ਫ਼ਰੀਦਕੋਟ, 29 ਸਤੰਬਰ (ਸਰਬਜੀਤ ਸਿੰਘ) - ਸਾਂਝਾ ਫ਼ੋਰਮ ਪੰਜਾਬ ਵਲੋਂ ਬਿਜਲੀ ਬਿੱਲ 2003 ਵਿਚ ਕੇਂਦਰ ਸਰਕਾਰ ਵਲੋਂ ਕੀਤੇ ਸੋਧਾਂ ਦੇ ਨਾਂਅ ਹੇਠ ਬਿਜਲੀ ਸੈਕਟਰ ਦੇ ਨਿੱਜੀਕਰਨ ਦਾ ਰਸਤਾ ਖੋਲਣ ਦੇ ਨੋਟੀਫਿਕੇਸ਼ਨ ਖ਼ਿਲਾਫ਼ ਰੋਸ ਰੈਲੀ ਕਰਦੇ ਹੋਏ ਫ਼ਰੀਦਕੋਟ ਡਵੀਜਨ ਦੇ ਦਫ਼ਤਰ ਅੱਗੇ ਬਿਜਲੀ ਕਾਮਿਆਂ ਵਲੋਂ ਅੱਜ ਇੱਥੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ | ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਟੀ.ਐਸ.ਯੂ. ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਰਕਲ ਸਕੱਤਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਿਜਲੀ ਸੈਕਟਰ ਦੇ ਵੰਡ ਸਿਸਟਮ ਨੂੰ ਪ੍ਰਾਈਵੇਟ ਸੈਕਟਰ ਲਈ ਖੋਲਣ ਲਈ ਬਿੱਲ ਐਕਟ 2003 'ਤ ਸੋਧਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ | ਇਸ ਨੋਟੀਫਿਕੇਸ਼ਨ ਅੰਦਰ ਵੱਡੇ ਸ਼ਹਿਰਾਂ ਜਾਂ ਤਿੰਨ ਜ਼ਿਲਿ੍ਹਆਂ ਨੂੰ ਮਿਲਾ ਕੇ ਬਿਜਲੀ ਵੰਡ ਲਈ ਪ੍ਰਾਈਵੇਟ ਠੇਕੇਦਾਰਾਂ ਨੂੰ ਸੌਂਪਿਆ ਜਾ ਸਕਦਾ ਹੈ | ਜਿਸ ਨਾਲ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਖਤਰਾ ਪੈਦਾ ਹੋਵੇਗਾ | ਬਿਜਲੀ ਹੋਰ ਮਹਿੰਗੀ ਹੋਵੇਗੀ | ਠੇਕੇਦਾਰ ਕੇਵਲ ਸ਼ਹਿਰਾਂ ਨੂੰ ਹੀ ਪਹਿਲ ਦੇਣਗੇ ਜਦੋਂ ਕਿ ਪਿੰਡਾਂ 'ਚ ਬਿਜਲੀ ਨਹੀਂ ਪਹੁੰਚੇਗੀ | ਉਨ੍ਹਾਂ ਕਿਹਾ ਕਿ ਸਮੂਹ ਬਿਜਲੀ ਕਾਮੇ ਇਸ ਨੋਟੀਫਿਕੇਸ਼ਨ ਦਾ ਵਿਰੋਧ ਕਰਦੇ ਹਨ | ਉਨ੍ਹਾਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਹਰਬੰਸ ਸਿੰਘ, ਵਿਜੇ ਕੁਮਾਰ, ਮਹਾਂਵੀਰ ਸਿੰਘ, ਅਮਿਤ ਕੁਮਾਰ, ਅਮਿ੍ਤਪਾਲ ਸਿੰਘ, ਮਿੱਠੂ ਸਿੰਘ ਡਵੀਜਨਲ ਪ੍ਰਧਾਨ ਪੈਨਸ਼ਨ ਐਸੋਸੀਏਸ਼ਨ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕਲੈਰੀਕਲ ਕਾਮਿਆਂ ਵਲੋਂ ਵੀ ਸ਼ਮੂਲੀਅਤ ਕਰਕੇ ਬਿਜਲੀ ਸੈਕਟਰ ਦੇ ਨਿੱਜੀਕਰਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ |
ਫ਼ਰੀਦਕੋਟ, 29 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ਾਂ 'ਚ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਨੌਜਵਾਨ ਪਾਸੋਂ 7 ਚੋਰੀ ਦੇ ਮੋਟਰਸਾਈਕਲ ਬਰਾਮਦ ...
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ) - ਪ੍ਰਭੂ ਸੇਵਾ ਸੁਸਾਇਟੀ ਜੈਤੋ ਦੇ ਪ੍ਰਧਾਨ ਜਗਦੀਸ਼ ਲਾਲ ਦੀ ਅਗਵਾਈ ਵਿਚ ਇਕ ਵਫਦ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਮਿਲਿਆ ਅਤੇ ਜੈਤੋ ਵਿਖੇ ਕੋਰਟ ਕੰਪਲੈਕਸ ਉਸਾਰਣ ਸੰਬੰਧੀ ਮੰਗ ਪੱਤਰ ਸੌਂਪਿਆ | ਸੁਸਾਇਟੀ ਦੇ ਪ੍ਰਧਾਨ ...
ਫ਼ਰੀਦਕੋਟ, 29 ਸਤੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਗੋਲੇਵਾਲਾ ਨਾਕਾਬੰਦੀ ਕਰਕੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ...
ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ) - ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਪੁਲ਼ ਸੂਆ, ਬਾਈਪਾਸ ਰੱਬ ਵਾਲਾ ਖੂਹ, ਜੈਤੋ ਕੋਟਕਪੂਰਾ ਮੌਜੂਦ ਸੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਦੇ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਆਤਮਾ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਸੰਬੰਧੀ ਡਾ. ਗੁਰਵਿੰਦਰ ਸਿੰਘ ਡਾਇਰੈਕਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ...
ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ) - ਮੰਡੀ 'ਚ ਆਉਂਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਸਥਿਤ ਝੁੱਗੀਆਂ-ਝੌਂਪੜੀਆਂ ਨੂੰ ਹਟਾਉਣ ਦੀ ਕੀਤੀ ਜਾ ਰਹੀ ਮੰਗ ਨੂੰ ਪੂਰੀ ਕਰਦਿਆਂ ਅੱਜ ਮਾਰਕੀਟ ਕਮੇਟੀ ਕੋਟਕਪੂਰਾ ਵਲੋਂ ...
ਫ਼ਰੀਦਕੋਟ, 29 ਸਤੰਬਰ (ਸਤੀਸ਼ ਬਾਗ਼ੀ) - ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਡੋਗਰ ਬਸਤੀ ਵਿਖੇ ਮਾਤਾ ਦੀ ਚੌਂਕੀ ਕਰਵਾਈ ਗਈ ਜਿਸ ਦੌਰਾਨ ਇਲਾਕੇ ਦੇ ਸਮੂਹ ਭਗਤਾਂ ਨੇ ਬੜੀ ਸ਼ਰਧਾ ਨਾਲ ਹਾਜ਼ਰੀਆਂ ਲਗਵਾਈਆਂ | ਆਸ਼ੂਤੋਸ਼ ਮਹਾਰਾਜ ਦੀ ਸ਼ਿਸ਼ ਸਾਧਵੀ ਰੀਤੂ ...
ਫ਼ਰੀਦਕੋਟ, 29 ਸਤੰਬਰ (ਸਰਬਜੀਤ ਸਿੰਘ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਫ਼ਰੀਦਕੋਟ ਵਲੋਂ ਕਲਰਕਾਂ ਦੀਆਂ ਪੋਸਟਾਂ ਵਧਾਉਣ ਅਤੇ ਇਸ ਲਈ ਭਰਤੀ ਨੂੰ ਲੈ ਕੇ ਦਿੱਤਾ ਜਾਣ ਵਾਲਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਸਮੁੱਚੇ ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰਾਂ ਅਤੇ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ) - ਬੀਤੀ ਸ਼ਾਮ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜ਼ਿਲ੍ਹੇ ਵਿਚ ਜਿਥੇ ਵੱਖ-ਵੱਖ ਸਮਾਗਮਾਂ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁੱਕੀ ਚੌਂਕ ਤੋਂ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੀ ਫ਼ਸਲ ਦੀ ਖਰੀਦ ਮਿਤੀ 1 ਅਕਤੂਬਰ 2022 ਤੋਂ ਸ਼ੁਰੂ ਕਰਵਾਈ ਜਾ ਰਹੀ ਹੈ | ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਨੇ ਝੋਨੇ ...
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ) - ਡਾਇਰੈਕਟਰ ਖੇਤੀਬਾੜੀ ਪੰਜਾਬ ਡਾ: ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੇ ...
ਬਰਗਾੜੀ, 29 ਸਤੰਬਰ (ਸੁਖਰਾਜ ਸਿੰਘ ਗੋਂਦਾਰਾ) - ਇੰਟਰਲਾਕ ਟਾਈਲ ਯੂਨੀਅਨ ਜ਼ੋਨ ਬਰਗਾੜੀ ਦੀ ਬੈਠਕ ਬਲਕੌਰ ਸਿੰਘ ਸਰਾਵਾਂ ਅਤੇ ਸੁਖਜਿੰਦਰ ਸਿੰਘ ਸੋਨਾ ਢਿੱਲੋਂ ਦੀ ਅਗਵਾਈ ਹੇਠ ਹੋਈ | ਇਸ ਬੈਠਕ ਵਿਚ ਇੰਟਰਲਾਕ ਫੈਕਟਰੀਆਂ ਦੇ ਮਾਲਕਾਂ ਅਤੇ ਮਜ਼ਦੂਰਾਂ ਨੂੰ ਆ ਰਹੀਆਂ ...
ਕੋਟਕਪੂਰਾ, 29 ਸਤੰਬਰ (ਮੇਘਰਾਜ) - ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੇ ਉਦਮ ਸਦਕਾ ...
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਪਿੰਡ ਢੈਪਈ ਦੇ ਨੌਜਵਾਨ ਫ਼ੌਜੀ ਅੰਮਿ੍ਤਪਾਲ ਸਿੰਘ ਦੀ ਲੱਦਾਖ 'ਚ ਬੀਤੇ ਦਿਨੀਂ ਸੜਕ ਦੁਰਘਟਨਾ ਦੌਰਾਨ ਹੋਈ ਮੌਤ ਨਾਲ ਪਿੰਡ 'ਚ ਸੋਗ ਦੀ ਲਹਿਰ ਦੋੜ ਗਈ ਹੈ | ਮਿ੍ਤਕ ਫ਼ੌਜੀ ਦੇ ਪਿਤਾ ਬਾਬੂ ਸਿੰਘ ਨੇ ਭਰੇ ਮਨ ਨਾਲ ਦੱਸਿਆ ...
ਮੰਡੀ ਲੱਖੇਵਾਲੀ, 29 ਸਤੰਬਰ (ਮਿਲਖ ਰਾਜ) - ਸਿਹਤ ਵਿਭਾਗ ਵਲੋਂ ਬਲਾਕ ਵਿਖੇ ਵੱਖ-ਵੱਖ ਸਿਹਤ ਕੇਂਦਰਾਂ 'ਤੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਇਸ ਮੌਕੇ ਸੀ.ਐਚ.ਸੀ ਵਿਖੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਿਤ ਕਰਦੇ ਡਾ. ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਦਿਲ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)- ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਰਘਬੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੀ ਦੇਖ ਰੇਖ ਹੇਠ ਚੱਲ ਰਹੇ ਭਾਈ ਘਨ੍ਹੱਈਆ ਐਨ.ਐਸ.ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ...
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ) - ਯੂਨੀਵਰਸਿਟੀ ਕਾਲਜ ਜੈਤੋ ਵਿਖੇ ਰਾਸ਼ਟਰੀ ਸਵੈ ਇੱਛੁਕ ਖ਼ੂਨਦਾਨ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਇੰਚਾਰਜ ਡਾ: ...
ਫ਼ਰੀਦਕੋਟ, 29 ਸਤੰਬਰ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਕਾਰਜਸ਼ੀਲ ਨੈਚੂਰਲ ਕੇਅਰ ਚਾਈਲਡ ਲਾਈਨ ਟੀਮ ਨੂੰ ਲਾਵਾਰਿਸ ਹਾਲਤ ਵਿਚ ਮਿਲੇ ਇਕ 17 ਸਾਲਾ ਬੱਚੇ ਨੂੰ ਉਸਦੇ ਵਾਰਸਾਂ ਹਵਾਲੇ ਕਰਨ ਵਿਚ ਸਫ਼ਲਤਾ ਹਾਸਲ ਹੋਈ ਹੈ | ਚਾਈਲਡ ...
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾਈ ਪ੍ਰਧਾਨ ਅੰਗਰੇਜ਼ ਸਿੰਘ ਗੋਰਾ ਮੱਤਾ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦਾ ਭਰਵਾਂ ਇਕੱਠ ਤਹਿਸੀਲ ਕੰਪਲੈਕਸ ਜੈਤੋ ਵਿਖੇ ਹੋਇਆ | ਇਸ ਉਪਰੰਤ ਤਹਿਸੀਲਦਾਰ ਜੈਤੋ ...
ਫ਼ਰੀਦਕੋਟ, 29 ਸਤੰਬਰ (ਸਰਬਜੀਤ ਸਿੰਘ) - ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਲਈ ਪੂਰੇ ਪੰਜਾਬ 'ਚ ਕੀਤੀਆਂ ਜਾ ਰਹੀਆਂ ਕਨਵੈਂਨਸ਼ਨਾਂ ਤਹਿਤ ਫ਼ਰੀਦਕੋਟ ਵਿਚ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਕਨਵੈਂਨਸ਼ਨ ਕੀਤੀ ਗਈ | ਕਨਵੈਂਨਸ਼ਨ ਨੂੰ ਸੰਬੋਧਨ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਝੋਨੇ ਅਤੇ ਬਾਸਮਤੀ ਦੀ ਪਰਾਲੀ/ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਕਰਨ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ) - ਜ਼ਿਲ੍ਹਾ ਪੱਧਰੀ ਹੋਈਆਂ ਸਕੂਲੀ ਖੇਡਾਂ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਭਾਈ ਕਿ੍ਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਧਵਾਂ ਦੇ ਖਿਡਾਰੀ ਮੋਹਰੀ ਰਹੇ | ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ...
ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ) - ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਸਰਕਾਰੀ ਕਾਲਜ ਵਿਖੇ ਕਾਲਜ ਦੀ ਲਾਇਬ੍ਰੇਰੀ ਵਿਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ 115ਵਾਂ ਜਨਮ ਦਿਹਾੜਾ ਕਾਰਜਕਾਰੀ ਪਿ੍ੰਸੀਪਲ ਡਾ. ਹਰੀਸ਼ ਸ਼ਰਮਾ ਦੀ ਰਹਿਨੁਮਾਈ ਹੇਠ ਮਨਾਇਆ ਗਿਆ | ...
ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ) - ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਅਧੀਨ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ 'ਤੇ ...
ਫ਼ਰੀਦਕੋਟ, 29 ਸਤੰਬਰ (ਚਰਨਜੀਤ ਸਿੰਘ ਗੋਂਦਾਰਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਕਵਿਤਾ, ਗੀਤ, ਲੇਖ ਮੁਕਾਬਲੇ ਕਰਵਾਏ ਗਏ | ਯਸ਼ਵੰਤ ਕੁਮਾਰ ਨੇ ਸ਼ਹੀਦ ਭਗਤ ਸਿੰਘ ਦੀ ...
ਜੈਤੋ, 29 ਸਤੰਬਰ (ਗੁਰਚਰਨ ਸਿੰਘ ਗਾਬੜੀਆ) - ਫ਼ੈਡਰੇਸ਼ਨ ਆਫ਼ ਆਲ ਇੰਡੀਆ ਵਪਾਰ ਮੰਡਲ ਦੇ ਕੌਮੀ ਮੀਤ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ.) ਦੇ ਸੂਬਾ ਪ੍ਰਧਾਨ ਅਮਿਤ ਕਪੂਰ ਨੇ ਸ੍ਰੀ ਬਾਲਾ ਜੀ ਆਇਲ ਮਿਲਜ ਜੈਤੋ ਦੇ ਐਮ.ਡੀ. ਨਰੇਸ਼ ਜਿੰਦਲ ਨੂੰ ਪੰਜਾਬ ...
ਫ਼ਰੀਦਕੋਟ, 29 ਸਤੰਬਰ (ਸਤੀਸ਼ ਬਾਗ਼ੀ) - ਫ਼ਰੀਦਕੋਟ ਸ਼ਹਿਰ ਦੀਆਂ ਕਈ ਸਮੱਸਿਆਵਾਂ ਹਨ, ਜਿਨ੍ਹਾਂ ਵਿਚ ਦਿਨ ਬ ਦਿਨ ਵੱਧ ਰਹੇ ਵਾਹਨਾਂ ਦੇ ਕਾਰਨ ਟਰੈਫ਼ਿਕ ਕੰਟਰੋਲ ਦੀ ਸਮੱਸਿਆ ਵੀ ਇਕ ਅਹਿਮ ਸਮੱਸਿਆ ਬਣੀ ਹੋਈ ਹੈ | ਇਸ ਟਰੈਫ਼ਿਕ ਸਮੱਸਿਆ ਦੇ ਪਿੱਛੇ ਜਿਥੇ ਜ਼ਿਆਦਾਤਰ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ 2022 'ਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਧਰਤੀ ਤੋਂ ਇਕ ਖ਼ਾਲਸਾ ਜੋ ਆਪਣੇ ਕੋਲ ਬਾਜ਼ ਰੱਖਦਾ ਹੈ, ਫ਼ਰੀਦ ਜੀ ਦੇ ਧਾਰਮਿਕ ਅਸਥਾਨ 'ਤੇ ਨਤਮਸਤਕ ਹੋਣ ਲਈ ਪਹੁੰਚਿਆ | ਇਸ ਮੌਕੇ ਸੇਵਾਦਾਰ ਮਹੀਪ ਇੰਦਰ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ) - ਪੰਜਾਬ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਵਿਸ਼ੇਸ਼ ਮੁਲਾਕਾਤ ਕੀਤੀ | ਉਨ੍ਹਾਂ ਸਿਹਤ ਮੰਤਰੀ ਦੁਆਰਾ ਪੰਜਾਬ ਦੇ ਹਸਪਤਾਲਾਂ ਵਿਚ ...
ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ) - ਬਾਹਮਣ ਵਾਲਾ ਰੋਡ 'ਤੇ ਸਥਿਤ ਡੀ.ਸੀ.ਐਮ ਇੰਟਰਨੈਸਨਲ ਸਕੂਲ ਕੋਟਕਪੂਰਾ ਵਿਖੇ ਪਿ੍ੰਸੀਪਲ ਮੀਨਾਕਸ਼ੀ ਸ਼ਰਮਾ ਦੀ ਅਗਵਾਈ ਹੇਠ ਸ਼ਹੀਦੇ-ਆਜ਼ਮ ਸ.ਭਗਤ ਸਿੰਘ ਦਾ ਜਨਮ-ਦਿਨ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਨਾਇਆ ਗਿਆ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ) - ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸੰਧਵਾਂ ਦੇ ਜੰਮਪਲ ਅਤੇ ਦੇਸ਼ ਦੇ ਸਰਵਉੱਚ ਅਹੁਦੇ ਦੇ ਪਹੁੰਚਣ ਵਾਲੇ ਸਾਬਕਾ ਰਾਸ਼ਟਰਪਤੀ ਸਵ: ਗਿਆਨੀ ਜ਼ੈਲ ਸਿੰਘ ਨੂੰ ਫ਼ਰੀਦਕੋਟ ਜ਼ਿਲ੍ਹੇ ਦੀ 50ਵੀਂ ਵਰੇ੍ਹਗੰਢ 'ਤੇ ਯਾਦ ਕਰਦਿਆਂ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ) - ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜੂਨੀਅਰ ਤੇ ਸੀਨੀਅਰ ਵਰਗ ਦੇ ਦਸਤਾਰਬੰਦੀ ਮੁਕਾਬਲੇ ਕਰਾਫ਼ਟ ਮੇਲੇ (ਦਾਣਾ ਮੰਡੀ ਫ਼ਰੀਦਕੋਟ) ਵਿਖੇ ਕਰਵਾਏ ਗਏ ਜਿਸ 'ਚ 100 ...
ਬਰਗਾੜੀ, 29 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਸਕੂਲ ਦੇ ਮੁੱਖ ਪ੍ਰਬੰਧਕ ਅਸ਼ੋਕ ਬਰਗਾੜੀ ਅਤੇ ਪਿ੍ੰਸੀਪਲ ਪ੍ਰਤੀਬਾਲਾ ਸ਼ਰਮਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ) - ਸਮਾਜ ਸੇਵੀ ਸੰਸਥਾ ਕਿ੍ਸ਼ਨਾ ਵੰਤੀ ਸੇਵਾ ਸੁਸਾਇਟੀ ਰਜਿ: ਫ਼ਰੀਦਕੋਟ ਵਲੋਂ ਸੁਸਾਇਟੀ ਦੇ ਪ੍ਰਧਾਨ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ 'ਤੇ ਸਥਾਨਕ ਨਵੀਂ ਸਬਜ਼ੀ ਮੰਡੀ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ) - ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਫ਼ਰੀਦਕੋਟ ਜ਼ਿਲੇ੍ਹ ਪਿੰਡ ਘੁਮਿਆਰਾ ਵਿਖੇ ਸਮਾਪਤ ਹੋਈਆਂ ਸੈਂਟਰ ਪੱਧਰ ਦੀਆਂ ਖੇਡਾਂ 'ਚ ਚੰਦਬਾਜਾ ਸੈਂਟਰ ਵਲੋਂ ਖੇਡਦਿਆਂ ...
ਫ਼ਰੀਦਕੋਟ, 29 ਸਤੰਬਰ (ਸਤੀਸ਼ ਬਾਗ਼ੀ) - ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਦੇ ਸਵੀਪ (ਚੋਣਾਂ) ਪ੍ਰੋਗਰਾਮ ਤਹਿਤ ਵਾਤਾਵਰਨ ਸਬੰਧੀ ਅਤੇ ਵਿਸ਼ਵ ਜਨਸੰਖਿਆ ਮੌਕੇ ਭੂਗੋਲ ਵਿਭਾਗ ਦੇ ਵਿਦਿਆਰਥੀਆਂ ਦੇ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ) - ਮੈਡੀਕਲ ਸਿੱਖਿਆ ਖੇਤਰ ਵਿਚ ਹਮੇਸ਼ਾਂ ਵੱਡੀਆਂ ਮੱਲਾਂ ਮਾਰਨ ਵਾਲੀ ਇਲਾਕੇ ਦੀ ਮਾਣਮੱਤੀ ਵਿੱਦਿਅਕ ਸੰਸਥਾ ਦਸਮੇਸ਼ ਡੈਂਟਲ ਕਾਲਜ ਫ਼ਰੀਦਕੋਟ ਦਾ ਬੀ.ਡੀ.ਐਸ ਚੌਥੇ ਤੇ ਤੀਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ...
ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਜੋ ਰੋਸ ਪ੍ਰਦਰਸ਼ਨ ਅਤੇ ਧਰਨੇ 2 ਅਕਤੂਬਰ ਨੂੰ ਬਲਾਕ ਪੱਧਰ 'ਤੇ ਸੂਬੇ ਭਰ ਵਿਚ ਦਿੱਤੇ ਜਾ ਰਹੇ ...
ਬਰਗਾੜੀ, 29 ਸਤੰਬਰ (ਲਖਵਿੰਦਰ ਸ਼ਰਮਾ) - ਦਸਮੇਸ਼ ਪਬਲਿਕ ਸਕੂਲ ਬਰਗਾੜੀ ਦੇ 45 ਬੱਚਿਆਂ ਨੇ ਤਾਰਾ ਦੇਵੀ ਸ਼ਿਮਲਾ ਵਿਖੇ ਲੱਗੇ ਸਕਾਊਟ ਕੈਂਪ ਵਿਚ ਸਕੂਲ ਦੇ ਕੋਚ ਜਸਕਰਨ ਸਿੰਘ ਅਤੇ ਕੋਚ ਜਸਦੀਪ ਕੌਰ ਦੀ ਅਗਵਾਈ ਹੇਠ ਭਾਗ ਲਿਆ | ਇਨ੍ਹਾਂ ਬੱਚਿਆਂ ਨੂੰ ਰਵਾਨਾ ਕਰਨ ਸਮੇਂ ...
ਕੋਟਕਪੂਰਾ, 29 ਸਤੰਬਰ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਸਵਾਸ਼ ਲਾਇਨਜ਼ ਕਲੱਬ ਨੇ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਕੋਟਕਪੂਰਾ ਵਿਖੇ, ਵਿਸ਼ਵ ਸ਼ਾਂਤੀ ਦਿਵਸ, ਵਰਲਡ ਹਾਰਟ ਦਿਵਸ ਮਨਾਏ | ਮੁੱਖ ਬੁਲਾਰੇ ਡਾ. ਰਮੇਸ਼ ਗਰਗ ਨੇ ਵਿਸਥਾਰ ਸਹਿਤ ਆਪਣੇ ਨੁਕਤੇ ਸਾਂਝੇ ...
ਫ਼ਰੀਦਕੋਟ, 29 ਸਤੰਬਰ (ਜਸਵੰਤ ਸਿੰਘ ਪੁਰਬਾ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ 115ਵੇਂ ਜਨਮ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਮੈਰਾਥਨ ਦੌੜ ਕਰਵਾਈ ਗਈ ਜਿਸ ਵਿਚ ਜ਼ਿਲ੍ਹੇ ਦੇ 1200 ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX