਾਟਨ ਹੁਸ਼ਿਆਰਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਨੇ ਕੀਤਾ | ਕਲੱਬ ਪ੍ਰਧਾਨ ਸੋਨੂੰ ਪੁਰੀ ਅਤੇ ਸਮੂਹ ਕਲੱਬ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...
ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਐੱਸ.ਐੱਸ.ਕੇ. ਪਬਲਿਕ ਹਾਈ ਸਕੂਲ ਵਿਚ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਜਸਬੀਰ ਕੌਰ ਵਾਲੀਆ ਨੇ ਭਗਤ ਸਿੰਘ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਬੱਚਿਆਂ ਨੂੰ ...
ਦਸੂਹਾ, 28 ਸਤੰਬਰ (ਕੌਸ਼ਲ)- ਬੀਤੇ ਦਿਨੀਂ ਹੋਏ ਸਵ. ਚੇਅਰਮੈਨ ਸੰਪੂਰਨ ਸਿੰਘ ਚੀਮਾ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦੇ ਭਰਾ ਹਰਪ੍ਰੀਤ ਸਿੰਘ ਜ਼ੋਨ ਚੀਮਾ ਦਾ ਹੋਇਆ ਬੇਵਕਤੀ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਸਾਬਕਾ ਉਪ ...
ਭੰਗਾਲਾ, 28 ਸਤੰਬਰ (ਬਲਵਿੰਦਰਜੀਤ ਸੈਣੀ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਵਿਸ਼ੇਸ਼ ਸਮਾਗਮ ਬੁਲਾਇਆ ਗਿਆ, ਜਿਸ ਵਿਚ ਸਕੂਲੀ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਸਕੂਲ ਦੀ ਅਧਿਆਪਕਾ ਮਿਸ ...
ਭੰਗਾਲਾ, 28 ਸਤੰਬਰ (ਬਲਵਿੰਦਰਜੀਤ ਸੈਣੀ)- ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਪ੍ਰਕਾਸ਼ ਪੁਰਬ ਸੰਤ ਹਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ 2 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ | ਇਹ ਜਾਣਕਾਰੀ ਸਾਂਝੀ ਕਰਦੇ ਹੋਏ ਭਾਈ ...
ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)- ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਰੈੱਡ ਰਿਬਨ, ਯੂਥ ਕਲੱਬ ਅਤੇ ਐਨ.ਸੀ.ਸੀ. ਦੇ ਸਾਰੇ ਵਿਦਿਆਰਥੀਆਂ ਨੂੰ ਪੋਸ਼ਣ ਮਹੀਨੇ ਦੇ ਅੰਤਰਗਤ ਖ਼ੁਰਾਕ ਸਬੰਧੀ ਦਸਤਵੇਜੀ ਫਿਲਮ ...
ਹੁਸ਼ਿਆਰਪੁਰ, 28 ਸਤੰਬਰ (ਹਰਪ੍ਰੀਤ ਕੌਰ)-ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਤਹਿਤ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾ ਕੇ ਸ਼ਹੀਦ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ | ਸਮਾਗਮ ਮੌਕੇ ...
ਹਾਜੀਪੁਰ, 28 ਸਤੰਬਰ (ਜੋਗਿੰਦਰ ਸਿੰਘ)- ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਪਨਖੂਹ ਵਿਖੇ ਸਥਿਤ ਕੋਹਿਨੂਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ...
ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਮਨਾਉਂਦੇ ਹੋਏ ਸਕੂਲ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਦੇਸ਼ ਲਈ ਕੀਤੀ ਕੁਰਬਾਨੀ ਬਾਰੇ ਦੱਸਿਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਬਬੀਤਾ ...
ਹੁਸ਼ਿਆਰਪੁਰ, 28 ਸਤੰਬਰ (ਹਰਪ੍ਰੀਤ ਕੌਰ)-ਪੁਲਿਸ ਨੇ ਹੈਰੋਇਨ, ਨਸ਼ੀਲੇ ਕੈਪਸੂਲ ਤੇ ਡਰੱਗ ਮਨੀ ਸਮੇਤ ਇਕ ਨਸ਼ਾ ਸਮੱਗਲਰ ਨੂੰ ਕਾਬੂ ਕੀਤਾ ਹੈ | ਇਸ ਦੀ ਪਛਾਣ ਵਿਜੇ ਕੁਮਾਰ ਪੁੱਤਰ ਰਾਮ ਲਾਲ ਵਾਸੀ ਬਲਵੀਰ ਕਲੋਨੀ ਵਜੋਂ ਹੋਈ ਹੈ | ਐਸ.ਪੀ (ਡੀ) ਮਨਪ੍ਰੀਤ ਸਿੰਘ ਢਿੱਲੋਂ ਅਤੇ ...
ਮੁਕੇਰੀਆਂ, 28 ਸਤੰਬਰ (ਰਾਮਗੜ੍ਹੀਆ)-ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ, (ਮਨਿਸਟਰੀ ਆਫ਼ ਯੁਵਾ ਮਾਮਲੇ ਅਤੇ ਖੇਡ, ਭਾਰਤ ਸਰਕਾਰ) ਅਤੇ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦੇ ਐੱਨ.ਐੱਸ.ਐੱਸ., ਰੈੱਡ ਰਿਬਨ ਅਤੇ ਯੂਥ ਕਲੱਬ ਵਲੋਂ ਅੱਜ ਭਾਰਤੀ ਸੁਤੰਤਰਤਾ ਅੰਦੋਲਨ ਦੇ ...
ਹੁਸ਼ਿਆਰਪੁਰ, 28 ਸਤੰਬਰ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ ਤੇ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਤੇ ਸ਼ਹੀਦ ਭਾਈ ਦਿਆਲਾ ਜੀ ਨੂੰ ਸਮਰਪਿਤ 32ਵਾਂ ਅੰਤਰਰਾਸ਼ਟਰੀ ਕੀਰਤਨ ...
ਅੱਡਾ ਸਰਾਂ, 28 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਬੀ.ਐਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਪਿ੍ੰ. ਜੈ ਕਿਸ਼ਨ ਮਹਿਤਾ ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਅਨਿਲ ਮਹਿਤਾ ਨੇ ਬੱਚਿਆਂ ਨੂੰ ਸ਼ਹੀਦ ਭਗਤ ...
ਅੱਡਾ ਸਰਾਂ, 28 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਦੋਆਬਾ ਕਿਸਾਨ ਕਮੇਟੀ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ 'ਚ ਪਿੰਡ ਮਸੀਤੀ ਵਿਖੇ ਹੋਈ | ਇਸ ਮੌਕੇ ਪਿ੍ਤਪਾਲ ਸਿੰਘ ਗੁਰਾਇਆ ਵੀ ਮੌਜੂਦ ਸਨ | ਮੀਟਿੰਗ ਵਿਚ ਜਿੱਥੇ ਕਿਸਾਨਾਂ ਨੂੰ ਆ ਰਹੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX