ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ | ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਦੇ ਸਮੂਹ ਸਟਾਫ਼ ਵਲੋਂ ਰਾਸ਼ਟਰੀ ਝੰਡੇ ਨੂੰ ਆਪਣੇ ਹੱਥਾਂ ਵਿਚ ਲਹਿਰਾਉਂਦੇ ਹੋਏ ਇਨਕਲਾਬ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ | ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ ਅਤੇ ਐੱਸ.ਡੀ.ਐਮ. ਰਵਿੰਦਰ ਅਰੋੜਾ ਸਮੇਤ ਡੀ.ਸੀ. ਦਫ਼ਤਰ ਦਾ ਸਟਾਫ਼ ਆਦਿ ਮੌਜੂਦ ਸਨ | ਇਸ ਮੌਕੇ ਸਿੱਖਿਆ ਵਿਭਾਗ ਤੋਂ ਵਿਜੈ ਪਾਲ, ਮੀਡੀਆ ਕੋਆਰਡੀਨੇਟਰ ਇਨਕਲਾਬ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |
ਹੀਰਾਂ ਵਾਲੀ ਸਕੂਲ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਫ਼ਾਜ਼ਿਲਕਾ (ਦਵਿੰਦਰ ਪਾਲ ਸਿੰਘ)- ਸਰਕਾਰੀ ਹਾਈ ਸਮਾਰਟ ਸਕੂਲ ਹੀਰਾ ਵਾਲੀ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਮਾਰਗ 'ਤੇ ਚੱਲਣ ਅਤੇ ਸੁਫ਼ਨਿਆਂ ਨੂੰ ਸਾਕਾਰ ਕਰਨ ਦਾ ਹਲਫ਼ ਲਿਆ ਗਿਆ | ਇਸ ਤੋਂ ਬਾਅਦ ਦਸਵੀਂ ਜਮਾਤ ਦੀ ਵਿਦਿਆਰਥਣ ਸੰਧਿਆ ਤੇ ਨੌਵੀਂ ਜਮਾਤ ਦੀ ਵਿਦਿਆਰਥਣ ਸਿਮਰਨ ਨੇ ਸਟੇਜ ਨੂੰ ਸੰਭਾਲਣ ਦੀ ਭੂਮਿਕਾ ਨਿਭਾਈ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਭਗਤ ਸਿੰਘ ਜੀ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਅੰਤ 'ਚ ਵਿਦਿਆਰਥੀ ਪੰਕਜ ਅਤੇ ਖ਼ੁਸ਼ਹਾਲ ਜਾਂਗੂ ਨੇ ਸਕਿੱਟ ਪੇਸ਼ ਕੀਤੀ | ਇਸ ਤੋਂ ਬਾਅਦ ਸਕੂਲ ਵਲੋਂ ਪਿੰਡ 'ਚ ਸਾਈਕਲ ਰੈਲੀ ਕੱਢੀ ਗਈ ਤੇ ਪਿੰਡ ਵਾਸੀਆਂ ਨੂੰ ਸ. ਭਗਤ ਸਿੰਘ ਦੇ ਦੱਸੇ ਰਸਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ | ਅਧਿਆਪਕ ਵਿਨੋਦ ਕੁਮਾਰ ਨੇ ਵੀਰ ਸਪੂਤ ਭਗਤ ਸਿੰਘ ਦੇ ਜੀਵਨ 'ਤੇ ਕਵਿਤਾ ਪੇਸ਼ ਕੀਤੀ | ਅਮਰਜੀਤ ਸਿੰਘ ਨੇ ਸ਼ਹੀਦ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ |
ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਸਾਈਕਲ ਰੈਲੀ 'ਚ ਲਿਆ ਹਿੱਸਾ
ਫ਼ਾਜ਼ਿਲਕਾ (ਅਮਰਜੀਤ ਸ਼ਰਮਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਰਕਾਰੀ ਐਮ.ਆਰ.ਕਾਲਜ ਦੇ ਐਨ.ਸੀ.ਸੀ. ਤੇ ਸਰੀਰਕ ਸਿੱਖਿਆ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ | ਜਾਣਕਾਰੀ ਦਿੰਦਿਆਂ ਪ੍ਰੋ. ਰਾਮ ਸਿੰਘ ਭੁੱਲਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਯੋਜਿਤ ਰੈਲੀ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਜਿਸ ਦੀ ਅਗਵਾਈ ਪ੍ਰੋ. ਰਾਮ ਸਿੰਘ ਭੁੱਲਰ ਅਤੇ ਹੈੱਡ ਕਲਰਕ ਗੁਰਪ੍ਰੀਤ ਸਿੰਘ ਨੇ ਕੀਤੀ | ਉਨ੍ਹਾਂ ਦੱਸਿਆ ਕਿ ਰੈਲੀ ਸਰਕਾਰੀ ਕਾਲਜ ਤੋਂ ਸ਼ੁਰੂ ਹੋ ਕੇ ਸ਼ਹੀਦਾਂ ਦੀ ਸਮਾਧੀ ਆਸਫਵਾਲਾ ਵਿਖੇ ਪਹੁੰਚੀ | ਜਿੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਓਨੀਕਾ ਕੰਬੋਜ, ਪ੍ਰੋ. ਤਲਵਿੰਦਰ ਸਿੰਘ, ਪ੍ਰੋ. ਸ਼ਮਸ਼ੇਰ ਸਿੰਘ ਭੁੱਲਰ ਆਦਿ ਹਾਜ਼ਰ ਸਨ |
ਨੈਸ਼ਨਲ ਡਿਗਰੀ ਕਾਲਜ 'ਚ ਉਤਸ਼ਾਹ ਨਾਲ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਫ਼ਾਜ਼ਿਲਕਾ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਸ. ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਰਚਨਾ ਮਹਿਰੋਕ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਪੇਸ਼ ਕੀਤੀਆਂ | ਵਿਦਿਆਰਥੀਆਂ ਵਿਚ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਭਾਸ਼ਣ, ਕਵਿਤਾ, ਨਾਟਕ, ਪ੍ਰਸ਼ਨੋਤਰੀ ਆਦਿ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਕਾਲਜ ਦੀ ਐਨ.ਐੱਸ.ਐੱਸ. ਯੂਨਿਟ, ਐਨ.ਸੀ.ਸੀ. ਯੂਨਿਟ ਤੇ ਹੋਰ ਵਿਦਿਆਰਥੀਆਂ ਨੇ ਪੂਰਨ ਸਹਿਯੋਗ ਦਿੱਤਾ | ਅੰਤ ਵਿਚ ਪਿ੍ੰਸੀਪਲ ਡਾ. ਰਚਨਾ ਮਹਿਰੋਕ ਨੇ ਵਿਦਿਆਰਥੀਆਂ ਨੂੰ ਸ. ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਜਾਣਕਾਰੀ ਸਾਂਝੀ ਕੀਤੀ |
ਗਾਡਵਿਨ ਸਕੂਲ 'ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਸਮਾਗਮ
ਫ਼ਾਜ਼ਿਲਕਾ (ਅਮਰਜੀਤ ਸ਼ਰਮਾ)- ਗਾਡਵਿਨ ਸਕੂਲ ਘੱਲੂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪ੍ਰੋਗਰਾਮ ਦਾ ਆਯੋਜਨ ਕਰਕੇ ਸ਼ਹੀਦ ਭਗਤ ਸਿੰਘ ਦੇ ਚਿੱਤਰ ਰੱਖ ਕੇ ਫੁੱਲਾਂ ਦੀ ਵਰਖਾ ਕਰਦਿਆਂ ਨਮਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਕਵਿਤਾਵਾਂ, ਗੀਤ ਅਤੇ ਵਿਚਾਰ ਪੇਸ਼ ਕੀਤੇ | ਅਧਿਆਪਕਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ ਗਿਆ | ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਹਮੇਸ਼ਾ ਆਦਰਸ਼ ਰਹਿਣਗੇ |
ਬੱਲੂਆਣਾ ਹਲਕੇ ਦੇ ਵੱਖ-ਵੱਖ ਸਕੂਲਾਂ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਬੱਲੂਆਣਾ (ਜਸਮੇਲ ਸਿੰਘ ਢਿੱਲੋਂ)- ਬੱਲੂਆਣਾ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁਤਾਰਾਂ ਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਬਣ, ਸਰਕਾਰੀ ਹਾਈ ਸਕੂਲ ਬਹਾਦਰ ਖੇੜਾ, ਸਰਕਾਰੀ ਹਾਈ ਸਕੂਲ ਮਲੂਕ ਪੁਰਾ, ਸਰਕਾਰੀ ਹਾਈ ਸਕੂਲ ਢਾਬਾਂ ਕੋਕਰੀਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਬੱਲੂਆਣਾ, ਸਰਕਾਰੀ ਪ੍ਰਾਇਮਰੀ ਸਕੂਲ ਹਿੰਮਤਪੁਰਾ, ਸਰਕਾਰੀ ਹਾਈ ਸਕੂਲ ਹਿੰਮਤਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ, ਸਰਕਾਰੀ ਹਾਈ ਸਕੂਲ ਕੇਰਾ ਖੇੜਾ, ਸਰਕਾਰੀ ਹਾਈ ਸਕੂਲ ਜੋਧਪੁਰਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਦੌਰਾਨ ਕਵਿਤਾ, ਭਾਸ਼ਣ, ਲੇਖ ਤੇ ਚਾਰਟ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਗੀਤ ਵੀ ਗਾਏ | ਨਿਹਾਲ ਖੇੜਾ ਸਕੂਲ ਵਿਖੇ ਸਮਾਗਮ ਦੌਰਾਨ ਜੋਤੀ ਪ੍ਰਕਾਸ਼ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਅਬੋਹਰ ਦੇ ਮੁੱਖ ਮਹਿਮਾਨ ਵਜੋਂ ਪੁੱਜੇ | ਪਿ੍ੰਸੀਪਲ ਸੁਖਦੇਵ ਸਿੰਘ ਗਿੱਲ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ |
ਫ਼ਾਜ਼ਿਲਕਾ ਦੇ ਵੱਖ-ਵੱਖ ਸੰਗਠਨਾਂ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਫ਼ਾਜ਼ਿਲਕਾ (ਦਵਿੰਦਰ ਪਾਲ ਸਿੰਘ)- ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਵੱਖ-ਵੱਖ ਸੰਗਠਨਾਂ ਵਲੋਂ ਭਰਪੂਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਦੌਰਾਨ ਭਾਰਤੀ ਕਮਿਊਨਿਸਟ ਪਾਰਟੀ, ਬਾਬਾ ਭੂਮਣ ਸ਼ਾਹ ਵੈੱਲਫੇਅਰ ਸੁਸਾਇਟੀ, ਪੰਜਾਬ ਇਸਤਰੀ ਸਭਾ, ਦਰਜਾ ਚਾਰ ਸਰਕਾਰੀ ਇੰਪਲਾਈਜ਼ ਯੂਨੀਅਨ, ਸੀ.ਪੀ.ਆਈ. ਪੰਜਾਬ ਆਦਿ ਦੇ ਆਗੂਆਂ ਨੇ ਹਿੱਸਾ ਲਿਆ | ਇਸ ਮੌਕੇ ਕਾਮਰੇਡ ਦੀਵਾਨ ਸਿੰਘ, ਸਤਨਾਮ ਸਿੰਘ, ਰਮੇਸ਼ ਵਡੇਰਾ, ਮੱਖਣ ਕੰਬੋਜ, ਓਮ ਪ੍ਰਕਾਸ਼ ਕੰਬੋਜ, ਸੁਮਿਤਰਾ ਰਾਣੀ, ਸੁਰਜੀਤ ਕੌਰ, ਸੁਖਦੇਵ ਸਿੰਘ, ਹਰੀ ਚੰਦ, ਅਵਿਨਾਸ਼, ਵਨਜਾਰ ਸਿੰਘ, ਹਰਭਜਨ ਸਿੰਘ ਖੁੰਗਰ, ਕ੍ਰਿਸ਼ਨ ਸਿੰਘ, ਨਾਨਕ ਸਿੰਘ, ਗਿਆਨ ਸਿੰਘ, ਬਲਬੀਰ ਸਿੰਘ, ਸਤਨਾਮ ਸਿੰਘ ਆਦਿ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ | ਇਸ ਦੌਰਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾ ਕੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਫ਼ਾਜ਼ਿਲਕਾ (ਦਵਿੰਦਰ ਪਾਲ ਸਿੰਘ)- ਸਰਕਾਰੀ ਕੰਨਿਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ 'ਚ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਵਿਦਿਆਰਥਣਾਂ ਵਲੋਂ ਕਵਿਤਾ ਉਚਾਰਨ, ਭਾਸ਼ਣ ਤੇ ਪੇਂਟਿੰਗ ਮੁਕਾਬਲਿਆਂ ਤੋਂ ਇਲਾਵਾ ਸਾਈਕਲ ਰੈਲੀ ਕੱਢ ਕੇ ਮਨਾਇਆ ਗਿਆ | ਜਨਮ ਦਿਨ ਦੀ ਨਿਵੇਕਲੀ ਪਹਿਲ ਇਹ ਸੀ ਕਿ ਸਪੈਸ਼ਲ ਰਿਸੋਰਸ ਸੈਂਟਰ ਵਿਚ ਪੜ੍ਹ ਰਹੇ ਦਿਵਿਆਂਗ ਬੱਚਿਆਂ ਵਲੋਂ ਕੇਕ ਕੱਟ ਕੇ ਸ਼ਹੀਦ ਭਗਤ ਸਿੰਘ ਦੇ ਮਨਾਏ ਜਨਮ ਦਿਨ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਸਕੂਲ ਇੰਚਾਰਜ ਪਿ੍ੰਸੀਪਲ ਸ਼੍ਰੀਮਤੀ ਕੰਚਨ ਨਾਗਪਾਲ ਨੇ ਸੰਖੇਪ ਅਤੇ ਪ੍ਰਭਾਵਸ਼ਾਲੀ ਸ਼ਬਦਾਂ ਵਿਚ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ | ਵਿਦਿਆਰਥਣਾਂ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਇਸ ਅਵਸਰ ਤੇ ਲੈਕਚਰਾਰ ਸ਼੍ਰੀਮਤੀ ਨੀਰਜ ਸ਼ਰਮਾ, ਸ਼੍ਰੀਮਤੀ ਸਰਿਤਾ ਚੌਧਰੀ, ਸ਼੍ਰੀਮਤੀ ਨੀਰੂ ਕਟਾਰੀਆ, ਹਰਚਰਨ ਸਿੰਘ ਬਰਾੜ, ਸਤਿੰਦਰ ਸਿੰਘ ਸੇਖੋਂ, ਪਰਮਜੀਤ ਸਿੰਘ, ਅਨਿਲ ਗਗਨੇਜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਾਈਕਲ ਰੈਲੀ ਦਾ ਸਮੁੱਚਾ ਪ੍ਰਬੰਧ ਪੀ.ਟੀ.ਆਈ. ਸੁਰਿੰਦਰ ਕੁਮਾਰ ਵਲੋਂ ਕੀਤਾ ਗਿਆ | ਸਾਈਕਲ ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਪ੍ਰੇਰਿਤ ਕਰਦੀ ਹੋਈ ਵਾਪਸ ਮੁੜੀ |
ਹਰੀਪੁਰਾ ਦੇ ਪ੍ਰਾਇਮਰੀ ਸਕੂਲ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
ਅਬੋਹਰ (ਵਿਵੇਕ ਹੂੜੀਆ)-ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਰਾਮ ਸਿੰਘ ਐਡਵੋਕੇਟ ਤੇ ਪ੍ਰਵੀਨ ਕੁਮਾਰ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਹਰੀਪੁਰਾ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਨਾਲ ਵਿਕਰਮ ਭਾਦੂ, ਸੁਭਾਸ਼ ਚੰਦਰ, ਮਹਿੰਦਰ ਕੁਮਾਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ੂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਉਨ੍ਹਾਂ ਦੇਸ਼ ਲਈ ਆਪਾ ਵਾਰ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਹੈ | ਇਸ ਮੌਕੇ ਸਟਾਫ਼ ਮੈਂਬਰ ਹਰਜਤਿੰਦਰ ਸਿੰਘ, ਵਿਜੇ ਪਾਲ, ਕੰਵਲਜੀਤ ਕੌਰ, ਜਨੇਂਦਰ ਕੁਮਾਰ, ਨੇਹਾ ਰਾਣੀ ਆਦਿ ਹਾਜ਼ਰ ਸਨ |
ਹਾਈ ਸਕੂਲ ਹਰੀਪੁਰਾ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਅਬੋਹਰ (ਵਿਵੇਕ ਹੂੜੀਆ)-ਸਰਕਾਰੀ ਹਾਈ ਸਕੂਲ ਹਰੀਪੁਰਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਮੁੱਖ ਅਧਿਆਪਕ ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ 'ਚ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਸੰਘਰਸ਼ਮਈ ਜੀਵਨ ਬਾਰੇ ਬੜੇ ਵਿਸਥਾਰ ਪੂਰਵਕ ਦੱਸਿਆ ਗਿਆ | ਇਸ ਮੌਕੇ ਪਿੰਡ ਦੇ ਪਤਵੰਤਿਆਂ ਦੀ ਮੌਜੂਦਗੀ ਵਿਚ ਸਮੂਹ ਸਟਾਫ਼ ਵਲੋਂ ਇਕ ਰੈਲੀ ਵੀ ਕੱਢੀ ਗਈ | ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਪੂਰਵਕ ਭਾਗ ਲਿਆ | ਇਸ ਮੌਕੇ ਰਾਮ ਸਿੰਘ ਐਡਵੋਕੇਟ, ਵਿਕਰਮ ਸਿੰਘ, ਅਜੇ ਸਿੰਘ, ਹਰਜਤਿੰਦਰ ਸਿੰਘ, ਆਦਿ ਹਾਜ਼ਰ ਸਨ |
ਸੈਕੰਡਰੀ ਸਕੂਲ ਕੁੰਡਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਅਬੋਹਰ (ਵਿਵੇਕ ਹੂੜੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੰਡਲ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਆਧਾਰਿਤ ਬੱਚਿਆਂ ਨੇ ਗੀਤ, ਕਵਿਤਾਵਾਂ ਪੇਸ਼ ਕੀਤੀਆਂ | ਇਸ ਮੌਕੇ ਅਧਿਆਪਕਾਂ ਵਲੋਂ ਵੀ ਬੱਚਿਆਂ ਨੂੰ ਸ਼ਹੀਦ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਰੈਲੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਗੁਰਵਿੰਦਰ ਸਿੰਘ, ਅੰਜੂ ਭਾਰਤੀ, ਚਰਨਜੀਤ ਕੌਰ, ਰਾਜਿੰਦਰ ਕੁਮਾਰ, ਮਨਦੀਪ ਸਿੰਘ, ਅਮਿਤ ਅਰੋੜਾ ਨੇ ਬੱਚਿਆਂ ਨੂੰ ਜਾਣਕਾਰੀ ਦਿੱਤੀ | ਇਸ ਦੌਰਾਨ ਸਕੂਲ ਵਿਚ ਪੇਂਟਿੰਗ ਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ | ਜਿਸ ਵਿਚ ਜੱਜ ਦੀ ਭੂਮਿਕਾ ਮੈਡਮ ਸ਼ਿਵਾਲੀ, ਰਵਿੰਦਰ ਕੁਮਾਰ, ਰਾਜਿੰਦਰ ਕੁਮਾਰ ਵਲੋਂ ਨਿਭਾਈ ਗਈ |
ਭਗਤ ਸਿੰਘ ਯਾਦਗਾਰ ਸਭਾ ਨੇ ਮਨਾਇਆ ਜਨਮ ਦਿਵਸ
ਜਲਾਲਾਬਾਦ (ਜਤਿੰਦਰ ਪਾਲ ਸਿੰਘ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰ ਸਭ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸ਼ਹੀਦ ਭਗਤ ਸਿੰਘ ਦਾ 115 ਜਨਮ ਦਿਹਾੜਾ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ | ਸਭਾ ਦੇ ਪ੍ਰਧਾਨ ਸੂਬਾ ਸਿੰਘ ਨੰਬਰਦਾਰ, ਜਨਰਲ ਸਕੱਤਰ ਪਵਨ ਅਰੋੜਾ ਲੈਕਚਰਾਰ ਕਾਮਰਸ, ਪੈੱ੍ਰਸ ਸਕੱਤਰ ਸੁਰਜੀਤ ਸਿੰਘ ਸੰਧੂ, ਖ਼ਜ਼ਾਨਚੀ ਮਿਹਰਬਾਨ ਸਿੰਘ ਨਾਰੰਗ ਤੇ ਹੋਰ ਅਹੁਦੇਦਾਰਾਂ ਨੇ ਇਲਾਕੇ ਦੇ ਪਤਵੰਤਿਆਂ ਦੇ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਦੇ ਆਦਮਕੱਦ ਬੁੱਤ 'ਤੇ ਫੁੱਲਮਾਲਾ ਪਾ ਕੇ ਆਪਣੀ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਪ੍ਰੇਮ ਪ੍ਰਕਾਸ਼ ਸੇਵਾ ਮੁਕਤ ਕਾਨੂੰਗੋ, ਪਰਮਜੀਤ ਸਿੰਘ, ਜਗਦੀਸ਼ ਜੀਤਾ, ਦਰਸ਼ਨ ਸਿੰਘ ਭੁੱਲਰ, ਡਾਕਟਰ ਆਕਾਸ਼ ਅਰੋੜਾ, ਨਿਰਮਲਜੀਤ ਸਿੰਘ ਬਰਾੜ, ਬਲਵੰਤ ਸਿੰਘ ਖ਼ਾਲਸਾ, ਫੁੰਮਣ ਸਿੰਘ ਐਕਸੀਅਨ, ਵਰਿੰਦਰ ਕਾਲੜਾ ਪਟਵਾਰੀ, ਤੇਜਪਾਲ ਸਿੰਘ, ਗੁਰਵਿੰਦਰ ਸਿੰਘ ਮੰਨੇ ਵਾਲਾ, ਦਲਜੀਤ ਸਿੰਘ, ਬਲਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਘੁਬਾਇਆ, ਪ੍ਰੇਮ ਕੁਮਾਰ, ਮੁਖ਼ਤਿਆਰ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ |
ਸੀਡ ਫਾਰਮ ਸਕੂਲ ਵਿਖੇ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਅਬੋਹਰ (ਸੁਖਜੀਤ ਸਿੰਘ ਬਰਾੜ)-ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਸਰਕਾਰੀ ਹਾਈ ਸਕੂਲ ਸੀਡ ਫਾਰਮ ਕੱਚਾ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਤਹਿਤ ਸਕੂਲ ਵਿਚ ਭਗਤ ਸਿੰਘ ਦੀ ਜੀਵਨੀ 'ਤੇ ਚਾਨਣਾ ਪਾਇਆ ਗਿਆ | ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਅਨੂਪਮ ਮਿਗਲਾਨੀ ਨੇ ਦੱਸਿਆ ਕਿ ਬੱਚਿਆਂ ਵਿਚਕਾਰ ਭਾਸ਼ਣ ਤੇ ਭਗਤ ਸਿੰਘ ਦੀ ਫ਼ੋਟੋ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿੰਡ ਵਿਚ ਸਾਈਕਲ ਰੈਲੀ ਵੀ ਕੱਢੀ ਗਈ |
ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਸਮਾਗਮ
ਅਬੋਹਰ, (ਸੁਖਜੀਤ ਸਿੰਘ ਬਰਾੜ)-ਅੱਜ ਸ਼ਹੀਦ ਭਗਤ ਸਿੰਘ ਸਮਾਜਿਕ ਮੰਚ ਵਲੋਂ ਸ਼ਹੀਦ ਚੌਕ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੰਚ ਦੇ ਸਰਪ੍ਰਸਤ ਭਰਤ ਹਿਤੈਸ਼ੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਆਯੋਜਿਤ ਇਸ ਪ੍ਰੋਗਰਾਮ ਵਿਚ ਸ਼ਹੀਦ-ਏ-ਆਜ਼ਮ ਦੇ ਚਿੱਤਰ 'ਤੇ ਫ਼ੁਲ ਮਾਲਾਵਾਂ ਭੇਟ ਕਰਨ ਵਾਲਿਆਂ ਵਿਚ ਲੇਖਕ ਸਭਾ ਦੇ ਪ੍ਰਧਾਨ ਰਾਜ ਸਦੋਸ਼, ਗੁਰਚਰਨ ਸਿੰਘ ਗਿੱਲ, ਰਤਨ ਸਿੰਗਲਾ, ਬੀ.ਐੱਸ. ਪਾਹੂਜਾ, ਬਿੱਟੂ ਨਰੂਲਾ, ਸੁਰਿੰਦਰ ਨਾਗੌਰੀ, ਸਤਪਾਲ ਗਿਲਹੋਤਰਾ, ਅਸ਼ੋਕ ਮਗਨ, ਸੁਭਾਸ਼ ਛਾਬੜਾ, ਯੋਗੇਸ਼ ਅਰੋੜਾ, ਰਾਮ ਪ੍ਰਕਾਸ਼ ਮਿੱਤਲ, ਮੁਕੇਸ਼ ਤਾਇਲ, ਅਨਿਲ ਨਾਗਪਾਲ, ਸੁਮਿਤ ਨਾਗਪਾਲ, ਸੋਨੂੰ, ਵਿਵੇਕ, ਸੋਨੂੰ ਕਟਾਰੀਆ, ਨਰੇਸ਼ ਗਿਲਹੋਤਰਾ, ਬਿਹਾਰੀ ਲਾਲ, ਗੌਰਵ ਨਾਗਪਾਲ, ਕਮਲ ਕਾਂਤ ਖੰਨਾ, ਹੈਪੀ ਹਾਂਡਾ ਸਮੇਤ ਕਈ ਨਾਗਰਿਕ ਸ਼ਾਮਲ ਸਨ | ਪ੍ਰਵੀਨ ਚਾਵਲਾ ਨੇ ਦੱਸਿਆ ਕਿ 4 ਅਕਤੂਬਰ ਨੂੰ ਨਵੇਂ ਬਣੇ ਚੌਕ ਵਿਖੇ ਸ਼ਹੀਦ ਦੇ ਬੁੱਤ ਦਾ ਉਦਘਾਟਨ ਸ: ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਡਾ: ਜਗਮੋਹਨ ਸਿੰਘ ਵਲੋਂ ਸਵੇਰੇ 10:30 ਵਜੇ ਕੀਤਾ ਜਾਵੇਗਾ | ਜਿਸ ਦੇ ਮੁੱਖ ਬੁਲਾਰੇ ਇਤਿਹਾਸਕਾਰ ਪੋ੍ਰਫੈਸਰ ਐਮ.ਐਮ. ਜੁਨੇਜਾ ਹੋਣਗੇ |
ਪਾਲੀਵਾਲਾ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਮੰਡੀ ਰੋੜਾਂਵਾਲੀ (ਮਨਜੀਤ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਲੀਵਾਲਾ ਵਿਖੇ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਸਵੇਰ ਦੀ ਸਭਾ ਵਿਚ ਸਰਦਾਰ ਭਗਤ ਸਿੰਘ ਦੇ ਆਦਰਸ਼ਾਂ ਸਬੰਧੀ ਸੰਬੋਧਨ ਕੀਤਾ ਤੇ ਵਿਦਿਆਰਥੀਆਂ ਵਿਚ ਸ਼ਹੀਦ ਭਗਤ ਸਿੰਘ ਦੇ ਆਜ਼ਾਦੀ ਸੰਘਰਸ਼ ਨੂੰ ਦਰਸਾਉਂਦੀਆਂ ਪੇਂਟਿੰਗ, ਲੇਖ ਤੇ ਕਵਿਤਾਵਾਂ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਵਲੋਂ ਸਕੂਲ ਪਿ੍ੰਸੀਪਲ ਸੁਰਜੀਤ ਸਿੰਘ ਦੀ ਅਗਵਾਈ ਹੇਠ ਹੱਥਾਂ ਵਿਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਵਾਲੇ ਬੈਨਰ ਫੜ੍ਹ ਕੇ ਪਿੰਡ ਵਿਚ ਰੈਲੀ ਕੱਢੀ ਗਈ ਤੇ ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਅਤੇ ਉਨ੍ਹਾਂ ਦੀਆਂ ਬਣਾਈਆਂ ਪਗਡੰਡੀਆਂ ਨੂੰ ਪਹਿਚਾਨਣ 'ਤੇ ਮੰਜ਼ਿਲ ਦੇ ਰਾਹ ਚੱਲਣ ਲਈ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਨਾਅਰੇ ਲਗਾਏ ਗਏ | ਇਸ ਰੈਲੀ ਨੂੰ ਸਕੂਲ ਤੋਂ ਸ਼ੁਰੂ ਕੀਤਾ ਗਿਆ ਅਤੇ ਪਿੰਡ ਦੀਆਂ ਗਲੀਆਂ ਵਿਚੋਂ ਦੀ ਹੁੰਦੀ ਹੋਈ ਸਕੂਲ ਵਿਖੇ ਸਮਾਪਤ ਕੀਤੀ ਗਈ |
ਵਾਹਿਗੁਰੂ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਅਬੋਹਰ (ਸੁਖਜੀਤ ਸਿੰਘ ਬਰਾੜ)-ਸਥਾਨਕ ਵਾਹਿਗੁਰੂ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦੀ 115ਵੀਂ ਜਯੰਤੀ ਮਨਾਈ ਗਈ | ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਡਾਇਰੈਕਟਰ ਰਿਦਮ ਵਿਜੇ ਅਹੂਜਾ ਵੀ ਮੌਜੂਦ ਸਨ | ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉੱਘੇ ਸਾਹਿਤਕਾਰ ਤੇ ਕਾਲਜ ਪਿ੍ੰਸੀਪਲ ਡਾ: ਸੰਦੇਸ਼ ਤਿਆਗੀ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਵਿਚ ਭਗਤ ਸਿੰਘ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ ਹੈ | ਇਸ ਮੌਕੇ ਗੁਰੇਕ, ਸੰਨ੍ਹੀ, ਸੋਨਾ ਸਿੰਘ, ਸੋਨਾ ਕੌਰ ਨੇ ਵੀ ਕਵਿਤਾਵਾਂ ਪੇਸ਼ ਕੀਤੀਆਂ ਤੇ ਮਨਪ੍ਰੀਤ ਕੌਰ ਨੇ ਆਪਣੇ ਵਿਚਾਰ ਪ੍ਰਗਟ ਕੀਤੇ | ਮੰਚ ਸੰਚਾਲਨ ਪ੍ਰੋਫੈਸਰ ਬਬਲਜੀਤ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਸਮੂਹ ਪ੍ਰੋਫੈਸਰਾਂ ਸਮੇਤ ਵਿਦਿਆਰਥੀ ਹਾਜ਼ਰ ਸਨ |
ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਅਬੋਹਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕ ਸ੍ਰੀਮਤੀ ਕੰਵਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਜੀ ਦੇ ਜੀਵਨ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਵਿਚਕਾਰ ਭਾਸ਼ਣ, ਕਵਿਤਾ ਉਚਾਰਨ, ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਾਈਕਲ ਰੈਲੀ ਕੱਢੀ ਗਈ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪਿੰਡ ਵਿਚ ਜਾ ਕੇ ਭਗਤ ਸਿੰਘ ਦਾ ਸੰਦੇਸ਼ ਦਿੱਤਾ |
ਪੰਜਾਬ ਖੇਤ ਮਜ਼ਦੂਰ ਤੇ ਮੋਟਰਸਾਈਕਲ ਟਰਾਲੀ ਯੂਨੀਅਨ ਨੇ ਜਨਮ ਦਿਵਸ ਮਨਾਇਆ
ਜਲਾਲਾਬਾਦ (ਜਤਿੰਦਰ ਪਾਲ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਮੋਟਰਸਾਈਕਲ ਟਰਾਲੀ ਯੂਨੀਅਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਟਿਵਾਣਾ, ਪ੍ਰਧਾਨ ਭਾਵਧਸ ਸੰਗਠਨ ਪੇ੍ਰਮ ਕੁਮਾਰ ਲੋਟ, ਮੀਤ ਪ੍ਰਧਾਨ ਭਾਵਧਸ ਸੰਗਠਨ ਕਾਮਰੇਡ ਦਲਜੀਤ ਸਿੰਘ, ਬੰਤਾ ਸਿੰਘ, ਸੁਰਜੀਤ ਸਿੰਘ, ਸੋਨਾ ਸਿੰਘ ਆਦਿ ਨੇ ਸ਼ਹੀਦ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣ ਦੀ ਗੱਲ ਕੀਤੀ |
ਐਮ.ਡੀ. ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਅਬੋਹਰ (ਸੁਖਜੀਤ ਸਿੰਘ ਬਰਾੜ)-ਸਥਾਨਕ ਹਨੂਮਾਨਗੜ੍ਹ ਰੋਡ 'ਤੇ ਮਹਾਂਰਿਸ਼ੀ ਦਇਆਨੰਦ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਬੜੀ ਧੂਮ ਧਾਕ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਨਿਰਦੇਸ਼ਕ ਡਾ: ਅਰ.ਪੀ. ਅਸੀਜਾ ਅਤੇ ਹੋਰ ਅਧਿਆਪਕਾਂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਦੱਸਿਆ ਕਿ ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪੰਜਾਬ ਵਿਚ ਹੋਇਆ ਸੀ | ਉਨ੍ਹਾਂ ਦੱਸਿਆ ਕਿ ਸੁਤੰਤਰਤਾ ਸੈਨਾਨੀਆਂ ਵਿਚ ਭਗਤ ਸਿੰਘ ਦਾ ਨਾਂਅ ਬੜੇ ਸਨਮਾਨ ਲਿਆ ਜਾਂਦਾ ਹੈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਗੀਤਾ ਅਰੋੜਾ ਨੇ ਕਿਹਾ ਕਿ ਸਾਨੂੰ ਉਨ੍ਹਾਂ ਸੁਤੰਤਰਤਾ ਸੈਨਾਨੀਆਂ ਯਾਦ ਕਰਨ ਅਤੇ ਸਨਮਾਨ ਦੇਣ ਦੇ ਨਾਲ-ਨਾਲ ਆਪਣੇ ਕਰਤੱਵਾਂ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ | ਇਸ ਮੌਕੇ ਕਾਲਜ ਦੇ ਅਧਿਆਪਕਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ 'ਤੇ ਕਵਿਤਾਵਾਂ, ਜੀਵਨੀ, ਗੀਤ ਤੇ ਸਪੀਚ ਪੇਸ਼ ਕੀਤੀ ਗਈ | ਇਸ ਮੌਕੇ ਅਧਿਆਪਕਾ ਪਿ੍ਅੰਕਾ, ਊਸ਼ਾ, ਆਰਜ਼ੂ ਵਲੋਂ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ | ਇਸ ਮੌਕੇ ਮੰਚ ਦਾ ਸੰਚਾਲਨ ਅਧਿਆਪਕ ਸਮੀਨਾ ਵਲੋਂ ਕੀਤਾ ਗਿਆ |
ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਾਈਕਲ ਰੈਲੀ
ਅਬੋਹਰ (ਸੁਖਜੀਤ ਸਿੰਘ ਬਰਾੜ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਅਬੋਹਰ ਵਿਖੇ ਸਾਈਕਲ ਰੈਲੀ ਕੱਢੀ ਗਈ | ਰੈਲੀ ਨੂੰ ਅਬੋਹਰ ਦੇ ਨਾਇਬ ਤਹਿਸੀਲਦਾਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਰੈਲੀ ਅਬੋਹਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਵਾਪਸ ਨਹਿਰੂ ਪਾਰਕ ਵਿਖੇ ਸਮਾਪਤ ਹੋਈ | ਇਸ ਰੈਲੀ ਵਿਚ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ | ਰੈਲੀ ਨੂੰ ਸੰਬੋਧਨ ਕਰਦਿਆਂ ਨਾਇਬ ਤਹਿਸੀਲਦਾਰ ਜਗਸੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਵਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਸਾਨੂੰ ਸਾਰਿਆਂ ਨੂੰ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ |
ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਮੰਡੀ ਲਾਧੂਕਾ(ਰਾਕੇਸ਼ ਛਾਬੜਾ)-ਸਰਕਾਰੀ ਮਿਡਲ ਸਕੂਲ ਹੌਜ ਖਾਸ ਵਿਖੇ ਸ਼ਹੀਦੇ ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਦੌਰਾਨ ਸਕੂਲ ਦੇ ਮੁੱਖ ਅਧਿਆਪਕ ਬਲਜਿੰਦਰ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸ. ਭਗਤ ਸਿੰਘ ਦੇ ਜੀਵਨ ਬਾਰੇ ਜਾਣੂੰ ਕਰਵਾਇਆ | ਸਕੂਲ ਦੇ ਵਿਦਿਆਰਥੀਆਂ ਵਲੋਂ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ ਤੇ ਗੀਤ ਪੇਸ਼ ਕੀਤੇ ਗਏ | ਇਸ ਦੌਰਾਨ ਭਗਤ ਸਿੰਘ ਦੇ ਨਾਲ ਸਬੰਧਿਤ ਲੇਖ, ਪੇਂਟਿੰਗ ਤੇ ਸਲੋਗਨ ਮੁਕਾਬਲੇ ਕਰਵਾਏ ਗਏ, ਇਸ ਤੋਂ ਇਲਾਵਾ ਸ਼ਾਮ ਨੂੰ ਘਰਾਂ ਦੇ ਬਨੇਰਿਆਂ ਤੇ ਦੀਪਕ ਮੋਮਬੱਤੀ ਜਗਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ |
ਅਬੋਹਰ, 28 ਸਤੰਬਰ (ਸੁਖਜੀਤ ਸਿੰਘ ਬਰਾੜ)-ਸ੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪ੍ਰਸ਼ਨ ਉੰੱਤਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸਾਰਿਆਂ ਨੇ ਉਤਸ਼ਾਹ ਨਾਲ ...
ਮੰਡੀ ਲਾਧੂਕਾ, 28 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਿੰਘੇ ਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕਾਈ ਦਾ ਗਠਨ ਕੀਤਾ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਮੂਹ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ 'ਤੇ ...
ਅਬੋਹਰ, 28 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਮਿਡ ਡੇ ਮੀਲ ਕੁੱਕ ਯੂਨੀਅਨ ਏਟਕ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਤਰੋ ਦੇਵੀ ਦੀ ਅਗਵਾਈ ਹੇਠ ਪਿੰਡ ਖੂਈਆਂ ਸਰਵਰ ਵਿਖੇ ਹੋਈ | ਇਸ ਦੌਰਾਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ, ਬਲਾਕ ਪ੍ਰਧਾਨ ...
ਫ਼ਾਜ਼ਿਲਕਾ 28 ਸਤੰਬਰ (ਦਵਿੰਦਰ ਪਾਲ ਸਿੰਘ)-ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ਵਿਚ ਬਾਸਮਤੀ ਝੋਨੇ ਦੀ 1509 ਕਿਸਮ ਦੀ ਆਮਦ ਤੇਜ਼ ਹੋ ਗਈ ਹੈ | ਫ਼ਾਜ਼ਿਲਕਾ ਅਨਾਜ ਮੰਡੀ 'ਚ ਅੱਜ 3671 ਰੁਪਏ ਪ੍ਰਤੀ ਕੁਇੰਟਲ 1509 ਝੋਨੇ ਦੀ ਕਿਸਮ ਵਿਕੀ ਹੈ | ਪੱਕਾ ਚਿਸ਼ਤੀ ਦੇ ਕਿਸਾਨ ਕੋਰ ...
ਜਲਾਲਾਬਾਦ, 28 ਸਤੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਸਰਕਾਰੀ ਹਸਪਤਾਲ 'ਚ ਸਥਿਤ ਨਰਸਿੰਗ ਕਾਲਜ ਨੂੰ ਮੈਡੀਕਲ ਕਾਲਜ 'ਚ ਤਬਦੀਲ ਕੀਤਾ ਜਾਵੇ | ਇਹ ਮੰਗ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਬੁੱਧੀਜੀਵੀ ਸੈੱਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ...
ਜਲਾਲਾਬਾਦ, 28 ਸਤੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਸ਼ੇਰ ਸਿੰਘ ਵਾਟਸ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਮੇਟੀ ਦੇ ਪਿਛਲੇ ਕੰਮਾਂ ਦਾ ਲੇਖਾ ਕੀਤਾ ...
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਅਮਨਦੀਪ ਸਿੰਘ ਉਰਫ਼ ਅਮਨੀ ਪੁੱਤਰ ਸਤਨਾਮ ਸਿੰਘ ਵਾਸੀ ਮਾਹਲਮ ਉਰਫ਼ ਚੱਕ ...
ਮੰਡੀ ਰੋੜਾਂਵਾਲੀ, 28 ਸਤੰਬਰ (ਮਨਜੀਤ ਸਿੰਘ ਬਰਾੜ)-ਸਥਾਨਕ ਪੁਲਿਸ ਵਲੋਂ ਇਕ ਔਰਤ ਨੂੰ 350 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਮੰਡੀ ਰੋੜਾਂਵਾਲੀ ਦੇ ਐੱਸ. ਆਈ ਇਕਬਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਾਨਣ ਵਾਲਾ ਵਿਖੇ ਸਰਦਾਰ ਭਗਤ ਸਿੰਘ ਦਾ 115 ਵਾਂ ਜਨਮ ਦਿਨ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ (ਅਮਰਕੋਟ), ਸਰਕਾਰੀ ਹਾਈ ...
ਫ਼ਾਜ਼ਿਲਕਾ 28 ਸਤੰਬਰ (ਦਵਿੰਦਰ ਪਾਲ ਸਿੰਘ)- ਸਥਾਨਕ ਟਰੱਕ ਯੂਨੀਅਨ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮੌਕੇ ਲੋੜਵੰਦ ਥਾਵਾਂ 'ਤੇ ਬੈਂਚ ਰੱਖਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਸਥਾਨਕ ਟਰੱਕ ਯੂਨੀਅਨ ਵਿਖੇ ਇਸ ਦੀ ਸ਼ੁਰੂਆਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ...
ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...
ਅਬੋਹਰ, 28 ਸਤੰਬਰ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐਮ.ਏ. ਹਿੰਦੀ ਨਤੀਜਿਆਂ ਵਿਚੋਂ ਸਥਾਨਕ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਦੇ ਐਮ.ਏ. ਹਿੰਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਹਿੰਦੀ ਵਿਭਾਗ ...
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ ਵੀ ਕੱਢੀ ਗਈ | ਸਕੂਲ ...
ਅਬੋਹਰ, 28 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਅਬੋਹਰ ਦੇ ਤੁਸ਼ਾਰ ਸੋਨੀ ਨੇ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤ ਕੇ ਅਬੋਹਰ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਹਾਲ ਹੀ ਵਿਚ ਚੰਡੀਗੜ੍ਹ ਵਿਚ ਹੋਏ ਰਾਈਫ਼ਲ ਤੇ ਪਿਸਟਲ ਸ਼ੂਟਿੰਗ ...
ਮੰਡੀ ਲਾਧੂਕਾ, 28 ਸਤੰਬਰ (ਰਾਕੇਸ਼ ਛਾਬੜਾ)-ਪਿੰਡ ਸਿੰਘੇ ਵਾਲਾ ਵਿਖੇ ਕਿਸਾਨ ਇਕਾਈ ਦਾ ਗਠਨ ਕੀਤਾ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਹਰੀਸ਼ ਨੱਢਾ ਨੇ ਕਿਹਾ ਹੈ ਕਿ ਇਸ ਪਿੰਡ ਦੇ ਕਿਸਾਨਾਂ ਦੀ ਮੀਟਿੰਗ ਬੁਲਾਈ ਗਈ ਸੀ, ਜਿਸ 'ਚ ...
ਮੰਡੀ ਅਰਨੀਵਾਲਾ, 28 ਸਤੰਬਰ (ਨਿਸ਼ਾਨ ਸਿੰਘ ਮੋਹਲਾਂ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਸੀ.ਜੀ.ਐਮ ਕਾਲਜ ਮੋਹਲਾਂ ਵਲੋਂ ਅਰਨੀਵਾਲਾ ਤੋਂ ਮੋਹਲਾਂ ਤੱਕ ਲਈ 12 ਕਿੱਲੋਮੀਟਰ ਲੰਬਾ ਸਾਈਕਲ ਮਾਰਚ ਕੱਢਿਆ ਗਿਆ | ਇਸ ਸਾਈਕਲ ਮਾਰਚ ਨੂੰ ਉੱਘੇ ...
ਅਬੋਹਰ, 28 ਸਤੰਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਕਿੱਕਰ ਖੇੜਾ ਵਿਖੇ ਕਿਸਾਨ ਬਲਵਿੰਦਰ ਸਿੰਘ ਐਂਚਲਾ ਦੇ ਖੇਤ 'ਚ ਮਹਿਕੋ ਮੋਨਸੈਂਟੋ ਬਾਇਉਟੈਕ ਦੇ ਅਧਿਕਾਰੀਆਂ ਵਲੋਂ ਕਿਸਾਨ ਮੀਟਿੰਗ ਕੀਤੀ ਗਈ | ਜਿਸ 'ਚ ਬੋਲਗਾਰਡ ਕੰਪਨੀ ਦੇ ਅਧਿਕਾਰੀਆਂ ਨੇ ਨਰਮੇ ਦੀ ...
ਅਬੋਹਰ, 28 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਿਵਲ ਸਰਜਨ ਫ਼ਾਜ਼ਿਲਕਾ ਡਾ: ਸਤੀਸ਼ ਕੁਮਾਰ, ਜ਼ਿਲ੍ਹਾ ਐਪੀਡੀਮਿਕ ਕੰਟਰੋਲਰ ਅਫ਼ਸਰ ਡਾ: ਸੁਨੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਸਪਤਾਲ ਦੇ ਐੱਸ.ਐਮ.ਓ. ਡਾ: ਸੁਰੇਸ਼ ਕੰਬੋਜ ਦੀ ਅਗਵਾਈ ਹੇਠ ਵਿਸ਼ਵ ਰੈਬੀਜ਼ ...
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਆਜ਼ਾਦ ਹਿੰਦ ਪੈਡਲਰ ਕਲੱਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115 ਵੇਂ ਜਨਮ ਦਿਨ ਮੌਕੇ ਵਿਸ਼ਾਲ ਸਾਈਕਲ ਰੈਲੀ ਪੂਰੇ ਜੋਸ਼-ਖਰੋਸ਼ ਤੇ ਉਤਸ਼ਾਹ ਨਾਲ ਬਹੁਮੰਤਵੀ ...
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਨਾ ਕਰਦੇ ਹੋਏ ਦੀਵਾਲੀ ਵਾਲੇ ਦਿਨ 24 ਅਕਤੂਬਰ ਨੂੰ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਤੇ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ...
ਜਲਾਲਾਬਾਦ, 28 ਸਤੰਬਰ (ਜਤਿੰਦਰ ਪਾਲ ਸਿੰਘ/ਵਿਵੇਕ ਹੂੜੀਆ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੀਂ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ ਜਿਸ ਨੂੰ ਨਾਇਬ ਤਹਿਸੀਲਦਾਰ ਵਿਕਰਮ ਕੁਮਾਰ ਗੁੰਬਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਰੈਲੀ ਬਹੁਮੰਤਵੀ ...
ਅਬੋਹਰ, 28 ਸਤੰਬਰ (ਸੁਖਜੀਤ ਸਿੰਘ ਬਰਾੜ)-ਅਬੋਹਰ ਦੇ ਸ੍ਰੀ ਸਨਾਤਨ ਧਰਮ ਪ੍ਰਚਾਰਕ ਰਾਮ ਨਾਟਕ ਕਲੱਬ ਵਲੋਂ ਦਿਖਾਈ ਜਾ ਰਹੀ ਰਾਮ-ਲੀਲ੍ਹਾ 'ਚ ਬੀਤੇ ਦਿਨ ਸ੍ਰੀ ਰਾਮ ਜਨਮ ਤੇ ਤੜਕਾ ਵਧ ਦਾ ਸ਼ਾਨਦਾਰ ਢੰਗ ਨਾਲ ਮੰਚਨ ਕੀਤਾ ਗਿਆ | ਇਸ ਮੌਕੇ ਤਾੜਕਾ ਵਧ ਨੂੰ ਵੇਖਣ ਲਈ ਦਰਸ਼ਕਾਂ ...
ਅਬੋਹਰ, 28 ਸਤੰਬਰ (ਸੁਖਜੀਤ ਸਿੰਘ ਬਰਾੜ)-ਸਾਬਕਾ ਮੰਤਰੀ ਸੱਜਣ ਕੁਮਾਰ ਜਾਖੜ ਵਲੋਂ ਪਿੰਡ ਢੀਂਗਾਵਾਲੀ ਦੇ ਸਾਬਕਾ ਸਰਪੰਚ ਵਕੀਲ ਸੁਸ਼ੀਲ ਕੁਮਾਰ ਸਿਆਗ ਦੇ ਮਾਤਾ ਲੱਛਮੀ ਦੇਵੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ...
ਜਲਾਲਾਬਾਦ, 28 ਸਤੰਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਤੇ ਸਰਬ ਭਾਰਤ ਨੌਜਵਾਨ ਸਭਾ ਪੰਜਾਬ ਵਲੋਂ ਰੁਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਰਮਗੁਣੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 'ਤੇ ਦੇਸ਼ ਭਗਤ ...
ਅਬੋਹਰ, 28 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪਿਛਲੇ ਲੰਮੇ ਸਮੇਂ ਤੋਂ ਮੁਫ਼ਤ ਸਰੀਰਕ ਸਿਖਲਾਈ ਦੇ ਰਹੇ ਸਾਬਕਾ ਫ਼ੌਜੀ ਮਲਕੀਤ ਸਿੰਘ ਦੀ ਐਮ.ਐੱਸ. ਅਕੈਡਮੀ ਵਿਖੇ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ...
ਜਲਾਲਾਬਾਦ, 28 ਸਤੰਬਰ (ਜਤਿੰਦਰ ਪਾਲ ਸਿੰਘ/ਵਿਵੇਕ ਹੂੜੀਆ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੀਂ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ ਜਿਸ ਨੂੰ ਨਾਇਬ ਤਹਿਸੀਲਦਾਰ ਵਿਕਰਮ ਕੁਮਾਰ ਗੁੰਬਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ਰੈਲੀ ਬਹੁਮੰਤਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX