ਲੁਧਿਆਣਾ, 29 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਇਕ ਜੋੜੇ ਵਲੋਂ ਭਰੂਣ ਜਾਂਚ ਕਰਨ ਲਈ ਗੈਰ-ਕਾਨੂੰਨੀ ਢੰਗ ਨਾਲ ਸਕੈਨ ਸੈਂਟਰ ਚਲਾਇਆ ਜਾ ਰਿਹਾ ਸੀ, ਨੂੰ ਪੁਲਿਸ ਦੀ ਮਦਦ ਨਾਲ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ | ਜ਼ਿਲ੍ਹਾ ਪਰਿਵਾਰ ਅਤੇ ਭਲਾਈ ਅਫ਼ਸਰ ਡਾ: ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਨੂੰ ਕਿਸੇ ਵਿਅਕਤੀ ਨੇ ਗੁਪਤ ਸੂਚਨਾ ਦਿੱਤੀ ਸੀ ਕਿ ਲੁਧਿਆਣਾ ਸ਼ਹਿਰ ਦੇ ਇਲਾਕੇ ਸ਼ਹੀਦ ਕਰਨੈਲ ਸਿੰਘ ਨਗਰ ਸਥਿਤ ਗਲੀ ਨੰਬਰ-4 ਵਿਚ ਇਕ ਘਰ ਵਿਚ ਇਕ ਜੋੜੇ ਵਲੋਂ ਭਰੂਣ ਦੀ ਜਾਂਚ ਕਰਨ ਲਈ ਗੈਰ ਕਾਨੂੰਨੀ ਢੰਗ ਨਾਲ ਸਕੈਨ ਸੈਂਟਰ ਚਲਾਇਆ ਜਾ ਰਿਹਾ ਸੀ, ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਿਹਤ ਪ੍ਰਸ਼ਾਸਨ ਵਲੋਂ ਇਕ ਔਰਤ ਨੂੰ ਫ਼ਰਜ਼ੀ ਗਰਭਵਤੀ ਬਣਾ ਕੇ ਉਕਤ ਸਕੈਨ ਸੈਂਟਰ ਵਿਚ ਲੋੜੀਂਦੀ ਫ਼ੀਸ 30,000 ਰੁਪਏ ਦੇ ਕੇ ਭੇਜਿਆ ਗਿਆ ਸੀ ਅਤੇ ਜਦੋਂ ਉਸ ਦੀ ਸਕੈਨ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਸੀ ਕਿ ਉਸ ਦੀ ਕੁੱਖ ਵਿਚ ਲੜਕਾ ਹੈ ਜਾਂ ਲੜਕੀ ਤਾਂ ਉਸ ਵੇਲੇ ਦੋਸ਼ੀਆਂ ਨੂੰ ਪੁਲਿਸ ਦੀ ਮਦਦ ਨਾਲ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਸੈਂਟਰ ਦੇ ਪ੍ਰਬੰਧਕਾਂ ਨੇ ਅੱਜ ਤੋਂ ਕੋਈ 6 ਮਹੀਨੇ ਪਹਿਲਾਂ ਦਿੱਲੀ ਤੋਂ ਲਗਭਗ ਸਾਢੇ ਚਾਰ ਲੱਖ ਰੁਪਏ ਦੀ ਸਕੈਨ ਮਸ਼ੀਨ ਖ਼ਰੀਦ ਕੇ ਲਿਆਂਦੀ ਗਈ ਸੀ ਅਤੇ ਉਹ ਉਦੋਂ ਤੋਂ ਹੀ ਸਕੈਨ ਕਰਨ ਦਾ ਧੰਦਾ ਚਲਾਉਂਦੇ ਆ ਰਹੇ ਸਨ | ਉਨ੍ਹਾਂ ਕਿਹਾ ਕਿ ਪ੍ਰਬੰਧਕ ਹੁਣ ਤੱਕ 30 ਦੇ ਕਰੀਬ ਵੱਖ-ਵੱਖ ਗਰਭਵਤੀਆਂ ਦੀ ਸਕੈਨ ਕਰਕੇ ਭਰੂਣ ਦੀ ਜਾਂਚ ਕਰ ਚੁੱਕੇ ਹਨ ਅਤੇ ਜਾਂਚ ਕਰਨ ਬਦਲੇ ਪ੍ਰਬੰਧਕ 20 ਤੋਂ 30 ਹਜ਼ਾਰ ਰੁਪਏ ਫ਼ੀਸ ਵਸੂਲੀ ਕਰਦੇ ਸਨ | ਉਨ੍ਹਾਂ ਦੱਸਿਆ ਕਿ ਸਕੈਨ ਸੈਂਟਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਜਦਕਿ ਕਥਿਤ ਦੋਸ਼ੀਆਂ ਨੂੰ ਸੰਬੰਧਿਤ ਪੁਲਿਸ ਸਟੇਸ਼ਨ ਦੇ ਹਵਾਲੇ ਕਰ ਦਿੱਤਾ ਗਿਆ ਹੈ | ਮੌਕੇ 'ਤੇ ਹਾਜ਼ਰ ਸਿਹਤ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ 30,000 ਰੁਪਏ ਵੀ ਬਰਾਮਦ ਕਰ ਲਏ ਗਏ ਹਨ, ਜਿਹੜੇ ਫ਼ਰਜ਼ੀ ਗਰਭਵਤੀ ਔਰਤ ਨੂੰ ਦਿੱਤੇ ਗਏ ਸਨ | ਇੱਥੇ ਵਰਨਣਯੋਗ ਹੈ ਕਿ ਉਕਤ ਸਕੈਨ ਸੈਂਟਰ ਉਪਰ ਛਾਪੇਮਾਰੀ ਦੌਰਾਨ 6 ਮੈਂਬਰੀ ਸਿਹਤ ਟੀਮ ਦਾ ਗਠਨ ਕੀਤਾ ਗਿਆ ਸੀ |
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ਵਿਚ ਮੁੱਖ ਤੌਰ 'ਤੇ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਲੁਧਿਆਣਾ ਪੁਲਿਸ ਵਲੋਂ ਪੰਜ ਸਾਲ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ ਵਿਚ ਨਾਮਜ਼ਦ ਕਰਕੇ ਉਸ ...
ਲੁਧਿਆਣਾ, 29 ਸਤੰਬਰ (ਭੁਪਿੰਦਰ ਸਿੰਘ ਬੈਂਸ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਰੇਸੀ ਗਰਾਊਾਡ ਵਿਚ ਦੁਸਹਿਰਾ ਮੇਲਾ ਲਗਾਇਆ ਗਿਆ ਹੈ | ਉਕਤ ਗਰਾਊਾਡ 'ਚ ਪਿਛਲੇ ਕਈ ਸਾਲਾਂ ਤੋਂ ਦੁਸਹਿਰਾ ਮੇਲਾ ਲੱਗ ਰਿਹਾ ਹੈ ਅਤੇ ਲੋਕਾਂ ਵਿਚ ਵੀ ਇਸ ਮੇਲੇ ਨੰੂ ਲੈ ਕੇ ਭਾਰੀ ਉਤਸ਼ਾਹ ...
ਲੁਧਿਆਣਾ, 29 ਸਤੰਬਰ (ਸਲੇਮਪੁਰੀ)-ਕਿ੍ਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਗਲੋਬਲ ਸਰਜਰੀ ਇੰਡੀਆ ਹੱਬ ਸਮੇਤ ਵੱਖ-ਵੱਖ ਕੌਮਾਂਤਰੀ ਪੱਧਰ ਦੀਆਂ ਸਿਹਤ ਸੰਸਥਾਵਾਂ ਨਾਲ ਜੁੜੇ ਨੁਮਾਇੰਦਿਆਂ ਦੀ ਕੌਮਾਂਤਰੀ ਪੱਧਰੀ ਮੀਟਿੰਗ ਹੋਈ | ਮੀਟਿੰਗ 'ਚ ਵੱਖ-ਵੱਖ ...
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਤਹਿਤ ਗਿ੍ਫ਼ਤਾਰ ਕੀਤੇ ਗਏ ਇਕ ਵਿਅਕਤੀ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਦੋਸ਼ੀ ਰਾਮ ਤੀਰਥ ਵਾਸੀ ਪਾਇਲ ...
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਕਾਲਜ ਦੇ ਵਿਦਿਆਰਥੀਆਂ ਦੀ ਫ਼ੀਸ ਵਿਚ ਕਰੋੜਾਂ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਪਤੀ-ਪਤਨੀ ਮੁਲਾਜ਼ਮਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਾਲਜ ਦੇ ...
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ਰਾਬ ਦੇ ਮਸ਼ਹੂਰ ਠੇਕੇਦਾਰ ਪਾਸੋਂ ਲੰਬੀ ਪੁੱਛ ਪੜਤਾਲ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ...
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਰਿਸ਼ਤੇਦਾਰਾਂ ਨੂੰ ਨਸ਼ੀਲਾ ਪ੍ਰਸ਼ਾਦ ਖੁਆ ਕੇ ਬੇਹੋਸ਼ ਕਰਨ ਦੇ ਮਾਮਲੇ ਵਿਚ ਪੁਲਿਸ ਨੇ 2 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਇਨ੍ਹਾਂ 'ਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨੌਜਵਾਨ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ਇਸ ਸੰਬੰਧੀ ...
ਲੁਧਿਆਣਾ, 29 ਸਤੰਬਰ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਵਲੋਂ ਪੈਨਸ਼ਨਰਜ, ਮੁਲਾਜ਼ਮ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਸਹਿਯੋਗ ਨਾਲ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਪੰਜਾਬ ਦੇ ਲੁਧਿਆਣਾ ਸਥਿਤ ਦਫਤਰ ਦੇ ਹਾਲ ਵਿਖੇ ...
ਚੰਡੀਗੜ੍ਹ, 29 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਨੇ ਅੱਜ ਲੁਧਿਆਣਾ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ...
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲਾਟਰੀ ਦੀ ਆੜ ਵਿਚ ਸੱਟੇਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਹਜ਼ਾਰਾਂ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਜਸਲੀਨ ਸਿੰਘ ਵਾਸੀ ਗੁਰੂ ...
ਲੁਧਿਆਣਾ, 29 ਸਤੰਬਰ (ਅ. ਬ.)-ਜਸਦੇਵ ਸੇਖੋਂ ਜ਼ੋਨਲ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਨੇ ਦੱਸਿਆ ਕਿ ਸਿਟੀ ਨੀਡਜ਼ ਦਾਨ ਉਤਸਵ ਜਲੰਧਰ, ਅੰਮਿ੍ਤਸਰ, ਪਠਾਨਕੋਟ ਅਤੇ ਮੋਗਾ ਵਿਚ 2 ਤੋਂ 8 ਅਕਤੂਬਰ ਤੱਕ ਨਗਰ ਨਿਗਮ ਲੁਧਿਆਣਾ ਦੇ ਅਧਿਕਾਰਤ ਭਾਈਵਾਲਾਂ ਨਾਲ ਮਨਾਇਆ ਜਾ ਰਿਹਾ ਹੈ | ...
ਆਲਮਗੀਰ, 29 ਸਤੰਬਰ (ਜਰਨੈਲ ਸਿੰਘ ਪੱਟੀ)-100 ਸਾਲ ਪਹਿਲਾਂ ਸੰਨ 1922 ਵਿਚ ਗੁਰਦੁਆਰਾ ਸੁਧਾਰ ਲਹਿਰ ਤਹਿਤ ਲਗਾਏ ਗਏ ਮੋਰਚੇ ਗੁਰੂ ਕਾ ਬਾਗ਼ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵਲੋਂ ਬੈਰਕਾਂ ਦੀ ਚੈਕਿੰਗ ਦੌਰਾਨ 9 ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਨ੍ਹਾਂ ...
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ਵਿਚ ਸਹੁਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਮੇਘਨਾ ਵਾਸੀ ਨਿਊ ਮਾਡਲ ਟਾਊਨ ਦੀ ...
ਲੁਧਿਆਣਾ, 29 ਸਤੰਬਰ (ਕਵਿਤਾ ਖੁੱਲਰ)-ਸਮਾਜ ਸੇਵੀ ਸੁਖਦੇਵ ਸਿੰਘ ਵਾਲੀਆ ਨੇ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਵਿਚ ਹੁਸੈਨੀਵਾਲਾ ਬਾਰਡਰ ਨੂੰ ਖੋਲ੍ਹਣ ਦਾ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ ਤਾਂ ਜੋ ਇੱਥੋਂ ਦੇ ਲੋਕ ਅਤੇ ...
ਲੁਧਿਆਣਾ, 29 ਸਤੰਬਰ (ਕਵਿਤਾ ਖੁੱਲਰ)-ਕਿਸਾਨੀ ਅੰਦੋਲਨ ਸਮੇਂ ਪਟਿਆਲਾ ਤੋਂ ਦਿੱਲੀ ਤਕ ਪੈਦਲ ਮਾਰਚ ਕਰਨ ਵਾਲੇ ਸੂਬੇਦਾਰ ਜੋਗਿੰਦਰ ਸਿੰਘ ਨੇ ਹੁਣ ਜੀ.ਓ.ਜੀ. ਵਲੋਂ ਉਠਾਈ ਆਵਾਜ਼ ਨੂੰ ਹੋਰ ਬੁਲੰਦ ਕਰਦਿਆਂ ਇਕ ਵਾਰ ਫਿਰ ਤੋਂ ਪਟਿਆਲਾ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਤੱਕ ...
ਲੁਧਿਆਣਾ, 29 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਅੱਜ ਇਕ ਦਿਨ ਵਿਚ ਬਲਾਕ 35 'ਚੋਂ 2 ਕਰੋੜ 32 ਲੱਖ ਤੋਂ ਉਪਰ ਰਕਮ ਦੀ ਵਸੂਲੀ ਕੀਤੀ ਗਈ | ਨਗਰ ਨਿਗਮ ਦੀਆਂ ਵੱਖ-ਵੱਖ ਸ਼ਖਾਵਾਂ ਦੇ ਸ਼ਹਿਰ ਵਾਸੀਆਂ ਵੱਲ ਕਰੋੜਾਂ ਰੁਪਏ ਬਕਾਇਆ ਖੜ੍ਹੇ ਹਨ, ਜਿਨ੍ਹਾਂ ਦੀ ਵਸੂਲੀ ...
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਸੰਬੰਧੀ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਅਦਾਲਤ ਵਲੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਜਬਰ ਜਨਾਹ ...
ਲੁਧਿਆਣਾ, 29 ਸਤੰਬਰ (ਕਵਿਤਾ ਖੁੱਲਰ)-ਹਿੰਦੂ ਸਿੱਖ ਜਾਗ੍ਰਤੀ ਸੈਨਾ ਨੇ ਲੁਧਿਆਣਾ ਮਹਾਂਨਗਰ ਵਿਚ ਰੁਕੇ ਵਿਕਾਸ ਕਾਰਜਾਂ ਕਾਰਨ ਆਮ ਜਨਤਾ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਸਥਾਨਕ ਜਗਰਾਉਂ ਪੁਲ 'ਤੇ ਕਾਗਜ਼ੀ ਹਵਾਈ ਜਹਾਜ਼ ਉਡਾ ਕੇ ਰਾਜਨੀਤਿਕ ਆਗੂਆਂ ਅਤੇ ...
ਲੁਧਿਆਣਾ, 29 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫ਼ੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਗਿ੍ਫ਼ਤਾਰ ਕੀਤੇ ਬੀ.ਡੀ.ਪੀ.ਓ. ਅਤੇ ਬਲਾਕ ਸੰਮਤੀ ਦੇ ਚੇਅਰਮੈਨ ਨੰੂ ਅੱਜ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ...
ਨਿਊ ਰਾਜਗੁਰੂ ਨਗਰ ਵਿਖੇ ਇਯਾਲੀ/ਥਰੀਕੇ, 29 ਸਤੰਬਰ (ਮਨਜੀਤ ਸਿੰਘ ਦੁੱਗਰੀ)-ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਵਾਰ ਗਏ ਸ਼ਹੀਦਾਂ ਦਾ ਸਨਮਾਨ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ | ਇਹ ਪ੍ਰਗਟਾਵਾ ਨਿਊ ਰਾਜਗੁਰੂ ਨਗਰ ਦੀ ਸਰਪੰਚ ਬੀਬੀ ...
ਲੁਧਿਆਣਾ, 29 ਸਤੰਬਰ (ਪੁਨੀਤ ਬਾਵਾ)-1 ਅਕਤੂਬਰ ਨੂੰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਭਵਨ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ...
ਅੰਮਿ੍ਤਪਾਲ ਸਿੰਘ ਕੈਲੇ ਡੇਹਲੋਂ, 29 ਸਤੰਬਰ-ਵਿਧਾਨ ਸਭਾ ਹਲਕਾ ਗਿੱਲ ਅਧੀਨ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ 28 ਪਿੰਡਾਂ ਅੰਦਰ ਨਵੀਆਂ ਬਣ ਰਹੀਆਂ ਸੜਕਾਂ ਦਾ ਨਿਰਮਾਣ ਅਧਵਾਟੇ ਰਹਿਣ ਨਾਲ ਜਿੱਥੇ ਲੋਕਾਂ ਦਾ ਰੋਸ 'ਆਪ' ਸਰਕਾਰ ਪ੍ਰਤੀ ਵੱਧ ਰਿਹਾ ਹੈ, ਉੱਥੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX