ਗੁਰਦਾਸਪੁਰ, 28 ਸਤੰਬਰ (ਆਰਿਫ਼) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ, ਏ.ਡੀ.ਸੀ. (ਜ) ਡਾ: ਨਿਧੀ ਕੁਮੁਧ, ਐੱਸ.ਪੀ ਪਿ੍ਥੀਪਾਲ ਸਿੰਘ, ਐਸ.ਡੀ.ਐਮ ਅਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ: ਵਰੁਣ ਕੁਮਾਰ ਸਮੇਤ ਹੋਰ ਅਧਿਕਾਰੀਆਂ ਤੇ ਸਟਾਫ਼ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਉੱਪਰ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਦੌਰਾਨ ਡੀ.ਐਸ.ਪੀ ਕਲਾਨੌਰ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਦੇ ਜਵਾਨਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਲਾਮੀ ਦਿੱਤੀ | ਇਸ ਮੌਕੇ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬਾ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਅਹਿਦ ਚੁਕਾਇਆ ਗਿਆ | ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਦਰਸਾਏ ਮਾਰਗ 'ਤੇ ਚੱਲਦੇ ਰਹਿਣਗੇ | ਉਨ੍ਹਾਂ ਕਿਹਾ ਕਿ ਸ਼ਹੀਦਾਂ ਵਲੋਂ ਆਮ ਲੋਕਾਂ ਦੀ ਭਲਾਈ ਤੇ ਕਮਜ਼ੋਰ ਵਰਗ ਦੇ ਹਿਤਾਂ ਦੀ ਰਾਖੀ ਲਈ ਸੰਜੋਏ ਹੋਏ ਸੁਪਨਿਆਂ ਨੂੰ ਸਾਕਾਰ ਕਰਨ ਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦਿ੍ੜ੍ਹ ਇਰਾਦੇ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ | ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਨੇ ਸ਼ਹੀਦ ਭਗਤ ਸਿੰਘ ਨੰੂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਦੇਸ਼ ਦਾ ਉਹ ਕੌਮੀ ਨਾਇਕ ਹੈ ਜੋ ਹਮੇਸ਼ਾ ਸਾਡੇ ਲਈ ਪ੍ਰੇਰਨਾ ਸਰੋਤ ਰਹੇਗਾ | ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਤੇ ਸਰਕਾਰੀ ਦਫ਼ਤਰਾਂ 'ਚ ਕੰਮ ਕਰਵਾਉਣ ਆਏ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਦੇਣ ਨੂੰ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਖੇ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜ਼ਿਲ੍ਹਾ ਖੇਡ ਸੁਸਾਇਟੀ ਦਾ ਗਠਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਵਿਚ ਵੱਖ-ਵੱਖ ਖੇਡਾਂ ਦੀ ਲੀਗ ਕਰਵਾਈ ਜਾਵੇਗੀ ਅਤੇ ਜੇਤੂ ਖਿਡਾਰੀਆਂ ਨੂੰ ਚੰਗੇ ਇਨਾਮ ਦਿੱਤੇ ਜਾਣਗੇ ਤਾਂ ਜੋ ਨੌਜਵਾਨ ਖੇਡਾਂ ਨਾਲ ਜੁੜ ਸਕਣ | ਇਸ ਤੋਂ ਇਲਾਵਾ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਅਜੀਵਕਾ ਮਿਸ਼ਨ ਨਾਲ ਜੋੜ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਸਦਰ ਮੁਕਾਮ ਸਮੇਤ ਸਾਰੀਆਂ ਤਹਿਸੀਲਾਂ ਵਿਚ ਮੋਮਬੱਤੀ ਮਾਰਚ, ਸਾਈਕਲ ਰੈਲੀਆਂ ਕੱਢੀਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਸਕੂਲਾਂ 'ਚ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ ਗਿਆ ਹੈ ਅਤੇ ਉਨ੍ਹਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਹਨ |
ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਮਨਾਇਆ
ਬਟਾਲਾ, (ਕਾਹਲੋਂ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਉਤਸ਼ਾਹ ਪੂਰਵਕ ਮਨਾਇਆ ਗਿਆ | ਕਾਲਜ ਦੇ ਐਨ.ਐਸ.ਐਸ. ਯੂਨਿਟ ਵਲੋਂ ਕਰਵਾਏ ਗਏ ਇਸ ਸਮਾਗਮ ਵਿਚ ਪਿ੍ੰਸੀਪਲ ਸ੍ਰੀ ਆਰ.ਕੇ. ਚੋਪੜਾ, ਉਪ ਪਿ੍ੰਸੀਪਲ ਬਲਵਿੰਦਰ ਸਿੰਘ, ਵਿਭਾਗੀ ਮੁਖੀ ਨਵੀਨ ਅਟਵਾਲ, ਅਮਰਦੀਪ ਕੌਰ, ਵਿਜੇ ਮਿਨਹਾਸ, ਸਨਿਮਰਜੀਤ ਕੌਰ, ਐਸ.ਆਰ.ਸੀ. ਪ੍ਰਧਾਨ ਸ਼ਿਵਰਾਜਨ ਪੁਰੀ, ਸੈਕਟਰੀ ਰੇਖਾ, ਟੀ.ਪੀ.ਓ. ਜਸਬੀਰ ਸਿੰਘ, ਮਧੂ ਗੁਪਤਾ, ਪ੍ਰੋਗਰਾਮ ਅਫ਼ਸਰ ਤੇਜਪ੍ਰਤਾਪ ਸਿੰਘ ਕਾਹਲੋਂ, ਸਚਿਨ ਅਟਵਾਲ, ਰਜਨੀਤ ਕੌਰ ਮੱਲ੍ਹੀ, ਨਰਿੰਦਰ ਕੁਮਾਰ ਅਤੇ ਵਿਦਿਆਰਥੀਆਂ ਨੇ ਸ: ਭਗਤ ਸਿੰਘ ਦੀ ਫੋਟੋ ਨੂੰ ਫੁੱਲ ਭੇਟ ਕੀਤੇ | ਪਿ੍ੰਸੀਪਲ ਸ੍ਰੀ ਆਰ.ਕੇ. ਚੋਪੜਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਆਦਿ ਦੇਸ਼ ਭਗਤਾਂ ਦੀਆਂ ਕੁਰਬਾਨੀ ਨਾਲ ਹੀ ਦੇਸ਼ ਆਜ਼ਾਦ ਹੋਇਆ ਸੀ | ਇਸ ਮੌਕੇ ਵਿਦਿਆਰਥੀ ਅਨਮੋਲ ਸ਼ਰਮਾ, ਕੋਮਲਪ੍ਰੀਤ ਕੌਰ ਅਤੇ ਰਜਨੀ ਨੇ ਗੀਤ ਪੇਸ਼ ਕੀਤੇ |
ਧਾਰੀਵਾਲ, 28 ਸਤੰਬਰ (ਸਵਰਨ ਸਿੰਘ) - ਨਜ਼ਦੀਕੀ ਪਿੰਡ ਜਫ਼ਰਵਾਲ ਵਿਖੇ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੇ ਸੈਲਫ ਹੈਲਪ ਗਰੁੱਪ (ਸਵੈ-ਸਹਾਇਤਾ ਸਮੂਹ) ਦੀਆਂ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉੱਚਾ ...
ਦੀਨਾਨਗਰ, 28 ਸਤੰਬਰ (ਸ਼ਰਮਾ/ਸੰਧੂ)-ਐੱਸ.ਐੱਸ.ਪੀ. ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਦੀਨਾਨਗਰ ਪੁਲਿਸ ਨੂੰ 12 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...
ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ) - ਪੈਰਿਸ ਪੁਰਾਣਾ ਸ਼ਾਲਾ ਦੇ ਨੁਮਾਇੰਦਿਆਂ ਦੀ ਮੀਟਿੰਗ ਫਾਦਰ ਪੌਲ ਦੀ ਰਹਿਨੁਮਾਈ ਹੇਠ ਹੋਈ ਜਿਸ ਵਿਚ ਪੈਰਿਸ ਦੇ ਅਹੁਦੇਦਾਰਾਂ ਨੇ ਭਾਗ ਲਿਆ | ਸਭ ਤੋਂ ਪਹਿਲਾਂ ਪੱਟੀ ਚਰਚ 'ਚ ਹੋਏ ਹਮਲੇ ਦੀ ਨਿਖੇਧੀ ਕੀਤੀ | ਪ੍ਰਧਾਨ ਮੁਨੀਰ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਸ਼ਿਵਾਲਿਕ ਆਈ.ਟੀ.ਆਈ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ਼ਿਵਾਲਿਕ ਆਈ.ਟੀ.ਆਈ ਦੇ ਚੇਅਰਮੈਨ ਰਿਸ਼ਬਦੀਪ ਸਿੰਘ ਸੰਧੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ...
ਬਟਾਲਾ, 28 ਸਤੰਬਰ (ਹਰਦੇਵ ਸਿੰਘ ਸੰਧੂ) - ਭਾਰਤ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਵਾਉਣ ਵਾਲੇ ਪੰਜਾਬ ਦੇ ਮਹਾਂਨਾਇਕ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਬਟਾਲਾ 'ਚ ਵਿਸ਼ਾਲ ਸਾਇਕਲ ਰੈਲੀ ਕੱਢੀ ਗਈ | ਇਸ ਸਾਈਕਲ ਰੈਲੀ ਨੂੰ ...
ਬਟਾਲਾ, 28 ਸਤੰਬਰ (ਕਾਹਲੋਂ) - ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ | ਇਸ ਮੌਕੇ ਡਾਇਰੈਕਟਰ ਮੈਡਮ ਜਸਵੰਤ ਕੌਰ ਬੋਪਾਰਾਏ ਅਤੇ ਸਕੂਲ ਪਿ੍ੰਸੀਪਲ ਕੁਲਬੀਰ ਕੌਰ ਵਲੋਂ ਸਭ ਤੋਂ ਪਹਿਲਾਂ ਜੋਤੀ ਪ੍ਰਕਾਸ਼ਮਾਨ ਕੀਤੀ ਤੇ ਸਭ ...
ਬਟਾਲਾ, 28 ਸਤੰਬਰ (ਕਾਹਲੋਂ)-ਬੀ.ਐੱਮ.ਐੱਸ.ਐੱਮ. ਗਰੂੱਪ ਆਫ਼ ਇੰਸਟੀਚਿਊਟ ਦੇ ਕਲਾਨੌਰ ਕੈਂਪਸ ਗਗਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਏ.ਐੱਸ.ਆਈ.ਐੱਸ.ਸੀ. ਵਲੋਂ ਜ਼ੋਨਲ ਪੱਧਰ 'ਤੇ ਹੋਏ ਖੇਡ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ...
ਬਟਾਲਾ, 28 ਸਤੰਬਰ (ਕਾਹਲੋਂ) - ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਤਰੱਕੀ ਦੇ ਰਾਹ 'ਤੇ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕੀਤਾ | ਉਨ੍ਹਾਂ ...
ਦੀਨਾਨਗਰ, 28 ਸਤੰਬਰ (ਸ਼ਰਮਾ/ਸੰਧੂ/ਸੋਢੀ) - ਗੋਬਿੰਦ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਸੋਨਿਕਾ ਸ਼ਰਮਾ ਦੀ ਪ੍ਰਧਾਨਗੀ ਵਿਚ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਟਰੈਫ਼ਿਕ ਪੁਲਿਸ ਗੁਰਦਾਸਪੁਰ ਵਲੋਂ ਸਬ-ਇੰਸਪੈਕਟਰ ਗੁਰਮੀਤ ਸਿੰਘ ਅਤੇ ...
ਬਹਿਰਾਮਪੁਰ, 28 ਸਤੰਬਰ (ਬਲਬੀਰ ਸਿੰਘ ਕੋਲਾ) - ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਇਕ ਔਰਤ ਨੰੂ 303 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਮੈਡਮ ਦੀਪਿਕਾ ਨੇ ਦੱਸਿਆ ਕਿ ਏ.ਐਸ.ਆਈ ਜਗੀਰ ਚੰਦ ਦੀ ਅਗਵਾਈ ਹੇਠ ...
ਦੀਨਾਨਗਰ, 28 ਸਤੰਬਰ (ਯਸ਼ਪਾਲ ਸ਼ਰਮਾ)-ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸਰਕਾਰ ਬਣਾਈ ਸੀ, 6 ਮਹੀਨੇ ਬੀਤ ਗਏ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਪਰ ਜੋ ਵਾਅਦੇ ਲੋਕਾਂ ਨਾਲ ਕਰਕੇ ਇਨ੍ਹਾਂ ਸਰਕਾਰ ਬਣਾਈ ਸੀ, ...
ਬਟਾਲਾ, 28 ਸਤੰਬਰ (ਕਾਹਲੋਂ)-ਅੱਜ ਇੱਥੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਨੇ ਸਾਂਝੇ ਤੌਰ 'ਤੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ | ਇਸ ਸਮੇਂ ਲਿਬਰੇਸ਼ਨ ਆਗੂ ਕਾਮਰੇਡ ਸੁਖਦੇਵ ਸਿੰਘ ਭਾਗੋਕਾਵਾਂ, ਗੁਲਜ਼ਾਰ ਸਿੰਘ ਭੁੰਬਲੀ, ਵਿਜੇ ...
ਬਟਾਲਾ, 28 ਸਤੰਬਰ (ਕਾਹਲੋਂ) - ਦੀ ਬਟਾਲਾ ਸਹਿਕਾਰੀ ਖੰਡ ਮਿੱਲ ਦਾ 7ਵਾਂ ਆਮ ਇਜਲਾਸ ਮਿੱਲ ਕੈਂਪਸ ਵਿਖੇ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਹੋਇਆ | ਇਸ ਮੌਕੇ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ...
ਧਿਆਨਪੁਰ, 28 ਸਤੰਬਰ (ਕੁਲਦੀਪ ਸਿੰਘ) - ਬਲਾਕ ਡੇਰਾ ਬਾਬਾ ਨਾਨਕ ਅਤੇ ਧਿਆਨਪੁਰ ਪੋਸਟ ਵਿਚ ਆਉਂਦੇ ਪਿੰਡ ਡੇਰਾ ਪਠਾਣਾ, ਜਿਸ ਦੀ ਪੰਚਾਇਤੀ ਜ਼ਮੀਨ 209 ਕਿੱਲੇ ਹੋਣ ਕਰਕੇ ਬਾਕੀ ਗ੍ਰਾਂਟਾਂ ਤੋਂ ਇਲਾਵਾ ਆਮਦਨ 50 ਲੱਖ ਤੋਂ ਉਪਰ ਹੈ | ਇਸ ਦੇ ਬਾਵਜੂਦ ਪਿੰਡ ਕਈ ਦਹਾਕਿਆਂ ਤੋਂ ...
ਪੰਜਗਰਾਈਆਂ, 28ਸਤੰਬਰ (ਬਲਵਿੰਦਰ ਸਿੰਘ) - ਇਲਾਕੇ ਦੀ ਸਿਰਮੌਰ ਸੰਸਥਾ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੀਰਪੁਰ ਵਿਖੇ ਸਕੂਲ ਦੇ ਅੇੈਮ.ਡੀ. ਸ: ਜਰਨੈਲ ਸਿੰਘ ਕਾਹਲੋਂ ਦੀ ਰਹਿਨੁਮਾਈ ਹੇਠ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ...
ਬਟਾਲਾ, 28 ਸਤੰਬਰ (ਹਰਦੇਵ ਸਿੰਘ ਸੰਧੂ) - ਸਥਾਨਕ ਕਚਹਿਰੀਆਂ 'ਚ ਬਾਰ ਐਸੋੋਸੀਏਸ਼ਨ ਬਟਾਲਾ ਦੇ ਸਮੁੱਚੇ ਵਕੀਲਾਂ ਵਲੋਂ ਸੀਨੀਅਰ ਵਕੀਲ ਹਰਦਿੱਤ ਸਿੰਘ ਮਾਂਗਟ ਦੇ ਵਿਸ਼ੇਸ਼ ਉਪਰਾਲੇ ਸਦਕਾ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ, ਜਿਸ ਨੂੰ ਲੈ ਕੇ ਬਾਰ ਅੰਦਰ ...
ਘੁਮਾਣ, 28 ਸਤੰਬਰ (ਬੰਮਰਾਹ)-ਘੁਮਾਣ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਬਹੁਤ ਹੀ ਖੁਸ਼ੀਆਂ ਨਾਲ ਮਨਾਇਆ ਗਿਆ | ਕਲੱਬ ਦੇ ਪ੍ਰਧਾਨ ਪਰਲੋਕ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਵਿਚ ਜਿੱਥੇ ਸ਼ਹੀਦ ਭਗਤ ...
ਕਾਹਨੂੰਵਾਨ, 28 ਸਤੰਬਰ (ਜਸਪਾਲ ਸਿੰਘ ਸੰਧੂ) - ਕਾਹਨੂੰਵਾਨ ਪੁਲਿਸ ਨੇ 2 ਨੌਜਵਾਨਾਂ ਨੂੰ ਨਾਜਾਇਜ਼ ਅਸਲੇ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਸੁਖਜੀਤ ਸਿੰਘ ਰਿਆੜ ਨੇ ਦੱਸਿਆ ਕਿ ਉਨ੍ਹਾਂ ਅਧੀਨ ਪੈਂਦੀ ਪੁਲਿਸ ਚੌਕੀ ...
ਕਾਦੀਆਂ, 28 ਸਤੰਬਰ (ਕੁਲਵਿੰਦਰ ਸਿੰਘ) - ਸਿੱਖ ਨੈਸ਼ਨਲ ਕਾਲਜ ਕਾਦੀਆਂ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਸਮੂਹ ਸਟਾਫ਼ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਸਵੇਰ ਸਮੇਂ ਐਨ.ਐਸ.ਐਸ. ਵਲੰਟੀਅਰ ਤੇ ਐਨ.ਸੀ.ਸੀ. ਕੈਡਿਟਾਂ ਦੀ ਅਗਵਾਈ 'ਚ ਕੱਢੀ ਸਾਈਕਲ ...
ਬਟਾਲਾ, 28 ਸਤੰਬਰ (ਕਾਹਲੋਂ) - ਸਰਕਾਰੀ ਕਾਲਜ ਲਾਧੂਪੁਰ ਵਿਖੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿ੍ੰਸੀਪਲ ਗੁਰਿੰਦਰ ਸਿੰਘ ਕਲਸੀ ਦੀ ਅਗਵਾਈ ਵਿਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਦੇ ਸੰਬੰਧ ਵਿਚ ...
ਬਟਾਲਾ, 28 ਸਤੰਬਰ (ਕਾਹਲੋਂ) - 'ਦ ਹਾਟ ਮਿਕਸ ਪਲਾਂਟ ਐਸੋਸੀਏਸ਼ਨ ਦੀ ਵਿਸ਼ੇਸ ਮੀਟਿੰਗ ਸਰਪ੍ਰਸਤ ਸੁਦਰਸ਼ਨ ਚੋਪੜਾ ਤੇ ਪ੍ਰਧਾਨ ਜਰਨੈਲ ਸਿੰਘ ਲਾਡੀ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਸ੍ਰੀ ਚੋਪੜਾ ਤੇ ਪ੍ਰਧਾਨ ਲਾਡੀ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਕਾਰਜਾਂ ਨੂੰ ...
ਬਟਾਲਾ, 28 ਸਤੰਬਰ (ਕਾਹਲੋਂ) - ਰੈਂਕਰਜ਼ ਇੰਟਰਨੈਸ਼ਨਾਨ ਪਬਲਿਕ ਸਕੂਲ ਅਤੇ ਸਪੋਰਟਸ ਅਕੈਡਮੀ ਕੋਟ ਧੁੰਦਲ ਨੇ ਇਕ ਵਾਰ ਫਿਰ ਤੋਂ ਪੰਜਾਬ ਸਰਕਾਰ ਦੇ ਉਪਰਾਲੇ 'ਖੇਡਾਂ ਵਤਨ ਪੰਜਾਬ ਦੀਆਂ' ਅਧੀਨ ਹੋਏ ਵੱਖ-ਵੱਖ ਭਾਰ ਵਰਗ ਦੇ ਬਾਕਸਿੰਗ ਮੁਕਾਬਲਿਆਂ 'ਚ ਅੱਵਲ ਖੇਡ ਦਾ ...
ਬਟਾਲਾ, 28 ਸਤੰਬਰ (ਕਾਹਲੋਂ) - ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਇਕਾਈ ਭੀਖੋਵਾਲੀ, ਵਿਰਕ, ਮੁਗਲ, ਨਾਰਵਾਂ ਵਲੋਂ ਸਾਂਝੇ ਤੌਰ 'ਤੇ ਸ਼ਹੀਦ-ਏ-ਆਜਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ, ਜਿਸ ਦੀ ਪਧਾਨਗੀ ਸੁਖਦੇਵ ਸਿੰਘ ਭੀਖੋਵਾਲੀ, ਸੁੱਚਾ ਮਸੀਹ ਵਿਰਕ ਵਲੋਂ ...
ਫਤਹਿਗੜ੍ਹ ਚੂੜੀਆਂ, 28 ਸਤੰਬਰ (ਐਮ.ਐਸ. ਫੁੱਲ) - ਸ੍ਰੀ ਗੁਰੂ ਰਾਮਦਾਸ ਫਾਰਮੇਸੀ ਕਾਲਜ ਪੰਧੇਰ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ, ਜਿਸ ਵਿਚ ਡੀ ਫਾਰਮੇਸੀ ਪਹਿਲੇ ਅਤੇ ਦੂਸਰੇ ਸਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪਿ੍ੰਸੀਪਲ ਡਾ. ਗੌਰਵ ਨੰਦਾ ਦੀ ਅਗਵਾਈ ਹੇਠ ...
ਗੁਰਦਾਸਪੁਰ, 28 ਸਤੰਬਰ (ਆਰਿਫ਼)-ਪੰਜਾਬ ਦੇ ਸਭ ਤੋਂ ਜ਼ਿਆਦਾ ਤਜਰਬੇਕਾਰ ਅਤੇ ਹੋਣਹਾਰ ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਆਸਟ੍ਰੇਲੀਆ ਦੇ ਫਰਵਰੀ ਇਨਟੇਕ ਨੂੰ ਲੈ ਕੇ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ 2021-22 ਵਿਚ +2 ...
ਨੌਸ਼ਹਿਰਾ ਮੱਝਾ ਸਿੰਘ, 28 ਸਤੰਬਰ (ਤਰਾਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਜ਼ਿਲ੍ਹਾ ਪੱਧਰੀ ਇਕ ਦਿਨਾਂ ਕਿਸਾਨ ਜਾਗਰੂਕਤਾ ਸੈਮੀਨਾਰ ਕੱਲ੍ਹ 30 ਸਤੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਫਲਾਹੀ ਸਾਹਿਬ ਵਿਖੇ ਕਰਵਾਇਆ ਜਾਵੇਗਾ, ਜਿਸ ਦੀ ਤਿਆਰੀ ਅਤੇ ਸਫ਼ਲਤਾ ਲਈ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸ਼ਾਮ 7 ਵਜੇ ਸਥਾਨਕ ਪੰਚਾਇਤ ਭਵਨ ਤੋਂ ਜਹਾਜ਼ ਚੌਂਕ ਤੱਕ ਕੈਂਡਲ ਲਾਈਟ ਮਾਰਚ ਦਾ ਆਯੋਜਨ ਕੀਤਾ ਗਿਆ | ਡਿਪਟੀ ਕਮਿਸ਼ਨਰ ਮੁਹੰਮਦ ...
ਦੀਨਾਨਗਰ, 28 ਸਤੰਬਰ (ਸੰਧੂ/ਸ਼ਰਮਾ/ਸੋਢੀ) - ਲੋਕ ਸੇਵਾ ਦਲ ਦੀਨਾਨਗਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਪ੍ਰਧਾਨ ਸੁਖਵਿੰਦਰ ਸਿੰਘ ਪਾਹੜਾ ਦੀ ਅਗਵਾਈ ਹੇਠ ਨਵੀਂ ਆਬਾਦੀ ਅਵਾਂਖਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ...
ਗੁਰਦਾਸਪੁਰ, 28 ਸਤੰਬਰ (ਗੁਰਪ੍ਰਤਾਪ ਸਿੰਘ) - ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਕੱਲ੍ਹ 30 ਸਤੰਬਰ ਨੰੂ ਪੰਜਾਬ ਅੰਦਰ ਚੱਕਾ ਜਾਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਸੰਬੰਧੀ ਜਾਰੀ ਕੀਤੇ ਪ੍ਰੈੱਸ ਬਿਆਨ ਰਾਹੀਂ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ 2 ਅਗਸਤ ...
ਬਟਾਲਾ ਤੋਂ ਚੋਰੀ ਕੀਤਾ ਮੋਟਰਸਾਈਕਲ ਘਰ ਦੇ ਬਾਹਰ ਛੱਡ ਗਏ ਚੋਰ ਤਿੱਬੜ, 28 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ) - ਆਸ ਪਾਸ ਦੇ ਪਿੰਡਾਂ ਵਿਚ ਗੈਰ ਸਮਾਜੀ ਅਨਸਰਾਂ ਵਲੋਂ ਗਤੀਵਿਧੀਆਂ ਲਗਾਤਾਰ ਜਾਰੀ ਹਨ ਜਿਸ ਦੀ ਮਿਸਾਲ ਥਾਣਾ ਤਿੱਬੜ ਤੋਂ ਡੇਢ ਕਿੱਲੋਮੀਟਰ ਦੂਰ ਸਥਿਤ ...
ਬਟਾਲਾ, 28 ਸਤੰਬਰ (ਕਾਹਲੋਂ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਨ ਜੈਂਮਜ ਕੈਂਬਿ੍ਜ਼ ਇੰਟਰਨੈਸ਼ਨਲ ਸਕੂਲ ਬਟਾਲਾ ਵਿਚ ਪੂਰੀ ਸ਼ਰਧਾ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਛੋਟੀ ਉਮਰ ਵਿਚ ਆਪਣੀ ਜਾਨ ਦੀ ਬਾਜ਼ੀ ਲਾਉਣ ਵਾਲੇ , ਪੰਜਾਬ ਦੀ ਮਿੱਟੀ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX